< ישעה 6 >

בִּשְׁנַת־מוֹת הַמֶּלֶךְ עֻזִּיָּהוּ וָאֶרְאֶה אֶת־אֲדֹנָי יֹשֵׁב עַל־כִּסֵּא רָם וְנִשָּׂא וְשׁוּלָיו מְלֵאִים אֶת־הַהֵיכָֽל׃ 1
ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ।
שְׂרָפִים עֹמְדִים ׀ מִמַּעַל לוֹ שֵׁשׁ כְּנָפַיִם שֵׁשׁ כְּנָפַיִם לְאֶחָד בִּשְׁתַּיִם ׀ יְכַסֶּה פָנָיו וּבִשְׁתַּיִם יְכַסֶּה רַגְלָיו וּבִשְׁתַּיִם יְעוֹפֵֽף׃ 2
ਉਹ ਦੇ ਉਤਾਹਾਂ ਸਰਾਫ਼ੀਮ ਖਲੋਤੇ ਸਨ। ਹਰੇਕ ਦੇ ਛੇ-ਛੇ ਖੰਭ ਸਨ, ਉਹ ਦੋ ਖੰਭਾਂ ਨਾਲ ਆਪਣਾ ਮੂੰਹ ਢੱਕਦੇ ਸਨ, ਅਤੇ ਦੋ ਨਾਲ ਆਪਣੇ ਪੈਰ ਢੱਕਦੇ ਅਤੇ ਦੋ ਨਾਲ ਉੱਡਦੇ ਸਨ।
וְקָרָא זֶה אֶל־זֶה וְאָמַר קָדוֹשׁ ׀ קָדוֹשׁ קָדוֹשׁ יְהֹוָה צְבָאוֹת מְלֹא כׇל־הָאָרֶץ כְּבוֹדֽוֹ׃ 3
ਉਹ ਇੱਕ ਦੂਜੇ ਨੂੰ ਪੁਕਾਰ-ਪੁਕਾਰ ਕੇ ਆਖਦੇ ਸਨ, - “ਸੈਨਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ।”
וַיָּנֻעוּ אַמּוֹת הַסִּפִּים מִקּוֹל הַקּוֹרֵא וְהַבַּיִת יִמָּלֵא עָשָֽׁן׃ 4
ਅਤੇ ਪੁਕਾਰਨ ਵਾਲੇ ਦੀ ਅਵਾਜ਼ ਤੋਂ ਸਰਦਲ ਦੀਆਂ ਨੀਹਾਂ ਹਿੱਲ ਗਈਆਂ ਅਤੇ ਭਵਨ ਧੂੰਏਂ ਨਾਲ ਭਰ ਗਿਆ।
וָאֹמַר אֽוֹי־לִי כִֽי־נִדְמֵיתִי כִּי אִישׁ טְמֵֽא־שְׂפָתַיִם אָנֹכִי וּבְתוֹךְ עַם־טְמֵא שְׂפָתַיִם אָנֹכִי יוֹשֵׁב כִּי אֶת־הַמֶּלֶךְ יְהֹוָה צְבָאוֹת רָאוּ עֵינָֽי׃ 5
ਤਦ ਮੈਂ ਆਖਿਆ, ਹਾਏ ਮੇਰੇ ਉੱਤੇ! ਮੈਂ ਤਾਂ ਨਾਸ ਹੋ ਗਿਆ! ਮੈਂ ਤਾਂ ਭਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ!
