< Halelu 109 >
1 E KE Akua a'u i halelu ai, mai hookuli mai oe;
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਹੇ ਮੇਰੀ ਉਸਤਤ ਦੇ ਪਰਮੇਸ਼ੁਰ, ਤੂੰ ਚੁੱਪ ਨਾ ਰਹਿ,
2 No ka mea, o ka waha o ka mea hewa, A me ka waha wahahee, ua hamama mai laua e ku e ia'u; Ua olelo ku e mai lakou ia'u, me ke elelo wahahee.
੨ਕਿਉਂ ਜੋ ਭੈੜਾ ਮੂੰਹ ਅਤੇ ਛਲ ਵਾਲਾ ਮੂੰਹ ਉਨ੍ਹਾਂ ਨੇ ਮੇਰੇ ਵਿਰੁੱਧ ਖੋਲਿਆ ਹੈ, ਓਹ ਝੂਠੀ ਜੀਭ ਨਾਲ ਮੈਨੂੰ ਬੋਲੇ।
3 Hoopuni mai lakou ia'u i na olelo huhu; A hakaka mai lakou ia'u me ka hala ole o'u.
੩ਉਨ੍ਹਾਂ ਨੇ ਵੈਰ ਦੀਆਂ ਗੱਲਾਂ ਨਾਲ ਮੈਨੂੰ ਘੇਰ ਲਿਆ, ਅਤੇ ਧਗਾਣੇ ਮੇਰੇ ਨਾਲ ਝਗੜੇ।
4 No ko'u aloha enemi mai lakou ia'u; E pule aku no nae au.
੪ਮੇਰੇ ਪ੍ਰੇਮ ਦੇ ਬਦਲੇ ਓਹ ਮੇਰਾ ਵਿਰੋਧ ਕਰਦੇ ਹਨ, ਪਰ ਮੈਂ ਪ੍ਰਾਰਥਨਾ ਕਰਦਾ ਹਾਂ।
5 Hookau mai lakou i ka hewa maluna o'u no ka maikai, A me ka inaina no ko'u aloha.
੫ਭਲਿਆਈ ਦੇ ਬਦਲੇ ਬੁਰਿਆਈ ਅਤੇ ਮੇਰੇ ਪ੍ਰੇਮ ਦੇ ਬਦਲੇ ਵੈਰ ਓਹ ਮੇਰੇ ਵਿਰੁੱਧ ਰੱਖਦੇ ਹਨ।
6 E hoonoho oe i ka mea hewa maluna ona; A e hooku mai ia Satana ma kona lima akau.
੬ਦੁਸ਼ਟ ਉਹ ਦੇ ਉੱਤੇ ਲਾ, ਅਤੇ ਵਿਰੋਧੀ ਉਹ ਦੇ ਸੱਜੇ ਹੱਥ ਖੜ੍ਹਾ ਰਹੇ!
7 Ia ia e hookolokoloia'i, E puka mai no kona hewa, A e lilo no kana pule i mea e hewa'i.
੭ਆਪਣੇ ਨਿਆਂ ਵਿੱਚ ਉਹ ਦੋਸ਼ੀ ਨਿੱਕਲੇ, ਅਤੇ ਉਹ ਦੀ ਪ੍ਰਾਰਥਨਾ ਪਾਪ ਗਿਣੀ ਜਾਵੇ!
8 E uuku no kona mau la, E lawe hoi kekahi i kana oihana.
੮ਉਹ ਦੇ ਜਿਉਣ ਦੇ ਦਿਨ ਥੋੜੇ ਹੋਣ, ਉਹ ਦਾ ਅਹੁਦਾ ਕੋਈ ਹੋਰ ਲਵੇ!
9 E makua ole auanei kana poe keiki, A e lilo auanei kana wahine i wahinekanemake.
੯ਉਹ ਦੇ ਬੱਚੇ ਯਤੀਮ ਹੋ ਜਾਣ, ਅਤੇ ਉਹ ਦੀ ਔਰਤ ਵਿਧਵਾ ਹੋ ਜਾਵੇ!
