< תהילים 50 >
מִזְמוֹר לְאָסָף אֵל ׀ אֱֽלֹהִים יְֽהֹוָה דִּבֶּר וַיִּקְרָא־אָרֶץ מִמִּזְרַח־שֶׁמֶשׁ עַד־מְבֹאֽוֹ׃ | 1 |
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਭਜਨ। ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜਦੇ ਤੋਂ ਉਹ ਦੇ ਲਹਿੰਦੇ ਤੱਕ ਧਰਤੀ ਨੂੰ ਸੱਦਿਆ ਹੈ।
מִצִּיּוֹן מִכְלַל־יֹפִי אֱלֹהִים הוֹפִֽיעַ׃ | 2 |
੨ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ।
יָבֹא אֱלֹהֵינוּ וְֽאַל־יֶחֱרַשׁ אֵשׁ־לְפָנָיו תֹּאכֵל וּסְבִיבָיו נִשְׂעֲרָה מְאֹֽד׃ | 3 |
੩ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ!
יִקְרָא אֶל־הַשָּׁמַיִם מֵעָל וְאֶל־הָאָרֶץ לָדִין עַמּֽוֹ׃ | 4 |
੪ਉਹ ਅਕਾਸ਼ ਨੂੰ ਉਤਾਹਾਂ ਪੁਕਾਰਦਾ ਹੈ, ਅਤੇ ਧਰਤੀ ਨੂੰ ਵੀ, ਕਿ ਉਹ ਆਪਣੀ ਪਰਜਾ ਦਾ ਨਿਆਂ ਕਰੇ।
אִסְפוּ־לִי חֲסִידָי כֹּרְתֵי בְרִיתִי עֲלֵי־זָֽבַח׃ | 5 |
੫ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ।
וַיַּגִּידוּ שָׁמַיִם צִדְקוֹ כִּֽי־אֱלֹהִים ׀ שֹׁפֵט הוּא סֶֽלָה׃ | 6 |
੬ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ। ਸਲਹ।
שִׁמְעָה עַמִּי ׀ וַאֲדַבֵּרָה יִשְׂרָאֵל וְאָעִידָה בָּךְ אֱלֹהִים אֱלֹהֶיךָ אָנֹֽכִי׃ | 7 |
੭ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ!
לֹא עַל־זְבָחֶיךָ אוֹכִיחֶךָ וְעוֹלֹתֶיךָ לְנֶגְדִּי תָמִֽיד׃ | 8 |
੮ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ।
לֹא־אֶקַּח מִבֵּיתְךָ פָר מִמִּכְלְאֹתֶיךָ עַתּוּדִֽים׃ | 9 |
੯ਮੈਂ ਨਾ ਤੇਰੇ ਘਰ ਤੋਂ ਬਲ਼ਦ, ਨਾ ਤੇਰੇ ਵਾੜਿਆਂ ਤੋਂ ਬੱਕਰੇ ਲਵਾਂਗਾ,
כִּי־לִי כׇל־חַיְתוֹ־יָעַר בְּהֵמוֹת בְּהַרְרֵי־אָֽלֶף׃ | 10 |
੧੦ਕਿਉਂ ਜੋ ਜੰਗਲ ਦੇ ਸਾਰੇ ਦਰਿੰਦੇ ਮੇਰੇ ਹਨ, ਨਾਲੇ ਹਜ਼ਾਰਾਂ ਪਹਾੜਾਂ ਦੇ ਡੰਗਰ।
יָדַעְתִּי כׇּל־עוֹף הָרִים וְזִיז שָׂדַי עִמָּדִֽי׃ | 11 |
੧੧ਪਹਾੜਾਂ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ, ਅਤੇ ਮੈਦਾਨ ਦੇ ਜਾਨਵਰ ਮੇਰੇ ਹਨ।
אִם־אֶרְעַב לֹא־אֹמַר לָךְ כִּי־לִי תֵבֵל וּמְלֹאָֽהּ׃ | 12 |
੧੨ਮੈਂ ਜੇ ਭੁੱਖਾ ਹੁੰਦਾ ਤਾਂ ਤੈਨੂੰ ਨਾ ਆਖਦਾ, ਕਿਉਂ ਜੋ ਜਗਤ ਅਤੇ ਉਹ ਦੀ ਭਰਪੂਰੀ ਮੇਰੀ ਹੈ।
הַאוֹכַל בְּשַׂר אַבִּירִים וְדַם עַתּוּדִים אֶשְׁתֶּֽה׃ | 13 |
੧੩ਭਲਾ, ਮੈਂ ਬਲ਼ਦਾਂ ਦਾ ਮਾਸ ਖਾਵਾਂ? ਜਾਂ ਬੱਕਰਿਆਂ ਦੀ ਰੱਤ ਪੀਵਾਂ?
