< דניאל 6 >
שְׁפַר קֳדָם דָּרְיָוֶשׁ וַהֲקִים עַל־מַלְכוּתָא לַאֲחַשְׁדַּרְפְּנַיָּא מְאָה וְעֶשְׂרִין דִּי לֶהֱוֺן בְּכׇל־מַלְכוּתָֽא׃ | 1 |
੧ਦਾਰਾ ਰਾਜਾ ਨੂੰ ਚੰਗਾ ਲੱਗਾ ਜੋ ਉਸ ਰਾਜ ਉੱਤੇ ਇੱਕ ਸੌ ਵੀਹ ਰਾਜਪਾਲ ਠਹਿਰਾਏ, ਜੋ ਸਾਰੇ ਰਾਜ ਪ੍ਰਬੰਧ ਨੂੰ ਚਲਾਉਣ।
וְעֵלָּא מִנְּהוֹן סָרְכִין תְּלָתָה דִּי דָנִיֵּאל חַֽד־מִנְּהוֹן דִּֽי־לֶהֱוֺן אֲחַשְׁדַּרְפְּנַיָּא אִלֵּין יָהֲבִין לְהוֹן טַעְמָא וּמַלְכָּא לָֽא־לֶהֱוֵא נָזִֽק׃ | 2 |
੨ਉਹਨਾਂ ਉੱਤੇ ਤਿੰਨ ਪ੍ਰਮੁੱਖ ਅਧਿਕਾਰੀ ਨਿਯੁਕਤ ਕੀਤੇ ਜਿਹਨਾਂ ਵਿੱਚੋਂ ਇੱਕ ਦਾਨੀਏਲ ਸੀ ਇਸ ਕਰਕੇ ਜੋ ਰਾਜਪਾਲ ਉਹਨਾਂ ਨੂੰ ਲੇਖਾ ਦੇਣ ਤਾਂ ਜੋ ਰਾਜੇ ਨੂੰ ਘਾਟਾ ਨਾ ਪਵੇ।
אֱדַיִן דָּנִיֵּאל דְּנָה הֲוָא מִתְנַצַּח עַל־סָרְכַיָּא וַאֲחַשְׁדַּרְפְּנַיָּא כׇּל־קֳבֵל דִּי רוּחַ יַתִּירָא בֵּהּ וּמַלְכָּא עֲשִׁית לַהֲקָמוּתֵהּ עַל־כׇּל־מַלְכוּתָֽא׃ | 3 |
੩ਇੱਕ ਚੰਗਾ ਆਤਮਾ ਦਾਨੀਏਲ ਵਿੱਚ ਸੀ ਇਸੇ ਕਰਕੇ ਉਸ ਨੂੰ ਰਾਜਪਾਲਾਂ ਤੇ ਪ੍ਰਮੁੱਖ ਅਧਿਕਾਰੀਆਂ ਨਾਲੋਂ ਵਡਿਆਈ ਮਿਲੀ ਅਤੇ ਰਾਜੇ ਨੇ ਚਾਹਿਆ ਜੋ ਉਹ ਨੂੰ ਸਾਰੇ ਰਾਜ ਉੱਤੇ ਪ੍ਰਮੁੱਖ ਅਧਿਕਾਰੀ ਬਣਾਏ।
אֱדַיִן סָֽרְכַיָּא וַאֲחַשְׁדַּרְפְּנַיָּא הֲווֹ בָעַיִן עִלָּה לְהַשְׁכָּחָה לְדָנִיֵּאל מִצַּד מַלְכוּתָא וְכׇל־עִלָּה וּשְׁחִיתָה לָא־יָכְלִין לְהַשְׁכָּחָה כׇּל־קֳבֵל דִּֽי־מְהֵימַן הוּא וְכׇל־שָׁלוּ וּשְׁחִיתָה לָא הִשְׁתְּכַחַת עֲלֽוֹהִי׃ | 4 |
੪ਤਦ ਉਹਨਾਂ ਰਾਜਪਾਲਾਂ ਤੇ ਪਰਧਾਨਾਂ ਨੇ ਚਾਹਿਆ ਕਿ ਕਿਵੇਂ ਨਾ ਕਿਵੇਂ ਦਾਨੀਏਲ ਦੇ ਕੰਮ ਵਿੱਚ ਕੋਈ ਕਮੀ ਲੱਭੀਏ ਅਤੇ ਉਸ ਉੱਤੇ ਕੋਈ ਦੋਸ਼ ਲਾਈਏ ਪਰ ਉਹਨਾਂ ਨੂੰ ਕੋਈ ਦੋਸ਼ ਜਾਂ ਕੋਈ ਖੋਟ ਨਾ ਲੱਭਾ ਕਿਉਂ ਜੋ ਓਹ ਵਫ਼ਾਦਾਰ ਸੀ।
