< 1 שְׁמוּאֵל 2 >
וַתִּתְפַּלֵּ֤ל חַנָּה֙ וַתֹּאמַ֔ר עָלַ֤ץ לִבִּי֙ בַּֽיהוָ֔ה רָ֥מָה קַרְנִ֖י בַּֽיהוָ֑ה רָ֤חַב פִּי֙ עַל־אֹ֣ויְבַ֔י כִּ֥י שָׂמַ֖חְתִּי בִּישׁוּעָתֶֽךָ׃ | 1 |
੧ਹੰਨਾਹ ਨੇ ਪ੍ਰਾਰਥਨਾ ਕਰ ਕੇ ਆਖਿਆ, ਮੇਰਾ ਮਨ ਯਹੋਵਾਹ ਦੇ ਕਾਰਨ ਮਗਨ ਹੈ। ਯਹੋਵਾਹ ਨੇ ਮੇਰਾ ਸਿੰਗ ਉੱਚਾ ਕੀਤਾ ਹੈ। ਮੇਰਾ ਮੂੰਹ ਮੇਰੇ ਵੈਰੀਆਂ ਦੇ ਸਾਹਮਣੇ ਖੋਲ੍ਹਿਆ ਗਿਆ, ਕਿਉਂ ਜੋ ਮੈਂ ਤੇਰੀ ਮੁਕਤੀ ਤੋਂ ਅਨੰਦ ਹੋਈ।
אֵין־קָדֹ֥ושׁ כַּיהוָ֖ה כִּ֣י אֵ֣ין בִּלְתֶּ֑ךָ וְאֵ֥ין צ֖וּר כֵּאלֹהֵֽינוּ׃ | 2 |
੨ਯਹੋਵਾਹ ਵਰਗਾ ਕੋਈ ਪਵਿੱਤਰ ਨਹੀਂ, ਤੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਕੋਈ ਸਾਡੇ ਪਰਮੇਸ਼ੁਰ ਵਰਗੀ ਚੱਟਾਨ ਨਹੀਂ।
אַל־תַּרְבּ֤וּ תְדַבְּרוּ֙ גְּבֹהָ֣ה גְבֹהָ֔ה יֵצֵ֥א עָתָ֖ק מִפִּיכֶ֑ם כִּ֣י אֵ֤ל דֵּעֹות֙ יְהוָ֔ה וְלֹא (וְלֹ֥ו) נִתְכְּנ֖וּ עֲלִלֹֽות׃ | 3 |
੩ਹੰਕਾਰ ਦੀਆਂ ਗੱਲਾਂ ਹੋਰ ਨਾ ਆਖ, ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿੱਕਲੇ, ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ, ਅਤੇ ਉਹ ਕਰਨੀਆਂ ਦੇ ਅਨੁਸਾਰ ਹਿਸਾਬ ਕਰਦਾ ਹੈ।
קֶ֥שֶׁת גִּבֹּרִ֖ים חַתִּ֑ים וְנִכְשָׁלִ֖ים אָ֥זְרוּ חָֽיִל׃ | 4 |
੪ਸੂਰਬੀਰਾਂ ਦੇ ਤੀਰ ਟੁੱਟ ਗਏ, ਅਤੇ ਉਹ ਜੋ ਠੇਡੇ ਖਾਂਦੇ ਸਨ ਉਨ੍ਹਾਂ ਦੇ ਲੱਕ ਬਲ ਨਾਲ ਕੱਸੇ ਗਏ।
שְׂבֵעִ֤ים בַּלֶּ֙חֶם֙ נִשְׂכָּ֔רוּ וּרְעֵבִ֖ים חָדֵ֑לּוּ עַד־עֲקָרָה֙ יָלְדָ֣ה שִׁבְעָ֔ה וְרַבַּ֥ת בָּנִ֖ים אֻמְלָֽלָה׃ | 5 |
੫ਉਹ ਜੋ ਰੱਜੇ ਹੋਏ ਸਨ ਆਪ ਹੀ ਰੋਟੀ ਦੇ ਲਈ ਮਜ਼ਦੂਰ ਹੋ ਗਏ, ਅਤੇ ਉਹ ਜੋ ਭੁੱਖੇ ਸਨ ਉਨ੍ਹਾਂ ਦੀ ਭੁੱਖ ਮਿਟ ਗਈ, ਇਥੋਂ ਤੱਕ ਜੋ ਬੇ-ਔਲਾਦ ਸਨ ਉਹਨਾਂ ਦੇ ਸੱਤ ਜੰਮੇ, ਅਤੇ ਜਿਹ ਦੇ ਢੇਰ ਸਾਰੇ ਬਾਲ ਬੱਚੇ ਸਨ ਉਹ ਕਮਜ਼ੋਰ ਪੈ ਗਈ।
יְהוָ֖ה מֵמִ֣ית וּמְחַיֶּ֑ה מֹורִ֥יד שְׁאֹ֖ול וַיָּֽעַל׃ (Sheol ) | 6 |
੬ਯਹੋਵਾਹ ਮਾਰਦਾ ਹੈ ਅਤੇ ਜਿਵਾਉਂਦਾ ਹੈ, ਉਹੋ ਪਤਾਲ ਵਿੱਚ ਉਤਾਰਦਾ ਹੈ ਅਤੇ ਉਹੋ ਹੀ ਉੱਪਰ ਚੁੱਕਦਾ ਹੈ। (Sheol )
יְהוָ֖ה מֹורִ֣ישׁ וּמַעֲשִׁ֑יר מַשְׁפִּ֖יל אַף־מְרֹומֵֽם׃ | 7 |
੭ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ।
מֵקִ֨ים מֵעָפָ֜ר דָּ֗ל מֵֽאַשְׁפֹּת֙ יָרִ֣ים אֶבְיֹ֔ון לְהֹושִׁיב֙ עִם־נְדִיבִ֔ים וְכִסֵּ֥א כָבֹ֖וד יַנְחִלֵ֑ם כִּ֤י לַֽיהוָה֙ מְצֻ֣קֵי אֶ֔רֶץ וַיָּ֥שֶׁת עֲלֵיהֶ֖ם תֵּבֵֽל׃ | 8 |
੮ਗਰੀਬ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜ੍ਹੀ ਵਿੱਚੋਂ ਕੱਢਦਾ ਹੈ, ਤਾਂ ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ, ਅਤੇ ਮਹਿਮਾ ਦੀ ਗੱਦੀ ਦਾ ਅਧਿਕਾਰੀ ਬਣਾਵੇ। ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ, ਅਤੇ ਉਸ ਨੇ ਸੰਸਾਰ ਦੀ ਨੀਂਹ ਉਨ੍ਹਾਂ ਉੱਤੇ ਰੱਖੀ ਹੈ।
רַגְלֵ֤י חֲסִידֹו (חֲסִידָיו֙) יִשְׁמֹ֔ר וּרְשָׁעִ֖ים בַּחֹ֣שֶׁךְ יִדָּ֑מּוּ כִּֽי־לֹ֥א בְכֹ֖חַ יִגְבַּר־אִֽישׁ׃ | 9 |
੯ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ-ਚੁਪੀਤੇ ਅੰਧਕਾਰ ਵਿੱਚ ਪਏ ਰਹਿਣਗੇ, ਕਿਉਂ ਜੋ ਕੋਈ ਵੀ ਮਨੁੱਖ ਆਪਣੇ ਬਲ ਨਾਲ ਨਹੀਂ ਜਿੱਤਦਾ।
יְהוָ֞ה יֵחַ֣תּוּ מְרִיבֹו (מְרִיבָ֗יו) עָלֹו (עָלָיו֙) בַּשָּׁמַ֣יִם יַרְעֵ֔ם יְהוָ֖ה יָדִ֣ין אַפְסֵי־אָ֑רֶץ וְיִתֶּן־עֹ֣ז לְמַלְכֹּ֔ו וְיָרֵ֖ם קֶ֥רֶן מְשִׁיחֹֽו׃ פ | 10 |
੧੦ਯਹੋਵਾਹ ਦੇ ਵਿਰੋਧੀ ਮਿਟਾਏ ਜਾਣਗੇ, ਉਹ ਸਵਰਗ ਵੱਲੋਂ ਉਨ੍ਹਾਂ ਉੱਤੇ ਗੱਜੇਗਾ, ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਂ ਕਰੇਗਾ, ਉਹ ਆਪਣੇ ਰਾਜੇ ਨੂੰ ਜ਼ੋਰ ਦੇਵੇਗਾ, ਅਤੇ ਆਪਣੇ ਮਸੀਹ ਦੇ ਸਿੰਗ ਨੂੰ ਉੱਚਾ ਕਰੇਗਾ।
וַיֵּ֧לֶךְ אֶלְקָנָ֛ה הָרָמָ֖תָה עַל־בֵּיתֹ֑ו וְהַנַּ֗עַר הָיָ֤ה מְשָׁרֵת֙ אֶת־יְהוָ֔ה אֶת־פְּנֵ֖י עֵלִ֥י הַכֹּהֵֽן׃ | 11 |
੧੧ਤਦ ਅਲਕਾਨਾਹ ਰਾਮਾਹ ਵੱਲ ਆਪਣੇ ਘਰ ਗਿਆ ਅਤੇ ਉਹ ਬਾਲਕ ਏਲੀ ਜਾਜਕ ਦੇ ਅੱਗੇ ਯਹੋਵਾਹ ਦੀ ਸੇਵਾ ਕਰਦਾ ਰਿਹਾ।
וּבְנֵ֥י עֵלִ֖י בְּנֵ֣י בְלִיָּ֑עַל לֹ֥א יָדְע֖וּ אֶת־יְהוָֽה׃ | 12 |
੧੨ਹੁਣ ਏਲੀ ਦੇ ਪੁੱਤਰ ਦੁਸ਼ਟ ਸਨ। ਉਨ੍ਹਾਂ ਨੇ ਯਹੋਵਾਹ ਨੂੰ ਨਾ ਜਾਣਿਆ।
