< איכה 2 >

אֵיכָה יָעִיב בְּאַפּוֹ ׀ אֲדֹנָי אֶת־בַּת־צִיּוֹן הִשְׁלִיךְ מִשָּׁמַיִם אֶרֶץ תִּפְאֶרֶת יִשְׂרָאֵל וְלֹא־זָכַר הֲדֹם־רַגְלָיו בְּיוֹם אַפּֽוֹ׃ 1
ਹਾਏ! ਯਹੋਵਾਹ ਨੇ ਕਿਵੇਂ ਸੀਯੋਨ ਦੀ ਧੀ ਨੂੰ ਆਪਣੇ ਕ੍ਰੋਧ ਦੇ ਬੱਦਲ ਨਾਲ ਢੱਕ ਲਿਆ ਹੈ! ਉਸ ਨੇ ਇਸਰਾਏਲ ਦੀ ਸ਼ੋਭਾ ਨੂੰ ਅਕਾਸ਼ ਤੋਂ ਧਰਤੀ ਉੱਤੇ ਪਟਕ ਦਿੱਤਾ ਹੈ, ਅਤੇ ਆਪਣੇ ਕ੍ਰੋਧ ਦੇ ਦਿਨ ਆਪਣੇ ਪੈਰਾਂ ਦੀ ਚੌਂਕੀ ਨੂੰ ਯਾਦ ਨਾ ਕੀਤਾ।
בִּלַּע אֲדֹנָי (לא) [וְלֹא] חָמַל אֵת כׇּל־נְאוֹת יַעֲקֹב הָרַס בְּעֶבְרָתוֹ מִבְצְרֵי בַת־יְהוּדָה הִגִּיעַ לָאָרֶץ חִלֵּל מַמְלָכָה וְשָׂרֶֽיהָ׃ 2
ਯਹੋਵਾਹ ਨੇ ਯਾਕੂਬ ਦੀਆਂ ਸਾਰੀਆਂ ਬਸਤੀਆਂ ਨੂੰ ਬੇਤਰਸ ਹੋ ਕੇ ਨਿਗਲ ਲਿਆ, ਉਸ ਨੇ ਆਪਣੇ ਕ੍ਰੋਧ ਵਿੱਚ ਯਹੂਦਾਹ ਦੀ ਧੀ ਦੇ ਗੜ੍ਹ ਢਾਹ ਕੇ ਮਿੱਟੀ ਵਿੱਚ ਰਲਾ ਦਿੱਤੇ, ਉਸ ਨੇ ਰਾਜ ਨੂੰ ਅਤੇ ਉਸ ਦੇ ਹਾਕਮਾਂ ਨੂੰ ਅਸ਼ੁੱਧ ਠਹਿਰਾਇਆ ਹੈ।
גָּדַע בׇּֽחֳרִי־אַף כֹּל קֶרֶן יִשְׂרָאֵל הֵשִׁיב אָחוֹר יְמִינוֹ מִפְּנֵי אוֹיֵב וַיִּבְעַר בְּיַעֲקֹב כְּאֵשׁ לֶֽהָבָה אָכְלָה סָבִֽיב׃ 3
ਉਸ ਨੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਇਸਰਾਏਲ ਦੇ ਹਰੇਕ ਸਿੰਗ ਨੂੰ ਵੱਢ ਸੁੱਟਿਆ ਹੈ, ਉਸ ਨੇ ਵੈਰੀ ਦੇ ਸਾਹਮਣੇ ਉਹਨਾਂ ਦੀ ਸਹਾਇਤਾ ਕਰਨ ਤੋਂ ਆਪਣਾ ਸੱਜਾ ਹੱਥ ਪਿੱਛੇ ਖਿੱਚ ਲਿਆ, ਉਸ ਨੇ ਚਾਰ-ਚੁਫ਼ੇਰੇ ਭੜਕਦੀ ਹੋਈ ਅੱਗ ਦੀ ਤਰ੍ਹਾਂ ਯਾਕੂਬ ਨੂੰ ਸਾੜ ਦਿੱਤਾ ਹੈ।
דָּרַךְ קַשְׁתּוֹ כְּאוֹיֵב נִצָּב יְמִינוֹ כְּצָר וַֽיַּהֲרֹג כֹּל מַחֲמַדֵּי־עָיִן בְּאֹהֶל בַּת־צִיּוֹן שָׁפַךְ כָּאֵשׁ חֲמָתֽוֹ׃ 4
ਉਸ ਨੇ ਵੈਰੀ ਦੀ ਤਰ੍ਹਾਂ ਆਪਣਾ ਧਣੁੱਖ ਖਿੱਚਿਆ, ਅਤੇ ਵਿਰੋਧੀ ਦੀ ਤਰ੍ਹਾਂ ਆਪਣਾ ਸੱਜਾ ਹੱਥ ਚੁੱਕਿਆ ਹੈ, ਜਿੰਨੇ ਵੇਖਣ ਵਿੱਚ ਮਨਭਾਉਣੇ ਸਨ, ਉਨ੍ਹਾਂ ਸਾਰਿਆਂ ਨੂੰ ਉਸ ਨੇ ਵੱਢ ਸੁੱਟਿਆ ਹੈ, ਸੀਯੋਨ ਦੀ ਧੀ ਦੇ ਤੰਬੂ ਵਿੱਚ ਉਸ ਨੇ ਅੱਗ ਵਾਂਗੂੰ ਆਪਣੇ ਗੁੱਸੇ ਨੂੰ ਵਹਾਇਆ ਹੈ।
הָיָה אֲדֹנָי ׀ כְּאוֹיֵב בִּלַּע יִשְׂרָאֵל בִּלַּע כׇּל־אַרְמְנוֹתֶיהָ שִׁחֵת מִבְצָרָיו וַיֶּרֶב בְּבַת־יְהוּדָה תַּאֲנִיָּה וַאֲנִיָּֽה׃ 5
ਯਹੋਵਾਹ ਵੈਰੀ ਵਾਂਗਰ ਹੋ ਗਿਆ, ਉਸ ਨੇ ਇਸਰਾਏਲ ਨੂੰ ਨਿਗਲ ਲਿਆ, ਉਸ ਨੇ ਉਹ ਦੇ ਸਾਰੇ ਮਹਿਲਾਂ ਨੂੰ ਨਿਗਲ ਲਿਆ, ਅਤੇ ਉਹ ਦੇ ਗੜ੍ਹਾਂ ਨੂੰ ਢਾਹ ਸੁੱਟਿਆ ਹੈ, ਉਸ ਨੇ ਯਹੂਦਾਹ ਦੀ ਧੀ ਦਾ ਰੋਣਾ-ਪਿੱਟਣਾ ਬਹੁਤ ਵਧਾਇਆ ਹੈ।
וַיַּחְמֹס כַּגַּן שֻׂכּוֹ שִׁחֵת מֹעֲדוֹ שִׁכַּח יְהֹוָה ׀ בְּצִיּוֹן מוֹעֵד וְשַׁבָּת וַיִּנְאַץ בְּזַֽעַם־אַפּוֹ מֶלֶךְ וְכֹהֵֽן׃ 6
ਉਸ ਨੇ ਆਪਣੇ ਤੰਬੂ ਨੂੰ ਬਾਗ਼ ਦੀ ਮਚਾਨ ਵਾਂਗੂੰ ਢਾਹ ਸੁੱਟਿਆ, ਉਸ ਨੇ ਆਪਣੀ ਮੰਡਲੀ ਦੇ ਸਥਾਨ ਨੂੰ ਬਰਬਾਦ ਕਰ ਦਿੱਤਾ, ਯਹੋਵਾਹ ਨੇ ਸੀਯੋਨ ਵਿੱਚ ਠਹਿਰਾਏ ਹੋਏ ਪਰਬਾਂ ਅਤੇ ਸਬਤ ਨੂੰ ਵਿਸਾਰ ਦਿੱਤਾ, ਅਤੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਰਾਜਾ ਅਤੇ ਜਾਜਕ ਨੂੰ ਤੁੱਛ ਜਾਣਿਆ।
זָנַח אֲדֹנָי ׀ מִזְבְּחוֹ נִאֵר מִקְדָּשׁוֹ הִסְגִּיר בְּיַד־אוֹיֵב חוֹמֹת אַרְמְנוֹתֶיהָ קוֹל נָתְנוּ בְּבֵית־יְהֹוָה כְּיוֹם מוֹעֵֽד׃ 7
