< איוב 6 >
וַיַּעַן אִיּוֹב וַיֹּאמַֽר׃ | 1 |
੧ਫਿਰ ਅੱਯੂਬ ਨੇ ਉੱਤਰ ਦੇ ਕੇ ਆਖਿਆ,
לוּ שָׁקוֹל יִשָּׁקֵל כַּעְשִׂי (והיתי) [וְהַוָּתִי] בְּֽמֹאזְנַיִם יִשְׂאוּ־יָֽחַד׃ | 2 |
੨“ਭਲਾ ਹੁੰਦਾ ਜੋ ਮੇਰੀ ਤਕਲੀਫ਼ ਚੰਗੀ ਤਰ੍ਹਾਂ ਤੋਲੀ ਜਾਂਦੀ ਅਤੇ ਮੇਰੀ ਸਾਰੀ ਬਿਪਤਾ ਤੱਕੜੀ ਵਿੱਚ ਰੱਖੀ ਜਾਂਦੀ!
כִּֽי־עַתָּה מֵחוֹל יַמִּים יִכְבָּד עַל־כֵּן דְּבָרַי לָֽעוּ׃ | 3 |
੩ਕਿਉਂਕਿ ਉਹ ਸਮੁੰਦਰ ਦੀ ਰੇਤ ਨਾਲੋਂ ਵੀ ਭਾਰੀ ਠਹਿਰਦੀ, ਇਸ ਲਈ ਮੇਰੀਆਂ ਗੱਲਾਂ ਕਾਹਲ ਨਾਲ ਹੋਈਆਂ ਹਨ,
כִּי חִצֵּי שַׁדַּי עִמָּדִי אֲשֶׁר חֲמָתָם שֹׁתָה רוּחִי בִּעוּתֵי אֱלוֹהַּ יַעַרְכֽוּנִי׃ | 4 |
੪ਕਿਉਂ ਜੋ ਸਰਬ ਸ਼ਕਤੀਮਾਨ ਦੇ ਤੀਰ ਮੈਨੂੰ ਲੱਗੇ ਹਨ, ਇਹਨਾਂ ਦਾ ਜ਼ਹਿਰ ਮੇਰਾ ਆਤਮਾ ਪੀਂਦਾ ਹੈ, ਪਰਮੇਸ਼ੁਰ ਦੇ ਖੌਫ਼ ਮੇਰੇ ਵਿਰੁੱਧ ਕਤਾਰਾਂ ਬੰਨ੍ਹੀ ਖੜ੍ਹੇ ਹਨ!
הֲיִֽנְהַק־פֶּרֶא עֲלֵי־דֶשֶׁא אִם יִגְעֶה־שּׁוֹר עַל־בְּלִילֽוֹ׃ | 5 |
੫ਕੀ, ਜੰਗਲੀ ਗਧਾ ਘਾਹ ਉੱਤੇ ਹੀਂਗਦਾ ਹੈ? ਕੀ ਬਲ਼ਦ ਆਪਣੇ ਪੱਠਿਆਂ ਉੱਤੇ ਅੜਿੰਗਦਾ ਹੈ?
הֲיֵאָכֵל תָּפֵל מִבְּלִי־מֶלַח אִם־יֶשׁ־טַעַם בְּרִיר חַלָּמֽוּת׃ | 6 |
੬ਕੀ, ਫਿੱਕੀ ਚੀਜ਼ ਲੂਣ ਤੋਂ ਬਿਨ੍ਹਾਂ ਖਾਈਦੀ ਹੈ? ਕੀ ਆਂਡੇ ਦੀ ਸਫ਼ੇਦੀ ਵਿੱਚ ਕੋਈ ਸੁਆਦ ਹੈ?
מֵאֲנָה לִנְגּוֹעַ נַפְשִׁי הֵמָּה כִּדְוֵי לַחְמִֽי׃ | 7 |
੭ਜਿਹਨਾਂ ਵਸਤਾਂ ਨੂੰ ਮੈਂ ਛੂਹਣਾ ਵੀ ਨਹੀਂ ਚਾਹੁੰਦਾ ਉਹ ਹੀ ਮੇਰੇ ਲਈ ਘਿਣਾਉਣੀ ਰੋਟੀ ਠਹਿਰੀਆਂ ਹਨ।
מִֽי־יִתֵּן תָּבוֹא שֶׁאֱלָתִי וְתִקְוָתִי יִתֵּן אֱלֽוֹהַּ׃ | 8 |
੮“ਕਾਸ਼ ਕਿ ਮੇਰੀਆਂ ਮੰਗਾਂ ਪੂਰੀਆਂ ਹੁੰਦੀਆਂ ਅਤੇ ਜਿਸ ਦੀ ਮੈਂ ਆਸ ਕਰਦਾ ਹਾਂ, ਪਰਮੇਸ਼ੁਰ ਉਹ ਹੀ ਮੈਨੂੰ ਦਿੰਦਾ!
