< Zabura 109 >

1 Don mai bi da kaɗe-kaɗe. Ta Dawuda. Zabura ce. Ya Allah, wanda nake yabo, kada ka yi shiru,
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਹੇ ਮੇਰੀ ਉਸਤਤ ਦੇ ਪਰਮੇਸ਼ੁਰ, ਤੂੰ ਚੁੱਪ ਨਾ ਰਹਿ,
2 gama mugaye da masu ruɗu sun buɗe bakunansu a kaina; sun yi magana a kaina da harsunan ƙarya.
ਕਿਉਂ ਜੋ ਭੈੜਾ ਮੂੰਹ ਅਤੇ ਛਲ ਵਾਲਾ ਮੂੰਹ ਉਨ੍ਹਾਂ ਨੇ ਮੇਰੇ ਵਿਰੁੱਧ ਖੋਲਿਆ ਹੈ, ਓਹ ਝੂਠੀ ਜੀਭ ਨਾਲ ਮੈਨੂੰ ਬੋਲੇ।
3 Da kalmomin ƙiyayya sun kewaye ni; sun tasar mini ba dalili.
ਉਨ੍ਹਾਂ ਨੇ ਵੈਰ ਦੀਆਂ ਗੱਲਾਂ ਨਾਲ ਮੈਨੂੰ ਘੇਰ ਲਿਆ, ਅਤੇ ਧਗਾਣੇ ਮੇਰੇ ਨਾਲ ਝਗੜੇ।
4 A maimakon ƙauna sun sāka mini da zargi, amma ni mutum ne mai addu’a.
ਮੇਰੇ ਪ੍ਰੇਮ ਦੇ ਬਦਲੇ ਓਹ ਮੇਰਾ ਵਿਰੋਧ ਕਰਦੇ ਹਨ, ਪਰ ਮੈਂ ਪ੍ਰਾਰਥਨਾ ਕਰਦਾ ਹਾਂ।
5 Sun sāka mini alheri da mugunta, ƙauna kuma da ƙiyayya.
ਭਲਿਆਈ ਦੇ ਬਦਲੇ ਬੁਰਿਆਈ ਅਤੇ ਮੇਰੇ ਪ੍ਰੇਮ ਦੇ ਬਦਲੇ ਵੈਰ ਓਹ ਮੇਰੇ ਵਿਰੁੱਧ ਰੱਖਦੇ ਹਨ।
6 Ka naɗa mugun mutum yă yi hamayya da shi; bari mai zargi yă tsaya a hannun damansa.
ਦੁਸ਼ਟ ਉਹ ਦੇ ਉੱਤੇ ਲਾ, ਅਤੇ ਵਿਰੋਧੀ ਉਹ ਦੇ ਸੱਜੇ ਹੱਥ ਖੜ੍ਹਾ ਰਹੇ!
7 Sa’ad da aka yi masa shari’a, bari a same shi da laifi, bari kuma addu’o’insa su hukunta shi.
ਆਪਣੇ ਨਿਆਂ ਵਿੱਚ ਉਹ ਦੋਸ਼ੀ ਨਿੱਕਲੇ, ਅਤੇ ਉਹ ਦੀ ਪ੍ਰਾਰਥਨਾ ਪਾਪ ਗਿਣੀ ਜਾਵੇ!
8 Bari kwanakinsa su zama kaɗan; bari wani yă ɗauki wurinsa na shugabanci.
ਉਹ ਦੇ ਜਿਉਣ ਦੇ ਦਿਨ ਥੋੜੇ ਹੋਣ, ਉਹ ਦਾ ਅਹੁਦਾ ਕੋਈ ਹੋਰ ਲਵੇ!
9 Bari’ya’yansa su zama marayu matarsa kuma gwauruwa.
ਉਹ ਦੇ ਬੱਚੇ ਯਤੀਮ ਹੋ ਜਾਣ, ਅਤੇ ਉਹ ਦੀ ਔਰਤ ਵਿਧਵਾ ਹੋ ਜਾਵੇ!
