< איוב 11 >
੧ਤਦ ਸੋਫ਼ਰ ਨਅਮਾਤੀ ਨੇ ਆਖਿਆ, “ਕੀ ਇਨ੍ਹਾਂ ਸਾਰੀਆਂ ਗੱਲਾਂ ਦਾ ਵਧੀਕ ਉੱਤਰ ਨਾ ਦਿੱਤਾ ਜਾਵੇ?
הרב דברים לא יענה ואם-איש שפתים יצדק | 2 |
੨ਕੀ ਬਕਵਾਸੀ ਮਨੁੱਖ ਧਰਮੀ ਠਹਿਰਾਇਆ ਜਾਵੇ?
בדיך מתים יחרישו ותלעג ואין מכלם | 3 |
੩ਕੀ ਤੇਰੀਆਂ ਗੱਪਾਂ ਮਨੁੱਖਾਂ ਨੂੰ ਚੁੱਪ ਕਰਾ ਸਕਦੀਆਂ ਹਨ? ਜਦ ਤੂੰ ਮਖ਼ੌਲ ਕਰੇ ਤਾਂ ਕੀ ਕੋਈ ਤੈਨੂੰ ਸ਼ਰਮਿੰਦਾ ਨਾ ਕਰੇ?
ותאמר זך לקחי ובר הייתי בעיניך | 4 |
੪ਤੂੰ ਤਾਂ ਕਹਿੰਦਾ ਹੈਂ, ਮੇਰੀ ਸਿੱਖਿਆ ਪਵਿੱਤਰ ਹੈ, ਅਤੇ ਮੈਂ ਤੇਰੀਆਂ ਅੱਖਾਂ ਵਿੱਚ ਸ਼ੁੱਧ ਹਾਂ।
ואולם--מי יתן אלוה דבר ויפתח שפתיו עמך | 5 |
੫ਕਾਸ਼ ਕਿ ਪਰਮੇਸ਼ੁਰ ਆਪ ਬੋਲੇ, ਅਤੇ ਤੇਰੇ ਵਿਰੁੱਧ ਆਪਣਾ ਮੂੰਹ ਖੋਲ੍ਹੇ,
ויגד-לך תעלמות חכמה-- כי-כפלים לתושיה ודע-- כי-ישה לך אלוה מעונך | 6 |
੬ਅਤੇ ਬੁੱਧ ਦੇ ਭੇਤ ਤੈਨੂੰ ਦੱਸੇ! ਉਹ ਤਾਂ ਸਮਝ ਵਿੱਚ ਬਹੁ-ਗੁਣਾ ਹੈ, ਤੂੰ ਜਾਣ ਲੈ ਕਿ ਪਰਮੇਸ਼ੁਰ ਤੇਰੇ ਦੋਸ਼ ਦੇ ਅਨੁਸਾਰ ਸਜ਼ਾ ਨਹੀਂ ਦਿੰਦਾ ਹੈ।
החקר אלוה תמצא אם עד-תכלית שדי תמצא | 7 |
੭“ਕੀ ਤੂੰ ਖੋਜ ਕਰਕੇ ਪਰਮੇਸ਼ੁਰ ਦਾ ਭੇਤ ਲੱਭ ਸਕਦਾ ਹੈਂ, ਜਾਂ ਸਰਬ ਸ਼ਕਤੀਮਾਨ ਨੂੰ ਸੰਪੂਰਨਤਾਈ ਤੱਕ ਪਾ ਸਕਦਾ ਹੈਂ?
גבהי שמים מה-תפעל עמקה משאול מה-תדע (Sheol ) | 8 |
੮ਉਹ ਅਕਾਸ਼ ਤੋਂ ਉੱਚਾ ਹੈ, ਉਹ ਪਤਾਲ ਨਾਲੋਂ ਵੀ ਡੂੰਘਾ ਹੈ, ਤੂੰ ਕੀ ਕਰ ਸਕਦਾ ਹੈਂ? (Sheol )
ארכה מארץ מדה ורחבה מני-ים | 9 |
੯ਉਸ ਦਾ ਨਾਪ ਧਰਤੀ ਤੋਂ ਵੀ ਤੋਂ ਲੰਮਾ, ਅਤੇ ਸਮੁੰਦਰ ਨਾਲੋਂ ਵੀ ਚੌੜਾ ਹੈ।
אם-יחלף ויסגיר ויקהיל ומי ישיבנו | 10 |
੧੦“ਜੇਕਰ ਪਰਮੇਸ਼ੁਰ ਵਿੱਚੋਂ ਦੀ ਲੰਘ ਕੇ, ਉਹਨਾਂ ਨੂੰ ਗ਼ੁਲਾਮ ਬਣਾ ਲਵੇ, ਅਤੇ ਨਿਆਂ ਲਈ ਬੁਲਾਵੇ, ਤਾਂ ਕੌਣ ਉਸ ਨੂੰ ਰੋਕ ਸਕਦਾ ਹੈ?
