< 1 מְלָכִים 8 >
אָ֣ז יַקְהֵ֣ל שְׁלֹמֹ֣ה אֶת־זִקְנֵ֣י יִשְׂרָאֵ֡ל אֶת־כָּל־רָאשֵׁ֣י הַמַּטֹּות֩ נְשִׂיאֵ֨י הָאָבֹ֜ות לִבְנֵ֧י יִשְׂרָאֵ֛ל אֶל־הַמֶּ֥לֶךְ שְׁלֹמֹ֖ה יְרוּשָׁלָ֑͏ִם לְֽהַעֲלֹ֞ות אֶת־אֲרֹ֧ון בְּרִית־יְהוָ֛ה מֵעִ֥יר דָּוִ֖ד הִ֥יא צִיֹּֽון׃ | 1 |
੧ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ ਗੋਤਾਂ ਦੇ ਸਾਰੇ ਮੁਖੀਆਂ ਨੂੰ ਜੋ ਇਸਰਾਏਲੀਆਂ ਦੇ ਪੁਰਖਿਆਂ ਦੇ ਪ੍ਰਧਾਨ ਸਨ ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ, ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ, ਉਤਾਹਾਂ ਲੈ ਆਉਣ।
וַיִּקָּ֨הֲל֜וּ אֶל־הַמֶּ֤לֶךְ שְׁלֹמֹה֙ כָּל־אִ֣ישׁ יִשְׂרָאֵ֔ל בְּיֶ֥רַח הָאֵֽתָנִ֖ים בֶּחָ֑ג ה֖וּא הַחֹ֥דֶשׁ הַשְּׁבִיעִֽי׃ | 2 |
੨ਇਸਰਾਏਲ ਦੇ ਸਾਰੇ ਮਨੁੱਖ ਸੁਲੇਮਾਨ ਪਾਤਸ਼ਾਹ ਕੋਲ ਏਥਾਨੀਮ ਮਹੀਨੇ ਦੇ ਪਰਬ ਉੱਤੇ ਜਿਹੜਾ ਸੱਤਵੇਂ ਮਹੀਨੇ ਵਿੱਚ ਹੁੰਦਾ ਹੈ ਇਕੱਠੇ ਹੋਏ।
וַיָּבֹ֕אוּ כֹּ֖ל זִקְנֵ֣י יִשְׂרָאֵ֑ל וַיִּשְׂא֥וּ הַכֹּהֲנִ֖ים אֶת־הָאָרֹֽון׃ | 3 |
੩ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਸੰਦੂਕ ਨੂੰ ਜਾਜਕਾਂ ਨੇ ਚੁੱਕਿਆ।
וַֽיַּעֲל֞וּ אֶת־אֲרֹ֤ון יְהוָה֙ וְאֶת־אֹ֣הֶל מֹועֵ֔ד וְאֶֽת־כָּל־כְּלֵ֥י הַקֹּ֖דֶשׁ אֲשֶׁ֣ר בָּאֹ֑הֶל וַיַּעֲל֣וּ אֹתָ֔ם הַכֹּהֲנִ֖ים וְהַלְוִיִּֽם׃ | 4 |
੪ਉਹ ਯਹੋਵਾਹ ਦੇ ਸੰਦੂਕ ਨੂੰ, ਮੰਡਲੀ ਦੇ ਤੰਬੂ ਨੂੰ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜਿਹੜੇ ਤੰਬੂ ਵਿੱਚ ਸਨ ਉਤਾਹਾਂ ਲਿਆਏ। ਇਸ ਤਰ੍ਹਾਂ ਜਾਜਕ ਤੇ ਲੇਵੀ ਉਨ੍ਹਾਂ ਨੂੰ ਲਿਆਏ।
וְהַמֶּ֣לֶךְ שְׁלֹמֹ֗ה וְכָל־עֲדַ֤ת יִשְׂרָאֵל֙ הַנֹּועָדִ֣ים עָלָ֔יו אִתֹּ֖ו לִפְנֵ֣י הָֽאָרֹ֑ון מְזַבְּחִים֙ צֹ֣אן וּבָקָ֔ר אֲשֶׁ֧ר לֹֽא־יִסָּפְר֛וּ וְלֹ֥א יִמָּנ֖וּ מֵרֹֽב׃ | 5 |
੫ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਐਨੀਆਂ ਭੇਡਾਂ ਤੇ ਬਲ਼ਦ ਚੜ੍ਹਾਏ ਕਿ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ।
וַיָּבִ֣אוּ הַ֠כֹּהֲנִים אֶת־אֲרֹ֨ון בְּרִית־יְהוָ֧ה אֶל־מְקֹומֹ֛ו אֶל־דְּבִ֥יר הַבַּ֖יִת אֶל־קֹ֣דֶשׁ הַקֳּדָשִׁ֑ים אֶל־תַּ֖חַת כַּנְפֵ֥י הַכְּרוּבִֽים׃ | 6 |
੬ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ।
כִּ֤י הַכְּרוּבִים֙ פֹּרְשִׂ֣ים כְּנָפַ֔יִם אֶל־מְקֹ֖ום הָֽאָרֹ֑ון וַיָּסֹ֧כּוּ הַכְּרֻבִ֛ים עַל־הָאָרֹ֥ון וְעַל־בַּדָּ֖יו מִלְמָֽעְלָה׃ | 7 |
੭ਕਿਉਂ ਜੋ ਕਰੂਬੀਆਂ ਨੇ ਆਪਣੇ ਦੋਵੇਂ ਖੰਭ ਸੰਦੂਕ ਦੇ ਸਥਾਨ ਉੱਤੇ ਖਿਲਾਰੇ ਹੋਏ ਸਨ ਅਤੇ ਕਰੂਬੀਆਂ ਨੇ ਸੰਦੂਕ ਨੂੰ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਢੱਕਿਆ ਹੋਇਆ ਸੀ।
וֽ͏ַיַּאֲרִכוּ֮ הַבַּדִּים֒ וַיֵּרָאוּ֩ רָאשֵׁ֨י הַבַּדִּ֤ים מִן־הַקֹּ֙דֶשׁ֙ עַל־פְּנֵ֣י הַדְּבִ֔יר וְלֹ֥א יֵרָא֖וּ הַח֑וּצָה וַיִּ֣הְיוּ שָׁ֔ם עַ֖ד הַיֹּ֥ום הַזֶּֽה׃ | 8 |
੮ਉਨ੍ਹਾਂ ਨੇ ਚੋਬਾਂ ਨੂੰ ਇਨ੍ਹਾਂ ਲੰਮਾ ਕੀਤਾ ਕਿ ਚੋਬਾਂ ਦੇ ਸਿਰੇ ਵਿਚਲੀ ਕੋਠੜੀ ਅੱਗੋਂ ਪਵਿੱਤਰ ਸਥਾਨ ਤੋਂ ਦਿਸਦੇ ਸਨ ਪਰ ਬਾਹਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹੀ ਹਨ।
אֵ֚ין בָּֽאָרֹ֔ון רַ֗ק שְׁנֵי֙ לֻחֹ֣ות הָאֲבָנִ֔ים אֲשֶׁ֨ר הִנִּ֥חַ שָׁ֛ם מֹשֶׁ֖ה בְּחֹרֵ֑ב אֲשֶׁ֨ר כָּרַ֤ת יְהוָה֙ עִם־בְּנֵ֣י יִשְׂרָאֵ֔ל בְּצֵאתָ֖ם מֵאֶ֥רֶץ מִצְרָֽיִם׃ | 9 |