וּמִשְׁפַּ֥ט הַכֹּהֲנִ֖ים אֶת־הָעָ֑ם כָּל־אִ֞ישׁ זֹבֵ֣חַ זֶ֗בַח וּבָ֨א נַ֤עַר הַכֹּהֵן֙ כְּבַשֵּׁ֣ל הַבָּשָׂ֔ר וְהַמַּזְלֵ֛ג שְׁלֹ֥שׁ־הַשִּׁנַּ֖יִם בְּיָדֹֽו׃ | 13 |
੧੩ਜਾਜਕਾਂ ਦੀ ਰੀਤ ਇਹ ਸੀ ਕਿ ਜਦ ਕੋਈ ਮਨੁੱਖ ਭੇਟ ਚੜ੍ਹਾਉਂਦਾ ਸੀ ਤਾਂ ਜਾਜਕ ਦਾ ਸੇਵਕ ਮਾਸ ਪਕਾਉਣ ਦੇ ਵੇਲੇ ਇੱਕ ਤ੍ਰਿਸੂਲ ਹੱਥ ਦੇ ਵਿੱਚ ਲੈ ਕੇ ਆਉਂਦਾ ਸੀ
וְהִכָּ֨ה בַכִּיֹּ֜ור אֹ֣ו בַדּ֗וּד אֹ֤ו בַקַּלַּ֙חַת֙ אֹ֣ו בַפָּר֔וּר כֹּ֚ל אֲשֶׁ֣ר יַעֲלֶ֣ה הַמַּזְלֵ֔ג יִקַּ֥ח הַכֹּהֵ֖ן בֹּ֑ו כָּ֚כָה יַעֲשׂ֣וּ לְכָל־יִשְׂרָאֵ֔ל הַבָּאִ֥ים שָׁ֖ם בְּשִׁלֹֽה׃ | 14 |
੧੪ਅਤੇ ਉਹ ਨੂੰ ਮਾਸ ਵਿੱਚ ਜੋ ਕੜਾਹੇ, ਦੇਕਚੇ, ਵਲਟੋਹੀ ਜਾਂ ਸਗਲੇ ਵਿੱਚ ਹੋਵੇ ਖੋਭਦਾ ਸੀ ਅਤੇ ਜਿਨ੍ਹਾਂ ਤ੍ਰਿਸੂਲ ਨਾਲ ਨਿੱਕਲੇ ਸੋ ਸਾਰਾ ਜਾਜਕ ਆਪ ਲੈਂਦਾ ਸੀ ਅਤੇ ਉਹ ਸ਼ੀਲੋਹ ਵਿੱਚ ਸਭਨਾਂ ਇਸਰਾਏਲੀਆਂ ਨਾਲ ਜੋ ਉੱਥੇ ਜਾਂਦੇ ਸਨ ਅਜਿਹਾ ਹੀ ਕਰਦੇ ਸਨ।
גַּם֮ בְּטֶרֶם֮ יַקְטִר֣וּן אֶת־הַחֵלֶב֒ וּבָ֣א ׀ נַ֣עַר הַכֹּהֵ֗ן וְאָמַר֙ לָאִ֣ישׁ הַזֹּבֵ֔חַ תְּנָ֣ה בָשָׂ֔ר לִצְלֹ֖ות לַכֹּהֵ֑ן וְלֹֽא־יִקַּ֧ח מִמְּךָ֛ בָּשָׂ֥ר מְבֻשָּׁ֖ל כִּ֥י אִם־חָֽי׃ | 15 |
੧੫ਅਜਿਹਾ ਵੀ ਹੁੰਦਾ ਸੀ ਜੋ ਉਨ੍ਹਾਂ ਦੀ ਚਰਬੀ ਸੜਨ ਤੋਂ ਪਹਿਲਾਂ ਜਾਜਕ ਦਾ ਸੇਵਕ ਆਉਂਦਾ ਸੀ ਅਤੇ ਜਿਸ ਨੇ ਭੇਟ ਚੜ੍ਹਾਈ ਹੋਵੇ ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂ ਜੋ ਉਹ ਤੈਥੋਂ ਬਣਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਹੀ ਲਵੇਗਾ।
וַיֹּ֨אמֶר אֵלָ֜יו הָאִ֗ישׁ קַטֵּ֨ר יַקְטִיר֤וּן כַּיֹּום֙ הַחֵ֔לֶב וְקַ֨ח־לְךָ֔ כַּאֲשֶׁ֥ר תְּאַוֶּ֖ה נַפְשֶׁ֑ךָ וְאָמַ֥ר ׀ לֹו (לֹא֙) כִּ֚י עַתָּ֣ה תִתֵּ֔ן וְאִם־לֹ֖א לָקַ֥חְתִּי בְחָזְקָֽה׃ | 16 |
੧੬ਅਤੇ ਜੇ ਉਹ ਨੂੰ ਕੋਈ ਆਖੇ ਕਿ ਅਜੇ ਉਸ ਚਰਬੀ ਨੂੰ ਸੜ ਲੈਣ ਦੇ ਤਾਂ ਫੇਰ ਜਿੰਨਾਂ ਤੇਰਾ ਜੀ ਕਰੇ ਲੈ ਜਾਈਂ ਤਾਂ ਉਹ ਉਸ ਨੂੰ ਅੱਗੋਂ ਆਖਦਾ, ਨਹੀਂ, ਤੂੰ ਮੈਨੂੰ ਹੁਣੇ ਦੇਹ! ਨਹੀਂ ਤਾਂ ਮੈਂ ਖੋਹ ਲਵਾਂਗਾ!
