< יהושע 11 >
וַיְהִי כִּשְׁמֹעַ יָבִין מֶלֶךְ־חָצוֹר וַיִּשְׁלַח אֶל־יוֹבָב מֶלֶךְ מָדוֹן וְאֶל־מֶלֶךְ שִׁמְרוֹן וְאֶל־מֶלֶךְ אַכְשָֽׁף׃ | 1 |
੧ਜਦ ਹਾਸੋਰ ਦੇ ਰਾਜੇ ਯਾਬੀਨ ਨੇ ਇਹ ਸੁਣਿਆ ਤਾਂ ਉਸ ਨੇ ਮਾਦੋਨ ਦੇ ਰਾਜੇ ਯੋਬਾਬ ਅਤੇ ਸ਼ਿਮਰੋਨ ਦੇ ਰਾਜੇ ਅਤੇ ਅਕਸ਼ਾਫ਼ ਦੇ ਰਾਜੇ ਨੂੰ ਸੁਨੇਹਾ ਭੇਜਿਆ।
וְֽאֶל־הַמְּלָכִים אֲשֶׁר מִצְּפוֹן בָּהָר וּבָעֲרָבָה נֶגֶב כִּֽנְרוֹת וּבַשְּׁפֵלָה וּבְנָפוֹת דּוֹר מִיָּֽם׃ | 2 |
੨ਨਾਲੇ ਉਹਨਾਂ ਰਾਜਿਆਂ ਨੂੰ ਜਿਹੜੇ ਉਤਰ ਵੱਲ ਪਹਾੜੀ ਦੇਸ ਵਿੱਚ ਅਤੇ ਕਿੰਨਰਥ ਦੇ ਦੱਖਣ ਵੱਲ ਮੈਦਾਨ ਵਿੱਚ ਅਤੇ ਬੇਟ ਵਿੱਚ ਅਤੇ ਲਹਿੰਦੇ ਵੱਲ ਦੋਰ ਦੀਆਂ ਉਚਿਆਈਆਂ ਵਿੱਚ ਸਨ।
הַֽכְּנַעֲנִי מִמִּזְרָח וּמִיָּם וְהָאֱמֹרִי וְהַחִתִּי וְהַפְּרִזִּי וְהַיְבוּסִי בָּהָר וְהַֽחִוִּי תַּחַת חֶרְמוֹן בְּאֶרֶץ הַמִּצְפָּֽה׃ | 3 |
੩ਨਾਲੇ ਕਨਾਨੀਆਂ ਨੂੰ ਜਿਹੜੇ ਪੂਰਬ ਅਤੇ ਪੱਛਮ ਵੱਲ ਸਨ ਅਤੇ ਅਮੋਰੀਆਂ ਨੂੰ ਅਤੇ ਹਿੱਤੀਆਂ ਨੂੰ ਅਤੇ ਫ਼ਰਿੱਜ਼ੀਆਂ ਨੂੰ ਅਤੇ ਯਬੂਸੀਆਂ ਨੂੰ ਜਿਹੜੇ ਪਰਬਤ ਵਿੱਚ ਸਨ ਅਤੇ ਹਿੱਵੀਆਂ ਨੂੰ ਜਿਹੜੇ ਹਰਮੋਨ ਦੇ ਹੇਠ ਮਿਸਪਾਹ ਦੇ ਦੇਸ ਵਿੱਚ ਸਨ।
וַיֵּֽצְאוּ הֵם וְכׇל־מַֽחֲנֵיהֶם עִמָּם עַם־רָב כַּחוֹל אֲשֶׁר עַל־שְׂפַֽת־הַיָּם לָרֹב וְסוּס וָרֶכֶב רַב־מְאֹֽד׃ | 4 |
੪ਅਤੇ ਉਹ ਅਤੇ ਉਹਨਾਂ ਦੀਆਂ ਸਾਰੀਆਂ ਸੈਨਾਂ ਬਾਹਰ ਨਿੱਕਲੀਆਂ। ਉਹ ਢੇਰ ਸਾਰੇ ਲੋਕ ਗਿਣਤੀ ਵਿੱਚ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਸਨ ਨਾਲੇ ਘੋੜੇ ਅਤੇ ਰੱਥ ਵੀ ਬਹੁਤ ਹੀ ਸਨ।
וַיִּוָּעֲדוּ כֹּל הַמְּלָכִים הָאֵלֶּה וַיָּבֹאוּ וַיַּחֲנוּ יַחְדָּו אֶל־מֵי מֵרוֹם לְהִלָּחֵם עִם־יִשְׂרָאֵֽל׃ | 5 |
