< 1 מְלָכִים 1 >

וְהַמֶּ֤לֶךְ דָּוִד֙ זָקֵ֔ן בָּ֖א בַּיָּמִ֑ים וַיְכַסֻּ֙הוּ֙ בַּבְּגָדִ֔ים וְלֹ֥א יִחַ֖ם לֹֽו׃ 1
ਦਾਊਦ ਪਾਤਸ਼ਾਹ ਦੀ ਉਮਰ ਜਿਆਦਾ ਹੋ ਜਾਣ ਦੇ ਕਾਰਨ, ਉਸ ਨੂੰ ਜਿਆਦਾ ਕੱਪੜੇ ਪਹਿਨਾਉਣ ਤੇ ਵੀ ਉਹ ਗਰਮ ਨਹੀਂ ਹੁੰਦਾ ਸੀ।
וַיֹּ֧אמְרוּ לֹ֣ו עֲבָדָ֗יו יְבַקְשׁ֞וּ לַאדֹנִ֤י הַמֶּ֙לֶךְ֙ נַעֲרָ֣ה בְתוּלָ֔ה וְעָֽמְדָה֙ לִפְנֵ֣י הַמֶּ֔לֶךְ וּתְהִי־לֹ֖ו סֹכֶ֑נֶת וְשָׁכְבָ֣ה בְחֵיקֶ֔ךָ וְחַ֖ם לַאדֹנִ֥י הַמֶּֽלֶךְ׃ 2
ਇਸ ਲਈ ਉਸ ਦੇ ਸੇਵਕਾਂ ਨੇ ਉਸ ਨੂੰ ਆਖਿਆ ਕਿ ਮੇਰੇ ਸੁਆਮੀ ਪਾਤਸ਼ਾਹ ਲਈ ਇੱਕ ਮੁਟਿਆਰ ਕੁੜੀ ਲੱਭੀ ਜਾਵੇ, ਜੋ ਪਾਤਸ਼ਾਹ ਦੇ ਸਨਮੁਖ ਖੜ੍ਹੀ ਰਿਹਾ ਕਰੇ, ਉਸ ਦੀ ਸੇਵਾ ਕਰਿਆ ਕਰੇ ਅਤੇ ਤੇਰੀ ਹਿੱਕ ਨਾਲ ਲੱਗ ਕੇ ਲੇਟਿਆ ਕਰੇ, ਤਾਂ ਜੋ ਮੇਰਾ ਮਾਲਕ ਪਾਤਸ਼ਾਹ ਗਰਮ ਹੋਵੇ।
וַיְבַקְשׁוּ֙ נַעֲרָ֣ה יָפָ֔ה בְּכֹ֖ל גְּב֣וּל יִשְׂרָאֵ֑ל וַֽיִּמְצְא֗וּ אֶת־אֲבִישַׁג֙ הַשּׁ֣וּנַמִּ֔ית וַיָּבִ֥אוּ אֹתָ֖הּ לַמֶּֽלֶךְ׃ 3
ਉਹ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਸੋਹਣੀ ਮੁਟਿਆਰ ਲੱਭਣ ਲੱਗੇ, ਤਾਂ ਉਨ੍ਹਾਂ ਨੂੰ ਸ਼ੂਨੰਮੀ ਨਗਰ ਦੀ ਅਬੀਸ਼ਗ ਨਾਮ ਦੀ ਮੁਟਿਆਰ ਲੱਭੀ ਅਤੇ ਉਹ ਨੂੰ ਪਾਤਸ਼ਾਹ ਦੇ ਕੋਲ ਲੈ ਆਏ।
וְהַֽנַּעֲרָ֖ה יָפָ֣ה עַד־מְאֹ֑ד וַתְּהִ֨י לַמֶּ֤לֶךְ סֹכֶ֙נֶת֙ וַתְּשָׁ֣רְתֵ֔הוּ וְהַמֶּ֖לֶךְ לֹ֥א יְדָעָֽהּ׃ 4
ਉਹ ਮੁਟਿਆਰ ਬਹੁਤ ਸੋਹਣੀ ਸੀ। ਉਹ ਪਾਤਸ਼ਾਹ ਦੀ ਦਾਸੀ ਹੋਈ ਅਤੇ ਉਸ ਦੀ ਖ਼ਬਰ ਰੱਖਦੀ ਸੀ, ਪਰ ਪਾਤਸ਼ਾਹ ਨੇ ਉਸ ਨਾਲ ਸੰਬੰਧ ਨਾ ਬਣਾਇਆ।
וַאֲדֹנִיָּ֧ה בֶן־חַגִּ֛ית מִתְנַשֵּׂ֥א לֵאמֹ֖ר אֲנִ֣י אֶמְלֹ֑ךְ וַיַּ֣עַשׂ לֹ֗ו רֶ֚כֶב וּפָ֣רָשִׁ֔ים וַחֲמִשִּׁ֥ים אִ֖ישׁ רָצִ֥ים לְפָנָֽיו׃ 5
ਤਦ ਹੱਗੀਥ ਦੇ ਪੁੱਤਰ ਅਦੋਨੀਯਾਹ ਨੇ ਆਪਣੇ ਆਪ ਨੂੰ ਉੱਚਾ ਕੀਤਾ ਅਤੇ ਆਖਿਆ, “ਮੈਂ ਪਾਤਸ਼ਾਹ ਬਣਾਂਗਾ” ਅਤੇ ਉਹ ਨੇ ਆਪਣੇ ਲਈ ਰੱਥ, ਘੋੜ ਚੜ੍ਹੇ ਅਤੇ ਪੰਜਾਹ ਸਿਪਾਹੀ ਆਪਣੇ ਅੱਗੇ-ਅੱਗੇ ਦੌੜਨ ਲਈ ਤਿਆਰ ਕੀਤੇ।
וְלֹֽא־עֲצָבֹ֨ו אָבִ֤יו מִיָּמָיו֙ לֵאמֹ֔ר מַדּ֖וּעַ כָּ֣כָה עָשִׂ֑יתָ וְגַם־ה֤וּא טֹֽוב־תֹּ֙אַר֙ מְאֹ֔ד וְאֹתֹ֥ו יָלְדָ֖ה אַחֲרֵ֥י אַבְשָׁלֹֽום׃ 6
ਉਹ ਦੇ ਪਿਤਾ ਨੇ ਇਹ ਆਖ ਕੇ ਉਹ ਨੂੰ ਕਦੀ ਨਾ ਉਦਾਸ ਕੀਤਾ ਕਿ ਤੂੰ ਇਸ ਤਰ੍ਹਾਂ ਕਿਉਂ ਕੀਤਾ, ਉਹ ਵੀ ਬਹੁਤ ਸੁੰਦਰ ਸੀ ਅਤੇ ਉਹ ਅਬਸ਼ਾਲੋਮ ਦੇ ਬਾਅਦ ਜੰਮਿਆ ਸੀ।
וַיִּהְי֣וּ דְבָרָ֔יו עִ֚ם יֹואָ֣ב בֶּן־צְרוּיָ֔ה וְעִ֖ם אֶבְיָתָ֣ר הַכֹּהֵ֑ן וַֽיַּעְזְר֔וּ אַחֲרֵ֖י אֲדֹנִיָּֽה׃ 7
