< תהילים 97 >
יהוה מלך תגל הארץ ישמחו איים רבים | 1 |
੧ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ!
ענן וערפל סביביו צדק ומשפט מכון כסאו | 2 |
੨ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ।
אש לפניו תלך ותלהט סביב צריו | 3 |
੩ਅੱਗ ਉਹ ਦੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫ਼ੇਰਿਓਂ ਭਸਮ ਕਰ ਦਿੰਦੀ ਹੈ।
האירו ברקיו תבל ראתה ותחל הארץ | 4 |
੪ਇਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ!
הרים--כדונג נמסו מלפני יהוה מלפני אדון כל-הארץ | 5 |
੫ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ!
הגידו השמים צדקו וראו כל-העמים כבודו | 6 |
੬ਅਕਾਸ਼ ਉਹ ਦੇ ਧਰਮ ਦਾ ਨਿਰਣਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ।
יבשו כל-עבדי פסל-- המתהללים באלילים השתחוו-לו כל-אלהים | 7 |
੭ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦੇਵਤੇ ਉਹ ਨੂੰ ਮੱਥਾ ਟੇਕਣ!
שמעה ותשמח ציון ותגלנה בנות יהודה-- למען משפטיך יהוה | 8 |
੮ਹੇ ਯਹੋਵਾਹ, ਤੇਰਿਆਂ ਨਿਆਂਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ।
כי-אתה יהוה עליון על-כל-הארץ מאד נעלית על-כל-אלהים | 9 |
੯ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦੇਵਤਿਆਂ ਨਾਲੋਂ ਬਹੁਤ ਮਹਾਨ ਹੈਂ!
אהבי יהוה שנאו-רע שמר נפשות חסידיו מיד רשעים יצילם | 10 |
੧੦ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ।
אור זרע לצדיק ולישרי-לב שמחה | 11 |
੧੧ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ।
שמחו צדיקים ביהוה והודו לזכר קדשו | 12 |
੧੨ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਨਾਮ ਦਾ ਧੰਨਵਾਦ ਕਰੋ!