< Ƙidaya 3 >

1 Waɗannan su ne zuriyar Haruna da Musa a lokacin da Ubangiji ya yi magana da Musa a kan Dutsen Sinai.
ਇਹ ਹਾਰੂਨ ਅਤੇ ਮੂਸਾ ਦੀ ਵੰਸ਼ਾਵਲੀ ਹੈ, ਜਿਸ ਦਿਨ ਯਹੋਵਾਹ ਸੀਨਈ ਪਰਬਤ ਉੱਤੇ ਮੂਸਾ ਨਾਲ ਬੋਲਿਆ।
2 Sunayen’ya’yan Haruna su ne, Nadab ɗan fari, da Abihu, da Eleyazar da Itamar.
ਹਾਰੂਨ ਦੇ ਪੁੱਤਰਾਂ ਦੇ ਨਾਮ ਇਹ ਹਨ, ਪਹਿਲੌਠਾ ਨਾਦਾਬ, ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ।
3 Waɗannan su ne sunayen’ya’yan Haruna, shafaffun firistocin da aka naɗa domin su yi aiki firist.
ਇਹ ਹਾਰੂਨ ਦੇ ਪੁੱਤਰਾਂ ਦੇ ਨਾਮ ਹਨ, ਉਹ ਜਾਜਕ ਜਿਹੜੇ ਮਸਹ ਕੀਤੇ ਗਏ ਅਤੇ ਜਿਨ੍ਹਾਂ ਨੂੰ ਉਸ ਨੇ ਜਾਜਕਾਈ ਲਈ ਥਾਪਿਆ।
4 Amma Nadab da Abihu suka fāɗi suka mutu a gaban Ubangiji a Hamadar Sinai a sa’ad da suka ƙona turare da haramtacciyar wuta a gabansa. Ba su kuwa da’ya’ya; saboda haka Eleyazar da Itamar kaɗai suka yi aiki firist a zamanin mahaifinsu Haruna.
ਨਾਦਾਬ ਅਤੇ ਅਬੀਹੂ ਯਹੋਵਾਹ ਦੇ ਸਨਮੁਖ ਮਰ ਗਏ ਜਦ ਉਹ ਸੀਨਈ ਦੀ ਉਜਾੜ ਵਿੱਚ ਯਹੋਵਾਹ ਦੇ ਸਨਮੁਖ ਅਯੋਗ ਅੱਗ ਲਿਆਏ ਅਤੇ ਉਨ੍ਹਾਂ ਦੇ ਪੁੱਤਰ ਨਹੀਂ ਸਨ ਇਸ ਲਈ ਅਲਆਜ਼ਾਰ ਅਤੇ ਈਥਾਮਾਰ ਆਪਣੇ ਪਿਤਾ ਹਾਰੂਨ ਦੇ ਅੱਗੇ ਜਾਜਕਾਈ ਦਾ ਕੰਮ ਕਰਦੇ ਸਨ।
5 Ubangiji ya ce wa Musa,
ਯਹੋਵਾਹ ਨੇ ਮੂਸਾ ਨੂੰ ਆਖਿਆ
6 “Ka kawo mutanen Lawi, ka kuma gabatar da su ga Haruna firist, don su taya shi aiki.
ਕਿ ਲੇਵੀ ਦੇ ਗੋਤ ਨੂੰ ਨੇੜੇ ਲਿਆ ਅਤੇ ਉਨ੍ਹਾਂ ਨੂੰ ਹਾਰੂਨ ਜਾਜਕ ਦੇ ਅੱਗੇ ਖੜ੍ਹਾ ਕਰ ਤਾਂ ਜੋ ਉਹ ਉਸ ਦੀ ਸੇਵਾ ਕਰਨ।
7 Za su yi wa Haruna da dukan al’umma aikace-aikace a Tentin Sujada, ta wurin yin aikin tabanakul.
ਅਤੇ ਉਹ ਉਸਦਾ ਫ਼ਰਜ਼ ਅਤੇ ਸਾਰੀ ਮੰਡਲੀ ਦਾ ਫ਼ਰਜ਼ ਮਿਲਾਪ ਵਾਲੇ ਤੰਬੂ ਦੇ ਅੱਗੇ ਪੂਰਾ ਕਰਨ, ਜੋ ਉਹ ਡੇਰੇ ਦੀ ਟਹਿਲ ਸੇਵਾ ਕਰਨ।
