< תהילים 24 >

לדוד מזמור ליהוה הארץ ומלואה תבל וישבי בה 1
ਦਾਊਦ ਦਾ ਭਜਨ। ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ।
כי-הוא על-ימים יסדה ועל-נהרות יכוננה 2
ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ।
מי-יעלה בהר-יהוה ומי-יקום במקום קדשו 3
ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ?
נקי כפים ובר-לבב אשר לא-נשא לשוא נפשי ולא נשבע למרמה 4
ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ।
ישא ברכה מאת יהוה וצדקה מאלהי ישעו 5
ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ।
זה דור דרשו מבקשי פניך יעקב סלה 6
ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।
שאו שערים ראשיכם והנשאו פתחי עולם ויבוא מלך הכבוד 7
ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਸਦੀਪਕ ਕਾਲ ਦੇ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
מי זה מלך הכבוד יהוה עזוז וגבור יהוה גבור מלחמה 8
ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਯਹੋਵਾਹ ਸਮਰੱਥੀ ਅਤੇ ਬਲੀ, ਯਹੋਵਾਹ ਯੁੱਧ ਵਿੱਚ ਬਲੀ ਹੈ।
שאו שערים ראשיכם ושאו פתחי עולם ויבא מלך הכבוד 9
ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦਿ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
מי הוא זה מלך הכבוד יהוה צבאות-- הוא מלך הכבוד סלה 10
੧੦ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ। ਸਲਹ।

< תהילים 24 >