< Karin Magana 2 >

1 Ɗana, in ka yarda da kalmomina ka kuma ajiye umarnaina a cikinka,
ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,
2 kana kasa kunne ga abin da yake na hikima, kana kuma yin ƙoƙari ka fahimce shi,
ਤਾਂ ਜੋ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਸਮਝ ਉੱਤੇ ਮਨ ਲਾਵੇਂ,
3 in kuma ka kira ga tsinkaya ka kuma kira da ƙarfi don ganewa,
ਹਾਂ ਜੇ ਤੂੰ ਵਿਵੇਕ ਅਤੇ ਸਮਝ ਲਈ ਜਤਨ ਨਾਲ ਪੁਕਾਰੇਂ,
4 in ka neme shi yadda ake neman azurfa ka kuma neme shi kamar yadda ake neman ɓoyayyiyar dukiya,
ਜੇ ਤੂੰ ਚਾਂਦੀ ਵਾਂਗੂੰ ਉਹ ਦੀ ਭਾਲ ਕਰੇਂ ਅਤੇ ਗੁਪਤ ਧਨ ਵਾਂਗੂੰ ਉਹ ਦੀ ਖੋਜ ਕਰੇਂ,
5 to, za ka gane tsoron Ubangiji ka kuma sami sanin Allah.
ਤਾਂ ਤੂੰ ਯਹੋਵਾਹ ਦੇ ਭੈਅ ਨੂੰ ਸਮਝੇਂਗਾ ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,
6 Gama Ubangiji yana ba da hikima, daga bakinsa kuma, sani da ganewa sukan fito.
ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
7 Yana riƙe da nasara a ma’aji don masu yin gaskiya, shi ne mafaka ga waɗanda tafiyarsu ba ta da laifi,
ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ਼ ਹੈ,
8 gama yana tsare abin da masu adalci suke bukata yana kuma tsare hanyar amintattunsa.
ਉਹ ਨਿਆਂ ਦੇ ਰਾਹਾਂ ਦੀ ਰਾਖੀ ਕਰਦਾ ਅਤੇ ਆਪਣੇ ਭਗਤਾਂ ਦੇ ਰਾਹ ਦੀ ਰੱਖਿਆ ਕਰਦਾ ਹੈ।
9 Sa’an nan za ku fahimci abin da yake daidai da abin da yake na adalci da abin da yake gaskiya, da kowace hanya mai kyau.
ਤਦ ਤੂੰ ਧਰਮ ਅਤੇ ਨਿਆਂ ਅਤੇ ਇਨਸਾਫ਼ ਨੂੰ, ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ,
10 Gama hikima za tă shiga cikin zuciyarka, sani kuma zai faranta maka rai.
੧੦ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ।
11 Tsinkaya za tă tsare ka, ganewa kuma za tă yi maka jagora.
੧੧ਮੱਤ ਤੇਰੀ ਪਾਲਣਾ ਕਰੇਗੀ ਅਤੇ ਸਮਝ ਤੇਰੀ ਰਾਖੀ ਕਰੇਗੀ,
12 Hikima za tă cece ka daga hanyoyin mugayen mutane, daga kalmomin mutane masu ɓatanci,
੧੨ਤਾਂ ਜੋ ਤੈਨੂੰ ਬੁਰਿਆਂ ਰਾਹਾਂ ਤੋਂ ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ ਛੁਡਾਉਣ,
13 waɗanda suke barin miƙaƙƙun hanyoyi don su yi tafiya a hanyoyi masu duhu,
੧੩ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਹਨੇਰੇ ਰਾਹਾਂ ਵਿੱਚ ਤੁਰਦੇ ਹਨ,
14 waɗanda suke jin daɗin yin abin da ba shi da kyau suna kuma farin ciki a mugayen ɓatanci,
੧੪ਜਿਹੜੇ ਬੁਰਿਆਈ ਕਰਨ ਨਾਲ ਅਨੰਦ ਹੁੰਦੇ ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ,
15 waɗanda hanyoyinsu karkatattu ne waɗanda kuma suke cuku-cuku a hanyoyinsu.
੧੫ਜਿਨ੍ਹਾਂ ਦੇ ਰਾਹ ਟੇਡੇ ਅਤੇ ਚਾਲਾਂ ਵਿਗੜੀਆਂ ਹੋਈਆਂ ਹਨ,
16 Zai kiyaye ku kuma daga mazinaciya, daga mace mai lalata, mai ƙoƙarin kama ka da daɗin bakinta,
੧੬ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,
17 wadda ta bar mijin ƙuruciyarta ta kuma ƙyale alkawarin da ta yi a gaban Allah.
੧੭ਜਿਸ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ,
18 Gama gidanta yana kai ga mutuwa hanyarta kuma ga ruhohin matattu.
੧੮ਕਿਉਂ ਜੋ ਉਹ ਦਾ ਘਰ ਮੌਤ ਦੀ ਢਲਾਣ ਉੱਤੇ ਹੈ ਅਤੇ ਉਹ ਦੇ ਰਾਹ ਮਰਿਆਂ ਹੋਇਆਂ ਦੇ ਵਿਚਕਾਰ ਲਹਿੰਦੇ ਹਨ।
19 Duk wanda ya ziyarce ta ba ya ƙara komowa ba zai ƙara komowa ga hanyar rai.
੧੯ਜਿਹੜੇ ਉਹ ਦੇ ਕੋਲ ਜਾਂਦੇ ਹਨ, ਉਹਨਾਂ ਵਿੱਚੋਂ ਕੋਈ ਵੀ ਮੁੜ ਕੇ ਨਹੀਂ ਆਉਂਦਾ ਅਤੇ ਨਾ ਹੀ ਜੀਵਨ ਦੇ ਰਾਹ ਤੱਕ ਪਹੁੰਚਦਾ ਹੈ।
20 Don haka dole ku yi tafiya a hanyoyin mutanen kirki ku kuma yi ta bi hanyoyin adalai.
੨੦ਇਸ ਤਰ੍ਹਾਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ।
21 Gama masu aikata gaskiya za su zauna a cikin ƙasar, marasa laifi kuma za su kasance a cikinta;
੨੧ਸਚਿਆਰ ਹੀ ਧਰਤੀ ਉੱਤੇ ਵੱਸਣਗੇ ਅਤੇ ਖਰੇ ਹੀ ਉਸ ਦੇ ਵਿੱਚ ਰਹਿਣਗੇ,
22 amma za a fid da mugaye daga ƙasar, za a tumɓuke marasa aminci kuma daga gare ta.
੨੨ਪਰ ਦੁਸ਼ਟ ਧਰਤੀ ਉੱਤੋਂ ਵੱਢੇ ਜਾਣਗੇ ਅਤੇ ਧੋਖੇਬਾਜ਼ ਉਸ ਵਿੱਚੋਂ ਪੁੱਟੇ ਜਾਣਗੇ।

< Karin Magana 2 >