< ישעה 25 >

יְהֹוָה אֱלֹהַי אַתָּה אֲרֽוֹמִמְךָ אוֹדֶה שִׁמְךָ כִּי עָשִׂיתָ פֶּלֶא עֵצוֹת מֵרָחֹק אֱמוּנָה אֹֽמֶן׃ 1
ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਕਿਉਂ ਜੋ ਤੂੰ ਅਚਰਜ਼ ਕੰਮ ਕੀਤੇ ਹਨ, ਪ੍ਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ!
כִּי שַׂמְתָּ מֵעִיר לַגָּל קִרְיָה בְצוּרָה לְמַפֵּלָה אַרְמוֹן זָרִים מֵעִיר לְעוֹלָם לֹא יִבָּנֶֽה׃ 2
ਤੂੰ ਤਾਂ ਸ਼ਹਿਰ ਨੂੰ ਮਲਬਾ ਅਤੇ ਗੜ੍ਹ ਵਾਲੇ ਨਗਰ ਨੂੰ ਖੰਡਰ ਬਣਾ ਦਿੱਤਾ ਹੈ, ਪਰਦੇਸੀਆਂ ਦਾ ਮਹਿਲ ਹੁਣ ਸ਼ਹਿਰ ਨਹੀਂ ਰਿਹਾ, ਉਹ ਸਦਾ ਲਈ ਫੇਰ ਉਸਾਰਿਆ ਨਾ ਜਾਵੇਗਾ।
עַל־כֵּן יְכַבְּדוּךָ עַם־עָז קִרְיַת גּוֹיִם עָרִיצִים יִֽירָאֽוּךָ׃ 3
ਇਸ ਲਈ ਬਲਵੰਤ ਲੋਕ ਤੇਰੀ ਮਹਿਮਾ ਕਰਨਗੇ, ਡਰਾਉਣੀਆਂ ਕੌਮਾਂ ਦਾ ਨਗਰ ਤੇਰੇ ਤੋਂ ਡਰੇਗਾ।
כִּי־הָיִיתָ מָעוֹז לַדָּל מָעוֹז לָאֶבְיוֹן בַּצַּר־לוֹ מַחְסֶה מִזֶּרֶם צֵל מֵחֹרֶב כִּי רוּחַ עָרִיצִים כְּזֶרֶם קִֽיר׃ 4
ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ।
כְּחֹרֶב בְּצָיוֹן שְׁאוֹן זָרִים תַּכְנִיעַ חֹרֶב בְּצֵל עָב זְמִיר עָרִיצִים יַעֲנֶֽה׃ 5
ਸੁੱਕੇ ਥਾਂ ਦੀ ਗਰਮੀ ਵਾਂਗੂੰ ਤੂੰ ਪਰਦੇਸੀਆਂ ਦੇ ਰੌਲ਼ੇ ਨੂੰ ਬੰਦ ਕਰ ਦੇਵੇਂਗਾ, ਜਿਵੇਂ ਗਰਮੀ ਬੱਦਲ ਦੇ ਸਾਯੇ ਨਾਲ, ਉਸੇ ਤਰ੍ਹਾਂ ਜ਼ਾਲਮਾਂ ਦਾ ਭਜਨ ਧੀਮਾ ਹੋ ਜਾਵੇਗਾ।
וְעָשָׂה יְהֹוָה צְבָאוֹת לְכׇל־הָֽעַמִּים בָּהָר הַזֶּה מִשְׁתֵּה שְׁמָנִים מִשְׁתֵּה שְׁמָרִים שְׁמָנִים מְמֻחָיִם שְׁמָרִים מְזֻקָּקִֽים׃ 6
ਇਸੇ ਪਰਬਤ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੱਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ।
