< מלכים ב 2 >

וַיְהִי בְּהַעֲלוֹת יְהֹוָה אֶת־אֵלִיָּהוּ בַּֽסְעָרָה הַשָּׁמָיִם וַיֵּלֶךְ אֵלִיָּהוּ וֶאֱלִישָׁע מִן־הַגִּלְגָּֽל׃ 1
ਜਦੋਂ ਯਹੋਵਾਹ ਏਲੀਯਾਹ ਨੂੰ ਇੱਕ ਵਾਵਰੋਲੇ ਵਿੱਚ ਅਕਾਸ਼ ਨੂੰ ਚੁੱਕਣ ਵਾਲਾ ਸੀ, ਤਾਂ ਏਲੀਯਾਹ ਅਲੀਸ਼ਾ ਨਾਲ ਗਿਲਗਾਲ ਤੋਂ ਚੱਲਿਆ।
וַיֹּאמֶר אֵלִיָּהוּ אֶל־אֱלִישָׁע שֵֽׁב־נָא פֹה כִּי יְהֹוָה שְׁלָחַנִי עַד־בֵּֽית־אֵל וַיֹּאמֶר אֱלִישָׁע חַי־יְהֹוָה וְחֵֽי־נַפְשְׁךָ אִם־אֶעֶזְבֶךָּ וַיֵּרְדוּ בֵּֽית־אֵֽל׃ 2
ਤਦ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਤੂੰ ਇੱਥੇ ਠਹਿਰ ਜਾ ਕਿਉਂ ਜੋ ਯਹੋਵਾਹ ਨੇ ਮੈਨੂੰ ਬੈਤਏਲ ਤੱਕ ਭੇਜਿਆ ਹੈ।” ਪਰ ਅਲੀਸ਼ਾ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਇਸ ਲਈ ਉਹ ਬੈਤਏਲ ਨੂੰ ਚੱਲੇ ਗਏ।
וַיֵּצְאוּ בְנֵי־הַנְּבִיאִים אֲשֶׁר־בֵּֽית־אֵל אֶל־אֱלִישָׁע וַיֹּאמְרוּ אֵלָיו הֲיָדַעְתָּ כִּי הַיּוֹם יְהֹוָה לֹקֵחַ אֶת־אֲדֹנֶיךָ מֵעַל רֹאשֶׁךָ וַיֹּאמֶר גַּם־אֲנִי יָדַעְתִּי הֶחֱשֽׁוּ׃ 3
ਨਬੀਆਂ ਦੇ ਪੁੱਤਰ ਜਿਹੜੇ ਬੈਤਏਲ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਹ ਬੋਲਿਆ, “ਮੈਨੂੰ ਪਤਾ ਹੈ। ਚੁੱਪ ਰਹੋ।”
וַיֹּאמֶר לוֹ אֵלִיָּהוּ אֱלִישָׁע ׀ שֵֽׁב־נָא פֹה כִּי יְהֹוָה שְׁלָחַנִי יְרִיחוֹ וַיֹּאמֶר חַי־יְהֹוָה וְחֵֽי־נַפְשְׁךָ אִם־אֶעֶזְבֶךָּ וַיָּבֹאוּ יְרִיחֽוֹ׃ 4
ਤਦ ਏਲੀਯਾਹ ਨੇ ਉਸ ਨੂੰ ਆਖਿਆ ਕਿ ਅਲੀਸ਼ਾ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਭੇਜਿਆ ਹੈ, ਪਰ ਉਸ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਸੋ ਉਹ ਯਰੀਹੋ ਨੂੰ ਆਏ।
וַיִּגְּשׁוּ בְנֵי־הַנְּבִיאִים אֲשֶׁר־בִּֽירִיחוֹ אֶל־אֱלִישָׁע וַיֹּאמְרוּ אֵלָיו הֲיָדַעְתָּ כִּי הַיּוֹם יְהֹוָה לֹקֵחַ אֶת־אֲדֹנֶיךָ מֵעַל רֹאשֶׁךָ וַיֹּאמֶר גַּם־אֲנִי יָדַעְתִּי הֶחֱשֽׁוּ׃ 5
