< קֹהֶלֶת 12 >
וּזְכֹר אֶת־בּוֹרְאֶיךָ בִּימֵי בְּחוּרֹתֶיךָ עַד אֲשֶׁר לֹא־יָבֹאוּ יְמֵי הָֽרָעָה וְהִגִּיעוּ שָׁנִים אֲשֶׁר תֹּאמַר אֵֽין־לִי בָהֶם חֵֽפֶץ׃ | 1 |
੧ਆਪਣੀ ਜੁਆਨੀ ਦੇ ਦਿਨਾਂ ਵਿੱਚ ਆਪਣੇ ਸਿਰਜਣਹਾਰ ਨੂੰ ਯਾਦ ਰੱਖ, ਇਸ ਤੋਂ ਪਹਿਲਾਂ ਕਿ ਉਹ ਮਾੜੇ ਦਿਨ ਆਉਣ ਅਤੇ ਉਹ ਸਾਲ ਨੇੜੇ ਪਹੁੰਚਣ ਜਿਨ੍ਹਾਂ ਵਿੱਚ ਤੂੰ ਆਖੇਂਗਾ, ਇਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਮਿਲਦੀ,
עַד אֲשֶׁר לֹֽא־תֶחְשַׁךְ הַשֶּׁמֶשׁ וְהָאוֹר וְהַיָּרֵחַ וְהַכּוֹכָבִים וְשָׁבוּ הֶעָבִים אַחַר הַגָּֽשֶׁם׃ | 2 |
੨ਜਦ ਤੱਕ ਸੂਰਜ ਅਤੇ ਚਾਨਣ, ਚੰਦਰਮਾ ਅਤੇ ਤਾਰੇ ਹਨੇਰੇ ਨਹੀਂ ਹੁੰਦੇ ਅਤੇ ਮੀਂਹ ਵਰ੍ਹਨ ਤੋਂ ਬਾਅਦ ਬੱਦਲ ਮੁੜ ਆਉਣ
בַּיּוֹם שֶׁיָּזֻעוּ שֹׁמְרֵי הַבַּיִת וְהִֽתְעַוְּתוּ אַנְשֵׁי הֶחָיִל וּבָטְלוּ הַטֹּֽחֲנוֹת כִּי מִעֵטוּ וְחָשְׁכוּ הָרֹאוֹת בָּאֲרֻבּֽוֹת׃ | 3 |
੩ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ ਅਤੇ ਤਕੜੇ ਲੋਕ ਕੁੱਬੇ ਹੋ ਜਾਣ ਅਤੇ ਪੀਹਣ ਵਾਲੀਆਂ ਥੋੜ੍ਹੀਆਂ ਹੋਣ ਦੇ ਕਾਰਨ ਕੰਮ ਕਰਨਾ ਛੱਡ ਦੇਣ ਅਤੇ ਉਹ ਜੋ ਬਾਰੀਆਂ ਵਿੱਚੋਂ ਤੱਕਦੀਆਂ ਹਨ, ਧੁੰਦਲੀਆਂ ਹੋ ਜਾਣ
וְסֻגְּרוּ דְלָתַיִם בַּשּׁוּק בִּשְׁפַל קוֹל הַֽטַּחֲנָה וְיָקוּם לְקוֹל הַצִּפּוֹר וְיִשַּׁחוּ כׇּל־בְּנוֹת הַשִּֽׁיר׃ | 4 |
੪ਅਤੇ ਗਲੀ ਦੇ ਬੂਹੇ ਬੰਦ ਹੋ ਜਾਣ, ਜਦ ਚੱਕੀ ਪੀਸਣ ਦੀ ਅਵਾਜ਼ ਹੌਲੀ ਹੋ ਜਾਵੇ ਅਤੇ ਪੰਛੀ ਦੀ ਅਵਾਜ਼ ਤੋਂ ਉਹ ਚੌਂਕ ਕੇ ਉੱਠ ਜਾਣ ਅਤੇ ਰਾਗ ਦੀਆਂ ਸਾਰੀਆਂ ਧੀਆਂ ਲਿੱਸੀਆਂ ਹੋ ਜਾਣ,
גַּם מִגָּבֹהַּ יִרָאוּ וְחַתְחַתִּים בַּדֶּרֶךְ וְיָנֵאץ הַשָּׁקֵד וְיִסְתַּבֵּל הֶֽחָגָב וְתָפֵר הָֽאֲבִיּוֹנָה כִּֽי־הֹלֵךְ הָאָדָם אֶל־בֵּית עוֹלָמוֹ וְסָבְבוּ בַשּׁוּק הַסּוֹפְדִֽים׃ | 5 |
੫ਫੇਰ ਉਹ ਉਚਿਆਈ ਤੋਂ ਵੀ ਡਰਨਗੇ ਅਤੇ ਰਾਹ ਵਿੱਚ ਖੌਫ਼ ਖਾਣਗੇ, ਬਦਾਮ ਦਾ ਬੂਟਾ ਫਲੇਗਾ ਅਤੇ ਟਿੱਡੀ ਵੀ ਭਾਰੀ ਲੱਗੇਗੀ ਅਤੇ ਇੱਛਾ ਮਿਟ ਜਾਵੇਗੀ, ਕਿਉਂ ਜੋ ਮਨੁੱਖ ਆਪਣੇ ਸਦੀਪਕਾਲ ਦੇ ਟਿਕਾਣੇ ਨੂੰ ਤੁਰ ਜਾਂਦਾ ਹੈ ਅਤੇ ਸੋਗ ਕਰਨ ਵਾਲੇ ਗਲੀ-ਗਲੀ ਫਿਰਦੇ ਹਨ,
עַד אֲשֶׁר לֹֽא־[יֵרָתֵק] (ירחק) חֶבֶל הַכֶּסֶף וְתָרוּץ גֻּלַּת הַזָּהָב וְתִשָּׁבֶר כַּד עַל־הַמַּבּוּעַ וְנָרֹץ הַגַּלְגַּל אֶל־הַבּֽוֹר׃ | 6 |