8 Za su lura da dukan kayayyakin Tentin Sujada, suna cika hakkin Isra’ilawa ta wurin yin aiki a tabanakul.
ਉਹ ਮਿਲਾਪ ਵਾਲੇ ਤੰਬੂ ਦੇ ਸਾਰੇ ਸਮਾਨ ਨਾਲੇ ਇਸਰਾਏਲੀਆਂ ਦਾ ਫ਼ਰਜ਼ ਪੂਰਾ ਕਰਨ ਅਤੇ ਰਖਵਾਲੀ ਕਰਨ, ਇਸ ਤਰ੍ਹਾਂ ਉਹ ਡੇਰੇ ਦੀ ਟਹਿਲ ਸੇਵਾ ਕਰਨ।
9 Ka ba da Lawiyawa ga Haruna da’ya’yansa; su ne za su zama Isra’ilawan da za a ba da su ɗungum gare shi.
ਤੂੰ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇਈਂ। ਇਹ ਇਸਰਾਏਲੀਆਂ ਦੀ ਵੱਲੋਂ ਹਾਰੂਨ ਨੂੰ ਪੂਰੀ ਰੀਤੀ ਨਾਲ ਸਮਰਪਣ ਹੋਣ।
10 Ka naɗa Haruna da’ya’yansa su yi aiki firistoci; duk wanda ya yi shisshigi a wuri mai tsarki kuwa dole a kashe shi.”
੧੦ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕਾਈ ਲਈ ਠਹਿਰਾਈਂ ਤਾਂ ਜੋ ਉਹ ਆਪਣੀ ਜਾਜਕਾਈ ਨੂੰ ਸਾਂਭਣ ਅਤੇ ਜੇ ਕੋਈ ਅਜਨਬੀ ਨੇੜੇ ਆਵੇ ਉਹ ਮਾਰਿਆ ਜਾਵੇ।
11 Ubangiji ya kuma ce wa Musa,
੧੧ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
12 “Ga shi na ɗauki Lawiyawa daga cikin Isra’ilawa a maimakon ɗan fari na kowace mace a Isra’ila. Lawiyawa nawa ne,
੧੨ਵੇਖ, ਮੈਂ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਸਾਰੇ ਪਹਿਲੌਠਿਆਂ ਦੇ ਥਾਂ ਜਿਹੜੇ ਇਸਰਾਏਲ ਵਿੱਚ ਹਨ, ਲੈ ਲਿਆ ਹੈ ਇਸ ਤਰ੍ਹਾਂ ਲੇਵੀ ਮੇਰੇ ਹੋਣਗੇ।
13 gama duk’ya’yan fari nawa ne. Lokacin da karkashe duk’ya’yan fari a Masar, na keɓe wa kaina kowane ɗan fari a Isra’ila, ko mutum, ko dabba. Za su zama nawa. Ni ne Ubangiji.”
੧੩ਕਿਉਂ ਜੋ ਹਰ ਇੱਕ ਪਹਿਲੌਠਾ ਮੇਰਾ ਹੈ ਜਿਸ ਦਿਨ ਤੋਂ ਮੈਂ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਮਾਰਿਆ। ਮੈਂ ਆਪਣੇ ਲਈ ਹਰ ਇੱਕ ਪਹਿਲੌਠਾ ਇਸਰਾਏਲ ਵਿੱਚ ਆਦਮੀ ਤੋਂ ਲੈ ਕੇ ਡੰਗਰ ਤੱਕ ਪਵਿੱਤਰ ਕੀਤਾ, ਉਹ ਮੇਰੇ ਹੋਣਗੇ। ਮੈਂ ਯਹੋਵਾਹ ਹਾਂ।
14 Ubangiji ya yi magana da Musa a Hamadar Sinai ya ce,
੧੪ਫੇਰ ਯਹੋਵਾਹ ਮੂਸਾ ਨਾਲ ਸੀਨਈ ਦੀ ਉਜਾੜ ਵਿੱਚ ਬੋਲਿਆ,
15 “Ka ƙidaya Lawiyawa bisa ga iyalansu da kabilarsu. Ka ƙidaya kowane ɗan jinjiri mai wata ɗaya ko fiye.”
