< יחזקאל 6 >
וַיְהִי דְבַר־יְהֹוָה אֵלַי לֵאמֹֽר׃ | 1 |
੧ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ
בֶּן־אָדָם שִׂים פָּנֶיךָ אֶל־הָרֵי יִשְׂרָאֵל וְהִנָּבֵא אֲלֵיהֶֽם׃ | 2 |
੨ਕਿ ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਪਹਾੜਾਂ ਵੱਲ ਮੂੰਹ ਕਰ ਕੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ।
וְאָמַרְתָּ הָרֵי יִשְׂרָאֵל שִׁמְעוּ דְּבַר־אֲדֹנָי יֱהֹוִה כֹּה־אָמַר אֲדֹנָי יֱהֹוִה לֶהָרִים וְלַגְּבָעוֹת לָאֲפִיקִים (ולגיאות) [וְלַגֵּיאָיוֹת] הִנְנִי אֲנִי מֵבִיא עֲלֵיכֶם חֶרֶב וְאִבַּדְתִּי בָּמוֹתֵיכֶֽם׃ | 3 |
੩ਤੂੰ ਆਖ, ਹੇ ਇਸਰਾਏਲ ਦੇ ਪਰਬਤੋਂ, ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਪਹਾੜਾਂ, ਟਿੱਲਿਆਂ, ਨਾਲਿਆਂ ਅਤੇ ਵਾਦੀਆਂ ਨੂੰ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਸਥਾਨਾਂ ਨੂੰ ਨਾਸ ਕਰਾਂਗਾ।
וְנָשַׁמּוּ מִזְבְּחוֹתֵיכֶם וְנִשְׁבְּרוּ חַמָּנֵיכֶם וְהִפַּלְתִּי חַלְלֵיכֶם לִפְנֵי גִּלּוּלֵיכֶֽם׃ | 4 |
੪ਤੁਹਾਡੀਆਂ ਜਗਵੇਦੀਆਂ ਉੱਜੜ ਜਾਣਗੀਆਂ, ਤੁਹਾਡੇ ਥੰਮ੍ਹ ਢਾਹੇ ਜਾਣਗੇ ਅਤੇ ਮੈਂ ਤੁਹਾਡੇ ਕਤਲ ਕੀਤੇ ਹੋਇਆਂ ਨੂੰ ਤੁਹਾਡੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ।
וְנָתַתִּי אֶת־פִּגְרֵי בְּנֵי יִשְׂרָאֵל לִפְנֵי גִּלּוּלֵיהֶם וְזֵרִיתִי אֶת־עַצְמוֹתֵיכֶם סְבִיבוֹת מִזְבְּחוֹתֵיכֶֽם׃ | 5 |
੫ਮੈਂ ਇਸਰਾਏਲੀਆਂ ਦੀਆਂ ਲਾਸ਼ਾਂ ਨੂੰ ਉਹਨਾਂ ਦੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ ਅਤੇ ਮੈਂ ਤੁਹਾਡੀਆਂ ਹੱਡੀਆਂ ਨੂੰ ਤੁਹਾਡੀਆਂ ਜਗਵੇਦੀਆਂ ਦੇ ਆਲੇ-ਦੁਆਲੇ ਖਿਲਾਰ ਦਿਆਂਗਾ।
בְּכֹל מוֹשְׁבוֹתֵיכֶם הֶעָרִים תֶּחֱרַבְנָה וְהַבָּמוֹת תִּישָׁמְנָה לְמַעַן יֶחֶרְבוּ וְיֶאְשְׁמוּ מִזְבְּחֽוֹתֵיכֶם וְנִשְׁבְּרוּ וְנִשְׁבְּתוּ גִּלּוּלֵיכֶם וְנִגְדְּעוּ חַמָּנֵיכֶם וְנִמְחוּ מַעֲשֵׂיכֶֽם׃ | 6 |
੬ਤੁਹਾਡੇ ਰਹਿਣ ਦੇ ਸਾਰੇ ਇਲਾਕੇ ਦੇ ਸ਼ਹਿਰ ਉੱਜੜ ਜਾਣਗੇ ਅਤੇ ਉੱਚੇ ਸਥਾਨ ਵਿਰਾਨ ਹੋ ਜਾਣਗੇ, ਤਾਂ ਜੋ ਤੁਹਾਡੀਆਂ ਜਗਵੇਦੀਆਂ ਬਰਬਾਦ ਅਤੇ ਉਜਾੜ ਹੋਣ ਅਤੇ ਤੁਹਾਡੇ ਬੁੱਤ ਭੰਨੇ ਜਾਣ ਅਤੇ ਬਾਕੀ ਨਾ ਰਹਿਣ ਅਤੇ ਥੰਮ੍ਹ ਢਾਹੇ ਜਾਣ ਅਤੇ ਤੁਹਾਡੀ ਹੱਥ ਦੀ ਕਿਰਤ ਮਿਟ ਜਾਵੇ।
וְנָפַל חָלָל בְּתוֹכְכֶם וִידַעְתֶּם כִּֽי־אֲנִי יְהֹוָֽה׃ | 7 |
੭ਕਤਲ ਕੀਤੇ ਹੋਏ ਬੰਦੇ ਤੁਹਾਡੇ ਵਿਚਕਾਰ ਡਿੱਗਣਗੇ ਭਈ ਤੁਸੀਂ ਜਾਣ ਲਓ ਕਿ ਮੈਂ ਯਹੋਵਾਹ ਹਾਂ!
