< מִשְׁלֵי 18 >
לְֽתַאֲוָה יְבַקֵּשׁ נִפְרָד בְּכׇל־תּוּשִׁיָּה יִתְגַּלָּֽע׃ | 1 |
੧ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ।
לֹא־יַחְפֹּץ כְּסִיל בִּתְבוּנָה כִּי אִֽם־בְּהִתְגַּלּוֹת לִבּֽוֹ׃ | 2 |
੨ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ।
בְּֽבוֹא־רָשָׁע בָּא גַם־בּוּז וְֽעִם־קָלוֹן חֶרְפָּֽה׃ | 3 |
੩ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਰਾਦਰੀ ਦੇ ਨਾਲ ਸ਼ਰਮਿੰਦਗੀ ਆਉਂਦੀ ਹੈ।
מַיִם עֲמֻקִּים דִּבְרֵי פִי־אִישׁ נַחַל נֹבֵעַ מְקוֹר חׇכְמָֽה׃ | 4 |
੪ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ।
שְׂאֵת פְּנֵֽי־רָשָׁע לֹא־טוֹב לְהַטּוֹת צַדִּיק בַּמִּשְׁפָּֽט׃ | 5 |
੫ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।
שִׂפְתֵי כְסִיל יָבֹאוּ בְרִיב וּפִיו לְֽמַהֲלֻמוֹת יִקְרָֽא׃ | 6 |
੬ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ।
פִּֽי־כְסִיל מְחִתָּה־לוֹ וּשְׂפָתָיו מוֹקֵשׁ נַפְשֽׁוֹ׃ | 7 |
੭ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।
דִּבְרֵי נִרְגָּן כְּמִֽתְלַהֲמִים וְהֵם יָרְדוּ חַדְרֵי־בָֽטֶן׃ | 8 |
੮ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
גַּם מִתְרַפֶּה בִמְלַאכְתּוֹ אָח הוּא לְבַעַל מַשְׁחִֽית׃ | 9 |
੯ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।
מִגְדַּל־עֹז שֵׁם יְהֹוָה בּֽוֹ־יָרוּץ צַדִּיק וְנִשְׂגָּֽב׃ | 10 |
੧੦ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।
הוֹן עָשִׁיר קִרְיַת עֻזּוֹ וּכְחוֹמָה נִשְׂגָּבָה בְּמַשְׂכִּתֽוֹ׃ | 11 |
੧੧ਧਨੀ ਦਾ ਧਨ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ।
לִפְנֵי־שֶׁבֶר יִגְבַּהּ לֶב־אִישׁ וְלִפְנֵי כָבוֹד עֲנָוָֽה׃ | 12 |
੧੨ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ।
מֵשִׁיב דָּבָר בְּטֶרֶם יִשְׁמָע אִוֶּלֶת הִיא־לוֹ וּכְלִמָּֽה׃ | 13 |
੧੩ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ।
רֽוּחַ־אִישׁ יְכַלְכֵּל מַחֲלֵהוּ וְרוּחַ נְכֵאָה מִי יִשָּׂאֶֽנָּה׃ | 14 |
੧੪ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ?
לֵב נָבוֹן יִקְנֶה־דָּעַת וְאֹזֶן חֲכָמִים תְּבַקֶּשׁ־דָּֽעַת׃ | 15 |
੧੫ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
מַתָּן אָדָם יַרְחִיב לוֹ וְלִפְנֵי גְדֹלִים יַנְחֶֽנּוּ׃ | 16 |
੧੬ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
צַדִּיק הָרִאשׁוֹן בְּרִיבוֹ (יבא) [וּבָֽא־]רֵעֵהוּ וַחֲקָרֽוֹ׃ | 17 |
੧੭ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ।
מִדְיָנִים יַשְׁבִּית הַגּוֹרָל וּבֵין עֲצוּמִים יַפְרִֽיד׃ | 18 |
੧੮ਪਰਚੀਆਂ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।
אָח נִפְשָׁע מִקִּרְיַת־עֹז (ומדונים) [וּמִדְיָנִים] כִּבְרִיחַ אַרְמֽוֹן׃ | 19 |
੧੯ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ।
מִפְּרִי פִי־אִישׁ תִּשְׂבַּע בִּטְנוֹ תְּבוּאַת שְׂפָתָיו יִשְׂבָּֽע׃ | 20 |
੨੦ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।
מָוֶת וְחַיִּים בְּיַד־לָשׁוֹן וְאֹהֲבֶיהָ יֹאכַל פִּרְיָֽהּ׃ | 21 |
੨੧ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
מָצָא אִשָּׁה מָצָא טוֹב וַיָּפֶק רָצוֹן מֵיְהֹוָֽה׃ | 22 |
੨੨ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
תַּחֲנוּנִים יְדַבֶּר־רָשׁ וְעָשִׁיר יַעֲנֶה עַזּֽוֹת׃ | 23 |
੨੩ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।
אִישׁ רֵעִים לְהִתְרֹעֵעַ וְיֵשׁ אֹהֵב דָּבֵק מֵאָֽח׃ | 24 |
੨੪ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।