< מִשְׁלֵי 30 >
דִּבְרֵי ׀ אָגוּר בִּן־יָקֶה הַמַּשָּׂא נְאֻם הַגֶּבֶר לְאִֽיתִיאֵל לְאִיתִיאֵל וְאֻכָֽל׃ | 1 |
੧ਯਾਕਹ ਦੇ ਪੁੱਤਰ ਆਗੂਰ ਦੀਆਂ ਕਹਾਉਤਾਂ, ਉਹ ਮਨੁੱਖ ਈਥੀਏਲ, ਹਾਂ ਈਥੀਏਲ ਅਤੇ ਉੱਕਾਲ ਨੂੰ ਆਖਦਾ,
כִּי בַעַר אָנֹכִי מֵאִישׁ וְלֹֽא־בִינַת אָדָם לִֽי׃ | 2 |
੨ਸੱਚੀਂ ਮੁੱਚੀਂ ਮੈਂ ਹੋਰ ਮਨੁੱਖਾਂ ਨਾਲੋਂ ਪਸ਼ੂ ਵਰਗਾ ਹਾਂ, ਅਤੇ ਮੇਰੇ ਵਿੱਚ ਆਦਮੀ ਜਿਹੀ ਸਮਝ ਨਹੀਂ ਹੈ।
וְלֹֽא־לָמַדְתִּי חׇכְמָה וְדַעַת קְדֹשִׁים אֵדָֽע׃ | 3 |
੩ਮੈਂ ਬੁੱਧ ਦੀ ਸਿੱਖਿਆ ਨਹੀਂ ਪਾਈ, ਨਾ ਹੀ ਮੈਨੂੰ ਪਵਿੱਤਰ ਪੁਰਖ ਦਾ ਗਿਆਨ ਹੈ।
מִי עָלָֽה־שָׁמַיִם ׀ וַיֵּרַד מִי אָֽסַף־רוּחַ ׀ בְּחׇפְנָיו מִי צָֽרַר־מַיִם ׀ בַּשִּׂמְלָה מִי הֵקִים כׇּל־אַפְסֵי־אָרֶץ מַה־שְּׁמוֹ וּמַֽה־שֶּׁם־בְּנוֹ כִּי תֵדָֽע׃ | 4 |
੪ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ? ਜੇ ਤੂੰ ਜਾਣਦਾ ਹੈਂ, ਤਾਂ ਦੱਸ!
כׇּל־אִמְרַת אֱלוֹהַּ צְרוּפָה מָגֵן הוּא לַחֹסִים בּֽוֹ׃ | 5 |
੫ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ।
אַל־תּוֹסְףְּ עַל־דְּבָרָיו פֶּן־יוֹכִיחַ בְּךָ וְנִכְזָֽבְתָּ׃ | 6 |
੬ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜਨਾ ਦੇਵੇ ਅਤੇ ਤੂੰ ਝੂਠਾ ਨਿੱਕਲੇਂ।
שְׁתַּיִם שָׁאַלְתִּי מֵאִתָּךְ אַל־תִּמְנַע מִמֶּנִּי בְּטֶרֶם אָמֽוּת׃ | 7 |
੭ਮੈਂ ਤੇਰੇ ਤੋਂ ਦੋ ਵਰ ਮੰਗੇ ਹਨ, ਮੇਰੇ ਮਰਨ ਤੋਂ ਪਹਿਲਾਂ ਉਹਨਾਂ ਨੂੰ ਮੈਨੂੰ ਦੇਣ ਤੋਂ ਨਾ ਮੁੱਕਰੀਂ।
שָׁוְא ׀ וּֽדְבַר־כָּזָב הַרְחֵק מִמֶּנִּי רֵאשׁ וָעֹשֶׁר אַל־תִּֽתֶּן־לִי הַטְרִיפֵנִי לֶחֶם חֻקִּֽי׃ | 8 |
੮ਮਿੱਥਿਆ ਅਤੇ ਝੂਠ ਨੂੰ ਮੇਰੇ ਤੋਂ ਦੂਰ ਕਰ ਦੇ, ਮੈਨੂੰ ਨਾ ਤਾਂ ਗਰੀਬੀ ਨਾ ਧਨ ਦੇ, ਮੇਰੀ ਰੋਜ਼ ਦੀ ਰੋਟੀ ਮੈਨੂੰ ਖਿਲਾ,
פֶּן אֶשְׂבַּע ׀ וְכִחַשְׁתִּי וְאָמַרְתִּי מִי יְהֹוָה וּפֶֽן־אִוָּרֵשׁ וְגָנַבְתִּי וְתָפַשְׂתִּי שֵׁם אֱלֹהָֽי׃ | 9 |
੯ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ?” ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ।
אַל־תַּלְשֵׁן עֶבֶד אֶל־אֲדֹנָו פֶּֽן־יְקַלֶּלְךָ וְאָשָֽׁמְתָּ׃ | 10 |
੧੦ਦਾਸ ਦੀ ਉਹ ਦੇ ਸੁਆਮੀ ਦੇ ਅੱਗੇ ਨਿੰਦਿਆ ਨਾ ਕਰ, ਕਿਤੇ ਉਹ ਤੈਨੂੰ ਸਰਾਪ ਦੇਵੇ ਅਤੇ ਤੂੰ ਦੋਸ਼ੀ ਠਹਿਰੇਂ।
דּוֹר אָבִיו יְקַלֵּל וְאֶת־אִמּוֹ לֹא יְבָרֵֽךְ׃ | 11 |
੧੧ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ, ਅਤੇ ਆਪਣੀ ਮਾਂ ਨੂੰ ਮੁਬਾਰਕ ਨਹੀਂ ਕਹਿੰਦੇ।
דּוֹר טָהוֹר בְּעֵינָיו וּמִצֹּאָתוֹ לֹא רֻחָֽץ׃ | 12 |
੧੨ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸ਼ੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ।
דּוֹר מָה־רָמוּ עֵינָיו וְעַפְעַפָּיו יִנָּשֵֽׂאוּ׃ | 13 |
੧੩ਅਜਿਹੀ ਪੀੜ੍ਹੀ ਵੀ ਹੈ! ਉਹਨਾਂ ਦੀ ਦ੍ਰਿਸ਼ਟ ਕਿਹੀ ਘਮੰਡ ਭਰੀ ਹੈ, ਅਤੇ ਉਹਨਾਂ ਦੀਆਂ ਪਲਕਾਂ ਕੇਹੀਆਂ ਉਤਾਹਾਂ ਨੂੰ ਉੱਠੀਆਂ ਰਹਿੰਦੀਆਂ ਹਨ!
דּוֹר ׀ חֲרָבוֹת שִׁנָּיו וּֽמַאֲכָלוֹת מְֽתַלְּעֹתָיו לֶאֱכֹל עֲנִיִּים מֵאֶרֶץ וְאֶבְיוֹנִים מֵאָדָֽם׃ | 14 |
੧੪ਅਜਿਹੀ ਪੀੜ੍ਹੀ ਵੀ ਹੈ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।
לַעֲלוּקָה ׀ שְׁתֵּי בָנוֹת הַ ב ׀ הַב שָׁלוֹשׁ הֵנָּה לֹא תִשְׂבַּעְנָה אַרְבַּע לֹא־אָמְרוּ הֽוֹן׃ | 15 |
੧੫ਜੋਕ ਦੀਆਂ ਦੋ ਧੀਆਂ ਹਨ ਜੋ ਦੇ, ਦੇ ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ ਸਗੋਂ ਚਾਰ ਹਨ ਜੋ ਕਦੀ ਬਸ ਨਹੀਂ ਆਖਦੀਆਂ,
שְׁאוֹל וְעֹצֶר רָחַם אֶרֶץ לֹא־שָׂבְעָה מַּיִם וְאֵשׁ לֹא־אָמְרָה הֽוֹן׃ (Sheol ) | 16 |