וְיֹאֵל אֱלוֹהַּ וִידַכְּאֵנִי יַתֵּר יָדוֹ וִיבַצְּעֵֽנִי׃ | 9 |
੯ਕਿ ਪਰਮੇਸ਼ੁਰ ਨੂੰ ਇਹ ਭਾਵੇ ਕਿ ਉਹ ਮੈਨੂੰ ਕੁਚਲ ਸੁੱਟੇ, ਆਪਣਾ ਹੱਥ ਚਲਾ ਕੇ ਮੈਨੂੰ ਵੱਢ ਸੁੱਟੇ!
וּתְהִי־עוֹד ׀ נֶחָמָתִי וַאֲסַלְּדָה בְחִילָה לֹא יַחְמוֹל כִּי־לֹא כִחַדְתִּי אִמְרֵי קָדֽוֹשׁ׃ | 10 |
੧੦ਤਦ ਵੀ ਇਹ ਮੇਰੀ ਤਸੱਲੀ ਦਾ ਕਾਰਨ ਹੁੰਦੀ ਅਤੇ ਮੈਂ ਵੱਡੀ ਤੜਫ਼ਣ ਵਿੱਚ ਵੀ ਖੁਸ਼ੀ ਨਾਲ ਉੱਛਲ ਪੈਂਦਾ, ਕਿਉਂਕਿ ਮੈਂ ਪਵਿੱਤਰ ਪੁਰਖ ਦੇ ਬਚਨਾਂ ਦਾ ਕਦੀ ਇਨਕਾਰ ਨਹੀਂ ਕੀਤਾ।
מַה־כֹּחִי כִֽי־אֲיַחֵל וּמַה־קִּצִּי כִּֽי־אַאֲרִיךְ נַפְשִֽׁי׃ | 11 |
੧੧“ਮੇਰੇ ਵਿੱਚ ਕਿਹੜਾ ਬਲ ਜੋ ਮੈਂ ਆਸ ਰੱਖਾਂ, ਜਾਂ ਮੇਰਾ ਅੰਤ ਕੀ ਹੋਵੇਗਾ ਜੋ ਮੈਂ ਸਬਰ ਕਰਾਂ?
אִם־כֹּחַ אֲבָנִים כֹּחִי אִֽם־בְּשָׂרִי נָחֽוּשׁ׃ | 12 |
੧੨ਕੀ ਮੇਰਾ ਬਲ ਪੱਥਰਾਂ ਦਾ ਬਲ ਹੈ, ਜਾਂ ਮੇਰਾ ਸਰੀਰ ਪਿੱਤਲ ਦਾ ਹੈ?
הַאִם אֵין עֶזְרָתִי בִי וְתֻשִׁיָּה נִדְּחָה מִמֶּֽנִּי׃ | 13 |
੧੩ਕੀ ਆਪਣੀ ਸਹਾਇਤਾ ਕਰਨ ਦੀ ਸਮਰੱਥਾ ਮੇਰੇ ਵਿੱਚ ਹੈ, ਜਦ ਕਿ ਕਾਮਯਾਬੀ ਮੈਥੋਂ ਦੂਰ ਹਟਾਈ ਗਈ ਹੈ?
