< תהילים 145 >
תהלה לדוד ארוממך אלוהי המלך ואברכה שמך לעולם ועד | 1 |
੧ਉਸਤਤ: ਦਾਊਦ ਦਾ ਭਜਨ। ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸਾ ਕਰਾਂਗਾ, ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ,
בכל-יום אברכך ואהללה שמך לעולם ועד | 2 |
੨ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ-ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ!
גדול יהוה ומהלל מאד ולגדלתו אין חקר | 3 |
੩ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ।
דור לדור ישבח מעשיך וגבורתיך יגידו | 4 |
੪ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ।
הדר כבוד הודך-- ודברי נפלאתיך אשיחה | 5 |
੫ਉਹ ਆਪਸ ਵਿੱਚ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਮੈਂ ਅਚਰਜ਼ ਕੰਮਾਂ ਦਾ ਧਿਆਨ ਕਰਨਗੇ ।
ועזוז נוראתיך יאמרו וגדלותיך (וגדלתך) אספרנה | 6 |
੬ਓਹ ਤੇਰੇ ਭਿਆਨਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ, ਅਤੇ ਮੈਂ ਤੇਰੀ ਮਹਾਨਤਾ ਦਾ ਵਰਣਨ ਕਰਾਂਗਾ।
זכר רב-טובך יביעו וצדקתך ירננו | 7 |
੭ਓਹ ਤੇਰੀ ਬਹੁਤ ਭਲਿਆਈ ਨੂੰ ਚੇਤੇ ਕਰ ਕੇ ਗਰਮ ਜੋਸ਼ ਹੋਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ।
חנון ורחום יהוה ארך אפים וגדל-חסד | 8 |
੮ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
טוב-יהוה לכל ורחמיו על-כל-מעשיו | 9 |
੯ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।
יודוך יהוה כל-מעשיך וחסידיך יברכוכה | 10 |
੧੦ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ।
כבוד מלכותך יאמרו וגבורתך ידברו | 11 |
੧੧ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,
להודיע לבני האדם--גבורתיו וכבוד הדר מלכותו | 12 |
੧੨ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।
מלכותך מלכות כל-עלמים וממשלתך בכל-דור ודר | 13 |
੧੩ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ।
סומך יהוה לכל-הנפלים וזוקף לכל-הכפופים | 14 |
੧੪ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ।
עיני-כל אליך ישברו ואתה נותן-להם את-אכלם בעתו | 15 |
੧੫ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਭੋਜਣ ਦਿੰਦਾ ਹੈਂ।
פותח את-ידך ומשביע לכל-חי רצון | 16 |
੧੬ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਨੂੰ ਪੂਰੀ ਕਰਦਾ ਹੈਂ।
צדיק יהוה בכל-דרכיו וחסיד בכל-מעשיו | 17 |
੧੭ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ।
קרוב יהוה לכל-קראיו-- לכל אשר יקראהו באמת | 18 |
੧੮ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।
רצון-יראיו יעשה ואת-שועתם ישמע ויושיעם | 19 |
੧੯ਉਹ ਆਪਣਾ ਭੈਅ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।
שומר יהוה את-כל-אהביו ואת כל-הרשעים ישמיד | 20 |
੨੦ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਣਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ।
תהלת יהוה ידבר-פי ויברך כל-בשר שם קדשו--לעולם ועד | 21 |
੨੧ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇ, ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਣ!