< שמות 21 >
וְאֵלֶּה הַמִּשְׁפָּטִים אֲשֶׁר תָּשִׂים לִפְנֵיהֶֽם׃ | 1 |
੧ਇਹ ਉਹ ਨਿਆਂ ਹਨ ਜਿਹੜੇ ਤੂੰ ਉਨ੍ਹਾਂ ਦੇ ਅੱਗੇ ਰੱਖੇਂਗਾ।
כִּי תִקְנֶה עֶבֶד עִבְרִי שֵׁשׁ שָׁנִים יַעֲבֹד וּבַשְּׁבִעִת יֵצֵא לַֽחׇפְשִׁי חִנָּֽם׃ | 2 |
੨ਜਦ ਤੂੰ ਇਬਰਾਨੀ ਗ਼ੁਲਾਮ ਲਵੇਂ ਤਾਂ ਉਹ ਛੇ ਸਾਲ ਤੇਰੀ ਸੇਵਾ ਕਰੇ ਪਰ ਸੱਤਵੇਂ ਸਾਲ ਉਹ ਮੁਫ਼ਤ ਅਜ਼ਾਦ ਹੋ ਕੇ ਚੱਲਿਆ ਜਾਵੇ।
אִם־בְּגַפּוֹ יָבֹא בְּגַפּוֹ יֵצֵא אִם־בַּעַל אִשָּׁה הוּא וְיָצְאָה אִשְׁתּוֹ עִמּֽוֹ׃ | 3 |
੩ਜੇ ਉਹ ਇਕੱਲਾ ਆਇਆ ਹੋਵੇ ਤਾਂ ਇਕੱਲਾ ਚੱਲਿਆ ਜਾਵੇ ਅਤੇ ਜੇ ਉਹ ਔਰਤ ਵਾਲਾ ਸੀ ਤਾਂ ਉਸ ਦੀ ਔਰਤ ਉਸ ਦੇ ਨਾਲ ਚੱਲੀ ਜਾਵੇ।
אִם־אֲדֹנָיו יִתֶּן־לוֹ אִשָּׁה וְיָלְדָה־לוֹ בָנִים אוֹ בָנוֹת הָאִשָּׁה וִילָדֶיהָ תִּהְיֶה לַֽאדֹנֶיהָ וְהוּא יֵצֵא בְגַפּֽוֹ׃ | 4 |
੪ਜੇ ਉਸ ਦੇ ਸੁਆਮੀ ਨੇ ਉਸ ਨੂੰ ਔਰਤ ਦਿੱਤੀ ਹੋਵੇ ਅਤੇ ਉਹ ਉਸ ਲਈ ਪੁੱਤਰ ਧੀਆਂ ਜਣੀ ਤਾਂ ਉਹ ਔਰਤ ਅਤੇ ਉਹ ਦੇ ਬੱਚੇ ਉਹ ਦੇ ਸੁਆਮੀ ਦੇ ਹੋਣਗੇ ਅਤੇ ਉਹ ਇਕੱਲਾ ਚੱਲਿਆ ਜਾਵੇ।
וְאִם־אָמֹר יֹאמַר הָעֶבֶד אָהַבְתִּי אֶת־אֲדֹנִי אֶת־אִשְׁתִּי וְאֶת־בָּנָי לֹא אֵצֵא חׇפְשִֽׁי׃ | 5 |
੫ਪਰ ਜੇ ਦਾਸ ਸਫ਼ਾਈ ਨਾਲ ਆਖੇ ਕਿ ਮੈਂ ਆਪਣੇ ਸੁਆਮੀ ਅਤੇ ਆਪਣੀ ਔਰਤ ਅਤੇ ਆਪਣੇ ਬੱਚਿਆਂ ਨਾਲ ਪ੍ਰੇਮ ਕਰਦਾ ਹਾਂ। ਮੈਂ ਅਜ਼ਾਦ ਹੋ ਕੇ ਚੱਲਿਆ ਨਹੀਂ ਜਾਂਵਾਂਗਾ
וְהִגִּישׁוֹ אֲדֹנָיו אֶל־הָאֱלֹהִים וְהִגִּישׁוֹ אֶל־הַדֶּלֶת אוֹ אֶל־הַמְּזוּזָה וְרָצַע אֲדֹנָיו אֶת־אׇזְנוֹ בַּמַּרְצֵעַ וַעֲבָדוֹ לְעֹלָֽם׃ | 6 |