੬ਇਸ ਤੋਂ ਪਹਿਲਾਂ ਕਿ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ ਜਾਂ ਸੋਨੇ ਦਾ ਕਟੋਰਾ ਟੁੱਟ ਜਾਵੇ, ਜਾਂ ਘੜਾ ਸੋਤੇ ਦੇ ਕੋਲ ਭੰਨਿਆ ਜਾਵੇ, ਜਾਂ ਤਲਾਬ ਦੇ ਕੋਲ ਚਰਖੜੀ ਟੁੱਟ ਜਾਵੇ
וְיָשֹׁב הֶעָפָר עַל־הָאָרֶץ כְּשֶׁהָיָה וְהָרוּחַ תָּשׁוּב אֶל־הָאֱלֹהִים אֲשֶׁר נְתָנָֽהּ׃ | 7 |
੭ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।
הֲבֵל הֲבָלִים אָמַר הַקּוֹהֶלֶת הַכֹּל הָֽבֶל׃ | 8 |
੮ਵਿਅਰਥ ਹੀ ਵਿਅਰਥ, ਉਪਦੇਸ਼ਕ ਆਖਦਾ ਹੈ, ਸਭ ਕੁਝ ਵਿਅਰਥ ਹੈ!
וְיֹתֵר שֶׁהָיָה קֹהֶלֶת חָכָם עוֹד לִמַּד־דַּעַת אֶת־הָעָם וְאִזֵּן וְחִקֵּר תִּקֵּן מְשָׁלִים הַרְבֵּֽה׃ | 9 |
੯ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ।
בִּקֵּשׁ קֹהֶלֶת לִמְצֹא דִּבְרֵי־חֵפֶץ וְכָתוּב יֹשֶׁר דִּבְרֵי אֱמֶֽת׃ | 10 |
੧੦ਉਪਦੇਸ਼ਕ ਨੇ ਮਨ ਭਾਉਂਦੀਆਂ ਗੱਲਾਂ ਖੋਜੀਆਂ ਅਤੇ ਜੋ ਕੁਝ ਉਸ ਨੇ ਲਿਖਿਆ, ਉਹ ਸਿੱਧੀਆਂ ਅਤੇ ਸਚਿਆਈ ਦੀਆਂ ਗੱਲਾਂ ਸਨ।
דִּבְרֵי חֲכָמִים כַּדָּרְבֹנוֹת וּֽכְמַשְׂמְרוֹת נְטוּעִים בַּעֲלֵי אֲסֻפּוֹת נִתְּנוּ מֵרֹעֶה אֶחָֽד׃ | 11 |
੧੧ਬੁੱਧਵਾਨਾਂ ਦੇ ਬਚਨ ਤਿੱਖੀ ਨੋਕ ਵਰਗੇ ਹਨ ਅਤੇ ਸਭਾ ਦੇ ਪ੍ਰਧਾਨਾਂ ਦੇ ਬਚਨ ਚੰਗੀ ਤਰ੍ਹਾਂ ਠੋਕੀਆਂ ਹੋਈਆਂ ਕਿੱਲਾਂ ਵਰਗੇ ਹਨ, ਜਿਹੜੇ ਇੱਕ ਅਯਾਲੀ ਵੱਲੋਂ ਦਿੱਤੇ ਗਏ ਹਨ।
וְיֹתֵר מֵהֵמָּה בְּנִי הִזָּהֵר עֲשׂוֹת סְפָרִים הַרְבֵּה אֵין קֵץ וְלַהַג הַרְבֵּה יְגִעַת בָּשָֽׂר׃ | 12 |
੧੨ਸੋ ਹੁਣ, ਹੇ ਮੇਰੇ ਪੁੱਤਰ, ਤੂੰ ਇਹਨਾਂ ਤੋਂ ਹੁਸ਼ਿਆਰੀ ਸਿੱਖ, - ਬਹੁਤ ਪੋਥੀਆਂ ਦੇ ਰਚਣ ਦਾ ਅੰਤ ਨਹੀਂ ਹੁੰਦਾ ਅਤੇ ਬਹੁਤ ਪੜ੍ਹਨਾ ਸਰੀਰ ਨੂੰ ਥਕਾਉਂਦਾ ਹੈ।
ס וֹף דָּבָר הַכֹּל נִשְׁמָע אֶת־הָאֱלֹהִים יְרָא וְאֶת־מִצְוֺתָיו שְׁמוֹר כִּי־זֶה כׇּל־הָאָדָֽם׃ | 13 |
੧੩ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ।
כִּי אֶת־כׇּל־מַֽעֲשֶׂה הָאֱלֹהִים יָבִא בְמִשְׁפָּט עַל כׇּל־נֶעְלָם אִם־טוֹב וְאִם־רָֽע׃ סוף דבר הכל נשמע את האלהים ירא ואת מצותיו שמור כי זה כל האדם | 14 |
੧੪ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ।