< איכה 4 >
אֵיכָה יוּעַם זָהָב יִשְׁנֶא הַכֶּתֶם הַטּוֹב תִּשְׁתַּפֵּכְנָה אַבְנֵי־קֹדֶשׁ בְּרֹאשׁ כׇּל־חוּצֽוֹת׃ | 1 |
੧ਸੋਨਾ ਕਿਵੇਂ ਫਿੱਕਾ ਹੋ ਗਿਆ! ਖ਼ਰਾ ਸੋਨਾ ਕਿਵੇਂ ਬਦਲ ਗਿਆ? ਪਵਿੱਤਰ ਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖਿੱਲਰੇ ਪਏ ਹਨ!
בְּנֵי צִיּוֹן הַיְקָרִים הַמְסֻלָּאִים בַּפָּז אֵיכָה נֶחְשְׁבוּ לְנִבְלֵי־חֶרֶשׂ מַעֲשֵׂה יְדֵי יוֹצֵֽר׃ | 2 |
੨ਸੀਯੋਨ ਦੇ ਲਾਡਲੇ ਪੁੱਤਰ, ਜਿਹੜੇ ਸੋਨੇ ਦੇ ਤੁੱਲ ਸਨ, ਕਿਵੇਂ ਘੁਮਿਆਰ ਦੇ ਬਣਾਏ ਮਿੱਟੀ ਦੇ ਭਾਂਡਿਆਂ ਵਾਂਗੂੰ ਤੁੱਛ ਸਮਝੇ ਗਏ ਹਨ!
גַּם־[תַּנִּים] (תנין) חָלְצוּ שַׁד הֵינִיקוּ גּוּרֵיהֶן בַּת־עַמִּי לְאַכְזָר (כי ענים) [כַּיְעֵינִים] בַּמִּדְבָּֽר׃ | 3 |
੩ਗਿੱਦੜੀਆਂ ਵੀ ਆਪਣੀਆਂ ਛਾਤੀ ਤੋਂ ਆਪਣੇ ਬੱਚਿਆਂ ਨੂੰ ਦੁੱਧ ਚੁੰਘਾਉਂਦੀਆਂ ਹਨ, ਪਰ ਮੇਰੀ ਪਰਜਾ ਦੀ ਧੀ, ਉਜਾੜ ਦੇ ਸ਼ੁਤਰਮੁਰਗਾਂ ਵਾਂਗੂੰ ਨਿਰਦਈ ਹੋ ਗਈ ਹੈ!
דָּבַק לְשׁוֹן יוֹנֵק אֶל־חִכּוֹ בַּצָּמָא עֽוֹלָלִים שָׁאֲלוּ לֶחֶם פֹּרֵשׂ אֵין לָהֶֽם׃ | 4 |
੪ਦੁੱਧ ਚੁੰਘਣ ਵਾਲੇ ਬੱਚੇ ਦੀ ਜੀਭ ਪਿਆਸ ਦੇ ਕਾਰਨ ਤਾਲੂ ਨਾਲ ਜਾ ਲੱਗੀ ਹੈ, ਨਿਆਣੇ ਰੋਟੀ ਮੰਗਦੇ ਪਰ ਕੋਈ ਉਹਨਾਂ ਨੂੰ ਨਹੀਂ ਦਿੰਦਾ।
הָאֹֽכְלִים לְמַעֲדַנִּים נָשַׁמּוּ בַּחוּצוֹת הָאֱמֻנִים עֲלֵי תוֹלָע חִבְּקוּ אַשְׁפַּתּֽוֹת׃ | 5 |
੫ਜਿਹੜੇ ਸੁਆਦਲਾ ਭੋਜਨ ਖਾਂਦੇ ਸਨ, ਗਲੀਆਂ ਵਿੱਚ ਭੁੱਖੇ ਫਿਰਦੇ ਹਨ, ਜਿਹੜੇ ਮਖ਼ਮਲੀ ਕੱਪੜਿਆਂ ਵਿੱਚ ਪਲਦੇ ਸਨ, ਉਹ ਗੁਹੀਰਿਆਂ ਨੂੰ ਜੱਫ਼ੀਆਂ ਪਾਉਂਦੇ ਹਨ!