וּבִלַּע בָּהָר הַזֶּה פְּנֵֽי־הַלּוֹט ׀ הַלּוֹט עַל־כׇּל־הָעַמִּים וְהַמַּסֵּכָה הַנְּסוּכָה עַל־כׇּל־הַגּוֹיִֽם׃ 7
ਅਤੇ ਇਸ ਪਰਬਤ ਤੇ ਉਸ ਪੜਦੇ ਨੂੰ ਨਾਸ ਕਰੇਗਾ, ਉਸ ਪੜਦੇ ਨੂੰ ਜਿਹੜਾ ਸਾਰਿਆਂ ਲੋਕਾਂ ਉੱਤੇ ਪਿਆ ਹੈ, ਨਾਲੇ ਉਸ ਕੱਜਣ ਨੂੰ ਜਿਹੜਾ ਸਾਰੀਆਂ ਕੌਮਾਂ ਉੱਤੇ ਲਟਕਦਾ ਹੈ।
בִּלַּע הַמָּוֶת לָנֶצַח וּמָחָה אֲדֹנָי יֱהֹוִה דִּמְעָה מֵעַל כׇּל־פָּנִים וְחֶרְפַּת עַמּוֹ יָסִיר מֵעַל כׇּל־הָאָרֶץ כִּי יְהֹוָה דִּבֵּֽר׃ 8
ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ।
וְאָמַר בַּיּוֹם הַהוּא הִנֵּה אֱלֹהֵינוּ זֶה קִוִּינוּ לוֹ וְיוֹשִׁיעֵנוּ זֶה יְהֹוָה קִוִּינוּ לוֹ נָגִילָה וְנִשְׂמְחָה בִּישׁוּעָתֽוֹ׃ 9
ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ।
כִּי־תָנוּחַ יַד־יְהֹוָה בָּהָר הַזֶּה וְנָדוֹשׁ מוֹאָב תַּחְתָּיו כְּהִדּוּשׁ מַתְבֵּן (במי) [בְּמוֹ] מַדְמֵנָֽה׃ 10
੧੦ਕਿਉਂ ਜੋ ਯਹੋਵਾਹ ਦਾ ਹੱਥ ਇਸ ਪਰਬਤ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਇਸ ਤਰ੍ਹਾਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,
וּפֵרַשׂ יָדָיו בְּקִרְבּוֹ כַּאֲשֶׁר יְפָרֵשׂ הַשֹּׂחֶה לִשְׂחוֹת וְהִשְׁפִּיל גַּאֲוָתוֹ עִם אׇרְבּוֹת יָדָֽיו׃ 11
੧੧ਅਤੇ ਉਹ ਉਸ ਦੇ ਵਿਚਕਾਰ ਆਪਣੇ ਹੱਥ ਮਾਰੇਗਾ, ਜਿਵੇਂ ਤੈਰਾਕ ਆਪਣੇ ਹੱਥ ਤੈਰਨ ਲਈ ਮਾਰਦਾ ਹੈ, ਪਰ ਉਹ ਉਸ ਦੇ ਘਮੰਡ ਨੂੰ, ਉਸ ਦੇ ਹੱਥਾਂ ਦੀ ਚਲਾਕੀ ਸਮੇਤ ਨੀਵਾਂ ਕਰ ਦੇਵੇਗਾ।
וּמִבְצַר מִשְׂגַּב חוֹמֹתֶיךָ הֵשַׁח הִשְׁפִּיל הִגִּיעַ לָאָרֶץ עַד־עָפָֽר׃ 12
੧੨ਸ਼ਹਿਰਪਨਾਹ ਦੇ ਉੱਚੇ ਬੁਰਜ਼ਾਂ ਨੂੰ ਉਹ ਝੁਕਾ ਦੇਵੇਗਾ, ਨੀਵਾਂ ਕਰੇਗਾ ਅਤੇ ਧਰਤੀ ਤੱਕ ਸਗੋਂ ਖ਼ਾਕ ਤੱਕ ਲਾਹ ਦੇਵੇਗਾ।

< ישעה 25 >