< שמואל ב 7 >
ויהי כי ישב המלך בביתו ויהוה הניח לו מסביב מכל איביו | 1 |
੧ਅਜਿਹਾ ਹੋਇਆ ਜਿਸ ਵੇਲੇ ਰਾਜਾ ਆਪਣੇ ਘਰ ਵਿੱਚ ਬੈਠਾ ਸੀ, ਯਹੋਵਾਹ ਨੇ ਉਸ ਦੇ ਚੁਫ਼ੇਰੇ ਦੇ ਵੈਰੀਆਂ ਤੋਂ ਉਹ ਨੂੰ ਆਰਾਮ ਦਿੱਤਾ।
ויאמר המלך אל נתן הנביא ראה נא אנכי יושב בבית ארזים וארון האלהים ישב בתוך היריעה | 2 |
੨ਤਦ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।
ויאמר נתן אל המלך כל אשר בלבבך לך עשה כי יהוה עמך | 3 |
੩ਤਦ ਨਾਥਾਨ ਨੇ ਦਾਊਦ ਨੂੰ ਆਖਿਆ, ਜਾ, ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਉਸੇ ਤਰ੍ਹਾਂ ਕਰ, ਕਿਉਂ ਜੋ ਯਹੋਵਾਹ ਤੇਰੇ ਨਾਲ ਹੈ।
ויהי בלילה ההוא ויהי דבר יהוה אל נתן לאמר | 4 |
੪ਉਸੇ ਰਾਤ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ, ਜਾ ਕੇ ਮੇਰੇ ਦਾਸ ਦਾਊਦ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ,
לך ואמרת אל עבדי אל דוד כה אמר יהוה האתה תבנה לי בית לשבתי | 5 |
੫ਕੀ ਤੂੰ ਮੇਰੇ ਨਿਵਾਸ ਲਈ ਇੱਕ ਭਵਨ ਬਣਾਏਂਗਾ?
כי לא ישבתי בבית למיום העלתי את בני ישראל ממצרים ועד היום הזה ואהיה מתהלך באהל ובמשכן | 6 |
੬ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹਾਂ, ਅੱਜ ਤੱਕ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਤੋਂ ਤੰਬੂ ਅਤੇ ਡੇਰੇ ਤੋਂ ਡੇਰੇ ਵਿੱਚ ਫਿਰਦਾ ਰਿਹਾ ਹਾਂ।
בכל אשר התהלכתי בכל בני ישראל הדבר דברתי את אחד שבטי ישראל אשר צויתי לרעות את עמי את ישראל לאמר למה לא בניתם לי בית ארזים | 7 |
੭ਜਿੱਥੇ-ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ, ਤਾਂ ਕੀ ਭਲਾ, ਮੈਂ ਇਸਰਾਏਲ ਦੇ ਨਿਆਂਈਆਂ ਵਿੱਚੋਂ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਨੂੰ ਚਰਾਉਣ ਦੀ ਆਗਿਆ ਕੀਤੀ, ਕਿਸੇ ਨੂੰ ਕਦੀ ਆਖਿਆ ਕਿ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?
ועתה כה תאמר לעבדי לדוד כה אמר יהוה צבאות אני לקחתיך מן הנוה מאחר הצאן--להיות נגיד על עמי על ישראל | 8 |
੮ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ।
ואהיה עמך בכל אשר הלכת ואכרתה את כל איביך מפניך ועשתי לך שם גדול כשם הגדלים אשר בארץ | 9 |
੯ਅਤੇ ਜਿੱਥੇ-ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੋਂ ਮਿਟਾ ਦਿੱਤਾ ਅਤੇ ਮੈਂ ਜਗਤ ਦੇ ਵੱਡੇ ਨਾਮੀ ਲੋਕਾਂ ਵਾਂਗੂੰ, ਤੇਰਾ ਨਾਮ ਵੀ ਵੱਡਾ ਕਰਾਂਗਾ।