ਉਹ ਸਰੂਯਾਹ ਦੇ ਪੁੱਤਰ ਯੋਆਬ ਅਤੇ ਅਬਯਾਥਾਰ ਜਾਜਕ ਨਾਲ ਗੱਲਾਂ ਕਰਦਾ ਸੀ ਅਤੇ ਇਹ ਅਦੋਨੀਯਾਹ ਦੇ ਪਿੱਛੇ ਲੱਗ ਕੇ ਉਹ ਦੀ ਸਹਾਇਤਾ ਕਰਦੇ ਸਨ।
וְצָדֹ֣וק הַ֠כֹּהֵן וּבְנָיָ֨הוּ בֶן־יְהֹויָדָ֜ע וְנָתָ֤ן הַנָּבִיא֙ וְשִׁמְעִ֣י וְרֵעִ֔י וְהַגִּבֹּורִ֖ים אֲשֶׁ֣ר לְדָוִ֑ד לֹ֥א הָי֖וּ עִם־אֲדֹנִיָּֽהוּ׃ 8
ਪਰ ਸਾਦੋਕ ਜਾਜਕ ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ, ਨਾਥਾਨ ਨਬੀ, ਸ਼ਿਮਈ, ਰੇਈ ਅਤੇ ਦਾਊਦ ਦੇ ਸੂਰਬੀਰ ਅਦੋਨੀਯਾਹ ਦੇ ਨਾਲ ਨਹੀਂ ਸਨ।
וַיִּזְבַּ֣ח אֲדֹנִיָּ֗הוּ צֹ֤אן וּבָקָר֙ וּמְרִ֔יא עִ֚ם אֶ֣בֶן הַזֹּחֶ֔לֶת אֲשֶׁר־אֵ֖צֶל עֵ֣ין רֹגֵ֑ל וַיִּקְרָ֗א אֶת־כָּל־אֶחָיו֙ בְּנֵ֣י הַמֶּ֔לֶךְ וּלְכָל־אַנְשֵׁ֥י יְהוּדָ֖ה עַבְדֵ֥י הַמֶּֽלֶךְ׃ 9
ਅਦੋਨੀਯਾਹ ਨੇ ਭੇਡਾਂ, ਬਲ਼ਦ ਅਤੇ ਮੋਟੇ-ਮੋਟੇ ਪਸ਼ੂ ਜ਼ੋਹਲਥ ਪੱਥਰ ਉੱਤੇ ਜੋ ਏਨ-ਰੋਗੇਲ ਦੇ ਕੋਲ ਹੈ ਵੱਢੇ ਅਤੇ ਆਪਣੇ ਸਾਰੇ ਭਰਾ ਅਰਥਾਤ ਪਾਤਸ਼ਾਹ ਦੇ ਪੁੱਤਰ ਅਤੇ ਯਹੂਦਾਹ ਦੇ ਸਭ ਮਨੁੱਖ, ਜਿਹੜੇ ਪਾਤਸ਼ਾਹ ਦੇ ਸੇਵਕ ਸਨ ਸੱਦੇ।
וְֽאֶת־נָתָן֩ הַנָּבִ֨יא וּבְנָיָ֜הוּ וְאֶת־הַגִּבֹּורִ֛ים וְאֶת־שְׁלֹמֹ֥ה אָחִ֖יו לֹ֥א קָרָֽא׃ 10
੧੦ਪਰ ਨਾਥਾਨ ਨਬੀ, ਬਨਾਯਾਹ, ਸੂਰਬੀਰ ਅਤੇ ਆਪਣੇ ਭਰਾ ਸੁਲੇਮਾਨ ਨੂੰ ਨਾ ਸੱਦਿਆ।
וַיֹּ֣אמֶר נָתָ֗ן אֶל־בַּת־שֶׁ֤בַע אֵם־שְׁלֹמֹה֙ לֵאמֹ֔ר הֲלֹ֣וא שָׁמַ֔עַתְּ כִּ֥י מָלַ֖ךְ אֲדֹנִיָּ֣הוּ בֶן־חַגִּ֑ית וַאֲדֹנֵ֥ינוּ דָוִ֖ד לֹ֥א יָדָֽע׃ 11
੧੧ਨਾਥਾਨ ਨੇ ਸੁਲੇਮਾਨ ਦੀ ਮਾਤਾ ਬਥ-ਸ਼ਬਾ ਨੂੰ ਆਖਿਆ, ਕੀ ਤੁਸੀਂ ਨਹੀਂ ਸੁਣਿਆ ਕਿ ਹੱਗੀਥ ਦਾ ਪੁੱਤਰ ਅਦੋਨੀਯਾਹ ਰਾਜ ਕਰਦਾ ਹੈ ਅਤੇ ਸਾਡੇ ਮਾਲਕ ਦਾਊਦ ਨੂੰ ਉਸ ਦੀ ਖ਼ਬਰ ਵੀ ਨਹੀਂ ਹੈ?
וְעַתָּ֕ה לְכִ֛י אִיעָצֵ֥ךְ נָ֖א עֵצָ֑ה וּמַלְּטִי֙ אֶת־נַפְשֵׁ֔ךְ וְאֶת־נֶ֥פֶשׁ בְּנֵ֖ךְ שְׁלֹמֹֽה׃ 12
੧੨ਹੁਣ ਤੁਸੀਂ ਆਓ ਮੈਂ ਤੁਹਾਨੂੰ ਸਲਾਹ ਦੇਵਾਂ ਕਿ ਤੁਸੀਂ ਆਪਣੀ ਅਤੇ ਆਪਣੇ ਪੁੱਤਰ ਸੁਲੇਮਾਨ ਦੀ ਜਾਨ ਬਚਾ ਸਕੋ।
לְכִ֞י וּבֹ֣אִי ׀ אֶל־הַמֶּ֣לֶךְ דָּוִ֗ד וְאָמַ֤רְתְּ אֵלָיו֙ הֲלֹֽא־אַתָּ֞ה אֲדֹנִ֣י הַמֶּ֗לֶךְ נִשְׁבַּ֤עְתָּ לַאֲמָֽתְךָ֙ לֵאמֹ֔ר כִּֽי־שְׁלֹמֹ֤ה בְנֵךְ֙ יִמְלֹ֣ךְ אַחֲרַ֔י וְה֖וּא יֵשֵׁ֣ב עַל־כִּסְאִ֑י וּמַדּ֖וּעַ מָלַ֥ךְ אֲדֹנִיָֽהוּ׃ 13
੧੩ਤੁਸੀਂ ਜਾਓ ਅਤੇ ਦਾਊਦ ਪਾਤਸ਼ਾਹ ਕੋਲ ਅੰਦਰ ਜਾ ਕੇ ਉਹ ਨੂੰ ਆਖੋ, ਹੇ ਮੇਰੇ ਮਾਲਕ ਪਾਤਸ਼ਾਹ, ਕੀ ਤੂੰ ਆਪਣੀ ਦਾਸੀ ਨਾਲ ਸਹੁੰ ਖਾ ਕੇ ਨਹੀਂ ਆਖਿਆ ਸੀ ਕਿ ਸੱਚ-ਮੁੱਚ ਤੇਰਾ ਪੁੱਤਰ ਸੁਲੇਮਾਨ ਮੇਰੇ ਪਿੱਛੋਂ ਰਾਜ ਕਰੇਗਾ ਅਤੇ ਉਹੋ ਹੀ ਮੇਰੀ ਰਾਜ ਗੱਦੀ ਉੱਤੇ ਬੈਠੇਗਾ? ਫੇਰ ਅਦੋਨੀਯਾਹ ਕਿਉਂ ਰਾਜ ਕਰਦਾ ਹੈ?
