< דברי הימים א 19 >
ויהי אחרי כן וימת נחש מלך בני עמון וימלך בנו תחתיו | 1 |
੧ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦਾ ਪੁੱਤਰ ਹਾਨੂਨ ਉਸ ਦੀ ਥਾਂ ਸਿੰਘਾਸਣ ਉੱਤੇ ਬੈਠਾ।
ויאמר דויד אעשה חסד עם חנון בן נחש כי עשה אביו עמי חסד וישלח דויד מלאכים לנחמו על אביו ויבאו עבדי דויד אל ארץ בני עמון אל חנון--לנחמו | 2 |
੨ਅਤੇ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤਰ ਹਾਨੂਨ ਨਾਲ ਦਯਾ ਦਾ ਵਿਹਾਰ ਕਰਾਂਗਾ ਕਿਉਂ ਜੋ ਉਹ ਦੇ ਪਿਤਾ ਨੇ ਮੇਰੇ ਨਾਲ ਉਸੇ ਤਰ੍ਹਾਂ ਕੀਤਾ ਸੀ, ਸੋ ਦਾਊਦ ਨੇ ਦੂਤਾਂ ਨੂੰ ਭੇਜ ਦਿੱਤਾ ਜੋ ਉਸ ਦੇ ਪਿਤਾ ਦਾ ਅਫ਼ਸੋਸ ਕਰਨ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ਼ ਵਿੱਚ ਹਾਨੂਨ ਕੋਲ ਆ ਪਹੁੰਚੇ ਕਿ ਉਸ ਨੂੰ ਤਸੱਲੀ ਦੇਣ
ויאמרו שרי בני עמון לחנון המכבד דויד את אביך בעיניך כי שלח לך מנחמים הלא בעבור לחקר ולהפך ולרגל הארץ באו עבדיו אליך | 3 |
੩ਤਦ ਅੰਮੋਨੀਆਂ ਦੇ ਪ੍ਰਧਾਨਾਂ ਨੇ ਹਾਨੂਨ ਨੂੰ ਆਖਿਆ, “ਮਹਾਰਾਜ ਤੁਹਾਨੂੰ ਇਸ ਤਰ੍ਹਾਂ ਕਿਉਂ ਲੱਗਦਾ ਹੈ ਕਿ ਦਾਊਦ ਨੇ ਤੁਹਾਡੇ ਪਿਤਾ ਦਾ ਅਫ਼ਸੋਸ ਕਰਨ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਕੀ ਉਹ ਦੇ ਸੇਵਕ ਤੁਹਾਡੇ ਕੋਲ ਇਸ ਲਈ ਨਹੀਂ ਆਏ ਕਿ ਖੋਜ ਕਰਨ, ਨਾਸ ਕਰਨ ਅਤੇ ਦੇਸ ਦਾ ਭੇਤ ਲੈਣ?”
ויקח חנון את עבדי דויד ויגלחם ויכרת את מדויהם בחצי עד המפשעה וישלחם | 4 |
੪ਗੱਲ ਕਾਹਦੀ, ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫੜ੍ਹ ਕੇ ਉਨ੍ਹਾਂ ਦੀਆਂ ਦਾੜ੍ਹੀਆਂ ਮੁਨਵਾ ਦਿੱਤੀਆਂ, ਅਤੇ ਉਨ੍ਹਾਂ ਦੇ ਬਸਤਰ ਅੱਧ ਵਿਚਕਾਰੋਂ ਲੱਕ ਤੱਕ ਫਾੜ ਸੁੱਟੇ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।
וילכו ויגידו לדויד על האנשים וישלח לקראתם כי היו האנשים נכלמים מאד ויאמר המלך שבו בירחו עד אשר יצמח זקנכם ושבתם | 5 |
੫ਤਾਂ ਕਈਆਂ ਨੇ ਜਾ ਕੇ ਦਾਊਦ ਨੂੰ ਇਨ੍ਹਾਂ ਪੁਰਸ਼ਾਂ ਦਾ ਸਾਰਾ ਹਾਲ ਸੁਣਾਇਆ ਅਤੇ ਉਸ ਨੇ ਉਨ੍ਹਾਂ ਨੂੰ ਮਿਲਣ ਲਈ ਲੋਕਾਂ ਨੂੰ ਭੇਜਿਆ, ਕਿਉਂ ਜੋ ਉਹ ਲੋਕ ਵੱਡੇ ਸ਼ਰਮਿੰਦੇ ਕੀਤੇ ਗਏ ਸਨ ਅਤੇ ਰਾਜਾ ਨੇ ਉਨ੍ਹਾਂ ਨੂੰ ਆਖਿਆ ਕਿ ਜਦ ਤੱਕ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਤਦ ਤੱਕ ਯਰੀਹੋ ਸ਼ਹਿਰ ਵਿੱਚ ਰਹੋ।
ויראו בני עמון כי התבאשו עם דויד וישלח חנון ובני עמון אלף ככר כסף לשכר להם מן ארם נהרים ומן ארם מעכה ומצובה רכב ופרשים | 6 |
੬ਜਦੋਂ ਅੰਮੋਨੀਆਂ ਨੇ ਇਹ ਵੇਖਿਆ ਕਿ ਅਸੀਂ ਦਾਊਦ ਦੀ ਨਿਗਾਹ ਵਿੱਚ ਬੁਰੇ ਠਹਿਰੇ ਹਾਂ, ਤਾਂ ਹਾਨੂਨ ਅਤੇ ਅੰਮੋਨੀਆਂ ਨੇ ਇੱਕ ਹਜ਼ਾਰ ਤੋੜੇ ਚਾਂਦੀ ਭੇਜੀ ਕਿ ਮਸੋਪੋਤਾਮੀਆ, ਨਹਰੈਮ, ਮਅਕਾਹ ਅਤੇ ਸੋਬਾਹ ਤੋਂ ਰੱਥਾਂ ਅਤੇ ਸਵਾਰਾਂ ਨੂੰ ਕਿਰਾਏ ਤੇ ਲੈ ਆਉਣ।
וישכרו להם שנים ושלשים אלף רכב ואת מלך מעכה ואת עמו ויבאו ויחנו לפני מידבא ובני עמון נאספו מעריהם ויבאו למלחמה | 7 |
੭ਸੋ ਉਨ੍ਹਾਂ ਨੇ ਬੱਤੀ ਹਜ਼ਾਰ ਰੱਥਾਂ, ਮਅਕਾਹ ਦੇ ਪਾਤਸ਼ਾਹ ਅਤੇ ਉਸ ਦੀ ਸੈਨਾਂ ਨੂੰ ਕਿਰਾਏ ਤੇ ਲਿਆ। ਇਹਨਾਂ ਨੇ ਆ ਕੇ ਮੇਦਬਾ ਦੇ ਅੱਗੇ ਡੇਰੇ ਲਾ ਦਿੱਤੇ ਅਤੇ ਅੰਮੋਨੀ ਆਪੋ ਆਪਣੇ ਨਗਰਾਂ ਤੋਂ ਇਕੱਠੇ ਹੋਏ ਅਤੇ ਯੁੱਧ ਕਰਨ ਨੂੰ ਆਏ।
וישמע דויד וישלח את יואב ואת כל צבא הגבורים | 8 |
੮ਜਦੋਂ ਇਹ ਗੱਲ ਦਾਊਦ ਨੇ ਸੁਣੀ ਤਾਂ ਉਸ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਭੇਜਿਆ।
ויצאו בני עמון ויערכו מלחמה פתח העיר והמלכים אשר באו לבדם בשדה | 9 |
੯ਤਾਂ ਅੰਮੋਨੀਆਂ ਨੇ ਨਿੱਕਲ ਕੇ ਸ਼ਹਿਰ ਦੇ ਫਾਟਕ ਦੇ ਅੱਗੇ ਲੜਾਈ ਲਈ ਕਤਾਰ ਬੰਨ੍ਹੀ, ਅਤੇ ਉਹ ਪਾਤਸ਼ਾਹ ਜਿਹੜੇ ਆਏ ਸਨ, ਅਲੱਗ ਮੈਦਾਨ ਵਿੱਚ ਸਨ।
וירא יואב כי היתה פני המלחמה אליו--פנים ואחור ויבחר מכל בחור בישראל ויערך לקראת ארם | 10 |
੧੦ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ-ਚੰਗੇ ਸੂਰਮਿਆਂ ਵਿੱਚੋਂ ਕੁਝ ਨੂੰ ਚੁਣ ਲਿਆ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ।
ואת יתר העם נתן ביד אבשי אחיו ויערכו לקראת בני עמון | 11 |
੧੧ਅਤੇ ਬਾਕੀ ਲੋਕਾਂ ਨੂੰ ਉਸ ਨੇ ਆਪਣੇ ਭਰਾ ਅਬੀਸ਼ਈ ਦੇ ਹਵਾਲੇ ਕਰ ਦਿੱਤਾ ਅਤੇ ਉਨ੍ਹਾਂ ਨੇ ਅੰਮੋਨੀਆਂ ਦੇ ਸਾਹਮਣੇ ਕਤਾਰ ਬੰਨ੍ਹੀ
ויאמר אם תחזק ממני ארם--והיית לי לתשועה ואם בני עמון יחזקו ממך והושעתיך | 12 |
੧੨ਅਤੇ ਉਸ ਨੇ ਆਖਿਆ, ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਪਰਬਲ ਹੋਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ
חזק ונתחזקה בעד עמנו ובעד ערי אלהינו ויהוה הטוב בעיניו יעשה | 13 |
੧੩ਸੋ ਤਕੜੇ ਰਹੋ ਅਤੇ ਆਓ ਅਸੀਂ ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਨਗਰਾਂ ਲਈ ਬਹਾਦੁਰੀ ਨਾਲ ਲੜੀਏ ਅਤੇ ਜੋ ਯਹੋਵਾਹ ਨੂੰ ਚੰਗਾ ਲੱਗੇ, ਉਹ ਉਸੇ ਤਰ੍ਹਾਂ ਹੀ ਕਰੇ।
ויגש יואב והעם אשר עמו לפני ארם--למלחמה וינוסו מפניו | 14 |
੧੪ਫਿਰ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹਮਲਾ ਕਰਨ ਨੂੰ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗਿਓਂ ਭੱਜ ਗਏ।
ובני עמון ראו כי נס ארם וינוסו גם הם מפני אבשי אחיו ויבאו העירה ויבא יואב ירושלם | 15 |
