< 2 דִּבְרֵי הַיָּמִים 1 >

וַיִּתְחַזֵּ֛ק שְׁלֹמֹ֥ה בֶן־דָּוִ֖יד עַל־מַלְכוּתֹ֑ו וַיהוָ֤ה אֱלֹהָיו֙ עִמֹּ֔ו וַֽיְגַדְּלֵ֖הוּ לְמָֽעְלָה׃ 1
ਦਾਊਦ ਦਾ ਪੁੱਤਰ ਸੁਲੇਮਾਨ ਆਪਣੇ ਰਾਜ ਉੱਤੇ ਦ੍ਰਿੜ੍ਹ ਹੋ ਗਿਆ, ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਸੀ ਅਤੇ ਉਹ ਨੂੰ ਬਹੁਤ ਵਧਾਇਆ।
וַיֹּ֣אמֶר שְׁלֹמֹ֣ה לְכָל־יִשְׂרָאֵ֡ל לְשָׂרֵי֩ הָאֲלָפִ֨ים וְהַמֵּאֹ֜ות וְלַשֹּֽׁפְטִ֗ים וּלְכֹ֛ל נָשִׂ֥יא לְכָל־יִשְׂרָאֵ֖ל רָאשֵׁ֥י הָאָבֹֽות׃ 2
ਸੁਲੇਮਾਨ ਨੇ ਸਾਰੇ ਇਸਰਾਏਲ ਨਾਲ ਅਰਥਾਤ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ, ਨਿਆਂਈਆਂ ਤੇ ਸਾਰੇ ਅਧਿਕਾਰੀਆਂ ਅਤੇ ਸਾਰੇ ਇਸਰਾਏਲੀਆਂ ਦੇ ਪੁਰਖਿਆਂ ਦੇ ਮੁਖੀਆਂ ਨਾਲ ਗੱਲਾਂ ਕੀਤੀਆਂ।
וַיֵּלְכ֗וּ שְׁלֹמֹה֙ וְכָל־הַקָּהָ֣ל עִמֹּ֔ו לַבָּמָ֖ה אֲשֶׁ֣ר בְּגִבְעֹ֑ון כִּי־שָׁ֣ם הָיָ֗ה אֹ֤הֶל מֹועֵד֙ הָֽאֱלֹהִ֔ים אֲשֶׁ֥ר עָשָׂ֛ה מֹשֶׁ֥ה עֶֽבֶד־יְהוָ֖ה בַּמִּדְבָּֽר׃ 3
ਸੁਲੇਮਾਨ ਸਾਰੀ ਸਭਾ ਦੇ ਨਾਲ ਉਸ ਉੱਚੇ ਥਾਂ ਨੂੰ ਗਿਆ ਜੋ ਗਿਬਓਨ ਵਿੱਚ ਸੀ, ਕਿਉਂ ਜੋ ਪਰਮੇਸ਼ੁਰ ਦੀ ਮੰਡਲੀ ਦਾ ਤੰਬੂ ਜਿਸ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਉੱਥੇ ਹੀ ਸੀ।
אֲבָ֗ל אֲרֹ֤ון הָאֱלֹהִים֙ הֶעֱלָ֤ה דָוִיד֙ מִקִּרְיַ֣ת יְעָרִ֔ים בַּֽהֵכִ֥ין לֹ֖ו דָּוִ֑יד כִּ֧י נָֽטָה־לֹ֛ו אֹ֖הֶל בִּירוּשָׁלָֽ͏ִם׃ 4
ਪਰ ਪਰਮੇਸ਼ੁਰ ਦੇ ਸੰਦੂਕ ਨੂੰ ਦਾਊਦ ਕਿਰਯਥ-ਯਾਰੀਮ ਤੋਂ ਉਸ ਥਾਂ ਲੈ ਆਇਆ ਸੀ ਜੋ ਦਾਊਦ ਨੇ ਉਹ ਦੇ ਲਈ ਤਿਆਰ ਕੀਤਾ ਸੀ, ਕਿਉਂ ਜੋ ਉਸ ਨੇ ਉਹ ਦੇ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜ੍ਹਾ ਕੀਤਾ ਸੀ।
וּמִזְבַּ֣ח הַנְּחֹ֗שֶׁת אֲשֶׁ֤ר עָשָׂה֙ בְּצַלְאֵל֙ בֶּן־אוּרִ֣י בֶן־ח֔וּר שָׂ֕ם לִפְנֵ֖י מִשְׁכַּ֣ן יְהוָ֑ה וַיִּדְרְשֵׁ֥הוּ שְׁלֹמֹ֖ה וְהַקָּהָֽל׃ 5