ושמתי מקום לעמי לישראל ונטעתיו ושכן תחתיו ולא ירגז עוד ולא יסיפו בני עולה לענותו כאשר בראשונה | 10 |
੧੦ਮੈਂ ਆਪਣੀ ਪਰਜਾ ਇਸਰਾਏਲ ਦੇ ਲਈ ਇੱਕ ਥਾਂ ਠਹਿਰਾ ਦਿਆਂਗਾ ਅਤੇ ਉੱਥੇ ਉਨ੍ਹਾਂ ਨੂੰ ਸਥਿਰ ਕਰਾਂਗਾ, ਜੋ ਉਹ ਆਪਣੇ ਠੀਕ ਥਾਂ ਵਿੱਚ ਵੱਸਣ ਅਤੇ ਫੇਰ ਨਾ ਭਟਕਣ ਅਤੇ ਦੁਸ਼ਟ ਲੋਕ ਫਿਰ ਉਹਨਾਂ ਨੂੰ ਦੁੱਖ ਨਾ ਦੇਣਗੇ ਜਿਵੇਂ ਪਹਿਲਾਂ ਦਿੰਦੇ ਸਨ,
ולמן היום אשר צויתי שפטים על עמי ישראל והניחתי לך מכל איביך והגיד לך יהוה כי בית יעשה לך יהוה | 11 |
੧੧ਸਗੋਂ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਤੋਂ ਆਰਾਮ ਦਿਆਂਗਾ। ਫਿਰ ਯਹੋਵਾਹ ਤੈਨੂੰ ਇਹ ਵੀ ਦੱਸਦਾ ਹੈ ਜੋ ਯਹੋਵਾਹ ਤੇਰੇ ਘਰਾਣੇ ਨੂੰ ਬਣਾਵੇਗਾ,
כי ימלאו ימיך ושכבת את אבתיך והקימתי את זרעך אחריך אשר יצא ממעיך והכינתי את ממלכתו | 12 |
੧੨ਅਤੇ ਜਦ ਤੇਰੇ ਦਿਨ ਪੂਰੇ ਹੋਣਗੇ, ਅਤੇ ਤੂੰ ਆਪਣੇ ਪਿਓ ਦਾਦਿਆਂ ਦੇ ਨਾਲ ਸੌਂ ਜਾਵੇਂਗਾ, ਤਾਂ ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੇ ਰਾਜ ਨੂੰ ਮਜ਼ਬੂਤ ਕਰਾਂਗਾ।
הוא יבנה בית לשמי וכננתי את כסא ממלכתו עד עולם | 13 |
੧੩ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਨੂੰ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ।
אני אהיה לו לאב והוא יהיה לי לבן--אשר בהעותו והכחתיו בשבט אנשים ובנגעי בני אדם | 14 |
੧੪ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਜੇ ਕਦੀ ਉਹ ਬੁਰਾਈ ਕਰੇ, ਤਾਂ ਮੈਂ ਉਹ ਨੂੰ ਮਨੁੱਖਾਂ ਦੀ ਜੋਗ ਸਜ਼ਾ ਅਤੇ ਆਦਮ ਦੀ ਸੰਤਾਨ ਦੀ ਜੋਗ ਸਜ਼ਾ ਨਾਲ ਤਾੜਨਾ ਦੇਵਾਂਗਾ।
וחסדי לא יסור ממנו כאשר הסרתי מעם שאול אשר הסרתי מלפניך | 15 |
੧੫ਪਰ ਮੇਰੀ ਦਯਾ ਉਸ ਤੋਂ ਵੱਖਰੀ ਨਾ ਹੋਵੇਗੀ, ਜਿਵੇਂ ਸ਼ਾਊਲ ਤੋਂ ਵੱਖਰੀ ਕਰ ਕੇ ਮੈਂ ਉਸ ਨੂੰ ਤੇਰੇ ਅੱਗੋਂ ਨਾਸ ਕੀਤਾ।
ונאמן ביתך וממלכתך עד עולם לפניך כסאך יהיה נכון עד עולם | 16 |
੧੬ਤੇਰਾ ਘਰਾਣਾ ਅਤੇ ਤੇਰਾ ਰਾਜ ਸਦੀਪਕ ਕਾਲ ਤੱਕ ਤੇਰੇ ਅੱਗੇ ਅਟੱਲ ਰਹੇਗਾ। ਤੇਰੀ ਰਾਜ ਗੱਦੀ ਸਦਾ ਅਟੱਲ ਰਹੇਗੀ।
ככל הדברים האלה וככל החזיון הזה--כן דבר נתן אל דוד | 17 |
੧੭ਸੋ ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਦਰਸ਼ਣ ਅਨੁਸਾਰ ਦਾਊਦ ਨੂੰ ਸਮਝਾ ਦਿੱਤਾ।
ויבא המלך דוד וישב לפני יהוה ויאמר מי אנכי אדני יהוה ומי ביתי--כי הבאתני עד הלם | 18 |
੧੮ਤਦ ਦਾਊਦ ਰਾਜਾ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, ਹੇ ਪ੍ਰਭੂ ਯਹੋਵਾਹ, ਮੈਂ ਕੌਣ ਹਾਂ, ਅਤੇ ਮੇਰਾ ਘਰਾਣਾ ਕੀ ਹੈ ਜੋ ਤੂੰ ਮੈਨੂੰ ਐਥੋਂ ਤੱਕ ਪਹੁੰਚਾ ਦਿੱਤਾ ਹੈ?