ਨਬੀਆਂ ਦੇ ਪੁੱਤਰ ਜਿਹੜੇ ਯਰੀਹੋ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਸ ਆਖਿਆ, “ਮੈਨੂੰ ਪਤਾ ਹੈ। ਚੁੱਪ ਰਹੋ।”
וַיֹּאמֶר לוֹ אֵלִיָּהוּ שֵֽׁב־נָא פֹה כִּי יְהֹוָה שְׁלָחַנִי הַיַּרְדֵּנָה וַיֹּאמֶר חַי־יְהֹוָה וְחֵֽי־נַפְשְׁךָ אִם־אֶעֶזְבֶךָּ וַיֵּלְכוּ שְׁנֵיהֶֽם׃ 6
ਤਾਂ ਏਲੀਯਾਹ ਨੇ ਉਸ ਨੂੰ ਆਖਿਆ ਕਿ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰਦਨ ਨੂੰ ਭੇਜਿਆ ਹੈ। ਪਰ ਉਹ ਬੋਲਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗਾ।” ਸੋ ਓਹ ਦੋਵੇਂ ਤੁਰ ਪਏ।
וַחֲמִשִּׁים אִישׁ מִבְּנֵי הַנְּבִיאִים הָֽלְכוּ וַיַּֽעַמְדוּ מִנֶּגֶד מֵרָחוֹק וּשְׁנֵיהֶם עָמְדוּ עַל־הַיַּרְדֵּֽן׃ 7
ਨਬੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਜਣੇ ਆਏ, ਉਨ੍ਹਾਂ ਦੇ ਆਹਮੋ-ਸਾਹਮਣੇ ਦੂਰ ਜਾ ਖੜ੍ਹੇ ਹੋਏ ਅਤੇ ਉਹ ਦੋਵੇਂ ਯਰਦਨ ਦੇ ਕੰਢੇ ਉੱਤੇ ਖੜ੍ਹੇ ਰਹੇ।
וַיִּקַּח אֵלִיָּהוּ אֶת־אַדַּרְתּוֹ וַיִּגְלֹם וַיַּכֶּה אֶת־הַמַּיִם וַיֵּחָצוּ הֵנָּה וָהֵנָּה וַיַּעַבְרוּ שְׁנֵיהֶם בֶּחָרָבָֽה׃ 8
ਤਦ ਏਲੀਯਾਹ ਨੇ ਆਪਣੀ ਚਾਦਰ ਲਈ, ਉਹ ਨੂੰ ਵਲ੍ਹੇਟ ਕੇ ਪਾਣੀ ਉੱਤੇ ਮਾਰਿਆ ਅਤੇ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ, ਤਦ ਉਹ ਦੋਵੇਂ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਲੰਘ ਗਏ।
וַיְהִי כְעׇבְרָם וְאֵלִיָּהוּ אָמַר אֶל־אֱלִישָׁע שְׁאַל מָה אֶעֱשֶׂה־לָּךְ בְּטֶרֶם אֶלָּקַח מֵעִמָּךְ וַיֹּאמֶר אֱלִישָׁע וִיהִי נָא פִּֽי־שְׁנַיִם בְּרוּחֲךָ אֵלָֽי׃ 9
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਪਾਰ ਲੰਘ ਰਹੇ ਸਨ, ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਇਸ ਤੋਂ ਪਹਿਲਾ ਕਿ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ ਦੱਸ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਬੋਲਿਆ, “ਤੇਰੇ ਆਤਮਾ ਦਾ ਦੁੱਗਣਾ ਹਿੱਸਾ ਮੇਰੇ ਉੱਤੇ ਹੋਵੇ!”
