< ירמיה 11 >
הדבר אשר היה אל ירמיהו מאת יהוה לאמר | 1 |
੧ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਕਿ
שמעו את דברי הברית הזאת ודברתם אל איש יהודה ועל ישבי ירושלם | 2 |
੨ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ। ਤੁਸੀਂ ਯਹੂਦਾਹ ਦੇ ਮਨੁੱਖਾਂ ਨਾਲ ਅਤੇ ਯਰੂਸ਼ਲਮ ਦੇ ਵਾਸੀਆਂ ਨਾਲ ਬੋਲੋ
ואמרת אליהם כה אמר יהוה אלהי ישראל ארור האיש--אשר לא ישמע את דברי הברית הזאת | 3 |
੩ਤੂੰ ਉਹਨਾਂ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਉਸ ਮਨੁੱਖ ਉੱਤੇ ਸਰਾਪ ਜਿਹੜਾ ਇਸ ਨੇਮ ਦੀਆਂ ਗੱਲਾਂ ਨਹੀਂ ਸੁਣਦਾ!
אשר צויתי את אבותיכם ביום הוציאי אותם מארץ מצרים מכור הברזל לאמר שמעו בקולי ועשיתם אותם ככל אשר אצוה אתכם והייתם לי לעם ואנכי אהיה לכם לאלהים | 4 |
੪ਜਿਹ ਦਾ ਮੈ ਤੁਹਾਡੇ ਪੁਰਖਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਆਵਾਜ਼ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ
למען הקים את השבועה אשר נשבעתי לאבותיכם לתת להם ארץ זבת חלב ודבש--כיום הזה ואען ואמר אמן יהוה | 5 |
੫ਭਈ ਮੈਂ ਉਸ ਸਹੁੰ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ ਕਿ ਮੈਂ ਉਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਜਿਹਾ ਅੱਜ ਦੇ ਦਿਨ ਹੈ। ਤਦ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ!।
ויאמר יהוה אלי קרא את כל הדברים האלה בערי יהודה ובחצות ירושלם לאמר שמעו את דברי הברית הזאת ועשיתם אותם | 6 |
੬ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਇਹਨਾਂ ਸਾਰੀਆਂ ਗੱਲਾਂ ਦੀ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਡੌਂਡੀ ਪਿੱਟਵਾ ਕਿ ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ ਅਤੇ ਤੁਸੀਂ ਉਹਨਾਂ ਨੂੰ ਪੂਰਾ ਕਰੋ
כי העד העדתי באבותיכם ביום העלותי אותם מארץ מצרים ועד היום הזה השכם והעד לאמר שמעו בקולי | 7 |
੭ਕਿਉਂ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੱਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਉਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ!
ולא שמעו ולא הטו את אזנם וילכו איש בשרירות לבם הרע ואביא עליהם את כל דברי הברית הזאת אשר צויתי לעשות--ולא עשו | 8 |