וַתְּהִ֨י חַטַּ֧את הַנְּעָרִ֛ים גְּדֹולָ֥ה מְאֹ֖ד אֶת־פְּנֵ֣י יְהוָ֑ה כִּ֤י נִֽאֲצוּ֙ הָֽאֲנָשִׁ֔ים אֵ֖ת מִנְחַ֥ת יְהוָֽה׃ | 17 |
੧੭ਇਸ ਕਰਕੇ ਉਨ੍ਹਾਂ ਜੁਆਨਾਂ ਦਾ ਪਾਪ ਯਹੋਵਾਹ ਦੇ ਅੱਗੇ ਬਹੁਤ ਵੱਡਾ ਸੀ, ਕਿਉਂ ਜੋ ਲੋਕ ਯਹੋਵਾਹ ਦੀ ਭੇਟ ਨੂੰ ਤੁੱਛ ਜਾਣਦੇ ਸਨ।
וּשְׁמוּאֵ֕ל מְשָׁרֵ֖ת אֶת־פְּנֵ֣י יְהוָ֑ה נַ֕עַר חָג֖וּר אֵפֹ֥וד בָּֽד׃ | 18 |
੧੮ਪਰ ਸਮੂਏਲ ਜੋ ਬਾਲਕ ਸੀ, ਸੂਤੀ ਏਫ਼ੋਦ ਪਹਿਨ ਕੇ ਯਹੋਵਾਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ।
וּמְעִ֤יל קָטֹן֙ תַּעֲשֶׂה־לֹּ֣ו אִמֹּ֔ו וְהַעַלְתָ֥ה לֹ֖ו מִיָּמִ֣ים ׀ יָמִ֑ימָה בַּֽעֲלֹותָהּ֙ אֶת־אִישָׁ֔הּ לִזְבֹּ֖חַ אֶת־זֶ֥בַח הַיָּמִֽים׃ | 19 |
੧੯ਅਤੇ ਉਹ ਦੀ ਮਾਤਾ ਉਹ ਦੇ ਲਈ ਇੱਕ ਨਿੱਕਾ ਜਿਹਾ ਚੋਗਾ ਬਣਾ ਕੇ ਹਰੇਕ ਸਾਲ ਲਿਆਉਂਦੀ ਸੀ, ਜਦ ਉਹ ਆਪਣੇ ਪਤੀ ਦੇ ਨਾਲ ਸਾਲ ਭਰ ਦੀ ਭੇਟ ਚੜ੍ਹਾਉਣ ਆਉਂਦੀ ਸੀ।
וּבֵרַ֨ךְ עֵלִ֜י אֶת־אֶלְקָנָ֣ה וְאֶת־אִשְׁתֹּ֗ו וְאָמַר֙ יָשֵׂם֩ יְהוָ֨ה לְךָ֥ זֶ֙רַע֙ מִן־הָאִשָּׁ֣ה הַזֹּ֔את תַּ֚חַת הַשְּׁאֵלָ֔ה אֲשֶׁ֥ר שָׁאַ֖ל לַֽיהוָ֑ה וְהָלְכ֖וּ לִמְקֹמֹֽו׃ | 20 |
੨੦ਸੋ ਏਲੀ ਨੇ ਅਲਕਾਨਾਹ ਤੇ ਉਸ ਦੀ ਪਤਨੀ ਨੂੰ ਅਸੀਸ ਦੇ ਕੇ ਆਖਿਆ, ਯਹੋਵਾਹ ਤੈਨੂੰ ਇਸ ਇਸਤਰੀ ਤੋਂ, ਉਸ ਬੇਨਤੀ ਦੇ ਬਦਲੇ ਜੋ ਯਹੋਵਾਹ ਤੋਂ ਮੰਗੀ ਸੀ ਅੰਸ ਦੇਵੇ। ਸੋ ਉਹ ਆਪਣੇ ਘਰ ਗਏ
כִּֽי־פָקַ֤ד יְהוָה֙ אֶת־חַנָּ֔ה וַתַּ֛הַר וַתֵּ֥לֶד שְׁלֹשָֽׁה־בָנִ֖ים וּשְׁתֵּ֣י בָנֹ֑ות וַיִּגְדַּ֛ל הַנַּ֥עַר שְׁמוּאֵ֖ל עִם־יְהוָֽה׃ ס | 21 |