וַיֹּאמֶר הִקְשִׁיתָ לִשְׁאוֹל אִם־תִּרְאֶה אֹתִי לֻקָּח מֵֽאִתָּךְ יְהִי־לְךָ כֵן וְאִם־אַיִן לֹא יִהְיֶֽה׃ 10
੧੦ਉਹ ਨੇ ਆਖਿਆ, ਤੂੰ ਔਖੀ ਗੱਲ ਮੰਗੀ ਹੈ। ਜੇ ਤੂੰ ਮੈਨੂੰ ਉਸ ਸਮੇਂ ਵੇਖੇਂ ਜਦ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ, ਤਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਨਾ ਵੇਖਿਆ ਤਾਂ ਐਉਂ ਨਹੀਂ ਹੋਵੇਗਾ।
וַיְהִי הֵמָּה הֹלְכִים הָלוֹךְ וְדַבֵּר וְהִנֵּה רֶֽכֶב־אֵשׁ וְסוּסֵי אֵשׁ וַיַּפְרִדוּ בֵּין שְׁנֵיהֶם וַיַּעַל אֵלִיָּהוּ בַּֽסְעָרָה הַשָּׁמָֽיִם׃ 11
੧੧ਤਾਂ ਜਦੋਂ ਉਹ ਗੱਲਾਂ ਕਰਦੇ-ਕਰਦੇ ਤੁਰੇ ਜਾਂਦੇ ਸਨ ਤਾਂ ਵੇਖੋ, ਉੱਥੇ ਇੱਕ ਅਗਨ ਰੱਥ ਤੇ ਅਗਨ ਘੋੜੇ ਦਿੱਸੇ, ਜਿਨ੍ਹਾਂ ਨੇ ਉਨ੍ਹਾਂ ਨੂੰ ਦੋਹਾਂ ਵੱਖੋ-ਵੱਖ ਕਰ ਦਿੱਤਾ ਅਤੇ ਏਲੀਯਾਹ ਵਾਵਰੋਲੇ ਵਿੱਚ ਅਕਾਸ਼ ਨੂੰ ਚੜ੍ਹ ਗਿਆ।
וֶאֱלִישָׁע רֹאֶה וְהוּא מְצַעֵק אָבִי ׀ אָבִי רֶכֶב יִשְׂרָאֵל וּפָרָשָׁיו וְלֹא רָאָהוּ עוֹד וַֽיַּחֲזֵק בִּבְגָדָיו וַיִּקְרָעֵם לִשְׁנַיִם קְרָעִֽים׃ 12
੧੨ਅਤੇ ਇਹ ਵੇਖਦਿਆਂ ਹੀ ਅਲੀਸ਼ਾ ਉੱਚੀ ਦਿੱਤੀ ਬੋਲਿਆ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰੱਥ ਤੇ ਉਹ ਦੇ ਸਾਰਥੀ!” ਪਰ ਜਦ ਉਹ ਉਸ ਨੂੰ ਫੇਰ ਨਾ ਵੇਖ ਸਕਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਦੋ ਹਿੱਸੇ ਕੀਤੇ।
וַיָּרֶם אֶת־אַדֶּרֶת אֵלִיָּהוּ אֲשֶׁר נָפְלָה מֵעָלָיו וַיָּשׇׁב וַֽיַּעֲמֹד עַל־שְׂפַת הַיַּרְדֵּֽן׃ 13
੧੩ਉਸ ਨੇ ਏਲੀਯਾਹ ਦੀ ਗੋਦੜੀ ਵੀ ਜਿਹੜੀ ਉਹ ਦੇ ਉੱਤੋਂ ਡਿੱਗੀ ਸੀ, ਚੁੱਕ ਲਈ ਅਤੇ ਮੁੜ ਕੇ ਯਰਦਨ ਦੇ ਕੰਢੇ ਉੱਤੇ ਖੜ੍ਹਾ ਹੋ ਗਿਆ।
