< Zabura 42 >
1 Don mai bi da kaɗe-kaɗe. Maskil ne na’Ya’yan Kora maza. Kamar yadda barewa take marmarin ruwan rafuffuka, haka raina yake marmarinka, ya Allah.
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਮਸ਼ਕੀਲ। ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀਅ, ਹੇ ਪਰਮੇਸ਼ੁਰ ਤੇਰੇ ਲਈ ਤਰਸਦਾ ਹੈ।
2 Raina yana ƙishin Allah, Allah mai rai. Yaushe zan tafi in sadu da Allah ne?
੨ਮੇਰਾ ਜੀਅ ਪਰਮੇਸ਼ੁਰ ਦੇ ਲਈ, ਜਿਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਂਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂ?
3 Hawayena ne sun zama abincina dare da rana, yayinda mutane suke ce da ni dukan yini, “Ina Allahnka ɗin?”
੩ਮੇਰਾ ਭੋਜਨ ਦਿਨੇ ਰਾਤ ਮੇਰੇ ਹੰਝੂ ਹਨ, ਜਦੋਂ ਓਹ ਸਾਰਾ ਦਿਨ ਇਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇ?
4 Waɗannan abubuwa ne nakan tuna sa’ad da nake faɗin abin da yake a raina, yadda dā nakan tafi tare da taron jama’a, ina bishe su a jere zuwa gidan Allah, da sowa ta farin ciki da kuma godiya a cikin taron biki.
੪ਇਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਮਨ ਭਰ ਆਉਂਦਾ ਹੈ, ਕਿ ਮੈਂ ਕਿਸ ਤਰ੍ਹਾਂ ਭੀੜ ਦੇ ਨਾਲ ਲੰਘਦਾ ਹੁੰਦਾ ਸੀ, ਅਤੇ ਬਹੁਤ ਸਾਰੀ ਭੀੜ ਨਾਲ ਪਰਮੇਸ਼ੁਰ ਦੇ ਘਰ ਵਿੱਚ, ਜੈ-ਜੈਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸੀ।
5 Me ya sa kake baƙin ciki, ya raina? Me ya sa ka damu a cikina? Ka dogara ga Allah, gama zai sāke yabe shi, Mai Cetona da kuma Allahna.
੫ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਣ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ।
6 Raina yana baƙin ciki a cikina; saboda haka zan tuna da kai daga ƙasar Urdun, a ƙwanƙolin Hermon, daga Dutsen Mizar.
੬ਹੇ ਮੇਰੇ ਪਰਮੇਸ਼ੁਰ, ਮੇਰਾ ਜੀਅ ਮੇਰੇ ਅੰਦਰ ਝੁਕਿਆ ਹੋਇਆ ਹੈ, ਇਸ ਕਾਰਨ ਮੈਂ ਯਰਦਨ ਅਤੇ ਹਰਮੋਨ ਦੀ ਧਰਤੀ ਤੋਂ ਅਤੇ ਮਿਸਾਰ ਦੇ ਪਰਬਤ ਤੋਂ ਤੇਰਾ ਸਿਮਰਨ ਕਰਾਂਗਾ।
7 Zurfi kan kira zurfi cikin rurin matsirgar ruwanka; dukan raƙuma da igiyoyi sun sha kaina.
੭ਤੇਰੇ ਪਾਣੀ ਦੀਆਂ ਧਾਰਾਂ ਦੀ ਆਵਾਜ਼ ਸੁਣ ਕੇ ਡੁੰਘਿਆਈ-ਡੁੰਘਿਆਈ ਨੂੰ ਪੁਕਾਰਦੀ ਹੈ, ਤੇਰੀਆਂ ਸਾਰੀਆਂ ਠਾਠਾਂ ਅਤੇ ਲਹਿਰਾਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ।
8 Da rana Ubangiji yakan nuna ƙaunarsa, da dare waƙarsa tana tare da ni, addu’a ga Allah na raina.
੮ਦਿਨ ਨੂੰ ਯਹੋਵਾਹ ਆਪਣੀ ਦਯਾ ਦੀ ਆਗਿਆ ਦੇਵੇਗਾ, ਅਤੇ ਰਾਤ ਨੂੰ ਉਹ ਦਾ ਗੀਤ ਮੇਰੇ ਨਾਲ ਹੋਵੇਗਾ। ਉਹ ਮੇਰੇ ਜੀਵਨ ਦੇ ਪਰਮੇਸ਼ੁਰ ਅੱਗੇ ਇੱਕ ਪ੍ਰਾਰਥਨਾ ਹੋਵੇਗਾ।
9 Na ce wa Allah Dutsena, “Me ya sa ka manta da ni? Me zai sa in yi ta yawo ina makoki, a danne a hannun abokin gāba?”
੯ਪਰਮੇਸ਼ੁਰ ਨੂੰ ਜੋ ਮੇਰੀ ਚੱਟਾਨ ਹੈ ਮੈ ਆਖਾਂਗਾ, ਤੂੰ ਮੈਨੂੰ ਕਿਉਂ ਭੁੱਲ ਗਿਆ ਹੈਂ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ?
10 Ƙasusuwana suna jin jiki da wahala yayinda maƙiyana suna mini ba’a, suna ce mini dukan yini, “Ina Allahnka ɗin?”
੧੦ਮੇਰੇ ਵਿਰੋਧੀ ਮੈਨੂੰ ਉਲਾਂਭਾ ਦਿੰਦੇ ਹਨ, ਜਾਣੋ, ਇਹ ਮੇਰੀਆਂ ਹੱਡੀਆਂ ਦਾ ਚੂਰ-ਚੂਰ ਹੋਣਾ ਹੈਂ, ਜਦੋਂ ਓਹ ਦਿਨ ਭਰ ਮੈਨੂੰ ਕਹੀ ਜਾਂਦੇ ਹਨ, ਕਿੱਥੇ ਹੈ ਤੇਰਾ ਪਰਮੇਸ਼ੁਰ?
11 Me ya sa kake baƙin ciki, ya raina? Me ya sa ka damu a cikina? Ka dogara ga Allah, gama zai sāke yabe shi, Mai Cetona da kuma Allahna.
੧੧ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ, ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ! ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ।