< Zabura 57 >

1 Don mai bi da kaɗe-kaɗe. Da muryar “Kada Ka Hallaka.” Ta Dawuda. Wani miktam. Sa’ad da ya gudu daga Shawulu zuwa cikin kogo. Ka yi mini jinƙai, ya Allah, ka yi mini jinƙai, gama a gare ka raina yake samun mafaka. Zan sami mafaka a inuwar fikafikanka sai masifar ta wuce.
ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਉਹ ਸ਼ਾਊਲ ਤੋਂ ਭੱਜ ਕੇ ਗੁਫ਼ਾ ਵਿੱਚ ਲੁੱਕ ਗਿਆ ਸੀ। ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ, ਅਤੇ ਮੈ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ, ਜਿਨ੍ਹਾਂ ਚਿਰ ਇਹ ਆਫ਼ਤਾਂ ਨਾ ਲੰਘ ਜਾਣ।
2 Na yi kuka ga Allah Mafi Ɗaukaka, ga Allah, wanda yake cika manufarsa gare ni.
ਮੈ ਅੱਤ ਮਹਾਨ ਪਰਮੇਸ਼ੁਰ ਨੂੰ ਪੁਕਾਰਾਂਗਾ, ਉਸ ਪਰਮੇਸ਼ੁਰ ਨੂੰ ਜਿਹੜਾ ਮੇਰੇ ਲਈ ਸਭ ਕੁਝ ਪੂਰਿਆਂ ਕਰਦਾ ਹੈ।
3 Ya aika daga sama ya kuwa cece ni, yana tsawata wa waɗanda suke fafarata da zafi; (Sela) Allah yakan aika da ƙaunarsa da amincinsa.
ਉਹ ਸਵਰਗ ਤੋਂ ਭੇਜ ਕੇ ਮੈਨੂੰ ਬਚਾਵੇਗਾ, ਜਦ ਮੇਰਾ ਮਿੱਧਣ ਵਾਲਾ ਮੈਨੂੰ ਦੋਸ਼ ਦਿੰਦਾ ਹੈ। ਸਲਹ। ਪਰਮੇਸ਼ੁਰ ਆਪਣੀ ਦਯਾ ਤੇ ਆਪਣੀ ਸਚਿਆਈ ਘੱਲੇਗਾ।
4 Ina tsakiyar zakoki; ina kwance a cikin namun jeji masu cin mutane, mutanen da haƙoransu masu ne da kuma kibiyoyi, waɗanda harshensu suna da kaifi kamar takobi.
ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸ਼ੀਆਂ ਵਿੱਚ ਲੇਟਾਂਗਾ, ਜਿੰਨਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ।
5 Bari a ɗaukaka ka, ya Allah, bisa sammai; bari ɗaukakarka ta kasance a dukan duniya.
ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!
6 Sun shimfiɗa raga don su kama ƙafafuna, damuwa ta sha ƙarfina. Sun haƙa rami a hanyata, amma su kansu suka fāɗa a cikinta. (Sela)
ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ਼ ਤਿਆਰ ਕੀਤਾ, ਮੇਰੀ ਜਾਨ ਝੁੱਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਉਹ ਆਪ ਉਸ ਵਿੱਚ ਡਿੱਗ ਪਏ ਹਨ। ਸਲਹ।
7 Zuciyata tana nan daram, ya Allah, zuciyata tana nan daram; zan rera in kuma yi kaɗe-kaɗe.
ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੇਰਾ ਮਨ ਕਾਇਮ ਹੈ, ਮੈਂ ਗਾਵਾਂਗਾ, ਮੈਂ ਭਜਨ ਕੀਰਤਨ ਕਰਾਂਗਾ!
8 Ka farka, raina! Ku farka, garaya da molo! Zan sa safe yă farka.
ਹੇ ਮੇਰੇ ਮਨ, ਜਾਗ! ਹੇ ਸਿਤਾਰ ਤੇ ਬਰਬਤ, ਜਾਗੋ! ਮੈਂ ਫਜ਼ਰ ਨੂੰ ਵੀ ਜਾਗਾਂਗਾ!
9 Zan yabe ka, ya Ubangiji, a cikin al’ummai; zan rera game da kai a cikin mutane.
ਹੇ ਪ੍ਰਭੂ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਮੈਂ ਕੌਮਾਂ ਵਿੱਚ ਤੇਰੀ ਅਰਾਧਨਾ ਕਰਾਂਗਾ!
10 Gama ƙaunarka mai girma ce, tana kaiwa sammai; amincinka na kaiwa sarari.
੧੦ਤੇਰੀ ਦਯਾ ਤਾਂ ਅਕਾਸ਼ਾਂ ਤੱਕ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਵੱਡੀ ਹੈ।
11 Bari a ɗaukaka ka, ya Allah, bisa sammai; bari ɗaukakarka ta kasance a dukan duniya.
੧੧ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!

< Zabura 57 >