וַיִּקַּח אֶת־אַדֶּרֶת אֵלִיָּהוּ אֲשֶׁר־נָפְלָה מֵֽעָלָיו וַיַּכֶּה אֶת־הַמַּיִם וַיֹּאמַר אַיֵּה יְהֹוָה אֱלֹהֵי אֵלִיָּהוּ אַף־הוּא ׀ וַיַּכֶּה אֶת־הַמַּיִם וַיֵּֽחָצוּ הֵנָּה וָהֵנָּה וַֽיַּעֲבֹר אֱלִישָֽׁע׃ 14
੧੪ਅਤੇ ਉਹ ਗੋਦੜੀ ਜਿਹੜੀ ਏਲੀਯਾਹ ਉੱਤੋਂ ਡਿੱਗੀ ਸੀ, ਉਸ ਨੂੰ ਲੈ ਕੇ ਪਾਣੀ ਉੱਤੇ ਮਾਰਿਆ ਅਤੇ ਆਖਿਆ, “ਯਹੋਵਾਹ ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ?” ਜਦੋਂ ਉਸ ਨੇ ਵੀ ਪਾਣੀ ਨੂੰ ਮਾਰਿਆ ਤਾਂ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ ਅਤੇ ਅਲੀਸ਼ਾ ਪਾਰ ਲੰਘ ਗਿਆ।
וַיִּרְאֻהוּ בְנֵי־הַנְּבִיאִים אֲשֶׁר־בִּֽירִיחוֹ מִנֶּגֶד וַיֹּאמְרוּ נָחָה רוּחַ אֵלִיָּהוּ עַל־אֱלִישָׁע וַיָּבֹאוּ לִקְרָאתוֹ וַיִּשְׁתַּחֲווּ־לוֹ אָֽרְצָה׃ 15
੧੫ਜਦੋਂ ਨਬੀਆਂ ਦੇ ਪੁੱਤਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ-ਸਾਹਮਣੇ ਸਨ, ਉਸ ਨੂੰ ਦੇਖਿਆ ਤਾਂ ਉਹ ਬੋਲੇ, “ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ।” ਸੋ ਉਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੱਕ ਝੁੱਕ ਕੇ ਉਸ ਨੂੰ ਮੱਥਾ ਟੇਕਿਆ।
וַיֹּאמְרוּ אֵלָיו הִנֵּה־נָא יֵֽשׁ־אֶת־עֲבָדֶיךָ חֲמִשִּׁים אֲנָשִׁים בְּנֵי־חַיִל יֵלְכוּ נָא וִיבַקְשׁוּ אֶת־אֲדֹנֶיךָ פֶּן־נְשָׂאוֹ רוּחַ יְהֹוָה וַיַּשְׁלִכֵהוּ בְּאַחַד הֶהָרִים אוֹ בְּאַחַת (הגיאות) [הַגֵּיאָיוֹת] וַיֹּאמֶר לֹא תִשְׁלָֽחוּ׃ 16