੯ਸੰਦੂਕ ਵਿੱਚ ਉਨ੍ਹਾਂ ਦੋਹਾਂ ਪੱਥਰਾਂ ਦੀਆਂ ਫੱਟੀਆਂ ਤੋਂ ਬਿਨਾਂ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਉੱਥੇ ਹੋਰੇਬ ਵਿੱਚ ਰੱਖੀਆਂ ਸਨ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲੇ ਸਨ।
וַיְהִ֕י בְּצֵ֥את הַכֹּהֲנִ֖ים מִן־הַקֹּ֑דֶשׁ וְהֶעָנָ֥ן מָלֵ֖א אֶת־בֵּ֥ית יְהוָֽה׃ | 10 |
੧੦ਇਸ ਤਰ੍ਹਾਂ ਹੋਇਆ ਕਿ ਜਦ ਜਾਜਕ ਪਵਿੱਤਰ ਸਥਾਨ ਤੋਂ ਨਿੱਕਲੇ ਤਦ ਉਸ ਬੱਦਲ ਨੇ ਯਹੋਵਾਹ ਦੇ ਭਵਨ ਨੂੰ ਇਸ ਤਰ੍ਹਾਂ ਭਰ ਦਿੱਤਾ
וְלֹֽא־יָכְל֧וּ הַכֹּהֲנִ֛ים לַעֲמֹ֥ד לְשָׁרֵ֖ת מִפְּנֵ֥י הֶֽעָנָ֑ן כִּי־מָלֵ֥א כְבֹוד־יְהוָ֖ה אֶת־בֵּ֥ית יְהוָֽה׃ פ | 11 |
੧੧ਕਿ ਜਾਜਕ ਬੱਦਲ ਦੇ ਕਾਰਨ ਉਪਾਸਨਾ ਕਰਨ ਲਈ ਖੜ੍ਹੇ ਨਾ ਹੋ ਸਕੇ ਕਿਉਂ ਜੋ ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਸੀ।
אָ֖ז אָמַ֣ר שְׁלֹמֹ֑ה יְהוָ֣ה אָמַ֔ר לִשְׁכֹּ֖ן בָּעֲרָפֶֽל׃ | 12 |
੧੨ਸੁਲੇਮਾਨ ਨੇ ਆਖਿਆ ਕਿ ਯਹੋਵਾਹ ਨੇ ਫ਼ਰਮਾਇਆ ਸੀ ਕਿ ਉਹ ਘੁੱਪ ਹਨ੍ਹੇਰੇ ਵਿੱਚ ਵੱਸੇਗਾ।
בָּנֹ֥ה בָנִ֛יתִי בֵּ֥ית זְבֻ֖ל לָ֑ךְ מָכֹ֥ון לְשִׁבְתְּךָ֖ עֹולָמִֽים׃ | 13 |
੧੩ਮੈਂ ਜ਼ਰੂਰ ਤੇਰੇ ਲਈ ਇੱਕ ਉੱਚਾ ਭਵਨ ਜਿੱਥੇ ਤੂੰ ਸਦਾ ਤੱਕ ਰਹੇਂ ਬਣਾਇਆ।
וַיַּסֵּ֤ב הַמֶּ֙לֶךְ֙ אֶת־פָּנָ֔יו וַיְבָ֕רֶךְ אֵ֖ת כָּל־קְהַ֣ל יִשְׂרָאֵ֑ל וְכָל־קְהַ֥ל יִשְׂרָאֵ֖ל עֹמֵֽד׃ | 14 |
੧੪ਤਦ ਰਾਜੇ ਨੇ ਇਸਰਾਏਲ ਦੀ ਸਾਰੀ ਸਭਾ ਵੱਲ ਆਪਣਾ ਮੂੰਹ ਫੇਰ ਕੇ ਉਨ੍ਹਾਂ ਨੂੰ ਬਰਕਤ ਦਿੱਤੀ ਤੇ ਇਸਰਾਏਲ ਦੀ ਸਾਰੀ ਸਭਾ ਖੜ੍ਹੀ ਰਹੀ।
וַיֹּ֗אמֶר בָּר֤וּךְ יְהוָה֙ אֱלֹהֵ֣י יִשְׂרָאֵ֔ל אֲשֶׁר֙ דִּבֶּ֣ר בְּפִ֔יו אֵ֖ת דָּוִ֣ד אָבִ֑י וּבְיָדֹ֥ו מִלֵּ֖א לֵאמֹֽר׃ | 15 |
੧੫ਉਸ ਨੇ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ ਜਿਸ ਨੇ ਮੇਰੇ ਪਿਤਾ ਦਾਊਦ ਨਾਲ ਆਪਣੇ ਮੂੰਹ ਨਾਲ ਬਚਨ ਕੀਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਵੀ ਕੀਤਾ।
מִן־הַיֹּ֗ום אֲשֶׁ֨ר הֹוצֵ֜אתִי אֶת־עַמִּ֣י אֶת־יִשְׂרָאֵל֮ מִמִּצְרַיִם֒ לֹֽא־בָחַ֣רְתִּי בְעִ֗יר מִכֹּל֙ שִׁבְטֵ֣י יִשְׂרָאֵ֔ל לִבְנֹ֣ות בַּ֔יִת לִהְיֹ֥ות שְׁמִ֖י שָׁ֑ם וָאֶבְחַ֣ר בְּדָוִ֔ד לִֽהְיֹ֖ות עַל־עַמִּ֥י יִשְׂרָאֵֽל׃ | 16 |
੧੬ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਮੈਂ ਆਪਣਾ ਭਵਨ ਬਣਾਉਣ ਲਈ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਕਿ ਮੇਰਾ ਨਾਮ ਉੱਥੇ ਰਹੇ, ਪਰ ਮੈਂ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ।
וַיְהִ֕י עִם־לְבַ֖ב דָּוִ֣ד אָבִ֑י לִבְנֹ֣ות בַּ֔יִת לְשֵׁ֥ם יְהוָ֖ה אֱלֹהֵ֥י יִשְׂרָאֵֽל׃ | 17 |
੧੭ਅਤੇ ਮੇਰੇ ਪਿਤਾ ਦਾਊਦ ਦੇ ਦਿਲ ਵਿੱਚ ਸੀ ਕਿ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਲਈ ਇੱਕ ਭਵਨ ਬਣਾਵੇ
וַיֹּ֤אמֶר יְהוָה֙ אֶל־דָּוִ֣ד אָבִ֔י יַ֗עַן אֲשֶׁ֤ר הָיָה֙ עִם־לְבָ֣בְךָ֔ לִבְנֹ֥ות בַּ֖יִת לִשְׁמִ֑י הֱטִיבֹ֔תָ כִּ֥י הָיָ֖ה עִם־לְבָבֶֽךָ׃ | 18 |
੧੮ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਆਖਿਆ, ਇਸ ਲਈ ਕਿ ਤੇਰੇ ਮਨ ਵਿੱਚ ਮੇਰੇ ਨਾਮ ਲਈ ਭਵਨ ਬਣਾਉਣ ਦੀ ਇੱਛਾ ਸੀ ਤਾਂ ਤੂੰ ਚੰਗਾ ਕੀਤਾ ਕਿ ਇਹ ਤੇਰੇ ਮਨ ਵਿੱਚ ਸੀ।
רַ֣ק אַתָּ֔ה לֹ֥א תִבְנֶ֖ה הַבָּ֑יִת כִּ֤י אִם־בִּנְךָ֙ הַיֹּצֵ֣א מֵחֲלָצֶ֔יךָ הֽוּא־יִבְנֶ֥ה הַבַּ֖יִת לִשְׁמִֽי׃ | 19 |
੧੯ਤਾਂ ਵੀ ਤੂੰ ਇਸ ਭਵਨ ਨੂੰ ਨਹੀਂ ਬਣਾਵੇਂਗਾ ਸਗੋਂ ਤੇਰਾ ਪੁੱਤਰ ਜਿਹੜਾ ਤੇਰੀ ਅੰਸ ਤੋਂ ਨਿੱਕਲੇਗਾ ਉਹ ਮੇਰੇ ਨਾਮ ਲਈ ਭਵਨ ਬਣਾਵੇਗਾ।