וַיִּגְדַּל עֲוֺן בַּת־עַמִּי מֵֽחַטַּאת סְדֹם הַֽהֲפוּכָה כְמוֹ־רָגַע וְלֹא־חָלוּ בָהּ יָדָֽיִם׃ | 6 |
੬ਮੇਰੀ ਪਰਜਾ ਦੀ ਧੀ ਦੀ ਬੁਰਿਆਈ ਸਦੂਮ ਦੇ ਪਾਪ ਨਾਲੋਂ ਵੱਡੀ ਹੈ, ਜਿਹੜਾ ਬਿਨ੍ਹਾਂ ਕਿਸੇ ਦੇ ਹੱਥ ਲਾਏ ਇੱਕ ਪਲ ਵਿੱਚ ਢਾਹਿਆ ਗਿਆ।
זַכּוּ נְזִירֶיהָ מִשֶּׁלֶג צַחוּ מֵחָלָב אָדְמוּ עֶצֶם מִפְּנִינִים סַפִּיר גִּזְרָתָֽם׃ | 7 |
੭ਉਹ ਦੇ ਪਤਵੰਤ ਬਰਫ਼ ਨਾਲੋਂ ਸ਼ੁੱਧ ਅਤੇ ਦੁੱਧ ਨਾਲੋਂ ਚਿੱਟੇ ਸਨ, ਉਹਨਾਂ ਦੇ ਸਰੀਰ ਮੂੰਗੇ ਨਾਲੋਂ ਲਾਲ ਸਨ, ਉਹਨਾਂ ਦੀ ਚਮਕ ਨੀਲਮ ਵਰਗੀ ਸੀ।
חָשַׁךְ מִשְּׁחוֹר תׇּֽאֳרָם לֹא נִכְּרוּ בַּחוּצוֹת צָפַד עוֹרָם עַל־עַצְמָם יָבֵשׁ הָיָה כָעֵֽץ׃ | 8 |
੮ਹੁਣ ਉਹਨਾਂ ਦਾ ਰੂਪ ਕਾਲਖ ਨਾਲੋਂ ਕਾਲਾ ਹੈ, ਉਹ ਬਜ਼ਾਰਾਂ ਵਿੱਚ ਪਹਿਚਾਣੇ ਨਹੀਂ ਜਾਂਦੇ, ਉਹਨਾਂ ਦਾ ਚਮੜਾ ਸੁੰਗੜ ਕੇ ਹੱਡੀਆਂ ਨਾਲ ਜੁੜ ਗਿਆ, ਉਹ ਸੁੱਕ ਕੇ ਲੱਕੜ ਵਾਂਗੂੰ ਹੋ ਗਿਆ ਹੈ।
טוֹבִים הָיוּ חַלְלֵי־חֶרֶב מֵֽחַלְלֵי רָעָב שֶׁהֵם יָזֻבוּ מְדֻקָּרִים מִתְּנוּבֹת שָׂדָֽי׃ | 9 |
੯ਤਲਵਾਰ ਦੇ ਮਾਰੇ ਹੋਏ, ਭੁੱਖ ਦੇ ਮਾਰੇ ਹੋਇਆਂ ਨਾਲੋਂ ਚੰਗੇ ਹਨ, ਖੇਤ ਦਾ ਫਲ ਨਾ ਮਿਲਣ ਕਰਕੇ, ਇਹਨਾਂ ਦਾ ਪ੍ਰਾਣ ਸੁੱਕਦਾ ਜਾਂਦਾ ਹੈ।
יְדֵי נָשִׁים רַחֲמָנִיּוֹת בִּשְּׁלוּ יַלְדֵיהֶן הָיוּ לְבָרוֹת לָמוֹ בְּשֶׁבֶר בַּת־עַמִּֽי׃ | 10 |
੧੦ਦਿਆਲੂ ਇਸਤਰੀਆਂ ਨੇ ਆਪਣੇ ਹੱਥੀਂ ਆਪਣੇ ਬੱਚਿਆਂ ਨੂੰ ਪਕਾਇਆ! ਮੇਰੀ ਪਰਜਾ ਦੀ ਧੀ ਦੀ ਬਰਬਾਦੀ ਵਿੱਚ, ਉਹ ਹੀ ਇਹਨਾਂ ਦਾ ਭੋਜਨ ਸਨ!
