< זכריה 7 >
וַֽיְהִי בִּשְׁנַת אַרְבַּע לְדָרְיָוֶשׁ הַמֶּלֶךְ הָיָה דְבַר־יְהֹוָה אֶל־זְכַרְיָה בְּאַרְבָּעָה לַחֹדֶשׁ הַתְּשִׁעִי בְּכִסְלֵֽו׃ | 1 |
੧ਸਮਰਾਟ ਦਾਰਾ ਦੇ ਰਾਜ ਦੇ ਚੌਥੇ ਸਾਲ ਵਿੱਚ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਨੌਵੇਂ ਮਹੀਨੇ ਦੀ ਚੌਥੀ ਤਾਰੀਖ਼ ਨੂੰ ਅਰਥਾਤ ਕਿਸਲੇਵ ਮਹੀਨੇ ਵਿੱਚ ਜ਼ਕਰਯਾਹ ਨੂੰ ਆਇਆ।
וַיִּשְׁלַח בֵּֽית־אֵל שַׂר־אֶצֶר וְרֶגֶם מֶלֶךְ וַֽאֲנָשָׁיו לְחַלּוֹת אֶת־פְּנֵי יְהֹוָֽה׃ | 2 |
੨ਤਾਂ ਬੈਤਏਲ ਵਾਲਿਆਂ ਨੇ ਸ਼ਰਾਸਰ, ਰਗਮ-ਮਲਕ ਅਤੇ ਉਸ ਦੇ ਮਨੁੱਖਾਂ ਨੂੰ ਭੇਜਿਆ ਕਿ ਯਹੋਵਾਹ ਦੇ ਅੱਗੇ ਬੇਨਤੀ ਕਰਨ
לֵאמֹר אֶל־הַכֹּֽהֲנִים אֲשֶׁר לְבֵית־יְהֹוָה צְבָאוֹת וְאֶל־הַנְּבִיאִים לֵאמֹר הַֽאֶבְכֶּה בַּחֹדֶשׁ הַחֲמִשִׁי הִנָּזֵר כַּאֲשֶׁר עָשִׂיתִי זֶה כַּמֶּה שָׁנִֽים׃ | 3 |
੩ਅਤੇ ਜਾਜਕਾਂ ਨੂੰ ਜਿਹੜੇ ਸੈਨਾਂ ਦੇ ਯਹੋਵਾਹ ਦੇ ਭਵਨ ਲਈ ਸਨ ਅਤੇ ਨਬੀਆਂ ਨੂੰ ਆਖਣ, ਕਿ ਮੈਂ ਪੰਜਵੇਂ ਮਹੀਨੇ ਵਿੱਚ ਵਰਤ ਰੱਖਾਂ ਅਤੇ ਸੋਗ ਕਰਨ, ਜਿਵੇਂ ਮੈਂ ਕਈ ਸਾਲਾਂ ਤੋਂ ਕਰਦਾ ਰਿਹਾ ਹਾਂ?
וַיְהִי דְּבַר־יְהֹוָה צְבָאוֹת אֵלַי לֵאמֹֽר׃ | 4 |
੪ਫੇਰ ਸੈਨਾਂ ਦੇ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
אֱמֹר אֶל־כׇּל־עַם הָאָרֶץ וְאֶל־הַכֹּהֲנִים לֵאמֹר כִּֽי־צַמְתֶּם וְסָפוֹד בַּחֲמִישִׁי וּבַשְּׁבִיעִי וְזֶה שִׁבְעִים שָׁנָה הֲצוֹם צַמְתֻּנִי אָֽנִי׃ | 5 |
੫ਦੇਸ ਦੇ ਸਾਰੇ ਲੋਕਾਂ ਨੂੰ ਅਤੇ ਜਾਜਕਾਂ ਨੂੰ ਆਖ ਕਿ ਜਦ ਤੁਸੀਂ ਇਹਨਾਂ ਸੱਤਰ ਸਾਲਾਂ ਤੋਂ ਪੰਜਵੇਂ ਅਤੇ ਸੱਤਵੇਂ ਮਹੀਨੇ ਵਿੱਚ ਵਰਤ ਰੱਖਦੇ ਅਤੇ ਸੋਗ ਕਰਦੇ ਸੀ, ਕੀ ਤੁਸੀਂ ਕਦੀ ਮੇਰੇ ਲਈ ਵਰਤ ਰੱਖਿਆ?
