< Zabura 18 >
1 Don mai bi da kaɗe-kaɗe. Ta Dawuda bawan Ubangiji. Ya rera ta ga Ubangiji kalmomin wannan waƙa sa’ad da Ubangiji ya cece shi daga hannun dukan abokan gābansa da kuma daga hannun Shawulu, ya ce, Ina ƙaunarka, ya Ubangiji, ƙarfina.
੧ਪ੍ਰਧਾਨ ਵਜਾਉਣ ਵਾਲੇ ਦੇ ਲਈ। ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਬਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ। ਉਸ ਨੇ ਕਿਹਾ: ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।
2 Ubangiji shi ne dutsena, kagarata da kuma mai cetona; Allahna shi ne dutsena, a gare shi nake neman mafaka. Shi ne garkuwata da ƙahon cetona, mafakata.
੨ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ।
3 Na kira ga Ubangiji, wanda ya cancanci yabo, na kuwa kuɓuta daga abokan gābana.
੩ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ।
4 Igiyoyin mutuwa sun shaƙe ni; rigyawan hallaka sun sha kaina.
੪ਮੌਤ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।
5 Igiyoyin mutuwa sun nannaɗe kewaye da ni; tarkon mutuwa ya yi mini arangama. (Sheol )
੫ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ। (Sheol )
6 Cikin wahalata na yi kira ga Ubangiji; Na yi kuka ga Allahna don taimako. A Haikalinsa ya ji muryata, Kukana na neman taimako ya kai kunnensa.
੬ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ।
7 Ƙasa ta yi rawa ta kuma girgiza, tussan duwatsu sun girgiza; sun yi rawa domin ya yi fushi.
੭ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ!
8 Hayaƙi ya tashi daga kafan hancinsa; wuta mai ci daga bakinsa, garwashi wuta mai ci daga bakinsa.
੮ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ।
9 Ya buɗe sammai ya sauko; baƙaƙen gizagizai suna a ƙarƙashin ƙafafunsa.
੯ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ।
10 Ya hau kerubobi ya kuma yi firiya; ya yi shawagi a fikafikan iska.
੧੦ਤਦ ਉਹ ਕਰੂਬ ਉੱਤੇ ਸਵਾਰ ਹੋ ਕੇ ਉੱਡਿਆ, ਹਾਂ, ਉਹ ਨੇ ਪੌਣ ਦਿਆਂ ਖੰਭਾਂ ਉੱਤੇ ਉਡਾਰੀ ਮਾਰੀ।
11 Ya mai da duhu abin rufuwarsa, rumfa kewaye da shi, baƙaƙen gizagizan ruwan sama na sarari,
੧੧ਉਸ ਨੇ ਹਨੇਰੇ ਨੂੰ ਆਪਣਾ ਗੁਪਤ ਸਥਾਨ, ਬੱਦਲਾਂ ਦੇ ਇਕੱਠ ਅਤੇ ਅਕਾਸ਼ ਦੀਆਂ ਘਟਾਂਵਾਂ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ।
12 daga cikin hasken kasancewarsa gizagizai suka yi gaba, da ƙanƙara da kuma walƙiya.
੧੨ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿੱਚੋਂ ਗੜੇ ਅਤੇ ਅੰਗਿਆਰੇ ਨਿੱਕਲੇ।
13 Ubangiji ya yi tsawa daga sama; muryar Mafi Ɗaukaka ya yi kāra.
੧੩ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।
14 Ya harba kibiyoyinsa ya kuma watsar da abokan gāba, walƙiya mai girma ya fafare su.
੧੪ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕੀਤਾ, ਅਤੇ ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ।
15 Kwarin teku sun bayyana tussan duniya sun bayyana a fili sa’ad da ka tsawata, ya Ubangiji, sa’ad da ka numfasa daga hancinka.