੨੧ਫੇਰ ਹੰਨਾਹ ਉੱਤੇ ਯਹੋਵਾਹ ਨੇ ਕਿਰਪਾ ਕੀਤੀ ਅਤੇ ਉਹ ਗਰਭਵਤੀ ਹੋਈ ਅਤੇ ਉਹ ਨੇ ਤਿੰਨ ਪੁੱਤਰ ਤੇ ਦੋ ਧੀਆਂ ਨੂੰ ਜਨਮ ਦਿੱਤਾ ਅਤੇ ਉਹ ਦਾ ਬਾਲਕ ਸਮੂਏਲ ਯਹੋਵਾਹ ਦੇ ਅੱਗੇ ਵੱਡਾ ਹੁੰਦਾ ਗਿਆ।
וְעֵלִ֖י זָקֵ֣ן מְאֹ֑ד וְשָׁמַ֗ע אֵת֩ כָּל־אֲשֶׁ֨ר יַעֲשׂ֤וּן בָּנָיו֙ לְכָל־יִשְׂרָאֵ֔ל וְאֵ֤ת אֲשֶֽׁר־יִשְׁכְּבוּן֙ אֶת־הַנָּשִׁ֔ים הַצֹּ֣בְאֹ֔ות פֶּ֖תַח אֹ֥הֶל מֹועֵֽד׃ | 22 |
੨੨ਏਲੀ ਵੱਡੀ ਉਮਰ ਦਾ ਹੋ ਗਿਆ ਅਤੇ ਉਸ ਨੇ ਉਹ ਸਭ ਕੁਝ ਸੁਣਿਆ ਜੋ ਉਸ ਦੇ ਪੁੱਤਰ ਇਸਰਾਏਲ ਨਾਲ ਕਿਹੋ ਜਿਹਾ ਵਿਵਹਾਰ ਕਰਦੇ ਸਨ ਅਤੇ ਕਿਵੇਂ ਉਨ੍ਹਾਂ ਇਸਤਰੀਆਂ ਨਾਲ ਜੋ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਸੇਵਾ ਕਰਨ ਲਈ ਇਕੱਠੀਆਂ ਹੁੰਦੀਆਂ ਸਨ, ਉਹਨਾਂ ਨਾਲ ਸੰਗ ਕਰਦੇ ਸਨ।
וַיֹּ֣אמֶר לָהֶ֔ם לָ֥מָּה תַעֲשׂ֖וּן כַּדְּבָרִ֣ים הָאֵ֑לֶּה אֲשֶׁ֨ר אָנֹכִ֤י שֹׁמֵ֙עַ֙ אֶת־דִּבְרֵיכֶ֣ם רָעִ֔ים מֵאֵ֖ת כָּל־הָעָ֥ם אֵֽלֶּה׃ | 23 |
੨੩ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਅਜਿਹੇ ਕੰਮ ਕਿਉਂ ਕਰਦੇ ਹੋ? ਕਿਉਂ ਮੈਂ ਤੁਹਾਡੀ ਬਦੀ ਸਭਨਾਂ ਲੋਕਾਂ ਕੋਲੋਂ ਸੁਣਦਾ ਹਾਂ,
אַ֖ל בָּנָ֑י כִּ֠י לֹֽוא־טֹובָ֤ה הַשְּׁמֻעָה֙ אֲשֶׁ֣ר אָנֹכִ֣י שֹׁמֵ֔עַ מַעֲבִרִ֖ים עַם־יְהוָֽה׃ | 24 |
੨੪ਨਾ ਮੇਰੇ ਪੁੱਤਰੋ। ਕਿਉਂ ਜੋ ਇਹ ਚੰਗੀ ਖ਼ਬਰ ਨਹੀਂ, ਜਿਹੜੀ ਮੈਂ ਸੁਣਦਾ ਹਾਂ ਕਿ ਤੁਸੀਂ ਯਹੋਵਾਹ ਦੀ ਪਰਜਾ ਦੇ ਪਾਪ ਦਾ ਕਾਰਨ ਬਣਦੇ ਹੋ।
אִם־יֶחֱטָ֨א אִ֤ישׁ לְאִישׁ֙ וּפִֽלְלֹ֣ו אֱלֹהִ֔ים וְאִ֤ם לַֽיהוָה֙ יֽ͏ֶחֱטָא־אִ֔ישׁ מִ֖י יִתְפַּלֶּל־לֹ֑ו וְלֹ֤א יִשְׁמְעוּ֙ לְקֹ֣ול אֲבִיהֶ֔ם כִּֽי־חָפֵ֥ץ יְהוָ֖ה לַהֲמִיתָֽם׃ | 25 |
