< ויקרא 11 >
וידבר יהוה אל משה ואל אהרן לאמר אלהם | 1 |
੧ਤਦ ਯਹੋਵਾਹ ਮੂਸਾ ਅਤੇ ਹਾਰੂਨ ਨਾਲ ਇਹ ਆਖ ਕੇ ਬੋਲਿਆ,
דברו אל בני ישראל לאמר זאת החיה אשר תאכלו מכל הבהמה אשר על הארץ | 2 |
੨ਇਸਰਾਏਲੀਆਂ ਨੂੰ ਆਖੋ ਸਾਰੇ ਪਸ਼ੂਆਂ ਵਿੱਚੋਂ ਜਿਹੜੇ ਧਰਤੀ ਉੱਤੇ ਹਨ, ਉਨ੍ਹਾਂ ਵਿੱਚੋਂ ਤੁਸੀਂ ਜਿਹੜੇ ਪਸ਼ੂਆਂ ਦਾ ਮਾਸ ਖਾ ਸਕਦੇ ਹੋ, ਉਹ ਇਹ ਹਨ:
כל מפרסת פרסה ושסעת שסע פרסת מעלת גרה בבהמה--אתה תאכלו | 3 |
੩ਪਸ਼ੂਆਂ ਵਿੱਚੋਂ ਜਿਨ੍ਹਾਂ ਦੇ ਖੁਰ ਚਿਰੇ ਹੋਏ ਅਤੇ ਪਾਟੇ ਹੋਏ ਹੋਣ ਅਤੇ ਜੁਗਾਲੀ ਕਰਦੇ ਹੋਣ, ਉਨ੍ਹਾਂ ਨੂੰ ਤੁਸੀਂ ਖਾ ਸਕਦੇ ਹੋ।
אך את זה לא תאכלו ממעלי הגרה וממפרסי הפרסה את הגמל כי מעלה גרה הוא ופרסה איננו מפריס--טמא הוא לכם | 4 |
੪ਪਰ ਉਨ੍ਹਾਂ ਪਸ਼ੂਆਂ ਵਿੱਚੋਂ ਜਿਹੜੇ ਜੁਗਾਲੀ ਕਰਦੇ ਹਨ, ਜਾਂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਇਨ੍ਹਾਂ ਪਸ਼ੂਆਂ ਨੂੰ ਤੁਸੀਂ ਨਾ ਖਾਣਾ, ਜਿਵੇਂ ਊਠ ਕਿਉਂ ਜੋ ਉਹ ਜੁਗਾਲੀ ਤਾਂ ਕਰਦਾ ਹੈ ਪਰ ਉਸ ਦੇ ਖੁਰ ਪਾਟੇ ਹੋਏ ਨਹੀਂ ਹਨ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ,
ואת השפן כי מעלה גרה הוא ופרסה לא יפריס טמא הוא לכם | 5 |
੫ਅਤੇ ਪਹਾੜੀ ਚੂਹਾ ਕਿਉਂ ਜੋ ਉਹ ਜੁਗਾਲੀ ਤਾਂ ਕਰਦਾ ਹੈ ਪਰ ਉਸ ਦੇ ਖੁਰ ਪਾਟੇ ਹੋਏ ਨਹੀਂ ਹਨ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ,
ואת הארנבת כי מעלת גרה הוא ופרסה לא הפריסה טמאה הוא לכם | 6 |
੬ਅਤੇ ਖਰਗੋਸ਼ ਕਿਉਂ ਜੋ ਉਹ ਜੁਗਾਲੀ ਤਾਂ ਕਰਦਾ ਹੈ ਪਰ ਉਸ ਦੇ ਖੁਰ ਪਾਟੇ ਹੋਏ ਨਹੀਂ ਹਨ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ,
ואת החזיר כי מפריס פרסה הוא ושסע שסע פרסה והוא גרה לא יגר טמא הוא לכם | 7 |
੭ਅਤੇ ਸੂਰ ਭਾਵੇਂ ਉਸ ਦੇ ਖੁਰ ਚਿਰੇ ਹੋਏ ਅਤੇ ਪਾਟੇ ਹੋਏ ਤਾਂ ਹਨ, ਪਰ ਉਹ ਜੁਗਾਲੀ ਨਹੀਂ ਕਰਦਾ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ।
מבשרם לא תאכלו ובנבלתם לא תגעו טמאים הם לכם | 8 |
