< שופטים 16 >
וַיֵּלֶךְ שִׁמְשׁוֹן עַזָּתָה וַיַּרְא־שָׁם אִשָּׁה זוֹנָה וַיָּבֹא אֵלֶֽיהָ׃ | 1 |
੧ਫੇਰ ਸਮਸੂਨ ਅੱਜ਼ਾਹ ਨੂੰ ਗਿਆ ਅਤੇ ਉੱਥੇ ਇੱਕ ਵੇਸਵਾ ਨੂੰ ਵੇਖ ਕੇ ਉਸ ਦੇ ਕੋਲ ਅੰਦਰ ਗਿਆ।
לַעַזָּתִים ׀ לֵאמֹר בָּא שִׁמְשׁוֹן הֵנָּה וַיָּסֹבּוּ וַיֶּאֶרְבוּ־לוֹ כׇל־הַלַּיְלָה בְּשַׁעַר הָעִיר וַיִּתְחָֽרְשׁוּ כׇל־הַלַּיְלָה לֵאמֹר עַד־אוֹר הַבֹּקֶר וַהֲרַגְנֻֽהוּ׃ | 2 |
੨ਜਦ ਅੱਜ਼ਾਹ ਦੇ ਲੋਕਾਂ ਨੂੰ ਖ਼ਬਰ ਮਿਲੀ ਕਿ ਸਮਸੂਨ ਇੱਥੇ ਆਇਆ ਹੈ ਤਾਂ ਉਨ੍ਹਾਂ ਨੇ ਉਸ ਨੂੰ ਘੇਰ ਲਿਆ, ਅਤੇ ਸਾਰੀ ਰਾਤ ਸ਼ਹਿਰ ਦੇ ਫਾਟਕ ਉੱਤੇ ਉਸ ਦੀ ਘਾਤ ਵਿੱਚ ਬੈਠੇ ਰਹੇ। ਉਹ ਸਾਰੀ ਰਾਤ ਇਹ ਕਹਿ ਕੇ ਚੁੱਪ-ਚਾਪ ਰਹੇ ਕਿ ਸਵੇਰ ਹੁੰਦੇ ਹੀ ਅਸੀਂ ਉਸ ਨੂੰ ਮਾਰ ਦਿਆਂਗੇ।
וַיִּשְׁכַּב שִׁמְשׁוֹן עַד־חֲצִי הַלַּיְלָה וַיָּקׇם ׀ בַּחֲצִי הַלַּיְלָה וַיֶּאֱחֹז בְּדַלְתוֹת שַֽׁעַר־הָעִיר וּבִשְׁתֵּי הַמְּזֻזוֹת וַיִּסָּעֵם עִֽם־הַבְּרִיחַ וַיָּשֶׂם עַל־כְּתֵפָיו וַֽיַּעֲלֵם אֶל־רֹאשׁ הָהָר אֲשֶׁר עַל־פְּנֵי חֶבְרֽוֹן׃ | 3 |
੩ਪਰ ਸਮਸੂਨ ਅੱਧੀ ਰਾਤ ਤੱਕ ਪਿਆ ਰਿਹਾ ਅਤੇ ਅੱਧੀ ਰਾਤ ਨੂੰ ਉੱਠ ਕੇ ਸ਼ਹਿਰ ਦੇ ਫਾਟਕ ਦੇ ਦੋਹਾਂ ਪੱਲਿਆਂ ਨੂੰ ਕਬਜ਼ਿਆਂ ਸਮੇਤ ਪੁੱਟ ਲਿਆ ਅਤੇ ਉਨ੍ਹਾਂ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਕੇ ਉਸ ਪਰਬਤ ਦੀ ਚੋਟੀ ਉੱਤੇ ਲੈ ਗਿਆ ਜੋ ਹਬਰੋਨ ਦੇ ਸਾਹਮਣੇ ਹੈ!