הִנֵּ֗ה עֹודָ֛ךְ מְדַבֶּ֥רֶת שָׁ֖ם עִם־הַמֶּ֑לֶךְ וַאֲנִי֙ אָבֹ֣וא אַחֲרַ֔יִךְ וּמִלֵּאתִ֖י אֶת־דְּבָרָֽיִךְ׃ 14
੧੪ਵੇਖੋ ਤੁਹਾਡੇ ਪਾਤਸ਼ਾਹ ਨਾਲ ਗੱਲ ਕਰਨ ਦੇ ਸਮੇਂ ਮੈਂ ਵੀ ਤੁਹਾਡੇ ਮਗਰ ਅੰਦਰ ਆਵਾਂਗਾ ਅਤੇ ਤੁਹਾਡੀਆਂ ਗੱਲਾਂ ਦੇ ਬਾਰੇ ਗੱਲ ਕਰਾਂਗਾ।
וַתָּבֹ֨א בַת־שֶׁ֤בֶע אֶל־הַמֶּ֙לֶךְ֙ הַחַ֔דְרָה וְהַמֶּ֖לֶךְ זָקֵ֣ן מְאֹ֑ד וַֽאֲבִישַׁג֙ הַשּׁ֣וּנַמִּ֔ית מְשָׁרַ֖ת אֶת־הַמֶּֽלֶךְ׃ 15
੧੫ਇਸ ਲਈ ਬਥ-ਸ਼ਬਾ ਕੋਠੜੀ ਦੇ ਅੰਦਰ ਪਾਤਸ਼ਾਹ ਕੋਲ ਗਈ। ਪਾਤਸ਼ਾਹ ਬਹੁਤ ਬੁੱਢਾ ਸੀ ਅਤੇ ਸ਼ੂਨੰਮੀ ਨਗਰ ਦੀ ਅਬੀਸ਼ਗ ਨਾਮ ਦੀ ਮੁਟਿਆਰ ਪਾਤਸ਼ਾਹ ਦੀ ਸੇਵਾ ਕਰ ਰਹੀ ਸੀ।
וַתִּקֹּ֣ד בַּת־שֶׁ֔בַע וַתִּשְׁתַּ֖חוּ לַמֶּ֑לֶךְ וַיֹּ֥אמֶר הַמֶּ֖לֶךְ מַה־לָּֽךְ׃ 16
੧੬ਬਥ-ਸ਼ਬਾ ਝੁਕੀ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ, ਤਾਂ ਪਾਤਸ਼ਾਹ ਨੇ ਆਖਿਆ, ਤੂੰ ਕੀ ਮੰਗਦੀ ਹੈਂ?
וַתֹּ֣אמֶר לֹ֗ו אֲדֹנִי֙ אַתָּ֨ה נִשְׁבַּ֜עְתָּ בַּֽיהוָ֤ה אֱלֹהֶ֙יךָ֙ לַֽאֲמָתֶ֔ךָ כִּֽי־שְׁלֹמֹ֥ה בְנֵ֖ךְ יִמְלֹ֣ךְ אַחֲרָ֑י וְה֖וּא יֵשֵׁ֥ב עַל־כִּסְאִֽי׃ 17
੧੭ਉਸ ਨੇ ਆਖਿਆ, ਮੇਰੇ ਮਾਲਕ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸਹੁੰ ਖਾ ਕੇ ਆਪਣੀ ਦਾਸੀ ਨੂੰ ਆਖਿਆ ਸੀ, ਕਿ ਮੇਰੇ ਪਿੱਛੋਂ ਤੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਉਹੋ ਮੇਰੀ ਰਾਜ ਗੱਦੀ ਉੱਤੇ ਬੈਠੇਗਾ।
וְעַתָּ֕ה הִנֵּ֥ה אֲדֹנִיָּ֖ה מָלָ֑ךְ וְעַתָּ֛ה אֲדֹנִ֥י הַמֶּ֖לֶךְ לֹ֥א יָדָֽעְתָּ׃ 18
੧੮ਹੁਣ ਵੇਖ, ਅਦੋਨੀਯਾਹ ਰਾਜ ਕਰਦਾ ਹੈ ਅਤੇ ਹੁਣ ਤੱਕ ਹੇ ਮੇਰੇ ਮਾਲਕ ਪਾਤਸ਼ਾਹ ਤੈਨੂੰ ਇਸ ਦੀ ਕੁਝ ਖ਼ਬਰ ਨਹੀਂ ਹੈ।
וַ֠יִּזְבַּח שֹׁ֥ור וּֽמְרִיא־וְצֹאן֮ לָרֹב֒ וַיִּקְרָא֙ לְכָל־בְּנֵ֣י הַמֶּ֔לֶךְ וּלְאֶבְיָתָר֙ הַכֹּהֵ֔ן וּלְיֹאָ֖ב שַׂ֣ר הַצָּבָ֑א וְלִשְׁלֹמֹ֥ה עַבְדְּךָ֖ לֹ֥א קָרָֽא׃ 19
੧੯ਉਸ ਨੇ ਢੇਰ ਸਾਰੇ ਬਲ਼ਦ, ਮੋਟੇ-ਮੋਟੇ ਪਸ਼ੂ ਅਤੇ ਭੇਡਾਂ ਵੱਢੀਆਂ ਹਨ ਅਤੇ ਪਾਤਸ਼ਾਹ ਦੇ ਸਾਰੇ ਪੁੱਤਰਾਂ, ਅਬਯਾਥਾਰ ਜਾਜਕ ਅਤੇ ਸੈਨਾਪਤੀ ਯੋਆਬ ਨੂੰ ਤਾਂ ਸੱਦਿਆ ਹੈ, ਪਰ ਤੇਰੇ ਦਾਸ ਸੁਲੇਮਾਨ ਨੂੰ ਉਸ ਨੇ ਨਹੀਂ ਸੱਦਿਆ।
וְאַתָּה֙ אֲדֹנִ֣י הַמֶּ֔לֶךְ עֵינֵ֥י כָל־יִשְׂרָאֵ֖ל עָלֶ֑יךָ לְהַגִּ֣יד לָהֶ֔ם מִ֗י יֵשֵׁ֛ב עַל־כִּסֵּ֥א אֲדֹנִֽי־הַמֶּ֖לֶךְ אַחֲרָֽיו׃ 20
੨੦ਹੁਣ ਹੇ ਮੇਰੇ ਮਾਲਕ ਪਾਤਸ਼ਾਹ, ਸਾਰੇ ਇਸਰਾਏਲ ਦੀਆਂ ਅੱਖਾਂ ਤੇਰੇ ਉੱਤੇ ਹਨ ਕਿ ਤੂੰ ਉਨ੍ਹਾਂ ਨੂੰ ਦੱਸੇਂ, ਕਿ ਮੇਰੇ ਮਾਲਕ ਪਾਤਸ਼ਾਹ ਦੀ ਰਾਜ ਗੱਦੀ ਉੱਤੇ ਤੇਰੇ ਪਿੱਛੋਂ ਕੌਣ ਬੈਠੇਗਾ।