੧੫ਜਦੋਂ ਅੰਮੋਨੀਆਂ ਨੇ ਦੇਖਿਆ ਕਿ ਅਰਾਮੀ ਭੱਜ ਗਏ ਹਨ, ਤਾਂ ਉਹ ਵੀ ਉਸ ਦੇ ਭਰਾ ਅਬੀਸ਼ਈ ਦੇ ਅੱਗੋਂ ਭੱਜ ਗਏ ਅਤੇ ਸ਼ਹਿਰ ਵਿੱਚ ਜਾ ਵੜੇ, ਤਾਂ ਯੋਆਬ ਯਰੂਸ਼ਲਮ ਨੂੰ ਮੁੜ ਆਇਆ।
וירא ארם כי נגפו לפני ישראל וישלחו מלאכים ויוציאו את ארם אשר מעבר הנהר ושופך שר צבא הדדעזר לפניהם | 16 |
੧੬ਜਦੋਂ ਅਰਾਮੀਆਂ ਨੇ ਵੇਖਿਆ ਕਿ ਅਸੀਂ ਇਸਰਾਏਲੀਆਂ ਦੇ ਅੱਗੇ ਹਾਰ ਗਏ ਹਾਂ, ਤਾਂ ਉਹ ਦੂਤਾਂ ਨੂੰ ਭੇਜ ਕੇ ਉਨ੍ਹਾਂ ਦਰਿਆ ਦੇ ਪਾਰ ਵਾਲਿਆਂ ਅਰਾਮੀਆਂ ਨੂੰ ਸੱਦ ਲਿਆਏ, ਅਤੇ ਹਦਦਅਜ਼ਰ ਦਾ ਸੈਨਾਪਤੀ ਸ਼ੋਫਕ ਉਨ੍ਹਾਂ ਦਾ ਸੈਨਾਪਤੀ ਸੀ
ויגד לדויד ויאסף את כל ישראל ויעבר הירדן ויבא אלהם ויערך אלהם ויערך דויד לקראת ארם מלחמה וילחמו עמו | 17 |
੧੭ਇਹ ਖ਼ਬਰ ਦਾਊਦ ਤੱਕ ਪਹੁੰਚੀ ਅਤੇ ਉਸ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਤੇ ਯਰਦਨ ਨਦੀ ਦੇ ਪਾਰ ਲੰਘ ਕੇ ਉਨ੍ਹਾਂ ਉੱਤੇ ਚੜਾਈ ਕੀਤੀ ਅਤੇ ਉਨ੍ਹਾਂ ਦੇ ਸਾਹਮਣੇ ਲੜਾਈ ਦਾ ਪਿੜ ਬੰਨਿਆ। ਜਦੋਂ ਦਾਊਦ ਨੇ ਅਰਾਮੀਆਂ ਦੇ ਸਨਮੁਖ ਲੜਾਈ ਦਾ ਪਿੜ ਬੰਨਿਆ, ਤਾਂ ਉਹ ਉਸ ਨਾਲ ਯੁੱਧ ਨੂੰ ਜੁੱਟ ਪਏ
וינס ארם מלפני ישראל ויהרג דויד מארם שבעת אלפים רכב וארבעים אלף איש רגלי ואת שופך שר הצבא המית | 18 |
੧੮ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਹਜ਼ਾਰ ਰੱਥਾਂ ਦੇ ਸਵਾਰਾਂ ਨੂੰ ਅਤੇ ਚਾਲ੍ਹੀ ਹਜ਼ਾਰ ਸਿਪਾਹੀਆਂ ਨੂੰ ਜਾਨੋਂ ਮਾਰ ਸੁੱਟਿਆ, ਸੈਨਾਂ ਦੇ ਸੈਨਾਪਤੀ ਸ਼ੋਫਕ ਨੂੰ ਵੀ ਜਾਨੋਂ ਮਾਰ ਮੁਕਾਇਆ
ויראו עבדי הדדעזר כי נגפו לפני ישראל וישלימו עם דויד ויעבדהו ולא אבה ארם להושיע את בני עמון עוד | 19 |
੧੯ਅਤੇ ਜਦੋਂ ਹਦਦਅਜ਼ਰ ਦੇ ਨੌਕਰਾਂ ਨੇ ਵੇਖਿਆ ਕਿ ਅਸੀਂ ਇਸਰਾਏਲ ਤੋਂ ਹਾਰ ਗਏ ਹਾਂ, ਤਾਂ ਦਾਊਦ ਨਾਲ ਸਮਝੌਤਾ ਕਰ ਕੇ ਉਸ ਦੇ ਅਧੀਨ ਹੋ ਗਏ। ਅਖ਼ੀਰ, ਅਰਾਮੀਆਂ ਨੇ ਅੰਮੋਨੀਆਂ ਦੀ ਫੇਰ ਸਹਾਇਤਾ ਨਾ ਕੀਤੀ।