ਯਹੋਵਾਹ ਨੇ ਆਪਣੀ ਜਗਵੇਦੀ ਨੂੰ ਤਿਆਗ ਦਿੱਤਾ, ਉਸ ਨੇ ਆਪਣੇ ਪਵਿੱਤਰ ਸਥਾਨ ਨੂੰ ਘਿਰਣਾ ਕਰਕੇ ਛੱਡ ਦਿੱਤਾ, ਉਸ ਨੇ ਉਹ ਦੇ ਮਹਿਲਾਂ ਦੀਆਂ ਕੰਧਾਂ ਨੂੰ ਵੈਰੀਆਂ ਦੇ ਹੱਥ ਕਰ ਦਿੱਤਾ, ਉਹਨਾਂ ਨੇ ਯਹੋਵਾਹ ਦੇ ਭਵਨ ਵਿੱਚ ਅਜਿਹਾ ਰੌਲ਼ਾ ਪਾਇਆ, ਜਿਵੇਂ ਪਰਬ ਦੇ ਦਿਨ ਵਿੱਚ ਹੁੰਦਾ ਹੈ!
חָשַׁב יְהֹוָה ׀ לְהַשְׁחִית חוֹמַת בַּת־צִיּוֹן נָטָה קָו לֹא־הֵשִׁיב יָדוֹ מִבַּלֵּעַ וַיַּֽאֲבֶל־חֵל וְחוֹמָה יַחְדָּו אֻמְלָֽלוּ׃ 8
ਯਹੋਵਾਹ ਨੇ ਸੀਯੋਨ ਦੀ ਧੀ ਦੀ ਸ਼ਹਿਰਪਨਾਹ ਨੂੰ ਢਾਹੁਣਾ ਠਾਣ ਲਿਆ, ਉਸ ਨੇ ਮਾਪ ਦੀ ਡੋਰੀ ਖਿੱਚੀ, ਉਸ ਨੇ ਆਪਣਾ ਹੱਥ ਨਾਸ ਕਰਨ ਤੋਂ ਨਾ ਹਟਾਇਆ, ਉਸ ਨੇ ਕਿਲ੍ਹੇ ਅਤੇ ਸ਼ਹਿਰਪਨਾਹ ਦੋਵਾਂ ਤੋਂ ਵਿਰਲਾਪ ਕਰਾਇਆ, ਉਹ ਦੋਵੇਂ ਇਕੱਠੇ ਬਰਬਾਦ ਹੋ ਗਏ।
טָ בְעוּ בָאָרֶץ שְׁעָרֶיהָ אִבַּד וְשִׁבַּר בְּרִיחֶיהָ מַלְכָּהּ וְשָׂרֶיהָ בַגּוֹיִם אֵין תּוֹרָה גַּם־נְבִיאֶיהָ לֹא־מָצְאוּ חָזוֹן מֵיְהֹוָֽה׃ 9
ਉਹ ਦੇ ਫਾਟਕ ਧਰਤੀ ਵਿੱਚ ਧੱਸ ਗਏ ਹਨ, ਉਸ ਨੇ ਉਹ ਦੇ ਅਰਲਾਂ ਨੂੰ ਤੋੜ ਕੇ ਨਾਸ ਕੀਤਾ, ਉਹ ਦਾ ਰਾਜਾ ਅਤੇ ਹਾਕਮ ਉਨ੍ਹਾਂ ਕੌਮਾਂ ਵਿੱਚ ਹਨ, ਜਿੱਥੇ ਕੋਈ ਬਿਵਸਥਾ ਨਹੀਂ ਹੈ, ਉਹ ਦੇ ਨਬੀ ਯਹੋਵਾਹ ਤੋਂ ਦਰਸ਼ਣ ਨਹੀਂ ਪਾਉਂਦੇ।
יֵשְׁבוּ לָאָרֶץ יִדְּמוּ זִקְנֵי בַת־צִיּוֹן הֶֽעֱלוּ עָפָר עַל־רֹאשָׁם חָגְרוּ שַׂקִּים הוֹרִידוּ לָאָרֶץ רֹאשָׁן בְּתוּלֹת יְרוּשָׁלָֽ͏ִם׃ 10
੧੦ਸੀਯੋਨ ਦੀ ਧੀ ਦੇ ਬਜ਼ੁਰਗ ਜ਼ਮੀਨ ਉੱਤੇ ਚੁੱਪ-ਚਾਪ ਬੈਠੇ ਹਨ, ਉਹਨਾਂ ਨੇ ਆਪਣੇ ਸਿਰਾਂ ਵਿੱਚ ਮਿੱਟੀ ਪਾਈ ਹੈ, ਉਹਨਾਂ ਨੇ ਤੱਪੜ ਪਾ ਲਿਆ ਹੈ। ਯਰੂਸ਼ਲਮ ਦੀਆਂ ਕੁਆਰੀਆਂ ਨੇ ਆਪਣੇ ਸਿਰਾਂ ਨੂੰ ਧਰਤੀ ਤੱਕ ਝੁਕਾਇਆ ਹੈ।