וְכִי תֹאכְלוּ וְכִי תִשְׁתּוּ הֲלוֹא אַתֶּם הָאֹכְלִים וְאַתֶּם הַשֹּׁתִֽים׃ | 6 |
੬ਜਦ ਤੁਸੀਂ ਖਾਂਦੇ-ਪੀਂਦੇ ਹੋ, ਤਾਂ ਕੀ ਆਪਣੇ ਲਈ ਹੀ ਨਹੀਂ ਖਾਂਦੇ ਅਤੇ ਆਪਣੇ ਲਈ ਹੀ ਨਹੀਂ ਪੀਂਦੇ ਹੋ?
הֲלוֹא אֶת־הַדְּבָרִים אֲשֶׁר קָרָא יְהֹוָה בְּיַד הַנְּבִיאִים הָרִֽאשֹׁנִים בִּהְיוֹת יְרוּשָׁלַ͏ִם יֹשֶׁבֶת וּשְׁלֵוָה וְעָרֶיהָ סְבִיבֹתֶיהָ וְהַנֶּגֶב וְהַשְּׁפֵלָה יֹשֵֽׁב׃ | 7 |
੭ਕੀ ਇਹ ਉਹ ਗੱਲਾਂ ਨਹੀਂ ਹਨ ਜਿਹੜੀਆਂ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰ ਕੇ ਆਖੀਆਂ ਸਨ, ਜਦੋਂ ਯਰੂਸ਼ਲਮ ਸੁੱਖ ਅਤੇ ਚੈਨ ਦੇ ਨਾਲ ਵੱਸਦਾ ਸੀ ਅਤੇ ਉਹ ਦੇ ਆਲੇ-ਦੁਆਲੇ ਦੇ ਨਗਰ, ਦੱਖਣ ਅਤੇ ਪੱਛਮ ਦੇ ਹੇਠਾਂ ਵਾਲੇ ਨਗਰ ਵੀ ਵੱਸਦੇ ਸਨ?
וַֽיְהִי דְּבַר־יְהֹוָה אֶל־זְכַרְיָה לֵאמֹֽר׃ | 8 |
੮ਫੇਰ ਯਹੋਵਾਹ ਦਾ ਬਚਨ ਜ਼ਕਰਯਾਹ ਨੂੰ ਆਇਆ ਕਿ
כֹּה אָמַר יְהֹוָה צְבָאוֹת לֵאמֹר מִשְׁפַּט אֱמֶת שְׁפֹטוּ וְחֶסֶד וְרַֽחֲמִים עֲשׂוּ אִישׁ אֶת־אָחִֽיו׃ | 9 |
੯ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਸਚਿਆਈ ਨਾਲ ਨਿਆਂ ਕਰੋ ਅਤੇ ਹਰੇਕ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਤਰਸ ਕਰੇ।
וְאַלְמָנָה וְיָתוֹם גֵּר וְעָנִי אַֽל־תַּעֲשֹׁקוּ וְרָעַת אִישׁ אָחִיו אַֽל־תַּחְשְׁבוּ בִּלְבַבְכֶֽם׃ | 10 |
੧੦ਵਿਧਵਾ, ਯਤੀਮ, ਪਰਦੇਸੀ ਅਤੇ ਗਰੀਬ ਨੂੰ ਨਾ ਸਤਾਓ ਅਤੇ ਨਾ ਤੁਹਾਡੇ ਵਿੱਚੋਂ ਕੋਈ ਆਪਣੇ ਭਰਾ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਸੋਚੇ।
וַיְמָאֲנוּ לְהַקְשִׁיב וַיִּתְּנוּ כָתֵף סֹרָרֶת וְאׇזְנֵיהֶם הִכְבִּידוּ מִשְּׁמֽוֹעַ׃ | 11 |