וַֽיְהִי אַחֲרֵי־כֵן וַיֶּאֱהַב אִשָּׁה בְּנַחַל שֹׂרֵק וּשְׁמָהּ דְּלִילָֽה׃ | 4 |
੪ਕੁਝ ਸਮੇਂ ਬਾਅਦ ਅਜਿਹਾ ਹੋਇਆ ਕਿ ਉਹ ਸੋਰੇਕ ਦੀ ਘਾਟੀ ਵਿੱਚ ਰਹਿਣ ਵਾਲੀ ਇੱਕ ਇਸਤਰੀ ਨਾਲ ਪਿਆਰ ਕਰਨ ਲੱਗਾ ਜਿਸ ਦਾ ਨਾਮ ਦਲੀਲਾਹ ਸੀ।
וַיַּעֲלוּ אֵלֶיהָ סַרְנֵי פְלִשְׁתִּים וַיֹּאמְרוּ לָהּ פַּתִּי אוֹתוֹ וּרְאִי בַּמֶּה כֹּחוֹ גָדוֹל וּבַמֶּה נוּכַל לוֹ וַאֲסַרְנוּהוּ לְעַנּוֹתוֹ וַאֲנַחְנוּ נִתַּן־לָךְ אִישׁ אֶלֶף וּמֵאָה כָּֽסֶף׃ | 5 |
੫ਫ਼ਲਿਸਤੀਆਂ ਦੇ ਸਰਦਾਰਾਂ ਨੇ ਉਸ ਇਸਤਰੀ ਦੇ ਕੋਲ ਜਾ ਕੇ ਕਿਹਾ, “ਤੂੰ ਉਸ ਨੂੰ ਫੁਸਲਾ ਕੇ ਪਤਾ ਕਰ ਕਿ ਉਸ ਦੀ ਵੱਡੀ ਸ਼ਕਤੀ ਦਾ ਕੀ ਭੇਤ ਹੈ ਅਤੇ ਅਸੀਂ ਉਸ ਨੂੰ ਕਿਸ ਤਰ੍ਹਾਂ ਵੱਸ ਵਿੱਚ ਕਰੀਏ ਕਿ ਉਸ ਨੂੰ ਬੰਨ੍ਹ ਕੇ ਅਧੀਨ ਕਰ ਲਈਏ, ਤਾਂ ਸਾਡੇ ਸਾਰਿਆਂ ਵਿੱਚੋਂ ਹਰ ਇੱਕ ਵਿਅਕਤੀ ਤੈਨੂੰ ਗਿਆਰਾਂ-ਗਿਆਰਾਂ ਸੌ ਚਾਂਦੀ ਦੇ ਸਿੱਕੇ ਦੇਵੇਗਾ।”
וַתֹּאמֶר דְּלִילָה אֶל־שִׁמְשׁוֹן הַגִּידָה־נָּא לִי בַּמֶּה כֹּחֲךָ גָדוֹל וּבַמֶּה תֵאָסֵר לְעַנּוֹתֶֽךָ׃ | 6 |
੬ਤਦ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਮੈਨੂੰ ਇਹ ਦੱਸ ਕਿ ਤੇਰੀ ਇਸ ਵੱਡੀ ਸ਼ਕਤੀ ਦਾ ਕੀ ਭੇਤ ਹੈ, ਅਤੇ ਤੈਨੂੰ ਕੋਈ ਕਿਸ ਤਰ੍ਹਾਂ ਬੰਨ੍ਹੇ ਕਿ ਤੈਨੂੰ ਅਧੀਨ ਕਰ ਲਵੇ?”
וַיֹּאמֶר אֵלֶיהָ שִׁמְשׁוֹן אִם־יַאַסְרֻנִי בְּשִׁבְעָה יְתָרִים לַחִים אֲשֶׁר לֹא־חֹרָבוּ וְחָלִיתִי וְהָיִיתִי כְּאַחַד הָֽאָדָֽם׃ | 7 |
੭ਸਮਸੂਨ ਨੇ ਉਸ ਨੂੰ ਕਿਹਾ, “ਜੇਕਰ ਕੋਈ ਮੈਨੂੰ ਸੱਤ ਹਰੀਆਂ ਛੰਮਕਾਂ ਨਾਲ ਬੰਨ੍ਹੇ ਜੋ ਸੁੱਕੀਆਂ ਨਾ ਹੋਣ, ਤਾਂ ਮੇਰਾ ਬਲ ਘੱਟ ਜਾਵੇਗਾ ਅਤੇ ਮੈਂ ਸਧਾਰਨ ਮਨੁੱਖਾਂ ਵਰਗਾ ਹੀ ਹੋ ਜਾਂਵਾਂਗਾ।”
וַיַּעֲלוּ־לָהּ סַרְנֵי פְלִשְׁתִּים שִׁבְעָה יְתָרִים לַחִים אֲשֶׁר לֹא־חֹרָבוּ וַתַּאַסְרֵהוּ בָּהֶֽם׃ | 8 |
੮ਤਦ ਫ਼ਲਿਸਤੀਆਂ ਦੇ ਸਰਦਾਰ ਸੱਤ ਹਰੀਆਂ ਛੰਮਕਾਂ ਜੋ ਅਜੇ ਸੁੱਕੀਆਂ ਨਹੀਂ ਸਨ, ਉਸ ਇਸਤਰੀ ਕੋਲ ਲੈ ਆਏ ਅਤੇ ਉਸ ਨੇ ਉਨ੍ਹਾਂ ਨਾਲ ਸਮਸੂਨ ਨੂੰ ਬੰਨ੍ਹਿਆ।