10 Bari’ya’yansa su zama masu yawo suna bara; bari a yi ta koransu daga gidajensu da suke kufai.
੧੦ਉਹ ਦੇ ਬਾਲ ਰੁਲਦੇ ਫਿਰਨ ਤੇ ਭੀਖ ਮੰਗਣ, ਅਤੇ ਆਪਣੇ ਉੱਜੜੇ ਥਾਵਾਂ ਤੋਂ ਦੂਰ ਟੁੱਕਰ ਲੱਭਣ!
11 Bari mai binsa bashi yă ƙwace dukan abin da yake da shi; bari baƙi su washe amfanin aikinsa.
੧੧ਉਹ ਦਾ ਸ਼ਾਹ ਉਹ ਦਾ ਸਭ ਕੁਝ ਫਾਹ ਲਵੇ, ਅਤੇ ਓਪਰੇ ਉਹ ਦੀ ਕਮਾਈ ਨੂੰ ਠੱਗ ਲੈਣ!
12 Bari kada kowa yă yi masa alheri ko yă ji tausayin marayunsa.
੧੨ਕੋਈ ਨਾ ਹੋਵੇ ਜਿਹੜਾ ਉਹ ਦੇ ਉੱਤੇ ਦਯਾ ਕਰਦਾ ਰਹੇ, ਨਾ ਕੋਈ ਉਹ ਦੇ ਯਤੀਮਾਂ ਉੱਤੇ ਤਰਸ ਕਰੇ!
13 Bari duk zuriyarsa su mutu, a shafe sunayensu daga tsara mai zuwa.
੧੩ਉਹ ਦੀ ਅੰਸ ਮੁਕਾਈ ਜਾਵੇ, ਆਉਣ ਵਾਲੀ ਪੀੜ੍ਹੀ ਵਿੱਚ ਉਸ ਦਾ ਨਾਮ ਮਿਟਾਇਆ ਜਾਵੇ!
14 Bari a tuna da laifin kakanninsa a gaban Ubangiji; bari kada a taɓa shafe zunubin mahaifiyarsa.
੧੪ਉਹ ਦੇ ਪੁਰਖਿਆਂ ਦੀ ਬਦੀ ਯਹੋਵਾਹ ਨੂੰ ਚੇਤੇ ਰਹੇ, ਅਤੇ ਉਹ ਦੀ ਮਾਂ ਦਾ ਪਾਪ ਨਾ ਮਿਟਾਇਆ ਜਾਵੇ!
15 Bari zunubansu su kasance a gaban Ubangiji kullum, don yă sa a manta da su daga duniya.
੧੫ਓਹ ਸਦਾ ਯਹੋਵਾਹ ਦੇ ਸਾਹਮਣੇ ਪਏ ਰਹਿਣ, ਕਿ ਉਹ ਉਨ੍ਹਾਂ ਦੀ ਯਾਦ ਧਰਤੀਓਂ ਮੁਕਾ ਦੇਵੇ,
16 Gama bai taɓa yin tunanin yin alheri ba, amma ya tsananta wa matalauta da mabukata da kuma masu fid da zuciya har suka mutu.
੧੬ਕਿਉਂ ਜੋ ਉਹ ਨੇ ਦਯਾ ਕਰਨੀ ਚੇਤੇ ਨਾ ਰੱਖੀ, ਪਰ ਉਹ ਮਸਕੀਨ, ਕੰਗਾਲ ਤੇ ਟੁੱਟੇ ਦਿਲ ਵਾਲੇ ਨੂੰ ਮਾਰ ਸੁੱਟਣ ਲਈ ਪਿੱਛੇ ਪਿਆ,