੫ਤਾਂ ਇਹ ਸਾਰੇ ਰਾਜੇ ਇਕੱਠੇ ਹੋਏ ਅਤੇ ਆ ਕੇ ਉਹਨਾਂ ਨੇ ਮੇਰੋਮ ਦੇ ਪਾਣੀਆਂ ਕੋਲ ਡੇਰੇ ਲਾਏ ਤਾਂ ਜੋ ਇਸਰਾਏਲ ਨਾਲ ਯੁੱਧ ਕਰਨ।
וַיֹּאמֶר יְהֹוָה אֶל־יְהוֹשֻׁעַ אַל־תִּירָא מִפְּנֵיהֶם כִּֽי־מָחָר כָּעֵת הַזֹּאת אָנֹכִי נֹתֵן אֶת־כֻּלָּם חֲלָלִים לִפְנֵי יִשְׂרָאֵל אֶת־סוּסֵיהֶם תְּעַקֵּר וְאֶת־מַרְכְּבֹתֵיהֶם תִּשְׂרֹף בָּאֵֽשׁ׃ | 6 |
੬ਉਸ ਤੋਂ ਬਾਅਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਉਹਨਾਂ ਦੇ ਅੱਗੋਂ ਨਾ ਡਰ ਕਿਉਂ ਜੋ ਭਲਕੇ ਇਸੇ ਵੇਲੇ ਮੈਂ ਇਹਨਾਂ ਸਾਰਿਆਂ ਨੂੰ ਇਸਰਾਏਲ ਦੇ ਵੱਸ ਵਿੱਚ ਕਰਕੇ ਮਰਵਾ ਦਿਆਂਗਾ! ਤੂੰ ਉਹਨਾਂ ਦੇ ਘੋੜਿਆਂ ਦੀਆਂ ਵਾਗਾਂ ਵੱਢੇਂਗਾ ਅਤੇ ਉਹਨਾਂ ਦੇ ਰੱਥਾਂ ਨੂੰ ਅੱਗ ਨਾਲ ਸਾੜੇਂਗਾ।
וַיָּבֹא יְהוֹשֻׁעַ וְכׇל־עַם הַמִּלְחָמָה עִמּוֹ עֲלֵיהֶם עַל־מֵי מֵרוֹם פִּתְאֹם וַֽיִּפְּלוּ בָּהֶֽם׃ | 7 |
੭ਸੋ ਯਹੋਸ਼ੁਆ ਅਤੇ ਉਹ ਦੇ ਨਾਲ ਸਾਰੇ ਯੋਧੇ ਉਹਨਾਂ ਦੇ ਵਿਰੁੱਧ ਮੇਰੋਮ ਦੇ ਪਾਣੀਆਂ ਕੋਲ ਅਚਾਨਕ ਉਹਨਾਂ ਉੱਤੇ ਆਣ ਪਏ।
וַיִּתְּנֵם יְהֹוָה בְּיַֽד־יִשְׂרָאֵל וַיַּכּוּם וַֽיִּרְדְּפוּם עַד־צִידוֹן רַבָּה וְעַד מִשְׂרְפוֹת מַיִם וְעַד־בִּקְעַת מִצְפֶּה מִזְרָחָה וַיַּכֻּם עַד־בִּלְתִּי הִשְׁאִיר־לָהֶם שָׂרִֽיד׃ | 8 |
੮ਅਤੇ ਯਹੋਵਾਹ ਨੇ ਉਹਨਾਂ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਮਾਰਿਆ ਅਤੇ ਵੱਡੇ ਸੀਦੋਨ ਤੱਕ ਅਤੇ ਮਿਸਰਫ਼ੋਥ-ਮਇਮ ਅਤੇ ਮਿਸਪੇਹ ਦੀ ਘਾਟੀ ਤੱਕ ਚੜ੍ਹਦੇ ਪਾਸੇ ਉਹਨਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੂੰ ਇਉਂ ਮਾਰਿਆ ਕਿ ਉਹਨਾਂ ਵਿੱਚੋਂ ਕਿਸੇ ਨੂੰ ਬਾਕੀ ਨਾ ਛੱਡਿਆ।
וַיַּעַשׂ לָהֶם יְהוֹשֻׁעַ כַּאֲשֶׁר אָמַר־לוֹ יְהֹוָה אֶת־סוּסֵיהֶם עִקֵּר וְאֶת־מַרְכְּבֹתֵיהֶם שָׂרַף בָּאֵֽשׁ׃ | 9 |
੯ਅਤੇ ਯਹੋਸ਼ੁਆ ਨੇ ਉਹਨਾਂ ਨਾਲ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਆਖਿਆ ਸੀ। ਉਸ ਉਹਨਾਂ ਦਿਆਂ ਘੋੜਿਆਂ ਦੀਆਂ ਨਾੜਾਂ ਨੂੰ ਵੱਢ ਸੁੱਟਿਆ ਅਤੇ ਉਹਨਾਂ ਦੇ ਰੱਥਾਂ ਨੂੰ ਅੱਗ ਨਾਲ ਸਾੜ ਦਿੱਤਾ।
וַיָּשׇׁב יְהוֹשֻׁעַ בָּעֵת הַהִיא וַיִּלְכֹּד אֶת־חָצוֹר וְאֶת־מַלְכָּהּ הִכָּה בֶחָרֶב כִּֽי־חָצוֹר לְפָנִים הִיא רֹאשׁ כׇּל־הַמַּמְלָכוֹת הָאֵֽלֶּה׃ | 10 |
੧੦ਤਾਂ ਇਸ ਸਮੇਂ ਯਹੋਸ਼ੁਆ ਮੁੜ ਆਇਆ ਅਤੇ ਹਾਸੋਰ ਨੂੰ ਲੈ ਲਿਆ ਅਤੇ ਉਸ ਦੇ ਰਾਜੇ ਨੂੰ ਤਲਵਾਰ ਨਾਲ ਵੱਢ ਸੁੱਟਿਆ ਕਿਉਂ ਜੋ ਹਾਸੋਰ ਪਹਿਲੇ ਸਮਿਆਂ ਵਿੱਚ ਇਹਨਾਂ ਸਾਰਿਆਂ ਰਾਜਿਆਂ ਦੀ ਰਾਜਧਾਨੀ ਸੀ।
וַיַּכּוּ אֶת־כׇּל־הַנֶּפֶשׁ אֲשֶׁר־בָּהּ לְפִי־חֶרֶב הַחֲרֵם לֹא נוֹתַר כׇּל־נְשָׁמָה וְאֶת־חָצוֹר שָׂרַף בָּאֵֽשׁ׃ | 11 |
੧੧ਉਹਨਾਂ ਨੇ ਸਾਰੇ ਪ੍ਰਾਣੀਆਂ ਨੂੰ ਜਿਹੜੇ ਉਸ ਦੇ ਵਿੱਚ ਸਨ ਤਲਵਾਰ ਦੀ ਧਾਰ ਨਾਲ ਵੱਢ ਕੇ ਉਹਨਾਂ ਦਾ ਸੱਤਿਆਨਾਸ ਕਰ ਸੁੱਟਿਆ। ਕੋਈ ਪ੍ਰਾਣੀ ਬਾਕੀ ਨਾ ਛੱਡਿਆ ਗਿਆ ਅਤੇ ਉਸ ਨੇ ਹਾਸੋਰ ਨੂੰ ਅੱਗ ਨਾਲ ਸਾੜ ਸੁੱਟਿਆ।
וְֽאֶת־כׇּל־עָרֵי הַמְּלָכִֽים־הָאֵלֶּה וְֽאֶת־כׇּל־מַלְכֵיהֶם לָכַד יְהוֹשֻׁעַ וַיַּכֵּם לְפִי־חֶרֶב הֶחֱרִים אוֹתָם כַּאֲשֶׁר צִוָּה מֹשֶׁה עֶבֶד יְהֹוָֽה׃ | 12 |
੧੨ਅਤੇ ਯਹੋਸ਼ੁਆ ਨੇ ਇਹਨਾਂ ਰਾਜਿਆਂ ਦੇ ਸਾਰੇ ਸ਼ਹਿਰ ਅਤੇ ਉਹਨਾਂ ਦੇ ਸਾਰੇ ਰਾਜੇ ਫੜ ਲਏ ਅਤੇ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਕੇ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ।