כָּלוּ בַדְּמָעוֹת עֵינַי חֳמַרְמְרוּ מֵעַי נִשְׁפַּךְ לָאָרֶץ כְּבֵדִי עַל־שֶׁבֶר בַּת־עַמִּי בֵּֽעָטֵף עוֹלֵל וְיוֹנֵק בִּרְחֹבוֹת קִרְיָֽה׃ 11
੧੧ਮੇਰੀਆਂ ਅੱਖਾਂ ਰੋ-ਰੋ ਕੇ ਧੁੰਦਲੀਆਂ ਹੋ ਗਈਆਂ ਹਨ, ਮੇਰਾ ਦਿਲ ਬੇਚੈਨ ਹੈ, ਮੇਰੇ ਲੋਕਾਂ ਦੀ ਧੀ ਦੀ ਬਰਬਾਦੀ ਦੇ ਕਾਰਨ, ਮੇਰਾ ਕਾਲਜਾ ਫੱਟ ਗਿਆ ਹੈ, ਕਿਉਂਕਿ ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਸੁਰਤ ਪਏ ਹਨ।
לְאִמֹּתָם יֹֽאמְרוּ אַיֵּה דָּגָן וָיָיִן בְּהִֽתְעַטְּפָם כֶּֽחָלָל בִּרְחֹבוֹת עִיר בְּהִשְׁתַּפֵּךְ נַפְשָׁם אֶל־חֵיק אִמֹּתָֽם׃ 12
੧੨ਉਹ ਆਪਣੀਆਂ ਮਾਵਾਂ ਨੂੰ ਰੋ-ਰੋ ਕੇ ਪੁੱਛਦੇ ਹਨ, ਅੰਨ ਅਤੇ ਦਾਖਰਸ ਕਿੱਥੇ ਹਨ? ਉਹ ਸ਼ਹਿਰ ਦੀਆਂ ਗਲੀਆਂ ਵਿੱਚ ਜ਼ਖਮੀ ਮਨੁੱਖ ਵਾਗੂੰ ਬੇਸੁਰਤ ਹੋ ਕੇ, ਆਪਣੀਆਂ ਮਾਵਾਂ ਦੀ ਗੋਦ ਵਿੱਚ ਆਪਣਾ ਪ੍ਰਾਣ ਛੱਡ ਦਿੰਦੇ ਹਨ।
מָֽה־אֲעִידֵךְ מָה אֲדַמֶּה־לָּךְ הַבַּת יְרוּשָׁלַ͏ִם מָה אַשְׁוֶה־לָּךְ וַאֲנַֽחֲמֵךְ בְּתוּלַת בַּת־צִיּוֹן כִּֽי־גָדוֹל כַּיָּם שִׁבְרֵךְ מִי יִרְפָּא־לָֽךְ׃ 13
੧੩ਹੇ ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਆਖਾਂ, ਅਤੇ ਤੈਨੂੰ ਕਿਹ ਦੇ ਵਰਗੀ ਠਹਿਰਾਵਾਂ? ਹੇ ਸੀਯੋਨ ਦੀਏ ਕੁਆਰੀਏ ਧੀਏ! ਮੈਂ ਕਿਹ ਦੇ ਨਾਲ ਤੇਰੀ ਤੁਲਨਾ ਕਰਾਂ ਤਾਂ ਜੋ ਮੈਂ ਤੈਨੂੰ ਤਸੱਲੀ ਦਿਆਂ? ਕਿਉਂ ਜੋ ਤੇਰਾ ਜ਼ਖਮ ਸਾਗਰ ਵਾਂਗੂੰ ਵੱਡਾ ਹੈ, ਕੌਣ ਤੈਨੂੰ ਚੰਗਾ ਕਰ ਸਕੇਗਾ?