ਪਿੱਤਲ ਦੀ ਜੋ ਜਗਵੇਦੀ ਊਰੀ ਦੇ ਪੁੱਤਰ ਹੂਰ ਦੇ ਪੋਤੇ ਬਸਲਏਲ ਨੇ ਬਣਾਈ ਸੀ, ਉੱਥੇ ਯਹੋਵਾਹ ਦੇ ਡੇਰੇ ਦੇ ਸਾਹਮਣੇ ਸੀ, ਜਿੱਥੇ ਸੁਲੇਮਾਨ ਤੇ ਸਭਾ ਉਸਤਤ ਕਰਦੇ ਹੁੰਦੇ ਸਨ।
וַיַּעַל֩ שְׁלֹמֹ֨ה שָׁ֜ם עַל־מִזְבַּ֤ח הַנְּחֹ֙שֶׁת֙ לִפְנֵ֣י יְהוָ֔ה אֲשֶׁ֖ר לְאֹ֣הֶל מֹועֵ֑ד וַיַּ֧עַל עָלָ֛יו עֹלֹ֖ות אָֽלֶף׃ 6
ਸੁਲੇਮਾਨ ਉੱਧਰ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਦੇ ਕੋਲ ਉੱਪਰ ਵੱਲ ਗਿਆ ਜੋ ਮੰਡਲੀ ਦੇ ਤੰਬੂ ਕੋਲ ਸੀ, ਅਤੇ ਉਹ ਦੇ ਉੱਤੇ ਇੱਕ ਹਜ਼ਾਰ ਹੋਮ ਦੀਆਂ ਬਲੀਆਂ ਚੜ੍ਹਾਈਆਂ।
בַּלַּ֣יְלָה הַה֔וּא נִרְאָ֥ה אֱלֹהִ֖ים לִשְׁלֹמֹ֑ה וַיֹּ֣אמֶר לֹ֔ו שְׁאַ֖ל מָ֥ה אֶתֶּן־לָֽךְ׃ 7
ਉਸੇ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਣ ਦਿੱਤਾ ਤੇ ਉਹ ਨੂੰ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ?
וַיֹּ֤אמֶר שְׁלֹמֹה֙ לֵֽאלֹהִ֔ים אַתָּ֗ה עָשִׂ֛יתָ עִם־דָּוִ֥יד אָבִ֖י חֶ֣סֶד גָּדֹ֑ול וְהִמְלַכְתַּ֖נִי תַּחְתָּֽיו׃ 8
ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, ਤੂੰ ਆਪ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਅਤੇ ਉਹ ਦੇ ਥਾਂ ਮੈਨੂੰ ਪਾਤਸ਼ਾਹ ਬਣਾਇਆ ਹੈ
עַתָּה֙ יְהוָ֣ה אֱלֹהִ֔ים יֵֽאָמֵן֙ דְּבָ֣רְךָ֔ עִ֖ם דָּוִ֣יד אָבִ֑י כִּ֤י אַתָּה֙ הִמְלַכְתַּ֔נִי עַל־עַ֕ם רַ֖ב כַּעֲפַ֥ר הָאָֽרֶץ׃ 9
ਹੁਣ ਯਹੋਵਾਹ ਪਰਮੇਸ਼ੁਰ, ਜੋ ਬਚਨ ਤੂੰ ਮੇਰੇ ਪਿਤਾ ਦਾਊਦ ਨਾਲ ਕੀਤਾ ਉਹ ਕਾਇਮ ਰਹੇ ਕਿਉਂ ਜੋ ਤੂੰ ਮੈਨੂੰ ਅਜਿਹੀ ਪਰਜਾ ਦਾ ਰਾਜਾ ਬਣਾਇਆ ਜੋ ਧਰਤੀ ਦੀ ਧੂੜ ਵਾਂਗੂੰ ਬਹੁਤ ਜ਼ਿਆਦਾ ਹੈ
עַתָּ֗ה חָכְמָ֤ה וּמַדָּע֙ תֶּן־לִ֔י וְאֵֽצְאָ֛ה לִפְנֵ֥י הָֽעָם־הַזֶּ֖ה וְאָבֹ֑ואָה כִּֽי־מִ֣י יִשְׁפֹּ֔ט אֶת־עַמְּךָ֥ הַזֶּ֖ה הַגָּדֹֽול׃ ס 10