10 E kuewa, e kuewa wale aku no kana poe keiki, a e nonoi wale; E imi wale lakou ma ko lakou wahi neoneo.
੧੦ਉਹ ਦੇ ਬਾਲ ਰੁਲਦੇ ਫਿਰਨ ਤੇ ਭੀਖ ਮੰਗਣ, ਅਤੇ ਆਪਣੇ ਉੱਜੜੇ ਥਾਵਾਂ ਤੋਂ ਦੂਰ ਟੁੱਕਰ ਲੱਭਣ!
11 Na ka makee waiwai e kaili wale i kana mau mea a pau, A na na malihini e hao wale i kona waiwai.
੧੧ਉਹ ਦਾ ਸ਼ਾਹ ਉਹ ਦਾ ਸਭ ਕੁਝ ਫਾਹ ਲਵੇ, ਅਤੇ ਓਪਰੇ ਉਹ ਦੀ ਕਮਾਈ ਨੂੰ ਠੱਗ ਲੈਣ!
12 Aohe mea nana e hoomau i ka lokomaikai ia ia; Aohe hoi mea aloha i kana mau huahaule.
੧੨ਕੋਈ ਨਾ ਹੋਵੇ ਜਿਹੜਾ ਉਹ ਦੇ ਉੱਤੇ ਦਯਾ ਕਰਦਾ ਰਹੇ, ਨਾ ਕੋਈ ਉਹ ਦੇ ਯਤੀਮਾਂ ਉੱਤੇ ਤਰਸ ਕਰੇ!
13 E hookiia kana poe mamo; A ia hanauna aku e holoiia ko lakou inoa.
੧੩ਉਹ ਦੀ ਅੰਸ ਮੁਕਾਈ ਜਾਵੇ, ਆਉਣ ਵਾਲੀ ਪੀੜ੍ਹੀ ਵਿੱਚ ਉਸ ਦਾ ਨਾਮ ਮਿਟਾਇਆ ਜਾਵੇ!
14 E hoomanaoia ka hewa o kona poe kupuna imua o Iehova; Aole hoi e kalaia na hewa o kona makuwahine.
੧੪ਉਹ ਦੇ ਪੁਰਖਿਆਂ ਦੀ ਬਦੀ ਯਹੋਵਾਹ ਨੂੰ ਚੇਤੇ ਰਹੇ, ਅਤੇ ਉਹ ਦੀ ਮਾਂ ਦਾ ਪਾਪ ਨਾ ਮਿਟਾਇਆ ਜਾਵੇ!
15 E mau loa ana no lakou imua o Iehova; I hookiia ka manao ana ia lakou mai ka honua aku.
੧੫ਓਹ ਸਦਾ ਯਹੋਵਾਹ ਦੇ ਸਾਹਮਣੇ ਪਏ ਰਹਿਣ, ਕਿ ਉਹ ਉਨ੍ਹਾਂ ਦੀ ਯਾਦ ਧਰਤੀਓਂ ਮੁਕਾ ਦੇਵੇ,
16 No ka mea, aole ia i hoomanao e hana i ka lokomaikai, A hoomaau oia i ke kanaka nele, a ilihune hoi, I pepehi oia i ka mea naau ehaeha.
੧੬ਕਿਉਂ ਜੋ ਉਹ ਨੇ ਦਯਾ ਕਰਨੀ ਚੇਤੇ ਨਾ ਰੱਖੀ, ਪਰ ਉਹ ਮਸਕੀਨ, ਕੰਗਾਲ ਤੇ ਟੁੱਟੇ ਦਿਲ ਵਾਲੇ ਨੂੰ ਮਾਰ ਸੁੱਟਣ ਲਈ ਪਿੱਛੇ ਪਿਆ,
17 Me ia i makemake ai i ka hailiili, pela no e hiki mai ai ia maluna ona; Me ia i makemake ole ai i ka hoomaikai, e mamao loa ia mai ona aku.