੬ਤਾਂ ਉਸ ਦਾ ਸੁਆਮੀ ਉਸ ਨੂੰ ਪਰਮੇਸ਼ੁਰ ਦੇ ਕੋਲ ਲਿਆਵੇ ਅਤੇ ਉਹ ਦਰਵਾਜ਼ੇ ਦੇ ਕੋਲ ਅਰਥਾਤ ਚੁਗਾਠ ਦੇ ਕੋਲ ਲਿਆ ਕੇ ਆਰ ਨਾਲ ਉਸ ਦੇ ਕੰਨ ਨੂੰ ਉਸ ਦਾ ਸੁਆਮੀ ਵਿੰਨ੍ਹੇ ਸੋ ਉਹ ਉਸ ਦੀ ਸਦਾ ਲਈ ਟਹਿਲ ਕਰੇ।
וְכִֽי־יִמְכֹּר אִישׁ אֶת־בִּתּוֹ לְאָמָה לֹא תֵצֵא כְּצֵאת הָעֲבָדִֽים׃ | 7 |
੭ਅਤੇ ਜਦ ਕੋਈ ਮਨੁੱਖ ਆਪਣੀ ਧੀ ਨੂੰ ਗੋਲੀ ਹੋਣ ਲਈ ਵੇਚੇ ਤਾਂ ਉਹ ਦਾਸੀਆਂ ਵਾਂਗੂੰ ਬਾਹਰ ਨਾ ਚੱਲੀ ਜਾਵੇ।
אִם־רָעָה בְּעֵינֵי אֲדֹנֶיהָ אֲשֶׁר־[לוֹ] (לא) יְעָדָהּ וְהֶפְדָּהּ לְעַם נׇכְרִי לֹא־יִמְשֹׁל לְמׇכְרָהּ בְּבִגְדוֹ־בָֽהּ׃ | 8 |
੮ਜੇ ਉਹ ਆਪਣੇ ਸੁਆਮੀ ਦੀਆਂ ਅੱਖਾਂ ਨੂੰ ਨਾ ਭਾਵੇ ਤਾਂ ਜੇ ਉਸ ਨੇ ਉਹ ਦੇ ਨਾਲ ਕੁੜਮਾਈ ਨਹੀਂ ਕੀਤੀ ਉਹ ਉਸ ਦਾ ਵੱਟਾ ਦੇਵੇ। ਗੈਰ ਕੌਮ ਵਿੱਚ ਉਹ ਉਸ ਨੂੰ ਵੇਚ ਨਹੀਂ ਸਕਦਾ ਕਿਉਂ ਜੋ ਉਸ ਨੇ ਉਹ ਦੇ ਨਾਲ ਛਲ ਕੀਤਾ ਹੈ।
וְאִם־לִבְנוֹ יִֽיעָדֶנָּה כְּמִשְׁפַּט הַבָּנוֹת יַעֲשֶׂה־לָּֽהּ׃ | 9 |
੯ਜੇ ਉਹ ਉਸ ਦੀ ਆਪਣੇ ਪੁੱਤਰ ਨਾਲ ਕੁੜਮਾਈ ਕਰੇ ਤਾਂ ਉਹ ਧੀਆਂ ਦੇ ਦਸਤੂਰ ਦੇ ਅਨੁਸਾਰ ਉਹ ਦੇ ਲਈ ਕਰੇ।
אִם־אַחֶרֶת יִֽקַּֽח־לוֹ שְׁאֵרָהּ כְּסוּתָהּ וְעֹנָתָהּ לֹא יִגְרָֽע׃ | 10 |
੧੦ਜੇ ਉਹ ਦੂਜੀ ਔਰਤ ਆਪਣੇ ਲਈ ਲਵੇ ਤਾਂ ਉਸ ਦੇ ਖਾਣੇ ਕੱਪੜੇ ਅਤੇ ਵਿਆਹ ਵਾਲੇ ਹੱਕ ਨੂੰ ਨਾ ਘਟਾਵੇ।
וְאִם־שְׁלׇשׁ־אֵלֶּה לֹא יַעֲשֶׂה לָהּ וְיָצְאָה חִנָּם אֵין כָּֽסֶף׃ | 11 |