אֱדַיִן גֻּבְרַיָּא אִלֵּךְ אָֽמְרִין דִּי לָא נְהַשְׁכַּח לְדָנִיֵּאל דְּנָה כׇּל־עִלָּה לָהֵן הַשְׁכַּחְנָֽא עֲלוֹהִי בְּדָת אֱלָהֵֽהּ׃ | 5 |
੫ਤਦ ਉਹਨਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇਸ ਦਾਨੀਏਲ ਨੂੰ ਉਹ ਦੇ ਪਰਮੇਸ਼ੁਰ ਦੀ ਬਿਵਸਥਾ ਦੇ ਬਿਨਾਂ ਹੋਰ ਕਿਸੇ ਗੱਲ ਵਿੱਚ ਦੋਸ਼ੀ ਨਾ ਲੱਭਾਂਗੇ।
אֱדַיִן סָרְכַיָּא וַאֲחַשְׁדַּרְפְּנַיָּא אִלֵּן הַרְגִּשׁוּ עַל־מַלְכָּא וְכֵן אָמְרִין לֵהּ דָּרְיָוֶשׁ מַלְכָּא לְעָלְמִין חֱיִֽי׃ | 6 |
੬ਤਦ ਇਹ ਪਰਧਾਨ ਤੇ ਰਾਜਪਾਲ ਇਕੱਠੇ ਹੋ ਕੇ ਰਾਜਾ ਕੋਲ ਆਏ ਅਤੇ ਉਹ ਨੂੰ ਇਉਂ ਆਖਿਆ, ਹੇ ਦਾਰਾ ਮਹਾਰਾਜ, ਜੁੱਗੋ-ਜੁੱਗ ਜੀਉਂਦੇ ਰਹੋ!
אִתְיָעַטוּ כֹּל ׀ סָרְכֵי מַלְכוּתָא סִגְנַיָּא וַֽאֲחַשְׁדַּרְפְּנַיָּא הַדָּֽבְרַיָּא וּפַחֲוָתָא לְקַיָּמָה קְיָם מַלְכָּא וּלְתַקָּפָה אֱסָר דִּי כׇל־דִּֽי־יִבְעֵא בָעוּ מִן־כׇּל־אֱלָהּ וֶֽאֱנָשׁ עַד־יוֹמִין תְּלָתִין לָהֵן מִנָּךְ מַלְכָּא יִתְרְמֵא לְגֹב אַרְיָוָתָֽא׃ | 7 |
੭ਰਾਜ ਦੇ ਸਾਰੇ ਪ੍ਰਮੁੱਖ ਅਧਿਕਾਰੀਆਂ, ਦੀਵਾਨਾਂ, ਰਾਜਪਾਲਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਨੂੰਨ ਬਣਾਇਆ ਜਾਵੇ ਭਈ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ, ਹੇ ਰਾਜਾ, ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇ।
כְּעַן מַלְכָּא תְּקִים אֱסָרָא וְתִרְשֻׁם כְּתָבָא דִּי לָא לְהַשְׁנָיָה כְּדָת־מָדַי וּפָרַס דִּי־לָא תֶעְדֵּֽא׃ | 8 |
੮ਹੁਣ ਹੇ ਰਾਜਾ, ਇਹ ਹੁਕਮ ਦੇ ਕੇ ਇਸ ਉੱਤੇ ਆਪਣੇ ਦਸਖ਼ਤ ਕਰ ਦਿਓ, ਇਸ ਨੂੰ ਕੋਈ ਨਾ ਬਦਲੇ ਇਸ ਦੀ ਪਾਲਣਾ ਮਾਦੀਆਂ ਅਤੇ ਫ਼ਾਰਸੀਆਂ ਵਿੱਚ ਕੀਤੀ ਜਾਵੇ।
כׇּל־קֳבֵל דְּנָה מַלְכָּא דָּֽרְיָוֶשׁ רְשַׁם כְּתָבָא וֶאֱסָרָֽא׃ | 9 |