੧੫ਤਾਂ ਤੇਰੇ ਦਬਕੇ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ ਸਮੁੰਦਰਾਂ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ।
16 Ya miƙa hannunsa daga sama ya kama ni; ya ja ni daga zurfin ruwaye.
੧੬ਉਸ ਨੇ ਉੱਪਰੋਂ ਹੱਥ ਵਧਾ ਕੇ ਮੈਨੂੰ ਸੰਭਾਲ ਲਿਆ ਅਤੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢ ਲਿਆ।
17 Ya cece ni daga abokin gābana mai ƙarfi, daga abokan gābana, waɗanda suka fi ƙarfina.
੧੭ਮੇਰੇ ਬਲਵੰਤ ਵੈਰੀ ਤੋਂ ਉਸ ਨੇ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।
18 Sun yi arangama da ni a ranar masifa, amma Ubangiji ya zama mai taimakona.
੧੮ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰਾ ਆਸਰਾ ਸੀ।
19 Ya fitar da ni zuwa wuri mai sarari; ya kuɓutar da ni, gama yana jin daɗina.
੧੯ਉਹ ਮੈਨੂੰ ਖੁੱਲ੍ਹੇ ਸਥਾਨ ਵਿੱਚ ਕੱਢ ਲਿਆਇਆ, ਉਸ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪ੍ਰਸੰਨ ਸੀ।
20 Ubangiji ya yi haka da ni bisa ga adalcina; bisa ga tsabtar hannuwana ya ba ni lada.
੨੦ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ,
21 Gama na kiyaye hanyoyin Ubangiji; ban yi mugunta ta wurin juyewa daga Allahna ba.
੨੧ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ।
22 Dukan dokokinsa suna a gābana; ban juye daga ƙa’idodinsa ba.
੨੨ਉਹ ਦੇ ਸਾਰੇ ਨਿਯਮ ਮੇਰੇ ਸਾਹਮਣੇ ਰਹੇ, ਅਤੇ ਉਹ ਦੀਆਂ ਬਿਧੀਆਂ ਨੂੰ ਮੈਂ ਆਪਣੇ ਕੋਲੋਂ ਦੂਰ ਨਾ ਕੀਤਾ।
23 Na kasance marar laifi a gabansa na kuma kiyaye kaina daga zunubi.
੨੩ਮੈਂ ਉਹ ਦੇ ਨਾਲ ਖਰਾ ਉਤਰਿਆ, ਅਤੇ ਆਪਣੇ ਆਪ ਨੂੰ ਬਦੀ ਤੋਂ ਬਚਾਈ ਰੱਖਿਆ।
24 Ubangiji ya ba ni lada bisa ga adalcina, bisa ga tsabtan hannuwana a gabansa.
੨੪ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।
25 Ga mai aminci ka nuna kanka mai aminci, ga marar laifi ka nuna kanka marar laifi,
੨੫ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ।
26 ga mai tsabta ka nuna kanka mai tsabta, amma ga karkatacce, ka nuna kanka mai wayo.
੨੬ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਟੇਢਿਆਂ ਲਈ ਤੂੰ ਆਪਣੇ ਆਪ ਨੂੰ ਟੇਢਾ ਵਿਖਾਵੇਂਗਾ।
27 Kakan cece mai sauƙinkai amma kakan ƙasƙantar da masu girman kai.
੨੭ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਉੱਚੀਆਂ ਅੱਖਾਂ ਨੂੰ ਨੀਵੀਂਆਂ ਕਰੇਂਗਾ।
28 Kai Ya Ubangiji, ka sa fitilata ta yi ta ci; Allahna ya mai da duhu ya zama haske.
੨੮ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ।
29 Da taimakonka zan iya fāɗa wa runduna; tare da Allahna zan iya rinjayi katanga.
੨੯ਮੈਂ ਤੇਰੀ ਸਹਾਇਤਾ ਨਾਲ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ।
30 Game da Allah kuwa, hanyarsa cikakkiya ce; maganar Ubangiji marar kuskure ne. Shi garkuwa ne ga dukan waɗanda suke neman mafaka a gare shi.
੩੦ਪਰਮੇਸ਼ੁਰ ਦਾ ਰਾਹ ਸਿੱਧ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।
31 Gama wane ne Allah in ba Ubangiji ba? Wane ne kuwa Dutse in ba Allahnmu ba?
੩੧ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?