੧੧ਜੇ ਉਹ ਉਸ ਦੇ ਲਈ ਇਹ ਤਿੰਨ ਗੱਲਾਂ ਨਾ ਕਰੇ ਤਾਂ ਉਹ ਮੁਫ਼ਤ ਬਿਨਾਂ ਚਾਂਦੀ ਦੇ ਚੱਲੀ ਜਾਵੇ।
מַכֵּה אִישׁ וָמֵת מוֹת יוּמָֽת׃ | 12 |
੧੨ਜੇ ਕੋਈ ਮਨੁੱਖ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਹ ਜ਼ਰੂਰ ਮਾਰਿਆ ਜਾਵੇ।
וַאֲשֶׁר לֹא צָדָה וְהָאֱלֹהִים אִנָּה לְיָדוֹ וְשַׂמְתִּי לְךָ מָקוֹם אֲשֶׁר יָנוּס שָֽׁמָּה׃ | 13 |
੧੩ਪਰ ਜਿਹੜਾ ਛੈਹ ਕੇ ਨਾ ਬੈਠਾ ਹੋਵੇ ਅਤੇ ਪਰਮੇਸ਼ੁਰ ਨੇ ਉਸ ਨੂੰ ਉਹ ਦੇ ਹੱਥ ਵਿੱਚ ਆਉਣ ਦਿੱਤਾ ਹੋਵੇ ਤਾਂ ਮੈਂ ਤੇਰੇ ਲਈ ਇੱਕ ਸਥਾਨ ਠਹਿਰਾਵਾਂਗਾ ਜਿੱਥੇ ਨੂੰ ਉਹ ਨੱਠ ਜਾਵੇ।
וְכִֽי־יָזִד אִישׁ עַל־רֵעֵהוּ לְהׇרְגוֹ בְעׇרְמָה מֵעִם מִזְבְּחִי תִּקָּחֶנּוּ לָמֽוּת׃ | 14 |
੧੪ਜੇ ਕੋਈ ਮਨੁੱਖ ਆਪਣੇ ਗੁਆਂਢੀ ਉੱਤੇ ਧੱਕੋ-ਧੱਕੀ ਵਾਰ ਕਰੇ ਤਾਂ ਜੋ ਉਹ ਨੂੰ ਛਲ ਨਾਲ ਮਾਰ ਸੁੱਟੇ ਤਾਂ ਤੂੰ ਉਸ ਨੂੰ ਮੇਰੀ ਜਗਵੇਦੀ ਤੋਂ ਵੀ ਲੈ ਕੇ ਮਾਰ ਦੇ।
וּמַכֵּה אָבִיו וְאִמּוֹ מוֹת יוּמָֽת׃ | 15 |
੧੫ਜੇ ਕੋਈ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਮਾਰੇ ਉਹ ਜ਼ਰੂਰ ਮਾਰਿਆ ਜਾਵੇ।
וְגֹנֵב אִישׁ וּמְכָרוֹ וְנִמְצָא בְיָדוֹ מוֹת יוּמָֽת׃ | 16 |
੧੬ਜਿਹੜਾ ਕਿਸੇ ਮਨੁੱਖ ਨੂੰ ਚੁਰਾ ਕੇ ਵੇਚੇ ਜਾਂ ਉਸ ਦੇ ਕਬਜ਼ੇ ਵਿੱਚੋਂ ਲੱਭ ਪਏ ਤਾਂ ਉਹ ਜ਼ਰੂਰ ਮਾਰਿਆ ਜਾਵੇ।
וּמְקַלֵּל אָבִיו וְאִמּוֹ מוֹת יוּמָֽת׃ | 17 |
੧੭ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਫਿਟਕਾਰੇ ਉਹ ਜ਼ਰੂਰ ਮਾਰਿਆ ਜਾਵੇ।