וְהוֹתַרְתִּי בִּהְיוֹת לָכֶם פְּלִיטֵי חֶרֶב בַּגּוֹיִם בְּהִזָּרוֹתֵיכֶם בָּאֲרָצֽוֹת׃ | 8 |
੮ਪਰੰਤੂ ਮੈਂ ਤੁਹਾਡੇ ਵਿੱਚੋਂ ਕੁਝ ਕੁ ਛੱਡ ਦਿਆਂਗਾ ਅਰਥਾਤ ਉਹ ਜਿਹੜੇ ਕੌਮਾਂ ਦੇ ਵਿੱਚੋਂ ਤਲਵਾਰ ਤੋਂ ਬਚ ਰਹਿਣਗੇ, ਜਦੋਂ ਤੁਸੀਂ ਦੂਜੇ ਦੇਸਾਂ ਵਿੱਚ ਖਿਲਾਰੇ ਜਾਓਗੇ।
וְזָכְרוּ פְלִיטֵיכֶם אוֹתִי בַּגּוֹיִם אֲשֶׁר נִשְׁבּוּ־שָׁם אֲשֶׁר נִשְׁבַּרְתִּי אֶת־לִבָּם הַזּוֹנֶה אֲשֶׁר־סָר מֵֽעָלַי וְאֵת עֵֽינֵיהֶם הַזֹּנוֹת אַחֲרֵי גִּלּוּלֵיהֶם וְנָקֹטּוּ בִּפְנֵיהֶם אֶל־הָֽרָעוֹת אֲשֶׁר עָשׂוּ לְכֹל תּוֹעֲבֹתֵיהֶֽם׃ | 9 |
੯ਜਿਹੜੇ ਤੁਹਾਡੇ ਵਿੱਚੋਂ ਬਚ ਜਾਣਗੇ ਉਹ ਉਹਨਾਂ ਕੌਮਾਂ ਦੇ ਵਿੱਚ ਜਿੱਥੇ-ਜਿੱਥੇ ਉਹ ਗੁਲਾਮ ਹੋ ਕੇ ਜਾਣਗੇ, ਉਹ ਮੈਨੂੰ ਚੇਤੇ ਕਰਨਗੇ, ਜਦੋਂ ਮੈਂ ਉਹਨਾਂ ਦੇ ਵਿਭਚਾਰੀ ਮਨਾਂ ਤੋਂ ਜੋ ਮੇਰੇ ਤੋਂ ਦੂਰ ਹੋਏ ਅਤੇ ਉਹਨਾਂ ਦੀਆਂ ਅੱਖਾਂ ਨੂੰ ਜਿਹਨਾਂ ਨੇ ਉਹਨਾਂ ਦੇ ਬੁੱਤਾਂ ਮਗਰ ਵਿਭਚਾਰ ਕੀਤਾ, ਦੁੱਖੀ ਹੋਇਆ। ਉਹ ਆਪ ਆਪਣੇ ਸਾਰੇ ਬੁਰੇ ਕੰਮਾਂ ਦੇ ਕਾਰਨ ਜਿਹੜੇ ਉਹਨਾਂ ਨੇ ਆਪਣੀ ਸਾਰੀ ਦੁਸ਼ਟਤਾ ਨਾਲ ਕੀਤੇ, ਆਪਣੀ ਨਜ਼ਰ ਵਿੱਚ ਆਪਣੇ ਆਪ ਨੂੰ ਨਫਰਤ ਕਰਨਗੇ।
וְיָדְעוּ כִּֽי־אֲנִי יְהֹוָה לֹא אֶל־חִנָּם דִּבַּרְתִּי לַעֲשׂוֹת לָהֶם הָרָעָה הַזֹּֽאת׃ | 10 |
੧੦ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ ਅਤੇ ਮੈਂ ਐਂਵੇਂ ਹੀ ਨਹੀਂ ਆਖਿਆ ਸੀ ਕਿ ਮੈਂ ਉਹਨਾਂ ਉੱਤੇ ਇਹ ਬੁਰਿਆਈ ਲਿਆਵਾਂਗਾ।
כֹּֽה־אָמַר אֲדֹנָי יֱהֹוִה הַכֵּה בְכַפְּךָ וּרְקַע בְּרַגְלְךָ וֶאֱמׇר־אָח אֶל כׇּל־תּוֹעֲבוֹת רָעוֹת בֵּית יִשְׂרָאֵל אֲשֶׁר בַּחֶרֶב בָּרָעָב וּבַדֶּבֶר יִפֹּֽלוּ׃ | 11 |