נְבִיאַיִךְ חָזוּ לָךְ שָׁוְא וְתָפֵל וְלֹֽא־גִלּוּ עַל־עֲוֺנֵךְ לְהָשִׁיב (שביתך) [שְׁבוּתֵךְ] וַיֶּחֱזוּ לָךְ מַשְׂאוֹת שָׁוְא וּמַדּוּחִֽים׃ 14
੧੪ਤੇਰੇ ਨਬੀਆਂ ਨੇ ਤੇਰੇ ਲਈ ਝੂਠੇ ਤੇ ਵਿਅਰਥ ਦਰਸ਼ਣ ਵੇਖੇ, ਉਹਨਾਂ ਨੇ ਤੇਰੇ ਅਪਰਾਧਾਂ ਨੂੰ ਪਰਗਟ ਨਾ ਕੀਤਾ, ਤਾਂ ਜੋ ਤੇਰੀ ਗ਼ੁਲਾਮੀ ਨੂੰ ਰੋਕ ਦਿੰਦੇ, ਪਰ ਉਹਨਾਂ ਨੇ ਤੇਰੇ ਲਈ ਵਿਅਰਥ ਤੇ ਭਰਮਾਉਣ ਵਾਲੇ ਅਗੰਮ ਵਾਕ ਬੋਲੇ,
סָֽפְקוּ עָלַיִךְ כַּפַּיִם כׇּל־עֹבְרֵי דֶרֶךְ שָֽׁרְקוּ וַיָּנִעוּ רֹאשָׁם עַל־בַּת יְרוּשָׁלָ͏ִם הֲזֹאת הָעִיר שֶׁיֹּֽאמְרוּ כְּלִילַת יֹפִי מָשׂוֹשׂ לְכׇל־הָאָֽרֶץ׃ 15
੧੫ਸਭ ਲੰਘਣ ਵਾਲੇ ਤੇਰੇ ਉੱਤੇ ਤਾੜੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ?”
פָּצוּ עָלַיִךְ פִּיהֶם כׇּל־אֹיְבַיִךְ שָֽׁרְקוּ וַיַּֽחַרְקוּ־שֵׁן אָמְרוּ בִּלָּעְנוּ אַךְ זֶה הַיּוֹם שֶׁקִּוִּינֻהוּ מָצָאנוּ רָאִֽינוּ׃ 16
੧੬ਤੇਰੇ ਸਾਰੇ ਵੈਰੀਆਂ ਨੇ ਤੇਰੇ ਵਿਰੁੱਧ ਆਪਣਾ ਮੂੰਹ ਅੱਡਿਆ ਹੈ, ਉਹ ਖਿੱਲ੍ਹੀ ਉਡਾਉਂਦੇ ਅਤੇ ਦੰਦ ਪੀਂਹਦੇ ਹਨ, ਉਹ ਆਖਦੇ ਹਨ, ਅਸੀਂ ਉਹ ਨੂੰ ਨਿਗਲ ਲਿਆ ਹੈ, ਅਸੀਂ ਇਸੇ ਹੀ ਦਿਨ ਨੂੰ ਤਾਂ ਉਡੀਕਦੇ ਸੀ, ਇਹ ਸਾਨੂੰ ਲੱਭ ਗਿਆ, ਅਸੀਂ ਇਸ ਨੂੰ ਵੇਖ ਲਿਆ ਹੈ!