੮ਇਨ੍ਹਾਂ ਦੇ ਮਾਸ ਨੂੰ ਤੁਸੀਂ ਨਾ ਖਾਣਾ ਅਤੇ ਨਾ ਹੀ ਉਨ੍ਹਾਂ ਦੀ ਲੋਥ ਨੂੰ ਛੂਹਣਾ, ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ।
את זה תאכלו מכל אשר במים כל אשר לו סנפיר וקשקשת במים בימים ובנחלים--אתם תאכלו | 9 |
੯ਜਿੰਨ੍ਹੇ ਜਲ-ਜੰਤੂ ਹਨ, ਉਨ੍ਹਾਂ ਵਿੱਚੋਂ ਤੁਸੀਂ ਇਨ੍ਹਾਂ ਨੂੰ ਖਾ ਸਕਦੇ ਹੋ, ਅਰਥਾਤ ਸਮੁੰਦਰ ਅਤੇ ਨਦੀਆਂ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਨ੍ਹਾਂ ਦੇ ਖੰਭ ਅਤੇ ਚਾਨੇ ਹੋਣ।
וכל אשר אין לו סנפיר וקשקשת בימים ובנחלים מכל שרץ המים ומכל נפש החיה אשר במים--שקץ הם לכם | 10 |
੧੦ਅਤੇ ਪਾਣੀ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਹੜੇ ਸਮੁੰਦਰ ਅਤੇ ਨਦੀਆਂ ਵਿੱਚ ਚਲਦੇ ਹਨ, ਪਰ ਉਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ।
ושקץ יהיו לכם מבשרם לא תאכלו ואת נבלתם תשקצו | 11 |
੧੧ਇਨ੍ਹਾਂ ਸਾਰਿਆਂ ਨੂੰ ਤੁਸੀਂ ਘਿਣਾਉਣੇ ਸਮਝੋ, ਤੁਸੀਂ ਉਨ੍ਹਾਂ ਦਾ ਮਾਸ ਨਾ ਖਾਣਾ ਸਗੋਂ ਉਨ੍ਹਾਂ ਦੀ ਲੋਥ ਨੂੰ ਵੀ ਅਸ਼ੁੱਧ ਜਾਣੋ।
כל אשר אין לו סנפיר וקשקשת במים--שקץ הוא לכם | 12 |
੧੨ਪਾਣੀਆਂ ਵਿੱਚ ਰਹਿਣ ਵਾਲੇ ਜਿਹੜੇ ਜੀਵਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ।
ואת אלה תשקצו מן העוף לא יאכלו שקץ הם את הנשר ואת הפרס ואת העזניה | 13 |
੧੩ਪੰਛੀਆਂ ਵਿੱਚੋਂ ਜਿਹੜੇ ਤੁਹਾਡੇ ਲਈ ਅਸ਼ੁੱਧ ਹਨ, ਉਹ ਇਹ ਹਨ, ਇਹ ਨਾ ਖਾਧੇ ਜਾਣ ਕਿਉਂ ਜੋ ਇਹ ਘਿਣਾਉਣੇ ਹਨ ਅਰਥਾਤ ਉਕਾਬ, ਗਿੱਧ, ਮੱਛੀ ਮਾਰ,
ואת הדאה--ואת האיה למינה | 14 |
੧੪ਇੱਲ, ਗਿਰਝ ਆਪਣੀ ਪ੍ਰਜਾਤੀ ਅਨੁਸਾਰ,
੧੫ਸਭ ਪ੍ਰਕਾਰ ਦੇ ਕਾਂ ਆਪਣੀ ਪ੍ਰਜਾਤੀ ਅਨੁਸਾਰ,
ואת בת היענה ואת התחמס ואת השחף ואת הנץ למינהו | 16 |
੧੬ਸ਼ੁਤਰਮੁਰਗ, ਬਿਲ ਬਤੌਰੀ, ਕੋਇਲ ਅਤੇ ਬਾਜ਼ ਆਪਣੀ ਪ੍ਰਜਾਤੀ ਅਨੁਸਾਰ,
ואת הכוס ואת השלך ואת הינשוף | 17 |
੧੭ਚੁਗਲ, ਜਲਕਾਊਂ, ਵੱਡਾ ਉੱਲੂ,
ואת התנשמת ואת הקאת ואת הרחם | 18 |
੧੮ਰਾਜਹੰਸ, ਹਵਾਸਿਲ, ਆਰਗਲ,
ואת החסידה האנפה למינה ואת הדוכיפת ואת העטלף | 19 |
