< תהילים 33 >
רננו צדיקים ביהוה לישרים נאוה תהלה | 1 |
੧ਹੇ ਧਰਮੀਓ, ਯਹੋਵਾਹ ਦੀ ਜੈ-ਜੈਕਾਰ ਕਰੋ, ਖ਼ਰਿਆਂ ਨੂੰ ਉਸਤਤ ਕਰਨੀ ਫੱਬਦੀ ਹੈ।
הודו ליהוה בכנור בנבל עשור זמרו-לו | 2 |
੨ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਜਾ ਕੇ ਉਹ ਦੀ ਉਸਤਤ ਗਾਓ।
שירו-לו שיר חדש היטיבו נגן בתרועה | 3 |
੩ਉਸ ਦੇ ਲਈ ਇੱਕ ਨਵਾਂ ਗੀਤ ਗਾਓ, ਉੱਚੀ ਸੁਰ ਉੱਤੇ ਸੁਰ ਤਾਲ ਨਾਲ ਵਜਾਓ।
כי-ישר דבר-יהוה וכל-מעשהו באמונה | 4 |
੪ਯਹੋਵਾਹ ਦਾ ਬਚਨ ਸੱਚ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ।
אהב צדקה ומשפט חסד יהוה מלאה הארץ | 5 |
੫ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ।
בדבר יהוה שמים נעשו וברוח פיו כל-צבאם | 6 |
੬ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ
כנס כנד מי הים נתן באוצרות תהומות | 7 |
੭ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇਕੱਠਿਆਂ ਕਰਦਾ ਹੈ, ਉਹ ਡੂੰਘਿਆਂ ਪਾਣੀਆਂ ਨੂੰ ਭੰਡਾਰ ਵਿੱਚ ਰੱਖਦਾ ਹੈ।
ייראו מיהוה כל-הארץ ממנו יגורו כל-ישבי תבל | 8 |
੮ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਡਰ ਮੰਨਣ,
כי הוא אמר ויהי הוא-צוה ויעמד | 9 |
੯ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।
יהוה הפיר עצת-גוים הניא מחשבות עמים | 10 |
੧੦ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ।
עצת יהוה לעולם תעמד מחשבות לבו לדר ודר | 11 |
੧੧ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓਂ ਪੀੜ੍ਹੀ।
אשרי הגוי אשר-יהוה אלהיו העם בחר לנחלה לו | 12 |
੧੨ਧੰਨ ਉਹ ਕੌਮ ਹੈ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਸ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ!
משמים הביט יהוה ראה את-כל-בני האדם | 13 |
੧੩ਯਹੋਵਾਹ ਸਵਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਮਨੁੱਖਾਂ ਨੂੰ ਵੇਖਦਾ ਹੈ।
ממכון-שבתו השגיח-- אל כל-ישבי הארץ | 14 |
੧੪ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ।
היצר יחד לבם המבין אל-כל-מעשיהם | 15 |
੧੫ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ।
אין-המלך נושע ברב-חיל גבור לא-ינצל ברב-כח | 16 |
੧੬ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸਕਦਾ ਹੈ।
שקר הסוס לתשועה וברב חילו לא ימלט | 17 |
੧੭ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸਕਦਾ ਹੈ।
הנה עין יהוה אל-יראיו למיחלים לחסדו | 18 |
੧੮ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ,
להציל ממות נפשם ולחיותם ברעב | 19 |
੧੯ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ।
נפשנו חכתה ליהוה עזרנו ומגננו הוא | 20 |
੨੦ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ਼ ਹੈ।
כי-בו ישמח לבנו כי בשם קדשו בטחנו | 21 |
੨੧ਸਾਡਾ ਮਨ ਤਾਂ ਉਸ ਵਿੱਚ ਆਨੰਦ ਰਹੇਗਾ, ਕਿਉਂ ਜੋ ਅਸੀਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ।
יהי-חסדך יהוה עלינו כאשר יחלנו לך | 22 |
੨੨ਜਿਵੇਂ ਅਸੀਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।