< דברים 34 >

וַיַּעַל מֹשֶׁה מֵעַרְבֹת מוֹאָב אֶל־הַר נְבוֹ רֹאשׁ הַפִּסְגָּה אֲשֶׁר עַל־פְּנֵי יְרֵחוֹ וַיַּרְאֵהוּ יְהֹוָה אֶת־כׇּל־הָאָרֶץ אֶת־הַגִּלְעָד עַד־דָּֽן׃ 1
ਮੂਸਾ ਮੋਆਬ ਦੇ ਮੈਦਾਨ ਤੋਂ ਨਬੋ ਪਰਬਤ ਨੂੰ ਪਿਸਗਾਹ ਚੋਟੀ ਉੱਤੇ ਚੜ੍ਹ ਗਿਆ, ਜਿਹੜਾ ਯਰੀਹੋ ਦੇ ਅੱਗੇ ਹੈ ਅਤੇ ਯਹੋਵਾਹ ਨੇ ਉਸ ਨੂੰ ਦਾਨ ਤੱਕ ਗਿਲਆਦ ਦਾ ਸਾਰਾ ਦੇਸ਼ ਵਿਖਾਇਆ
וְאֵת כׇּל־נַפְתָּלִי וְאֶת־אֶרֶץ אֶפְרַיִם וּמְנַשֶּׁה וְאֵת כׇּל־אֶרֶץ יְהוּדָה עַד הַיָּם הָאַחֲרֽוֹן׃ 2
ਅਤੇ ਸਾਰਾ ਨਫ਼ਤਾਲੀ, ਇਫ਼ਰਾਈਮ ਅਤੇ ਮਨੱਸ਼ਹ ਦਾ ਦੇਸ਼ ਅਤੇ ਪੱਛਮ ਦੇ ਸਮੁੰਦਰ ਤੱਕ ਯਹੂਦਾਹ ਦਾ ਸਾਰਾ ਦੇਸ਼,
וְאֶת־הַנֶּגֶב וְֽאֶת־הַכִּכָּר בִּקְעַת יְרֵחוֹ עִיר הַתְּמָרִים עַד־צֹֽעַר׃ 3
ਅਤੇ ਦੱਖਣ ਦਾ ਦੇਸ਼ ਅਤੇ ਸੋਆਰ ਤੱਕ ਯਰੀਹੋ ਦੀ ਘਾਟੀ ਦਾ ਮੈਦਾਨ ਜਿਹੜਾ ਖਜ਼ੂਰ ਦੇ ਰੁੱਖਾਂ ਦਾ ਸ਼ਹਿਰ ਹੈ, ਵਿਖਾ ਦਿੱਤਾ।
וַיֹּאמֶר יְהֹוָה אֵלָיו זֹאת הָאָרֶץ אֲשֶׁר נִשְׁבַּעְתִּי לְאַבְרָהָם לְיִצְחָק וּֽלְיַעֲקֹב לֵאמֹר לְזַרְעֲךָ אֶתְּנֶנָּה הֶרְאִיתִיךָ בְעֵינֶיךָ וְשָׁמָּה לֹא תַעֲבֹֽר׃ 4
ਤਦ ਯਹੋਵਾਹ ਨੇ ਉਸ ਨੂੰ ਆਖਿਆ, “ਇਹ ਉਹ ਦੇਸ਼ ਹੈ ਜਿਸ ਦੀ ਸਹੁੰ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਕਿ ਮੈਂ ਇਹ ਤੇਰੇ ਵੰਸ਼ ਨੂੰ ਦਿਆਂਗਾ। ਮੈਂ ਤੈਨੂੰ ਤੇਰੀਆਂ ਅੱਖਾਂ ਤੋਂ ਇਹ ਦੇਸ਼ ਵਿਖਾ ਦਿੱਤਾ ਹੈ ਪਰ ਤੂੰ ਪਾਰ ਲੰਘ ਕੇ ਉੱਥੇ ਨਹੀਂ ਜਾਵੇਂਗਾ।”
וַיָּמׇת שָׁם מֹשֶׁה עֶבֶד־יְהֹוָה בְּאֶרֶץ מוֹאָב עַל־פִּי יְהֹוָֽה׃ 5
ਇਸ ਲਈ ਯਹੋਵਾਹ ਦੇ ਬਚਨ ਅਨੁਸਾਰ ਯਹੋਵਾਹ ਦਾ ਦਾਸ ਮੂਸਾ ਉੱਥੇ ਮੋਆਬ ਦੇਸ਼ ਵਿੱਚ ਮਰ ਗਿਆ
וַיִּקְבֹּר אֹתוֹ בַגַּי בְּאֶרֶץ מוֹאָב מוּל בֵּית פְּעוֹר וְלֹא־יָדַע אִישׁ אֶת־קְבֻרָתוֹ עַד הַיּוֹם הַזֶּֽה׃ 6
ਅਤੇ ਉਹ ਨੇ ਉਸ ਨੂੰ ਮੋਆਬ ਦੇਸ਼ ਵਿੱਚ ਬੈਤ ਪਓਰ ਦੇ ਸਾਹਮਣੇ ਇੱਕ ਘਾਟੀ ਵਿੱਚ ਦਫ਼ਨਾ ਦਿੱਤਾ, ਅਤੇ ਅੱਜ ਦੇ ਦਿਨ ਤੱਕ ਕੋਈ ਨਹੀਂ ਜਾਣਦਾ ਕਿ ਉਸ ਦੀ ਕਬਰ ਕਿੱਥੇ ਹੈ।