וַיָּ֣קֶם יְהוָ֔ה אֶת־דְּבָרֹ֖ו אֲשֶׁ֣ר דִּבֵּ֑ר וָאָקֻ֡ם תַּחַת֩ דָּוִ֨ד אָבִ֜י וָאֵשֵׁ֣ב עַל־כִּסֵּ֣א יִשְׂרָאֵ֗ל כַּֽאֲשֶׁר֙ דִּבֶּ֣ר יְהוָ֔ה וָאֶבְנֶ֣ה הַבַּ֔יִת לְשֵׁ֥ם יְהוָ֖ה אֱלֹהֵ֥י יִשְׂרָאֵֽל׃ | 20 |
੨੦ਸੋ ਯਹੋਵਾਹ ਨੇ ਆਪਣਾ ਉਹ ਬਚਨ ਪੂਰਾ ਕੀਤਾ ਹੈ ਜੋ ਉਸ ਨੇ ਕਿਹਾ ਸੀ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਇਹ ਭਵਨ ਬਣਾਇਆ ਹੈ।
וָאָשִׂ֨ם שָׁ֤ם מָקֹום֙ לָֽאָרֹ֔ון אֲשֶׁר־שָׁ֖ם בְּרִ֣ית יְהוָ֑ה אֲשֶׁ֤ר כָּרַת֙ עִם־אֲבֹתֵ֔ינוּ בְּהֹוצִיאֹ֥ו אֹתָ֖ם מֵאֶ֥רֶץ מִצְרָֽיִם׃ ס | 21 |
੨੧ਉੱਥੇ ਮੈਂ ਸੰਦੂਕ ਲਈ ਥਾਂ ਰੱਖਿਆ ਹੈ ਜਿਸ ਵਿੱਚ ਯਹੋਵਾਹ ਦਾ ਨੇਮ ਹੈ ਜੋ ਉਸ ਨੇ ਸਾਡੇ ਪੁਰਖਿਆਂ ਨਾਲ ਬੰਨ੍ਹਿਆ ਜਦ ਉਸ ਨੇ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਿਆ।
וַיַּעֲמֹ֣ד שְׁלֹמֹ֗ה לִפְנֵי֙ מִזְבַּ֣ח יְהוָ֔ה נֶ֖גֶד כָּל־קְהַ֣ל יִשְׂרָאֵ֑ל וַיִּפְרֹ֥שׂ כַּפָּ֖יו הַשָּׁמָֽיִם׃ | 22 |
੨੨ਤਦ ਸੁਲੇਮਾਨ ਯਹੋਵਾਹ ਦੀ ਜਗਵੇਦੀ ਦੇ ਅੱਗੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਖੜ੍ਹਾ ਹੋਇਆ ਅਤੇ ਆਪਣੇ ਹੱਥ ਅਕਾਸ਼ ਵੱਲ ਚੁੱਕੇ।
וַיֹּאמַ֗ר יְהוָ֞ה אֱלֹהֵ֤י יִשְׂרָאֵל֙ אֵין־כָּמֹ֣וךָ אֱלֹהִ֔ים בַּשָּׁמַ֣יִם מִמַּ֔עַל וְעַל־הָאָ֖רֶץ מִתָּ֑חַת שֹׁמֵ֤ר הַבְּרִית֙ וְֽהַחֶ֔סֶד לַעֲבָדֶ֕יךָ הַהֹלְכִ֥ים לְפָנֶ֖יךָ בְּכָל־לִבָּֽם׃ | 23 |
੨੩ਉਸ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਜਿਹਾ ਉਤਾਹਾਂ ਸਵਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ।
אֲשֶׁ֣ר שָׁמַ֗רְתָּ לְעַבְדְּךָ֙ דָּוִ֣ד אָבִ֔י אֵ֥ת אֲשֶׁר־דִּבַּ֖רְתָּ לֹ֑ו וַתְּדַבֵּ֥ר בְּפִ֛יךָ וּבְיָדְךָ֥ מִלֵּ֖אתָ כַּיֹּ֥ום הַזֶּֽה׃ | 24 |
੨੪ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ। ਤੂੰ ਆਪਣੇ ਮੂੰਹ ਤੋਂ ਬਚਨ ਦਿੱਤਾ ਅਤੇ ਆਪਣੇ ਹੱਥ ਨਾਲ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ।
וְעַתָּ֞ה יְהוָ֣ה ׀ אֱלֹהֵ֣י יִשְׂרָאֵ֗ל שְׁ֠מֹר לְעַבְדְּךָ֙ דָוִ֤ד אָבִי֙ אֵת֩ אֲשֶׁ֨ר דִּבַּ֤רְתָּ לֹּו֙ לֵאמֹ֔ר לֹא־יִכָּרֵ֨ת לְךָ֥ אִישׁ֙ מִלְּפָנַ֔י יֹשֵׁ֖ב עַל־כִּסֵּ֣א יִשְׂרָאֵ֑ל רַ֠ק אִם־יִשְׁמְר֨וּ בָנֶ֤יךָ אֶת־דַּרְכָּם֙ לָלֶ֣כֶת לְפָנַ֔י כַּאֲשֶׁ֥ר הָלַ֖כְתָּ לְפָנָֽי׃ | 25 |
੨੫ਇਸ ਲਈ ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਤੇ ਆਪਣੇ ਦਾਸ ਦਾਊਦ ਨਾਲ ਜੋ ਬਚਨ ਕੀਤਾ ਪੂਰਾ ਕਰ ਕਿ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਥਾਂ ਮਨੁੱਖ ਦੀ ਥੁੜ ਨਾ ਹੋਵੇਗੀ ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਕਿ ਉਹ ਮੇਰੇ ਸਨਮੁਖ ਉਸੇ ਤਰ੍ਹਾਂ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ।
וְעַתָּ֖ה אֱלֹהֵ֣י יִשְׂרָאֵ֑ל יֵאָ֤מֶן נָא֙ דְּבָרֶיךָ (דְּבָ֣רְךָ֔) אֲשֶׁ֣ר דִּבַּ֔רְתָּ לְעַבְדְּךָ֖ דָּוִ֥ד אָבִֽי׃ | 26 |
੨੬ਹੁਣ ਹੇ ਇਸਰਾਏਲ ਦੇ ਪਰਮੇਸ਼ੁਰ, ਤੇਰਾ ਬਚਨ ਜਿਹੜਾ ਤੂੰ ਮੇਰੇ ਪਿਤਾ ਦਾਊਦ ਆਪਣੇ ਦਾਸ ਨਾਲ ਕੀਤਾ ਸੱਚਾ ਠਹਿਰਾਇਆ ਜਾਵੇ।
כִּ֚י הַֽאֻמְנָ֔ם יֵשֵׁ֥ב אֱלֹהִ֖ים עַל־הָאָ֑רֶץ הִ֠נֵּה הַשָּׁמַ֜יִם וּשְׁמֵ֤י הַשָּׁמַ֙יִם֙ לֹ֣א יְכַלְכְּל֔וּךָ אַ֕ף כִּֽי־הַבַּ֥יִת הַזֶּ֖ה אֲשֶׁ֥ר בָּנִֽיתִי׃ | 27 |
੨੭ਭਲਾ, ਪਰਮੇਸ਼ੁਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ?
