< מִשְׁלֵי 31 >
דברי למואל מלך-- משא אשר-יסרתו אמו | 1 |
੧ਲਮੂਏਲ ਰਾਜਾ ਦੀਆਂ ਕਹਾਉਤਾਂ ਜਿਹੜੀਆਂ ਉਹ ਦੀ ਮਾਤਾ ਨੇ ਉਹ ਨੂੰ ਸਿਖਾਈਆਂ,
מה-ברי ומה-בר-בטני ומה בר-נדרי | 2 |
੨ਹੇ ਮੇਰੇ ਪੁੱਤਰ, ਹੈ ਮੇਰੇ ਨਿੱਜ ਪੁੱਤਰ, ਹੇ ਮੇਰੀਆਂ ਸੁੱਖਣਾਂ ਦੇ ਪੁੱਤਰ
אל-תתן לנשים חילך ודרכיך למחות מלכין | 3 |
੩ਆਪਣਾ ਬਲ ਪਰਾਈਆਂ ਔਰਤਾਂ ਨੂੰ ਨਾ ਦੇ, ਨਾ ਆਪਣਾ ਜੀਵਨ ਰਾਜਿਆਂ ਨੂੰ ਨਾਸ ਕਰਨ ਵਾਲੀਆਂ ਨੂੰ!
אל למלכים למואל--אל למלכים שתו-יין ולרוזנים או (אי) שכר | 4 |
੪ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ
פן-ישתה וישכח מחקק וישנה דין כל-בני-עני | 5 |
੫ਅਜਿਹਾ ਨਾ ਹੋਵੇ ਕਿ ਉਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਦੁਖਿਆਰਾਂ ਦਾ ਹੱਕ ਮਾਰਨ।
תנו-שכר לאובד ויין למרי נפש | 6 |
੬ਸ਼ਰਾਬ ਉਸ ਨੂੰ ਪਿਲਾਓ ਜੋ ਨਾਸ ਹੋਣਾ ਵਾਲਾ ਹੈ, ਅਤੇ ਮਧ ਉਸ ਨੂੰ ਜਿਹ ਦਾ ਮਨ ਉਦਾਸ ਹੈ,
ישתה וישכח רישו ועמלו לא יזכר-עוד | 7 |
੭ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ।
פתח-פיך לאלם אל-דין כל-בני חלוף | 8 |
੮ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ।
פתח-פיך שפט-צדק ודין עני ואביון | 9 |
੯ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।
אשת-חיל מי ימצא ורחק מפנינים מכרה | 10 |
੧੦ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
בטח בה לב בעלה ושלל לא יחסר | 11 |
੧੧ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
גמלתהו טוב ולא-רע-- כל ימי חייה | 12 |
੧੨ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ।
דרשה צמר ופשתים ותעש בחפץ כפיה | 13 |
੧੩ਉਹ ਉੱਨ ਅਤੇ ਕਤਾਨ ਭਾਲ ਕੇ, ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
היתה כאניות סוחר ממרחק תביא לחמה | 14 |
੧੪ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।
ותקם בעוד לילה--ותתן טרף לביתה וחק לנערתיה | 15 |
੧੫ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
זממה שדה ותקחהו מפרי כפיה נטע (נטעה) כרם | 16 |
੧੬ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
חגרה בעוז מתניה ותאמץ זרועתיה | 17 |
੧੭ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।
טעמה כי-טוב סחרה לא-יכבה בליל (בלילה) נרה | 18 |
੧੮ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
ידיה שלחה בכישור וכפיה תמכו פלך | 19 |
੧੯ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ।
כפה פרשה לעני וידיה שלחה לאביון | 20 |
੨੦ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ, ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ
לא-תירא לביתה משלג כי כל-ביתה לבש שנים | 21 |
੨੧ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।
מרבדים עשתה-לה שש וארגמן לבושה | 22 |
੨੨ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।
נודע בשערים בעלה בשבתו עם-זקני-ארץ | 23 |
੨੩ਉਹ ਦਾ ਪਤੀ ਸਭਾ ਵਿੱਚ ਪ੍ਰਧਾਨਾਂ ਨਾਲ ਬੈਠਦਾ ਹੈ, ਤਦ ਉਸ ਦਾ ਆਦਰ ਹੁੰਦਾ ਹੈ।
סדין עשתה ותמכר וחגור נתנה לכנעני | 24 |
੨੪ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।
עז-והדר לבושה ותשחק ליום אחרון | 25 |
੨੫ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
פיה פתחה בחכמה ותורת חסד על-לשונה | 26 |
੨੬ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ, ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।
צופיה הילכות (הליכות) ביתה ולחם עצלות לא תאכל | 27 |
੨੭ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।
קמו בניה ויאשרוה בעלה ויהללה | 28 |
੨੮ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,
רבות בנות עשו חיל ואת עלית על-כלנה | 29 |
੨੯ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ।
שקר החן והבל היפי אשה יראת-יהוה היא תתהלל | 30 |
੩੦ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ।
תנו-לה מפרי ידיה ויהללוה בשערים מעשיה | 31 |
੩੧ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮਾਂ ਅਨੁਸਾਰ ਸਭਾ ਵਿੱਚ ਉਹ ਦੀ ਵਡਿਆਈ ਹੋਵੇ!