੧੭ਹਾਂ, ਉਹ ਨੇ ਫਿਟਕਾਰ ਨਾਲ ਪ੍ਰੀਤ ਰੱਖੀ, ਸੋ ਉਹ ਉਸ ਤੇ ਆ ਪਈ, ਅਤੇ ਬਰਕਤ ਤੋਂ ਉਹ ਖੁਸ਼ ਨਹੀਂ ਸੀ, ਸੋ ਉਹ ਉਸ ਤੋਂ ਦੂਰ ਰਹੀ,
18 Kahiko no oia ia ia iho i ka hailiili me he kapa la, E komo no hoi ia iloko o kona opu me he wai la, A e like hoi me ka aila iloko o kona mau iwi.
੧੮ਅਤੇ ਉਹ ਨੇ ਫਿਟਕਾਰ ਨੂੰ ਆਪਣੇ ਬਸਤਰ ਵਾਂਗੂੰ ਪਾਇਆ ਹੋਇਆ ਸੀ, ਅਤੇ ਉਹ ਪਾਣੀ ਵਾਂਗੂੰ ਉਹ ਦੇ ਅੰਦਰ, ਅਤੇ ਉਹ ਦੀਆਂ ਹੱਡੀਆਂ ਵਿੱਚ ਤੇਲ ਵਾਂਗੂੰ ਸਮਾਈ ਹੋਈ ਸੀ।
19 A e like no auanei ia me he kapa la ia ia, A me ke kaei hoi ana e kaei mau ai.
੧੯ਉਹ ਉਸ ਲਈ ਉਸ ਲੀੜੇ ਵਾਂਗੂੰ ਹੋ ਜਾਵੇ ਜਿਹ ਦੇ ਨਾਲ ਉਹ ਆਪਣੇ ਆਪ ਨੂੰ ਢੱਕੇ, ਤੇ ਉਸ ਪੇਟੀ ਵਾਂਗੂੰ ਜਿਹ ਦੇ ਨਾਲ ਉਹ ਆਪਣੀ ਕਮਰ ਕੱਸਦਾ ਰਹੇ!
20 O keia no ka uku o ko'u poe enemi mai o Iehova mai, A me ko ka poe hoi e olelo ino mai i ko'u uhane.
੨੦ਏਹੋ ਈ ਮੇਰੇ ਵਿਰੋਧੀਆਂ ਦਾ ਬਦਲਾ ਯਹੋਵਾਹ ਵੱਲੋਂ ਹੋਵੇ, ਅਤੇ ਮੇਰੀ ਜਾਨ ਦੇ ਵਿਰੁੱਧ ਬੁਰਾ ਬੋਲਣ ਵਾਲਿਆਂ ਦਾ ਵੀ!
21 Aka, e hana mai oe mamuli o'u, e Iehova ka Haku, no kou inoa iho: No ka mea, ua maikai kou lokomaikai, e hoopakele mai ia'u.
੨੧ਪਰ ਤੂੰ, ਹੇ ਪ੍ਰਭੂ ਯਹੋਵਾਹ, ਆਪਣੇ ਨਾਮ ਦੇ ਕਾਰਨ ਮੇਰੇ ਲਈ ਕੁਝ ਕਰ, ਤੇਰੀ ਦਯਾ ਤਾਂ ਭਲੀ ਹੈ, ਮੈਨੂੰ ਛੁਡਾ ਲੈ,
22 No ka mea, ua nele, a ua ilihune hoi au, A ua houia ko'u naau iloko ou.
੨੨ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ, ਅਤੇ ਮੇਰਾ ਦਿਲ ਮੇਰੇ ਅੰਦਰ ਫੱਟੜ ਹੋਇਆ ਹੈ।