੨੫ਜੇ ਇੱਕ ਮਨੁੱਖ ਦੂਜੇ ਮਨੁੱਖ ਦਾ ਪਾਪ ਕਰੇ ਤਾਂ ਨਿਆਈਂ ਉਹ ਦਾ ਨਿਆਂ ਕਰੇਗਾ ਪਰ ਜੇ ਕੋਈ ਮਨੁੱਖ ਯਹੋਵਾਹ ਦਾ ਪਾਪ ਕਰੇ ਤਾਂ ਉਹ ਦੀ ਸਿਫ਼ਾਰਸ਼ ਕੌਣ ਕਰੇਗਾ? ਫਿਰ ਵੀ ਉਨ੍ਹਾਂ ਨੇ ਆਪਣੇ ਪਿਤਾ ਦਾ ਕਹਿਣਾ ਨਾ ਮੰਨਿਆ ਕਿਉਂ ਜੋ ਯਹੋਵਾਹ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ।
וְהַנַּ֣עַר שְׁמוּאֵ֔ל הֹלֵ֥ךְ וְגָדֵ֖ל וָטֹ֑וב גַּ֚ם עִם־יְהוָ֔ה וְגַ֖ם עִם־אֲנָשִֽׁים׃ ס | 26 |
੨੬ਉਹ ਬਾਲਕ ਸਮੂਏਲ ਵਧਦਾ ਗਿਆ ਅਤੇ ਯਹੋਵਾਹ ਅਤੇ ਮਨੁੱਖਾਂ ਦੇ ਅੱਗੇ ਉਸ ਦੀ ਚੰਗੀ ਪਹਿਚਾਣ ਸੀ।
וַיָּבֹ֥א אִישׁ־אֱלֹהִ֖ים אֶל־עֵלִ֑י וַיֹּ֣אמֶר אֵלָ֗יו כֹּ֚ה אָמַ֣ר יְהוָ֔ה הֲנִגְלֹ֤ה נִגְלֵ֙יתִי֙ אֶל־בֵּ֣ית אָבִ֔יךָ בִּֽהְיֹותָ֥ם בְּמִצְרַ֖יִם לְבֵ֥ית פַּרְעֹֽה׃ | 27 |
੨੭ਤਦ ਇੱਕ ਪਰਮੇਸ਼ੁਰ ਦੇ ਬੰਦੇ ਨੇ ਏਲੀ ਕੋਲ ਆ ਕੇ ਆਖਿਆ, ਯਹੋਵਾਹ ਇਉਂ ਆਖਦਾ ਹੈ, ਭਲਾ, ਮੈਂ ਤੇਰੇ ਪਿਤਾ ਦੇ ਘਰਾਣੇ ਉੱਤੇ ਜਦ ਉਹ ਮਿਸਰ ਵਿੱਚ ਫ਼ਿਰਊਨ ਦੇ ਘਰਾਣੇ ਦੀ ਗ਼ੁਲਾਮੀ ਵਿੱਚ ਸਨ, ਪਰਗਟ ਨਹੀਂ ਹੋਇਆ?
וּבָחֹ֣ר אֹ֠תֹו מִכָּל־שִׁבְטֵ֨י יִשְׂרָאֵ֥ל לִי֙ לְכֹהֵ֔ן לַעֲלֹ֣ות עַֽל־מִזְבְּחִ֗י לְהַקְטִ֥יר קְטֹ֛רֶת לָשֵׂ֥את אֵפֹ֖וד לְפָנָ֑י וָֽאֶתְּנָה֙ לְבֵ֣ית אָבִ֔יךָ אֶת־כָּל־אִשֵּׁ֖י בְּנֵ֥י יִשְׂרָאֵֽל׃ | 28 |
੨੮ਕੀ ਮੈਂ ਉਸ ਨੂੰ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਹੀਂ ਚੁਣ ਲਿਆ ਕਿ ਉਹ ਮੇਰਾ ਜਾਜਕ ਬਣੇ ਅਤੇ ਮੇਰੀ ਜਗਵੇਦੀ ਉੱਤੇ ਭੇਟ ਚੜ੍ਹਾਵੇ, ਧੂਪ ਧੁਖਾਵੇ, ਮੇਰੇ ਅੱਗੇ ਏਫ਼ੋਦ ਪਹਿਨੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਂਦੇ ਹਨ ਤੇਰੇ ਪਿਤਾ ਦੇ ਟੱਬਰ ਨੂੰ ਨਹੀਂ ਦਿੱਤੀਆਂ?
