< Karin Magana 7 >

1 Ɗana, ka kiyaye kalmomina ka kuma ajiye umarnaina a cikinka.
ਹੇ ਮੇਰੇ ਪੁੱਤਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ।
2 Ka kiyaye umarnaina za ka kuwa rayu; ka tsare koyarwata kamar ƙwayar idonka.
ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹਿ, ਅਤੇ ਮੇਰੀ ਸਿੱਖਿਆ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ।
3 Ka daure su a yatsotsinka; ka rubuta su a allon zuciyarka.
ਉਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਉਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ।
4 Ka faɗa wa hikima, “Ke’yar’uwata ce,” ka kuma kira fahimi danginka;
ਬੁੱਧ ਨੂੰ ਆਖ, ਤੂੰ ਮੇਰੀ ਭੈਣ ਹੈਂ, ਅਤੇ ਸਮਝ ਨੂੰ ਆਪਣੀ ਆਖ, ਤੂੰ ਮੇਰੀ ਸਾਥਣ ਹੈਂ,
5 za su kiyaye ka daga mazinaciya, daga mace marar aminci da kalmominta masu ɗaukan hankali.
ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ।
6 A tagar gidana na leƙa ta labule mai rammuka.
ਮੈਂ ਆਪਣੇ ਘਰ ਦੀ ਖਿੜਕੀ ਦੇ ਵਿੱਚੋਂ ਦੀ ਵੇਖਿਆ,
7 Sai na gani a cikin marasa azanci, na lura a cikin samari, wani matashi wanda ba shi da hankali.
ਤਾਂ ਮੈਂ ਭੋਲਿਆਂ ਵਿੱਚੋਂ, ਇੱਕ ਨਿਰਬੁੱਧ ਗੱਭਰੂ ਜੁਆਨ ਵੇਖਿਆ,
8 Yana gangarawa a titi kusa da kusurwarta, yana tafiya a gefen wajen gidanta
ਉਹ ਉਸ ਔਰਤ ਦੇ ਘਰ ਦੀ ਨੁੱਕਰ ਦੇ ਨੇੜ੍ਹੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜ੍ਹਿਆ,
9 da magariba, yayinda rana tana fāɗuwa, yayinda duhun dare yana farawa.
ਦਿਨ ਢਲੇ, ਸ਼ਾਮ ਦੇ ਵੇਲੇ, ਅਤੇ ਕਾਲੀ ਰਾਤ ਦੇ ਹਨੇਰੇ ਵਿੱਚ।
10 Sai ga mace ta fito don ta sadu da shi, saye da riga kamar karuwa shirye kuma don ta yaudare shi.
੧੦ਤਾਂ ਵੇਖੋ, ਇੱਕ ਔਰਤ ਉਸ ਨੂੰ ਆ ਮਿਲੀ, ਜਿਸ ਦਾ ਭੇਸ ਕੰਜਰੀ ਦੇ ਭੇਸ ਜਿਹਾ ਸੀ ਅਤੇ ਉਹ ਮਨਮੋਹਣੀ ਸੀ।
11 (Ba ta jin tsoro, ko kuma kunya, ƙafafunta ba sa zama a gida;
੧੧ਉਹ ਬੜਬੋਲੀ ਅਤੇ ਮਨ-ਮੱਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ।
12 wani lokaci a titi, wani lokaci a dandali, tana yawo a kowace kusurwa.)
੧੨ਉਹ ਕਦੀ ਸੜਕਾਂ ਉੱਤੇ, ਕਦੀ ਚੌਂਕਾਂ ਵਿੱਚ, ਅਤੇ ਹਰੇਕ ਮੋੜ ਉੱਤੇ ਉਹ ਇੰਤਜ਼ਾਰ ਕਰਦੀ ਹੈ।
13 Sai ta kama shi ta rungume shi da duban soyayya a fuskarta ta ce,
੧੩ਸੋ ਉਹ ਨੇ ਉਸ ਨੂੰ ਫੜ੍ਹ ਕੇ ਉਸ ਨੂੰ ਚੁੰਮ ਲਿਆ, ਅਤੇ ਬੇਸ਼ਰਮੀ ਨਾਲ ਉਸ ਨੂੰ ਆਖਿਆ,
14 “Ina da hadaya ta salama a gida; yau zan cika alkawarina.