רַק כׇּל־הֶעָרִים הָעֹֽמְדוֹת עַל־תִּלָּם לֹא שְׂרָפָם יִשְׂרָאֵל זוּלָתִי אֶת־חָצוֹר לְבַדָּהּ שָׂרַף יְהוֹשֻֽׁעַ׃ | 13 |
੧੩ਇਕੱਲੇ ਹਾਸੋਰ ਤੋਂ ਛੁੱਟ ਜਿਹ ਨੂੰ ਯਹੋਸ਼ੁਆ ਨੇ ਸਾੜ ਦਿੱਤਾ ਸੀ ਬਾਕੀ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਆਪੋ ਆਪਣੇ ਥਾਂ ਤੇ ਵੱਸੇ ਹੋਏ ਸਨ ਇਸਰਾਏਲ ਨੇ ਨਾ ਸਾੜਿਆ।
וְכֹל שְׁלַל הֶעָרִים הָאֵלֶּה וְהַבְּהֵמָה בָּזְזוּ לָהֶם בְּנֵי יִשְׂרָאֵל רַק אֶֽת־כׇּל־הָאָדָם הִכּוּ לְפִי־חֶרֶב עַד־הִשְׁמִדָם אוֹתָם לֹא הִשְׁאִירוּ כׇּל־נְשָׁמָֽה׃ | 14 |
੧੪ਅਤੇ ਇਹਨਾਂ ਸ਼ਹਿਰਾਂ ਦੀ ਸਾਰੀ ਲੁੱਟ ਅਤੇ ਡੰਗਰ ਇਸਰਾਏਲੀਆਂ ਨੇ ਆਪਣੇ ਲਈ ਖੋਹ ਲਏ ਪਰ ਸਾਰੇ ਆਦਮੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਜਦ ਤੱਕ ਉਹਨਾਂ ਦਾ ਨਾਸ ਨਾ ਕਰ ਲਿਆ। ਕੋਈ ਪ੍ਰਾਣੀ ਬਾਕੀ ਨਾ ਛੱਡਿਆ।
כַּאֲשֶׁר צִוָּה יְהֹוָה אֶת־מֹשֶׁה עַבְדּוֹ כֵּן־צִוָּה מֹשֶׁה אֶת־יְהוֹשֻׁעַ וְכֵן עָשָׂה יְהוֹשֻׁעַ לֹא־הֵסִיר דָּבָר מִכֹּל אֲשֶׁר־צִוָּה יְהֹוָה אֶת־מֹשֶֽׁה׃ | 15 |
੧੫ਜਿਵੇਂ ਯਹੋਵਾਹ ਨੇ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ, ਉਸੇ ਤਰ੍ਹਾਂ ਹੀ ਮੂਸਾ ਨੇ ਯਹੋਸ਼ੁਆ ਨੂੰ ਹੁਕਮ ਦਿੱਤਾ ਸੀ ਅਤੇ ਉਸੇ ਤਰ੍ਹਾਂ ਹੀ ਯਹੋਸ਼ੁਆ ਨੇ ਕੀਤਾ। ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸ ਨੇ ਕੋਈ ਗੱਲ ਬਾਕੀ ਨਾ ਛੱਡੀ।