וְהָיָ֕ה כִּשְׁכַ֥ב אֲדֹנִֽי־הַמֶּ֖לֶךְ עִם־אֲבֹתָ֑יו וְהָיִ֗יתִי אֲנִ֛י וּבְנִ֥י שְׁלֹמֹ֖ה חַטָּאִֽים׃ 21
੨੧ਨਹੀਂ ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਮਾਲਕ ਪਾਤਸ਼ਾਹ ਆਪਣੇ ਪੁਰਖਿਆਂ ਨਾਲ ਵਿਸ਼ਰਾਮ ਕਰੇਗਾ, ਤਾਂ ਮੈਂ ਅਤੇ ਮੇਰਾ ਪੁੱਤਰ ਸੁਲੇਮਾਨ ਪਾਪੀ ਠਹਿਰਾਂਗੇ।
וְהִנֵּ֛ה עֹודֶ֥נָּה מְדַבֶּ֖רֶת עִם־הַמֶּ֑לֶךְ וְנָתָ֥ן הַנָּבִ֖יא בָּֽא׃ 22
੨੨ਉਹ ਅਜੇ ਪਾਤਸ਼ਾਹ ਨਾਲ ਗੱਲਾਂ ਕਰਦੀ ਹੀ ਸੀ, ਕਿ ਨਾਥਾਨ ਨਬੀ ਵੀ ਅੰਦਰ ਆ ਗਿਆ।
וַיַּגִּ֤ידוּ לַמֶּ֙לֶךְ֙ לֵאמֹ֔ר הִנֵּ֖ה נָתָ֣ן הַנָּבִ֑יא וַיָּבֹא֙ לִפְנֵ֣י הַמֶּ֔לֶךְ וַיִּשְׁתַּ֧חוּ לַמֶּ֛לֶךְ עַל־אַפָּ֖יו אָֽרְצָה׃ 23
੨੩ਉਨ੍ਹਾਂ ਨੇ ਪਾਤਸ਼ਾਹ ਨੂੰ ਦੱਸਿਆ ਕਿ ਵੇਖੋ ਨਾਥਾਨ ਨਬੀ ਆ ਗਿਆ ਹੈ, ਉਹ ਪਾਤਸ਼ਾਹ ਦੇ ਸਨਮੁਖ ਹੋਇਆ, ਤਾਂ ਉਸ ਨੇ ਪਾਤਸ਼ਾਹ ਨੂੰ ਧਰਤੀ ਤੱਕ ਮੂੰਹ ਪਰਨੇ ਹੋ ਕੇ ਮੱਥਾ ਟੇਕਿਆ।
וַיֹּאמֶר֮ נָתָן֒ אֲדֹנִ֣י הַמֶּ֔לֶךְ אַתָּ֣ה אָמַ֔רְתָּ אֲדֹנִיָּ֖הוּ יִמְלֹ֣ךְ אַחֲרָ֑י וְה֖וּא יֵשֵׁ֥ב עַל־כִּסְאִֽי׃ 24
੨੪ਫਿਰ ਨਾਥਾਨ ਨੇ ਆਖਿਆ, ਹੇ ਮੇਰੇ ਮਾਲਕ ਪਾਤਸ਼ਾਹ, ਕੀ ਤੁਸੀਂ ਆਖਿਆ ਹੈ ਕਿ ਮੇਰੇ ਪਿੱਛੋਂ ਅਦੋਨੀਯਾਹ ਰਾਜ ਕਰੇਗਾ ਅਤੇ ਮੇਰੀ ਰਾਜ ਗੱਦੀ ਉੱਤੇ ਬੈਠੇਗਾ?
כִּ֣י ׀ יָרַ֣ד הַיֹּ֗ום וַ֠יִּזְבַּח שֹׁ֥ור וּֽמְרִיא־וְצֹאן֮ לָרֹב֒ וַיִּקְרָא֩ לְכָל־בְּנֵ֨י הַמֶּ֜לֶךְ וּלְשָׂרֵ֤י הַצָּבָא֙ וּלְאֶבְיָתָ֣ר הַכֹּהֵ֔ן וְהִנָּ֛ם אֹכְלִ֥ים וְשֹׁתִ֖ים לְפָנָ֑יו וַיֹּ֣אמְר֔וּ יְחִ֖י הַמֶּ֥לֶךְ אֲדֹנִיָּֽהוּ׃ 25
੨੫ਉਹ ਤਾਂ ਅੱਜ ਦੇ ਦਿਨ ਹਠਾੜ ਨੂੰ ਗਿਆ ਹੈ ਅਤੇ ਢੇਰ ਸਾਰੇ ਬਲ਼ਦ, ਮੋਟੇ-ਮੋਟੇ ਪਸ਼ੂ ਅਤੇ ਭੇਡਾਂ ਵੱਢੀਆਂ ਹਨ। ਪਾਤਸ਼ਾਹ ਦੇ ਸਾਰੇ ਪੁੱਤਰਾਂ, ਸੈਨਾਪਤੀਆਂ ਅਤੇ ਅਬਯਾਥਾਰ ਜਾਜਕ ਨੂੰ ਸੱਦਿਆ, ਵੇਖੋ ਉਹ ਉਸ ਦੇ ਸਨਮੁਖ ਖਾਂਦੇ-ਪੀਂਦੇ ਹਨ ਅਤੇ ਆਖਦੇ ਹਨ, ਪਾਤਸ਼ਾਹ ਅਦੋਨੀਯਾਹ ਜਿਉਂਦਾ ਰਹੇ।
וְלִ֣י אֲנִֽי־עַ֠בְדֶּךָ וּלְצָדֹ֨ק הַכֹּהֵ֜ן וְלִבְנָיָ֧הוּ בֶן־יְהֹויָדָ֛ע וְלִשְׁלֹמֹ֥ה עַבְדְּךָ֖ לֹ֥א קָרָֽא׃ 26
੨੬ਪਰ ਤੁਹਾਡੇ ਦਾਸ ਨੂੰ ਅਰਥਾਤ ਮੈਨੂੰ, ਸਾਦੋਕ ਜਾਜਕ, ਯਹੋਯਾਦਾ ਦੇ ਪੁੱਤਰ ਬਨਾਯਾਹ ਅਤੇ ਤੁਹਾਡੇ ਦਾਸ ਸੁਲੇਮਾਨ ਨੂੰ ਨਹੀਂ ਸੱਦਿਆ।
אִ֗ם מֵאֵת֙ אֲדֹנִ֣י הַמֶּ֔לֶךְ נִהְיָ֖ה הַדָּבָ֣ר הַזֶּ֑ה וְלֹ֤א הֹודַ֙עְתָּ֙ אֶֽת־עַבְדֶּיךָ (עַבְדְּךָ֔) מִ֗י יֵשֵׁ֛ב עַל־כִּסֵּ֥א אֲדֹנִֽי־הַמֶּ֖לֶךְ אַחֲרָֽיו׃ ס 27
੨੭ਕੀ ਇਹ ਮੇਰੇ ਮਾਲਕ ਪਾਤਸ਼ਾਹ ਵੱਲੋਂ ਹੋਇਆ ਹੈ ਅਤੇ ਤੁਸੀਂ ਆਪਣੇ ਦਾਸ ਨੂੰ ਖ਼ਬਰ ਵੀ ਨਾ ਕੀਤੀ ਕਿ ਮੇਰੇ ਮਾਲਕ ਪਾਤਸ਼ਾਹ ਦੇ ਪਿੱਛੋਂ ਉਹ ਦੀ ਰਾਜ ਗੱਦੀ ਉੱਤੇ ਕੌਣ ਬੈਠੇਗਾ?
וַיַּ֨עַן הַמֶּ֤לֶךְ דָּוִד֙ וַיֹּ֔אמֶר קִרְאוּ־לִ֖י לְבַת־שָׁ֑בַע וַתָּבֹא֙ לִפְנֵ֣י הַמֶּ֔לֶךְ וַֽתַּעֲמֹ֖ד לִפְנֵ֥י הַמֶּֽלֶךְ׃ 28
੨੮ਦਾਊਦ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਬਥ-ਸ਼ਬਾ ਨੂੰ ਮੇਰੇ ਕੋਲ ਸੱਦੋ, ਉਹ ਪਾਤਸ਼ਾਹ ਦੇ ਸਨਮੁਖ ਅੰਦਰ ਆਈ ਅਤੇ ਪਾਤਸ਼ਾਹ ਦੇ ਸਨਮੁਖ ਖੜ੍ਹੀ ਰਹੀ।
וַיִּשָּׁבַ֥ע הַמֶּ֖לֶךְ וַיֹּאמַ֑ר חַי־יְהוָ֕ה אֲשֶׁר־פָּדָ֥ה אֶת־נַפְשִׁ֖י מִכָּל־צָרָֽה׃ 29
੨੯ਪਾਤਸ਼ਾਹ ਨੇ ਸਹੁੰ ਖਾ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਮੇਰੇ ਪ੍ਰਾਣਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਇਆ।
כִּ֡י כַּאֲשֶׁר֩ נִשְׁבַּ֨עְתִּי לָ֜ךְ בַּיהוָ֨ה אֱלֹהֵ֤י יִשְׂרָאֵל֙ לֵאמֹ֔ר כִּֽי־שְׁלֹמֹ֤ה בְנֵךְ֙ יִמְלֹ֣ךְ אַחֲרַ֔י וְה֛וּא יֵשֵׁ֥ב עַל־כִּסְאִ֖י תַּחְתָּ֑י כִּ֛י כֵּ֥ן אֶעֱשֶׂ֖ה הַיֹּ֥ום הַזֶּֽה׃ 30
੩੦ਜਿਵੇਂ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਖਾ ਕੇ ਤੈਨੂੰ ਆਖਿਆ ਸੀ ਕਿ ਸੱਚ-ਮੁੱਚ ਤੇਰਾ ਪੁੱਤਰ ਸੁਲੇਮਾਨ ਮੇਰੇ ਪਿੱਛੋਂ ਪਾਤਸ਼ਾਹ ਬਣੇਗਾ ਅਤੇ ਮੇਰੇ ਥਾਂ ਰਾਜ ਗੱਦੀ ਉੱਤੇ ਉਹੋ ਹੀ ਬੈਠੇਗਾ, ਮੈਂ ਅੱਜ ਦੇ ਦਿਨ ਉਸੇ ਤਰ੍ਹਾਂ ਹੀ ਕਰਾਂਗਾ।
וַתִּקֹּ֨ד בַּת־שֶׁ֤בַע אַפַּ֙יִם֙ אֶ֔רֶץ וַתִּשְׁתַּ֖חוּ לַמֶּ֑לֶךְ וַתֹּ֕אמֶר יְחִ֗י אֲדֹנִ֛י הַמֶּ֥לֶךְ דָּוִ֖ד לְעֹלָֽם׃ פ 31
੩੧ਤਦ ਬਥ-ਸ਼ਬਾ ਧਰਤੀ ਉੱਤੇ ਮੂੰਹ ਪਰਨੇ ਡਿੱਗੀ ਅਤੇ ਪਾਤਸ਼ਾਹ ਦੇ ਅੱਗੇ ਮੱਥਾ ਟੇਕ ਕੇ ਆਖਿਆ, ਮੇਰਾ ਮਾਲਕ ਪਾਤਸ਼ਾਹ ਦਾਊਦ ਸਦਾ ਤੱਕ ਜਿਉਂਦਾ ਰਹੇ।
וַיֹּ֣אמֶר ׀ הַמֶּ֣לֶךְ דָּוִ֗ד קִרְאוּ־לִ֞י לְצָדֹ֤וק הַכֹּהֵן֙ וּלְנָתָ֣ן הַנָּבִ֔יא וְלִבְנָיָ֖הוּ בֶּן־יְהֹויָדָ֑ע וַיָּבֹ֖אוּ לִפְנֵ֥י הַמֶּֽלֶךְ׃ 32
੩੨ਅੱਗੋਂ ਦਾਊਦ ਪਾਤਸ਼ਾਹ ਨੇ ਆਖਿਆ ਕਿ ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਮੇਰੇ ਕੋਲ ਸੱਦੋ, ਤਾਂ ਉਹ ਪਾਤਸ਼ਾਹ ਦੇ ਸਨਮੁਖ ਆਏ।
וַיֹּ֨אמֶר הַמֶּ֜לֶךְ לָהֶ֗ם קְח֤וּ עִמָּכֶם֙ אֶת־עַבְדֵ֣י אֲדֹנֵיכֶ֔ם וְהִרְכַּבְתֶּם֙ אֶת־שְׁלֹמֹ֣ה בְנִ֔י עַל־הַפִּרְדָּ֖ה אֲשֶׁר־לִ֑י וְהֹורַדְתֶּ֥ם אֹתֹ֖ו אֶל־גִּחֹֽון׃ 33
੩੩ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, ਆਪਣੇ ਮਾਲਕ ਦੇ ਸੇਵਕਾਂ ਨੂੰ ਆਪਣੇ ਨਾਲ ਲਓ, ਮੇਰੇ ਪੁੱਤਰ ਸੁਲੇਮਾਨ ਨੂੰ ਮੇਰੀ ਖੱਚਰ ਉੱਤੇ ਚੜ੍ਹਾਓ ਅਤੇ ਉਸ ਨੂੰ ਗੀਹੋਨ ਸੋਤੇ ਕੋਲ ਲੈ ਜਾਓ।
וּמָשַׁ֣ח אֹתֹ֣ו שָׁ֠ם צָדֹ֨וק הַכֹּהֵ֜ן וְנָתָ֧ן הַנָּבִ֛יא לְמֶ֖לֶךְ עַל־יִשְׂרָאֵ֑ל וּתְקַעְתֶּם֙ בַּשֹּׁופָ֔ר וַאֲמַרְתֶּ֕ם יְחִ֖י הַמֶּ֥לֶךְ שְׁלֹמֹֽה׃ 34
੩੪ਉੱਥੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਉਸ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾਉਣ ਅਤੇ ਤੁਸੀਂ ਤੁਰ੍ਹੀ ਵਜਾ ਕੇ ਆਖੋ ਸੁਲੇਮਾਨ ਪਾਤਸ਼ਾਹ ਜਿਉਂਦਾ ਰਹੇ।