וּפָנִ֜יתָ אֶל־תְּפִלַּ֧ת עַבְדְּךָ֛ וְאֶל־תְּחִנָּתֹ֖ו יְהוָ֣ה אֱלֹהָ֑י לִשְׁמֹ֤עַ אֶל־הָֽרִנָּה֙ וְאֶל־הַתְּפִלָּ֔ה אֲשֶׁ֧ר עַבְדְּךָ֛ מִתְפַּלֵּ֥ל לְפָנֶ֖יךָ הַיֹּֽום׃ | 28 |
੨੮ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਅਤੇ ਉਸ ਦੁਹਾਈ ਅਤੇ ਬੇਨਤੀ ਨੂੰ ਸੁਣ ਲੈ ਜੋ ਤੇਰਾ ਦਾਸ ਅੱਜ ਤੇਰੇ ਸਾਹਮਣੇ ਪ੍ਰਾਰਥਨਾ ਕਰਦਾ ਹੈ।
לִהְיֹות֩ עֵינֶ֨ךָ פְתֻחֹ֜ות אֶל־הַבַּ֤יִת הַזֶּה֙ לַ֣יְלָה וָיֹ֔ום אֶל־הַ֨מָּקֹ֔ום אֲשֶׁ֣ר אָמַ֔רְתָּ יִהְיֶ֥ה שְׁמִ֖י שָׁ֑ם לִשְׁמֹ֙עַ֙ אֶל־הַתְּפִלָּ֔ה אֲשֶׁ֣ר יִתְפַּלֵּ֣ל עַבְדְּךָ֔ אֶל־הַמָּקֹ֖ום הַזֶּֽה׃ | 29 |
੨੯ਤੇਰੀਆਂ ਅੱਖਾਂ ਰਾਤ-ਦਿਨ ਇਸ ਭਵਨ ਵੱਲ ਖੁੱਲ੍ਹੀਆਂ ਰਹਿਣ ਅਰਥਾਤ ਇਸ ਸਥਾਨ ਵੱਲ ਜਿਸ ਦੇ ਵਿਖੇ ਤੂੰ ਫ਼ਰਮਾਇਆ ਸੀ ਕਿ ਮੇਰਾ ਨਾਮ ਉੱਥੇ ਰਹੇਗਾ, ਆਪਣੇ ਦਾਸ ਦੀ ਬੇਨਤੀ ਨੂੰ ਜੋ ਉਹ ਇਸ ਸਥਾਨ ਵੱਲ ਕਰੇ ਸੁਣ ਲਈਂ।
וְשָׁ֨מַעְתָּ֜ אֶל־תְּחִנַּ֤ת עַבְדְּךָ֙ וְעַמְּךָ֣ יִשְׂרָאֵ֔ל אֲשֶׁ֥ר יִֽתְפַּֽלְל֖וּ אֶל־הַמָּקֹ֣ום הַזֶּ֑ה וְ֠אַתָּה תִּשְׁמַ֞ע אֶל־מְקֹ֤ום שִׁבְתְּךָ֙ אֶל־הַשָּׁמַ֔יִם וְשָׁמַעְתָּ֖ וְסָלָֽחְתָּ׃ | 30 |
੩੦ਆਪਣੇ ਦਾਸ ਦੀ ਅਤੇ ਆਪਣੀ ਪਰਜਾ ਇਸਰਾਏਲ ਦੀਆਂ ਬੇਨਤੀਆਂ ਨੂੰ ਸੁਣ ਲਈਂ ਜਦ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ, ਸਗੋਂ ਆਪਣੇ ਸਵਰਗੀ ਭਵਨ ਵਿੱਚੋਂ ਸੁਣ ਲਈਂ ਅਤੇ ਸੁਣ ਕੇ ਮਾਫ਼ ਕਰੀਂ।
אֵת֩ אֲשֶׁ֨ר יֶחֱטָ֥א אִישׁ֙ לְרֵעֵ֔הוּ וְנָֽשָׁא־בֹ֥ו אָלָ֖ה לְהַֽאֲלֹתֹ֑ו וּבָ֗א אָלָ֛ה לִפְנֵ֥י מִֽזְבַּחֲךָ֖ בַּבַּ֥יִת הַזֶּֽה׃ | 31 |
੩੧ਜੇ ਕੋਈ ਮਨੁੱਖ ਆਪਣੇ ਗੁਆਂਢੀ ਦੇ ਵਿਰੁੱਧ ਪਾਪ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਅਤੇ ਉਹ ਸਹੁੰ ਇਸ ਭਵਨ ਦੀ ਜਗਵੇਦੀ ਅੱਗੇ ਖਾਧੀ ਜਾਵੇ।
וְאַתָּ֣ה ׀ תִּשְׁמַ֣ע הַשָּׁמַ֗יִם וְעָשִׂ֙יתָ֙ וְשָׁפַטְתָּ֣ אֶת־עֲבָדֶ֔יךָ לְהַרְשִׁ֣יעַ רָשָׁ֔ע לָתֵ֥ת דַּרְכֹּ֖ו בְּרֹאשֹׁ֑ו וּלְהַצְדִּ֣יק צַדִּ֔יק לָ֥תֶת לֹ֖ו כְּצִדְקָתֹֽו׃ ס | 32 |
੩੨ਤਾਂ ਤੂੰ ਸਵਰਗ ਵਿੱਚੋਂ ਸੁਣ ਲਈਂ ਅਤੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਇਸ ਤਰ੍ਹਾਂ ਕਰੀਂ ਕਿ ਬੁਰੇ ਨੂੰ ਤੂੰ ਦੋਸ਼ੀ ਠਹਿਰਾਵੇਂ ਕਿ ਉਹ ਦਾ ਕੀਤਾ ਉਹ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਹ ਦੇ ਧਰਮ ਅਨੁਸਾਰ ਉਹ ਨੂੰ ਬਦਲਾ ਦਿੱਤਾ ਜਾਵੇ।
בְּֽהִנָּגֵ֞ף עַמְּךָ֧ יִשְׂרָאֵ֛ל לִפְנֵ֥י אֹויֵ֖ב אֲשֶׁ֣ר יֶחֶטְאוּ־לָ֑ךְ וְשָׁ֤בוּ אֵלֶ֙יךָ֙ וְהֹוד֣וּ אֶת־שְׁמֶ֔ךָ וְהִֽתְפַּֽלְל֧וּ וְהִֽתְחַנְּנ֛וּ אֵלֶ֖יךָ בַּבַּ֥יִת הַזֶּֽה׃ | 33 |
੩੩ਜਦ ਤੇਰੀ ਪਰਜਾ ਇਸਰਾਏਲ ਵੈਰੀ ਦੇ ਅੱਗਿਓਂ ਇਸ ਲਈ ਮਾਰੀ ਜਾਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਤਾਂ ਜੇ ਉਹ ਤੇਰੀ ਵੱਲ ਫਿਰਨ ਤੇ ਤੇਰੇ ਨਾਮ ਨੂੰ ਮੰਨ ਲੈਣ ਤੇ ਤੇਰੇ ਸਨਮੁਖ ਇਸ ਭਵਨ ਵਿੱਚ ਪ੍ਰਾਰਥਨਾ ਅਤੇ ਬੇਨਤੀ ਕਰਨ।
וְאַתָּה֙ תִּשְׁמַ֣ע הַשָּׁמַ֔יִם וְסָ֣לַחְתָּ֔ לְחַטַּ֖את עַמְּךָ֣ יִשְׂרָאֵ֑ל וַהֲשֵֽׁבֹתָם֙ אֶל־הָ֣אֲדָמָ֔ה אֲשֶׁ֥ר נָתַ֖תָּ לַאֲבֹותָֽם׃ ס | 34 |
੩੪ਤਦ ਤੂੰ ਸਵਰਗ ਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਅਤੇ ਉਨ੍ਹਾਂ ਨੂੰ ਉਸ ਦੇਸ ਵਿੱਚ ਜੋ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਹੈ ਮੋੜ ਲਿਆਵੀਂ।
בְּהֵעָצֵ֥ר שָׁמַ֛יִם וְלֹא־יִהְיֶ֥ה מָטָ֖ר כִּ֣י יֶחֶטְאוּ־לָ֑ךְ וְהִֽתְפַּֽלְל֞וּ אֶל־הַמָּקֹ֤ום הַזֶּה֙ וְהֹוד֣וּ אֶת־שְׁמֶ֔ךָ וּמֵחַטָּאתָ֥ם יְשׁוּב֖וּן כִּ֥י תַעֲנֵֽם׃ | 35 |
੩੫ਜਦ ਅਕਾਸ਼ ਬੰਦ ਹੋਵੇ ਅਤੇ ਮੀਂਹ ਇਸ ਲਈ ਨਾ ਪਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਤਾਂ ਜੇ ਉਹ ਇਸ ਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨ ਲੈਣ ਅਤੇ ਆਪਣੇ ਪਾਪਾਂ ਤੋਂ ਮੁੜਨ ਜਦ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ ਹੋਵੇ।
וְאַתָּ֣ה ׀ תִּשְׁמַ֣ע הַשָּׁמַ֗יִם וְסָ֨לַחְתָּ֜ לְחַטַּ֤את עֲבָדֶ֙יךָ֙ וְעַמְּךָ֣ יִשְׂרָאֵ֔ל כִּ֥י תֹורֵ֛ם אֶת־הַדֶּ֥רֶךְ הַטֹּובָ֖ה אֲשֶׁ֣ר יֽ͏ֵלְכוּ־בָ֑הּ וְנָתַתָּ֤ה מָטָר֙ עַל־אַרְצְךָ֔ אֲשֶׁר־נָתַ֥תָּה לְעַמְּךָ֖ לְנַחֲלָֽה׃ ס | 36 |
੩੬ਤਦ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਤਾਂ ਜੋ ਤੂੰ ਉਨ੍ਹਾਂ ਨੂੰ ਉਹ ਚੰਗਾ ਰਾਹ ਜਿਹ ਦੇ ਵਿੱਚ ਉਨ੍ਹਾਂ ਨੂੰ ਤੁਰਨਾ ਚਾਹੀਦਾ ਹੈ ਸਿਖਾਵੇਂ ਅਤੇ ਆਪਣੇ ਦੇਸ ਵਿੱਚ ਜੋ ਤੂੰ ਆਪਣੀ ਪਰਜਾ ਨੂੰ ਵਿਰਸੇ ਵਿੱਚ ਦਿੱਤਾ ਹੈ ਮੀਂਹ ਵਰਾਈਂ।
רָעָ֞ב כִּֽי־יִהְיֶ֣ה בָאָ֗רֶץ דֶּ֣בֶר כִּֽי־יִ֠הְיֶה שִׁדָּפֹ֨ון יֵרָקֹ֜ון אַרְבֶּ֤ה חָסִיל֙ כִּ֣י יִהְיֶ֔ה כִּ֧י יָֽצַר־לֹ֛ו אֹיְבֹ֖ו בְּאֶ֣רֶץ שְׁעָרָ֑יו כָּל־נֶ֖גַע כָּֽל־מַחֲלָֽה׃ | 37 |
੩੭ਜੇ ਦੇਸ ਵਿੱਚ ਕਾਲ ਜਾਂ ਬਵਾ ਪੈ ਜਾਵੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਆ ਪਵੇ ਅਤੇ ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਫਾਟਕਾਂ ਨੂੰ ਘੇਰ ਲੈਣ ਅਤੇ ਜੇ ਕੋਈ ਕਸ਼ਟ ਜਾਂ ਰੋਗ ਆ ਪਵੇ।
כָּל־תְּפִלָּ֣ה כָל־תְּחִנָּ֗ה אֲשֶׁ֤ר תִֽהְיֶה֙ לְכָל־הָ֣אָדָ֔ם לְכֹ֖ל עַמְּךָ֣ יִשְׂרָאֵ֑ל אֲשֶׁ֣ר יֵדְע֗וּן אִ֚ישׁ נֶ֣גַע לְבָבֹ֔ו וּפָרַ֥שׂ כַּפָּ֖יו אֶל־הַבַּ֥יִת הַזֶּֽה׃ | 38 |
੩੮ਜੋ ਬੇਨਤੀ ਜਾਂ ਅਰਦਾਸ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਤੋਂ ਕੀਤੀ ਜਾਵੇ ਜੋ ਆਪਣੇ ਹੀ ਮਨ ਦਾ ਕਸ਼ਟ ਜਾਣੇ ਅਤੇ ਆਪਣੇ ਹੱਥ ਇਸ ਭਵਨ ਵੱਲ ਅੱਡੇ।
וְ֠אַתָּה תִּשְׁמַ֨ע הַשָּׁמַ֜יִם מְכֹ֤ון שִׁבְתֶּ֙ךָ֙ וְסָלַחְתָּ֣ וְעָשִׂ֔יתָ וְנָתַתָּ֤ לָאִישׁ֙ כְּכָל־דְּרָכָ֔יו אֲשֶׁ֥ר תֵּדַ֖ע אֶת־לְבָבֹ֑ו כִּֽי־אַתָּ֤ה יָדַ֙עְתָּ֙ לְבַדְּךָ֔ אֶת־לְבַ֖ב כָּל־בְּנֵ֥י הָאָדָֽם׃ | 39 |
੩੯ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਕੰਮ ਕਰੀਂ ਅਤੇ ਹਰ ਮਨੁੱਖ ਨੂੰ ਉਹ ਦੀਆਂ ਸਾਰੀਆਂ ਚਾਲਾਂ ਅਨੁਸਾਰ ਬਦਲਾ ਦੇਈਂ ਜਿਸ ਦੇ ਦਿਲ ਨੂੰ ਤੂੰ ਜਾਣਦਾ ਹੈਂ ਕਿਉਂ ਜੋ ਤੂੰ ਹਾਂ ਤੂੰ ਹੀ ਮਨੁੱਖਾਂ ਦੇ ਦਿਲਾਂ ਨੂੰ ਜਾਣਦਾ ਹੈਂ।
לְמַ֙עַן֙ יִֽרָא֔וּךָ כָּל־הַ֨יָּמִ֔ים אֲשֶׁר־הֵ֥ם חַיִּ֖ים עַל־פְּנֵ֣י הָאֲדָמָ֑ה אֲשֶׁ֥ר נָתַ֖תָּה לַאֲבֹתֵֽינוּ׃ | 40 |
੪੦ਤਾਂ ਜੋ ਉਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਉਹ ਉਸ ਭੂਮੀ ਉੱਤੇ ਗੁਜ਼ਾਰਨ ਜਿਹ ਨੂੰ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਹੈ ਤੇਰੇ ਕੋਲੋਂ ਡਰਨ।
וְגַם֙ אֶל־הַנָּכְרִ֔י אֲשֶׁ֛ר לֹא־מֵעַמְּךָ֥ יִשְׂרָאֵ֖ל ה֑וּא וּבָ֛א מֵאֶ֥רֶץ רְחֹוקָ֖ה לְמַ֥עַן שְׁמֶֽךָ׃ | 41 |
੪੧ਨਾਲੇ ਉਸ ਪਰਦੇਸੀ ਦੇ ਵਿਖੇ ਵੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਦੂਰ ਦੇਸ ਤੋਂ ਤੇਰੇ ਨਾਮ ਦੇ ਕਾਰਨ ਆਇਆ ਹੈ।
כִּ֤י יִשְׁמְעוּן֙ אֶת־שִׁמְךָ֣ הַגָּדֹ֔ול וְאֶת־יָֽדְךָ֙ הֽ͏ַחֲזָקָ֔ה וּֽזְרֹעֲךָ֖ הַנְּטוּיָ֑ה וּבָ֥א וְהִתְפַּלֵּ֖ל אֶל־הַבַּ֥יִת הַזֶּֽה׃ | 42 |
੪੨ਕਿਉਂ ਜੋ ਉਹ ਤੇਰਾ ਵੱਡਾ ਨਾਮ, ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਦੀ ਖ਼ਬਰ ਸੁਣਨਗੇ ਸੋ ਜਦ ਉਹ ਆਵੇ ਅਤੇ ਇਸ ਭਵਨ ਵੱਲ ਬੇਨਤੀ ਕਰੇ।
אַתָּ֞ה תִּשְׁמַ֤ע הַשָּׁמַ֙יִם֙ מְכֹ֣ון שִׁבְתֶּ֔ךָ וְעָשִׂ֕יתָ כְּכֹ֛ל אֲשֶׁר־יִקְרָ֥א אֵלֶ֖יךָ הַנָּכְרִ֑י לְמַ֣עַן יֵדְעוּן֩ כָּל־עַמֵּ֨י הָאָ֜רֶץ אֶת־שְׁמֶ֗ךָ לְיִרְאָ֤ה אֹֽתְךָ֙ כְּעַמְּךָ֣ יִשְׂרָאֵ֔ל וְלָדַ֕עַת כִּי־שִׁמְךָ֣ נִקְרָ֔א עַל־הַבַּ֥יִת הַזֶּ֖ה אֲשֶׁ֥ר בָּנִֽיתִי׃ | 43 |
੪੩ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰਾ ਭੈਅ ਮੰਨਣ ਜਿਵੇਂ ਤੇਰੀ ਪਰਜਾ ਇਸਰਾਏਲ ਕਰਦੀ ਹੈ ਅਤੇ ਜਾਣ ਲੈਣ ਕਿ ਇਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਉਂਦਾ ਹੈ।
כִּי־יֵצֵ֨א עַמְּךָ֤ לַמִּלְחָמָה֙ עַל־אֹ֣יְבֹ֔ו בַּדֶּ֖רֶךְ אֲשֶׁ֣ר תִּשְׁלָחֵ֑ם וְהִתְפַּֽלְל֣וּ אֶל־יְהוָ֗ה דֶּ֤רֶךְ הָעִיר֙ אֲשֶׁ֣ר בָּחַ֣רְתָּ בָּ֔הּ וְהַבַּ֖יִת אֲשֶׁר־בָּנִ֥תִי לִשְׁמֶֽךָ׃ | 44 |
੪੪ਜਦ ਤੇਰੀ ਪਰਜਾ ਆਪਣੇ ਵੈਰੀ ਨਾਲ ਯੁੱਧ ਕਰਨ ਲਈ ਨਿੱਕਲੇ ਜਿਸ ਰਾਹ ਤੋਂ ਤੂੰ ਉਨ੍ਹਾਂ ਨੂੰ ਭੇਜੇਂ ਅਤੇ ਯਹੋਵਾਹ ਅੱਗੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਬੇਨਤੀ ਕਰਨ।
וְשָׁמַעְתָּ֙ הַשָּׁמַ֔יִם אֶת־תְּפִלָּתָ֖ם וְאֶת־תְּחִנָּתָ֑ם וְעָשִׂ֖יתָ מִשְׁפָּטָֽם׃ | 45 |
੪੫ਤਾਂ ਤੂੰ ਸਵਰਗ ਤੋਂ ਉਨ੍ਹਾਂ ਦੀ ਪ੍ਰਾਰਥਨਾ ਅਤੇ ਉਨ੍ਹਾਂ ਦੀ ਬੇਨਤੀ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ।
כִּ֣י יֶֽחֶטְאוּ־לָ֗ךְ כִּ֣י אֵ֤ין אָדָם֙ אֲשֶׁ֣ר לֹא־יֶחֱטָ֔א וְאָנַפְתָּ֣ בָ֔ם וּנְתַתָּ֖ם לִפְנֵ֣י אֹויֵ֑ב וְשָׁב֤וּם שֹֽׁבֵיהֶם֙ אֶל־אֶ֣רֶץ הָאֹויֵ֔ב רְחֹוקָ֖ה אֹ֥ו קְרֹובָֽה׃ | 46 |
੪੬ਜੇ ਉਹ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਅਜਿਹਾ ਨਹੀਂ ਜੋ ਪਾਪ ਨਾ ਕਰੇ ਅਤੇ ਤੂੰ ਉਨ੍ਹਾਂ ਨਾਲ ਕ੍ਰੋਧਵਾਨ ਹੋਵੇਂ ਅਤੇ ਉਨ੍ਹਾਂ ਨੂੰ ਵੈਰੀ ਦੇ ਹੱਥ ਵਿੱਚ ਇਸ ਤਰ੍ਹਾਂ ਦੇ ਦੇਵੇਂ ਕਿ ਉਹ ਉਨ੍ਹਾਂ ਨੂੰ ਬੰਦੀ ਬਣਾ ਕੇ ਵੈਰੀ ਦੇ ਦੇਸ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ।
וְהֵשִׁ֙יבוּ֙ אֶל־לִבָּ֔ם בָּאָ֖רֶץ אֲשֶׁ֣ר נִשְׁבּוּ־שָׁ֑ם וְשָׁ֣בוּ ׀ וְהִֽתְחַנְּנ֣וּ אֵלֶ֗יךָ בְּאֶ֤רֶץ שֹֽׁבֵיהֶם֙ לֵאמֹ֔ר חָטָ֥אנוּ וְהֶעֱוִ֖ינוּ רָשָֽׁעְנוּ׃ | 47 |
੪੭ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਉਹ ਬੰਦੀ ਬਣ ਕੇ ਪਹੁੰਚਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ।
וְשָׁ֣בוּ אֵלֶ֗יךָ בְּכָל־לְבָבָם֙ וּבְכָל־נַפְשָׁ֔ם בְּאֶ֥רֶץ אֹיְבֵיהֶ֖ם אֲשֶׁר־שָׁב֣וּ אֹתָ֑ם וְהִֽתְפַּֽלְל֣וּ אֵלֶ֗יךָ דֶּ֤רֶךְ אַרְצָם֙ אֲשֶׁ֣ר נָתַ֣תָּה לַאֲבֹותָ֔ם הָעִיר֙ אֲשֶׁ֣ר בָּחַ֔רְתָּ וְהַבַּ֖יִת אֲשֶׁר־בָּנִיתָ (בָּנִ֥יתִי) לִשְׁמֶֽךָ׃ | 48 |
੪੮ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਦੀ ਬਣਾਇਆ ਉਹ ਤੇਰੀ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ।
וְשָׁמַעְתָּ֤ הַשָּׁמַ֙יִם֙ מְכֹ֣ון שִׁבְתְּךָ֔ אֶת־תְּפִלָּתָ֖ם וְאֶת־תְּחִנָּתָ֑ם וְעָשִׂ֖יתָ מִשְׁפָּטָֽם׃ | 49 |
੪੯ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਉਨ੍ਹਾਂ ਦੀ ਪ੍ਰਾਰਥਨਾ ਅਤੇ ਬੇਨਤੀ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ।
וְסָלַחְתָּ֤ לְעַמְּךָ֙ אֲשֶׁ֣ר חָֽטְאוּ־לָ֔ךְ וּלְכָל־פִּשְׁעֵיהֶ֖ם אֲשֶׁ֣ר פָּשְׁעוּ־בָ֑ךְ וּנְתַתָּ֧ם לְרַחֲמִ֛ים לִפְנֵ֥י שֹׁבֵיהֶ֖ם וְרִֽחֲמֽוּם׃ | 50 |
੫੦ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰਾ ਪਾਪ ਕੀਤਾ ਉਨ੍ਹਾਂ ਦਿਆਂ ਸਾਰਿਆਂ ਅਪਰਾਧਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਨੇ ਤੇਰੀ ਉਲੰਘਣਾ ਕੀਤੀ ਮਾਫ਼ ਕਰੀਂ ਅਤੇ ਉਹ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਅੱਗੇ ਦਯਾ ਪ੍ਰਾਪਤ ਕਰਨ ਤਾਂ ਜੋ ਉਹ ਉਨ੍ਹਾਂ ਉੱਤੇ ਰਹਿਮ ਕਰਨ।