וְכִֽי־יְרִיבֻן אֲנָשִׁים וְהִכָּה־אִישׁ אֶת־רֵעֵהוּ בְּאֶבֶן אוֹ בְאֶגְרֹף וְלֹא יָמוּת וְנָפַל לְמִשְׁכָּֽב׃ | 18 |
੧੮ਜਦ ਮਨੁੱਖ ਲੜ ਪੈਣ ਅਤੇ ਇੱਕ ਮਨੁੱਖ ਆਪਣੇ ਗੁਆਂਢੀ ਨੂੰ ਪੱਥਰ ਨਾਲ ਜਾਂ ਹੂਰੇ ਨਾਲ ਮਾਰੇ ਪਰ ਉਹ ਨਾ ਮਰੇ ਪਰੰਤੂ ਆਪਣੇ ਮੰਜੇ ਉੱਤੇ ਪੈ ਜਾਵੇ
אִם־יָקוּם וְהִתְהַלֵּךְ בַּחוּץ עַל־מִשְׁעַנְתּוֹ וְנִקָּה הַמַּכֶּה רַק שִׁבְתּוֹ יִתֵּן וְרַפֹּא יְרַפֵּֽא׃ | 19 |
੧੯ਤਾਂ ਜੇ ਕਦੀ ਉਹ ਉੱਠ ਕੇ ਆਪਣੀ ਲਾਠੀ ਨਾਲ ਬਾਹਰ ਫਿਰੇ ਤਾਂ ਉਸ ਦਾ ਮਾਰਨ ਵਾਲਾ ਬੇਦੋਸ਼ ਠਹਿਰੇ। ਨਿਰਾ ਉਸ ਦੇ ਵਿਹਲੇ ਸਮੇਂ ਦਾ ਘਾਟਾ ਭਰੇ ਅਤੇ ਉਸ ਨੂੰ ਪੂਰੀ ਤਰ੍ਹਾਂ ਨਾਲ ਚੰਗਾ ਕਰਾਵੇ।
וְכִֽי־יַכֶּה אִישׁ אֶת־עַבְדּוֹ אוֹ אֶת־אֲמָתוֹ בַּשֵּׁבֶט וּמֵת תַּחַת יָדוֹ נָקֹם יִנָּקֵֽם׃ | 20 |
੨੦ਜਿਹੜਾ ਮਨੁੱਖ ਆਪਣੇ ਦਾਸ ਨੂੰ ਜਾਂ ਆਪਣੀ ਗੋਲੀ ਨੂੰ ਡਾਂਗ ਨਾਲ ਅਜਿਹਾ ਮਾਰੇ ਕਿ ਉਹ ਉਸ ਦੇ ਹੱਥੋਂ ਮਰ ਜਾਵੇ ਤਾਂ ਉਸ ਤੋਂ ਵੱਟਾ ਲਿਆ ਜਾਵੇ।
אַךְ אִם־יוֹם אוֹ יוֹמַיִם יַעֲמֹד לֹא יֻקַּם כִּי כַסְפּוֹ הֽוּא׃ | 21 |
੨੧ਪਰੰਤੂ ਜੇ ਉਹ ਇੱਕ ਦੋ ਦਿਨ ਜੀਉਂਦਾ ਰਹੇ ਤਾਂ ਉਸ ਤੋਂ ਬਦਲਾ ਨਾ ਲਿਆ ਜਾਵੇ ਕਿਉਂ ਜੋ ਉਹ ਉਸ ਦਾ ਮਾਲ ਹੈ।
וְכִֽי־יִנָּצוּ אֲנָשִׁים וְנָגְפוּ אִשָּׁה הָרָה וְיָצְאוּ יְלָדֶיהָ וְלֹא יִהְיֶה אָסוֹן עָנוֹשׁ יֵעָנֵשׁ כַּֽאֲשֶׁר יָשִׁית עָלָיו בַּעַל הָֽאִשָּׁה וְנָתַן בִּפְלִלִֽים׃ | 22 |