וְהָאֹרֵב יֹשֵׁב לָהּ בַּחֶדֶר וַתֹּאמֶר אֵלָיו פְּלִשְׁתִּים עָלֶיךָ שִׁמְשׁוֹן וַיְנַתֵּק אֶת־הַיְתָרִים כַּאֲשֶׁר יִנָּתֵק פְּתִֽיל־הַנְּעֹרֶת בַּהֲרִיחוֹ אֵשׁ וְלֹא נוֹדַע כֹּחֽוֹ׃ | 9 |
੯ਉਸ ਦੇ ਕੋਲ ਕੁਝ ਮਨੁੱਖ ਕੋਠੜੀ ਦੇ ਅੰਦਰ ਘਾਤ ਲਾ ਕੇ ਬੈਠੇ ਸਨ। ਤਦ ਦਲੀਲਾਹ ਨੇ ਉਸ ਨੂੰ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਤਾਂ ਉਸ ਨੇ ਛੰਮਕਾਂ ਨੂੰ ਇਸ ਤਰ੍ਹਾਂ ਤੋੜ ਦਿੱਤਾ ਜਿਵੇਂ ਸਣ ਦੀ ਲੱਟ ਅੱਗ ਨਾਲ ਸੜ ਜਾਂਦੀ ਹੈ, ਅਤੇ ਉਸ ਦੀ ਸ਼ਕਤੀ ਦਾ ਪਤਾ ਨਾ ਲੱਗਾ।
וַתֹּאמֶר דְּלִילָה אֶל־שִׁמְשׁוֹן הִנֵּה הֵתַלְתָּ בִּי וַתְּדַבֵּר אֵלַי כְּזָבִים עַתָּה הַגִּידָה־נָּא לִי בַּמֶּה תֵּאָסֵֽר׃ | 10 |
੧੦ਤਦ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਵੇਖ ਤੂੰ ਮੇਰੇ ਨਾਲ ਮਖ਼ੌਲ ਕੀਤਾ ਅਤੇ ਮੈਨੂੰ ਝੂਠ ਆਖਿਆ, ਹੁਣ ਮੈਨੂੰ ਦੱਸ ਕਿ ਤੂੰ ਕਿਸ ਤਰ੍ਹਾਂ ਬੰਨ੍ਹਿਆ ਜਾ ਸਕਦਾ ਹੈਂ।”
וַיֹּאמֶר אֵלֶיהָ אִם־אָסוֹר יַאַסְרוּנִי בַּעֲבֹתִים חֲדָשִׁים אֲשֶׁר לֹא־נַעֲשָׂה בָהֶם מְלָאכָה וְחָלִיתִי וְהָיִיתִי כְּאַחַד הָאָדָֽם׃ | 11 |
੧੧ਉਸ ਨੇ ਉਹ ਨੂੰ ਕਿਹਾ, “ਜੇਕਰ ਮੈਨੂੰ ਨਵੀਆਂ ਰੱਸੀਆਂ ਨਾਲ ਜੋ ਕਦੀ ਵਰਤੀਆਂ ਨਾ ਗਈਆਂ ਹੋਣ, ਘੁੱਟ ਕੇ ਬੰਨ੍ਹਿਆ ਜਾਵੇ ਤਾਂ ਮੈਂ ਨਿਰਬਲ ਹੋ ਜਾਂਵਾਂਗਾ ਅਤੇ ਸਧਾਰਨ ਮਨੁੱਖ ਵਰਗਾ ਹੋ ਜਾਂਵਾਂਗਾ।”
וַתִּקַּח דְּלִילָה עֲבֹתִים חֲדָשִׁים וַתַּאַסְרֵהוּ בָהֶם וַתֹּאמֶר אֵלָיו פְּלִשְׁתִּים עָלֶיךָ שִׁמְשׁוֹן וְהָאֹרֵב יֹשֵׁב בֶּחָדֶר וַֽיְנַתְּקֵם מֵעַל זְרֹעֹתָיו כַּחֽוּט׃ | 12 |
੧੨ਤਦ ਦਲੀਲਾਹ ਨਵੀਆਂ ਰੱਸੀਆਂ ਲਿਆਈ ਅਤੇ ਉਨ੍ਹਾਂ ਨਾਲ ਉਸ ਨੂੰ ਬੰਨ੍ਹ ਕੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ!” ਅਤੇ ਘਾਤ ਲਾਉਣ ਵਾਲੇ ਉਸ ਕੋਠੜੀ ਵਿੱਚ ਲੁਕੇ ਹੋਏ ਸਨ। ਤਦ ਉਸ ਨੇ ਆਪਣੀਆਂ ਬਾਹਾਂ ਉੱਤੋਂ ਰੱਸੀਆਂ ਨੂੰ ਧਾਗੇ ਵਾਂਗੂੰ ਤੋੜ ਸੁੱਟਿਆ।
וַתֹּאמֶר דְּלִילָה אֶל־שִׁמְשׁוֹן עַד־הֵנָּה הֵתַלְתָּ בִּי וַתְּדַבֵּר אֵלַי כְּזָבִים הַגִּידָה לִּי בַּמֶּה תֵּאָסֵר וַיֹּאמֶר אֵלֶיהָ אִם־תַּאַרְגִי אֶת־שֶׁבַע מַחְלְפוֹת רֹאשִׁי עִם־הַמַּסָּֽכֶת׃ | 13 |
੧੩ਫਿਰ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਇਸ ਵਾਰ ਵੀ ਤੂੰ ਮੇਰੇ ਨਾਲ ਮਖ਼ੌਲ ਹੀ ਕੀਤਾ ਅਤੇ ਝੂਠ ਬੋਲਿਆ ਹੈ, ਪਰ ਮੈਨੂੰ ਦੱਸ ਕਿ ਤੈਨੂੰ ਕਿਸ ਤਰ੍ਹਾਂ ਬੰਨ੍ਹਿਆ ਜਾ ਸਕਦਾ ਹੈ?” ਉਸ ਨੇ ਉਹ ਨੂੰ ਕਿਹਾ, “ਜੇ ਤੂੰ ਮੇਰੇ ਸਿਰ ਦੀਆਂ ਸੱਤੇ ਲਟਾਂ ਤਾਣੇ ਦੇ ਵਿੱਚ ਬੁਣ ਦੇਵੇਂ ਤਾਂ ਮੈਂ ਬੰਨ੍ਹਿਆ ਜਾਂਵਾਂਗਾ।”
וַתִּתְקַע בַּיָּתֵד וַתֹּאמֶר אֵלָיו פְּלִשְׁתִּים עָלֶיךָ שִׁמְשׁוֹן וַיִּיקַץ מִשְּׁנָתוֹ וַיִּסַּע אֶת־הַיְתַד הָאֶרֶג וְאֶת־הַמַּסָּֽכֶת׃ | 14 |
੧੪ਤਦ ਉਸ ਨੇ ਉਹ ਨੂੰ ਕਿੱਲੀ ਨਾਲ ਕੱਸ ਕੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਤਾਂ ਉਸ ਨੇ ਨੀਂਦ ਤੋਂ ਜਾਗ ਕੇ ਕਿੱਲੀ ਨੂੰ ਤਾਣੇ ਸਮੇਤ ਪੁੱਟ ਲਿਆ।
וַתֹּאמֶר אֵלָיו אֵיךְ תֹּאמַר אֲהַבְתִּיךְ וְלִבְּךָ אֵין אִתִּי זֶה שָׁלֹשׁ פְּעָמִים הֵתַלְתָּ בִּי וְלֹא־הִגַּדְתָּ לִּי בַּמֶּה כֹּחֲךָ גָדֽוֹל׃ | 15 |
੧੫ਤਦ ਦਲੀਲਾਹ ਨੇ ਉਸ ਨੂੰ ਕਿਹਾ, “ਤੇਰਾ ਮਨ ਤਾਂ ਮੇਰੇ ਨਾਲ ਨਹੀਂ ਲੱਗਾ, ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਤੂੰ ਮੈਨੂੰ ਪਿਆਰ ਕਰਦਾ ਹੈਂ? ਤੂੰ ਤਿੰਨੇ ਵਾਰੀ ਮੇਰੇ ਨਾਲ ਮਖ਼ੌਲ ਕੀਤਾ ਅਤੇ ਮੈਨੂੰ ਨਹੀਂ ਦੱਸਿਆ ਕਿ ਤੇਰੀ ਵੱਡੀ ਸ਼ਕਤੀ ਦਾ ਕੀ ਭੇਤ ਹੈ।”
וַיְהִי כִּֽי־הֵצִיקָה לּוֹ בִדְבָרֶיהָ כׇּל־הַיָּמִים וַתְּאַֽלְצֵהוּ וַתִּקְצַר נַפְשׁוֹ לָמֽוּת׃ | 16 |
੧੬ਅਤੇ ਅਜਿਹਾ ਹੋਇਆ ਕਿ ਜਦ ਉਸ ਨੇ ਦਿਨੋਂ-ਦਿਨ ਗੱਲਾਂ ਨਾਲ ਉਸ ਨੂੰ ਬਹੁਤ ਤੰਗ ਕੀਤਾ ਅਤੇ ਵੱਡਾ ਹਠ ਬੰਨ੍ਹਿਆ, ਇੱਥੋਂ ਤੱਕ ਕਿ ਉਸ ਦੇ ਪ੍ਰਾਣ ਮੌਤ ਮੰਗਦੇ ਸਨ।
וַיַּגֶּד־לָהּ אֶת־כׇּל־לִבּוֹ וַיֹּאמֶר לָהּ מוֹרָה לֹא־עָלָה עַל־רֹאשִׁי כִּֽי־נְזִיר אֱלֹהִים אֲנִי מִבֶּטֶן אִמִּי אִם־גֻּלַּחְתִּי וְסָר מִמֶּנִּי כֹחִי וְחָלִיתִי וְהָיִיתִי כְּכׇל־הָאָדָֽם׃ | 17 |