עָשָׂה יְהֹוָה אֲשֶׁר זָמָם בִּצַּע אֶמְרָתוֹ אֲשֶׁר צִוָּה מִֽימֵי־קֶדֶם הָרַס וְלֹא חָמָל וַיְשַׂמַּח עָלַיִךְ אוֹיֵב הֵרִים קֶרֶן צָרָֽיִךְ׃ 17
੧੭ਯਹੋਵਾਹ ਨੇ ਉਹੋ ਕੀਤਾ, ਜੋ ਉਸ ਨੇ ਠਾਣਿਆ ਸੀ, ਉਸ ਨੇ ਆਪਣੇ ਬਚਨ ਨੂੰ ਪੂਰਾ ਕੀਤਾ, ਜਿਸ ਦਾ ਹੁਕਮ ਉਸ ਨੇ ਬੀਤੇ ਸਮਿਆਂ ਵਿੱਚ ਦਿੱਤਾ ਸੀ। ਉਸ ਨੇ ਤੈਨੂੰ ਢਾਹ ਦਿੱਤਾ ਅਤੇ ਤਰਸ ਨਾ ਖਾਧਾ, ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਉੱਤੇ ਅਨੰਦ ਕਰਾਇਆ, ਉਸ ਨੇ ਤੇਰੇ ਵਿਰੋਧੀਆਂ ਦੇ ਸਿੰਗ ਨੂੰ ਉੱਚਾ ਕੀਤਾ ਹੈ।
צָעַק לִבָּם אֶל־אֲדֹנָי חוֹמַת בַּת־צִיּוֹן הוֹרִידִי כַנַּחַל דִּמְעָה יוֹמָם וָלַיְלָה אַֽל־תִּתְּנִי פוּגַת לָךְ אַל־תִּדֹּם בַּת־עֵינֵֽךְ׃ 18
੧੮ਉਨ੍ਹਾਂ ਨੇ ਦਿਲ ਤੋਂ ਪ੍ਰਭੂ ਦੇ ਅੱਗੇ ਦੁਹਾਈ ਦਿੱਤੀ, ਹੇ ਸੀਯੋਨ ਦੀ ਧੀ ਦੀਏ ਕੰਧੇ, ਦਿਨ ਰਾਤ ਤੇਰੇ ਹੰਝੂ ਨਦੀ ਦੀ ਤਰ੍ਹਾਂ ਵਗਦੇ ਰਹਿਣ! ਤੂੰ ਅਰਾਮ ਨਾ ਕਰ, ਆਪਣੀਆਂ ਅੱਖਾਂ ਦੀ ਪੁਤਲੀ ਨੂੰ ਚੈਨ ਨਾ ਲੈਣ ਦੇ।
קוּמִי ׀ רֹנִּי (בליל) [בַלַּיְלָה] לְרֹאשׁ אַשְׁמֻרוֹת שִׁפְכִי כַמַּיִם לִבֵּךְ נֹכַח פְּנֵי אֲדֹנָי שְׂאִי אֵלָיו כַּפַּיִךְ עַל־נֶפֶשׁ עֽוֹלָלַיִךְ הָעֲטוּפִים בְּרָעָב בְּרֹאשׁ כׇּל־חוּצֽוֹת׃ 19
੧੯ਉੱਠ! ਰਾਤ ਦੇ ਹਰੇਕ ਪਹਿਰ ਦੇ ਅਰੰਭ ਵਿੱਚ ਚਿੱਲਾ! ਆਪਣਾ ਦਿਲ ਪ੍ਰਭੂ ਦੇ ਸਨਮੁਖ ਪਾਣੀ ਵਾਂਗੂੰ ਡੋਲ੍ਹ ਦੇ, ਆਪਣੇ ਬੱਚਿਆਂ ਦੀ ਜਾਨ ਦੀ ਖ਼ਾਤਰ ਉਸ ਦੀ ਵੱਲ ਆਪਣੇ ਹੱਥਾਂ ਨੂੰ ਫੈਲਾ, ਜਿਹੜੇ ਭੁੱਖ ਦੇ ਮਾਰੇ ਸਾਰੀਆਂ ਗਲੀਆਂ ਦੇ ਸਿਰੇ ਉੱਤੇ ਬੇਸੁਰਤ ਪਏ ਹਨ।