17 Yana jin daɗin la’antarwa, bari yă dawo a kansa; ba ya son sa albarka, bari kada kowa yă sa masa albarka.
੧੭ਹਾਂ, ਉਹ ਨੇ ਫਿਟਕਾਰ ਨਾਲ ਪ੍ਰੀਤ ਰੱਖੀ, ਸੋ ਉਹ ਉਸ ਤੇ ਆ ਪਈ, ਅਤੇ ਬਰਕਤ ਤੋਂ ਉਹ ਖੁਸ਼ ਨਹੀਂ ਸੀ, ਸੋ ਉਹ ਉਸ ਤੋਂ ਦੂਰ ਰਹੀ,
18 Ya sa la’antarwa kamar rigarsa; ta shiga cikin jikinsa kamar ruwa, cikin ƙasusuwansa kamar mai.
੧੮ਅਤੇ ਉਹ ਨੇ ਫਿਟਕਾਰ ਨੂੰ ਆਪਣੇ ਬਸਤਰ ਵਾਂਗੂੰ ਪਾਇਆ ਹੋਇਆ ਸੀ, ਅਤੇ ਉਹ ਪਾਣੀ ਵਾਂਗੂੰ ਉਹ ਦੇ ਅੰਦਰ, ਅਤੇ ਉਹ ਦੀਆਂ ਹੱਡੀਆਂ ਵਿੱਚ ਤੇਲ ਵਾਂਗੂੰ ਸਮਾਈ ਹੋਈ ਸੀ।
19 Bari tă zama kamar mayafin da aka ɗaura kewaye da shi, kamar ɗamara da aka ɗaura kewaye da shi har abada.
੧੯ਉਹ ਉਸ ਲਈ ਉਸ ਲੀੜੇ ਵਾਂਗੂੰ ਹੋ ਜਾਵੇ ਜਿਹ ਦੇ ਨਾਲ ਉਹ ਆਪਣੇ ਆਪ ਨੂੰ ਢੱਕੇ, ਤੇ ਉਸ ਪੇਟੀ ਵਾਂਗੂੰ ਜਿਹ ਦੇ ਨਾਲ ਉਹ ਆਪਣੀ ਕਮਰ ਕੱਸਦਾ ਰਹੇ!
20 Bari wannan yă zama sakayyar Ubangiji ga masu zargina, ga waɗanda suke mugayen maganganu a kaina.
੨੦ਏਹੋ ਈ ਮੇਰੇ ਵਿਰੋਧੀਆਂ ਦਾ ਬਦਲਾ ਯਹੋਵਾਹ ਵੱਲੋਂ ਹੋਵੇ, ਅਤੇ ਮੇਰੀ ਜਾਨ ਦੇ ਵਿਰੁੱਧ ਬੁਰਾ ਬੋਲਣ ਵਾਲਿਆਂ ਦਾ ਵੀ!
21 Amma kai, ya Ubangiji Mai Iko Duka, ka yi da ni da kyau saboda sunanka; ta alherin ƙaunarka, ka cece ni.
੨੧ਪਰ ਤੂੰ, ਹੇ ਪ੍ਰਭੂ ਯਹੋਵਾਹ, ਆਪਣੇ ਨਾਮ ਦੇ ਕਾਰਨ ਮੇਰੇ ਲਈ ਕੁਝ ਕਰ, ਤੇਰੀ ਦਯਾ ਤਾਂ ਭਲੀ ਹੈ, ਮੈਨੂੰ ਛੁਡਾ ਲੈ,
22 Gama ni matalauci ne mai bukata kuma, zuciyata kuwa ta yi rauni a cikina.
੨੨ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ, ਅਤੇ ਮੇਰਾ ਦਿਲ ਮੇਰੇ ਅੰਦਰ ਫੱਟੜ ਹੋਇਆ ਹੈ।
23 Na ɓace kamar inuwar yamma; ana kakkaɓe ni kamar fāra.
੨੩ਮੈਂ ਢਲਦੀ ਛਾਂ ਵਾਂਗੂੰ ਜਾਂਦਾ ਰਿਹਾ, ਮੈਂ ਸਲਾ ਵਾਂਗੂੰ ਝਾੜਿਆ ਜਾਂਦਾ,
24 Gwiwoyina suna mutuwa saboda azumi; jikina ya rame ba kuma ƙarfi.
੨੪ਵਰਤਾਂ ਨਾਲ ਮੇਰੇ ਗੋਡੇ ਭਿੜਦੇ ਹਨ, ਮੇਰਾ ਮਾਸ ਤੇਲ ਖੁਣੋਂ ਲਿੱਸਾ ਹੋ ਗਿਆ ਹੈ।
25 Na zama abin dariya ga masu zargina; sa’ad da suka gan ni, suka kaɗa kawunansu.
੨੫ਮੈਂ ਉਨ੍ਹਾਂ ਦੇ ਲਈ ਤਾਨਿਆਂ ਦਾ ਥਾਂ ਹੋ ਗਿਆ, ਜਦ ਓਹ ਮੈਨੂੰ ਵੇਖਦੇ, ਓਹ ਆਪਣੇ ਸਿਰ ਹਿਲਾਉਂਦੇ ਹਨ।
26 Ka taimake ni, ya Ubangiji Allahna; ka cece ni bisa ga ƙaunarka.
੨੬ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਕਰ! ਆਪਣੀ ਦਯਾ ਅਨੁਸਾਰ ਮੈਨੂੰ ਬਚਾ,
27 Bari su san cewa hannunka ne, cewa kai ne, ya Ubangiji, ka yi shi.
੨੭ਕਿ ਓਹ ਜਾਣਨ ਕਿ ਇਹ ਤੇਰਾ ਹੀ ਹੱਥ ਹੈ, ਅਤੇ ਤੂੰ, ਹੇ ਯਹੋਵਾਹ, ਇਹ ਕੀਤਾ ਹੈ।
28 Za su iya la’anta, amma kai za ka sa albarka; sa’ad da suka tasar za su sha kunya, amma bawanka zai yi farin ciki.
੨੮ਓਹ ਫਿਟਕਾਰਾਂ ਦੇਣ ਪਰ ਤੂੰ ਬਰਕਤ ਦੇ! ਜਦ ਓਹ ਉੱਠਣ ਤਾਂ ਓਹ ਸ਼ਰਮਿੰਦੇ ਹੋਣ, ਪਰ ਤੇਰਾ ਦਾਸ ਅਨੰਦ ਹੋਵੇ!
29 Masu zargina za su sha kunya za a rufe su da kunya kamar mayafi.
੨੯ਮੇਰੇ ਵਿਰੋਧੀ ਨਿਰਾਦਰੀ ਪਹਿਨਣ, ਓਹ ਆਪਣੇ ਆਪ ਨੂੰ ਲਾਜ ਨਾਲ ਚੱਦਰ ਵਾਂਗੂੰ ਕੱਜਣ!
30 Da bakina zan ɗaukaka Ubangiji sosai; cikin babban taro zan yabe shi.
੩੦ਮੈਂ ਆਪਣੇ ਮੂੰਹ ਨਾਲ ਯਹੋਵਾਹ ਦਾ ਬਹੁਤ ਧੰਨਵਾਦ ਕਰਾਂਗਾ, ਅਤੇ ਬਹੁਤਿਆਂ ਦੇ ਵਿੱਚ ਉਹ ਦੀ ਉਸਤਤ ਕਰਾਂਗਾ।
31 Gama yana tsaya a hannun damar mai bukata, don yă cece ransa daga waɗanda suke hukunta shi.
੩੧ਯਹੋਵਾਹ ਤਾਂ ਕੰਗਾਲ ਦੀ ਮਦਦ ਕਰੇਗਾ, ਕਿ ਉਹ ਦੀ ਜਾਨ ਦੇ ਘਾਤਕਾਂ ਤੋਂ ਬਚਾਵੇ।

< Zabura 109 >