לַמָּס מֵרֵעֵהוּ חָסֶד וְיִרְאַת שַׁדַּי יַעֲזֽוֹב׃ | 14 |
੧੪“ਜੋ ਮਿੱਤਰ ਉੱਤੇ ਦਯਾ ਨਹੀਂ ਕਰਦਾ ਹੈ, ਉਹ ਸਰਬ ਸ਼ਕਤੀਮਾਨ ਦਾ ਡਰ ਮੰਨਣਾ ਵੀ ਛੱਡ ਦਿੰਦਾ ਹੈ।
אַחַי בָּגְדוּ כְמוֹ־נָחַל כַּאֲפִיק נְחָלִים יַעֲבֹֽרוּ׃ | 15 |
੧੫ਮੇਰੇ ਭਰਾ ਨਦੀ ਵਾਂਗੂੰ ਵਿਸ਼ਵਾਸਘਾਤੀ ਹਨ, ਉਨ੍ਹਾਂ ਨਦੀਆਂ ਦੀਆਂ ਧਾਰਾਂ ਵਾਂਗੂੰ ਜਿਹੜੀਆਂ ਦੂਰ ਵਗ ਜਾਂਦੀਆਂ ਹਨ,
הַקֹּדְרִים מִנִּי־קָרַח עָלֵימוֹ יִתְעַלֶּם־שָֽׁלֶג׃ | 16 |
੧੬ਉਹ ਬਰਫ਼ ਦੇ ਕਾਰਨ ਕਾਲੇ ਹੋ ਜਾਂਦੇ ਹਨ, ਅਤੇ ਹਿਮ ਉਸ ਦੇ ਵਿੱਚ ਛੁੱਪੀ ਰਹਿੰਦੀ ਹੈ!
בְּעֵת יְזֹרְבוּ נִצְמָתוּ בְּחֻמּוֹ נִדְעֲכוּ מִמְּקוֹמָֽם׃ | 17 |
੧੭ਗਰਮੀ ਦੀ ਰੁੱਤ ਵਿੱਚ ਉਹ ਅਲੋਪ ਹੋ ਜਾਂਦੀਆਂ ਹਨ, ਧੁੱਪ ਪੈਂਦਿਆਂ ਹੀ ਉਹ ਆਪਣੇ ਥਾਵਾਂ ਵਿੱਚੋਂ ਗਾਇਬ ਹੋ ਜਾਂਦੀਆਂ ਹਨ,
יִלָּפְתוּ אׇרְחוֹת דַּרְכָּם יַעֲלוּ בַתֹּהוּ וְיֹאבֵֽדוּ׃ | 18 |
੧੮ਕਾਫ਼ਲੇ ਆਪਣੇ ਰਾਹਾਂ ਤੋਂ ਮੁੜ ਜਾਂਦੇ ਹਨ, ਉਹ ਸੁੰਨੇ ਥਾਂ ਵਿੱਚ ਜਾ ਕੇ ਨਾਸ ਹੋ ਜਾਂਦੇ ਹਨ।
הִבִּיטוּ אׇרְחוֹת תֵּמָא הֲלִיכֹת שְׁבָא קִוּוּ־לָֽמוֹ׃ | 19 |
੧੯ਤੇਮਾ ਦੇ ਵਪਾਰੀ ਪਾਣੀ ਦੀ ਤਲਾਸ਼ ਕਰਦੇ ਹਨ, ਸ਼ਬਾ ਦੇ ਮੁਸਾਫ਼ਰ ਆਸ ਨਾਲ ਤੱਕਦੇ ਹਨ।
בֹּשׁוּ כִֽי־בָטָח בָּאוּ עָדֶיהָ וַיֶּחְפָּֽרוּ׃ | 20 |
੨੦ਤੇਮਾ ਦੇ ਕਾਫ਼ਲੇ ਵੇਖਦੇ ਰਹੇ, ਸਬਾ ਦੇ ਜੱਥੇ ਉਨ੍ਹਾਂ ਨੂੰ ਉਡੀਕਦੇ ਰਹੇ,
כִּֽי־עַתָּה הֱיִיתֶם לֹא תִּֽרְאוּ חֲתַת וַתִּירָֽאוּ׃ | 21 |
੨੧ਹੁਣ ਤੁਸੀਂ ਮੇਰੇ ਲਈ ਅਜਿਹੇ ਹੀ ਹੋ, ਤੁਸੀਂ ਮੇਰੀ ਬਿਪਤਾ ਨੂੰ ਵੇਖ ਕੇ ਡਰ ਗਏ ਹੋ,
הֲֽכִי־אָמַרְתִּי הָבוּ לִי וּמִכֹּחֲכֶם שִׁחֲדוּ בַעֲדִֽי׃ | 22 |
੨੨ਕੀ ਮੈਂ ਆਖਿਆ, ਮੈਨੂੰ ਕੁਝ ਦਿਓ? ਜਾਂ ਆਪਣੇ ਮਾਲ-ਧਨ ਵਿੱਚੋਂ ਮੈਨੂੰ ਰਿਸ਼ਵਤ ਦਿਓ?