ותקטן עוד זאת בעיניך אדני יהוה ותדבר גם אל בית עבדך למרחוק וזאת תורת האדם אדני יהוה | 19 |
੧੯ਤਾਂ ਵੀ ਹੇ ਪ੍ਰਭੂ ਯਹੋਵਾਹ, ਇਹ ਤਾਂ ਤੇਰੀ ਨਿਗਾਹ ਵਿੱਚ ਬਹੁਤ ਛੋਟੀ ਜਿਹੀ ਗੱਲ ਸੀ, ਕਿਉਂ ਜੋ ਤੂੰ ਆਪਣੇ ਦਾਸ ਦੇ ਘਰਾਣੇ ਦੇ ਲਈ ਬਹੁਤ ਦੂਰ ਦੀ ਖ਼ਬਰ ਪਹਿਲਾਂ ਹੀ ਦੱਸ ਦਿੱਤੀ। ਹੇ ਪ੍ਰਭੂ ਯਹੋਵਾਹ, ਮਨੁੱਖ ਦਾ ਇਹੋ ਨਿਯਮ ਹੈ!
ומה יוסיף דוד עוד לדבר אליך ואתה ידעת את עבדך אדני יהוה | 20 |
੨੦ਅਤੇ ਦਾਊਦ ਤੈਨੂੰ ਹੋਰ ਕੀ ਆਖ ਸਕਦਾ ਹੈ? ਹੇ ਪ੍ਰਭੂ ਯਹੋਵਾਹ, ਤੂੰ ਤਾਂ ਆਪਣੇ ਦਾਸ ਨੂੰ ਜਾਣਦਾ ਹੈਂ!
בעבור דברך וכלבך עשית את כל הגדולה הזאת--להודיע את עבדך | 21 |
੨੧ਤੂੰ ਆਪਣੇ ਬਚਨ ਦੇ ਅਨੁਸਾਰ ਅਤੇ ਆਪਣੇ ਮਨ ਦੇ ਅਨੁਸਾਰ ਇਹ ਸਾਰੇ ਵੱਡੇ ਕੰਮ ਕੀਤੇ ਤਾਂ ਜੋ ਤੇਰਾ ਦਾਸ ਜਾਣ ਲਵੇ।
על כן גדלת יהוה אלהים כי אין כמוך ואין אלהים זולתך בכל אשר שמענו באזנינו | 22 |
੨੨ਇਸ ਲਈ ਹੇ ਯਹੋਵਾਹ ਪਰਮੇਸ਼ੁਰ, ਤੂੰ ਵੱਡਾ ਹੈਂ ਕਿਉਂ ਜੋ ਜਿੱਥੋਂ ਤੱਕ ਅਸੀਂ ਆਪਣੇ ਕੰਨਾਂ ਨਾਲ ਸੁਣਿਆ ਹੈ ਤੇਰੇ ਤੁੱਲ ਕੋਈ ਨਹੀਂ ਅਤੇ ਤੇਰੇ ਤੋਂ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ਹੈ।
ומי כעמך כישראל גוי אחד בארץ--אשר הלכו אלהים לפדות לו לעם ולשום לו שם ולעשות לכם הגדולה ונראות לארצך מפני עמך אשר פדית לך ממצרים גוים ואלהיו | 23 |
੨੩ਅਤੇ ਇਸ ਸੰਸਾਰ ਵਿੱਚ ਤੇਰੀ ਪਰਜਾ ਇਸਰਾਏਲ ਦੇ ਵਰਗੀ ਕਿਹੜੀ ਕੌਮ ਹੈ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਹ ਨੂੰ ਆਪਣੀ ਪਰਜਾ ਬਣਾਵੇ ਅਤੇ ਤੁਹਾਡੇ ਅਤੇ ਤੇਰੇ ਦੇਸ਼ ਦੇ ਲਈ ਵੱਡੀਆਂ ਤੇ ਡਰਾਉਣੀਆਂ ਸ਼ਕਤੀਆਂ ਆਪਣੀ ਪਰਜਾ ਦੇ ਅੱਗੇ ਵਿਖਾਵੇ, ਜਿਸ ਨੂੰ ਤੂੰ ਮਿਸਰ ਤੋਂ, ਕੌਮਾਂ ਤੇ ਅਤੇ ਉਨ੍ਹਾਂ ਦੇ ਦੇਵਤਿਆਂ ਤੋਂ ਆਪਣੇ ਲਈ ਛੁਟਕਾਰਾ ਦਿੱਤਾ?