੧੫ਲੇਵੀਆਂ ਵਿੱਚੋਂ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਉਹਨਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਤੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣ।
16 Saboda haka Musa ya ƙidaya su duka, kamar yadda maganar Ubangiji ta umarta.
੧੬ਤਦ ਮੂਸਾ ਨੇ ਜਿਵੇਂ ਉਹ ਨੂੰ ਹੁਕਮ ਮਿਲਿਆ ਉਨ੍ਹਾਂ ਨੂੰ ਯਹੋਵਾਹ ਦੇ ਕਹੇ ਅਨੁਸਾਰ ਗਿਣਿਆ।
17 Ga sunayen’ya’yan Lawi, Gershon, Kohat da Merari.
੧੭ਇਹ ਲੇਵੀ ਦੇ ਪੁੱਤਰਾਂ ਦੇ ਨਾਮ ਸਨ, ਗੇਰਸ਼ੋਨ, ਕਹਾਥ ਅਤੇ ਮਰਾਰੀ।
18 Ga sunayen mutanen Gershon, Libni, da Shimeyi
੧੮ਇਹ ਗੇਰਸ਼ੋਨ ਦੇ ਪੁੱਤਰਾਂ ਦੇ ਨਾਮ ਹਨ, ਉਨ੍ਹਾਂ ਦੇ ਟੱਬਰਾਂ ਅਨੁਸਾਰ, ਲਿਬਨੀ ਅਤੇ ਸ਼ਿਮਈ।
19 Sunayen mutanen Kohat kuwa su ne, Amram, Izhar, Hebron da Uzziyel.
੧੯ਕਹਾਥ ਦੇ ਪੁੱਤਰ, ਉਨ੍ਹਾਂ ਦੇ ਟੱਬਰਾਂ ਅਨੁਸਾਰ, ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ।
20 Dangin Merari su ne. Mali da Mushi. Ga kabilan Lawiyawa bisa ga iyalansu.
੨੦ਮਰਾਰੀ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ, ਮਹਲੀ ਅਤੇ ਮੂਸ਼ੀ। ਇਹ ਲੇਵੀ ਦੇ ਪਰਿਵਾਰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਹਨ।
21 A wajen Gershonawa, kabilarsa su ne Libniyawa, da Shimeyiyawa; waɗannan su ne mutanen Gershom.
੨੧ਲਿਬਨੀਆਂ ਦਾ ਪਰਿਵਾਰ ਅਤੇ ਸ਼ਿਮਈਆਂ ਦਾ ਪਰਿਵਾਰ, ਗੇਰਸ਼ੋਨ ਦੇ ਹਨ। ਇਹ ਗੇਰਸ਼ੋਨੀਆਂ ਦੇ ਪਰਿਵਾਰ ਹਨ।
22 Jimillar dukan jarirai maza daga wata ɗaya zuwa gaba da haihuwa su kai 7,500.
੨੨ਅਤੇ ਪੁਰਖ ਜਿਹੜੇ ਗਿਣਤੀ ਵਿੱਚ ਆਏ ਇੱਕ ਮਹੀਨੇ ਤੋਂ ਉੱਪਰ ਦੇ ਸੱਤ ਹਜ਼ਾਰ ਪੰਜ ਸੌ ਗਿਣੇ ਗਏ।
23 Kabilar Gershonawa za su yi sansani ta fuskar yamma, a bayan tabanakul.
੨੩ਗੇਰਸ਼ੋਨੀਆਂ ਦੇ ਪਰਿਵਾਰ ਡੇਰੇ ਦੇ ਮਗਰ ਪੱਛਮ ਵਾਲੇ ਪਾਸੇ ਡੇਰਾ ਲਾਉਣ।
24 Eliyasaf ɗan Layel shi ne shugaban iyalan Gershonawa.
੨੪ਅਤੇ ਗੇਰਸ਼ੋਨੀਆਂ ਦੇ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਲਾਏਲ ਦਾ ਪੁੱਤਰ ਅਲਯਾਸਾਫ਼ ਹੋਵੇ।
25 A Tentin Sujada, Gershonawa su ne za su lura da mazauni da tabanakul da kuma tentin, abubuwan rufensa, labule a ƙofar Tentin Sujada,
੨੫ਗੇਰਸ਼ੋਨੀਆਂ ਦੀ ਜ਼ਿੰਮੇਵਾਰੀ ਵਿੱਚ, ਮਿਲਾਪ ਵਾਲੇ ਤੰਬੂ ਵਿੱਚ ਡੇਰਾ ਅਤੇ ਤੰਬੂ, ਉਹ ਦਾ ਪਰਦਾ ਅਤੇ ਮੰਡਲੀ ਦੇ ਦਰਵਾਜ਼ੇ ਦਾ ਪਰਦਾ ਹੋਣ।
26 da labulen filin da yake kewaye da tabanakul da kuma bagade, da igiyoyi, da kuma kowane abin da ya danganci aikinsu.