੧੬ਤਦ ਉਨ੍ਹਾਂ ਨੇ ਉਸ ਨੂੰ ਆਖਿਆ, “ਵੇਖ, ਤੇਰੇ ਸੇਵਕਾਂ ਦੇ ਨਾਲ ਪੰਜਾਹ ਸੂਰਬੀਰ ਹਨ। ਉਨ੍ਹਾਂ ਨੂੰ ਜਾਣ ਦੇ ਜੋ ਉਹ ਤੇਰੇ ਸੁਆਮੀ ਨੂੰ ਲੱਭਣ। ਕੀ ਜਾਣੀਏ ਯਹੋਵਾਹ ਦੇ ਆਤਮਾ ਨੇ ਉਹ ਨੂੰ ਚੁੱਕ ਕੇ ਕਿਸੇ ਪਰਬਤ ਦੇ ਉੱਤੇ ਜਾਂ ਕਿਸੇ ਖੱਡ ਵਿੱਚ ਸੁੱਟ ਦਿੱਤਾ ਹੋਵੇ?” ਉਸ ਨੇ ਆਖਿਆ, “ਤੁਸੀਂ ਨਾ ਭੇਜੋ।”
וַיִּפְצְרוּ־בוֹ עַד־בֹּשׁ וַיֹּאמֶר שְׁלָחוּ וַֽיִּשְׁלְחוּ חֲמִשִּׁים אִישׁ וַיְבַקְשׁוּ שְׁלֹשָֽׁה־יָמִים וְלֹא מְצָאֻֽהוּ׃ 17
੧੭ਪਰ ਜਦ ਉਨ੍ਹਾਂ ਨੇ ਬਹੁਤ ਜ਼ਿੱਦ ਕੀਤੀ ਕਿ ਉਹ ਸ਼ਰਮਿੰਦਾ ਹੋ ਗਿਆ ਤਾਂ ਉਸ ਨੇ ਆਖਿਆ, “ਭੇਜ ਦਿਓ।” ਸੋ ਉਨ੍ਹਾਂ ਨੇ ਪੰਜਾਹ ਮਨੁੱਖ ਭੇਜੇ ਤੇ ਤਿੰਨ ਦਿਨ ਉਸ ਦੀ ਖੋਜ ਕੀਤੀ ਪਰ ਉਹ ਨਾ ਲੱਭਿਆ।
וַיָּשֻׁבוּ אֵלָיו וְהוּא יֹשֵׁב בִּירִיחוֹ וַיֹּאמֶר אֲלֵהֶם הֲלֹֽא־אָמַרְתִּי אֲלֵיכֶם אַל־תֵּלֵֽכוּ׃ 18
੧੮ਜਦ ਉਹ ਮੁੜ ਕੇ ਉਸ ਦੇ ਕੋਲ ਆਏ, ਉਹ ਯਰੀਹੋ ਵਿੱਚ ਹੀ ਠਹਿਰਿਆ ਹੋਇਆ ਸੀ। ਉਸ ਨੇ ਉਨ੍ਹਾਂ ਨੂੰ ਆਖਿਆ, “ਕੀ ਮੈਂ ਤੁਹਾਨੂੰ ਨਹੀਂ ਸੀ ਆਖਿਆ, ਜੋ ਨਾ ਜਾਇਓ।”
וַיֹּאמְרוּ אַנְשֵׁי הָעִיר אֶל־אֱלִישָׁע הִנֵּה־נָא מוֹשַׁב הָעִיר טוֹב כַּאֲשֶׁר אֲדֹנִי רֹאֶה וְהַמַּיִם רָעִים וְהָאָרֶץ מְשַׁכָּֽלֶת׃ 19
੧੯ਉਸ ਸ਼ਹਿਰ ਦੇ ਲੋਕਾਂ ਨੇ ਅਲੀਸ਼ਾ ਨੂੰ ਆਖਿਆ, “ਵੇਖੋ, ਇਹ ਸ਼ਹਿਰ ਕਿੰਨ੍ਹੇ ਚੰਗੇ ਥਾਂ ਉੱਤੇ ਹੈ, ਜਿਵੇਂ ਸਾਡਾ ਸੁਆਮੀ ਵੀ ਵੇਖਦਾ ਹੈ ਪਰ ਪਾਣੀ ਖ਼ਰਾਬ ਤੇ ਧਰਤੀ ਬੰਜਰ ਜਿਹੀ ਹੈ।”
וַיֹּאמֶר קְחוּ־לִי צְלֹחִית חֲדָשָׁה וְשִׂימוּ שָׁם מֶלַח וַיִּקְחוּ אֵלָֽיו׃ 20
੨੦ਉਹ ਬੋਲਿਆ, “ਮੈਨੂੰ ਇੱਕ ਨਵਾਂ ਭਾਂਡਾ ਲਿਆ ਦਿਓ ਅਤੇ ਉਹ ਦੇ ਵਿੱਚ ਲੂਣ ਪਾ ਦਿਓ।” ਤਦ ਉਹ ਉਸ ਦੇ ਕੋਲ ਲਿਆਏ।
וַיֵּצֵא אֶל־מוֹצָא הַמַּיִם וַיַּשְׁלֶךְ־שָׁם מֶלַח וַיֹּאמֶר כֹּה־אָמַר יְהֹוָה רִפִּאתִי לַמַּיִם הָאֵלֶּה לֹא־יִהְיֶה מִשָּׁם עוֹד מָוֶת וּמְשַׁכָּֽלֶת׃ 21