੧੦ਜੋ ਤੂੰ ਮੈਨੂੰ ਬੁੱਧ ਤੇ ਗਿਆਨ ਦੇ ਕਿ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ।
וַיֹּ֣אמֶר־אֱלֹהִ֣ים ׀ לִשְׁלֹמֹ֡ה יַ֣עַן אֲשֶׁר֩ הָיְתָ֨ה זֹ֜את עִם־לְבָבֶ֗ךָ וְלֹֽא־שָׁ֠אַלְתָּ עֹ֣שֶׁר נְכָסִ֤ים וְכָבֹוד֙ וְאֵת֙ נֶ֣פֶשׁ שֹׂנְאֶ֔יךָ וְגַם־יָמִ֥ים רַבִּ֖ים לֹ֣א שָׁאָ֑לְתָּ וַתִּֽשְׁאַל־לְךָ֙ חָכְמָ֣ה וּמַדָּ֔ע אֲשֶׁ֤ר תִּשְׁפֹּוט֙ אֶת־עַמִּ֔י אֲשֶׁ֥ר הִמְלַכְתִּ֖יךָ עָלָֽיו׃ 11
੧੧ਤਦ ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਜੋ ਤੇਰੇ ਮਨ ਵਿੱਚ ਇਹ ਗੱਲ ਸੀ ਅਤੇ ਤੂੰ ਨਾ ਤਾਂ ਧਨ ਦੌਲਤ, ਨਾ ਪਤ, ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਤੇ ਨਾ ਹੀ ਵੱਡੀ ਉਮਰ ਮੰਗੀ ਸਗੋਂ ਤੂੰ ਆਪਣੇ ਲਈ ਬੁੱਧ ਤੇ ਗਿਆਨ ਮੰਗਿਆ ਤਾਂ ਜੋ ਮੇਰੀ ਇਸ ਪਰਜਾ ਦਾ ਨਿਆਂ ਕਰੇਂ ਜਿਨ੍ਹਾਂ ਦਾ ਮੈਂ ਤੈਨੂੰ ਪਾਤਸ਼ਾਹ ਬਣਾਇਆ ਹੈ।
הַֽחָכְמָ֥ה וְהַמַּדָּ֖ע נָת֣וּן לָ֑ךְ וְעֹ֨שֶׁר וּנְכָסִ֤ים וְכָבֹוד֙ אֶתֶּן־לָ֔ךְ אֲשֶׁ֣ר ׀ לֹא־הָ֣יָה כֵ֗ן לַמְּלָכִים֙ אֲשֶׁ֣ר לְפָנֶ֔יךָ וְאַחֲרֶ֖יךָ לֹ֥א יִֽהְיֶה־כֵּֽן׃ 12
੧੨ਬੁੱਧ ਤੇ ਗਿਆਨ ਤੈਨੂੰ ਦਿੱਤਾ ਜਾਂਦਾ ਹੈ ਤੇ ਨਾਲੇ ਤੈਨੂੰ ਬਹੁਤ ਧਨ ਦੌਲਤ ਤੇ ਸਭ ਕੁਝ ਦਿਆਂਗਾ ਜੋ ਨਾ ਤਾਂ ਤੇਰੇ ਤੋਂ ਪਹਿਲਾਂ ਦੇ ਪਾਤਸ਼ਾਹ ਦੇ ਕੋਲ ਸੀ ਤੇ ਨਾ ਹੀ ਤੇਰੇ ਮਗਰੋਂ ਆਉਣ ਵਾਲਿਆਂ ਦੇ ਕੋਲ ਹੋਵੇਗਾ।
וַיָּבֹ֨א שְׁלֹמֹ֜ה לַבָּמָ֤ה אֲשֶׁר־בְּגִבְעֹון֙ יְר֣וּשָׁלַ֔͏ִם מִלִּפְנֵ֖י אֹ֣הֶל מֹועֵ֑ד וַיִּמְלֹ֖ךְ עַל־יִשְׂרָאֵֽל׃ פ 13
੧੩ਸੁਲੇਮਾਨ ਗਿਬਓਨ ਦੇ ਉੱਚੇ ਥਾਂ ਤੋਂ ਮਿਲਾਪ ਵਾਲੇ ਤੰਬੂ ਦੇ ਅੱਗਿਓਂ ਯਰੂਸ਼ਲਮ ਨੂੰ ਆਇਆ ਅਤੇ ਇਸਰਾਏਲ ਉੱਤੇ ਰਾਜ ਕਰਨ ਲੱਗਾ।
וַיֶּאֱסֹ֣ף שְׁלֹמֹה֮ רֶ֣כֶב וּפָרָשִׁים֒ וַֽיְהִי־לֹ֗ו אֶ֤לֶף וְאַרְבַּע־מֵאֹות֙ רֶ֔כֶב וּשְׁנֵים־עָשָׂ֥ר אֶ֖לֶף פָּרָשִׁ֑ים וַיַּנִּיחֵם֙ בְּעָרֵ֣י הָרֶ֔כֶב וְעִם־הַמֶּ֖לֶךְ בִּירֽוּשָׁלָֽ͏ִם׃ 14