32 Allah ne ya ƙarfafa ni da ƙarfi ya kuma sa hanyarta ta zama cikakkiya.
੩੨ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ।
33 Ya sa ƙafafuna kamar ƙafafun barewa; ya sa na iya tsaya a kan ƙwanƙoli.
੩੩ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ।
34 Ya horar da hannuwana don yaƙi; hannuwana za su iya tanƙware bakan tagulla.
੩੪ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ।
35 Ka ba ni garkuwar nasara, kuma hannunka na dama yana riƙe ni; ya sunkuya don ka mai da ni mai girma.
੩੫ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ, ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।
36 Ka fadada hanyar da yake a ƙarƙashina, don kada ɗiɗɗigena yă juya.
੩੬ਤੂੰ ਮੇਰੇ ਕਦਮਾਂ ਲਈ ਸਥਾਨ ਚੌੜਾ ਕੀਤਾ ਹੈ, ਅਤੇ ਮੇਰੇ ਪੈਰ ਨਹੀਂ ਤਿਲਕੇ।
37 Na bi abokan gābana na kuma cim musu; ban juya ba sai da na hallaka su.
੩੭ਮੈਂ ਆਪਣੇ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਜਾ ਲਿਆ, ਮੈਂ ਪਿੱਛੇ ਨਾ ਹਟਿਆ ਜਿਨ੍ਹਾਂ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।
38 Na ragargaza su har ba za su iya tashi ba; sun fāɗi a ƙarƙashin ƙafafuna.
੩੮ਮੈਂ ਉਨ੍ਹਾਂ ਨੂੰ ਅਜਿਹਾ ਮਾਰਿਆ ਕਿ ਉਹ ਫੇਰ ਨਾ ਉੱਠ ਸਕੇ, ਉਹ ਪੈਰਾਂ ਹੇਠ ਡਿੱਗ ਪਏ ਸਨ।
39 Ka ƙarfafa ni da ƙarfi saboda yaƙi; ka sa abokan gābana suka rusuna mini.
੩੯ਤੂੰ ਯੁੱਧ ਲਈ ਮੇਰੇ ਲੱਕ ਨੂੰ ਬਲ ਨਾਲ ਕੱਸਿਆ ਹੈ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਸਾਹਮਣੇ ਝੁਕਾ ਦਿੱਤਾ ਹੈ।
40 Ka sa abokan gābana suka juya suka gudu, na kuma hallaka abokan gābana.
੪੦ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ।
41 Sun nemi taimako, amma ba su sami wanda zai cece su ba, ga Ubangiji, amma bai amsa ba.
੪੧ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
42 Na murƙushe su kamar ƙura mai laushi da iska ke kwashewa; na zubar da su kamar laka a tituna.
੪੨ਫੇਰ ਮੈਂ ਉਨ੍ਹਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਗੂੰ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਸੁੱਟ ਦਿੱਤਾ।
43 Ka cece ni daga harin mutane; ka mai da ni kan al’ummai. Mutanen da ban sani ba sun zama bayina,
੪੩ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ ਉਨ੍ਹਾਂ ਨੇ ਮੇਰੀ ਸੇਵਾ ਕੀਤੀ।
44 da zarar sun ji ni, sukan yi mini biyayya; baƙi suna rusuna a gabana.
੪੪ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ, ਪਰਦੇਸੀ ਮੇਰੇ ਅੱਗੇ ਹਿਚਕ ਕੇ ਆਏ।
45 Duk sukan karai; suna zuwa da rawan jiki daga mafakansu.
੪੫ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲੇ।
46 Ubangiji mai rai ne! Yabo ya tabbata ga Dutsena! Girma ya tabbata ga Allah Mai cetona!
੪੬ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ!
47 Shi ne Allah mai sāka mini, wanda yake sa al’ummai a ƙarƙashina,
੪੭ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਵੱਸ ਕਰ ਦਿੱਤਾ,
48 wanda yakan cece ni daga abokan gābana. Ana girmama ka bisa abokan gābana; daga masu tā-da-na-zaune-tsaye ka kuɓutar da ni.
੪੮ਜਿਸ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ, ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।
49 Saboda haka zan yabe ka a cikin al’ummai, ya Ubangiji; zan rera yabai ga sunanka.
੪੯ਇਸ ਲਈ, ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ।
50 Yakan ba sarkinsa nasarori; yakan nuna alheri marar ƙarewa ga shafaffensa, ga Dawuda da zuriyarsa har abada.
੫੦ਉਹ ਆਪਣੇ ਠਹਿਰਾਏ ਹੋਏ ਰਾਜੇ ਨੂੰ ਵੱਡੀ ਜਿੱਤ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੱਕ ਦਯਾ ਕਰਦਾ ਹੈ।