< שמואל א 4 >

ויהי דבר שמואל לכל ישראל ויצא ישראל לקראת פלשתים למלחמה ויחנו על האבן העזר ופלשתים חנו באפק 1
ਸਮੂਏਲ ਦੀ ਗੱਲ ਸਾਰੇ ਇਸਰਾਏਲ ਵਿੱਚ ਫੈਲ ਗਈ। ਇਸਰਾਏਲੀ ਫ਼ਲਿਸਤੀਆਂ ਨਾਲ ਲੜਨ ਨੂੰ ਨਿੱਕਲੇ ਅਤੇ ਅਬੇਨੇਜ਼ਰ ਜਗਾ ਦੇ ਨੇੜੇ ਤੰਬੂ ਲਾਏ ਅਤੇ ਫ਼ਲਿਸਤੀਆਂ ਨੇ ਅਫੇਕ ਵਿੱਚ ਤੰਬੂ ਲਾਏ।
ויערכו פלשתים לקראת ישראל ותטש המלחמה וינגף ישראל לפני פלשתים ויכו במערכה בשדה כארבעת אלפים איש 2
ਤਦ ਫ਼ਲਿਸਤੀਆਂ ਨੇ ਇਸਰਾਏਲ ਦਾ ਸਾਹਮਣਾ ਕਰਨ ਨੂੰ ਆਪਣੀ ਕਤਾਰ ਬੰਨ੍ਹੀ ਅਤੇ ਜਦੋਂ ਲੜਾਈ ਵੱਧ ਗਈ ਤਾਂ ਇਸਰਾਏਲੀ ਫ਼ਲਿਸਤੀਆਂ ਤੋਂ ਹਾਰ ਗਏ ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਫ਼ੌਜ ਵਿੱਚੋਂ ਜੋ ਮੈਦਾਨ ਵਿੱਚ ਸੀ, ਚਾਰ ਹਜ਼ਾਰ ਦੇ ਲੱਗਭੱਗ ਮਨੁੱਖ ਵੱਢ ਸੁੱਟੇ।
ויבא העם אל המחנה ויאמרו זקני ישראל למה נגפנו יהוה היום לפני פלשתים נקחה אלינו משלה את ארון ברית יהוה ויבא בקרבנו וישענו מכף איבינו 3
ਜਦ ਲੋਕ ਛਾਉਣੀ ਵਿੱਚ ਮੁੜ ਆਏ ਤਾਂ ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, ਯਹੋਵਾਹ ਨੇ ਸਾਨੂੰ ਫ਼ਲਿਸਤੀਆਂ ਦੇ ਅੱਗੇ ਅੱਜ ਹਾਰ ਕਿਉਂ ਦਿੱਤੀ? ਆਓ, ਅਸੀਂ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਸ਼ੀਲੋਹ ਤੋਂ ਆਪਣੇ ਕੋਲ ਲੈ ਆਈਏ ਕਿ ਉਹ ਸਾਡੇ ਵਿਚਕਾਰ ਹੋ ਕੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਵੇ।
וישלח העם שלה וישאו משם את ארון ברית יהוה צבאות ישב הכרבים ושם שני בני עלי עם ארון ברית האלהים--חפני ופינחס 4
ਸੋ ਉਹਨਾਂ ਨੇ ਸ਼ੀਲੋਹ ਵਿੱਚ ਲੋਕ ਭੇਜੇ ਜੋ ਸੈਨਾਵਾਂ ਦੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ, ਜੋ ਦੋ ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ, ਉੱਥੋਂ ਲੈ ਆਉਣ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਕੋਲ ਉੱਥੇ ਸਨ।
ויהי כבוא ארון ברית יהוה אל המחנה וירעו כל ישראל תרועה גדולה ותהם הארץ 5
ਅਤੇ ਜਿਸ ਵੇਲੇ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਆ ਪਹੁੰਚਿਆ ਤਦ ਸਾਰੇ ਇਸਰਾਏਲ ਨੇ ਵੱਡੀ ਅਵਾਜ਼ ਨਾਲ ਜੈਕਾਰਾ ਬੁਲਾਇਆ, ਜਿਸ ਨਾਲ ਧਰਤੀ ਕੰਬ ਉੱਠੀ।
וישמעו פלשתים את קול התרועה ויאמרו מה קול התרועה הגדולה הזאת במחנה העברים וידעו--כי ארון יהוה בא אל המחנה 6
ਜਦ ਫ਼ਲਿਸਤੀਆਂ ਨੇ ਜੈਕਾਰੇ ਦੀ ਅਵਾਜ਼ ਸੁਣੀ ਤਾਂ ਬੋਲੇ, ਇਨ੍ਹਾਂ ਇਬਰਾਨੀਆਂ ਦੀ ਛਾਉਣੀ ਵਿੱਚ ਇਹ ਜੈਕਾਰੇ ਦੀ ਕਿਹੋ ਜਿਹੀ ਅਵਾਜ਼ ਹੈ? ਫੇਰ ਉਨ੍ਹਾਂ ਨੇ ਜਾਣਿਆ ਕਿ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਪਹੁੰਚ ਗਿਆ ਹੈ।
ויראו הפלשתים--כי אמרו בא אלהים אל המחנה ויאמרו אוי לנו כי לא היתה כזאת אתמול שלשם 7
ਤਦ ਫ਼ਲਿਸਤੀ ਡਰ ਗਏ ਕਿਉਂ ਜੋ ਉਨ੍ਹਾਂ ਨੇ ਆਖਿਆ, ਪਰਮੇਸ਼ੁਰ ਛਾਉਣੀ ਵਿੱਚ ਆ ਗਿਆ ਹੈ! ਅਤੇ ਬੋਲੇ, ਸਾਡੇ ਉੱਤੇ ਹਾਏ! ਕਿਉਂ ਜੋ ਅੱਜ ਤੋਂ ਪਹਿਲਾਂ ਅਜਿਹੀ ਗੱਲ ਕਦੀ ਨਹੀਂ ਹੋਈ।
אוי לנו--מי יצילנו מיד האלהים האדירים האלה אלה הם האלהים המכים את מצרים בכל מכה--במדבר 8
ਹਾਏ! ਅਜਿਹੇ ਬਲਵੰਤ ਪਰਮੇਸ਼ੁਰ ਦੇ ਹੱਥੋਂ ਸਾਨੂੰ ਕੌਣ ਬਚਾਵੇਗਾ? ਇਹ ਉਹ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਪ੍ਰਕਾਰ ਦੀਆਂ ਬਵਾਂ ਨਾਲ ਮਾਰਿਆ ਸੀ।
התחזקו והיו לאנשים פלשתים--פן תעבדו לעברים כאשר עבדו לכם והייתם לאנשים ונלחמתם 9
ਹੇ ਫ਼ਲਿਸਤੀਓ, ਤੁਸੀਂ ਤਕੜੇ ਹੋਵੇ ਅਤੇ ਮਰਦ ਬਣੋ ਜੋ ਤੁਸੀਂ ਇਬਰਾਨੀਆਂ ਦੇ ਗ਼ੁਲਾਮ ਨਾ ਬਣੋ ਜਿਵੇਂ ਉਹ ਤੁਹਾਡੇ ਗ਼ੁਲਾਮ ਬਣੇ ਸਨ, ਸਗੋਂ ਮਰਦ ਬਣੋ ਅਤੇ ਲੜੋ!
וילחמו פלשתים וינגף ישראל וינסו איש לאהליו ותהי המכה גדולה מאד ויפל מישראל שלשים אלף רגלי 10
੧੦ਸੋ ਫ਼ਲਿਸਤੀ ਲੜੇ ਅਤੇ ਇਸਰਾਏਲ ਉਹਨਾਂ ਤੋਂ ਹਾਰ ਗਿਆ ਅਤੇ ਉਹ ਆਪੋ ਆਪਣੇ ਤੰਬੂਆਂ ਵੱਲ ਨੱਠੇ ਅਤੇ ਉੱਥੇ ਬਹੁਤ ਲੜਾਈ ਹੋਈ ਕਿਉਂ ਜੋ ਤੀਹ ਹਜ਼ਾਰ ਇਸਰਾਏਲੀ ਮਾਰੇ ਗਏ,
וארון אלהים נלקח ושני בני עלי מתו חפני ופינחס 11
੧੧ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ।
וירץ איש בנימן מהמערכה ויבא שלה ביום ההוא ומדיו קרעים ואדמה על ראשו 12
੧੨ਤਦ ਬਿਨਯਾਮੀਨ ਦਾ ਇੱਕ ਮਨੁੱਖ ਫ਼ੌਜ ਦੇ ਵਿੱਚੋਂ ਨੱਠਾ ਅਤੇ ਆਪਣੇ ਕੱਪੜੇ ਪਾੜੇ ਹੋਏ ਅਤੇ ਸਿਰ ਵਿੱਚ ਮਿੱਟੀ ਪਾਈ ਹੋਈ ਉਸੇ ਦਿਨ ਸ਼ੀਲੋਹ ਵਿੱਚ ਆਇਆ।
ויבוא והנה עלי ישב על הכסא יך (יד) דרך מצפה--כי היה לבו חרד על ארון האלהים והאיש בא להגיד בעיר ותזעק כל העיר 13
੧੩ਜਦ ਉਹ ਆਇਆ ਤਾਂ ਵੇਖੋ, ਏਲੀ ਸੜਕ ਦੇ ਇੱਕ ਪਾਸੇ ਇੱਕ ਚੌਂਕੀ ਉੱਤੇ ਬੈਠ ਕੇ ਰਾਹ ਵੇਖਦਾ ਸੀ ਕਿਉਂ ਜੋ ਉਹ ਦਾ ਮਨ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਕੰਬਦਾ ਸੀ ਅਤੇ ਜਿਸ ਵੇਲੇ ਉਸ ਮਨੁੱਖ ਨੇ ਸ਼ਹਿਰ ਵਿੱਚ ਆ ਕੇ ਸੁਨੇਹਾ ਦਿੱਤਾ ਤਾਂ ਸਾਰਾ ਸ਼ਹਿਰ ਰੋਣ-ਪਿੱਟਣ ਲੱਗਾ।
וישמע עלי את קול הצעקה ויאמר מה קול ההמון הזה והאיש מהר ויבא ויגד לעלי 14
੧੪ਜਦ ਵਿਰਲਾਪ ਦੀ ਅਵਾਜ਼ ਏਲੀ ਨੇ ਸੁਣੀ ਤਾਂ ਉਹ ਨੇ ਆਖਿਆ, ਇਹ ਕਿਹੋ ਜਿਹਾ ਰੌਲ਼ਾ ਪੈ ਗਿਆ? ਅਤੇ ਉਸ ਮਨੁੱਖ ਨੇ ਛੇਤੀ ਨਾਲ ਏਲੀ ਨੂੰ ਆਣ ਕੇ ਖ਼ਬਰ ਦਿੱਤੀ।
ועלי בן תשעים ושמנה שנה ועיניו קמה ולא יכול לראות 15
੧੫ਏਲੀ ਅਠਾਨਵਿਆਂ ਸਾਲਾਂ ਦਾ ਬੁੱਢਾ ਸੀ ਅਤੇ ਉਹ ਦੀਆਂ ਅੱਖੀਆਂ ਧੁੰਦਲੀਆਂ ਹੋ ਗਈਆਂ ਸਨ ਅਤੇ ਉਸ ਨੂੰ ਕੁਝ ਦਿਖਾਈ ਨਹੀਂ ਸੀ ਦਿੰਦਾ।
ויאמר האיש אל עלי אנכי הבא מן המערכה ואני מן המערכה נסתי היום ויאמר מה היה הדבר בני 16
੧੬ਸੋ ਉਸ ਮਨੁੱਖ ਨੇ ਏਲੀ ਨੂੰ ਆਖਿਆ, ਮੈਂ ਫ਼ੌਜ ਤੋਂ ਆਇਆ ਹਾਂ ਅਤੇ ਮੈਂ ਅੱਜ ਫ਼ੌਜ ਦੇ ਵਿੱਚੋਂ ਭੱਜ ਕੇ ਆਇਆ ਹਾਂ। ਉਹ ਬੋਲਿਆ, ਹੇ ਮੇਰੇ ਪੁੱਤਰ, ਕੀ ਖ਼ਬਰ ਹੈ?
ויען המבשר ויאמר נס ישראל לפני פלשתים וגם מגפה גדולה היתה בעם וגם שני בניך מתו חפני ופינחס וארון האלהים נלקחה 17
੧੭ਉਸ ਨੇ ਉੱਤਰ ਦੇ ਕੇ ਆਖਿਆ, ਇਸਰਾਏਲ ਨੇ ਫ਼ਲਿਸਤੀਆਂ ਦੇ ਅੱਗੋਂ ਹਾਰ ਖਾਧੀ ਅਤੇ ਲੋਕਾਂ ਵਿੱਚ ਵੱਡੀ ਵਾਢ ਹੋਈ ਅਤੇ ਤੇਰੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ ਅਤੇ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ।
ויהי כהזכירו את ארון האלהים ויפל מעל הכסא אחרנית בעד יד השער ותשבר מפרקתו וימת--כי זקן האיש וכבד והוא שפט את ישראל ארבעים שנה 18
੧੮ਤਦ ਅਜਿਹਾ ਹੋਇਆ ਕਿ ਜਿਸ ਵੇਲੇ ਉਹ ਨੇ ਪਰਮੇਸ਼ੁਰ ਦੇ ਸੰਦੂਕ ਦੀ ਗੱਲ ਸੁਣਾਈ ਤਾਂ ਉਹ ਚੌਂਕੀ ਉੱਤੋਂ ਪਿੱਠ ਭਾਰ ਦਰਵਾਜ਼ੇ ਕੋਲ ਡਿੱਗ ਪਿਆ, ਉਹ ਦੀ ਧੌਣ ਟੁੱਟ ਗਈ ਅਤੇ ਉਹ ਮਰ ਗਿਆ ਕਿਉਂ ਜੋ ਉਹ ਵੱਡੀ ਉਮਰ ਦਾ ਅਤੇ ਭਾਰਾ ਵੀ ਸੀ ਅਤੇ ਉਹ ਚਾਲ੍ਹੀ ਸਾਲ ਤੱਕ ਇਸਰਾਏਲ ਦਾ ਨਿਆਂ ਕਰਦਾ ਰਿਹਾ।
וכלתו אשת פינחס הרה ללת ותשמע את השמועה אל הלקח ארון האלהים ומת חמיה ואישה ותכרע ותלד כי נהפכו עליה צריה 19
੧੯ਉਸ ਦੀ ਨੂੰਹ ਫ਼ੀਨਹਾਸ ਦੀ ਪਤਨੀ ਗਰਭਵਤੀ ਸੀ ਅਤੇ ਉਹ ਦੇ ਜਣਨ ਦਾ ਵੇਲਾ ਨੇੜੇ ਸੀ ਜਦ ਉਹ ਨੇ ਇਹ ਗੱਲਾਂ ਸੁਣੀਆਂ ਕਿ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ ਹੈ ਅਤੇ ਤੇਰਾ ਸਹੁਰਾ ਅਤੇ ਪਤੀ ਮਰ ਗਏ ਹਨ ਤਾਂ ਉਹ ਨੂੰ ਜਣਨ ਦੀਆਂ ਪੀੜ੍ਹਾਂ ਲੱਗੀਆਂ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ।
וכעת מותה ותדברנה הנצבות עליה אל תיראי כי בן ילדת ולא ענתה ולא שתה לבה 20
੨੦ਅਤੇ ਉਹ ਦੇ ਮਰਨ ਦੇ ਵੇਲੇ ਉਨ੍ਹਾਂ ਇਸਤਰੀਆਂ ਨੇ ਜੋ ਉੱਥੇ ਸਨ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਤੂੰ ਪੁੱਤਰ ਨੂੰ ਜਨਮ ਦਿੱਤਾ ਹੈ ਪਰ ਉਹ ਨੇ ਉੱਤਰ ਨਾ ਦਿੱਤਾ ਸਗੋਂ ਧਿਆਨ ਵੀ ਨਾ ਕੀਤਾ।
ותקרא לנער איכבוד לאמר גלה כבוד מישראל אל הלקח ארון האלהים ואל חמיה ואישה 21
੨੧ਉਹ ਨੇ ਉਸ ਮੁੰਡੇ ਦਾ ਨਾਮ ਈਕਾਬੋਦ ਰੱਖਿਆ ਅਤੇ ਕਿਹਾ, ਇਸਰਾਏਲ ਤੋਂ ਪਰਤਾਪ ਜਾਂਦਾ ਰਿਹਾ, ਪਰਮੇਸ਼ੁਰ ਦਾ ਸੰਦੂਕ ਖੁੱਸ ਜੋ ਗਿਆ ਅਤੇ ਉਹ ਦੇ ਸਹੁਰੇ ਅਤੇ ਪਤੀ ਦੇ ਕਾਰਨ ਵੀ।
ותאמר גלה כבוד מישראל כי נלקח ארון האלהים 22
੨੨ਅਤੇ ਉਹ ਬੋਲੀ, ਇਸਰਾਏਲ ਦਾ ਪਰਤਾਪ ਜਾਂਦਾ ਰਿਹਾ ਕਿਉਂ ਜੋ ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ।

< שמואל א 4 >