੧੧ਪਰ ਉਹ ਇਸ ਵੱਲ ਧਿਆਨ ਦੇਣ ਲਈ ਸਹਿਮਤ ਨਾ ਹੋਏ। ਉਹਨਾਂ ਨੇ ਆਪਣੀਆਂ ਪਿੱਠਾਂ ਮੋੜ ਲਈਆਂ ਅਤੇ ਉਹਨਾਂ ਨੇ ਆਪਣੇ ਕੰਨ ਬੰਦ ਕਰ ਲਏ ਕਿ ਨਾ ਸੁਣਨ
וְלִבָּם שָׂמוּ שָׁמִיר מִשְּׁמוֹעַ אֶת־הַתּוֹרָה וְאֶת־הַדְּבָרִים אֲשֶׁר שָׁלַח יְהֹוָה צְבָאוֹת בְּרוּחוֹ בְּיַד הַנְּבִיאִים הָרִֽאשֹׁנִים וַֽיְהִי קֶצֶף גָּדוֹל מֵאֵת יְהֹוָה צְבָאֽוֹת׃ | 12 |
੧੨ਅਤੇ ਉਹਨਾਂ ਨੇ ਆਪਣੇ ਦਿਲਾਂ ਨੂੰ ਅਲਮਾਸ ਪੱਥਰ ਵਾਂਗੂੰ ਕਠੋਰ ਕਰ ਲਿਆ, ਤਾਂ ਕਿ ਬਿਵਸਥਾ ਨੂੰ ਅਤੇ ਉਹਨਾਂ ਗੱਲਾਂ ਨੂੰ ਨਾ ਸੁਣਨ ਜਿਹੜੀਆਂ ਸੈਨਾਂ ਦੇ ਯਹੋਵਾਹ ਨੇ ਆਪਣੇ ਆਤਮਾ ਦੇ ਰਾਹੀਂ ਨਬੀਆਂ ਦੇ ਹੱਥੀਂ ਭੇਜੀਆਂ ਸਨ। ਤਾਂ ਸੈਨਾਂ ਦੇ ਯਹੋਵਾਹ ਵੱਲੋਂ ਵੱਡਾ ਕੋਪ ਹੋਇਆ।
וַיְהִי כַאֲשֶׁר־קָרָא וְלֹא שָׁמֵעוּ כֵּן יִקְרְאוּ וְלֹא אֶשְׁמָע אָמַר יְהֹוָה צְבָאֽוֹת׃ | 13 |
੧੩ਤਦ ਜਿਵੇਂ ਉਹ ਨੇ ਪੁਕਾਰਿਆ ਅਤੇ ਉਹਨਾਂ ਨੇ ਨਾ ਸੁਣਿਆ, ਉਸੇ ਤਰ੍ਹਾਂ ਹੀ ਉਹ ਪੁਕਾਰਨਗੇ ਅਤੇ ਮੈਂ ਨਾ ਸੁਣਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
וְאֵסָעֲרֵם עַל כׇּל־הַגּוֹיִם אֲשֶׁר לֹֽא־יְדָעוּם וְהָאָרֶץ נָשַׁמָּה אַֽחֲרֵיהֶם מֵֽעֹבֵר וּמִשָּׁב וַיָּשִׂימוּ אֶֽרֶץ־חֶמְדָּה לְשַׁמָּֽה׃ | 14 |
੧੪ਸਗੋਂ ਮੈਂ ਉਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ, ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਹਨ ਅਤੇ ਸੋ ਉਹਨਾਂ ਦਾ ਦੇਸ ਉਹਨਾਂ ਦੇ ਮਗਰੋਂ ਉਜਾੜ ਹੋ ਗਿਆ ਕਿ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ। ਉਹਨਾਂ ਨੇ ਉਸ ਮਨਮੋਹਣੇ ਦੇਸ਼ ਨੂੰ ਉਜਾੜ ਕਰ ਦਿੱਤਾ।