וּמַלְּטוּנִי מִיַּד־צָר וּמִיַּד עָרִיצִים תִּפְדּֽוּנִי׃ | 23 |
੨੩ਜਾਂ ਵਿਰੋਧੀ ਦੇ ਹੱਥੋਂ ਮੈਨੂੰ ਛੁਡਾਓ, ਜਾਂ ਜ਼ਾਲਮਾਂ ਦੇ ਹੱਥੋਂ ਮੁੱਲ ਦੇ ਕੇ ਮੇਰਾ ਛੁਟਕਾਰਾ ਕਰਾਓ?
הוֹרוּנִי וַאֲנִי אַחֲרִישׁ וּמַה־שָּׁגִיתִי הָבִינוּ לִֽי׃ | 24 |
੨੪“ਮੈਨੂੰ ਸਿਖਾਓ ਤਾਂ ਮੈਂ ਚੁੱਪ ਹੋ ਜਾਂਵਾਂਗਾ, ਜਿੱਥੇ ਮੇਰੇ ਤੋਂ ਭੁੱਲ ਹੋਈ ਮੈਨੂੰ ਸਮਝਾਓ।
מַה־נִּמְרְצוּ אִמְרֵי־יֹשֶׁר וּמַה־יּוֹכִיחַ הוֹכֵחַ מִכֶּֽם׃ | 25 |
੨੫ਸਚਿਆਈ ਦੀਆਂ ਗੱਲਾਂ ਕਿੰਨੀਆਂ ਅਸਰ ਵਾਲੀਆਂ ਹੁੰਦੀਆਂ ਹਨ, ਪਰ ਤੁਹਾਡਾ ਝਿੜਕਣਾ ਕਿਹੜਾ ਝਿੜਕਣਾ ਹੈ?
הַלְהוֹכַח מִלִּים תַּחְשֹׁבוּ וּלְרוּחַ אִמְרֵי נֹאָֽשׁ׃ | 26 |
੨੬ਕੀ ਤੁਸੀਂ ਮੇਰੀਆਂ ਗੱਲਾਂ ਨੂੰ ਸੁਧਾਰਨਾ ਚਾਹੁੰਦੇ ਹੋ? ਪਰ ਨਿਰਾਸ਼ਾ ਦੀਆਂ ਗੱਲਾਂ ਹਵਾ ਹੀ ਹਨ!
אַף־עַל־יָתוֹם תַּפִּילוּ וְתִכְרוּ עַֽל־רֵיעֲכֶֽם׃ | 27 |
੨੭ਹਾਂ, ਤੁਸੀਂ ਯਤੀਮਾਂ ਉੱਤੇ ਪਰਚੀਆਂ ਪਾਉਂਦੇ ਹੋ, ਅਤੇ ਆਪਣੇ ਦੋਸਤ ਦਾ ਸੌਦਾ ਕਰਦੇ ਹੋ।
וְעַתָּה הוֹאִילוּ פְנוּ־בִי וְעַל־פְּנֵיכֶם אִם־אֲכַזֵּֽב׃ | 28 |
੨੮“ਹੁਣ ਤਾਂ ਕਿਰਪਾ ਕਰਕੇ ਮੇਰੇ ਵੱਲ ਮੂੰਹ ਕਰੋ, ਮੈਂ ਤੁਹਾਡੇ ਸਨਮੁਖ ਝੂਠ ਕਦੇ ਨਾ ਬੋਲਾਂਗਾ!
שֽׁוּבוּ־נָא אַל־תְּהִי עַוְלָה (ושבי) [וְשׁוּבוּ] עוֹד צִדְקִי־בָֽהּ׃ | 29 |
੨੯ਮੁੜੋ, ਕਿ ਬੇਇਨਸਾਫ਼ੀ ਨਾ ਹੋਵੇ, ਅਤੇ ਫੇਰ ਮੁੜੋ, ਮੈਂ ਉਸ ਵਿੱਚ ਧਰਮ ਉੱਤੇ ਹਾਂ।
הֲיֵשׁ־בִּלְשׁוֹנִי עַוְלָה אִם־חִכִּי לֹא־יָבִין הַוּֽוֹת׃ | 30 |
੩੦ਕੀ ਮੇਰੀ ਜੀਭ ਉੱਤੇ ਬੇਇਨਸਾਫ਼ੀ ਹੈ? ਕੀ ਮੈਂ ਬੁਰਿਆਈ ਨੂੰ ਨਹੀਂ ਪਛਾਣ ਸਕਦਾ?”