ותכונן לך את עמך ישראל לך לעם--עד עולם ואתה יהוה היית להם לאלהים | 24 |
੨੪ਤੂੰ ਆਪਣੇ ਲਈ ਆਪਣੀ ਪਰਜਾ ਇਸਰਾਏਲ ਨੂੰ ਕਾਇਮ ਕੀਤਾ, ਜੋ ਸਦੀਪਕ ਕਾਲ ਤੱਕ ਉਹ ਤੇਰੀ ਪਰਜਾ ਹੋਵੇ ਅਤੇ ਹੇ ਯਹੋਵਾਹ, ਤੂੰ ਆਪ ਉਨ੍ਹਾਂ ਦਾ ਪਰਮੇਸ਼ੁਰ ਬਣਿਆ।
ועתה יהוה אלהים הדבר אשר דברת על עבדך ועל ביתו הקם עד עולם ועשה כאשר דברת | 25 |
੨੫ਹੁਣ ਹੇ ਯਹੋਵਾਹ ਪਰਮੇਸ਼ੁਰ, ਉਸ ਬਚਨ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਹ ਦੇ ਘਰਾਣੇ ਦੇ ਬਾਰੇ ਬੋਲਿਆ ਹੈ, ਸਦੀਪਕ ਕਾਲ ਤੱਕ ਅਟੱਲ ਕਰ ਅਤੇ ਜੋ ਤੂੰ ਬੋਲਿਆ ਹੈ ਉਸੇ ਤਰ੍ਹਾਂ ਹੀ ਕਰ।
ויגדל שמך עד עולם לאמר יהוה צבאות אלהים על ישראל ובית עבדך דוד יהיה נכון לפניך | 26 |
੨੬ਇਹ ਆਖ ਕੇ ਤੇਰੇ ਨਾਮ ਦੀ ਵਡਿਆਈ ਸਦੀਪਕ ਕਾਲ ਤੱਕ ਹੋਵੇ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਉੱਤੇ ਪਰਮੇਸ਼ੁਰ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ।
כי אתה יהוה צבאות אלהי ישראל גליתה את אזן עבדך לאמר בית אבנה לך על כן מצא עבדך את לבו להתפלל אליך את התפלה הזאת | 27 |
੨੭ਕਿਉਂ ਜੋ ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੂੰ ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਅਤੇ ਆਖਿਆ ਕਿ ਮੈਂ ਤੇਰੇ ਲਈ ਘਰ ਬਣਾਵਾਂਗਾ ਇਸ ਲਈ ਤੇਰੇ ਦਾਸ ਨੂੰ ਇੰਨ੍ਹੀ ਹਿੰਮਤ ਹੋਈ ਜੋ ਤੇਰੇ ਅੱਗੇ ਇਹ ਪ੍ਰਾਰਥਨਾ ਕਰੇ।
ועתה אדני יהוה אתה הוא האלהים ודבריך יהיו אמת ותדבר אל עבדך את הטובה הזאת | 28 |
੨੮ਹੇ ਯਹੋਵਾਹ ਪ੍ਰਭੂ, ਤੂੰ ਹੀ ਪਰਮੇਸ਼ੁਰ ਹੈਂ ਅਤੇ ਤੇਰੇ ਬਚਨ ਸੱਚੇ ਹਨ ਅਤੇ ਤੂੰ ਆਪਣੇ ਦਾਸ ਨਾਲ ਭਲਿਆਈ ਦਾ ਵਾਇਦਾ ਕੀਤਾ ਹੈ।
ועתה הואל וברך את בית עבדך להיות לעולם לפניך כי אתה אדני יהוה דברת ומברכתך יברך בית עבדך לעולם | 29 |
੨੯ਸੋ ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਅਸੀਸ ਦੇ, ਜੋ ਉਹ ਤੇਰੇ ਅੱਗੇ ਸਦੀਪਕ ਕਾਲ ਤੱਕ ਅਟੱਲ ਰਹੇ ਕਿਉਂ ਜੋ ਤੂੰ ਹੇ ਯਹੋਵਾਹ ਪ੍ਰਭੂ, ਇਹ ਆਖਿਆ ਹੈ ਅਤੇ ਤੇਰੀ ਹੀ ਅਸੀਸ ਨਾਲ ਤੇਰੇ ਦਾਸ ਦਾ ਘਰਾਣਾ ਸਦੀਪਕ ਤੱਕ ਮੁਬਾਰਕ ਹੋਵੇ।