וַיִּקַּח יְהוֹשֻׁעַ אֶת־כׇּל־הָאָרֶץ הַזֹּאת הָהָר וְאֶת־כׇּל־הַנֶּגֶב וְאֵת כׇּל־אֶרֶץ הַגֹּשֶׁן וְאֶת־הַשְּׁפֵלָה וְאֶת־הָעֲרָבָה וְאֶת־הַר יִשְׂרָאֵל וּשְׁפֵלָתֹֽה׃ | 16 |
੧੬ਇਸ ਤਰ੍ਹਾਂ ਯਹੋਸ਼ੁਆ ਨੇ ਇਹ ਸਾਰਾ ਦੇਸ ਲੈ ਲਿਆ ਅਰਥਾਤ ਇਹ ਪਹਾੜੀ ਦੇਸ, ਸਾਰਾ ਦੱਖਣ, ਗੋਸ਼ਨ ਦਾ ਸਾਰਾ ਦੇਸ, ਬੇਟ, ਮੈਦਾਨ, ਇਸਰਾਏਲ ਦਾ ਪਹਾੜੀ ਦੇਸ ਅਤੇ ਉਸ ਦਾ ਬੇਟ।
מִן־הָהָר הֶֽחָלָק הָעוֹלֶה שֵׂעִיר וְעַד־בַּעַל גָּד בְּבִקְעַת הַלְּבָנוֹן תַּחַת הַר־חֶרְמוֹן וְאֵת כׇּל־מַלְכֵיהֶם לָכַד וַיַּכֵּם וַיְמִיתֵֽם׃ | 17 |
੧੭ਹਾਲਾਕ ਨਾਮੀ ਪਰਬਤ ਤੋਂ ਜਿਹੜਾ ਸੇਈਰ ਵੱਲ ਚੜ੍ਹਦਾ ਹੈ, ਬਆਲ ਗਾਦ ਤੱਕ ਜਿਹੜਾ ਲਬਾਨੋਨ ਦੀ ਘਾਟੀ ਵਿੱਚ ਹਰਮੋਨ ਪਰਬਤ ਦੇ ਹੇਠ ਹੈ ਅਤੇ ਉਹਨਾਂ ਦੇ ਸਾਰੇ ਰਾਜਿਆਂ ਨੂੰ ਫੜ ਲਿਆ ਅਤੇ ਜਾਨੋਂ ਮਾਰ ਦਿੱਤਾ।
יָמִים רַבִּים עָשָׂה יְהוֹשֻׁעַ אֶת־כׇּל־הַמְּלָכִים הָאֵלֶּה מִלְחָמָֽה׃ | 18 |
੧੮ਯਹੋਸ਼ੁਆ ਬਹੁਤ ਸਮੇਂ ਤੱਕ ਇਹਨਾਂ ਸਾਰਿਆਂ ਰਾਜਿਆਂ ਨਾਲ ਯੁੱਧ ਕਰਦਾ ਰਿਹਾ।
לֹא־הָיְתָה עִיר אֲשֶׁר הִשְׁלִימָה אֶל־בְּנֵי יִשְׂרָאֵל בִּלְתִּי הַחִוִּי יֹשְׁבֵי גִבְעוֹן אֶת־הַכֹּל לָקְחוּ בַמִּלְחָמָֽה׃ | 19 |
੧੯ਹਿੱਵੀਆਂ ਤੋਂ ਛੁੱਟ ਜਿਹੜੇ ਗਿਬਓਨ ਦੇ ਵਸਨੀਕ ਸਨ ਕੋਈ ਸ਼ਹਿਰ ਨਹੀਂ ਸੀ ਜਿਸ ਨੇ ਇਸਰਾਏਲੀਆਂ ਨਾਲ ਸੁਲਾਹ ਕੀਤੀ ਹੋਵੇ ਸਗੋਂ ਉਹਨਾਂ ਨੇ ਸਾਰਿਆਂ ਨੂੰ ਯੁੱਧ ਨਾਲ ਜਿੱਤ ਲਿਆ।
כִּי מֵאֵת יְהֹוָה ׀ הָֽיְתָה לְחַזֵּק אֶת־לִבָּם לִקְרַאת הַמִּלְחָמָה אֶת־יִשְׂרָאֵל לְמַעַן הַחֲרִימָם לְבִלְתִּי הֱיוֹת־לָהֶם תְּחִנָּה כִּי לְמַעַן הַשְׁמִידָם כַּֽאֲשֶׁר צִוָּה יְהֹוָה אֶת־מֹשֶֽׁה׃ | 20 |