੧੧ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਤੂੰ ਹੱਥ-ਪੈਰ ਮਾਰ, ਪਿੱਟ ਅਤੇ ਆਖ ਕਿ ਇਸਰਾਏਲ ਦੇ ਘਰਾਣੇ ਦੇ ਸਾਰੇ ਘਿਣਾਉਣੇ ਭੈੜੇ ਕੰਮਾਂ ਲਈ ਅਫ਼ਸੋਸ! ਕਿਉਂ ਜੋ ਉਹ ਤਲਵਾਰ, ਕਾਲ ਅਤੇ ਮਰੀ ਨਾਲ ਡਿੱਗ ਪੈਣਗੇ।
הָרָחוֹק בַּדֶּבֶר יָמוּת וְהַקָּרוֹב בַּחֶרֶב יִפּוֹל וְהַנִּשְׁאָר וְהַנָּצוּר בָּרָעָב יָמוּת וְכִלֵּיתִי חֲמָתִי בָּֽם׃ | 12 |
੧੨ਜਿਹੜਾ ਦੂਰ ਹੈ ਉਹ ਮਰੀ ਨਾਲ ਅਤੇ ਜਿਹੜਾ ਨੇੜੇ ਹੈ ਤਲਵਾਰ ਨਾਲ ਮਰੇਗਾ ਅਤੇ ਉਹ ਜਿਹੜਾ ਬਾਕੀ ਹੈ ਅਤੇ ਜੀਉਂਦਾ ਹੈ, ਉਹ ਕਾਲ ਨਾਲ ਮਰੇਗਾ, ਇਸ ਤਰ੍ਹਾਂ ਮੈਂ ਉਹਨਾਂ ਉੱਤੇ ਆਪਣੇ ਕਹਿਰ ਨੂੰ ਪੂਰਾ ਕਰਾਂਗਾ।
וִֽידַעְתֶּם כִּֽי־אֲנִי יְהֹוָה בִּֽהְיוֹת חַלְלֵיהֶם בְּתוֹךְ גִּלּוּלֵיהֶם סְבִיבוֹת מִזְבְּחוֹתֵיהֶם אֶל כׇּל־גִּבְעָה רָמָה בְּכֹל ׀ רָאשֵׁי הֶהָרִים וְתַחַת כׇּל־עֵץ רַֽעֲנָן וְתַחַת כׇּל־אֵלָה עֲבֻתָּה מְקוֹם אֲשֶׁר נָֽתְנוּ־שָׁם רֵיחַ נִיחֹחַ לְכֹל גִּלּוּלֵיהֶֽם׃ | 13 |
੧੩ਜਦ ਉਹਨਾਂ ਦੇ ਵੱਢੇ ਹੋਏ ਬੰਦੇ ਹਰੇਕ ਉੱਚੇ ਟਿੱਲੇ ਅਤੇ ਪਹਾੜਾਂ ਦੀਆਂ ਸਾਰੀਆਂ ਚੋਟੀਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਤੇ ਹਰੇਕ ਸੰਘਣੇ ਬਲੂਤ ਦੇ ਹੇਠਾਂ, ਹਰ ਥਾਂ ਜਿੱਥੇ ਉਹ ਆਪਣੇ ਸਾਰੇ ਬੁੱਤਾਂ ਦੇ ਲਈ ਸੁਗੰਧੀ ਧੁਖਾਉਂਦੇ ਸਨ, ਉਹਨਾਂ ਬੁੱਤਾਂ ਦੇ ਵਿੱਚ ਉਹਨਾਂ ਦੀਆਂ ਜਗਵੇਦੀਆਂ ਦੇ ਚਾਰੇ ਪਾਸੇ ਪਏ ਹੋਣਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।
וְנָטִיתִי אֶת־יָדִי עֲלֵיהֶם וְנָתַתִּי אֶת־הָאָרֶץ שְׁמָמָה וּמְשַׁמָּה מִמִּדְבַּר דִּבְלָתָה בְּכֹל מוֹשְׁבֽוֹתֵיהֶם וְיָדְעוּ כִּֽי־אֲנִי יְהֹוָֽה׃ | 14 |
੧੪ਮੈਂ ਆਪਣਾ ਹੱਥ ਉਹਨਾਂ ਦੇ ਵਿਰੁੱਧ ਪਸਾਰਾਂਗਾ ਅਤੇ ਉਜਾੜ ਤੋਂ ਲੈ ਕੇ ਦਿਬਲਾਹ ਤੱਕ ਉਹਨਾਂ ਦੇ ਦੇਸ ਦੀਆਂ ਸਾਰੀਆਂ ਬਸਤੀਆਂ ਬਰਬਾਦ ਤੇ ਵਿਰਾਨ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!