< Zabura 80 >

1 Don mai bi da kaɗe-kaɗe. Mai muryar “Lilin Alkawari.” Na Asaf. Zabura ce. Ka ji mu, ya Makiyayin Isra’ila, kai da ka bishe Yusuf kamar garke. Kai da kake zaune a kursiyi tsakanin kerubobi, ka haskaka
ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰਿਮੇਦੂਤ ਰਾਗ ਵਿੱਚ ਆਸਾਫ਼ ਦਾ ਭਜਨ। ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ!
2 a gaban Efraim, Benyamin da Manasse. Ka tā da ƙarfinka; ka zo ka cece mu.
ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਲਈ ਆ!
3 Ka mai da mu, ya Allah; ka sa fuskarka ta haskaka a kanmu, za mu kuwa cetu.
ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।
4 Ya Ubangiji Allah Maɗaukaki, har yaushe fushinka zai yi ta ƙuna a kan addu’o’in mutanenka?
ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆਂ ਕਰਦਾ ਰਹੇਂਗਾ?
5 Ka ciyar da su da burodin hawaye; ka sa suka sha hawaye ta cikakken kwaf.
ਤੂੰ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖਵਾਈ ਹੈ, ਅਤੇ ਬਾਟੇ ਭਰ ਕੇ ਹੰਝੂ ਉਨ੍ਹਾਂ ਨੂੰ ਪਿਲਾਏ।
6 Ka mai da mu abin faɗa ga maƙwabtanmu, kuma abokan gābanmu suna mana ba’a.
ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ।
7 Ka mai da mu, ya Allah Maɗaukaki; ka sa fuskarka ta haskaka a kanmu za mu kuwa cetu.
ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।
8 Ka fitar da inabi daga Masar; ka kori al’ummai ka kuma dasa shi.
ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।
9 Ka gyara wuri saboda shi, ya kuwa yi saiwa ya cike ƙasa.
ਤੂੰ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।
10 Aka rufe duwatsu da inuwarsa, manya-manyan itatuwan al’ul da rassansa.
੧੦ਪਰਬਤ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਪਰਮੇਸ਼ੁਰ ਦੇ ਦਿਆਰਾਂ ਵਰਗੀਆਂ ਸਨ।
11 Ya miƙe rassansa zuwa Teku tohonsa har zuwa Kogi.
੧੧ਉਸ ਨੇ ਸਮੁੰਦਰ ਤੱਕ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ।
12 Me ya sa ka rurrushe bangayensa don duk masu wucewa su tsinke’ya’yan inabinsa?
੧੨ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ?
13 Aladu daga kurmi suna ɓarnatar da shi halittun gonaki kuma suna cinsa.
੧੩ਜੰਗਲੀ ਸੂਰ ਉਹ ਨੂੰ ਉਜਾੜਦਾ ਹੈ, ਅਤੇ ਮੈਦਾਨ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ।
14 Ka komo wurinmu, ya Allah Maɗaukaki! Ka duba daga sama ka gani! Ka lura da wannan inabi,
੧੪ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ,
15 saiwar da hannun damarka ya dasa, ɗan da ka renar wa kanka.
੧੫ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ।
16 An yanke inabinka, an ƙone shi da wuta; a tsawatawarka mutanenka sun hallaka.
੧੬ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁੱਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ।
17 Bari hannunka yă zauna a kan mutumin da yake hannun damarka, ɗan mutum da ka renar wa kanka.
੧੭ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੂੰ ਆਪਣੇ ਲਈ ਤਕੜਾ ਕੀਤਾ।
18 Ta haka ba za mu juye mu bar ka ba; ka rayar da mu, za mu kuwa kira bisa sunanka.
੧੮ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜਿਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ।
19 Ka mai da mu, ya Ubangiji Allah Maɗaukaki; ka sa fuskarka ta haskaka a kanmu, za mu kuwa cetu.
੧੯ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।

< Zabura 80 >