੨੬ਨਾਲ ਹੀ ਵਿਹੜੇ ਦੀ ਕਨਾਤ ਅਤੇ ਵਿਹੜੇ ਦੇ ਦਰਵਾਜ਼ੇ ਦਾ ਪਰਦਾ ਜਿਹੜਾ ਡੇਰੇ ਦੇ ਕੋਲ ਅਤੇ ਜਗਵੇਦੀ ਦੇ ਕੋਲ ਅਤੇ ਆਲੇ-ਦੁਆਲੇ ਅਤੇ ਉਹ ਦੀਆਂ ਡੋਰੀਆਂ ਜੋ ਉਸ ਦੇ ਕੰਮ ਆਉਂਦੀਆਂ ਸਨ।
27 Kabilar Kohat su ne, Amramawa da Izharawa da Hebronawa da Uzziyelawa; waɗannan su ne kabilar Kohatawa.
੨੭ਕਹਾਥ ਵਿੱਚੋਂ ਅਮਰਾਮੀਆਂ ਦਾ ਪਰਿਵਾਰ ਅਤੇ ਯਿਸਹਾਰੀਆਂ ਦਾ ਪਰਿਵਾਰ ਅਤੇ ਹਬਰੋਨੀਆਂ ਦਾ ਪਰਿਵਾਰ ਅਤੇ ਉੱਜ਼ੀਏਲੀਆਂ ਦਾ ਪਰਿਵਾਰ ਸੀ। ਇਹ ਕਹਾਥ ਦੇ ਸਨ।
28 Jimillar dukan jarirai maza daga wata ɗaya ko fiye, 8,600 ne. Kohatawa ne suke lura da wuri mai tsarki.
੨੮ਸਾਰੇ ਪੁਰਖਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਅਤੇ ਇਸ ਤੋਂ ਉੱਪਰ ਦੇ ਸਨ, ਅੱਠ ਹਜ਼ਾਰ ਛੇ ਸੌ ਸੀ ਜਿਹੜੇ ਪਵਿੱਤਰ ਸਥਾਨ ਦੇ ਜ਼ਿੰਮੇਵਾਰ ਸਨ।
29 Kohatawa za su yi sansani a kudu da tabanakul.
੨੯ਕਹਾਥੀਆਂ ਦੇ ਪਰਿਵਾਰ ਡੇਰੇ ਦੇ ਦੱਖਣ ਵੱਲ ਆਪਣਾ ਡੇਰਾ ਲਾਉਣ।
30 Shugaban kabilar Kohatawa shi ne Elizafan ɗan Uzziyel.
੩੦ਕਹਾਥੀਆਂ ਦੇ ਟੱਬਰਾਂ ਅਨੁਸਾਰ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਉੱਜ਼ੀਏਲ ਦਾ ਪੁੱਤਰ ਅਲੀਸਾਫ਼ਾਨ ਹੋਵੇ।
31 Su ne da hakkin kula da akwatin alkawari, tebur, wurin ajiye fitila, bagade, kayayyakin wuri mai tsarki da ake amfani da su a sujada, labule, da kuma kome da ya danganci aikinsu.
੩੧ਅਤੇ ਜਿਹਨਾਂ ਵਸਤਾਂ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਅਰਥਾਤ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆਂ ਅਤੇ ਪਵਿੱਤਰ ਸਥਾਨ ਦਾ ਸਮਾਨ ਜਿਨ੍ਹਾਂ ਨਾਲ ਉਹ ਸੇਵਾ ਟਹਿਲ ਕਰਦੇ ਸਨ ਅਤੇ ਪਰਦਾ ਅਤੇ ਪਵਿੱਤਰ ਸਥਾਨ ਵਿੱਚ ਕੰਮ ਆਉਣ ਵਾਲਾ ਸਾਰਾ ਸਮਾਨ ਸ਼ਾਮਿਲ ਸੀ।
32 Babban shugaban Lawiyawa shi ne Eleyazar ɗan Haruna, firist. An naɗa shi a kan waɗanda suke kula da wuri mai tsarki.
੩੨ਅਤੇ ਲੇਵੀਆਂ ਦੇ ਹਾਕਮਾਂ ਦਾ ਪ੍ਰਧਾਨ ਹਾਰੂਨ ਜਾਜਕ ਦਾ ਪੁੱਤਰ ਅਲਆਜ਼ਾਰ ਹੋਵੇ ਅਤੇ ਉਹ ਪਵਿੱਤਰ ਸਥਾਨ ਦੇ ਰਖਵਾਲਿਆਂ ਦਾ ਮੁਖੀਆ ਹੋਵੇ।
33 Kabilar Merari su ne Maliyawa da Mushiyawa; waɗannan su ne kabilar Merari.
੩੩ਮਹਲੀਆਂ ਦਾ ਪਰਿਵਾਰ ਅਤੇ ਮੂਸ਼ੀਆਂ ਦਾ ਪਰਿਵਾਰ, ਮਰਾਰੀ ਦੇ ਵਿੱਚੋਂ ਸਨ। ਇਹ ਮਰਾਰੀ ਦੇ ਪਰਿਵਾਰ ਸਨ।
34 Jimillar dukan jarirai maza daga wata ɗaya ko fiye, 6,200 ne.
੩੪ਸਾਰੇ ਪੁਰਖਾਂ ਦੀ ਗਿਣਤੀ ਜੋ ਇੱਕ ਮਹੀਨੇ ਜਾਂ ਇੱਕ ਮਹੀਨੇ ਤੋਂ ਉੱਪਰ ਦੇ ਸੀ, ਛੇ ਹਜ਼ਾਰ ਦੋ ਸੌ ਸਨ।
35 Shugaban iyalan Merari shi ne Zuriyel ɗan Abihayil. Za su yi sansani arewa da tabanakul.
੩੫ਮਰਾਰੀ ਦੇ ਟੱਬਰਾਂ ਅਨੁਸਾਰ ਉਨ੍ਹਾਂ ਦੇ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਅਬੀਹੈਲ ਦਾ ਪੁੱਤਰ ਸੂਰੀਏਲ ਹੋਵੇ। ਡੇਰੇ ਦੇ ਉੱਤਰ ਵੱਲ ਉਹ ਆਪਣਾ ਡੇਰਾ ਲਾਉਣ।
36 Kabilar Merari ne aka sa su lura da katakan tabanakul, sandunanta, dogayen sandunanta, tarukanta, dukan kayan aiki da kowane abin da ya danganci aikinsu,
੩੬ਅਤੇ ਜੋ ਵਸਤਾਂ ਮਰਾਰੀਆਂ ਨੂੰ ਦੇਖਭਾਲ ਲਈ ਦਿੱਤੀਆਂ ਗਈਆਂ ਉਹਨਾਂ ਦੀ ਰਖਵਾਲੀ ਕਰਨ, ਡੇਰੇ ਦੀਆਂ ਫੱਟੀਆਂ, ਉਸ ਦੇ ਕੁੰਡੇ ਉਸ ਦੀਆਂ ਥੰਮ੍ਹੀਆਂ, ਉਸ ਦੇ ਕਬਜ਼ੇ ਅਤੇ ਉਸ ਦਾ ਸਾਰਾ ਸਮਾਨ ਅਤੇ ਉਸ ਦੀ ਸਾਰੀ ਸੇਵਾ ਹੋਣ।
37 da ginshiƙai kewaye da filin tare da rammuka da turaku da igiyoyinsu.
੩੭ਨਾਲ ਹੀ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ ਅਤੇ ਉਹਨਾਂ ਦੇ ਕਬਜ਼ੇ ਅਤੇ ਉਨ੍ਹਾਂ ਦੀਆਂ ਕੀਲੀਆਂ ਅਤੇ ਉਨ੍ਹਾਂ ਦੀਆਂ ਰੱਸੀਆਂ।
38 Musa da Haruna da’ya’yansu za su yi sansani gabas da tabanakul, wajen fitowar rana; a gaban Tentin Sujada. Su ne da hakkin lura da wuri mai tsarki a madadin Isra’ilawa. Duk wani wanda ba ya wannan aiki, ya kuma kusaci wuri mai tsarki, za a kashe shi.
੩੮ਜਿਹੜੇ ਡੇਰੇ ਦੇ ਸਾਹਮਣੇ ਪੂਰਬ ਵੱਲ ਮਿਲਾਪ ਵਾਲੇ ਤੰਬੂ ਅੱਗੇ ਚੜ੍ਹਦੇ ਪਾਸੇ ਆਪਣੇ ਤੰਬੂ ਲਾਉਣ, ਉਹ ਮੂਸਾ, ਹਾਰੂਨ ਅਤੇ ਉਹ ਦੇ ਪੁੱਤਰ ਹੋਣ। ਉਹ ਪਵਿੱਤਰ ਸਥਾਨ ਦੀ ਉਸ ਜ਼ਿੰਮੇਵਾਰੀ ਦੀ ਸੰਭਾਲ ਕਰਨ ਵਾਲੇ ਹੋਣ ਜਿਹੜੀ ਇਸਰਾਏਲੀਆਂ ਲਈ ਜ਼ਿੰਮੇਵਾਰੀ ਹੈ। ਪਰ ਜੇ ਕੋਈ ਅਜਨਬੀ ਨੇੜੇ ਆਵੇ ਤਾਂ ਉਹ ਮਾਰਿਆ ਜਾਵੇ।
39 Jimillar Lawiyawan da Musa da Haruna suka ƙidaya bisa ga umarnin Ubangiji bisa ga danginsu, haɗe da kowane jariri daga wata ɗaya ko fiye, 22,000 ne.
੩੯ਲੇਵੀਆਂ ਦੀ ਸਾਰੀ ਗਿਣਤੀ ਜਿਹੜੀ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਤੇ ਕੀਤੀ, ਉਨ੍ਹਾਂ ਦੇ ਟੱਬਰਾਂ ਅਨੁਸਾਰ ਅਰਥਾਤ ਸਾਰੇ ਪੁਰਖ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ ਬਾਈ ਹਜ਼ਾਰ ਸੀ।
40 Sai Ubangiji ya ce wa Musa, “Ƙidaya dukan’ya’yan fari na Isra’ilawa maza daga wata ɗaya da kuma fiye ka kuma rubuta sunayensu.
੪੦ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਪੁਰਖ ਗਿਣ, ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਹਨ ਅਤੇ ਉਨ੍ਹਾਂ ਦੇ ਨਾਮਾਂ ਦੀ ਗਿਣਤੀ ਕਰ।
41 Ka ɗauko mini Lawiyawa a maimakon dukan’ya’yan fari na Isra’ilawa, haka ma na dabbobi na Lawiyawa, a maimakon’ya’yan fari na dabbobin Isra’ilawa. Ni ne Ubangiji.”
੪੧ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੇਵੀਆਂ ਨੂੰ, ਇਸਰਾਏਲੀਆਂ ਦੇ ਡੰਗਰਾਂ ਦੇ ਪਹਿਲੌਠਿਆਂ ਦੀ ਥਾਂ ਲੇਵੀਆਂ ਦੇ ਡੰਗਰਾਂ ਨੂੰ ਲੈ ਲਈਂ। ਮੈਂ ਯਹੋਵਾਹ ਹਾਂ।
42 Haka Musa ya ƙidaya’ya’yan fari na Isra’ilawa, yadda Ubangiji ya umarce shi.
੪੨ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਮੂਸਾ ਨੇ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਗਿਣੇ।
43 Jimillar’ya’yan fari maza daga wata ɗaya da kuma fiye, da aka rubuta bisa ga sunayensu, 22,273 ne.
੪੩ਅਤੇ ਸਾਰੇ ਪੁਰਖ ਪਹਿਲੌਠਿਆਂ ਦੇ ਨਾਮ ਦੀ ਗਿਣਤੀ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ, ਬਾਈ ਹਜ਼ਾਰ ਦੋ ਸੌ ਤਿਹੱਤਰ ਸੀ।
44 Sai Ubangiji ya kuma yi magana da Musa ya ce,
੪੪ਯਹੋਵਾਹ ਨੇ ਮੂਸਾ ਨੂੰ ਆਖਿਆ,
45 “Ka ɗauki Lawiyawa a maimakon dukan’ya’yan fari na Isra’ila, dabbobin Lawiyawa kuma a maimakon dabbobinsu. Lawiyawa za su zama nawa. Ni ne Ubangiji.
੪੫ਇਸ ਤਰ੍ਹਾਂ ਲੇਵੀਆਂ ਨੂੰ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਅਤੇ ਲੇਵੀਆਂ ਦੇ ਡੰਗਰਾਂ ਨੂੰ ਉਨ੍ਹਾਂ ਦੇ ਡੰਗਰਾਂ ਦੇ ਥਾਂ ਲੈ ਲਈਂ ਅਤੇ ਇਸ ਤਰ੍ਹਾਂ ਲੇਵੀ ਮੇਰੇ ਲਈ ਹੋਣਗੇ। ਮੈਂ ਯਹੋਵਾਹ ਹਾਂ।
46 Don a fanshi’ya’yan fari 273 na Isra’ilawa da suka fi Lawiyawa yawa,
੪੬ਅਤੇ ਉਨ੍ਹਾਂ ਦੋ ਸੌ ਤਿਹੱਤਰ ਇਸਰਾਏਲੀ ਪਹਿਲੌਠਿਆਂ ਦੇ ਛੁਟਕਾਰੇ ਲਈ ਜਿਹੜੇ ਲੇਵੀਆਂ ਤੋਂ ਵਧੀਕ ਹਨ,
47 ka karɓi shekel biyar domin kowannensu, bisa ga ma’aunin shekel na tsattsarkan wuri, wanda yake da nauyin gera ashirin.
੪੭ਤੂੰ ਪੰਜ-ਪੰਜ ਰੁਪਏ ਹਰੇਕ ਪੁਰਖ ਦੇ ਲਈ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਲਵੀਂ (ਅਰਥਾਤ ਇੱਕ ਸ਼ਕੇਲ ਵੀਹ ਗੇਰਾਹ ਦਾ ਹੋਵੇ)
48 Ka ba wa Haruna da’ya’yansa kuɗin fansar da ya haura kai na’ya’yan farin Isra’ilawa.”
੪੮ਤੂੰ ਉਹ ਚਾਂਦੀ ਹਾਰੂਨ ਅਤੇ ਉਹ ਦੇ ਪੁੱਤਰਾਂ ਨੂੰ ਦੇਈਂ। ਉਹ ਉਨ੍ਹਾਂ ਦੇ ਛੁਟਕਾਰੇ ਲਈ ਹੋਵੇ ਜਿਹੜੇ ਉਨ੍ਹਾਂ ਤੋਂ ਵਧੀਕ ਹਨ।
49 Haka, Musa ya karɓi kuɗin fansar waɗanda suka haura yawan Lawiyawa.
੪੯ਉਪਰੰਤ ਮੂਸਾ ਨੇ ਛੁਟਕਾਰੇ ਦੀ ਚਾਂਦੀ ਉਨ੍ਹਾਂ ਤੋਂ ਲਈ, ਜਿਹੜੇ ਲੇਵੀਆਂ ਦੇ ਛੁਡਾਏ ਹੋਇਆਂ ਤੋਂ ਵਧੀਕ ਸਨ।
50 Daga’ya’yan fari na Isra’ilawa, ya karɓi azurfa masu nauyin shekel 1,365, bisa ga ma’aunin shekel na tsattsarkan wuri.
੫੦ਇਸਰਾਏਲ ਦੇ ਪਹਿਲੌਠਿਆਂ ਤੋਂ ਉਸ ਨੇ ਇਹ ਚਾਂਦੀ ਲਈ, ਇੱਕ ਹਜ਼ਾਰ ਤਿੰਨ ਸੌ ਪੈਂਹਠ ਰੁਪਏ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਵਸੂਲ ਕੀਤੇ।
51 Sa’an nan Musa ya ba da kuɗin fansar ga Haruna da’ya’yansa, yadda maganar Ubangiji ta umarce shi.
੫੧ਮੂਸਾ ਨੇ ਛੁਡਾਏ ਹੋਇਆਂ ਦੀ ਚਾਂਦੀ, ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਯਹੋਵਾਹ ਦੇ ਆਖੇ ਅਨੁਸਾਰ ਦਿੱਤੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

< Ƙidaya 3 >