< Zabura 16 >

1 Miktam ne na Dawuda. Ka kiyaye ni, ya Allah, gama a cikinka nake samun mafaka.
ਦਾਊਦ ਦਾ ਮਿੱਕਤਾਮ। ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ।
2 Na ce wa Ubangiji, “Kai ne shugabana; in ba tare da kai ba, ba ni da wani abu mai kyau.”
ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੂ ਹੈ, ਤੇਰੇ ਤੋਂ ਬਿਨ੍ਹਾਂ ਮੇਰੀ ਕਿਤੇ ਵੀ ਭਲਿਆਈ ਨਹੀਂ।
3 Game da tsarkakan da suke cikin ƙasar kuwa, su ne masu ɗaukakar da dukan farin cikina ya dangana.
ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ, ਉਹ ਆਦਰਯੋਗ ਹਨ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੁੰਦੀ ਹੈ।
4 Baƙin ciki zai ƙaru wa waɗanda suke bin waɗansu alloli. Ba zan zuba musu hadayarsu ta jini ba ko in ambaci sunayensu da bakina.
ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ, ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਲ੍ਹਾਂਗਾ, ਅਤੇ ਨਾ ਆਪਣੇ ਬੁੱਲ੍ਹਾਂ ਉੱਤੇ ਉਨ੍ਹਾਂ ਦੇਵਤਿਆਂ ਦਾ ਨਾਮ ਲਿਆਵਾਂਗਾ।
5 Ubangiji, ka ba ni rabona da kwaf ɗin na; ka kiyaye rabona,
ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ।
6 Iyakoki sun fāɗo mini a wurare masu daɗi; tabbatacce ina da gādo mai bansha’awa.
ਮਨਭਾਉਂਦੇ ਥਾਵਾਂ ਵਿੱਚ ਮੇਰੇ ਲਈ ਮਿਣਤੀ ਕੀਤੀ ਗਈ, ਮੈਨੂੰ ਮਨ ਭਾਉਂਦਾ ਹਿੱਸਾ ਮਿਲਿਆ ਹੈ।
7 Zan yabi Ubangiji, wanda yake ba ni shawara; ko da dare ma zuciyata kan koya mini.
ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਸਮੇਂ ਮੇਰਾ ਦਿਲ ਸਿਖਾਉਂਦਾ ਹੈ।
8 Kullum nakan sa Ubangiji a gabana. Gama yana a hannun damana, ba zan jijjigu ba.
ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।
9 Saboda haka zuciyata tana murna harshena kuma yana farin ciki; jikina kuma zai zauna lafiya,
ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,
10 domin ba za ka yashe ni a kabari ba, ba kuwa za ka bar Mai Tsarkinka yă ruɓa ba. (Sheol h7585)
੧੦ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ। (Sheol h7585)
11 Ka sanar da ni hanyar rai; za ka cika ni da farin ciki a gabanka, da madawwamin jin daɗi a hannun damarka.
੧੧ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।

< Zabura 16 >