੯ਸੋ ਦਾਰਾ ਰਾਜਾ ਨੇ ਉਸ ਲਿਖਤ ਅਤੇ ਹੁਕਮ ਉੱਤੇ ਦਸਖ਼ਤ ਕੀਤੇ।
וְדָנִיֵּאל כְּדִי יְדַע דִּֽי־רְשִׁים כְּתָבָא עַל לְבַיְתֵהּ וְכַוִּין פְּתִיחָן לֵהּ בְּעִלִּיתֵהּ נֶגֶד יְרוּשְׁלֶם וְזִמְנִין תְּלָתָה בְיוֹמָא הוּא ׀ בָּרֵךְ עַל־בִּרְכוֹהִי וּמְצַלֵּא וּמוֹדֵא קֳדָם אֱלָהֵהּ כׇּל־קֳבֵל דִּֽי־הֲוָא עָבֵד מִן־קַדְמַת דְּנָֽה׃ | 10 |
੧੦ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ।
אֱדַיִן גֻּבְרַיָּא אִלֵּךְ הַרְגִּשׁוּ וְהַשְׁכַּחוּ לְדָנִיֵּאל בָּעֵה וּמִתְחַנַּן קֳדָם אֱלָהֵֽהּ׃ | 11 |
੧੧ਤਦ ਇਹ ਲੋਕ ਇਕੱਠੇ ਹੋਏ ਅਤੇ ਦਾਨੀਏਲ ਨੂੰ ਆਪਣੇ ਪਰਮੇਸ਼ੁਰ ਦੇ ਸਾਹਮਣੇ ਬੇਨਤੀਆਂ ਅਤੇ ਤਰਲੇ ਕਰਦਿਆਂ ਪਾਇਆ।
בֵּאדַיִן קְרִבוּ וְאָמְרִין קֳדָם־מַלְכָּא עַל־אֱסָר מַלְכָּא הֲלָא אֱסָר רְשַׁמְתָּ דִּי כׇל־אֱנָשׁ דִּֽי־יִבְעֵא מִן־כׇּל־אֱלָהּ וֶֽאֱנָשׁ עַד־יוֹמִין תְּלָתִין לָהֵן מִנָּךְ מַלְכָּא יִתְרְמֵא לְגוֹב אַרְיָוָתָא עָנֵה מַלְכָּא וְאָמַר יַצִּיבָא מִלְּתָא כְּדָת־מָדַי וּפָרַס דִּי־לָא תֶעְדֵּֽא׃ | 12 |
੧੨ਫਿਰ ਉਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਨੂੰਨ ਲਈ ਆਖਿਆ ਭਈ ਹੇ ਰਾਜਾ, ਕੀ ਤੁਸੀਂ ਉਸ ਲਿਖਤ ਉੱਤੇ ਦਸਖ਼ਤ ਨਹੀਂ ਕੀਤੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਹ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇਗਾ? ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਇਹ ਗੱਲ ਸੱਚ ਹੈ, ਮਾਦੀਆਂ ਅਤੇ ਫ਼ਾਰਸੀਆਂ ਦੇ ਕਨੂੰਨ ਅਨੁਸਾਰ ਜੋ ਬਦਲਦੇ ਨਹੀਂ।
בֵּאדַיִן עֲנוֹ וְאָמְרִין קֳדָם מַלְכָּא דִּי דָנִיֵּאל דִּי מִן־בְּנֵי גָלוּתָא דִּי יְהוּד לָא־שָׂם (עליך) [עֲלָךְ] מַלְכָּא טְעֵם וְעַל־אֱסָרָא דִּי רְשַׁמְתָּ וְזִמְנִין תְּלָתָה בְּיוֹמָא בָּעֵא בָּעוּתֵֽהּ׃ | 13 |
੧੩ਉਹਨਾਂ ਨੇ ਉੱਤਰ ਦਿੱਤਾ ਅਤੇ ਰਾਜੇ ਦੇ ਅੱਗੇ ਬੇਨਤੀ ਕੀਤੀ ਭਈ ਹੇ ਰਾਜਾ, ਉਹ ਦਾਨੀਏਲ ਜੋ ਯਹੂਦੀਆਂ ਦੇ ਗੁਲਾਮਾਂ ਵਿੱਚੋਂ ਹੈ ਉਹ ਤੁਹਾਨੂੰ ਨਹੀਂ ਮੰਨਦਾ ਅਤੇ ਨਾ ਹੀ ਉਸ ਕਨੂੰਨ ਨੂੰ ਜਿਹ ਦੇ ਉੱਤੇ ਤੁਸੀਂ ਦਸਖ਼ਤ ਕੀਤੇ ਹਨ, ਪਰ ਹਰ ਰੋਜ਼ ਤਿੰਨ ਵਾਰੀ ਬੇਨਤੀ ਕਰਦਾ ਹੈ।
אֱדַיִן מַלְכָּא כְּדִי מִלְּתָא שְׁמַע שַׂגִּיא בְּאֵשׁ עֲלוֹהִי וְעַל דָּנִיֵּאל שָׂם בָּל לְשֵׁיזָבוּתֵהּ וְעַד מֶֽעָלֵי שִׁמְשָׁא הֲוָא מִשְׁתַּדַּר לְהַצָּלוּתֵֽהּ׃ | 14 |
੧੪ਜਦ ਰਾਜੇ ਨੇ ਇਹ ਗੱਲ ਸੁਣੀ ਤਦ ਆਪਣੇ ਆਪ ਵਿੱਚ ਵੱਡਾ ਦੁੱਖੀ ਹੋਇਆ ਅਤੇ ਉਸ ਨੇ ਮਨ ਵਿੱਚ ਚਾਹਿਆ ਭਈ ਦਾਨੀਏਲ ਨੂੰ ਛੁਡਾਵੇ ਅਤੇ ਸੂਰਜ ਦੇ ਛਿਪਣ ਤੱਕ ਉਹ ਦੇ ਛੁਡਾਉਣ ਲਈ ਜਤਨ ਕਰਦਾ ਰਿਹਾ।
בֵּאדַיִן גֻּבְרַיָּא אִלֵּךְ הַרְגִּשׁוּ עַל־מַלְכָּא וְאָמְרִין לְמַלְכָּא דַּע מַלְכָּא דִּֽי־דָת לְמָדַי וּפָרַס דִּֽי־כׇל־אֱסָר וּקְיָם דִּֽי־מַלְכָּא יְהָקֵים לָא לְהַשְׁנָיָֽה׃ | 15 |
੧੫ਫਿਰ ਉਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, ਹੇ ਰਾਜਾ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫ਼ਾਰਸੀਆਂ ਦਾ ਇਹ ਕਨੂੰਨ ਹੈ ਜੋ ਮਨਾਹੀ ਦਾ ਪੱਕਾ ਕਨੂੰਨ ਅਤੇ ਸ਼ਾਹੀ ਬਿਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ।
בֵּאדַיִן מַלְכָּא אֲמַר וְהַיְתִיו לְדָנִיֵּאל וּרְמוֹ לְגֻבָּא דִּי אַרְיָוָתָא עָנֵה מַלְכָּא וְאָמַר לְדָנִיֵּאל אֱלָהָךְ דִּי (אנתה) [אַנְתְּ] פָּֽלַֽח־לֵהּ בִּתְדִירָא הוּא יְשֵׁיזְבִנָּֽךְ׃ | 16 |
੧੬ਤਾਂ ਰਾਜੇ ਨੇ ਆਗਿਆ ਕੀਤੀ ਅਤੇ ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਉਹ ਤੈਨੂੰ ਛੁਡਾਵੇ!
וְהֵיתָיִת אֶבֶן חֲדָה וְשֻׂמַת עַל־פֻּם גֻּבָּא וְחַתְמַהּ מַלְכָּא בְּעִזְקְתֵהּ וּבְעִזְקָת רַבְרְבָנוֹהִי דִּי לָא־תִשְׁנֵא צְבוּ בְּדָנִיֵּֽאל׃ | 17 |
੧੭ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪ੍ਰਮੁੱਖ ਅਧਿਕਾਰੀਆਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਇਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ।
אֱדַיִן אֲזַל מַלְכָּא לְהֵֽיכְלֵהּ וּבָת טְוָת וְדַחֲוָן לָא־הַנְעֵל קׇֽדָמוֹהִי וְשִׁנְתֵּהּ נַדַּת עֲלֽוֹהִי׃ | 18 |
੧੮ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਮਨ ਪਰਚਾਵੇ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ।
בֵּאדַיִן מַלְכָּא בִּשְׁ פַּ רְ פָּ רָא יְקוּם בְּנׇגְהָא וּבְהִתְבְּהָלָה לְגֻבָּא דִֽי־אַרְיָוָתָא אֲזַֽל׃ | 19 |
੧੯ਤਦ ਰਾਜਾ ਮੂੰਹ ਹਨੇਰੇ ਹੀ ਉੱਠਿਆ ਅਤੇ ਛੇਤੀ ਨਾਲ ਸ਼ੇਰਾਂ ਦੇ ਘੁਰੇ ਵੱਲ ਗਿਆ
וּכְמִקְרְבֵהּ לְגֻבָּא לְדָנִיֵּאל בְּקָל עֲצִיב זְעִק עָנֵה מַלְכָּא וְאָמַר לְדָנִיֵּאל דָּֽנִיֵּאל עֲבֵד אֱלָהָא חַיָּא אֱלָהָךְ דִּי (אנתה) [אַנְתְּ] פָּֽלַֽח־לֵהּ בִּתְדִירָא הַיְכִל לְשֵׁיזָבוּתָךְ מִן־אַרְיָוָתָֽא׃ | 20 |
੨੦ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪਹੁੰਚਿਆ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ। ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਤੋਂ ਛੁਡਾਉਣ ਜੋਗ ਹੋਇਆ?
אֱדַיִן דָּנִיֵּאל עִם־מַלְכָּא מַלִּל מַלְכָּא לְעָלְמִין חֱיִֽי׃ | 21 |
੨੧ਤਦ ਦਾਨੀਏਲ ਨੇ ਰਾਜੇ ਨੂੰ ਆਖਿਆ, ਹੇ ਰਾਜਾ, ਜੁੱਗੋ-ਜੁੱਗ ਜੀ।
אֱלָהִי שְׁלַח מַלְאֲכֵהּ וּֽסְגַר פֻּם אַרְיָוָתָא וְלָא חַבְּלוּנִי כׇּל־קֳבֵל דִּי קׇֽדָמוֹהִי זָכוּ הִשְׁתְּכַחַת לִי וְאַף (קדמיך) [קׇֽדָמָךְ] מַלְכָּא חֲבוּלָה לָא עַבְדֵֽת׃ | 22 |
੨੨ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ।
בֵּאדַיִן מַלְכָּא שַׂגִּיא טְאֵב עֲלוֹהִי וּלְדָנִיֵּאל אֲמַר לְהַנְסָקָה מִן־גֻּבָּא וְהֻסַּק דָּנִיֵּאל מִן־גֻּבָּא וְכׇל־חֲבָל לָא־הִשְׁתְּכַח בֵּהּ דִּי הֵימִן בֵּאלָהֵֽהּ׃ | 23 |
੨੩ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।
וַאֲמַר מַלְכָּא וְהַיְתִיו גֻּבְרַיָּא אִלֵּךְ דִּֽי־אֲכַלוּ קַרְצוֹהִי דִּי דָֽנִיֵּאל וּלְגוֹב אַרְיָוָתָא רְמוֹ אִנּוּן בְּנֵיהוֹן וּנְשֵׁיהוֹן וְלָֽא־מְטוֹ לְאַרְעִית גֻּבָּא עַד דִּֽי־שְׁלִטֽוּ בְהוֹן אַרְיָוָתָא וְכׇל־גַּרְמֵיהוֹן הַדִּֽקוּ׃ | 24 |
੨੪ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।
בֵּאדַיִן דָּרְיָוֶשׁ מַלְכָּא כְּתַב לְֽכׇל־עַֽמְמַיָּא אֻמַּיָּא וְלִשָּׁנַיָּא דִּֽי־[דָיְרִין] (דארין) בְּכׇל־אַרְעָא שְׁלָמְכוֹן יִשְׂגֵּֽא׃ | 25 |
੨੫ਤਦ ਦਾਰਾ ਰਾਜਾ ਨੇ ਸਾਰਿਆਂ ਲੋਕਾਂ ਅਤੇ ਕੌਮਾਂ ਅਤੇ ਭਾਖਿਆਂ ਨੂੰ ਜੋ ਸਾਰੇ ਸੰਸਾਰ ਵਿੱਚ ਵੱਸਦੇ ਹਨ ਲਿਖਤ ਕਰ ਘੱਲੀ ਕਿ ਤੁਹਾਡੀ ਸੁੱਖ-ਸਾਂਦ ਵਧੇ:
מִן־קֳדָמַי שִׂים טְעֵם דִּי ׀ בְּכׇל־שׇׁלְטָן מַלְכוּתִי לֶהֱוֺן (זאעין) [זָיְעִין] וְדָחֲלִין מִן־קֳדָם אֱלָהֵהּ דִּי־דָֽנִיֵּאל דִּי־הוּא ׀ אֱלָהָא חַיָּא וְקַיָּם לְעָלְמִין וּמַלְכוּתֵהּ דִּֽי־לָא תִתְחַבַּל וְשׇׁלְטָנֵהּ עַד־סוֹפָֽא׃ | 26 |
੨੬ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ। ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਆਖ਼ਿਰ ਤੱਕ ਰਹੇਗੀ।
מְשֵׁיזִב וּמַצִּל וְעָבֵד אָתִין וְתִמְהִין בִּשְׁמַיָּא וּבְאַרְעָא דִּי שֵׁיזִב לְדָֽנִיֵּאל מִן־יַד אַרְיָוָתָֽא׃ | 27 |
੨੭ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ!
וְדָנִיֵּאל דְּנָה הַצְלַח בְּמַלְכוּת דָּרְיָוֶשׁ וּבְמַלְכוּת כּוֹרֶשׁ (פרסיא) [פָּרְסָאָֽה]׃ | 28 |
੨੮ਇਸ ਲਈ ਦਾਨੀਏਲ, ਦਾਰਾ ਮਾਦੀ ਦੇ ਰਾਜ ਵੇਲੇ ਅਤੇ ਉਸ ਵੇਲੇ ਜਦੋਂ ਫ਼ਾਰਸੀ ਕੋਰਸ਼ ਰਾਜਾ, ਸਫ਼ਲ ਹੋਇਆ ਸੀ।