כִּֽי־עַמְּךָ֥ וְנַחֲלָתְךָ֖ הֵ֑ם אֲשֶׁ֤ר הֹוצֵ֙אתָ֙ מִמִּצְרַ֔יִם מִתֹּ֖וךְ כּ֥וּר הַבַּרְזֶֽל׃ | 51 |
੫੧ਕਿਉਂ ਜੋ ਇਹ ਤੇਰੀ ਪਰਜਾ ਤੇ ਤੇਰੀ ਵਿਰਾਸਤ ਹੈ ਜਿਹ ਨੂੰ ਤੂੰ ਮਿਸਰ ਤੋਂ ਲੋਹੇ ਦੀ ਭੱਠੀ ਵਿੱਚੋਂ ਕੱਢਿਆ ਹੈ।
לִהְיֹ֨ות עֵינֶ֤יךָ פְתֻחֹות֙ אֶל־תְּחִנַּ֣ת עַבְדְּךָ֔ וְאֶל־תְּחִנַּ֖ת עַמְּךָ֣ יִשְׂרָאֵ֑ל לִשְׁמֹ֣עַ אֲלֵיהֶ֔ם בְּכֹ֖ל קָרְאָ֥ם אֵלֶֽיךָ׃ | 52 |
੫੨ਤਾਂ ਜੋ ਤੇਰੀਆਂ ਅੱਖਾਂ ਆਪਣੇ ਦਾਸ ਦੀ ਅਰਦਾਸ ਵੱਲ ਅਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਵੱਲ ਖੁੱਲ੍ਹੀਆਂ ਰਹਿਣ ਕਿ ਤੂੰ ਉਨ੍ਹਾਂ ਦੀ ਸਾਰੀ ਦੁਹਾਈ ਨੂੰ ਜੋ ਉਹ ਤੇਰੇ ਅੱਗੇ ਦੇਣ ਸੁਣੇਂ।
כִּֽי־אַתָּ֞ה הִבְדַּלְתָּ֤ם לְךָ֙ לְֽנַחֲלָ֔ה מִכֹּ֖ל עַמֵּ֣י הָאָ֑רֶץ כַּאֲשֶׁ֨ר דִּבַּ֜רְתָּ בְּיַ֣ד ׀ מֹשֶׁ֣ה עַבְדֶּ֗ךָ בְּהֹוצִיאֲךָ֧ אֶת־אֲבֹתֵ֛ינוּ מִמִּצְרַ֖יִם אֲדֹנָ֥י יְהוִֽה׃ פ | 53 |
੫੩ਕਿਉਂ ਜੋ ਤੂੰ ਹੇ ਪ੍ਰਭੂ ਯਹੋਵਾਹ, ਉਨ੍ਹਾਂ ਨੂੰ ਧਰਤੀ ਦੇ ਸਾਰੇ ਲੋਕਾਂ ਤੋਂ ਆਪਣੀ ਵਿਰਾਸਤ ਹੋਣ ਲਈ ਵੱਖਰਾ ਕੀਤਾ ਜਿਵੇਂ ਤੂੰ ਆਪਣੇ ਦਾਸ ਮੂਸਾ ਦੇ ਰਾਹੀਂ ਬਚਨ ਕੀਤਾ ਜਦ ਤੂੰ ਸਾਡੇ ਪੁਰਖਿਆਂ ਨੂੰ ਮਿਸਰ ਤੋਂ ਕੱਢਿਆ।
וַיְהִ֣י ׀ כְּכַלֹּ֣ות שְׁלֹמֹ֗ה לְהִתְפַּלֵּל֙ אֶל־יְהוָ֔ה אֵ֛ת כָּל־הַתְּפִלָּ֥ה וְהַתְּחִנָּ֖ה הַזֹּ֑את קָ֞ם מִלִּפְנֵ֨י מִזְבַּ֤ח יְהוָה֙ מִכְּרֹ֣עַ עַל־בִּרְכָּ֔יו וְכַפָּ֖יו פְּרֻשֹׂ֥ות הַשָּׁמָֽיִם׃ | 54 |
੫੪ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਇਹ ਸਾਰੀ ਬੇਨਤੀ ਤੇ ਅਰਦਾਸ ਯਹੋਵਾਹ ਦੇ ਅੱਗੇ ਕਰ ਚੁੱਕਿਆ ਤਾਂ ਉਹ ਯਹੋਵਾਹ ਦੀ ਜਗਵੇਦੀ ਦੇ ਅੱਗਿਓਂ ਉੱਠ ਖੜ੍ਹਾ ਹੋਇਆ ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ।
וַֽיַּעְמֹ֕ד וַיְבָ֕רֶךְ אֵ֖ת כָּל־קְהַ֣ל יִשְׂרָאֵ֑ל קֹ֥ול גָּדֹ֖ול לֵאמֹֽר׃ | 55 |
੫੫ਉਹ ਖੜ੍ਹਾ ਹੋ ਗਿਆ ਅਤੇ ਉਸ ਇਸਰਾਏਲ ਦੀ ਸਾਰੀ ਸਭਾ ਨੂੰ ਉੱਚੀ ਅਵਾਜ਼ ਨਾਲ ਬਰਕਤ ਦਿੱਤੀ ਕਿ
בָּר֣וּךְ יְהוָ֗ה אֲשֶׁ֨ר נָתַ֤ן מְנוּחָה֙ לְעַמֹּ֣ו יִשְׂרָאֵ֔ל כְּכֹ֖ל אֲשֶׁ֣ר דִּבֵּ֑ר לֹֽא־נָפַ֞ל דָּבָ֣ר אֶחָ֗ד מִכֹּל֙ דְּבָרֹ֣ו הַטֹּ֔וב אֲשֶׁ֣ר דִּבֶּ֔ר בְּיַ֖ד מֹשֶׁ֥ה עַבְדֹּֽו׃ | 56 |
੫੬ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁੱਖ ਦਿੱਤਾ ਜਿਵੇਂ ਉਸ ਬਚਨ ਕੀਤਾ ਸੀ। ਉਸ ਸਾਰੇ ਚੰਗੇ ਬਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ ਇੱਕ ਵੀ ਗੱਲ ਖਾਲੀ ਨਾ ਗਈ।
יְהִ֨י יְהוָ֤ה אֱלֹהֵ֙ינוּ֙ עִמָּ֔נוּ כַּאֲשֶׁ֥ר הָיָ֖ה עִם־אֲבֹתֵ֑ינוּ אַל־יַעַזְבֵ֖נוּ וְאַֽל־יִטְּשֵֽׁנוּ׃ | 57 |
੫੭ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ-ਸੰਗ ਹੋਵੇ ਜਿਵੇਂ ਉਹ ਸਾਡੇ ਪੁਰਖਿਆਂ ਦੇ ਨਾਲ ਸੀ, ਉਹ ਨਾ ਸਾਨੂੰ ਤਿਆਗੇ ਅਤੇ ਨਾ ਸਾਨੂੰ ਛੱਡੇ।
לְהַטֹּ֥ות לְבָבֵ֖נוּ אֵלָ֑יו לָלֶ֣כֶת בְּכָל־דְּרָכָ֗יו וְלִשְׁמֹ֨ר מִצְוֹתָ֤יו וְחֻקָּיו֙ וּמִשְׁפָּטָ֔יו אֲשֶׁ֥ר צִוָּ֖ה אֶת־אֲבֹתֵֽינוּ׃ | 58 |
੫੮ਉਹ ਸਾਡੇ ਮਨਾਂ ਨੂੰ ਆਪਣੀ ਵੱਲ ਫੇਰੇ ਕਿ ਅਸੀਂ ਉਹ ਦੇ ਸਾਰੇ ਰਾਹਾਂ ਵਿੱਚ ਚੱਲੀਏ ਅਤੇ ਉਹ ਦੇ ਹੁਕਮ ਬਿਧੀਆਂ ਤੇ ਨਿਆਂ ਮੰਨੀਏ ਜਿਨ੍ਹਾਂ ਦਾ ਉਸ ਸਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ।
וְיִֽהְי֨וּ דְבָרַ֜י אֵ֗לֶּה אֲשֶׁ֤ר הִתְחַנַּ֙נְתִּי֙ לִפְנֵ֣י יְהוָ֔ה קְרֹבִ֛ים אֶל־יְהוָ֥ה אֱלֹהֵ֖ינוּ יֹומָ֣ם וָלָ֑יְלָה לַעֲשֹׂ֣ות ׀ מִשְׁפַּ֣ט עַבְדֹּ֗ו וּמִשְׁפַּ֛ט עַמֹּ֥ו יִשְׂרָאֵ֖ל דְּבַר־יֹ֥ום בְּיֹומֹֽו׃ | 59 |
੫੯ਅਤੇ ਇਹ ਮੇਰੀਆਂ ਗੱਲਾਂ ਜਿਨ੍ਹਾਂ ਦੇ ਨਾਲ ਮੈਂ ਯਹੋਵਾਹ ਅੱਗੇ ਅਰਦਾਸ ਕੀਤੀ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਰਾਤ ਰਹਿਣ ਕਿ ਉਹ ਆਪਣੇ ਦਾਸ ਦੇ ਹੱਕ ਦਾ ਨਿਆਂ ਕਰੇ ਨਾਲੇ ਆਪਣੀ ਪਰਜਾ ਇਸਰਾਏਲ ਦੇ ਹੱਕ ਦਾ ਨਿਆਂ ਰੋਜ਼ ਕਾਇਮ ਰੱਖੋ।
לְמַ֗עַן דַּ֚עַת כָּל־עַמֵּ֣י הָאָ֔רֶץ כִּ֥י יְהוָ֖ה ה֣וּא הָאֱלֹהִ֑ים אֵ֖ין עֹֽוד׃ | 60 |
੬੦ਤਾਂ ਜੋ ਧਰਤੀ ਦੇ ਸਾਰੇ ਲੋਕ ਜਾਣ ਲੈਣ ਕਿ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਹੋਰ ਕੋਈ ਨਹੀਂ।
וְהָיָ֤ה לְבַבְכֶם֙ שָׁלֵ֔ם עִ֖ם יְהוָ֣ה אֱלֹהֵ֑ינוּ לָלֶ֧כֶת בְּחֻקָּ֛יו וְלִשְׁמֹ֥ר מִצְוֹתָ֖יו כַּיֹּ֥ום הַזֶּֽה׃ | 61 |
੬੧ਤੁਹਾਡਾ ਮਨ ਯਹੋਵਾਹ ਸਾਡੇ ਪਰਮੇਸ਼ੁਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਹ ਦੀਆਂ ਬਿਧੀਆਂ ਵਿੱਚ ਚੱਲੋ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਕਰੋ ਜਿਵੇਂ ਅੱਜ ਦੇ ਦਿਨ ਹੁੰਦਾ ਹੈ।
וְֽהַמֶּ֔לֶךְ וְכָל־יִשְׂרָאֵ֖ל עִמֹּ֑ו זֹבְחִ֥ים זֶ֖בַח לִפְנֵ֥י יְהוָֽה׃ | 62 |
੬੨ਪਾਤਸ਼ਾਹ ਨੇ ਸਾਰੇ ਇਸਰਾਏਲ ਦੇ ਨਾਲ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ।
וַיִּזְבַּ֣ח שְׁלֹמֹ֗ה אֵ֣ת זֶ֣בַח הַשְּׁלָמִים֮ אֲשֶׁ֣ר זָבַ֣ח לַיהוָה֒ בָּקָ֗ר עֶשְׂרִ֤ים וּשְׁנַ֙יִם֙ אֶ֔לֶף וְצֹ֕אן מֵאָ֥ה וְעֶשְׂרִ֖ים אָ֑לֶף וַֽיַּחְנְכוּ֙ אֶת־בֵּ֣ית יְהוָ֔ה הַמֶּ֖לֶךְ וְכָל־בְּנֵ֥י יִשְׂרָאֵֽל׃ | 63 |
੬੩ਸੋ ਸੁਲੇਮਾਨ ਨੇ ਸੁੱਖ-ਸਾਂਦ ਦੀਆਂ ਬਲੀਆਂ ਲਈ ਜਿਹ ਨੂੰ ਉਸ ਨੇ ਯਹੋਵਾਹ ਅੱਗੇ ਚੜ੍ਹਾਇਆ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਸਨ। ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਣ ਕੀਤਾ।
בַּיֹּ֣ום הַה֗וּא קִדַּ֨שׁ הַמֶּ֜לֶךְ אֶת־תֹּ֣וךְ הֶחָצֵ֗ר אֲשֶׁר֙ לִפְנֵ֣י בֵית־יְהוָ֔ה כִּי־עָ֣שָׂה שָׁ֗ם אֶת־הָֽעֹלָה֙ וְאֶת־הַמִּנְחָ֔ה וְאֵ֖ת חֶלְבֵ֣י הַשְּׁלָמִ֑ים כִּֽי־מִזְבַּ֤ח הַנְּחֹ֙שֶׁת֙ אֲשֶׁ֣ר לִפְנֵ֣י יְהוָ֔ה קָטֹ֗ן מֵֽהָכִיל֙ אֶת־הָעֹלָ֣ה וְאֶת־הַמִּנְחָ֔ה וְאֵ֖ת חֶלְבֵ֥י הַשְּׁלָמִֽים׃ | 64 |
੬੪ਉਸ ਦਿਨ ਪਾਤਸ਼ਾਹ ਨੇ ਉਸ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਠਹਿਰਾਇਆ ਅਤੇ ਉਸ ਨੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਦੀ ਚਰਬੀ ਉੱਥੇ ਇਸ ਲਈ ਚੜ੍ਹਾਈ ਕਿ ਪਿੱਤਲ ਦੀ ਜਗਵੇਦੀ ਜਿਹੜੀ ਯਹੋਵਾਹ ਦੇ ਅੱਗੇ ਸੀ ਛੋਟੀ ਸੀ ਅਤੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਤੇ ਸੁੱਖ-ਸਾਂਦ ਦੀਆਂ ਬਲੀਆਂ ਦੀ ਚਰਬੀ ਉੱਥੇ ਨਹੀਂ ਸਮਾ ਸਕਦੀ ਸੀ।
וַיַּ֣עַשׂ שְׁלֹמֹ֣ה בָֽעֵת־הַהִ֣יא ׀ אֶת־הֶחָ֡ג וְכָל־יִשְׂרָאֵ֣ל עִמֹּו֩ קָהָ֨ל גָּדֹ֜ול מִלְּבֹ֥וא חֲמָ֣ת ׀ עַד־נַ֣חַל מִצְרַ֗יִם לִפְנֵי֙ יְהוָ֣ה אֱלֹהֵ֔ינוּ שִׁבְעַ֥ת יָמִ֖ים וְשִׁבְעַ֣ת יָמִ֑ים אַרְבָּעָ֥ה עָשָׂ֖ר יֹֽום׃ | 65 |
੬੫ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਲਬੋ ਹਮਾਥ ਸ਼ਹਿਰ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਉਸ ਪਰਬ ਨੂੰ ਮਨਾਇਆ ਸੱਤ ਦਿਨ ਫੇਰ ਸੱਤ ਦਿਨ ਅਰਥਾਤ ਚੌਦਾਂ ਦਿਨ ਲੱਗੇ।
בַּיֹּ֤ום הַשְּׁמִינִי֙ שִׁלַּ֣ח אֶת־הָעָ֔ם וַֽיְבָרֲכ֖וּ אֶת־הַמֶּ֑לֶךְ וַיֵּלְכ֣וּ לְאָהֳלֵיהֶ֗ם שְׂמֵחִים֙ וְטֹ֣ובֵי לֵ֔ב עַ֣ל כָּל־הַטֹּובָ֗ה אֲשֶׁ֨ר עָשָׂ֤ה יְהוָה֙ לְדָוִ֣ד עַבְדֹּ֔ו וּלְיִשְׂרָאֵ֖ל עַמֹּֽו׃ | 66 |
੬੬ਅੱਠਵੇਂ ਦਿਨ ਉਸ ਨੇ ਲੋਕਾਂ ਨੂੰ ਵਿਦਿਆ ਕੀਤਾ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਅਸੀਸ ਦਿੱਤੀ ਅਤੇ ਆਪਣੇ ਤੰਬੂਆਂ ਨੂੰ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਆਪਣੇ ਦਾਸ ਦਾਊਦ ਤੇ ਆਪਣੀ ਪਰਜਾ ਇਸਰਾਏਲ ਦੇ ਨਾਲ ਕੀਤੀ ਸੀ ਉਹ ਖੁਸ਼ੀ ਤੇ ਮਨ ਦੀ ਅਨੰਦਤਾਈ ਨਾਲ ਚਲੇ ਗਏ।