לָ֣מָּה תִבְעֲט֗וּ בְּזִבְחִי֙ וּבְמִנְחָתִ֔י אֲשֶׁ֥ר צִוִּ֖יתִי מָעֹ֑ון וַתְּכַבֵּ֤ד אֶת־בָּנֶ֙יךָ֙ מִמֶּ֔נִּי לְהַבְרִֽיאֲכֶ֗ם מֵרֵאשִׁ֛ית כָּל־מִנְחַ֥ת יִשְׂרָאֵ֖ל לְעַמִּֽי׃ | 29 |
੨੯ਫੇਰ ਤੁਸੀਂ ਕਿਉਂ ਮੇਰੀ ਉਸ ਕੁਰਬਾਨੀ ਅਤੇ ਮੇਰੀ ਭੇਟ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਲਾਲਚ ਕਰਦੇ ਹੋ ਅਤੇ ਤੂੰ ਕਿਉਂ ਆਪਣੇ ਪੁੱਤਰਾਂ ਦਾ ਮੇਰੇ ਨਾਲੋਂ ਵੱਧ ਆਦਰ ਕਰਦਾ ਹੈਂ, ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ-ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਬਣੇ?
לָכֵ֗ן נְאֻם־יְהוָה֮ אֱלֹהֵ֣י יִשְׂרָאֵל֒ אָמֹ֣ור אָמַ֔רְתִּי בֵּֽיתְךָ֙ וּבֵ֣ית אָבִ֔יךָ יִתְהַלְּכ֥וּ לְפָנַ֖י עַד־עֹולָ֑ם וְעַתָּ֤ה נְאֻם־יְהוָה֙ חָלִ֣ילָה לִּ֔י כִּֽי־מְכַבְּדַ֥י אֲכַבֵּ֖ד וּבֹזַ֥י יֵקָֽלּוּ׃ | 30 |
੩੦ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ।
הִנֵּה֙ יָמִ֣ים בָּאִ֔ים וְגָֽדַעְתִּי֙ אֶת־זְרֹ֣עֲךָ֔ וְאֶת־זְרֹ֖עַ בֵּ֣ית אָבִ֑יךָ מִֽהְיֹ֥ות זָקֵ֖ן בְּבֵיתֶֽךָ׃ | 31 |
੩੧ਵੇਖ, ਉਹ ਦਿਨ ਆਉਂਦੇ ਹਨ, ਜੋ ਮੈਂ ਤੇਰੀ ਬਾਂਹ ਅਤੇ ਤੇਰੇ ਪਿਤਾ ਦੇ ਟੱਬਰ ਦੀ ਬਾਂਹ ਨੂੰ ਅਜਿਹੀ ਵੱਢ ਸੁੱਟਾਂਗਾ ਜੋ ਤੇਰੇ ਘਰ ਵਿੱਚ ਕੋਈ ਵੱਡੀ ਉਮਰ ਦਾ ਨਾ ਹੋਵੇਗਾ।
וְהִבַּטְתָּ֙ צַ֣ר מָעֹ֔ון בְּכֹ֥ל אֲשֶׁר־יֵיטִ֖יב אֶת־יִשְׂרָאֵ֑ל וְלֹֽא־יִהְיֶ֥ה זָקֵ֛ן בְּבֵיתְךָ֖ כָּל־הַיָּמִֽים׃ | 32 |
੩੨ਅਤੇ ਉਸ ਸਾਰੀ ਭਲਿਆਈ ਦੇ ਵਿੱਚ ਜੋ ਉਹ ਇਸਰਾਏਲ ਨਾਲ ਕਰੇਗਾ ਤੂੰ ਘਰ ਵਿੱਚ ਦੁੱਖ ਵੇਖੇਂਗਾ ਅਤੇ ਤੇਰੀ ਸੰਤਾਨ ਵਿੱਚ ਕੋਈ ਬੁੱਢਾ ਨਾ ਹੋਵੇਗਾ।