੮ਪਰ ਉਹਨਾਂ ਨੇ ਨਾ ਸੁਣਿਆ, ਨਾ ਕੰਨ ਲਾਇਆ। ਹਰੇਕ ਆਪਣੇ ਬੁਰੇ ਦਿਲ ਦੀ ਅੜੀ ਵਿੱਚ ਚੱਲਦਾ ਰਿਹਾ। ਇਸੇ ਲਈ ਮੈਂ ਇਸ ਨੇਮ ਦੀਆਂ ਸਾਰੀਆਂ ਗੱਲਾਂ ਉਹਨਾਂ ਉੱਤੇ ਲਿਆਂਦੀਆਂ ਜਿਹਨਾਂ ਦਾ ਮੈਂ ਉਹਨਾਂ ਨੂੰ ਪੂਰਾ ਕਰਨ ਲਈ ਹੁਕਮ ਦਿੱਤਾ ਸੀ ਪਰ ਉਹਨਾਂ ਨੇ ਉਹਨਾਂ ਨੂੰ ਪੂਰਾ ਨਾ ਕੀਤਾ
ויאמר יהוה אלי נמצא קשר באיש יהודה ובישבי ירושלם | 9 |
੯ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਵਿੱਚ ਇੱਕ ਮਤਾ ਪਕਾਇਆ ਜਾਂਦਾ ਹੈ
שבו על עונת אבותם הראשנים אשר מאנו לשמוע את דברי והמה הלכו אחרי אלהים אחרים לעבדם הפרו בית ישראל ובית יהודה את בריתי אשר כרתי את אבותם | 10 |
੧੦ਉਹ ਆਪਣੇ ਪਹਿਲੇ ਪੁਰਖਿਆਂ ਦੀਆਂ ਬੁਰਿਆਈਆਂ ਵੱਲ ਫਿਰ ਗਏ ਹਨ ਜਿਹਨਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ। ਉਹ ਦੂਜੇ ਦੇਵਤਿਆਂ ਦੇ ਪਿੱਛੇ ਚਲੇ ਗਏ ਹਨ ਅਤੇ ਉਹਨਾਂ ਦੀ ਪੂਜਾ ਕਰਨ ਲੱਗ ਗਏ। ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨੇਮ ਨੂੰ ਤੋੜ ਛੱਡਿਆ ਹੈ ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ
לכן כה אמר יהוה הנני מביא אליהם רעה אשר לא יוכלו לצאת ממנה וזעקו אלי ולא אשמע אליהם | 11 |
੧੧ਇਸੇ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਉੱਤੇ ਬਦੀ ਲਿਆ ਰਿਹਾ ਹਾਂ ਜਿਸ ਤੋਂ ਉਹ ਨਿੱਕਲ ਨਾ ਸਕਣਗੇ। ਭਾਵੇਂ ਉਹ ਮੇਰੇ ਵੱਲ ਚਿੱਲਾਉਣ, ਮੈਂ ਉਹਨਾਂ ਦੀ ਨਾ ਸੁਣਾਂਗਾ
והלכו ערי יהודה וישבי ירושלם וזעקו אל האלהים אשר הם מקטרים להם והושע לא יושיעו להם בעת רעתם | 12 |
੧੨ਤਦ ਯਹੂਦਾਹ ਦੇ ਸ਼ਹਿਰ ਅਤੇ ਯਰੂਸ਼ਲਮ ਦੇ ਵਾਸੀ ਜਾਣਗੇ ਅਤੇ ਦੂਜੇ ਦੇਵਤਿਆਂ ਲਈ ਚਿੱਲਾਉਣਗੇ ਜਿਹਨਾਂ ਲਈ ਉਹ ਧੂਪ ਧੁਖਾਉਂਦੇ ਰਹੇ ਹਨ, ਪਰ ਉਹ ਉਹਨਾਂ ਨੂੰ ਮੂਲੋਂ ਉਹਨਾਂ ਦੀ ਬਿਪਤਾ ਦੇ ਸਮੇਂ ਬਚਾ ਨਾ ਸਕਣਗੇ
כי מספר עריך היו אלהיך יהודה ומספר חצות ירושלם שמתם מזבחות לבשת--מזבחות לקטר לבעל | 13 |
੧੩ਕਿਉਂ ਜੋ ਹੇ ਯਹੂਦਾਹ, ਤੇਰੇ ਦੇਵਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਓਨੀਆਂ ਗਿਣਤੀਆਂ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ।
ואתה אל תתפלל בעד העם הזה ואל תשא בעדם רנה ותפלה כי אינני שמע בעת קראם אלי--בעד רעתם | 14 |
੧੪ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰ, ਨਾ ਉਹਨਾਂ ਲਈ ਤਰਲਾ ਨਾ ਪ੍ਰਾਰਥਨਾ ਚੁੱਕ, ਕਿਉਂ ਜੋ ਮੈਂ ਨਹੀਂ ਸੁਣਾਂਗਾ ਜਿਸ ਵੇਲੇ ਉਹ ਆਪਣੀ ਬਿਪਤਾ ਦੇ ਕਾਰਨ ਪੁਕਾਰਨਗੇ
מה לידידי בביתי עשותה המזמתה הרבים ובשר קדש יעברו מעליך כי רעתכי אז תעלזי | 15 |
੧੫ਮੇਰੇ ਘਰ ਵਿੱਚ ਮੇਰੀ ਪ੍ਰੀਤਮਾ ਦਾ ਕੀ ਕੰਮ ਜਦ ਉਸ ਬਹੁਤਿਆਂ ਨਾਲ ਕੁਕਰਮ ਕੀਤਾ ਅਤੇ ਪਵਿੱਤਰ ਮਾਸ ਤੈਥੋਂ ਜਾਂਦਾ ਰਿਹਾ? ਜਦ ਤੂੰ ਬਦੀ ਕਰਦੀ ਹੈਂ ਤਾਂ ਤੂੰ ਬਾਗ-ਬਾਗ ਹੁੰਦੀ ਹੈਂ
זית רענן יפה פרי תאר קרא יהוה שמך--לקול המולה גדלה הצית אש עליה ורעו דליותיו | 16 |
੧੬ਯਹੋਵਾਹ ਨੇ ਤੇਰੇ ਨਾਮ ਨੂੰ ਐਉਂ ਬੁਲਾਇਆ, “ਇੱਕ ਹਰਾ ਅਤੇ ਸੋਹਣਾ ਫਲਦਾਇਕ ਜ਼ੈਤੂਨ” ਪਰ ਵੱਡੇ ਰੌਲ਼ੇ ਦੇ ਸ਼ੋਰ ਨਾਲ ਉਸ ਉਹ ਨੂੰ ਅੱਗ ਲਾ ਦਿੱਤੀ ਅਤੇ ਉਹਨਾਂ ਦੀਆਂ ਟਹਿਣੀਆਂ ਤੋੜੀਆਂ ਗਈਆਂ
ויהוה צבאות הנוטע אותך דבר עליך רעה בגלל רעת בית ישראל ובית יהודה אשר עשו להם להכעסני--לקטר לבעל | 17 |
੧੭ਸੈਨਾਂ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਉਹਨਾਂ ਨੇ ਮੈਨੂੰ ਗੁੱਸਾ ਚੜ੍ਹਾਇਆ ਅਤੇ ਬਆਲ ਲਈ ਧੂਪ ਧੁਖਾਈ।
ויהוה הודיעני ואדעה אז הראיתני מעלליהם | 18 |
੧੮ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੂੰ ਉਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ।
ואני ככבש אלוף יובל לטבוח ולא ידעתי כי עלי חשבו מחשבות נשחיתה עץ בלחמו ונכרתנו מארץ חיים--ושמו לא יזכר עוד | 19 |
੧੯ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸੀ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸੀ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕੀਤਾ ਜਾਵੇ!
ויהוה צבאות שפט צדק בחן כליות ולב אראה נקמתך מהם כי אליך גליתי את ריבי | 20 |
੨੦ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਂ ਕਰਦਾ ਹੈ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈ ਮੈਂ ਉਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ।
לכן כה אמר יהוה על אנשי ענתות המבקשים את נפשך לאמר לא תנבא בשם יהוה ולא תמות בידנו | 21 |
੨੧ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਅਨਾਥੋਥ ਕਸਬੇ ਦੇ ਮਨੁੱਖਾਂ ਦੇ ਬਾਰੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ ਕਿ ਯਹੋਵਾਹ ਦੇ ਨਾਮ ਦਾ ਅਗੰਮ ਵਾਕ ਨਾ ਕਰ ਮਤੇ ਤੂੰ ਸਾਡੇ ਹੱਥੋਂ ਮਾਰਿਆ ਜਾਵੇਂ!
לכן כה אמר יהוה צבאות הנני פקד עליהם הבחורים ימתו בחרב בניהם ובנותיהם ימתו ברעב | 22 |
੨੨ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਉਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ
ושארית לא תהיה להם כי אביא רעה אל אנשי ענתות שנת פקדתם | 23 |
੨੩ਉਹਨਾਂ ਵਿੱਚੋਂ ਕੋਈ ਨਾ ਬਚੇਗਾ ਕਿਉਂ ਜੋ ਮੈਂ ਅਨਾਥੋਥ ਦੇ ਮਨੁੱਖਾਂ ਉੱਤੇ ਬਦੀ ਉਹਨਾਂ ਦੇ ਖ਼ਬਰ ਲੈਣ ਦੇ ਸਾਲ ਵਿੱਚ ਲਿਆਵਾਂਗਾ।