< 2 מְלָכִים 6 >

וַיֹּאמְר֥וּ בְנֵֽי־הַנְּבִיאִ֖ים אֶל־אֱלִישָׁ֑ע הִנֵּֽה־נָ֣א הַמָּקֹ֗ום אֲשֶׁ֨ר אֲנַ֜חְנוּ יֹשְׁבִ֥ים שָׁ֛ם לְפָנֶ֖יךָ צַ֥ר מִמֶּֽנּוּ׃ 1
ਨਬੀਆਂ ਦੇ ਪੁੱਤਰਾਂ ਨੇ ਅਲੀਸ਼ਾ ਨੂੰ ਆਖਿਆ, ਵੇਖ ਇਹ ਥਾਂ ਜਿੱਥੇ ਅਸੀਂ ਤੇਰੇ ਨਾਲ ਰਹਿੰਦੇ ਹਾਂ ਸਾਡੇ ਲਈ ਬਹੁਤ ਤੰਗ ਹੈ।
נֵֽלְכָה־נָּ֣א עַד־הַיַּרְדֵּ֗ן וְנִקְחָ֤ה מִשָּׁם֙ אִ֚ישׁ קֹורָ֣ה אֶחָ֔ת וְנַעֲשֶׂה־לָּ֥נוּ שָׁ֛ם מָקֹ֖ום לָשֶׁ֣בֶת שָׁ֑ם וַיֹּ֖אמֶר לֵֽכוּ׃ 2
ਤੂੰ ਸਾਨੂੰ ਯਰਦਨ ਤੱਕ ਜਾਣ ਦੇ ਤਾਂ ਕਿ ਹਰ ਮਨੁੱਖ ਉੱਥੋਂ ਇੱਕ-ਇੱਕ ਬੱਲੀ ਲਿਆਵੇ ਕਿ ਅਸੀਂ ਇੱਕ ਥਾਂ ਬਣਾਈਏ ਜਿਸ ਵਿੱਚ ਅਸੀਂ ਰਹਿ ਸਕੀਏ। ਉਸ ਨੇ ਆਖਿਆ, ਜਾਓ।
וַיֹּ֙אמֶר֙ הָֽאֶחָ֔ד הֹ֥ואֶל נָ֖א וְלֵ֣ךְ אֶת־עֲבָדֶ֑יךָ וַיֹּ֖אמֶר אֲנִ֥י אֵלֵֽךְ׃ 3
ਤਦ ਉਹਨਾਂ ਵਿੱਚੋਂ ਇੱਕ ਨੇ ਆਖਿਆ, ਕਿਰਪਾ ਕਰ ਕੇ ਤੂੰ ਆਪਣੇ ਦਾਸਾਂ ਨਾਲ ਚੱਲ।
וַיֵּ֖לֶךְ אִתָּ֑ם וַיָּבֹ֙אוּ֙ הַיַּרְדֵּ֔נָה וַֽיִּגְזְר֖וּ הָעֵצִֽים׃ 4
ਅਲੀਸ਼ਾ ਨੇ ਆਖਿਆ, ਮੈਂ ਚੱਲਾਂਗਾ, ਸੋ ਉਹ ਉਨ੍ਹਾਂ ਦੇ ਨਾਲ ਗਿਆ ਅਤੇ ਜਦ ਉਹ ਯਰਦਨ ਕੋਲ ਆਏ, ਉਹ ਲੱਕੜਾਂ ਵੱਢਣ ਲੱਗੇ।
וַיְהִ֤י הָֽאֶחָד֙ מַפִּ֣יל הַקֹּורָ֔ה וְאֶת־הַבַּרְזֶ֖ל נָפַ֣ל אֶל־הַמָּ֑יִם וַיִּצְעַ֥ק וַיֹּ֛אמֶר אֲהָ֥הּ אֲדֹנִ֖י וְה֥וּא שָׁאֽוּל׃ 5
ਤਦ ਅਜਿਹਾ ਹੋਇਆ ਕਿ ਟਾਹਣਾ ਵੱਢਦਿਆਂ ਇੱਕ ਦੀ ਕੁਹਾੜੀ ਦਾ ਫਲ ਪਾਣੀ ਵਿੱਚ ਡਿੱਗ ਪਿਆ। ਇਸ ਲਈ ਉਹ ਨੇ ਦੁਹਾਈ ਦਿੱਤੀ ਕਿ ਹਾਏ ਮੇਰੇ ਸੁਆਮੀ ਜੀ, ਉਹ ਤਾਂ ਮੈਂ ਮੰਗ ਕੇ ਲਿਆਂਦੀ ਸੀ।
וַיֹּ֥אמֶר אִישׁ־הָאֱלֹהִ֖ים אָ֣נָה נָפָ֑ל וַיַּרְאֵ֙הוּ֙ אֶת־הַמָּקֹ֔ום וַיִּקְצָב־עֵץ֙ וַיַּשְׁלֶךְ־שָׁ֔מָּה וַיָּ֖צֶף הַבַּרְזֶֽל׃ 6
ਤਦ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਕਿੱਥੇ ਡਿੱਗਿਆ?” ਉਹ ਨੇ ਉਸ ਨੂੰ ਉਹ ਥਾਂ ਵਿਖਾਇਆ ਅਤੇ ਉਸ ਨੇ ਲੱਕੜੀ ਦਾ ਇੱਕ ਡੰਡਾ ਵੱਢ ਕੇ ਉਸੇ ਥਾਂ ਪਾ ਦਿੱਤਾ, ਤਦ ਲੋਹਾ ਤੈਰਨ ਲੱਗ ਪਿਆ।
וַיֹּ֖אמֶר הָ֣רֶם לָ֑ךְ וַיִּשְׁלַ֥ח יָדֹ֖ו וַיִּקָּחֵֽהוּ׃ פ 7
ਉਸ ਨੇ ਆਖਿਆ, “ਉਹ ਨੂੰ ਚੁੱਕ ਲੈ ਅਤੇ ਉਹ ਨੇ ਹੱਥ ਵਧਾ ਕੇ ਉਹ ਨੂੰ ਚੁੱਕ ਲਿਆ।”
וּמֶ֣לֶךְ אֲרָ֔ם הָיָ֥ה נִלְחָ֖ם בְּיִשְׂרָאֵ֑ל וַיִּוָּעַץ֙ אֶל־עֲבָדָ֣יו לֵאמֹ֗ר אֶל־מְקֹ֛ום פְּלֹנִ֥י אַלְמֹנִ֖י תַּחֲנֹתִֽי׃ 8
ਅਰਾਮ ਦਾ ਰਾਜਾ ਇਸਰਾਏਲ ਨਾਲ ਲੜ ਰਿਹਾ ਸੀ। ਸੋ ਉਹ ਨੇ ਆਪਣੇ ਸੇਵਕਾਂ ਨਾਲ ਯੋਜਨਾ ਬਣਾਈ ਅਤੇ ਆਖਿਆ ਮੇਰਾ ਡੇਰਾ ਕਿੱਥੇ ਲੱਗੇਗਾ।
וַיִּשְׁלַ֞ח אִ֣ישׁ הָאֱלֹהִ֗ים אֶל־מֶ֤לֶךְ יִשְׂרָאֵל֙ לֵאמֹ֔ר הִשָּׁ֕מֶר מֵעֲבֹ֖ר הַמָּקֹ֣ום הַזֶּ֑ה כִּֽי־שָׁ֖ם אֲרָ֥ם נְחִתִּֽים׃ 9
ਫਿਰ ਪਰਮੇਸ਼ੁਰ ਦੇ ਜਨ ਨੇ ਇਸਰਾਏਲ ਦੇ ਰਾਜਾ ਨੂੰ ਸੁਨੇਹਾ ਭੇਜਿਆ ਕਿ ਖ਼ਬਰਦਾਰ ਇਸ ਥਾਂ ਦੇ ਵਿੱਚ ਦੀ ਨਾ ਲੰਘੀ, ਕਿਉਂ ਜੋ ਉੱਧਰ ਅਰਾਮੀ ਆ ਰਹੇ ਹਨ।
וַיִּשְׁלַ֞ח מֶ֣לֶךְ יִשְׂרָאֵ֗ל אֶֽל־הַמָּקֹ֞ום אֲשֶׁ֨ר אָֽמַר־לֹ֧ו אִישׁ־הָאֱלֹהִ֛ים וְהִזְהִירָהּ (וְהִזְהִירֹ֖ו) וְנִשְׁמַ֣ר שָׁ֑ם לֹ֥א אַחַ֖ת וְלֹ֥א שְׁתָּֽיִם׃ 10
੧੦ਅਤੇ ਇਸਰਾਏਲ ਦੇ ਰਾਜਾ ਨੇ ਉਸ ਥਾਂ ਨੂੰ ਜਿਹ ਦੇ ਬਾਰੇ ਪਰਮੇਸ਼ੁਰ ਦੇ ਜਨ ਨੇ ਚੇਤਾਵਨੀ ਦਿੱਤੀ ਸੀ, ਆਦਮੀ ਭੇਜੇ ਅਤੇ ਉੱਥੇ ਕਈ ਵਾਰ ਆਪਣਾ ਬਚਾਓ ਕੀਤਾ।
וַיִּסָּעֵר֙ לֵ֣ב מֶֽלֶךְ־אֲרָ֔ם עַל־הַדָּבָ֖ר הַזֶּ֑ה וַיִּקְרָ֤א אֶל־עֲבָדָיו֙ וַיֹּ֣אמֶר אֲלֵיהֶ֔ם הֲלֹוא֙ תַּגִּ֣ידוּ לִ֔י מִ֥י מִשֶּׁלָּ֖נוּ אֶל־מֶ֥לֶךְ יִשְׂרָאֵֽל׃ 11
੧੧ਤਦ ਇਸ ਗੱਲ ਦੇ ਕਾਰਨ ਅਰਾਮ ਦੇ ਰਾਜਾ ਦਾ ਮਨ ਘਬਰਾ ਗਿਆ ਅਤੇ ਉਹ ਨੇ ਆਪਣੇ ਸੇਵਕਾਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਨਹੀਂ ਦੱਸੋਗੇ ਕਿ ਸਾਡੇ ਵਿੱਚੋਂ ਕੌਣ ਆਦਮੀ ਇਸਰਾਏਲ ਦੇ ਰਾਜਾ ਵੱਲ ਹੈ?”