וְאִ֗ישׁ לֹֽא־אַכְרִ֤ית לְךָ֙ מֵעִ֣ם מִזְבְּחִ֔י לְכַלֹּ֥ות אֶת־עֵינֶ֖יךָ וְלַאֲדִ֣יב אֶת־נַפְשֶׁ֑ךָ וְכָל־מַרְבִּ֥ית בֵּיתְךָ֖ יָמ֥וּתוּ אֲנָשִֽׁים׃ | 33 |
੩੩ਵੇਖ, ਮੈਂ ਤੇਰੇ ਘਰਾਣੇ ਵਿੱਚੋਂ ਹਰੇਕ ਤੋਂ ਜਗਵੇਦੀ ਦੀ ਸੇਵਾ ਨਾ ਖੋਵਾਂਗਾ, ਪਰ ਤੇਰੀਆਂ ਅੱਖਾਂ ਵੇਖਦੀਆਂ ਰਹਿ ਜਾਣਗੀਆਂ ਅਤੇ ਤੇਰਾ ਮਨ ਦੁਖੀ ਹੋਵੇਗਾ, ਤੇਰੇ ਘਰ ਦਾ ਸਾਰਾ ਵਾਧਾ ਜੁਆਨੀ ਵਿੱਚ ਹੀ ਮਰ-ਖੱਪ ਜਾਵੇਗਾ।
וְזֶה־לְּךָ֣ הָאֹ֗ות אֲשֶׁ֤ר יָבֹא֙ אֶל־שְׁנֵ֣י בָנֶ֔יךָ אֶל־חָפְנִ֖י וּפִֽינְחָ֑ס בְּיֹ֥ום אֶחָ֖ד יָמ֥וּתוּ שְׁנֵיהֶֽם׃ | 34 |
੩੪ਜੋ ਤੇਰੇ ਦੋਹਾਂ ਪੁੱਤਰਾਂ ਹਾਫ਼ਨੀ ਅਤੇ ਫ਼ੀਨਹਾਸ ਉੱਤੇ ਬੀਤੇਗਾ ਸੋ ਤੇਰੇ ਲਈ ਇਹ ਇੱਕ ਨਿਸ਼ਾਨੀ ਹੋਵੇਗੀ, ਉਹ ਦੋਵੇਂ ਦੇ ਦੋਵੇਂ ਇੱਕੋ ਦਿਨ ਹੀ ਮਰ ਜਾਣਗੇ।
וַהֲקִימֹתִ֥י לִי֙ כֹּהֵ֣ן נֶאֱמָ֔ן כַּאֲשֶׁ֛ר בִּלְבָבִ֥י וּבְנַפְשִׁ֖י יַעֲשֶׂ֑ה וּבָנִ֤יתִי לֹו֙ בַּ֣יִת נֶאֱמָ֔ן וְהתְהַלֵּ֥ךְ לִפְנֵֽי־מְשִׁיחִ֖י כָּל־הַיָּמִֽים׃ | 35 |
੩੫ਮੈਂ ਆਪਣੇ ਲਈ ਇੱਕ ਧਰਮੀ ਜਾਜਕ ਖੜ੍ਹਾ ਕਰਾਂਗਾ, ਜੋ ਮੇਰੇ ਮਨ ਅਤੇ ਜੀਅ ਦੇ ਅਨੁਸਾਰ ਕਰੇਗਾ ਅਤੇ ਮੈਂ ਉਹ ਦੇ ਲਈ ਇੱਕ ਪੱਕਾ ਘਰ ਬਣਾਵਾਂਗਾ ਅਤੇ ਉਹ ਸਦਾ ਮੇਰੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ-ਅੱਗੇ ਤੁਰੇਗਾ।
וְהָיָ֗ה כָּל־הַנֹּותָר֙ בְּבֵ֣יתְךָ֔ יָבֹוא֙ לְהִשְׁתַּחֲוֹ֣ת לֹ֔ו לַאֲגֹ֥ורַת כֶּ֖סֶף וְכִכַּר־לָ֑חֶם וְאָמַ֗ר סְפָחֵ֥נִי נָ֛א אֶל־אַחַ֥ת הַכְּהֻנֹּ֖ות לֶאֱכֹ֥ל פַּת־לָֽחֶם׃ ס | 36 |
੩੬ਅਤੇ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਤੇਰੇ ਘਰ ਵਿੱਚ ਬਚ ਜਾਵੇਗਾ ਉਹ ਇੱਕ ਟੁੱਕੜਾ ਚਾਂਦੀ ਅਤੇ ਇੱਕ ਟੁੱਕੜੇ ਰੋਟੀ ਦੇ ਲਈ ਉਹ ਦੇ ਅੱਗੇ ਮੱਥਾ ਟੇਕੇਗਾ ਅਤੇ ਉਹ ਆਖੇਗਾ, ਜਾਜਕਾਈ ਦਾ ਕੋਈ ਕੰਮ ਮੈਨੂੰ ਦੇ, ਤਾਂ ਜੋ ਮੈਨੂੰ ਇੱਕ ਟੁੱਕੜਾ ਰੋਟੀ ਮਿਲ ਜਾਵੇ।