੧੪ਮੈਂ ਮੇਲ ਦੀਆਂ ਭੇਟਾਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਣਾ ਪੂਰੀਆਂ ਕੀਤੀਆਂ ਹਨ।
15 Saboda haka na fito don in sadu da kai; na neme ka na kuma same ka!
੧੫ਇਸੇ ਲਈ ਮੈਂ ਤੈਨੂੰ ਮਿਲਣ ਅਤੇ ਲੱਭਣ ਨੂੰ ਨਿੱਕਲੀ ਹਾਂ, ਅਤੇ ਹੁਣ ਤੂੰ ਮੈਨੂੰ ਲੱਭ ਪਿਆ ਹੈਂ।
16 Na lulluɓe gadona da lili masu launi dabam-dabam daga Masar.
੧੬ਮੈਂ ਆਪਣੀ ਸੇਜ਼ ਉੱਤੇ ਪਲੰਗ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛਾਉਣੇ ਵਿਛਾਏ:
17 Na yayyafa turare a gadona da mur, aloyes da kuma kirfa.
੧੭ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ ਅਤੇ ਦਾਲਚੀਨੀ ਛਿੜਕੀ ਹੈ।
18 Zo, mu sha zurfin ƙauna har safe; bari mu ji wa ranmu daɗi da ƙauna!
੧੮ਆ ਅਸੀਂ ਸਵੇਰ ਤੱਕ ਪ੍ਰੇਮ ਨਾਲ ਰੱਤੇ ਜਾਈਏ, ਲਾਡ-ਪਿਆਰ ਨਾਲ ਅਸੀਂ ਜੀ ਬਹਿਲਾਈਏ,
19 Mijina ba ya gida; ya yi tafiya mai nisa.
੧੯ਕਿਉਂ ਜੋ ਮੇਰਾ ਪਤੀ ਘਰ ਵਿੱਚ ਨਹੀਂ ਹੈ, ਉਹ ਦੂਰ ਦੇਸ਼ ਦੇ ਸਫ਼ਰ ਤੇ ਗਿਆ ਹੋਇਆ ਹੈ।
20 Ya ɗauki jakarsa cike da kuɗi ba zai kuwa dawo gida ba sai tsakiyar wata.”
੨੦ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ।
21 Da kalmomin rarrashi ta sa ya kauce; ta ɗauki hankalinsa da sulɓin maganarta.
੨੧ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲ੍ਹਾਂ ਦੇ ਲੱਲੋ-ਪੱਤੋ ਨਾਲ ਧੱਕੋ-ਧੱਕੀ ਉਹ ਨੂੰ ਲੈ ਗਈ।
22 Nan take, ya bi ta kamar saniyar da za a kai mayanka, kamar wawa zuwa wurin da za a ba shi horo
੨੨ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲ਼ਦ ਵੱਢੇ ਜਾਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਸਜ਼ਾ ਲਈ ਜਾਵੇ,
23 sai da kibiya ta soki hantarsa, kamar tsuntsun da ya ruga cikin tarko, ba tare da sani zai zama sanadin ransa ba.
੨੩ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ।
24 Yanzu fa,’ya’yana, ku saurare ni; ku kasa kunne ga abin da nake faɗa.
੨੪ਹੁਣ ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਧਿਆਨ ਲਾਓ।
25 Kada ku bar zuciyarku ta juya zuwa hanyoyinta ko ku kauce zuwa hanyoyinta.
੨੫ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਮਾਰਗਾਂ ਵਿੱਚ ਨਾ ਭਟਕਦਾ ਫਿਰੀਂ,
26 Ta zama sanadin fāɗuwar yawanci; kisan da ta yi ba ta ƙidayuwa.
੨੬ਕਿਉਂ ਜੋ ਉਹ ਨੇ ਬਹੁਤਿਆਂ ਨੂੰ ਜ਼ਖ਼ਮੀ ਕਰਕੇ ਡੇਗ ਦਿੱਤਾ ਹੈ, ਅਤੇ ਉਹ ਦੇ ਘਾਤ ਕੀਤੇ ਹੋਏ ਢੇਰ ਸਾਰੇ ਹਨ!
27 Gidanta babbar hanya ce zuwa kabari mai yin jagora zuwa ɗakunan lahira. (Sheol h7585)
੨੭ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵੱਲ ਲੈ ਜਾਂਦਾ ਹੈ। (Sheol h7585)

< Karin Magana 7 >