< ישעה 17 >
מַשָּׂא דַּמָּשֶׂק הִנֵּה דַמֶּשֶׂק מוּסָר מֵעִיר וְהָיְתָה מְעִי מַפָּלָֽה׃ | 1 |
੧ਦੰਮਿਸ਼ਕ ਸ਼ਹਿਰ ਦੇ ਵਿਖੇ ਅਗੰਮ ਵਾਕ । ਵੇਖੋ ਦੰਮਿਸ਼ਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜੜਿਆ ਹੋਇਆ ਖੰਡਰ ਹੋ ਜਾਵੇਗਾ।
עֲזֻבוֹת עָרֵי עֲרֹעֵר לַעֲדָרִים תִּֽהְיֶינָה וְרָבְצוּ וְאֵין מַֽחֲרִֽיד׃ | 2 |
੨ਅਰੋਏਰ ਦੇ ਸ਼ਹਿਰ ਤਿਆਗੇ ਜਾਣਗੇ, ਉਹ ਇੱਜੜਾਂ ਲਈ ਹੋਣਗੇ, ਅਤੇ ਉਹ ਉੱਥੇ ਬੈਠਣਗੇ ਅਤੇ ਕੋਈ ਉਨ੍ਹਾਂ ਨੂੰ ਨਹੀਂ ਡਰਾਵੇਗਾ।
וְנִשְׁבַּת מִבְצָר מֵאֶפְרַיִם וּמַמְלָכָה מִדַּמֶּשֶׂק וּשְׁאָר אֲרָם כִּכְבוֹד בְּנֵֽי־יִשְׂרָאֵל יִֽהְיוּ נְאֻם יְהֹוָה צְבָאֽוֹת׃ | 3 |
੩ਇਫ਼ਰਾਈਮ ਵਿੱਚੋਂ ਗੜ੍ਹ ਵਾਲੇ ਨਗਰ, ਦੰਮਿਸ਼ਕ ਵਿੱਚੋਂ ਰਾਜ, ਅਤੇ ਅਰਾਮ ਦੇ ਬਚੇ ਹੋਏ ਮੁੱਕ ਜਾਣਗੇ, ਅਤੇ ਜੋ ਹਾਲ ਇਸਰਾਏਲੀਆਂ ਦੇ ਪਰਤਾਪ ਦਾ ਹੋਇਆ, ਉਹੋ ਉਨ੍ਹਾਂ ਦਾ ਹਾਲ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
וְהָיָה בַּיּוֹם הַהוּא יִדַּל כְּבוֹד יַעֲקֹב וּמִשְׁמַן בְּשָׂרוֹ יֵרָזֶֽה׃ | 4 |
੪ਉਸ ਦਿਨ ਅਜਿਹਾ ਹੋਵੇਗਾ, ਕਿ ਯਾਕੂਬ ਦਾ ਪਰਤਾਪ ਘਟਾਇਆ ਜਾਵੇਗਾ, ਅਤੇ ਉਹ ਦਾ ਮੋਟਾ ਸਰੀਰ ਪਤਲਾ ਪੈ ਜਾਵੇਗਾ,
וְהָיָה כֶּֽאֱסֹף קָצִיר קָמָה וּזְרֹעוֹ שִׁבֳּלִים יִקְצוֹר וְהָיָה כִּמְלַקֵּט שִׁבֳּלִים בְּעֵמֶק רְפָאִֽים׃ | 5 |
੫ਅਤੇ ਅਜਿਹਾ ਹੋਵੇਗਾ ਕਿ ਜਿਵੇਂ ਕੋਈ ਵਾਢਾ ਆਪਣੀ ਖੜ੍ਹੀ ਫ਼ਸਲ ਇਕੱਠੀ ਕਰਦਾ ਹੋਵੇ, ਅਤੇ ਉਹ ਦਾ ਹੱਥ ਸਿੱਟੇ ਤੋੜਦਾ ਹੋਵੇ, ਅਤੇ ਜਿਵੇਂ ਕੋਈ ਰਫ਼ਾਈਮ ਦੀ ਘਾਟੀ ਵਿੱਚ ਸਿਲਾ ਚੁਗਦਾ ਹੋਵੇ।
וְנִשְׁאַר־בּוֹ עֽוֹלֵלֹת כְּנֹקֶף זַיִת שְׁנַיִם שְׁלֹשָׁה גַּרְגְּרִים בְּרֹאשׁ אָמִיר אַרְבָּעָה חֲמִשָּׁה בִּסְעִפֶיהָ פֹּֽרִיָּה נְאֻם־יְהֹוָה אֱלֹהֵי יִשְׂרָאֵֽל׃ | 6 |
੬ਤਾਂ ਉਹ ਦੇ ਵਿੱਚ ਕੁਝ ਲੱਗ ਲਬੇੜ ਰਹਿ ਜਾਵੇਗੀ, ਜਿਵੇਂ ਜ਼ੈਤੂਨ ਦੇ ਹਲੂਣੇ ਨਾਲ, ਦੋ-ਤਿੰਨ ਦਾਣੇ ਉੱਪਰਲੇ ਟਹਿਣੇ ਦੇ ਸਿਰੇ ਤੇ, ਚਾਰ-ਪੰਜ ਫਲਦਾਰ ਰੁੱਖ ਦੇ ਬਾਹਰਲੇ ਟਹਿਣਿਆਂ ਉੱਤੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ।
בַּיּוֹם הַהוּא יִשְׁעֶה הָאָדָם עַל־עֹשֵׂהוּ וְעֵינָיו אֶל־קְדוֹשׁ יִשְׂרָאֵל תִּרְאֶֽינָה׃ | 7 |
੭ਉਸ ਦਿਨ ਮਨੁੱਖ ਆਪਣੇ ਸਿਰਜਣਹਾਰ ਵੱਲ ਗੌਰ ਕਰਨਗੇ, ਅਤੇ ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵੱਲ ਵੇਖਣਗੀਆਂ।
וְלֹא יִשְׁעֶה אֶל־הַֽמִּזְבְּחוֹת מַעֲשֵׂה יָדָיו וַאֲשֶׁר עָשׂוּ אֶצְבְּעֹתָיו לֹא יִרְאֶה וְהָאֲשֵׁרִים וְהָֽחַמָּנִֽים׃ | 8 |
੮ਉਹ ਜਗਵੇਦੀਆਂ ਵੱਲ ਆਪਣੀ ਦਸਤਕਾਰੀ ਉੱਤੇ ਗੌਰ ਨਾ ਕਰਨਗੇ, ਨਾ ਆਪਣੀਆਂ ਉਂਗਲੀਆਂ ਦੀ ਕਿਰਤ ਵੱਲ, ਨਾ ਅਸ਼ੇਰਾਹ ਦੀਆਂ ਮੂਰਤਾਂ ਵੱਲ ਨਾ ਸੂਰਜ ਥੰਮ੍ਹਾਂ ਵੱਲ ਵੇਖਣਗੇ।
בַּיּוֹם הַהוּא יִֽהְיוּ ׀ עָרֵי מָעוּזּוֹ כַּעֲזוּבַת הַחֹרֶשׁ וְהָאָמִיר אֲשֶׁר עָֽזְבוּ מִפְּנֵי בְּנֵי יִשְׂרָאֵל וְהָיְתָה שְׁמָמָֽה׃ | 9 |
੯ਉਸ ਦਿਨ ਉਨ੍ਹਾਂ ਦੇ ਤਕੜੇ ਸ਼ਹਿਰ ਉਸ ਜੰਗਲ ਦੇ ਅਤੇ ਉਸ ਟੀਸੀ ਦੇ ਛੱਡੇ ਹੋਏ ਥਾਵਾਂ ਵਾਂਗੂੰ ਹੋਣਗੇ, ਜਿਹੜੇ ਇਸਰਾਏਲੀਆਂ ਦੇ ਡਰ ਦੇ ਕਾਰਨ ਛੱਡੇ ਗਏ, ਉਹ ਵਿਰਾਨ ਹੋਣਗੇ।
כִּי שָׁכַחַתְּ אֱלֹהֵי יִשְׁעֵךְ וְצוּר מָעֻזֵּךְ לֹא זָכָרְתְּ עַל־כֵּן תִּטְּעִי נִטְעֵי נַעֲמָנִים וּזְמֹרַת זָר תִּזְרָעֶֽנּוּ׃ | 10 |