כי-הוא ידע מתי-שוא וירא-און ולא יתבונן | 11 |
੧੧ਉਹ ਤਾਂ ਨਿਕੰਮੇ ਮਨੁੱਖਾਂ ਦੇ ਭੇਦ ਨੂੰ ਜਾਣਦਾ ਹੈ, ਅਤੇ ਕੀ ਉਹ ਬਦੀ ਨੂੰ ਵੇਖ ਕੇ ਉਸ ਉੱਤੇ ਧਿਆਨ ਨਾ ਦੇਵੇਗਾ।
ואיש נבוב ילבב ועיר פרא אדם יולד | 12 |
੧੨ਜਦ ਜੰਗਲੀ ਗਧੇ ਦਾ ਬੱਚਾ ਮਨੁੱਖ ਨੂੰ ਜੰਮੇ ਤਦ ਹੀ ਮੂਰਖ ਨੂੰ ਬੁੱਧੀ ਪ੍ਰਾਪਤ ਹੁੰਦੀ ਹੈ ।
אם-אתה הכינות לבך ופרשת אליו כפיך | 13 |
੧੩“ਜੇ ਤੂੰ ਆਪਣੇ ਦਿਲ ਨੂੰ ਸੁਧਾਰੇਂ, ਅਤੇ ਪਰਮੇਸ਼ੁਰ ਦੇ ਅੱਗੇ ਆਪਣੇ ਹੱਥ ਅੱਡੇਂ,
אם-און בידך הרחיקהו ואל-תשכן באהליך עולה | 14 |
੧੪ਜੇ ਤੇਰੇ ਹੱਥ ਵਿੱਚ ਜੋ ਬਦੀ ਹੋਵੇ, ਉਸ ਨੂੰ ਦੂਰ ਕਰੇਂ, ਅਤੇ ਬੁਰਿਆਈ ਤੇਰੇ ਤੰਬੂ ਵਿੱਚ ਨਾ ਵੱਸੇ,
כי-אז תשא פניך ממום והיית מצק ולא תירא | 15 |
੧੫ਤਦ ਤੂੰ ਜ਼ਰੂਰ ਆਪਣਾ ਮੂੰਹ ਬੇਦਾਗ਼ ਚੁੱਕੇਂਗਾ, ਅਤੇ ਸਥਿਰ ਹੋ ਕੇ ਕਦੇ ਨਾ ਡਰੇਂਗਾ।
כי-אתה עמל תשכח כמים עברו תזכר | 16 |
੧੬ਤੂੰ ਤਾਂ ਆਪਣਾ ਕਸ਼ਟ ਭੁੱਲ ਜਾਵੇਂਗਾ, ਅਤੇ ਉਸ ਨੂੰ ਲੰਘ ਗਏ ਪਾਣੀ ਵਾਂਗੂੰ ਯਾਦ ਕਰੇਂਗਾ,
ומצהרים יקום חלד תעפה כבקר תהיה | 17 |
੧੭ਅਤੇ ਤੇਰਾ ਜੀਵਨ ਦੁਪਹਿਰ ਤੋਂ ਵੀ ਤੇਜਵਾਨ ਹੋਵੇਗਾ, ਹਨ੍ਹੇਰਾ ਸਵੇਰ ਦੇ ਚਾਨਣ ਵਾਂਗੂੰ ਹੋਵੇਗਾ।
ובטחת כי-יש תקוה וחפרת לבטח תשכב | 18 |
੧੮ਤੂੰ ਸੁਰੱਖਿਅਤ ਹੋਵੇਗਾ ਕਿਉਂਕਿ ਤੈਨੂੰ ਆਸ ਹੋਵੇਗੀ ਅਤੇ ਤੂੰ ਆਪਣੇ ਚੁਫ਼ੇਰੇ ਵੇਖ ਕੇ ਸ਼ਾਂਤੀ ਨਾਲ ਲੇਟੇਂਗਾ।
ורבצת ואין מחריד וחלו פניך רבים | 19 |
੧੯ਜਦ ਤੂੰ ਲੰਮਾ ਪਵੇਂਗਾ ਤਾਂ ਕੋਈ ਤੈਨੂੰ ਨਹੀਂ ਡਰਾਵੇਗਾ, ਅਤੇ ਬਹੁਤੇ ਤੇਰੇ ਮੂੰਹ ਵੱਲ ਤੱਕਣਗੇ।
ועיני רשעים תכלינה ומנוס אבד מנהם ותקותם מפח-נפש | 20 |
੨੦ਪਰ ਦੁਸ਼ਟਾਂ ਦੀਆਂ ਅੱਖਾਂ ਧੁੰਦਲੀਆਂ ਪੈ ਜਾਣਗੀਆਂ, ਅਤੇ ਉਨ੍ਹਾਂ ਦੇ ਬਚਾਓ ਦਾ ਕੋਈ ਸਥਾਨ ਨਾ ਬਚੇਗਾ, ਅਤੇ ਪ੍ਰਾਣ ਤਿਆਗਣਾ ਹੀ ਉਨ੍ਹਾਂ ਦੀ ਆਸ ਹੋਵੇਗਾ!”