23 Ua hele aku au e like me ke aka i kona auwi ana, Ua kuehuehuia au me he uhini la.
੨੩ਮੈਂ ਢਲਦੀ ਛਾਂ ਵਾਂਗੂੰ ਜਾਂਦਾ ਰਿਹਾ, ਮੈਂ ਸਲਾ ਵਾਂਗੂੰ ਝਾੜਿਆ ਜਾਂਦਾ,
24 Kulanalana ko'u mau kuli no ka hookeai, A hookii no hoi ko'u kino ma ke kelekele.
੨੪ਵਰਤਾਂ ਨਾਲ ਮੇਰੇ ਗੋਡੇ ਭਿੜਦੇ ਹਨ, ਮੇਰਾ ਮਾਸ ਤੇਲ ਖੁਣੋਂ ਲਿੱਸਾ ਹੋ ਗਿਆ ਹੈ।
25 Ua lilo wau i mea hoomaewaewa no lakou; Nana mai lakou ia'u, a kunokunou i ko lakou poo.
੨੫ਮੈਂ ਉਨ੍ਹਾਂ ਦੇ ਲਈ ਤਾਨਿਆਂ ਦਾ ਥਾਂ ਹੋ ਗਿਆ, ਜਦ ਓਹ ਮੈਨੂੰ ਵੇਖਦੇ, ਓਹ ਆਪਣੇ ਸਿਰ ਹਿਲਾਉਂਦੇ ਹਨ।
26 E kokua mai oe ia'u, e Iehova, ko'u Akua; E hoola mai oe ia'u e like me kou lokomaikai ana.
੨੬ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਕਰ! ਆਪਣੀ ਦਯਾ ਅਨੁਸਾਰ ਮੈਨੂੰ ਬਚਾ,
27 I ike mai hoi lakou, o kou lima keia; O oe hoi e Iehova, ka mea nana i hana ia mea.
੨੭ਕਿ ਓਹ ਜਾਣਨ ਕਿ ਇਹ ਤੇਰਾ ਹੀ ਹੱਥ ਹੈ, ਅਤੇ ਤੂੰ, ਹੇ ਯਹੋਵਾਹ, ਇਹ ਕੀਤਾ ਹੈ।
28 Na lakou e hailiili mai, aka, e hoomaikai mai oe, A ku mai lakou iluna, e hoohilahilaia lakou; Aka, e hoohauoli mai oe i kau kauwa.
੨੮ਓਹ ਫਿਟਕਾਰਾਂ ਦੇਣ ਪਰ ਤੂੰ ਬਰਕਤ ਦੇ! ਜਦ ਓਹ ਉੱਠਣ ਤਾਂ ਓਹ ਸ਼ਰਮਿੰਦੇ ਹੋਣ, ਪਰ ਤੇਰਾ ਦਾਸ ਅਨੰਦ ਹੋਵੇ!
29 E kahikoia ko'u poe enemi i ka hoopalaimaka, A e uhi no lakou ia lakou iho i ka hilahila me he holoku la.
੨੯ਮੇਰੇ ਵਿਰੋਧੀ ਨਿਰਾਦਰੀ ਪਹਿਨਣ, ਓਹ ਆਪਣੇ ਆਪ ਨੂੰ ਲਾਜ ਨਾਲ ਚੱਦਰ ਵਾਂਗੂੰ ਕੱਜਣ!
30 E mililani nui aka au ia Iehova, ma ko'u waha; A e halelu aku ia ia mawaena o ka lehulehu.
੩੦ਮੈਂ ਆਪਣੇ ਮੂੰਹ ਨਾਲ ਯਹੋਵਾਹ ਦਾ ਬਹੁਤ ਧੰਨਵਾਦ ਕਰਾਂਗਾ, ਅਤੇ ਬਹੁਤਿਆਂ ਦੇ ਵਿੱਚ ਉਹ ਦੀ ਉਸਤਤ ਕਰਾਂਗਾ।
31 No ka mea, e ku mai auanei oia ma ka lima akau o ka mea hune, E hoopakele i kona uhane mai ka poe hoohewa ia ia.
੩੧ਯਹੋਵਾਹ ਤਾਂ ਕੰਗਾਲ ਦੀ ਮਦਦ ਕਰੇਗਾ, ਕਿ ਉਹ ਦੀ ਜਾਨ ਦੇ ਘਾਤਕਾਂ ਤੋਂ ਬਚਾਵੇ।