੧੪ਸੁਲੇਮਾਨ ਨੇ ਰੱਥ ਤੇ ਸਵਾਰ ਇਕੱਠੇ ਕਰ ਲਏ ਅਤੇ ਉਹ ਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਅਤੇ ਉਹ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖ ਦਿੱਤਾ।
וַיִּתֵּ֨ן הַמֶּ֜לֶךְ אֶת־הַכֶּ֧סֶף וְאֶת־הַזָּהָ֛ב בִּירוּשָׁלַ֖͏ִם כָּאֲבָנִ֑ים וְאֵ֣ת הָאֲרָזִ֗ים נָתַ֛ן כַּשִּׁקְמִ֥ים אֲשֶׁר־בַּשְּׁפֵלָ֖ה לָרֹֽב׃ 15
੧੫ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਦੇ ਦਰਖ਼ਤਾਂ ਨੂੰ ਗੁੱਲਰ ਦੇ ਉਨ੍ਹਾਂ ਦਰਖ਼ਤਾਂ ਵਾਂਗੂੰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ ਅਤੇ ਪਾਤਸ਼ਾਹ ਦੇ ਕੋਲ ਜੋ ਘੋੜੇ ਸਨ ਉਹ ਮਿਸਰ ਤੋਂ ਆਉਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਹੇੜਾਂ ਦਾ ਮੁੱਲ ਕਰਕੇ ਲਿਆਉਂਦੇ ਹੁੰਦੇ ਸਨ।
וּמֹוצָ֧א הַסּוּסִ֛ים אֲשֶׁ֥ר לִשְׁלֹמֹ֖ה מִמִּצְרָ֑יִם וּמִקְוֵ֕א סֹחֲרֵ֣י הַמֶּ֔לֶךְ מִקְוֵ֥א יִקְח֖וּ בִּמְחִֽיר׃ 16
੧੬ਉਹ ਮਿਸਰ ਵਿੱਚੋਂ ਭਾਅ ਬਣਾ ਕੇ ਇੱਕ ਰੱਥ ਛੇ ਸੌ ਰੁਪਏ ਨੂੰ ਅਤੇ ਇੱਕ ਘੋੜਾ ਡੇਢ ਸੌ ਰੁਪਏ ਨੂੰ ਲਿਆਉਂਦੇ ਸਨ ਅਤੇ ਇਸੇ ਤਰ੍ਹਾਂ ਹਿੱਤੀਆਂ ਦੇ ਸਾਰੇ ਪਾਤਸ਼ਾਹਾਂ ਅਤੇ ਅਰਾਮ ਦੇ ਪਾਤਸ਼ਾਹਾਂ ਦੇ ਲਈ ਉਨ੍ਹਾਂ ਦੇ ਰਾਹੀਂ ਉਨ੍ਹਾਂ ਨੂੰ ਲਿਆਉਂਦੇ ਸਨ।
וַֽ֠יַּעֲלוּ וַיֹּוצִ֨יאוּ מִמִּצְרַ֤יִם מֶרְכָּבָה֙ בְּשֵׁ֣שׁ מֵאֹ֣ות כֶּ֔סֶף וְס֖וּס בַּחֲמִשִּׁ֣ים וּמֵאָ֑ה וְ֠כֵן לְכָל־מַלְכֵ֧י הַֽחִתִּ֛ים וּמַלְכֵ֥י אֲרָ֖ם בְּיָדָ֥ם יֹוצִֽיאוּ׃ 17
੧੭ਸੁਲੇਮਾਨ ਦੇ ਵਪਾਰੀ ਮਿਸਰ ਤੋਂ ਇੱਕ ਰੱਥ ਚਾਂਦੀ ਦੇ ਛੇ ਸੌ ਰੁਪਏ ਦਾ ਅਤੇ ਇੱਕ ਘੋੜਾ ਚਾਂਦੀ ਦੇ ਡੇਢ ਸੌ ਰੁਪਏ ਖਰੀਦਦੇ ਸਨ। ਫ਼ੇਰ ਉਨ੍ਹਾਂ ਨੇ ਇਹ ਘੋੜੇ ਅਤੇ ਰੱਥ ਹਿੱਤੀ ਲੋਕਾਂ ਦੇ ਰਾਜਿਆਂ ਅਤੇ ਅਰਾਮ ਦੇ ਰਾਜਿਆਂ ਨੂੰ ਵੇਚ ਦਿੱਤੇ।

< 2 דִּבְרֵי הַיָּמִים 1 >