< דברים 16 >
שמור את חדש האביב ועשית פסח ליהוה אלהיך כי בחדש האביב הוציאך יהוה אלהיך ממצרים--לילה | 1 |
੧ਅਬੀਬ ਦੇ ਮਹੀਨੇ ਨੂੰ ਯਾਦ ਰੱਖ ਕੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਸਾਹ ਮਨਾਇਆ ਕਰੋ, ਕਿਉਂ ਜੋ ਅਬੀਬ ਦੇ ਮਹੀਨੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਸਰ ਤੋਂ ਰਾਤ ਦੇ ਸਮੇਂ ਕੱਢ ਲਿਆਇਆ ਸੀ।
וזבחת פסח ליהוה אלהיך צאן ובקר במקום אשר יבחר יהוה לשכן שמו שם | 2 |
੨ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਆਪਣੇ ਚੌਣੇ ਅਤੇ ਇੱਜੜ ਵਿੱਚੋਂ ਪਸ਼ੂ ਉਸ ਸਥਾਨ ਵਿੱਚ ਪਸਾਹ ਕਰਕੇ ਚੜ੍ਹਾਇਓ, ਜਿਹੜਾ ਯਹੋਵਾਹ ਆਪਣਾ ਨਾਮ ਵਸਾਉਣ ਲਈ ਚੁਣੇਗਾ।
לא תאכל עליו חמץ שבעת ימים תאכל עליו מצות לחם עני כי בחפזון יצאת מארץ מצרים--למען תזכר את יום צאתך מארץ מצרים כל ימי חייך | 3 |
੩ਤੁਸੀਂ ਉਹ ਦੇ ਨਾਲ ਖ਼ਮੀਰ ਨਾ ਖਾਇਓ। ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਜਿਹੜੀ ਦੁੱਖ ਦੀ ਰੋਟੀ ਹੈ, ਉਹ ਦੇ ਨਾਲ ਖਾਇਓ ਕਿਉਂ ਜੋ ਤੁਸੀਂ ਮਿਸਰ ਦੇਸ਼ ਤੋਂ ਜਲਦਬਾਜ਼ੀ ਵਿੱਚ ਨਿੱਕਲੇ ਸੀ।
ולא יראה לך שאר בכל גבלך שבעת ימים ולא ילין מן הבשר אשר תזבח בערב ביום הראשון--לבקר | 4 |
੪ਸੱਤ ਦਿਨਾਂ ਤੱਕ ਕੋਈ ਖ਼ਮੀਰ ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਨਾ ਵੇਖਿਆ ਜਾਵੇ, ਅਤੇ ਜੋ ਪਸ਼ੂ ਪਹਿਲੇ ਦਿਨ ਦੀ ਸ਼ਾਮ ਨੂੰ ਤੁਸੀਂ ਬਲੀ ਕਰਕੇ ਚੜ੍ਹਾਓ ਉਸ ਦੇ ਮਾਸ ਵਿੱਚੋਂ ਸਵੇਰ ਤੱਕ ਕੁਝ ਬਾਕੀ ਨਾ ਰਹੇ।
לא תוכל לזבח את הפסח באחד שעריך אשר יהוה אלהיך נתן לך | 5 |
੫ਤੁਸੀਂ ਪਸਾਹ ਨੂੰ ਆਪਣੇ ਕਿਸੇ ਫਾਟਕ ਦੇ ਅੰਦਰ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਬਲੀ ਕਰਕੇ ਨਾ ਚੜ੍ਹਾਇਓ,
כי אם אל המקום אשר יבחר יהוה אלהיך לשכן שמו--שם תזבח את הפסח בערב כבוא השמש מועד צאתך ממצרים | 6 |
੬ਪਰੰਤੂ ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਉੱਥੇ ਤੁਸੀਂ ਸ਼ਾਮ ਨੂੰ ਪਸਾਹ ਚੜ੍ਹਾਇਓ, ਜਦ ਸੂਰਜ ਡੁੱਬ ਰਿਹਾ ਹੋਵੇ ਅਤੇ ਸਾਲ ਦੇ ਉਸੇ ਸਮੇਂ ਵਿੱਚ ਜਦ ਤੁਸੀਂ ਮਿਸਰ ਤੋਂ ਨਿੱਕਲੇ ਸੀ।
ובשלת ואכלת במקום אשר יבחר יהוה אלהיך בו ופנית בבקר והלכת לאהליך | 7 |