וּמֹשֶׁה בֶּן־מֵאָה וְעֶשְׂרִים שָׁנָה בְּמֹתוֹ לֹא־כָהֲתָה עֵינוֹ וְלֹא־נָס לֵחֹֽה׃ 7
ਮੂਸਾ ਇੱਕ ਸੌ ਵੀਹ ਸਾਲਾਂ ਦਾ ਸੀ ਜਦ ਉਸ ਦੀ ਮੌਤ ਹੋਈ ਪਰ ਨਾ ਉਸ ਦੀਆਂ ਅੱਖਾਂ ਧੁੰਦਲੀਆਂ ਹੋਈਆਂ ਅਤੇ ਨਾ ਹੀ ਉਸ ਦਾ ਬਲ ਘਟਿਆ ਸੀ।
וַיִּבְכּוּ בְנֵי יִשְׂרָאֵל אֶת־מֹשֶׁה בְּעַֽרְבֹת מוֹאָב שְׁלֹשִׁים יוֹם וַֽיִּתְּמוּ יְמֵי בְכִי אֵבֶל מֹשֶֽׁה׃ 8
ਇਸਰਾਏਲੀ ਮੂਸਾ ਲਈ ਮੋਆਬ ਦੇ ਮੈਦਾਨ ਵਿੱਚ ਤੀਹ ਦਿਨ ਤੱਕ ਸੋਗ ਕਰਦੇ ਰਹੇ, ਇਸ ਤਰ੍ਹਾਂ ਮੂਸਾ ਦੇ ਸੋਗ ਅਤੇ ਵਿਰਲਾਪ ਕਰਨ ਦੇ ਦਿਨ ਪੂਰੇ ਹੋਏ।
וִיהוֹשֻׁעַ בִּן־נוּן מָלֵא רוּחַ חׇכְמָה כִּֽי־סָמַךְ מֹשֶׁה אֶת־יָדָיו עָלָיו וַיִּשְׁמְעוּ אֵלָיו בְּנֵֽי־יִשְׂרָאֵל וַֽיַּעֲשׂוּ כַּאֲשֶׁר צִוָּה יְהֹוָה אֶת־מֹשֶֽׁה׃ 9
ਨੂਨ ਦੇ ਪੁੱਤਰ ਯਹੋਸ਼ੁਆ ਬੁੱਧੀ ਦੇ ਆਤਮਾ ਨਾਲ ਭਰਪੂਰ ਸੀ ਕਿਉਂ ਜੋ ਮੂਸਾ ਨੇ ਆਪਣੇ ਹੱਥ ਉਸ ਉੱਤੇ ਰੱਖੇ ਸਨ। ਇਸਰਾਏਲੀ ਉਸ ਦੀ ਸੁਣਦੇ ਸਨ ਅਤੇ ਉਸੇ ਤਰ੍ਹਾਂ ਹੀ ਕਰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
וְלֹא־קָם נָבִיא עוֹד בְּיִשְׂרָאֵל כְּמֹשֶׁה אֲשֶׁר יְדָעוֹ יְהֹוָה פָּנִים אֶל־פָּנִֽים׃ 10
੧੦ਅਤੇ ਇਸਰਾਏਲ ਵਿੱਚ ਮੂਸਾ ਵਰਗਾ ਫੇਰ ਕੋਈ ਨਬੀ ਨਹੀਂ ਉੱਠਿਆ ਜਿਸ ਨੂੰ ਯਹੋਵਾਹ ਆਹਮੋ-ਸਾਹਮਣੇ ਜਾਣਦਾ ਸੀ
לְכׇל־הָאֹתֹת וְהַמּוֹפְתִים אֲשֶׁר שְׁלָחוֹ יְהֹוָה לַעֲשׂוֹת בְּאֶרֶץ מִצְרָיִם לְפַרְעֹה וּלְכׇל־עֲבָדָיו וּלְכׇל־אַרְצֽוֹ׃ 11
੧੧ਅਤੇ ਉਸ ਨੂੰ ਯਹੋਵਾਹ ਨੇ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਦੇ ਸਾਹਮਣੇ ਅਤੇ ਉਸ ਦੇ ਸਾਰੇ ਦੇਸ਼ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਲਣ ਲਈ ਭੇਜਿਆ ਸੀ
וּלְכֹל הַיָּד הַחֲזָקָה וּלְכֹל הַמּוֹרָא הַגָּדוֹל אֲשֶׁר עָשָׂה מֹשֶׁה לְעֵינֵי כׇּל־יִשְׂרָאֵֽל׃ 12
੧੨ਅਤੇ ਮੂਸਾ ਨੇ ਸਾਰੇ ਇਸਰਾਏਲੀਆਂ ਦੇ ਵੇਖਦਿਆਂ ਬਲਵੰਤ ਹੱਥ ਅਤੇ ਵੱਡੇ ਭੈਅ ਦੇ ਕੰਮ ਕਰ ਕੇ ਵਿਖਾਏ।

< דברים 34 >