כִּלָּה יְהֹוָה אֶת־חֲמָתוֹ שָׁפַךְ חֲרוֹן אַפּוֹ וַיַּצֶּת־אֵשׁ בְּצִיּוֹן וַתֹּאכַל יְסֹדֹתֶֽיהָ׃ | 11 |
੧੧ਯਹੋਵਾਹ ਨੇ ਆਪਣਾ ਪੂਰਾ ਕਹਿਰ ਪਰਗਟ ਕੀਤਾ, ਉਸ ਨੇ ਆਪਣਾ ਭੜਕਦਾ ਕ੍ਰੋਧ ਡੋਲ੍ਹ ਦਿੱਤਾ, ਉਸ ਨੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਸਨੇ ਉਸ ਦੀਆਂ ਨੀਹਾਂ ਨੂੰ ਭਸਮ ਕਰ ਦਿੱਤਾ।
לֹא הֶאֱמִינוּ מַלְכֵי־אֶרֶץ (וכל) [כֹּל] יֹשְׁבֵי תֵבֵל כִּי יָבֹא צַר וְאוֹיֵב בְּשַׁעֲרֵי יְרוּשָׁלָֽ͏ִם׃ | 12 |
੧੨ਧਰਤੀ ਦੇ ਰਾਜੇ ਅਤੇ ਜਗਤ ਦੇ ਸਾਰੇ ਵਾਸੀ ਯਕੀਨ ਨਹੀਂ ਕਰਦੇ, ਕਿ ਵੈਰੀ ਅਤੇ ਵਿਰੋਧੀ ਯਰੂਸ਼ਲਮ ਦੇ ਫਾਟਕਾਂ ਵਿੱਚ ਆ ਵੜੇ।
מֵֽחַטֹּאות נְבִיאֶיהָ עֲוֺנֹת כֹּהֲנֶיהָ הַשֹּׁפְכִים בְּקִרְבָּהּ דַּם צַדִּיקִֽים׃ | 13 |
੧੩ਇਹ ਉਸ ਦੇ ਨਬੀਆਂ ਦੇ ਪਾਪ ਅਤੇ ਉਸ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ, ਜਿਨ੍ਹਾਂ ਨੇ ਉਹ ਦੇ ਵਿਚਕਾਰ ਧਰਮੀਆਂ ਦਾ ਲਹੂ ਵਹਾਇਆ।
נָעוּ עִוְרִים בַּֽחוּצוֹת נְגֹֽאֲלוּ בַּדָּם בְּלֹא יֽוּכְלוּ יִגְּעוּ בִּלְבֻשֵׁיהֶֽם׃ | 14 |
੧੪ਉਹ ਅੰਨ੍ਹਿਆਂ ਵਰਗੇ ਹੋ ਕੇ ਗਲੀਆਂ ਵਿੱਚ ਫਿਰਦੇ ਹਨ, ਉਹ ਲਹੂ ਨਾਲ ਇੰਨ੍ਹੇ ਅਸ਼ੁੱਧ ਹੋ ਗਏ ਹਨ, ਭਈ ਕੋਈ ਉਹਨਾਂ ਦੇ ਬਸਤਰ ਛੂਹ ਨਹੀਂ ਸਕਦਾ।
סוּרוּ טָמֵא קָרְאוּ לָמוֹ סוּרוּ סוּרוּ אַל־תִּגָּעוּ כִּי נָצוּ גַּם־נָעוּ אָֽמְרוּ בַּגּוֹיִם לֹא יוֹסִפוּ לָגֽוּר׃ | 15 |
੧੫ਲੋਕ ਉਹਨਾਂ ਨੂੰ ਪੁਕਾਰ ਕੇ ਆਖਦੇ ਹਨ “ਦੂਰ ਹੋਵੋ,” “ਭਰਿਸ਼ਟੇ ਹੋਇਓ! ਦੂਰ ਹੋਵੋ, ਦੂਰ ਹੋਵੋ! ਸਾਨੂੰ ਨਾ ਛੂਹੋ!” ਜਦ ਉਹ ਭੱਜ ਗਏ ਅਤੇ ਮਾਰੇ-ਮਾਰੇ ਫਿਰਨ ਲੱਗੇ, ਤਦ ਕੌਮਾਂ ਵਿੱਚ ਲੋਕ ਆਖਦੇ ਸਨ, “ਉਹ ਐਥੇ ਨਹੀਂ ਰਹਿ ਸਕਦੇ!”
פְּנֵי יְהֹוָה חִלְּקָם לֹא יוֹסִיף לְהַבִּיטָם פְּנֵי כֹהֲנִים לֹא נָשָׂאוּ (זקנים) [וּזְקֵנִים] לֹא חָנָֽנוּ׃ | 16 |
੧੬ਯਹੋਵਾਹ ਦੇ ਕ੍ਰੋਧ ਨੇ ਉਹਨਾਂ ਨੂੰ ਖਿਲਾਰ ਦਿੱਤਾ, ਉਹ ਫੇਰ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਨਹੀਂ ਕਰੇਗਾ, ਉਹਨਾਂ ਦੇ ਜਾਜਕਾਂ ਦਾ ਮਾਣ ਨਹੀਂ ਰੱਖਿਆ, ਨਾ ਬਜ਼ੁਰਗਾਂ ਉੱਤੇ ਕਿਰਪਾ ਕੀਤੀ।
(עודינה) [עוֹדֵינוּ] תִּכְלֶינָה עֵינֵינוּ אֶל־עֶזְרָתֵנוּ הָבֶל בְּצִפִּיָּתֵנוּ צִפִּינוּ אֶל־גּוֹי לֹא יוֹשִֽׁעַ׃ | 17 |
੧੭ਸਾਡੀਆਂ ਅੱਖਾਂ ਵਿਅਰਥ ਵਿੱਚ ਸਹਾਇਤਾ ਦੀ ਉਡੀਕ ਕਰਦਿਆਂ ਥੱਕ ਗਈਆਂ, ਅਸੀਂ ਇੱਕ ਕੌਮ ਦੀ ਉਡੀਕ ਕਰਦੇ ਰਹੇ, ਜਿਹੜੀ ਬਚਾ ਨਹੀਂ ਸਕਦੀ।
צָדוּ צְעָדֵינוּ מִלֶּכֶת בִּרְחֹבֹתֵינוּ קָרַב קִצֵּנוּ מָלְאוּ יָמֵינוּ כִּי־בָא קִצֵּֽנוּ׃ | 18 |
੧੮ਉਹ ਸਾਡੇ ਪੈਰਾਂ ਦੇ ਨਿਸ਼ਾਨਾਂ ਦਾ ਪਿੱਛਾ ਕਰਦੇ ਹਨ, ਕਿ ਅਸੀਂ ਆਪਣੇ ਚੌਂਕਾਂ ਦੇ ਵਿੱਚ ਵੀ ਨਹੀਂ ਜਾ ਸਕਦੇ, ਸਾਡਾ ਅੰਤ ਨੇੜੇ ਆਇਆ, ਸਾਡੇ ਦਿਨ ਪੂਰੇ ਹੋ ਗਏ, ਕਿਉਂ ਜੋ ਸਾਡਾ ਅੰਤ ਆ ਗਿਆ ਸੀ।
קַלִּים הָיוּ רֹדְפֵינוּ מִנִּשְׁרֵי שָׁמָיִם עַל־הֶהָרִים דְּלָקֻנוּ בַּמִּדְבָּר אָרְבוּ לָֽנוּ׃ | 19 |