੭ਤੁਸੀਂ ਉਸਦਾ ਮਾਸ ਭੁੰਨ ਕੇ ਉਸੇ ਸਥਾਨ ਵਿੱਚ ਖਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਫੇਰ ਸਵੇਰ ਨੂੰ ਤੁਸੀਂ ਆਪਣੇ ਤੰਬੂਆਂ ਨੂੰ ਮੁੜ ਆਇਓ।
ששת ימים תאכל מצות וביום השביעי עצרת ליהוה אלהיך--לא תעשה מלאכה | 8 |
੮ਛੇ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਇਓ ਅਤੇ ਸੱਤਵੇਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਮਹਾਂ ਸਭਾ ਹੋਵੇ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਿਓ।
שבעה שבעת תספר לך מהחל חרמש בקמה תחל לספר שבעה שבעות | 9 |
੯ਜਦ ਤੋਂ ਤੁਸੀਂ ਆਪਣੀ ਖੜ੍ਹੀ ਫ਼ਸਲ ਨੂੰ ਦਾਤੀ ਲਾਉਣ ਲੱਗੋ, ਉਸ ਸਮੇਂ ਤੋਂ ਸ਼ੁਰੂ ਕਰਕੇ ਤੁਸੀਂ ਸੱਤ ਹਫ਼ਤੇ ਗਿਣ ਲਿਓ।
ועשית חג שבעות ליהוה אלהיך--מסת נדבת ידך אשר תתן כאשר יברכך יהוה אלהיך | 10 |
੧੦ਤਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਰਕਤ ਦੇ ਅਨੁਸਾਰ ਉਸ ਦੇ ਲਈ ਆਪਣੀ ਖੁਸ਼ੀ ਦੀ ਭੇਟ ਦੇ ਨਜ਼ਰਾਨੇ ਦੇ ਕੇ ਹਫ਼ਤਿਆਂ ਦਾ ਪਰਬ ਮਨਾਇਓ।
ושמחת לפני יהוה אלהיך אתה ובנך ובתך ועבדך ואמתך והלוי אשר בשעריך והגר והיתום והאלמנה אשר בקרבך--במקום אשר יבחר יהוה אלהיך לשכן שמו שם | 11 |
੧੧ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ, ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ।
וזכרת כי עבד היית במצרים ושמרת ועשית את החקים האלה | 12 |
੧੨ਯਾਦ ਰੱਖਿਓ ਕਿ ਤੁਸੀਂ ਮਿਸਰ ਵਿੱਚ ਗੁਲਾਮ ਸੀ, ਇਸ ਲਈ ਤੁਸੀਂ ਇਨ੍ਹਾਂ ਬਿਧੀਆਂ ਨੂੰ ਮੰਨਿਓ ਅਤੇ ਪੂਰਾ ਕਰਿਓ।
חג הסכת תעשה לך שבעת ימים באספך--מגרנך ומיקבך | 13 |
੧੩ਜਦ ਤੁਸੀਂ ਆਪਣੇ ਪਿੜ ਅਤੇ ਦਾਖਰਸ ਦੇ ਕੋਹਲੂ ਤੋਂ ਆਪਣਾ ਮਾਲ ਇਕੱਠਾ ਕਰ ਲਿਆ ਹੋਵੇ, ਤਦ ਤੁਸੀਂ ਸੱਤ ਦਿਨਾਂ ਤੱਕ ਡੇਰਿਆਂ ਦਾ ਪਰਬ ਮਨਾਇਓ।
ושמחת בחגך אתה ובנך ובתך ועבדך ואמתך והלוי והגר והיתום והאלמנה אשר בשעריך | 14 |
੧੪ਆਪਣੇ ਇਸ ਪਰਬ ਵਿੱਚ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਤੁਸੀਂ ਸਾਰੇ ਅਨੰਦ ਕਰਿਓ।
שבעת ימים תחג ליהוה אלהיך במקום אשר יבחר יהוה כי יברכך יהוה אלהיך בכל תבואתך ובכל מעשה ידיך והיית אך שמח | 15 |
੧੫ਤੁਸੀਂ ਉਸ ਸਥਾਨ ਵਿੱਚ ਜਿਹੜਾ ਯਹੋਵਾਹ ਚੁਣੇਗਾ, ਸੱਤ ਦਿਨਾਂ ਤੱਕ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਰਬ ਮਨਾਇਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਵਾਧੇ ਵਿੱਚ ਅਤੇ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇਗਾ, ਇਸ ਲਈ ਤੁਸੀਂ ਪੂਰਾ ਅਨੰਦ ਕਰਿਓ।
שלוש פעמים בשנה יראה כל זכורך את פני יהוה אלהיך במקום אשר יבחר--בחג המצות ובחג השבעות ובחג הסכות ולא יראה את פני יהוה ריקם | 16 |
੧੬ਸਾਲ ਵਿੱਚ ਤਿੰਨ ਵਾਰੀ, ਤੁਹਾਡੇ ਸਾਰੇ ਪੁਰਖ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਹਾਜ਼ਰ ਹੋਣ ਜਿਹੜਾ ਉਹ ਚੁਣੇਗਾ, ਅਰਥਾਤ ਪਤੀਰੀ ਰੋਟੀ ਦੇ ਪਰਬ, ਡੇਰਿਆਂ ਦੇ ਪਰਬ ਅਤੇ ਹਫ਼ਤਿਆਂ ਦੇ ਪਰਬ ਦੇ ਸਮੇਂ। ਉਹ ਖਾਲੀ ਹੱਥ ਯਹੋਵਾਹ ਦੇ ਸਨਮੁਖ ਹਾਜ਼ਰ ਨਾ ਹੋਣ।
איש כמתנת ידו כברכת יהוה אלהיך אשר נתן לך | 17 |
੧੭ਹਰੇਕ ਪੁਰਖ ਆਪਣੇ-ਆਪਣੇ ਵਿੱਤ ਅਨੁਸਾਰ ਅਤੇ ਉਸ ਬਰਕਤ ਦੇ ਅਨੁਸਾਰ ਦੇਵੇ, ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।
שפטים ושטרים תתן לך בכל שעריך אשר יהוה אלהיך נתן לך לשבטיך ושפטו את העם משפט צדק | 18 |
੧੮ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਗੋਤਾਂ ਅਨੁਸਾਰ ਆਪਣੇ ਲਈ ਨਿਆਈਂ ਅਤੇ ਪ੍ਰਧਾਨ ਨਿਯੁਕਤ ਕਰ ਲਿਓ ਅਤੇ ਉਹ ਧਰਮ ਨਾਲ ਪਰਜਾ ਦਾ ਨਿਆਂ ਕਰਨ।
לא תטה משפט לא תכיר פנים ולא תקח שחד--כי השחד יעור עיני חכמים ויסלף דברי צדיקם | 19 |
੧੯ਤੁਸੀਂ ਨਿਆਂ ਨੂੰ ਨਾ ਵਿਗਾੜਿਓ। ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ। ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ।
צדק צדק תרדף--למען תחיה וירשת את הארץ אשר יהוה אלהיך נתן לך | 20 |
੨੦ਤੁਸੀਂ ਧਰਮ ਦੇ ਹੀ ਪਿੱਛੇ ਚੱਲੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਉਸ ਦੇਸ਼ ਉੱਤੇ ਅਧਿਕਾਰ ਕਰੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ।
לא תטע לך אשרה כל עץ אצל מזבח יהוה אלהיך--אשר תעשה לך | 21 |
੨੧ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਦੇ ਕੋਲ ਜਿਹੜੀ ਤੁਸੀਂ ਬਣਾਉਗੇ, ਕਿਸੇ ਵੀ ਰੁੱਖ ਦੀ ਲੱਕੜ ਨਾਲ ਬਣੀ ਹੋਏ ਅਸ਼ੇਰਾਹ ਦੀ ਸਥਾਪਨਾ ਨਾ ਕਰਿਓ,
ולא תקים לך מצבה אשר שנא יהוה אלהיך | 22 |
੨੨ਤੁਸੀਂ ਆਪਣੇ ਲਈ ਕੋਈ ਥੰਮ੍ਹ ਖੜ੍ਹਾ ਨਾ ਕਰਿਓ, ਜਿਸ ਤੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਘਿਰਣਾ ਕਰਦਾ ਹੈ।