੨੨ਜਦ ਕਦੀ ਮਨੁੱਖ ਆਪੋ ਵਿੱਚ ਹੱਥੋਂ ਪਾਈ ਹੋਣ ਅਤੇ ਕਿਸੇ ਗਰਭਵਤੀ ਔਰਤ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜ਼ਰੂਰ ਦੰਡ ਭਰੇ ਜਿੰਨਾਂ ਉਸ ਔਰਤ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਂਈਆਂ ਦੇ ਆਖੇ ਦੇ ਅਨੁਸਾਰ ਦੇਵੇ।
וְאִם־אָסוֹן יִהְיֶה וְנָתַתָּה נֶפֶשׁ תַּחַת נָֽפֶשׁ׃ | 23 |
੨੩ਪਰੰਤੂ ਜੇ ਕੋਈ ਕਸਰ ਹੋ ਜਾਵੇ ਤਾਂ ਜੀਵਨ ਦੇ ਵੱਟੇ ਜੀਵਨ,
עַיִן תַּחַת עַיִן שֵׁן תַּחַת שֵׁן יָד תַּחַת יָד רֶגֶל תַּחַת רָֽגֶל׃ | 24 |
੨੪ਅੱਖ ਦੇ ਵੱਟੇ ਅੱਖ, ਦੰਦ ਦੇ ਵੱਟੇ ਦੰਦ, ਹੱਥ ਦੇ ਵੱਟੇ ਹੱਥ, ਪੈਰ ਦੇ ਵੱਟੇ ਪੈਰ,
כְּוִיָּה תַּחַת כְּוִיָּה פֶּצַע תַּחַת פָּצַע חַבּוּרָה תַּחַת חַבּוּרָֽה׃ | 25 |
੨੫ਸਾੜਨ ਦੇ ਵੱਟੇ ਸਾੜਨ, ਫੱਟ ਦੇ ਵੱਟੇ ਫੱਟ, ਸੱਟ ਦੇ ਵੱਟੇ ਸੱਟ ਤੂੰ ਦੇ।
וְכִֽי־יַכֶּה אִישׁ אֶת־עֵין עַבְדּוֹ אֽוֹ־אֶת־עֵין אֲמָתוֹ וְשִֽׁחֲתָהּ לַֽחׇפְשִׁי יְשַׁלְּחֶנּוּ תַּחַת עֵינֽוֹ׃ | 26 |
੨੬ਜਦ ਕੋਈ ਮਨੁੱਖ ਆਪਣੇ ਦਾਸ ਦੀ ਅੱਖ ਜਾਂ ਆਪਣੀ ਦਾਸੀ ਦੀ ਅੱਖ ਉੱਤੇ ਅਜਿਹਾ ਮਾਰੇ ਕਿ ਉਹ ਮਾਰੀ ਜਾਵੇ ਤਾਂ ਉਹ ਉਸ ਦੀ ਅੱਖ ਦੇ ਵੱਟੇ ਉਹ ਨੂੰ ਅਜ਼ਾਦ ਕਰ ਕੇ ਜਾਣ ਦੇਵੇ।
וְאִם־שֵׁן עַבְדּוֹ אֽוֹ־שֵׁן אֲמָתוֹ יַפִּיל לַֽחׇפְשִׁי יְשַׁלְּחֶנּוּ תַּחַת שִׁנּֽוֹ׃ | 27 |
੨੭ਜੇ ਉਹ ਆਪਣੇ ਦਾਸ ਦੇ ਦੰਦ ਜਾਂ ਆਪਣੀ ਗੋਲੀ ਦੇ ਦੰਦ ਨੂੰ ਭੰਨ ਸੁੱਟੇ ਤਾਂ ਉਹ ਉਸ ਨੂੰ ਦੰਦ ਦੇ ਵੱਟੇ ਵਿੱਚ ਅਜ਼ਾਦ ਕਰ ਕੇ ਜਾਣ ਦੇਵੇ।