੧੯ਸਾਡਾ ਪਿੱਛਾ ਕਰਨ ਵਾਲੇ ਅਕਾਸ਼ ਦੇ ਉਕਾਬਾਂ ਨਾਲੋਂ ਵੀ ਤੇਜ਼ ਸਨ, ਉਹ ਪਹਾੜਾਂ ਦੇ ਉੱਤੇ ਸਾਡੇ ਪਿੱਛੇ ਭੱਜੇ, ਉਹ ਉਜਾੜ ਵਿੱਚ ਸਾਡੀ ਘਾਤ ਵਿੱਚ ਬੈਠੇ ਸਨ।
רוּחַ אַפֵּינוּ מְשִׁיחַ יְהֹוָה נִלְכַּד בִּשְׁחִיתוֹתָם אֲשֶׁר אָמַרְנוּ בְּצִלּוֹ נִֽחְיֶה בַגּוֹיִֽם׃ | 20 |
੨੦ਯਹੋਵਾਹ ਦਾ ਮਸਹ ਕੀਤਾ ਹੋਇਆ, ਜੋ ਸਾਡੀਆਂ ਨਾਸਾਂ ਦਾ ਸਾਹ ਸੀ, ਜਿਸ ਦੇ ਵਿਖੇ ਅਸੀਂ ਕਹਿੰਦੇ ਸੀ, ਕਿ ਉਹ ਦੇ ਸਾਏ ਹੇਠ ਅਸੀਂ ਪਰਾਈਆਂ ਕੌਮਾਂ ਵਿੱਚ ਜੀਉਂਦੇ ਰਹਾਂਗੇ, ਉਹ ਉਹਨਾਂ ਦੇ ਪੁੱਟੇ ਹੋਏ ਟੋਇਆਂ ਵਿੱਚ ਫੜ੍ਹਿਆ ਗਿਆ!
שִׂישִׂי וְשִׂמְחִי בַּת־אֱדוֹם (יושבתי) [יוֹשֶׁבֶת] בְּאֶרֶץ עוּץ גַּם־עָלַיִךְ תַּעֲבׇר־כּוֹס תִּשְׁכְּרִי וְתִתְעָרִֽי׃ | 21 |
੨੧ਹੇ ਅਦੋਮ ਦੀਏ ਧੀਏ, ਜਿਹੜੀ ਊਜ਼ ਦੇ ਦੇਸ਼ ਵਿੱਚ ਵੱਸਦੀ ਹੈਂ, ਅਨੰਦ ਹੋ ਅਤੇ ਖੁਸ਼ੀ ਮਨਾ! ਇਹ ਪਿਆਲਾ ਤੇਰੇ ਤੱਕ ਵੀ ਪਹੁੰਚੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ!
תַּם־עֲוֺנֵךְ בַּת־צִיּוֹן לֹא יוֹסִיף לְהַגְלוֹתֵךְ פָּקַד עֲוֺנֵךְ בַּת־אֱדוֹם גִּלָּה עַל־חַטֹּאתָֽיִךְ׃ | 22 |
੨੨ਹੇ ਸੀਯੋਨ ਦੀਏ ਧੀਏ, ਤੇਰੀ ਬਦੀ ਦੀ ਸਜ਼ਾ ਪੂਰੀ ਹੋਈ, ਉਹ ਤੈਨੂੰ ਫੇਰ ਗੁਲਾਮ ਬਣਾ ਕੇ ਨਹੀਂ ਲੈ ਜਾਵੇਗਾ! ਹੇ ਅਦੋਮ ਦੀਏ ਧੀਏ, ਉਹ ਤੇਰੀ ਬਦੀ ਦੀ ਖ਼ਬਰ ਲਵੇਗਾ, ਉਹ ਤੇਰੇ ਪਾਪ ਉਘਾੜ ਦੇਵੇਗਾ!