זְבַח לֵאלֹהִים תּוֹדָה וְשַׁלֵּם לְעֶלְיוֹן נְדָרֶֽיךָ׃ | 14 |
੧੪ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,
וּקְרָאֵנִי בְּיוֹם צָרָה אֲחַלֶּצְךָ וּֽתְכַבְּדֵֽנִי׃ | 15 |
੧੫ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।
וְלָרָשָׁע ׀ אָמַר אֱלֹהִים מַה־לְּךָ לְסַפֵּר חֻקָּי וַתִּשָּׂא בְרִיתִי עֲלֵי־פִֽיךָ׃ | 16 |
੧੬ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ?
וְאַתָּה שָׂנֵאתָ מוּסָר וַתַּשְׁלֵךְ דְּבָרַי אַחֲרֶֽיךָ׃ | 17 |
੧੭ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ।
אִם־רָאִיתָ גַנָּב וַתִּרֶץ עִמּוֹ וְעִם מְנָאֲפִים חֶלְקֶֽךָ׃ | 18 |
੧੮ਜਦ ਤੂੰ ਚੋਰ ਨੂੰ ਵੇਖਿਆ ਤਾਂ ਤੂੰ ਉਹ ਦੇ ਨਾਲ ਰਲ ਗਿਆ, ਅਤੇ ਵਿਭਚਾਰੀਆਂ ਦਾ ਸਾਂਝੀ ਹੋਇਆ!
פִּיךָ שָׁלַחְתָּ בְרָעָה וּלְשׁוֹנְךָ תַּצְמִיד מִרְמָֽה׃ | 19 |
੧੯ਤੂੰ ਆਪਣੇ ਮੂੰਹ ਨੂੰ ਬੁਰਿਆਈ ਲਈ ਖੋਲਿਆ ਹੈ, ਅਤੇ ਤੇਰੀ ਰਸਨਾ ਧੋਖਾ ਘੜਦੀ ਹੈ।
תֵּשֵׁב בְּאָחִיךָ תְדַבֵּר בְּבֶֽן־אִמְּךָ תִּתֶּן־דֹּֽפִי׃ | 20 |
੨੦ਤੂੰ ਬਹਿ ਕੇ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈਂ, ਆਪਣੇ ਸੱਕੇ ਭਰਾ ਦੀ ਨਿੰਦਿਆ ਕਰਦਾ ਹੈਂ।
אֵלֶּה עָשִׂיתָ ׀ וְֽהֶחֱרַשְׁתִּי דִּמִּיתָ הֱיֽוֹת־אֶהְיֶה כָמוֹךָ אוֹכִיחֲךָ וְאֶעֶרְכָה לְעֵינֶֽיךָ׃ | 21 |
੨੧ਤੂੰ ਇਹ ਕੰਮ ਕੀਤੇ ਅਤੇ ਮੈਂ ਚੁੱਪ ਵੱਟ ਛੱਡੀ, ਤੂੰ ਸਮਝਿਆ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ।
בִּינוּ־נָא זֹאת שֹׁכְחֵי אֱלוֹהַּ פֶּן־אֶטְרֹף וְאֵין מַצִּֽיל׃ | 22 |
੨੨ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਅਜਿਹਾ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ।
זֹבֵחַ תּוֹדָה יְֽכַבְּדָנְנִי וְשָׂם דֶּרֶךְ אַרְאֶנּוּ בְּיֵשַׁע אֱלֹהִֽים׃ | 23 |
੨੩ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।