וְכִֽי־יִגַּח שׁוֹר אֶת־אִישׁ אוֹ אֶת־אִשָּׁה וָמֵת סָקוֹל יִסָּקֵל הַשּׁוֹר וְלֹא יֵאָכֵל אֶת־בְּשָׂרוֹ וּבַעַל הַשּׁוֹר נָקִֽי׃ | 28 |
੨੮ਜਦ ਕੋਈ ਬਲ਼ਦ ਕਿਸੇ ਮਨੁੱਖ ਨੂੰ ਜਾਂ ਕਿਸੇ ਔਰਤ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਸ ਬਲ਼ਦ ਨੂੰ ਜ਼ਰੂਰ ਵੱਟੇ ਮਾਰੇ ਜਾਣ ਅਤੇ ਉਸ ਦਾ ਮਾਸ ਖਾਧਾ ਨਾ ਜਾਵੇ ਪਰ ਉਸ ਬਲ਼ਦ ਦਾ ਮਾਲਕ ਬੇਦੋਸ਼ਾ ਠਹਿਰੇ।
וְאִם שׁוֹר נַגָּח הוּא מִתְּמֹל שִׁלְשֹׁם וְהוּעַד בִּבְעָלָיו וְלֹא יִשְׁמְרֶנּוּ וְהֵמִית אִישׁ אוֹ אִשָּׁה הַשּׁוֹר יִסָּקֵל וְגַם־בְּעָלָיו יוּמָֽת׃ | 29 |
੨੯ਜੇ ਉਹ ਬਲ਼ਦ ਪਿੱਛੇ ਵੀ ਮਾਰ-ਕਾਟ ਹੁੰਦਾ ਸੀ ਪਰ ਉਸ ਨੇ ਉਹ ਨੂੰ ਨਾ ਸਾਂਭਿਆ ਅਤੇ ਉਸ ਨੇ ਕਿਸੇ ਮਨੁੱਖ ਜਾਂ ਔਰਤ ਨੂੰ ਮਾਰ ਦਿੱਤਾ ਹੋਵੇ ਤਾਂ ਉਸ ਬਲ਼ਦ ਨੂੰ ਵੱਟਿਆਂ ਨਾਲ ਮਾਰਿਆ ਜਾਵੇ ਅਤੇ ਉਸ ਦਾ ਮਾਲਕ ਵੀ ਮਾਰਿਆ ਜਾਵੇ।
אִם־כֹּפֶר יוּשַׁת עָלָיו וְנָתַן פִּדְיֹן נַפְשׁוֹ כְּכֹל אֲשֶׁר־יוּשַׁת עָלָֽיו׃ | 30 |
੩੦ਜਦ ਨਿਸਤਾਰੇ ਦਾ ਮੁੱਲ ਉਸ ਉੱਤੇ ਠਹਿਰਾਇਆ ਜਾਵੇ ਤਾਂ ਆਪਣੀ ਜਿੰਦ ਛੁਡਾਉਣ ਲਈ ਜੋ ਕੁਝ ਉਸ ਉੱਤੇ ਠਹਿਰਾਇਆ ਜਾਵੇ ਉਹੀ ਦੇਵੇ।
אוֹ־בֵן יִגָּח אוֹ־בַת יִגָּח כַּמִּשְׁפָּט הַזֶּה יֵעָשֶׂה לּֽוֹ׃ | 31 |
੩੧ਜੇ ਉਸ ਨੇ ਪੁੱਤਰ ਨੂੰ ਸਿੰਙ ਮਾਰਿਆ ਹੋਵੇ ਜਾਂ ਧੀ ਨੂੰ ਸਿੰਙ ਮਾਰਿਆ ਹੋਵੇ ਤਾਂ ਉਸੇ ਨਿਆਂ ਦੇ ਅਨੁਸਾਰ ਉਸ ਨਾਲ ਕੀਤਾ ਜਾਵੇ।
אִם־עֶבֶד יִגַּח הַשּׁוֹר אוֹ אָמָה כֶּסֶף ׀ שְׁלֹשִׁים שְׁקָלִים יִתֵּן לַֽאדֹנָיו וְהַשּׁוֹר יִסָּקֵֽל׃ | 32 |
