< ישעה 12 >
ואמרת ביום ההוא אודך יהוה כי אנפת בי ישב אפך ותנחמני | 1 |
੧ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ, ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ।
הנה אל ישועתי אבטח ולא אפחד כי עזי וזמרת יה יהוה ויהי לי לישועה | 2 |
੨ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।
ושאבתם מים בששון ממעיני הישועה | 3 |
੩ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ।
ואמרתם ביום ההוא הודו ליהוה קראו בשמו הודיעו בעמים עלילתיו הזכירו כי נשגב שמו | 4 |
੪ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ।
זמרו יהוה כי גאות עשה מידעת (מודעת) זאת בכל הארץ | 5 |
੫ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ।
צהלי ורני יושבת ציון כי גדול בקרבך קדוש ישראל | 6 |
੬ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।