੨੦ਕਿਉਂ ਜੋ ਇਹ ਯਹੋਵਾਹ ਵੱਲੋਂ ਹੋਇਆ ਕਿ ਉਹਨਾਂ ਦੇ ਮਨ ਕਠੋਰ ਹੋ ਗਏ ਅਤੇ ਉਹਨਾਂ ਨੇ ਇਸਰਾਏਲ ਨਾਲ ਯੁੱਧ ਕੀਤਾ ਤਾਂ ਜੋ ਉਹ ਉਹਨਾਂ ਦਾ ਸੱਤਿਆਨਾਸ ਕਰੇ ਅਤੇ ਉਹਨਾਂ ਉੱਤੇ ਕੋਈ ਦਯਾ ਨਾ ਹੋਵੇ ਪਰ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹ ਉਹਨਾਂ ਦਾ ਨਾਸ ਕਰੇ।
וַיָּבֹא יְהוֹשֻׁעַ בָּעֵת הַהִיא וַיַּכְרֵת אֶת־הָעֲנָקִים מִן־הָהָר מִן־חֶבְרוֹן מִן־דְּבִר מִן־עֲנָב וּמִכֹּל הַר יְהוּדָה וּמִכֹּל הַר יִשְׂרָאֵל עִם־עָרֵיהֶם הֶחֱרִימָם יְהוֹשֻֽׁעַ׃ | 21 |
੨੧ਫਿਰ ਉਸੇ ਸਮੇਂ ਯਹੋਸ਼ੁਆ ਨੇ ਆਣ ਕੇ ਅਨਾਕੀਆਂ ਨੂੰ ਪਹਾੜੀ ਦੇਸ ਵਿੱਚੋਂ ਵੱਢ ਸੁੱਟਿਆ ਅਰਥਾਤ ਹਬਰੋਨ, ਦਬੀਰ, ਅਨਾਬ ਅਤੇ ਯਹੂਦਾਹ ਦੇ ਸਾਰੇ ਪਹਾੜੀ ਦੇਸ ਅਤੇ ਇਸਰਾਏਲ ਦੇ ਸਾਰੇ ਪਹਾੜੀ ਦੇਸ ਤੋਂ ਯਹੋਸ਼ੁਆ ਨੇ ਉਹਨਾਂ ਦਾ ਨਾਲੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਸੁੱਟਿਆ।
לֹא־נוֹתַר עֲנָקִים בְּאֶרֶץ בְּנֵי יִשְׂרָאֵל רַק בְּעַזָּה בְּגַת וּבְאַשְׁדּוֹד נִשְׁאָֽרוּ׃ | 22 |
੨੨ਇਸਰਾਏਲੀਆਂ ਦੇ ਦੇਸ ਵਿੱਚ ਕੋਈ ਅਨਾਕੀ ਬਾਕੀ ਨਾ ਰਿਹਾ, ਕੇਵਲ ਅੱਜ਼ਾਹ, ਗਥ ਅਤੇ ਅਸ਼ਦੋਦ ਵਿੱਚ ਕੁਝ ਬਾਕੀ ਰਹਿ ਗਏ।
וַיִּקַּח יְהוֹשֻׁעַ אֶת־כׇּל־הָאָרֶץ כְּכֹל אֲשֶׁר דִּבֶּר יְהֹוָה אֶל־מֹשֶׁה וַיִּתְּנָהּ יְהוֹשֻׁעַ לְנַחֲלָה לְיִשְׂרָאֵל כְּמַחְלְקֹתָם לְשִׁבְטֵיהֶם וְהָאָרֶץ שָׁקְטָה מִמִּלְחָמָֽה׃ | 23 |
੨੩ਸੋ ਯਹੋਸ਼ੁਆ ਨੇ ਇਹ ਸਾਰਾ ਦੇਸ ਲੈ ਲਿਆ ਜਿਵੇਂ ਹੀ ਯਹੋਵਾਹ ਮੂਸਾ ਨਾਲ ਬੋਲਿਆ ਸੀ ਅਤੇ ਯਹੋਸ਼ੁਆ ਨੇ ਉਹ ਨੂੰ ਇਸਰਾਏਲ ਲਈ ਉਹਨਾਂ ਦੇ ਗੋਤਾਂ ਦੇ ਹਿੱਸਿਆਂ ਅਨੁਸਾਰ ਮਿਲਖ਼ ਵਿੱਚ ਦੇ ਦਿੱਤਾ। ਇਸ ਲਈ ਉਸ ਦੇਸ ਨੂੰ ਯੁੱਧ ਤੋਂ ਅਰਾਮ ਮਿਲਿਆ।