੨੧ਉਹ ਪਾਣੀ ਦੇ ਸੋਤੇ ਕੋਲ ਗਿਆ ਅਤੇ ਉਸ ਵਿੱਚ ਲੂਣ ਪਾ ਕੇ ਬੋਲਿਆ, “ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਇਸ ਪਾਣੀ ਨੂੰ ਠੀਕ ਕਰ ਦਿੱਤਾ ਹੈ, ਅੱਗੇ ਨੂੰ ਉਹ ਦੇ ਵਿੱਚੋਂ ਮੌਤ ਜਾਂ ਬੰਜਰਪਣ ਨਹੀਂ ਆਵੇਗਾ।”
וַיֵּרָפוּ הַמַּיִם עַד הַיּוֹם הַזֶּה כִּדְבַר אֱלִישָׁע אֲשֶׁר דִּבֵּֽר׃ 22
੨੨ਅਲੀਸ਼ਾ ਦੇ ਬਚਨ ਅਨੁਸਾਰ ਜੋ ਉਸ ਨੇ ਕੀਤਾ ਪਾਣੀ ਠੀਕ ਹੋ ਗਿਆ ਤੇ ਅੱਜ ਦੇ ਦਿਨ ਤੱਕ ਉਸੇ ਤਰ੍ਹਾਂ ਹੈ।
וַיַּעַל מִשָּׁם בֵּֽית־אֵל וְהוּא ׀ עֹלֶה בַדֶּרֶךְ וּנְעָרִים קְטַנִּים יָצְאוּ מִן־הָעִיר וַיִּתְקַלְּסוּ־בוֹ וַיֹּאמְרוּ לוֹ עֲלֵה קֵרֵחַ עֲלֵה קֵרֵֽחַ׃ 23
੨੩ਉਹ ਉੱਥੋਂ ਬੈਤਏਲ ਨੂੰ ਉਤਾਹਾਂ ਤੁਰ ਪਿਆ ਅਤੇ ਜਦੋਂ ਉਹ ਰਾਹ ਵਿੱਚ ਤੁਰਿਆ ਜਾਂਦਾ ਸੀ ਤਾਂ ਕੁਝ ਮੁੰਡੇ ਸ਼ਹਿਰੋਂ ਬਾਹਰ ਨਿੱਕਲੇ ਅਤੇ ਮਖ਼ੌਲ ਕਰ ਕੇ ਉਹ ਨੂੰ ਆਖਿਆ, “ਚੜ੍ਹਿਆ ਜਾ ਗੰਜੇ ਸਿਰ ਵਾਲਿਆ ਚੜ੍ਹਿਆ ਜਾ ਗੰਜੇ ਸਿਰ ਵਾਲਿਆ।”
וַיִּפֶן אַֽחֲרָיו וַיִּרְאֵם וַֽיְקַלְלֵם בְּשֵׁם יְהֹוָה וַתֵּצֶאנָה שְׁתַּיִם דֻּבִּים מִן־הַיַּעַר וַתְּבַקַּעְנָה מֵהֶם אַרְבָּעִים וּשְׁנֵי יְלָדִֽים׃ 24
੨੪ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ, ਤਾਂ ਉਹ ਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਜੰਗਲ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਿਆਲੀ ਮੁੰਡਿਆਂ ਨੂੰ ਪਾੜ ਛੱਡਿਆ।
וַיֵּלֶךְ מִשָּׁם אֶל־הַר הַכַּרְמֶל וּמִשָּׁם שָׁב שֹׁמְרֽוֹן׃ 25
੨੫ਉੱਥੋਂ ਉਹ ਕਰਮਲ ਪਰਬਤ ਨੂੰ ਗਿਆ ਅਤੇ ਉੱਥੋਂ ਉਹ ਸਾਮਰਿਯਾ ਨੂੰ ਮੁੜ ਆਇਆ।

< מלכים ב 2 >