וַיָּעׇף אֵלַי אֶחָד מִן־הַשְּׂרָפִים וּבְיָדוֹ רִצְפָּה בְּמֶלְקַחַיִם לָקַח מֵעַל הַמִּזְבֵּֽחַ׃ 6
ਤਦ ਸਰਾਫ਼ੀਮ ਵਿੱਚੋਂ ਇੱਕ ਮੇਰੇ ਵੱਲ ਉੱਡ ਕੇ ਆਇਆ ਅਤੇ ਉਹ ਦੇ ਹੱਥ ਵਿੱਚ ਇੱਕ ਭੱਖਦਾ ਹੋਇਆ ਕੋਲਾ ਸੀ, ਜਿਹੜਾ ਉਸ ਨੇ ਜਗਵੇਦੀ ਦੇ ਉੱਤੋਂ ਚਿਮਟੇ ਨਾਲ ਚੁੱਕਿਆ ਸੀ।
וַיַּגַּע עַל־פִּי וַיֹּאמֶר הִנֵּה נָגַע זֶה עַל־שְׂפָתֶיךָ וְסָר עֲוֺנֶךָ וְחַטָּאתְךָ תְּכֻפָּֽר׃ 7
ਤਦ ਉਸ ਨੇ ਇਹ ਆਖ ਕੇ ਮੇਰੇ ਮੂੰਹ ਨੂੰ ਛੂਹਿਆ, ਵੇਖ ਇਸ ਨੇ ਤੇਰੇ ਬੁੱਲ੍ਹਾਂ ਨੂੰ ਛੂਹਿਆ ਹੈ ਅਤੇ ਤੇਰੀ ਬਦੀ ਦੂਰ ਹੋਈ ਅਤੇ ਤੇਰਾ ਪਾਪ ਢੱਕਿਆ ਗਿਆ ਹੈ।
וָאֶשְׁמַע אֶת־קוֹל אֲדֹנָי אֹמֵר אֶת־מִי אֶשְׁלַח וּמִי יֵֽלֶךְ־לָנוּ וָאֹמַר הִנְנִי שְׁלָחֵֽנִי׃ 8
ਫੇਰ ਮੈਂ ਪ੍ਰਭੂ ਦੀ ਅਵਾਜ਼ ਇਹ ਆਖਦੇ ਹੋਏ ਸੁਣੀ, ਮੈਂ ਕਿਸਨੂੰ ਭੇਜਾਂ ਅਤੇ ਕੌਣ ਸਾਡੇ ਲਈ ਜਾਵੇਗਾ? ਤਦ ਮੈਂ ਆਖਿਆ, ਮੈਂ ਹਾਜ਼ਰ ਹਾਂ, ਮੈਨੂੰ ਭੇਜੋ।
וַיֹּאמֶר לֵךְ וְאָמַרְתָּ לָעָם הַזֶּה שִׁמְעוּ שָׁמוֹעַ וְאַל־תָּבִינוּ וּרְאוּ רָאוֹ וְאַל־תֵּדָֽעוּ׃ 9
ਉਸ ਨੇ ਆਖਿਆ, ਜਾ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ,
הַשְׁמֵן לֵב־הָעָם הַזֶּה וְאׇזְנָיו הַכְבֵּד וְעֵינָיו הָשַׁע פֶּן־יִרְאֶה בְעֵינָיו וּבְאׇזְנָיו יִשְׁמָע וּלְבָבוֹ יָבִין וָשָׁב וְרָפָא לֽוֹ׃ 10
੧੦ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ।
וָאֹמַר עַד־מָתַי אֲדֹנָי וַיֹּאמֶר עַד אֲשֶׁר אִם־שָׁאוּ עָרִים מֵאֵין יוֹשֵׁב וּבָתִּים מֵאֵין אָדָם וְהָאֲדָמָה תִּשָּׁאֶה שְׁמָמָֽה׃ 11
੧੧ਤਦ ਮੈਂ ਪੁੱਛਿਆ, ਹੇ ਪ੍ਰਭੂ ਕਦੋਂ ਤੱਕ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ, ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ।
וְרִחַק יְהֹוָה אֶת־הָאָדָם וְרַבָּה הָעֲזוּבָה בְּקֶרֶב הָאָֽרֶץ׃ 12
੧੨ਜਦ ਤੱਕ ਯਹੋਵਾਹ ਮਨੁੱਖਾਂ ਨੂੰ ਦੂਰ ਨਾ ਕਰ ਦੇਵੇ, ਅਤੇ ਦੇਸ ਵਿੱਚ ਬਹੁਤੇ ਸਥਾਨ ਸੁਨਸਾਨ ਨਾ ਹੋ ਜਾਣ।
וְעוֹד בָּהּ עֲשִׂרִיָּה וְשָׁבָה וְהָיְתָה לְבָעֵר כָּאֵלָה וְכָאַלּוֹן אֲשֶׁר בְּשַׁלֶּכֶת מַצֶּבֶת בָּם זֶרַע קֹדֶשׁ מַצַּבְתָּֽהּ׃ 13
੧੩ਭਾਵੇਂ ਉਸ ਦੇ ਵਾਸੀਆਂ ਦਾ ਦਸਵਾਂ ਹਿੱਸਾ ਹੀ ਰਹੇ, ਉਹ ਮੁੜ ਭਸਮ ਹੋਵੇਗਾ, ਪਰ ਜਿਵੇਂ ਚੀਲ ਜਾਂ ਬਲੂਤ ਦੇ ਰੁੱਖ ਜਦ ਉਹ ਵੱਢੇ ਜਾਂਦੇ ਹਨ, ਤਾਂ ਉਨ੍ਹਾਂ ਦਾ ਟੁੰਡ ਖੜ੍ਹਾ ਰਹਿੰਦਾ ਹੈ। ਉਸੇ ਤਰ੍ਹਾਂ ਹੀ ਪਵਿੱਤਰ ਵੰਸ਼ ਉਹ ਦਾ ਟੁੰਡ ਹੈ।

< ישעה 6 >