੧੭ਤਦ ਉਸ ਨੇ ਆਪਣੇ ਮਨ ਦਾ ਸਾਰਾ ਭੇਤ ਉਸ ਨੂੰ ਦੱਸ ਦਿੱਤਾ ਅਤੇ ਕਿਹਾ, “ਮੇਰੇ ਸਿਰ ਉੱਤੇ ਉਸਤਰਾ ਕਦੇ ਨਹੀਂ ਫਿਰਿਆ, ਕਿਉਂਕਿ ਮੈਂ ਆਪਣੀ ਮਾਂ ਦੇ ਢਿੱਡ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹਾਂ। ਜੇਕਰ ਕਦੇ ਮੇਰਾ ਸਿਰ ਮੁਨਿਆ ਜਾਵੇ ਤਾਂ ਮੇਰਾ ਜ਼ੋਰ ਘੱਟ ਜਾਵੇਗਾ ਅਤੇ ਮੈਂ ਨਿਰਬਲ ਹੋ ਜਾਂਵਾਂਗਾ ਅਤੇ ਸਧਾਰਨ ਮਨੁੱਖਾਂ ਵਰਗਾ ਹੋ ਜਾਂਵਾਂਗਾ।”
וַתֵּרֶא דְלִילָה כִּֽי־הִגִּיד לָהּ אֶת־כׇּל־לִבּוֹ וַתִּשְׁלַח וַתִּקְרָא לְסַרְנֵי פְלִשְׁתִּים לֵאמֹר עֲלוּ הַפַּעַם כִּֽי־הִגִּיד (לה) [לִי] אֶת־כׇּל־לִבּוֹ וְעָלוּ אֵלֶיהָ סַרְנֵי פְלִשְׁתִּים וַיַּעֲלוּ הַכֶּסֶף בְּיָדָֽם׃ | 18 |
੧੮ਜਦ ਦਲੀਲਾਹ ਨੇ ਵੇਖਿਆ ਕਿ ਉਸ ਨੇ ਆਪਣੇ ਮਨ ਦਾ ਸਾਰਾ ਭੇਤ ਖੋਲ੍ਹ ਦਿੱਤਾ ਹੈ ਤਾਂ ਉਸ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੰਦੇਸ਼ਾ ਭੇਜਿਆ, “ਇਸ ਵਾਰੀ ਚੜ੍ਹ ਆਓ ਕਿਉਂਕਿ ਜੋ ਕੁਝ ਉਸ ਦੇ ਮਨ ਵਿੱਚ ਸੀ, ਉਹ ਸਭ ਉਸ ਨੇ ਮੇਰੇ ਅੱਗੇ ਪ੍ਰਗਟ ਕੀਤਾ ਹੈ।” ਤਦ ਫ਼ਲਿਸਤੀਆਂ ਦੇ ਸਰਦਾਰ ਆਪਣੇ ਹੱਥ ਵਿੱਚ ਧਨ ਲੈ ਕੇ ਉਸ ਦੇ ਕੋਲ ਆਏ।
וַתְּיַשְּׁנֵהוּ עַל־בִּרְכֶּיהָ וַתִּקְרָא לָאִישׁ וַתְּגַלַּח אֶת־שֶׁבַע מַחְלְפוֹת רֹאשׁוֹ וַתָּחֶל לְעַנּוֹתוֹ וַיָּסַר כֹּחוֹ מֵעָלָֽיו׃ | 19 |
੧੯ਤਦ ਉਸ ਨੇ ਉਹ ਨੂੰ ਆਪਣੇ ਗੋਡਿਆਂ ਉੱਤੇ ਸੁਲਾ ਲਿਆ ਅਤੇ ਇੱਕ ਮਨੁੱਖ ਨੂੰ ਸੱਦ ਕੇ ਉਸ ਦੇ ਸਿਰ ਦੀਆਂ ਸੱਤੇ ਲਟਾਂ ਮੁਨਾ ਸੁੱਟੀਆਂ। ਫਿਰ ਉਹ ਉਸ ਨੂੰ ਛੇੜਨ ਲੱਗੀ ਅਤੇ ਉਸ ਦਾ ਜ਼ੋਰ ਉਸ ਕੋਲੋਂ ਜਾਂਦਾ ਰਿਹਾ।
וַתֹּאמֶר פְּלִשְׁתִּים עָלֶיךָ שִׁמְשׁוֹן וַיִּקַץ מִשְּׁנָתוֹ וַיֹּאמֶר אֵצֵא כְּפַעַם בְּפַעַם וְאִנָּעֵר וְהוּא לֹא יָדַע כִּי יְהֹוָה סָר מֵעָלָֽיו׃ | 20 |
੨੦ਤਾਂ ਉਸਨੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਉਹ ਨੀਂਦ ਤੋਂ ਜਾਗਿਆ ਅਤੇ ਸੋਚਣ ਲੱਗਾ, “ਮੈਂ ਪਹਿਲਾਂ ਵਾਂਗੂੰ ਬਾਹਰ ਨਿੱਕਲ ਕੇ ਆਪਣੇ ਆਪ ਨੂੰ ਹਿਲਾ ਕੇ ਖੋਲ੍ਹ ਲਵਾਂਗਾ।” ਪਰ ਉਹ ਨਹੀਂ ਜਾਣਦਾ ਸੀ ਕਿ ਯਹੋਵਾਹ ਉਸ ਤੋਂ ਅਲੱਗ ਹੋ ਗਿਆ ਹੈ।
וַיֹּאחֲזוּהוּ פְלִשְׁתִּים וַֽיְנַקְּרוּ אֶת־עֵינָיו וַיּוֹרִידוּ אוֹתוֹ עַזָּתָה וַיַּאַסְרוּהוּ בַּֽנְחֻשְׁתַּיִם וַיְהִי טוֹחֵן בְּבֵית (האסירים) [הָאֲסוּרִֽים]׃ | 21 |
੨੧ਤਦ ਫ਼ਲਿਸਤੀਆਂ ਨੇ ਉਸ ਨੂੰ ਫੜਿਆ ਅਤੇ ਉਸ ਦੀਆਂ ਅੱਖਾਂ ਕੱਢ ਦਿੱਤੀਆਂ, ਅਤੇ ਉਸ ਨੂੰ ਅੱਜ਼ਾਹ ਵਿੱਚ ਲੈ ਗਏ ਅਤੇ ਪਿੱਤਲ ਦੀਆਂ ਬੇੜੀਆਂ ਨਾਲ ਉਸ ਨੂੰ ਬੰਨ੍ਹ ਦਿੱਤਾ ਅਤੇ ਉਹ ਕੈਦਖ਼ਾਨੇ ਵਿੱਚ ਚੱਕੀ ਪੀਸਦਾ ਹੁੰਦਾ ਸੀ।
וַיָּחֶל שְׂעַר־רֹאשׁוֹ לְצַמֵּחַ כַּאֲשֶׁר גֻּלָּֽח׃ | 22 |
੨੨ਪਰ ਉਸ ਦਾ ਸਿਰ ਮੁੰਨਣ ਦੇ ਪਿੱਛੋਂ ਉਸ ਦੇ ਵਾਲ਼ ਫਿਰ ਵਧਣ ਲੱਗੇ।
וְסַרְנֵי פְלִשְׁתִּים נֶֽאֶסְפוּ לִזְבֹּחַ זֶֽבַח־גָּדוֹל לְדָגוֹן אֱלֹהֵיהֶם וּלְשִׂמְחָה וַיֹּאמְרוּ נָתַן אֱלֹהֵינוּ בְּיָדֵנוּ אֵת שִׁמְשׁוֹן אוֹיְבֵֽנוּ׃ | 23 |
੨੩ਤਦ ਫ਼ਲਿਸਤੀਆਂ ਦੇ ਸਰਦਾਰ ਇਕੱਠੇ ਹੋਏ ਤਾਂ ਜੋ ਆਪਣੇ ਦੇਵਤੇ ਦਾਗੋਨ ਦੇ ਅੱਗੇ ਵੱਡੀਆਂ ਭੇਟਾਂ ਚੜ੍ਹਾਉਣ ਅਤੇ ਅਨੰਦ ਕਰਨ ਕਿਉਂ ਜੋ ਉਹ ਕਹਿੰਦੇ ਸਨ ਕਿ ਸਾਡੇ ਦੇਵਤੇ ਨੇ ਸਾਡੇ ਵੈਰੀ ਸਮਸੂਨ ਨੂੰ ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ।
וַיִּרְאוּ אֹתוֹ הָעָם וַֽיְהַלְלוּ אֶת־אֱלֹהֵיהֶם כִּי אָמְרוּ נָתַן אֱלֹהֵינוּ בְיָדֵנוּ אֶת־אוֹיְבֵנוּ וְאֵת מַחֲרִיב אַרְצֵנוּ וַאֲשֶׁר הִרְבָּה אֶת־חֲלָלֵֽינוּ׃ | 24 |
੨੪ਜਦ ਲੋਕਾਂ ਨੇ ਉਸ ਨੂੰ ਵੇਖਿਆ ਤਾਂ ਇਹ ਕਹਿ ਕੇ ਆਪਣੇ ਦੇਵਤੇ ਦੀ ਉਸਤਤ ਕਰਨ ਲੱਗੇ, “ਸਾਡੇ ਦੇਵਤੇ ਨੇ ਸਾਡੇ ਵੈਰੀ ਨੂੰ ਜਿਸ ਨੇ ਸਾਡਾ ਦੇਸ਼ ਉਜਾੜ ਦਿੱਤਾ ਸੀ ਅਤੇ ਸਾਡੇ ਵਿੱਚੋਂ ਬਹੁਤ ਸਾਰਿਆਂ ਨੂੰ ਮਾਰ ਵੀ ਦਿੱਤਾ ਸੀ, ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ।”
וַֽיְהִי (כי טוב) [כְּטוֹב] לִבָּם וַיֹּאמְרוּ קִרְאוּ לְשִׁמְשׁוֹן וִישַֽׂחֶק־לָנוּ וַיִּקְרְאוּ לְשִׁמְשׁוֹן מִבֵּית (האסירים) [הָאֲסוּרִים] וַיְצַחֵק לִפְנֵיהֶם וַיַּעֲמִידוּ אוֹתוֹ בֵּין הָעַמּוּדִֽים׃ | 25 |