וַיֹּ֙אמֶר֙ אַחַ֣ד מֵֽעֲבָדָ֔יו לֹ֖וא אֲדֹנִ֣י הַמֶּ֑לֶךְ כִּֽי־אֱלִישָׁ֤ע הַנָּבִיא֙ אֲשֶׁ֣ר בְּיִשְׂרָאֵ֔ל יַגִּיד֙ לְמֶ֣לֶךְ יִשְׂרָאֵ֔ל אֶת־הַ֨דְּבָרִ֔ים אֲשֶׁ֥ר תְּדַבֵּ֖ר בַּחֲדַ֥ר מִשְׁכָּבֶֽךָ׃ 12
੧੨ਤਦ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਆਖਿਆ, “ਮੇਰੇ ਸੁਆਮੀ ਤੇ ਰਾਜਾ ਕੋਈ ਨਹੀਂ, ਪਰ ਅਲੀਸ਼ਾ ਨਬੀ ਜੋ ਇਸਰਾਏਲ ਵਿੱਚ ਹੈ ਤੇਰੀਆਂ ਉਹ ਗੱਲਾਂ ਜੋ ਤੂੰ ਆਪਣੇ ਸੌਣ ਵਾਲੇ ਕਮਰੇ ਵਿੱਚ ਕਰਦਾ ਹੈਂ, ਇਸਰਾਏਲ ਦੇ ਰਾਜਾ ਨੂੰ ਦੱਸਦਾ ਹੈ।”
וַיֹּ֗אמֶר לְכ֤וּ וּרְאוּ֙ אֵיכֹ֣ה ה֔וּא וְאֶשְׁלַ֖ח וְאֶקָּחֵ֑הוּ וַיֻּגַּד־לֹ֥ו לֵאמֹ֖ר הִנֵּ֥ה בְדֹתָֽן׃ 13
੧੩ਤਦ ਉਹ ਬੋਲਿਆ, ਜਾ ਕੇ ਵੇਖੋ ਉਹ ਕਿੱਥੇ ਹੈ ਕਿ ਮੈਂ ਉਸ ਨੂੰ ਫੜ੍ਹ ਕੇ ਲੈ ਆਵਾਂ। ਫਿਰ ਉਹ ਨੂੰ ਦੱਸਿਆ ਗਿਆ ਕਿ ਵੇਖੋ ਉਹ ਦੋਥਾਨ ਵਿੱਚ ਹੈ।
וַיִּשְׁלַח־שָׁ֛מָּה סוּסִ֥ים וְרֶ֖כֶב וְחַ֣יִל כָּבֵ֑ד וַיָּבֹ֣אוּ לַ֔יְלָה וַיַּקִּ֖פוּ עַל־הָעִֽיר׃ 14
੧੪ਸੋ ਉਹ ਨੇ ਘੋੜਿਆਂ, ਰੱਥਾਂ ਤੇ ਇੱਕ ਤਕੜੀ ਫੌਜ ਨੂੰ ਉੱਧਰ ਭੇਜਿਆ ਅਤੇ ਉਨ੍ਹਾਂ ਨੇ ਰਾਤੋ ਰਾਤ ਆ ਕੇ ਸ਼ਹਿਰ ਨੂੰ ਘੇਰ ਲਿਆ।
וַ֠יַּשְׁכֵּם מְשָׁרֵ֨ת אִ֥ישׁ הָֽאֱלֹהִים֮ לָקוּם֒ וַיֵּצֵ֕א וְהִנֵּה־חַ֛יִל סֹובֵ֥ב אֶת־הָעִ֖יר וְס֣וּס וָרָ֑כֶב וַיֹּ֨אמֶר נַעֲרֹ֥ו אֵלָ֛יו אֲהָ֥הּ אֲדֹנִ֖י אֵיכָ֥ה נֽ͏ַעֲשֶֽׂה׃ 15
੧੫ਜਦ ਪਰਮੇਸ਼ੁਰ ਦੇ ਜਨ ਦਾ ਸੇਵਕ ਸਵੇਰੇ ