< שיר השירים 6 >
אָנָה הָלַךְ דּוֹדֵךְ הַיָּפָה בַּנָּשִׁים אָנָה פָּנָה דוֹדֵךְ וּנְבַקְשֶׁנּוּ עִמָּֽךְ׃ | 1 |
੧ਹੇ ਇਸਤਰੀਆਂ ਵਿੱਚੋਂ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈ? ਤੇਰਾ ਬਾਲਮ ਕਿੱਧਰ ਚਲਾ ਗਿਆ ਤਾਂ ਜੋ ਅਸੀਂ ਤੇਰੇ ਨਾਲ ਉਹ ਨੂੰ ਭਾਲੀਏ?
דּוֹדִי יָרַד לְגַנּוֹ לַעֲרֻגוֹת הַבֹּשֶׂם לִרְעוֹת בַּגַּנִּים וְלִלְקֹט שֽׁוֹשַׁנִּֽים׃ | 2 |
੨ਮੇਰਾ ਬਾਲਮ ਆਪਣੇ ਬਾਗ਼ ਲਈ, ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ।
אֲנִי לְדוֹדִי וְדוֹדִי לִי הָרֹעֶה בַּשּׁוֹשַׁנִּֽים׃ | 3 |
੩ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, ਉਹ ਸੋਸਨਾਂ ਵਿੱਚ ਚਾਰਦਾ ਹੈ।
יָפָה אַתְּ רַעְיָתִי כְּתִרְצָה נָאוָה כִּירוּשָׁלָ͏ִם אֲיֻמָּה כַּנִּדְגָּלֽוֹת׃ | 4 |
੪ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, ਯਰੂਸ਼ਲਮ ਵਾਂਗੂੰ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ!
הָסֵבִּי עֵינַיִךְ מִנֶּגְדִּי שֶׁהֵם הִרְהִיבֻנִי שַׂעְרֵךְ כְּעֵדֶר הָֽעִזִּים שֶׁגָּלְשׁוּ מִן־הַגִּלְעָֽד׃ | 5 |
੫ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ।
שִׁנַּיִךְ כְּעֵדֶר הָֽרְחֵלִים שֶׁעָלוּ מִן־הָרַחְצָה שֶׁכֻּלָּם מַתְאִימוֹת וְשַׁכֻּלָה אֵין בָּהֶֽם׃ | 6 |
੬ਤੇਰੇ ਦੰਦ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।
כְּפֶלַח הָרִמּוֹן רַקָּתֵךְ מִבַּעַד לְצַמָּתֵֽךְ׃ | 7 |
੭ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।
שִׁשִּׁים הֵמָּה מְלָכוֹת וּשְׁמֹנִים פִּֽילַגְשִׁים וַעֲלָמוֹת אֵין מִסְפָּֽר׃ | 8 |
੮ਸੱਠ ਰਾਣੀਆਂ ਅਤੇ ਅੱਸੀ ਰਖ਼ੈਲਾਂ ਅਤੇ ਕੁਆਰੀਆਂ ਅਣਗਿਣਤ ਹਨ।
אַחַת הִיא יוֹנָתִי תַמָּתִי אַחַת הִיא לְאִמָּהּ בָּרָה הִיא לְיֽוֹלַדְתָּהּ רָאוּהָ בָנוֹת וַֽיְאַשְּׁרוּהָ מְלָכוֹת וּפִֽילַגְשִׁים וַֽיְהַלְלֽוּהָ׃ | 9 |
੯ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਰਖ਼ੈਲਾਂ ਨੇ ਉਹ ਨੂੰ ਵਡਿਆਇਆ ਹੈ।
מִי־זֹאת הַנִּשְׁקָפָה כְּמוֹ־שָׁחַר יָפָה כַלְּבָנָה בָּרָה כַּֽחַמָּה אֲיֻמָּה כַּנִּדְגָּלֽוֹת׃ | 10 |
੧੦ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ?
אֶל־גִּנַּת אֱגוֹז יָרַדְתִּי לִרְאוֹת בְּאִבֵּי הַנָּחַל לִרְאוֹת הֲפָֽרְחָה הַגֶּפֶן הֵנֵצוּ הָרִמֹּנִֽים׃ | 11 |
੧੧ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ।
לֹא יָדַעְתִּי נַפְשִׁי שָׂמַתְנִי מַרְכְּבוֹת עַמִּי נָדִֽיב׃ | 12 |
੧੨ਮੈਂ ਨਾ ਜਾਣਿਆ, ਮੇਰੇ ਖ਼ਿਆਲਾਂ ਨੇ ਮੈਨੂੰ ਮੇਰੇ ਸ਼ਾਹੀ ਲੋਕਾਂ ਦੇ ਰਥਾਂ ਵਿੱਚ ਬਿਠਾ ਦਿੱਤਾ।
שׁוּבִי שׁוּבִי הַשּׁוּלַמִּית שׁוּבִי שׁוּבִי וְנֶחֱזֶה־בָּךְ מַֽה־תֶּחֱזוּ בַּשּׁוּלַמִּית כִּמְחֹלַת הַֽמַּחֲנָֽיִם׃ | 13 |
੧੩ਮੁੜ, ਮੁੜ ਆ, ਹੇ ਸੂਲੰਮੀਥ, ਮੁੜ, ਮੁੜ ਆ, ਕਿ ਅਸੀਂ ਤੈਨੂੰ ਤੱਕੀਏ। ਵਧੂ ਤੁਸੀਂ ਕਿਉਂ ਸੂਲੰਮੀਥ ਦੇ ਉੱਤੇ ਨਿਗਾਹ ਕਰੋਗੇ, ਜਿਵੇਂ ਮਹਨਇਮ ਦੇ ਨਾਚ ਉੱਤੇ ਕਰਦੇ ਹੋ?