੩੨ਜੇ ਉਹ ਬਲ਼ਦ ਦਾਸ ਨੂੰ ਜਾਂ ਗੋਲੀ ਨੂੰ ਸਿੰਙ ਮਾਰੇ ਤਾਂ ਤੀਹ ਰੁੱਪਈਏ ਚਾਂਦੀ ਦੇ ਉਸ ਦੇ ਸੁਆਮੀ ਨੂੰ ਦਿੱਤੇ ਜਾਣ ਅਤੇ ਬਲ਼ਦ ਵੱਟਿਆਂ ਨਾਲ ਮਾਰਿਆ ਜਾਵੇ।
וְכִֽי־יִפְתַּח אִישׁ בּוֹר אוֹ כִּֽי־יִכְרֶה אִישׁ בֹּר וְלֹא יְכַסֶּנּוּ וְנָֽפַל־שָׁמָּה שּׁוֹר אוֹ חֲמֽוֹר׃ | 33 |
੩੩ਜਦ ਕੋਈ ਮਨੁੱਖ ਟੋਆ ਖੋਲ੍ਹੇ ਜਾਂ ਟੋਆ ਪੁੱਟ ਕੇ ਉਸ ਨੂੰ ਨਾ ਢੱਕੇ ਅਤੇ ਉਸ ਵਿੱਚ ਬਲ਼ਦ ਜਾਂ ਗਧਾ ਡਿੱਗ ਪਵੇ
בַּעַל הַבּוֹר יְשַׁלֵּם כֶּסֶף יָשִׁיב לִבְעָלָיו וְהַמֵּת יִֽהְיֶה־לּֽוֹ׃ | 34 |
੩੪ਤਾਂ ਟੋਏ ਦਾ ਮਾਲਕ ਉਹ ਦਾ ਘਾਟਾ ਭਰੇ ਅਤੇ ਚਾਂਦੀ ਉਸ ਦੇ ਮਾਲਕ ਨੂੰ ਮੋੜ ਦੇਵੇ। ਫੇਰ ਲੋਥ ਉਸ ਦੀ ਹੋਵੇਗੀ।
וְכִֽי־יִגֹּף שֽׁוֹר־אִישׁ אֶת־שׁוֹר רֵעֵהוּ וָמֵת וּמָכְרוּ אֶת־הַשּׁוֹר הַחַי וְחָצוּ אֶת־כַּסְפּוֹ וְגַם אֶת־הַמֵּת יֶֽחֱצֽוּן׃ | 35 |
੩੫ਜਦ ਕਦੀ ਕਿਸੇ ਦਾ ਬਲ਼ਦ ਉਸ ਦੇ ਗੁਆਂਢੀ ਦੇ ਬਲ਼ਦ ਨੂੰ ਮਾਰੇ ਅਤੇ ਉਹ ਮਰ ਜਾਵੇ ਤਾਂ ਜਿਉਂਦੇ ਬਲ਼ਦ ਨੂੰ ਵੇਚ ਦੇਣ ਅਤੇ ਉਸ ਦੀ ਚਾਂਦੀ ਨੂੰ ਵੰਡ ਲੈਣ ਅਤੇ ਲੋਥ ਵੀ ਵੰਡ ਲੈਣ।
אוֹ נוֹדַע כִּי שׁוֹר נַגָּח הוּא מִתְּמוֹל שִׁלְשֹׁם וְלֹא יִשְׁמְרֶנּוּ בְּעָלָיו שַׁלֵּם יְשַׁלֵּם שׁוֹר תַּחַת הַשּׁוֹר וְהַמֵּת יִֽהְיֶה־לּֽוֹ׃ | 36 |
੩੬ਅਥਵਾ ਜੇ ਇਹ ਜਾਣਿਆ ਗਿਆ ਕਿ ਉਹ ਪਿੱਛੇ ਵੀ ਮਾਰ-ਕਾਟ ਹੁੰਦਾ ਦੀ ਪਰ ਉਸ ਦੇ ਮਾਲਕ ਨੇ ਉਸ ਨੂੰ ਨਹੀਂ ਸਾਂਭਿਆ ਤਾਂ ਉਹ ਜ਼ਰੂਰ ਘਾਟਾ ਭਰੇ ਅਤੇ ਬਲ਼ਦ ਦੇ ਵੱਟੇ ਬਲ਼ਦ ਦੇਵੇ ਅਤੇ ਉਹ ਲੋਥ ਉਹ ਦੀ ਹੋਵੇਗੀ।