੧੯ਲਮਢੀਂਗ ਅਤੇ ਬਗਲਾ ਆਪਣੀ ਪ੍ਰਜਾਤੀ ਅਨੁਸਾਰ, ਟਟੀਹਰੀ ਅਤੇ ਚਮਗਾਦੜ,
כל שרץ העוף ההלך על ארבע--שקץ הוא לכם | 20 |
੨੦ਸਾਰੇ ਘਿਸਰਨ ਵਾਲੇ ਜੋ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚਲਦੇ ਹਨ, ਉਹ ਸਭ ਤੁਹਾਡੇ ਲਈ ਘਿਣਾਉਣੇ ਹਨ।
אך את זה תאכלו מכל שרץ העוף ההלך על ארבע אשר לא (לו) כרעים ממעל לרגליו לנתר בהן על הארץ | 21 |
੨੧ਪਰ ਸਾਰੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚੱਲਦੇ ਹਨ, ਅਤੇ ਜਿਨ੍ਹਾਂ ਦੀਆਂ ਧਰਤੀ ਉੱਤੇ ਟੱਪਣ ਲਈ ਲੱਤਾਂ ਹਨ, ਇਹ ਤੁਸੀਂ ਖਾ ਸਕਦੇ ਹੋ।
את אלה מהם תאכלו--את הארבה למינו ואת הסלעם למינהו ואת החרגל למינהו ואת החגב למינהו | 22 |
੨੨ਉਹ ਇਹ ਹਨ ਅਰਥਾਤ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਰੋਡਾ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਗਭਰੇਲਾ ਅਤੇ ਟਿੱਡੀ ਆਪਣੀ ਪ੍ਰਜਾਤੀ ਅਨੁਸਾਰ।
וכל שרץ העוף אשר לו ארבע רגלים--שקץ הוא לכם | 23 |
੨੩ਪਰ ਹੋਰ ਸਾਰੇ ਘਿਸਰਨ ਅਤੇ ਉੱਡਣ ਵਾਲੇ ਕੀੜੇ ਜਿਨ੍ਹਾਂ ਦੇ ਚਾਰ ਪੈਰ ਹਨ, ਇਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ।
ולאלה תטמאו כל הנגע בנבלתם יטמא עד הערב | 24 |
੨੪ਇਨ੍ਹਾਂ ਤੋਂ ਤੁਸੀਂ ਅਸ਼ੁੱਧ ਹੋਵੋਗੇ, ਜੋ ਕੋਈ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
וכל הנשא מנבלתם--יכבס בגדיו וטמא עד הערב | 25 |
੨੫ਅਤੇ ਜੋ ਕੋਈ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਵੀ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
לכל הבהמה אשר הוא מפרסת פרסה ושסע איננה שסעת וגרה איננה מעלה--טמאים הם לכם כל הנגע בהם יטמא | 26 |
੨੬ਸਾਰੇ ਪਸ਼ੂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਪਰ ਪੂਰੀ ਤਰ੍ਹਾਂ ਚਿਰੇ ਹੋਏ ਨਹੀਂ ਹਨ, ਅਤੇ ਜੁਗਾਲੀ ਨਹੀਂ ਕਰਦੇ, ਇਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਨੂੰ ਛੂਹੇ ਉਹ ਅਸ਼ੁੱਧ ਠਹਿਰੇਗਾ।
וכל הולך על כפיו בכל החיה ההלכת על ארבע--טמאים הם לכם כל הנגע בנבלתם יטמא עד הערב | 27 |
੨੭ਅਤੇ ਚਾਰ ਪੈਰਾਂ ਨਾਲ ਚੱਲਣ ਵਾਲੇ ਸਭ ਪ੍ਰਕਾਰ ਦੇ ਪਸ਼ੂਆਂ ਵਿੱਚੋਂ ਜਿਹੜੇ ਪੰਜਿਆਂ ਭਾਰ ਤੁਰਦੇ ਹਨ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
והנשא את נבלתם--יכבס בגדיו וטמא עד הערב טמאים המה לכם | 28 |
੨੮ਅਤੇ ਜੋ ਕੋਈ ਇਨ੍ਹਾਂ ਦੀ ਲੋਥ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ।
וזה לכם הטמא בשרץ השרץ על הארץ החלד והעכבר והצב למינהו | 29 |
੨੯ਅਤੇ ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ, ਇਹ ਤੁਹਾਡੇ ਲਈ ਅਸ਼ੁੱਧ ਹਨ, ਅਰਥਾਤ ਛਛੂੰਦਰ, ਚੂਹਾ ਅਤੇ ਗੌਹ ਆਪਣੀ ਪ੍ਰਜਾਤੀ ਦੇ ਅਨੁਸਾਰ,
והאנקה והכח והלטאה והחמט והתנשמת | 30 |
੩੦ਅਤੇ ਛਿਪਕਲੀ, ਕੋੜ੍ਹਕਿਰਲੀ, ਕਿਰਲੀ, ਅਜਾਤ ਅਤੇ ਗਿਰਗਿਟ,
אלה הטמאים לכם בכל השרץ כל הנגע בהם במתם יטמא עד הערב | 31 |
੩੧ਸਾਰੇ ਘਿਸਰਨ ਵਾਲਿਆਂ ਵਿੱਚੋਂ ਇਹ ਤੁਹਾਡੇ ਲਈ ਅਸ਼ੁੱਧ ਹਨ, ਜਿਹੜਾ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
וכל אשר יפל עליו מהם במתם יטמא מכל כלי עץ או בגד או עור או שק כל כלי אשר יעשה מלאכה בהם במים יובא וטמא עד הערב וטהר | 32 |
੩੨ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਮਰ ਕੇ ਕਿਸੇ ਵਸਤੂ ਉੱਤੇ ਡਿੱਗ ਪਵੇ ਤਾਂ ਉਹ ਵਸਤੂ ਅਸ਼ੁੱਧ ਠਹਿਰੇਗੀ, ਭਾਵੇਂ ਲੱਕੜ ਦਾ ਭਾਂਡਾ, ਭਾਵੇਂ ਬਸਤਰ, ਭਾਵੇਂ ਚਮੜਾ, ਭਾਵੇਂ ਤੱਪੜ, ਭਾਵੇਂ ਕੋਈ ਵੀ ਭਾਂਡਾ ਜੋ ਵਰਤਣ ਵਿੱਚ ਆਇਆ ਹੋਵੇ, ਤਾਂ ਉਹ ਪਾਣੀ ਵਿੱਚ ਪਾਇਆ ਜਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ, ਇਸ ਤਰ੍ਹਾਂ ਨਾਲ ਉਹ ਸ਼ੁੱਧ ਹੋਵੇਗਾ।
וכל כלי חרש--אשר יפל מהם אל תוכו כל אשר בתוכו יטמא ואתו תשברו | 33 |
੩੩ਅਤੇ ਜੇਕਰ ਮਿੱਟੀ ਦਾ ਭਾਂਡਾ ਹੋਵੇ, ਜਿਸ ਦੇ ਵਿੱਚ ਇਨ੍ਹਾਂ ਵਿੱਚੋਂ ਕੁਝ ਡਿੱਗ ਪਵੇ, ਤਾਂ ਜੋ ਕੁਝ ਉਸ ਭਾਂਡੇ ਦੇ ਵਿੱਚ ਹੈ ਉਹ ਅਸ਼ੁੱਧ ਹੋਵੇਗਾ ਅਤੇ ਉਹ ਭਾਂਡਾ ਤੋੜ ਦਿੱਤਾ ਜਾਵੇ।
מכל האכל אשר יאכל אשר יבוא עליו מים--יטמא וכל משקה אשר ישתה בכל כלי יטמא | 34 |
੩੪ਸਾਰਾ ਭੋਜਨ ਜੋ ਖਾਧਾ ਜਾਂਦਾ ਹੈ, ਜੇਕਰ ਉਸ ਵਿੱਚ ਪਾਣੀ ਪੈ ਜਾਵੇ, ਤਾਂ ਉਹ ਅਸ਼ੁੱਧ ਹੋਵੇਗਾ, ਫੇਰ ਜੋ ਕੁਝ ਇਸ ਪ੍ਰਕਾਰ ਦੇ ਭਾਂਡੇ ਵਿੱਚ ਪੀਤਾ ਜਾਂਦਾ ਹੈ ਉਹ ਸਭ ਕੁਝ ਅਸ਼ੁੱਧ ਹੋਵੇਗਾ।
וכל אשר יפל מנבלתם עליו יטמא--תנור וכירים יתץ טמאים הם וטמאים יהיו לכם | 35 |
੩੫ਅਤੇ ਜੇਕਰ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਤੰਦੂਰ ਜਾਂ ਚੁੱਲ੍ਹੇ ਉੱਤੇ ਡਿੱਗ ਪਵੇ ਤਾਂ ਉਹ ਅਸ਼ੁੱਧ ਹੋਣਗੇ ਅਤੇ ਤੋੜ ਦਿੱਤੇ ਜਾਣ, ਕਿਉਂ ਜੋ ਉਹ ਅਸ਼ੁੱਧ ਹਨ, ਅਤੇ ਤੁਹਾਡੇ ਲਈ ਵੀ ਅਸ਼ੁੱਧ ਠਹਿਰਨਗੇ।
אך מעין ובור מקוה מים יהיה טהור ונגע בנבלתם יטמא | 36 |
੩੬ਪਰ ਤਲਾਬ ਜਾਂ ਸੋਤਾ ਜਿਸ ਦੇ ਵਿੱਚ ਪਾਣੀ ਬਹੁਤ ਹੋਵੇ, ਉਹ ਸ਼ੁੱਧ ਹੀ ਠਹਿਰੇ ਪਰ ਜੋ ਕੁਝ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਅਸ਼ੁੱਧ ਠਹਿਰੇ।
וכי יפל מנבלתם על כל זרע זרוע אשר יזרע--טהור הוא | 37 |
੩੭ਜੇਕਰ ਉਨ੍ਹਾਂ ਦੀ ਲੋਥ ਵਿੱਚੋਂ ਕੁਝ ਕਿਸੇ ਬੀਜਣ ਵਾਲੇ ਬੀਜ ਉੱਤੇ ਡਿੱਗ ਜਾਵੇ, ਤਾਂ ਵੀ ਉਹ ਸ਼ੁੱਧ ਰਹੇਗਾ।
וכי יתן מים על זרע ונפל מנבלתם עליו--טמא הוא לכם | 38 |
੩੮ਪਰ ਜੇਕਰ ਉਹ ਬੀਜ ਪਾਣੀ ਵਿੱਚ ਭਿੱਜ ਜਾਵੇ ਅਤੇ ਉਨ੍ਹਾਂ ਦੀ ਲੋਥ ਵਿੱਚੋਂ ਕੁਝ ਉਸ ਦੇ ਉੱਤੇ ਡਿੱਗ ਜਾਵੇ, ਤਾਂ ਉਹ ਤੁਹਾਡੇ ਲਈ ਅਸ਼ੁੱਧ ਹੋਵੇਗਾ।
וכי ימות מן הבהמה אשר היא לכם לאכלה--הנגע בנבלתה יטמא עד הערב | 39 |
੩੯ਫੇਰ ਜਿਹੜਾ ਪਸ਼ੂ ਤੁਹਾਡੇ ਖਾਣ ਜੋਗ ਹੈ, ਜੇਕਰ ਮਰ ਜਾਵੇ ਤਾਂ ਜੋ ਕੋਈ ਉਸ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
והאכל מנבלתה--יכבס בגדיו וטמא עד הערב והנשא את נבלתה--יכבס בגדיו וטמא עד הערב | 40 |
੪੦ਜੋ ਕੋਈ ਉਸ ਦੀ ਲੋਥ ਤੋਂ ਕੁਝ ਖਾਵੇ, ਤਾਂ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜੋ ਕੋਈ ਉਸ ਦੀ ਲੋਥ ਨੂੰ ਚੁੱਕੇ, ਉਹ ਵੀ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
וכל השרץ השרץ על הארץ--שקץ הוא לא יאכל | 41 |
੪੧ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ ਤੁਹਾਡੇ ਲਈ ਘਿਣਾਉਣੇ ਹਨ, ਇਹ ਨਾ ਖਾਧੇ ਜਾਣ।
כל הולך על גחון וכל הולך על ארבע עד כל מרבה רגלים לכל השרץ השרץ על הארץ--לא תאכלום כי שקץ הם | 42 |
੪੨ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਢਿੱਡ ਭਾਰ ਘਿਸਰਦੇ ਜਾਂ ਚਾਰ ਪੈਰਾਂ ਨਾਲ ਤੁਰਦੇ ਹਨ, ਜਾਂ ਜਿਨ੍ਹਾਂ ਦੇ ਵੱਧ ਪੈਰ ਹੁੰਦੇ ਹਨ, ਉਨ੍ਹਾਂ ਨੂੰ ਤੁਸੀਂ ਨਾ ਖਾਣਾ ਕਿਉਂ ਜੋ ਉਹ ਘਿਣਾਉਣੇ ਹਨ।
אל תשקצו את נפשתיכם בכל השרץ השרץ ולא תטמאו בהם ונטמתם בם | 43 |
੪੩ਕਿਸੇ ਵੀ ਤਰ੍ਹਾਂ ਦੇ ਘਿਸਰਨ ਵਾਲੇ ਜੀਵ ਤੋਂ ਤੁਸੀਂ ਆਪਣੇ ਆਪ ਨੂੰ ਘਿਣਾਉਣਾ ਨਾ ਬਣਾਉਣਾ, ਨਾ ਹੀ ਤੁਸੀਂ ਆਪਣੇ ਆਪ ਨੂੰ ਉਨ੍ਹਾਂ ਤੋਂ ਅਸ਼ੁੱਧ ਬਣਾਉਣਾ ਕਿ ਤੁਸੀਂ ਭਰਿਸ਼ਟ ਹੋ ਜਾਓ।
כי אני יהוה אלהיכם והתקדשתם והייתם קדשים כי קדוש אני ולא תטמאו את נפשתיכם בכל השרץ הרמש על הארץ | 44 |
੪੪ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਇਸ ਲਈ ਤੁਸੀਂ ਆਪਣੇ ਆਪ ਨੂੰ ਸ਼ੁੱਧ ਰੱਖਣਾ ਅਤੇ ਪਵਿੱਤਰ ਬਣਨਾ, ਕਿਉਂ ਜੋ ਮੈਂ ਪਵਿੱਤਰ ਹਾਂ। ਇਸ ਲਈ ਤੁਸੀਂ ਆਪਣੇ ਆਪ ਨੂੰ ਧਰਤੀ ਉੱਤੇ ਘਿਸਰਨ ਵਾਲੇ ਕਿਸੇ ਪ੍ਰਕਾਰ ਦੇ ਜੀਵ ਤੋਂ ਭਰਿਸ਼ਟ ਨਾ ਕਰਨਾ।
כי אני יהוה המעלה אתכם מארץ מצרים להית לכם לאלהים והייתם קדשים כי קדוש אני | 45 |
੪੫ਕਿਉਂ ਜੋ ਮੈਂ ਉਹੋ ਯਹੋਵਾਹ ਹਾਂ ਜਿਹੜਾ ਤੁਹਾਨੂੰ ਮਿਸਰ ਦੇਸ ਵਿੱਚੋਂ ਇਸ ਲਈ ਕੱਢ ਲਿਆਇਆ ਹਾਂ, ਤਾਂ ਜੋ ਤੁਹਾਡਾ ਪਰਮੇਸ਼ੁਰ ਠਹਿਰਾਂ, ਇਸ ਲਈ ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਪਵਿੱਤਰ ਹਾਂ।
זאת תורת הבהמה והעוף וכל נפש החיה הרמשת במים ולכל נפש השרצת על הארץ | 46 |
੪੬ਪਸ਼ੂਆਂ, ਪੰਛੀਆਂ ਅਤੇ ਪਾਣੀ ਵਿੱਚ ਰਹਿਣ ਵਾਲੇ ਸਾਰੇ ਜੀਵਾਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵਾਂ ਦੇ ਵਿਖੇ ਇਹੋ ਬਿਵਸਥਾ ਹੈ,
להבדיל בין הטמא ובין הטהר ובין החיה הנאכלת ובין החיה אשר לא תאכל | 47 |
੪੭ਤਾਂ ਜੋ ਸ਼ੁੱਧ ਅਤੇ ਅਸ਼ੁੱਧ ਅਤੇ ਖਾਣ ਯੋਗ ਅਤੇ ਨਾ ਖਾਣ ਯੋਗ ਪਸ਼ੂ ਦੇ ਵਿਚਕਾਰ ਅੰਤਰ ਕੀਤਾ ਜਾਵੇ।