੧੬ਪਤਾਲ ਅਤੇ ਬਾਂਝ ਦੀ ਕੁੱਖ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ “ਬਸ” ਨਹੀਂ ਆਖਦੀ। (Sheol )
עַיִן ׀ תִּלְעַג לְאָב וְתָבֻז לִֽיקְּהַת־אֵם יִקְּרוּהָ עֹֽרְבֵי־נַחַל וְֽיֹאכְלוּהָ בְנֵי־נָֽשֶׁר׃ | 17 |
੧੭ਜਿਹੜੀ ਅੱਖ ਪਿਉ ਦਾ ਮਖ਼ੌਲ ਉਡਾਉਂਦੀ ਹੈ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।
שְׁלֹשָׁה הֵמָּה נִפְלְאוּ מִמֶּנִּי (וארבע) [וְאַרְבָּעָה] לֹא יְדַעְתִּֽים׃ | 18 |
੧੮ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ,
דֶּרֶךְ הַנֶּשֶׁר ׀ בַּשָּׁמַיִם דֶּרֶךְ נָחָשׁ עֲלֵי־צוּר דֶּֽרֶךְ־אֳנִיָּה בְלֶב־יָם וְדֶרֶךְ גֶּבֶר בְּעַלְמָֽה׃ | 19 |
੧੯ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।
כֵּן ׀ דֶּרֶךְ אִשָּׁה מְנָאָפֶת אָכְלָה וּמָחֲתָה פִיהָ וְאָמְרָה לֹא־פָעַלְתִּי אָֽוֶן׃ | 20 |
੨੦ਵਿਭਚਾਰਨ ਦੀ ਚਾਲ ਵੀ ਇਸ ਤਰ੍ਹਾਂ ਦੀ ਹੈ, ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।
תַּחַת שָׁלוֹשׁ רָגְזָה אֶרֶץ וְתַחַת אַרְבַּע לֹא־תוּכַל שְׂאֵֽת׃ | 21 |
੨੧ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਗੱਲਾਂ ਕਰਕੇ, ਜਿਹੜੀਆਂ ਉਸ ਤੋਂ ਨਹੀਂ ਸਹਾਰੀਆਂ ਜਾਂਦੀਆਂ,
תַּֽחַת־עֶבֶד כִּי יִמְלוֹךְ וְנָבָל כִּי יִֽשְׂבַּֽע־לָֽחֶם׃ | 22 |
੨੨ਦਾਸ ਜਦ ਉਹ ਰਾਜਾ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,
תַּחַת שְׂנוּאָה כִּי תִבָּעֵל וְשִׁפְחָה כִּֽי־תִירַשׁ גְּבִרְתָּֽהּ׃ | 23 |
੨੩ਘਿਣਾਉਣੀ ਔਰਤ ਜਦ ਉਹ ਵਿਆਹੀ ਜਾਵੇ, ਅਤੇ ਗੋਲੀ ਜਦ ਉਹ ਆਪਣੀ ਮਾਲਕਣ ਦੀ ਵਾਰਿਸ ਬਣੇ।
אַרְבָּעָה הֵם קְטַנֵּי־אָרֶץ וְהֵמָּה חֲכָמִים מְחֻכָּמִֽים׃ | 24 |
੨੪ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ, ਪਰ ਤਾਂ ਵੀ ਬੜੀਆਂ ਸਿਆਣੀਆਂ ਹਨ,
הַנְּמָלִים עַם לֹא־עָז וַיָּכִינוּ בַקַּיִץ לַחְמָֽם׃ | 25 |
੨੫ਕੀੜੀਆਂ ਨਿਰਬਲ ਤਾਂ ਹਨ, ਤਾਂ ਵੀ ਗਰਮੀ ਵਿੱਚ ਆਪਣਾ ਅਨਾਜ਼ ਇਕੱਠਾ ਕਰ ਲੈਂਦੀਆਂ ਹਨ,
שְׁפַנִּים עַם לֹא־עָצוּם וַיָּשִׂימוּ בַסֶּלַע בֵּיתָֽם׃ | 26 |
੨੬ਪਹਾੜੀ ਬਿੱਜੂ ਭਾਵੇਂ ਨਿਰਬਲ ਹਨ, ਪਰ ਚਟਾਨਾਂ ਵਿੱਚ ਆਪਣਾ ਘਰ ਬਣਾਉਂਦੇ ਹਨ,
מֶלֶךְ אֵין לָאַרְבֶּה וַיֵּצֵא חֹצֵץ כֻּלּֽוֹ׃ | 27 |
੨੭ਟਿੱਡੀ ਦਲ ਦਾ ਕੋਈ ਰਾਜਾ ਨਹੀਂ, ਤਾਂ ਵੀ ਓਹ ਸੱਭੇ ਦਲ ਬੰਨ ਕੇ ਨਿੱਕਲਦੀਆਂ ਹਨ,
שְׂמָמִית בְּיָדַיִם תְּתַפֵּשׂ וְהִיא בְּהֵיכְלֵי מֶֽלֶךְ׃ | 28 |
੨੮ਕਿਰਲੀ ਤੂੰ ਹੱਥਾਂ ਵਿੱਚ ਫੜ ਸਕਦਾ ਹੈਂ, ਤਾਂ ਵੀ ਸ਼ਾਹੀ ਮਹਿਲਾਂ ਵਿੱਚ ਰਹਿੰਦੀ ਹੈ।
שְׁלֹשָׁה הֵמָּה מֵיטִיבֵי צָעַד וְאַרְבָּעָה מֵיטִבֵי לָֽכֶת׃ | 29 |
੨੯ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ, ਸਗੋਂ ਚਾਰ ਹਨ ਜਿਨ੍ਹਾਂ ਦੀ ਚਾਲ ਸੋਹਣੀ ਹੈ,
לַיִשׁ גִּבּוֹר בַּבְּהֵמָה וְלֹא־יָשׁוּב מִפְּנֵי־כֹֽל׃ | 30 |
੩੦ਇੱਕ ਤਾਂ ਬੱਬਰ ਸ਼ੇਰ ਜਿਹੜਾ ਸਾਰਿਆਂ ਪਸ਼ੂਆਂ ਵਿੱਚੋਂ ਜ਼ੋਰਾਵਰ ਹੈ, ਅਤੇ ਕਿਸੇ ਦੇ ਅੱਗੇ ਪਿੱਠ ਨਹੀਂ ਭੁਆਉਂਦਾ,
זַרְזִיר מׇתְנַיִם אוֹ־תָיִשׁ וּמֶלֶךְ אַלְקוּם עִמּֽוֹ׃ | 31 |
੩੧ਸ਼ਿਕਾਰੀ ਕੁੱਤਾ ਅਤੇ ਬੱਕਰਾ, ਅਤੇ ਰਾਜਾ ਜਦ ਸੈਨਾਂ ਉਹ ਦੇ ਨਾਲ ਹੈ।
אִם־נָבַלְתָּ בְהִתְנַשֵּׂא וְאִם־זַמּוֹתָ יָד לְפֶֽה׃ | 32 |
੩੨ਜੇ ਤੂੰ ਆਪਣੇ ਆਪ ਨੂੰ ਉੱਚਿਆਂ ਕਰਕੇ ਮੂਰਖਤਾ ਕੀਤੀ ਹੈ, ਜਾਂ ਕੋਈ ਬੁਰਾ ਮਤਾ ਪਕਾਇਆ ਹੈ ਤਾਂ ਆਪਣੇ ਮੂੰਹ ਉੱਤੇ ਹੱਥ ਰੱਖ,
כִּי מִיץ חָלָב יוֹצִיא חֶמְאָה וּֽמִיץ־אַף יוֹצִיא דָם וּמִיץ אַפַּיִם יוֹצִיא רִֽיב׃ | 33 |
੩੩ਕਿਉਂ ਜੋ ਦੁੱਧ ਰਿੜਕਣ ਨਾਲ ਮੱਖਣ ਨਿੱਕਲਦਾ ਹੈ, ਅਤੇ ਨੱਕ ਮਰੋੜਨ ਨਾਲ ਲਹੂ ਨਿੱਕਲਦਾ ਹੈ, ਅਤੇ ਕ੍ਰੋਧ ਭੜਕਾਉਣ ਨਾਲ ਝਗੜਾ ਪੈਦਾ ਹੁੰਦਾ ਹੈ।