רְאֵה יְהֹוָה וְֽהַבִּיטָה לְמִי עוֹלַלְתָּ כֹּה אִם־תֹּאכַלְנָה נָשִׁים פִּרְיָם עֹלְלֵי טִפֻּחִים אִם־יֵהָרֵג בְּמִקְדַּשׁ אֲדֹנָי כֹּהֵן וְנָבִֽיא׃ 20
੨੦ਹੇ ਯਹੋਵਾਹ, ਵੇਖ! ਅਤੇ ਧਿਆਨ ਦੇ ਕਿ ਤੂੰ ਅਜਿਹਾ ਦੁੱਖ ਕਿਸਨੂੰ ਦਿੱਤਾ ਹੈ? ਕੀ ਇਸਤਰੀਆਂ ਆਪਣਾ ਫਲ ਅਰਥਾਤ ਆਪਣੇ ਲਾਡਲੇ ਬੱਚਿਆਂ ਨੂੰ ਖਾਣ? ਹੇ ਪ੍ਰਭੂ! ਕੀ ਜਾਜਕ ਅਤੇ ਨਬੀ ਤੇਰੇ ਪਵਿੱਤਰ ਸਥਾਨ ਵਿੱਚ ਵੱਢੇ ਜਾਣ?
שָׁכְבוּ לָאָרֶץ חוּצוֹת נַעַר וְזָקֵן בְּתוּלֹתַי וּבַחוּרַי נָפְלוּ בֶחָרֶב הָרַגְתָּ בְּיוֹם אַפֶּךָ טָבַחְתָּ לֹא חָמָֽלְתָּ׃ 21
੨੧ਜੁਆਨ ਅਤੇ ਬੁੱਢੇ ਗਲੀਆਂ ਵਿੱਚ ਜ਼ਮੀਨ ਉੱਤੇ ਪਏ ਹਨ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਤਲਵਾਰ ਨਾਲ ਡਿੱਗ ਪਏ। ਤੂੰ ਉਹਨਾਂ ਨੂੰ ਆਪਣੇ ਕ੍ਰੋਧ ਦੇ ਦਿਨ ਵਿੱਚ ਘਾਤ ਕੀਤਾ, ਤੂੰ ਉਹਨਾਂ ਨੂੰ ਵੱਢ ਸੁੱਟਿਆ ਅਤੇ ਤਰਸ ਨਾ ਖਾਧਾ!
תִּקְרָא כְיוֹם מוֹעֵד מְגוּרַי מִסָּבִיב וְלֹא הָיָה בְּיוֹם אַף־יְהֹוָה פָּלִיט וְשָׂרִיד אֲשֶׁר־טִפַּחְתִּי וְרִבִּיתִי אֹיְבִי כִלָּֽם׃ 22
੨੨ਤੂੰ ਮੇਰੇ ਵੈਰੀਆਂ ਦੇ ਕਾਰਨਾਂ ਨੂੰ, ਪਰਬ ਦੇ ਦਿਨ ਦੇ ਸਮਾਨ ਆਲੇ-ਦੁਆਲੇ ਤੋਂ ਬੁਲਾਇਆ ਹੈ, ਅਤੇ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਨਾ ਤਾਂ ਕੋਈ ਬਚ ਸਕਿਆ ਤੇ ਨਾ ਕੋਈ ਬਾਕੀ ਰਿਹਾ, ਜਿਨ੍ਹਾਂ ਨੂੰ ਮੈਂ ਪਾਲਿਆ ਪੋਸਿਆ, ਉਹਨਾਂ ਨੂੰ ਮੇਰੇ ਵੈਰੀਆਂ ਨੇ ਮਾਰ ਕੇ ਮੁਕਾ ਦਿੱਤਾ ਹੈ।

< איכה 2 >