וַעֲלִיתֶ֣ם אַחֲרָ֗יו וּבָא֙ וְיָשַׁ֣ב עַל־כִּסְאִ֔י וְה֥וּא יִמְלֹ֖ךְ תַּחְתָּ֑י וְאֹתֹ֤ו צִוִּ֙יתִי֙ לִֽהְיֹ֣ות נָגִ֔יד עַל־יִשְׂרָאֵ֖ל וְעַל־יְהוּדָֽה׃ 35
੩੫ਫੇਰ ਤੁਸੀਂ ਉਹ ਦੇ ਪਿੱਛੇ-ਪਿੱਛੇ ਹੋ ਕੇ ਉਤਾਂਹਾ ਚੱਲੇ ਆਓ, ਤਾਂ ਜੋ ਉਹ ਆਵੇ ਅਤੇ ਮੇਰੀ ਰਾਜ ਗੱਦੀ ਉੱਤੇ ਬੈਠ ਜਾਵੇ, ਕਿਉਂ ਜੋ ਉਹ ਮੇਰੇ ਥਾਂ ਪਾਤਸ਼ਾਹ ਬਣੇਗਾ ਕਿਉਂਕਿ ਮੈਂ ਉਸ ਨੂੰ ਠਹਿਰਾ ਦਿੱਤਾ ਹੈ ਕਿ ਇਸਰਾਏਲ ਅਤੇ ਯਹੂਦਾਹ ਉੱਤੇ ਰਾਜਾ ਹੋਵੇ।
וַיַּ֨עַן בְּנָיָ֧הוּ בֶן־יְהֹֽויָדָ֛ע אֶת־הַמֶּ֖לֶךְ וַיֹּ֣אמֶר ׀ אָמֵ֑ן כֵּ֚ן יֹאמַ֣ר יְהוָ֔ה אֱלֹהֵ֖י אֲדֹנִ֥י הַמֶּֽלֶךְ׃ 36
੩੬ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਪਾਤਸ਼ਾਹ ਨੂੰ ਉੱਤਰ ਦੇ ਕੇ ਆਖਿਆ, ਸਤ ਬਚਨ ਯਹੋਵਾਹ ਮੇਰੇ ਮਾਲਕ ਪਾਤਸ਼ਾਹ ਦਾ ਪਰਮੇਸ਼ੁਰ ਇਸੇ ਤਰ੍ਹਾਂ ਹੀ ਆਖੇ।
כַּאֲשֶׁ֨ר הָיָ֤ה יְהוָה֙ עִם־אֲדֹנִ֣י הַמֶּ֔לֶךְ כֵּ֖ן יְהִי (יִֽהְיֶ֣ה) עִם־שְׁלֹמֹ֑ה וִֽיגַדֵּל֙ אֶת־כִּסְאֹ֔ו מִ֨כִּסֵּ֔א אֲדֹנִ֖י הַמֶּ֥לֶךְ דָּוִֽד׃ 37
੩੭ਜਿਵੇਂ ਯਹੋਵਾਹ ਮੇਰੇ ਮਾਲਕ ਪਾਤਸ਼ਾਹ ਦੇ ਨਾਲ ਸੀ, ਉਸੇ ਤਰ੍ਹਾਂ ਹੀ ਸੁਲੇਮਾਨ ਦੇ ਨਾਲ ਹੋਵੇ ਅਤੇ ਉਹ ਦੀ ਰਾਜ ਗੱਦੀ ਨੂੰ ਮੇਰੇ ਮਾਲਕ ਪਾਤਸ਼ਾਹ ਦਾਊਦ ਦੀ ਰਾਜ ਗੱਦੀ ਨਾਲੋਂ ਵਧਾਵੇ।
וַיֵּ֣רֶד צָדֹ֣וק הַ֠כֹּהֵן וְנָתָ֨ן הַנָּבִ֜יא וּבְנָיָ֣הוּ בֶן־יְהֹויָדָ֗ע וְהַכְּרֵתִי֙ וְהַפְּלֵתִ֔י וַיַּרְכִּ֙בוּ֙ אֶת־שְׁלֹמֹ֔ה עַל־פִּרְדַּ֖ת הַמֶּ֣לֶךְ דָּוִ֑ד וַיֹּלִ֥כוּ אֹתֹ֖ו עַל־גִּחֹֽון׃ 38
੩੮ਸਾਦੋਕ ਜਾਜਕ, ਨਾਥਾਨ ਨਬੀ, ਯਹੋਯਾਦਾ ਦਾ ਪੁੱਤਰ ਬਨਾਯਾਹ, ਕਰੇਤੀ ਅਤੇ ਫਲੇਤੀ ਹਠਾੜ ਨੂੰ ਗਏ ਅਤੇ ਸੁਲੇਮਾਨ ਨੂੰ ਦਾਊਦ ਪਾਤਸ਼ਾਹ ਦੀ ਖੱਚਰ ਉੱਤੇ ਚੜ੍ਹਾ ਕੇ ਗੀਹੋਨ ਕੋਲ ਲੈ ਆਏ।
וַיִּקַּח֩ צָדֹ֨וק הַכֹּהֵ֜ן אֶת־קֶ֤רֶן הַשֶּׁ֙מֶן֙ מִן־הָאֹ֔הֶל וַיִּמְשַׁ֖ח אֶת־שְׁלֹמֹ֑ה וַֽיִּתְקְעוּ֙ בַּשֹּׁופָ֔ר וַיֹּֽאמְרוּ֙ כָּל־הָעָ֔ם יְחִ֖י הַמֶּ֥לֶךְ שְׁלֹמֹֽה׃ 39
੩੯ਤਦ ਸਾਦੋਕ ਜਾਜਕ ਨੇ ਤੰਬੂ ਵਿੱਚੋਂ ਇੱਕ ਤੇਲ ਦਾ ਸਿੰਙ ਲਿਆ ਅਤੇ ਸੁਲੇਮਾਨ ਨੂੰ ਮਸਹ ਕੀਤਾ, ਤਦ ਉਨ੍ਹਾਂ ਤੁਰ੍ਹੀ ਵਜਾਈ ਅਤੇ ਸਭ ਦੇ ਸਭ ਬੋਲ ਉੱਠੇ, ਸੁਲੇਮਾਨ ਪਾਤਸ਼ਾਹ ਜੀਉਂਦਾ ਰਹੇ।
וַיַּעֲל֤וּ כָל־הָעָם֙ אֽ͏ַחֲרָ֔יו וְהָעָם֙ מְחַלְּלִ֣ים בַּחֲלִלִ֔ים וּשְׂמֵחִ֖ים שִׂמְחָ֣ה גְדֹולָ֑ה וַתִּבָּקַ֥ע הָאָ֖רֶץ בְּקֹולָֽם׃ 40
੪੦ਸਭ ਲੋਕ ਉਸ ਦੇ ਮਗਰ ਉਤਾਹਾਂ ਆਏ ਅਤੇ ਲੋਕ ਵੰਝਲੀਆਂ ਵਜਾਉਂਦੇ ਹੋਏ ਵੱਡਾ ਅਨੰਦ ਕਰਦੇ ਤੁਰੇ ਜਾਂਦੇ ਸਨ, ਅਜਿਹਾ ਜੋ ਧਰਤੀ ਉਨ੍ਹਾਂ ਦੀ ਅਵਾਜ਼ ਨਾਲ ਹਿੱਲ ਗਈ।
וַיִּשְׁמַ֣ע אֲדֹנִיָּ֗הוּ וְכָל־הַקְּרֻאִים֙ אֲשֶׁ֣ר אִתֹּ֔ו וְהֵ֖ם כִּלּ֣וּ לֶאֱכֹ֑ל וַיִּשְׁמַ֤ע יֹואָב֙ אֶת־קֹ֣ול הַשֹּׁופָ֔ר וַיֹּ֕אמֶר מַדּ֥וּעַ קֹֽול־הַקִּרְיָ֖ה הֹומָֽה׃ 41
੪੧ਅਦੋਨੀਯਾਹ ਅਤੇ ਉਸ ਦੇ ਨਾਲ ਦੇ ਸਾਰੇ ਮਹਿਮਾਨਾਂ ਨੇ ਜਦ ਉਹ ਰੋਟੀ ਖਾ ਕੇ ਹਟੇ ਹੀ ਸਨ, ਤਾਂ ਇਹ ਅਵਾਜ਼ ਸੁਣੀ ਅਤੇ ਜਦ ਯੋਆਬ ਨੇ ਤੁਰ੍ਹੀ ਦੀ ਅਵਾਜ਼ ਸੁਣੀ ਤਾਂ ਉਸ ਆਖਿਆ, ਸ਼ਹਿਰ ਵਿੱਚ ਇਹ ਰੌਲ਼ੇ ਦੀ ਅਵਾਜ਼ ਕਿਉਂ ਹੈ?
עֹודֶ֣נּוּ מְדַבֵּ֔ר וְהִנֵּ֧ה יֹונָתָ֛ן בֶּן־אֶבְיָתָ֥ר הַכֹּהֵ֖ן בָּ֑א וַיֹּ֤אמֶר אֲדֹנִיָּ֙הוּ֙ בֹּ֔א כִּ֣י אִ֥ישׁ חַ֛יִל אַ֖תָּה וְטֹ֥וב תְּבַשֵּֽׂר׃ 42
੪੨ਉਹ ਅਜੇ ਇਹ ਬੋਲਦਾ ਹੀ ਸੀ, ਤਾਂ ਵੇਖੋ ਅਬਯਾਥਾਰ ਜਾਜਕ ਦਾ ਪੁੱਤਰ ਯੋਨਾਥਾਨ ਆਇਆ ਅਤੇ ਅਦੋਨੀਯਾਹ ਨੇ ਉਸ ਨੂੰ ਆਖਿਆ ਅੰਦਰ ਆ ਜਾ ਕਿਉਂ ਜੋ ਤੂੰ ਸੂਰਮਾ ਮਨੁੱਖ ਹੈ ਅਤੇ ਚੰਗੀ ਖ਼ਬਰ ਲਿਆਇਆ ਹੋਵੇਂਗਾ।
וַיַּ֙עַן֙ יֹונָתָ֔ן וַיֹּ֖אמֶר לַאֲדֹנִיָּ֑הוּ אֲבָ֕ל אֲדֹנֵ֥ינוּ הַמֶּֽלֶךְ־דָּוִ֖ד הִמְלִ֥יךְ אֶת־שְׁלֹמֹֽה׃ 43
੪੩ਯੋਨਾਥਾਨ ਨੇ ਉੱਤਰ ਦਿੱਤਾ ਅਤੇ ਅਦੋਨੀਯਾਹ ਨੂੰ ਆਖਿਆ, ਸੱਚ-ਮੁੱਚ ਸਾਡੇ ਮਾਲਕ ਪਾਤਸ਼ਾਹ ਦਾਊਦ ਨੇ ਸੁਲੇਮਾਨ ਨੂੰ ਪਾਤਸ਼ਾਹ ਬਣਾ ਦਿੱਤਾ ਹੈ।
וַיִּשְׁלַ֣ח אִתֹּֽו־הַ֠מֶּלֶךְ אֶת־צָדֹ֨וק הַכֹּהֵ֜ן וְאֶת־נָתָ֣ן הַנָּבִ֗יא וּבְנָיָ֙הוּ֙ בֶּן־יְהֹ֣ויָדָ֔ע וְהַכְּרֵתִ֖י וְהַפְּלֵתִ֑י וַיַּרְכִּ֣בוּ אֹתֹ֔ו עַ֖ל פִּרְדַּ֥ת הַמֶּֽלֶךְ׃ 44
੪੪ਪਾਤਸ਼ਾਹ ਨੇ ਸਾਦੋਕ ਜਾਜਕ, ਨਾਥਾਨ ਨਬੀ, ਯਹੋਯਾਦਾ ਦੇ ਪੁੱਤਰ ਬਨਾਯਾਹ, ਕਰੇਤੀ ਅਤੇ ਫਲੇਤੀ ਉਹ ਦੇ ਨਾਲ ਭੇਜੇ। ਉਨ੍ਹਾਂ ਨੇ ਪਾਤਸ਼ਾਹ ਦੀ ਖੱਚਰ ਉੱਤੇ ਉਸ ਨੂੰ ਚੜ੍ਹਾਇਆ।
וַיִּמְשְׁח֣וּ אֹתֹ֡ו צָדֹ֣וק הַכֹּהֵ֣ן וְנָתָן֩ הַנָּבִ֨יא לְמֶ֜לֶךְ בְּגִחֹ֗ון וַיַּעֲל֤וּ מִשָּׁם֙ שְׂמֵחִ֔ים וַתֵּהֹ֖ם הַקִּרְיָ֑ה ה֥וּא הַקֹּ֖ול אֲשֶׁ֥ר שְׁמַעְתֶּֽם׃ 45
੪੫ਸਾਦੋਕ ਜਾਜਕ ਅਤੇ ਨਾਥਾਨ ਨਬੀ ਨੇ ਗੀਹੋਨ ਵਿੱਚ ਉਹ ਨੂੰ ਪਾਤਸ਼ਾਹ ਹੋਣ ਲਈ ਮਸਹ ਕੀਤਾ, ਤਾਂ ਉਹ ਉੱਥੋਂ ਅਜਿਹਾ ਅਨੰਦ ਕਰਦੇ ਮੁੜੇ ਸਨ ਜੋ ਸ਼ਹਿਰ ਗੱਜ ਉੱਠਿਆ ਹੈ। ਉਹੋ ਗੱਜ ਦੀ ਅਵਾਜ਼ ਤੁਸੀਂ ਸੁਣੀ।
וְגַם֙ יָשַׁ֣ב שְׁלֹמֹ֔ה עַ֖ל כִּסֵּ֥א הַמְּלוּכָֽה׃ 46
੪੬ਸੁਲੇਮਾਨ ਰਾਜ ਗੱਦੀ ਉੱਤੇ ਬੈਠ ਗਿਆ ਹੈ।
וְגַם־בָּ֜אוּ עַבְדֵ֣י הַמֶּ֗לֶךְ לְ֠בָרֵךְ אֶת־אֲדֹנֵ֜ינוּ הַמֶּ֣לֶךְ דָּוִד֮ לֵאמֹר֒ יֵיטֵ֨ב אֱלֹהֶיךָ (אֱלֹהִ֜ים) אֶת־שֵׁ֤ם שְׁלֹמֹה֙ מִשְּׁמֶ֔ךָ וִֽיגַדֵּ֥ל אֶת־כִּסְאֹ֖ו מִכִּסְאֶ֑ךָ וַיִּשְׁתַּ֥חוּ הַמֶּ֖לֶךְ עַל־הַמִּשְׁכָּֽב׃ 47
੪੭ਪਾਤਸ਼ਾਹ ਦੇ ਸੇਵਕ ਆ ਕੇ ਸਾਡੇ ਮਾਲਕ ਪਾਤਸ਼ਾਹ ਦਾਊਦ ਨੂੰ ਵਧਾਈਆਂ ਦੇ ਰਹੇ ਹਨ, ਕਿ ਤੁਹਾਡਾ ਪਰਮੇਸ਼ੁਰ ਸੁਲੇਮਾਨ ਦੇ ਨਾਮ ਨੂੰ ਤੁਹਾਡੇ ਨਾਮ ਨਾਲੋਂ ਵੱਡਾ ਕਰੇ ਅਤੇ ਉਹ ਦੀ ਰਾਜ ਗੱਦੀ ਨੂੰ ਤੁਹਾਡੀ ਰਾਜ ਗੱਦੀ ਨਾਲੋਂ ਵਧਾਵੇ, ਤਾਂ ਪਾਤਸ਼ਾਹ ਨੇ ਆਪਣੇ ਆਪ ਨੂੰ ਮੰਜੇ ਉੱਤੇ ਨੀਵਿਆਂ ਕੀਤਾ।
וְגַם־כָּ֖כָה אָמַ֣ר הַמֶּ֑לֶךְ בָּר֨וּךְ יְהוָ֜ה אֱלֹהֵ֣י יִשְׂרָאֵ֗ל אֲשֶׁ֨ר נָתַ֥ן הַיֹּ֛ום יֹשֵׁ֥ב עַל־כִּסְאִ֖י וְעֵינַ֥י רֹאֹֽות׃ 48
੪੮ਪਾਤਸ਼ਾਹ ਨੇ ਵੀ ਇਸ ਤਰ੍ਹਾਂ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਮੁਬਾਰਕ ਹੈ, ਜਿਸ ਨੇ ਅੱਜ ਦੇ ਦਿਨ ਇੱਕ ਪੁੱਤਰ ਦਿੱਤਾ ਜਿਹੜਾ ਮੇਰੀਆਂ ਅੱਖਾਂ ਦੇ ਵੇਖਦਿਆਂ ਮੇਰੀ ਰਾਜ ਗੱਦੀ ਉੱਤੇ ਬੈਠਾ ਹੈ।
וַיּֽ͏ֶחֶרְדוּ֙ וַיָּקֻ֔מוּ כָּל־הַ֨קְּרֻאִ֔ים אֲשֶׁ֖ר לַאֲדֹנִיָּ֑הוּ וַיֵּלְכ֖וּ אִ֥ישׁ לְדַרְכֹּֽו׃ 49
੪੯ਸਾਰੇ ਮਹਿਮਾਨ ਜਿਹੜੇ ਅਦੋਨੀਯਾਹ ਦੇ ਨਾਲ ਸਨ, ਘਬਰਾ ਕੇ ਉੱਠ ਖੜ੍ਹੇ ਹੋਏ ਅਤੇ ਹਰ ਮਨੁੱਖ ਆਪਣੇ-ਆਪਣੇ ਰਾਹ ਤੁਰ ਗਿਆ।
וַאֲדֹ֣נִיָּ֔הוּ יָרֵ֖א מִפְּנֵ֣י שְׁלֹמֹ֑ה וַיָּ֣קָם וַיֵּ֔לֶךְ וַֽיַּחֲזֵ֖ק בְּקַרְנֹ֥ות הַמִּזְבֵּֽחַ׃ 50
੫੦ਇਸ ਤੋਂ ਬਾਅਦ ਅਦੋਨੀਯਾਹ ਸੁਲੇਮਾਨ ਦੇ ਅੱਗੋਂ ਡਰ ਕੇ ਉੱਠਿਆ ਅਤੇ ਜਗਵੇਦੀ ਦੇ ਸਿੰਗਾਂ ਨੂੰ ਘੁੱਟ ਕੇ ਜਾ ਫੜਿਆ।
וַיֻּגַּ֤ד לִשְׁלֹמֹה֙ לֵאמֹ֔ר הִנֵּה֙ אֲדֹ֣נִיָּ֔הוּ יָרֵ֖א אֶת־הַמֶּ֣לֶךְ שְׁלֹמֹ֑ה וְ֠הִנֵּה אָחַ֞ז בְּקַרְנֹ֤ות הַמִּזְבֵּ֙חַ֙ לֵאמֹ֔ר יִשָּֽׁבַֽע־לִ֤י כַיֹּום֙ הַמֶּ֣לֶךְ שְׁלֹמֹ֔ה אִם־יָמִ֥ית אֶת־עַבְדֹּ֖ו בֶּחָֽרֶב׃ 51
੫੧ਸੁਲੇਮਾਨ ਨੂੰ ਦੱਸਿਆ ਗਿਆ ਕਿ ਵੇਖੋ ਅਦੋਨੀਯਾਹ ਸੁਲੇਮਾਨ ਪਾਤਸ਼ਾਹ ਕੋਲੋਂ ਡਰਦਾ ਹੈ ਅਤੇ ਉਸ ਨੇ ਜਗਵੇਦੀ ਦੇ ਸਿੰਙ ਜਾ ਫੜੇ ਹਨ ਅਤੇ ਆਖਦਾ ਹੈ ਕਿ ਸੁਲੇਮਾਨ ਅੱਜ ਦੇ ਦਿਨ ਮੇਰੇ ਨਾਲ ਸਹੁੰ ਖਾਵੇ ਕਿ ਉਹ ਆਪਣੇ ਦਾਸ ਨੂੰ ਤਲਵਾਰ ਨਾਲ ਨਾ ਮਾਰੇਗਾ।
וַיֹּ֣אמֶר שְׁלֹמֹ֔ה אִ֚ם יִהְיֶ֣ה לְבֶן־חַ֔יִל לֹֽא־יִפֹּ֥ל מִשַּׂעֲרָתֹ֖ו אָ֑רְצָה וְאִם־רָעָ֥ה תִמָּצֵא־בֹ֖ו וָמֵֽת׃ 52
੫੨ਸੁਲੇਮਾਨ ਨੇ ਆਖਿਆ, ਜੇ ਉਹ ਆਪਣੇ ਆਪ ਨੂੰ ਭਲਾ ਮਨੁੱਖ ਬਣਾ ਕੇ ਵਿਖਾਵੇ, ਤਾਂ ਉਸ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ ਪਰ ਜੇ ਕਦੀ ਉਸ ਵਿੱਚ ਕੋਈ ਬੁਰਿਆਈ ਪਾਈ ਗਈ ਤਾਂ ਉਹ ਮਾਰ ਦਿੱਤਾ ਜਾਵੇਗਾ।
וַיִּשְׁלַ֞ח הַמֶּ֣לֶךְ שְׁלֹמֹ֗ה וַיֹּרִדֻ֙הוּ֙ מֵעַ֣ל הַמִּזְבֵּ֔חַ וַיָּבֹ֕א וַיִּשְׁתַּ֖חוּ לַמֶּ֣לֶךְ שְׁלֹמֹ֑ה וַיֹּֽאמֶר־לֹ֥ו שְׁלֹמֹ֖ה לֵ֥ךְ לְבֵיתֶֽךָ׃ פ 53
੫੩ਸੁਲੇਮਾਨ ਪਾਤਸ਼ਾਹ ਨੇ ਲੋਕ ਭੇਜੇ ਅਤੇ ਉਹ ਉਸ ਨੂੰ ਜਗਵੇਦੀ ਤੋਂ ਹੇਠਾਂ ਲਾਹ ਲਿਆਏ। ਉਸ ਨੇ ਆ ਕੇ ਸੁਲੇਮਾਨ ਪਾਤਸ਼ਾਹ ਨੂੰ ਮੱਥਾ ਟੇਕਿਆ ਅਤੇ ਸੁਲੇਮਾਨ ਨੇ ਉਸ ਨੂੰ ਆਖਿਆ, ਤੂੰ ਆਪਣੇ ਘਰ ਨੂੰ ਜਾ।

< 1 מְלָכִים 1 >