੨੫ਤਦ ਅਜਿਹਾ ਹੋਇਆ ਕਿ ਜਦ ਉਹ ਅਨੰਦ ਕਰ ਰਹੇ ਸਨ, ਤਾਂ ਉਨ੍ਹਾਂ ਨੇ ਕਿਹਾ, “ਸਮਸੂਨ ਨੂੰ ਬੁਲਾਓ ਜੋ ਸਾਡੇ ਅੱਗੇ ਤਮਾਸ਼ਾ ਕਰੇ,” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਕੈਦਖ਼ਾਨੇ ਵਿੱਚੋਂ ਬੁਲਵਾਇਆ ਅਤੇ ਉਹ ਉਨ੍ਹਾਂ ਦੇ ਅੱਗੇ ਤਮਾਸ਼ਾ ਕਰਨ ਲੱਗਾ, ਅਤੇ ਉਨ੍ਹਾਂ ਨੇ ਦੋ ਥੰਮ੍ਹਾਂ ਦੇ ਵਿਚਕਾਰ ਉਸ ਨੂੰ ਖੜ੍ਹਾ ਕਰ ਦਿੱਤਾ।
וַיֹּאמֶר שִׁמְשׁוֹן אֶל־הַנַּעַר הַמַּחֲזִיק בְּיָדוֹ הַנִּיחָה אוֹתִי (והימשני) [וַהֲמִישֵׁנִי] אֶת־הָֽעַמֻּדִים אֲשֶׁר הַבַּיִת נָכוֹן עֲלֵיהֶם וְאֶשָּׁעֵן עֲלֵיהֶֽם׃ | 26 |
੨੬ਤਦ ਸਮਸੂਨ ਨੇ ਉਸ ਮੁੰਡੇ ਨੂੰ ਜਿਸ ਨੇ ਉਹ ਦਾ ਹੱਥ ਫੜਿਆ ਹੋਇਆ ਸੀ ਕਿਹਾ, “ਮੈਨੂੰ ਉਨ੍ਹਾਂ ਥੰਮ੍ਹਾਂ ਉੱਤੇ ਜਿਨ੍ਹਾਂ ਉੱਤੇ ਇਹ ਘਰ ਟਿਕਿਆ ਹੋਇਆ ਹੈ, ਹੱਥ ਪਾ ਲੈਣ ਦੇ ਤਾਂ ਜੋ ਮੈਂ ਸਹਾਰਾ ਲਵਾਂ।”
וְהַבַּיִת מָלֵא הָאֲנָשִׁים וְהַנָּשִׁים וְשָׁמָּה כֹּל סַרְנֵי פְלִשְׁתִּים וְעַל־הַגָּג כִּשְׁלֹשֶׁת אֲלָפִים אִישׁ וְאִשָּׁה הָרֹאִים בִּשְׂחוֹק שִׁמְשֽׁוֹן׃ | 27 |
੨੭ਉਹ ਘਰ ਪੁਰਸ਼ਾਂ ਅਤੇ ਇਸਤਰੀਆਂ ਨਾਲ ਭਰਿਆ ਹੋਇਆ ਸੀ, ਅਤੇ ਫ਼ਲਿਸਤੀਆਂ ਦੇ ਸਾਰੇ ਸਰਦਾਰ ਵੀ ਉੱਥੇ ਸਨ ਅਤੇ ਲੱਗਭੱਗ ਤਿੰਨ ਹਜ਼ਾਰ ਇਸਤਰੀਆਂ ਅਤੇ ਪੁਰਖ ਛੱਤ ਉੱਤੇ ਸਨ, ਜਿਹੜੇ ਸਮਸੂਨ ਨੂੰ ਤਮਾਸ਼ਾ ਕਰਦੇ ਹੋਏ ਵੇਖ ਰਹੇ ਸਨ।
וַיִּקְרָא שִׁמְשׁוֹן אֶל־יְהֹוָה וַיֹּאמַר אֲדֹנָי יֱהֹוִה זׇכְרֵנִי נָא וְחַזְּקֵנִי נָא אַךְ הַפַּעַם הַזֶּה הָאֱלֹהִים וְאִנָּקְמָה נְקַם־אַחַת מִשְּׁתֵי עֵינַי מִפְּלִשְׁתִּֽים׃ | 28 |
੨੮ਤਦ ਸਮਸੂਨ ਨੇ ਯਹੋਵਾਹ ਦੇ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ ਯਹੋਵਾਹ, ਮੈਂ ਤੇਰੀ ਦੁਹਾਈ ਦਿੰਦਾ ਹਾਂ ਕਿ ਮੈਨੂੰ ਯਾਦ ਕਰ, ਹੇ ਪਰਮੇਸ਼ੁਰ ਇੱਕ ਵਾਰੀ ਹੋਰ ਮੈਨੂੰ ਸ਼ਕਤੀ ਦੇ ਤਾਂ ਜੋ ਮੈਂ ਫ਼ਲਿਸਤੀਆਂ ਤੋਂ ਇੱਕੋ ਵਾਰੀ ਆਪਣੀਆਂ ਦੋਵੇਂ ਅੱਖਾਂ ਦਾ ਬਦਲਾ ਲੈ ਲਵਾਂ!”
וַיִּלְפֹּת שִׁמְשׁוֹן אֶת־שְׁנֵי ׀ עַמּוּדֵי הַתָּוֶךְ אֲשֶׁר הַבַּיִת נָכוֹן עֲלֵיהֶם וַיִּסָּמֵךְ עֲלֵיהֶם אֶחָד בִּימִינוֹ וְאֶחָד בִּשְׂמֹאלֽוֹ׃ | 29 |
੨੯ਤਦ ਸਮਸੂਨ ਨੇ ਵਿਚਕਾਰਲੇ ਦੋਹਾਂ ਥੰਮ੍ਹਾਂ ਨੂੰ ਜਿਨ੍ਹਾਂ ਉੱਤੇ ਉਹ ਘਰ ਟਿਕਿਆ ਹੋਇਆ ਸੀ, ਫੜ੍ਹ ਕੇ ਇੱਕ ਉੱਤੇ ਸੱਜੇ ਹੱਥ ਨਾਲ ਅਤੇ ਦੂਜੇ ਨੂੰ ਖੱਬੇ ਹੱਥ ਨਾਲ ਜ਼ੋਰ ਲਾ ਦਿੱਤਾ।
וַיֹּאמֶר שִׁמְשׁוֹן תָּמוֹת נַפְשִׁי עִם־פְּלִשְׁתִּים וַיֵּט בְּכֹחַ וַיִּפֹּל הַבַּיִת עַל־הַסְּרָנִים וְעַל־כׇּל־הָעָם אֲשֶׁר־בּוֹ וַיִּהְיוּ הַמֵּתִים אֲשֶׁר הֵמִית בְּמוֹתוֹ רַבִּים מֵאֲשֶׁר הֵמִית בְּחַיָּֽיו׃ | 30 |
੩੦ਸਮਸੂਨ ਨੇ ਕਿਹਾ, “ਮੇਰੇ ਪ੍ਰਾਣ ਵੀ ਫ਼ਲਿਸਤੀਆਂ ਦੇ ਨਾਲ ਹੀ ਜਾਣ।” ਅਤੇ ਉਹ ਆਪਣਾ ਸਾਰਾ ਜ਼ੋਰ ਲਾ ਕੇ ਝੁਕਿਆ ਅਤੇ ਉਹ ਘਰ ਸਾਰੇ ਸਰਦਾਰਾਂ ਅਤੇ ਉਨ੍ਹਾਂ ਸਾਰਿਆਂ ਲੋਕਾਂ ਦੇ ਉੱਤੇ ਜੋ ਉਹ ਦੇ ਵਿੱਚ ਸਨ, ਡਿੱਗ ਪਿਆ। ਇਸ ਤਰ੍ਹਾਂ ਉਹ ਲੋਕ ਜਿਨ੍ਹਾਂ ਨੂੰ ਉਸ ਨੇ ਆਪਣੇ ਮਰਨ ਦੇ ਵੇਲੇ ਮਾਰਿਆ, ਉਨ੍ਹਾਂ ਨਾਲੋਂ ਵੱਧ ਸਨ ਜਿਨ੍ਹਾਂ ਨੂੰ ਉਸਨੇ ਆਪਣੇ ਜੀਉਂਦੇ ਜੀ ਮਾਰਿਆ ਸੀ।
וַיֵּרְדוּ אֶחָיו וְכׇל־בֵּית אָבִיהוּ וַיִּשְׂאוּ אֹתוֹ וַֽיַּעֲלוּ ׀ וַיִּקְבְּרוּ אוֹתוֹ בֵּין צׇרְעָה וּבֵין אֶשְׁתָּאֹל בְּקֶבֶר מָנוֹחַ אָבִיו וְהוּא שָׁפַט אֶת־יִשְׂרָאֵל עֶשְׂרִים שָׁנָֽה׃ | 31 |
੩੧ਤਦ ਉਸ ਦੇ ਭਰਾ ਅਤੇ ਉਸ ਦੇ ਪਿਤਾ ਦੇ ਘਰਾਣੇ ਦੇ ਸਾਰੇ ਲੋਕ ਆਏ ਅਤੇ ਉਸ ਨੂੰ ਚੁੱਕ ਕੇ ਲੈ ਗਏ, ਅਤੇ ਸਾਰਾਹ ਅਤੇ ਅਸ਼ਤਾਓਲ ਦੇ ਵਿਚਕਾਰ ਉਸ ਦੇ ਪਿਤਾ ਮਾਨੋਆਹ ਦੀ ਕਬਰ ਵਿੱਚ ਉਸ ਨੂੰ ਦੱਬਿਆ। ਉਸ ਨੇ ਵੀਹ ਸਾਲਾਂ ਤੱਕ ਇਸਰਾਏਲ ਦਾ ਨਿਆਂ ਕੀਤਾ।