੧੦ਤੂੰ ਤਾਂ ਆਪਣੀ ਮੁਕਤੀ ਦੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ, ਅਤੇ ਆਪਣੀ ਤਕੜੀ ਚੱਟਾਨ ਨੂੰ ਯਾਦ ਨਾ ਰੱਖਿਆ, ਇਸ ਲਈ ਭਾਵੇਂ ਤੂੰ ਸੋਹਣੇ ਬੂਟੇ ਲਾਵੇਂ, ਅਤੇ ਵਿਦੇਸ਼ੀ ਦਾਬ ਨੂੰ ਦੱਬੇਂ,
בְּיוֹם נִטְעֵךְ תְּשַׂגְשֵׂגִי וּבַבֹּקֶר זַרְעֵךְ תַּפְרִיחִי נֵד קָצִיר בְּיוֹם נַחֲלָה וּכְאֵב אָנֽוּשׁ׃ | 11 |
੧੧ਭਾਵੇਂ ਤੂੰ ਉਸ ਨੂੰ ਲਾਉਣ ਦੇ ਦਿਨ ਉਹ ਦੀ ਵਾੜ ਕਰੇਂ, ਅਤੇ ਸਵੇਰ ਨੂੰ ਆਪਣੇ ਬੀਜ ਤੋਂ ਕਲੀਆਂ ਫੁਟਵਾ ਲਵੇਂ, ਪਰ ਫ਼ਸਲ ਸੋਗ ਅਤੇ ਡਾਢੀ ਪੀੜ ਦੇ ਦਿਨ ਵਿੱਚ ਉੱਡ ਜਾਵੇਗੀ।
הוֹי הֲמוֹן עַמִּים רַבִּים כַּהֲמוֹת יַמִּים יֶהֱמָיוּן וּשְׁאוֹן לְאֻמִּים כִּשְׁאוֹן מַיִם כַּבִּירִים יִשָּׁאֽוּן׃ | 12 |
੧੨ਹਾਏ! ਦੇਸ਼-ਦੇਸ਼ ਦੇ ਲੋਕਾਂ ਦੀ ਗੱਜ, ਉਹ ਸਮੁੰਦਰਾਂ ਦੀਆਂ ਲਹਿਰਾਂ ਵਾਂਗੂੰ ਉਹ ਗੱਜਦੇ ਹਨ! ਅਤੇ ਉੱਮਤਾਂ ਦਾ ਰੌਲ਼ਾ! ਉਹ ਹੜ੍ਹਾਂ ਦੇ ਰੌਲ਼ੇ ਵਾਂਗੂੰ ਰੌਲ਼ਾ ਪਾਉਂਦੇ ਹਨ।
לְאֻמִּים כִּשְׁאוֹן מַיִם רַבִּים יִשָּׁאוּן וְגָעַר בּוֹ וְנָס מִמֶּרְחָק וְרֻדַּף כְּמֹץ הָרִים לִפְנֵי־רוּחַ וּכְגַלְגַּל לִפְנֵי סוּפָֽה׃ | 13 |
੧੩ਉੱਮਤਾਂ ਬਹੁਤੇ ਪਾਣੀਆਂ ਦੇ ਰੌਲ਼ੇ ਵਾਂਗੂੰ ਰੌਲ਼ਾ ਪਾਉਂਦੀਆਂ ਹਨ, ਪਰ ਉਹ ਉਨ੍ਹਾਂ ਨੂੰ ਝਿੜਕੇਗਾ ਅਤੇ ਉਹ ਦੂਰ-ਦੂਰ ਨੱਠ ਜਾਣਗੀਆਂ। ਉਹ ਇਸ ਤਰ੍ਹਾਂ ਭਜਾਏ ਜਾਣਗੇ, ਜਿਵੇਂ ਪਹਾੜਾਂ ਦਾ ਕੱਖ ਪੌਣ ਅੱਗੋਂ, ਅਤੇ ਜਿਵੇਂ ਵਾਵਰੋਲੇ ਦੀ ਧੂੜ ਝੱਖੜ-ਝੋਲੇ ਅੱਗੋਂ ਉੱਡ ਜਾਂਦਾ ਹੈ।
לְעֵת עֶרֶב וְהִנֵּה בַלָּהָה בְּטֶרֶם בֹּקֶר אֵינֶנּוּ זֶה חֵלֶק שׁוֹסֵינוּ וְגוֹרָל לְבֹזְזֵֽינוּ׃ | 14 |
੧੪ਸ਼ਾਮ ਦੇ ਵੇਲੇ, ਵੇਖੋ ਖੌਫ਼ ਹੈ! ਸਵੇਰ ਤੋਂ ਪਹਿਲਾਂ ਉਹ ਹਨ ਹੀ ਨਹੀਂ, - ਇਹ ਸਾਨੂੰ ਨਾਸ ਕਰਨ ਵਾਲਿਆਂ ਦਾ ਹਿੱਸਾ, ਅਤੇ ਸਾਨੂੰ ਲੁੱਟਣ ਵਾਲਿਆਂ ਦਾ ਭਾਗ ਹੈ।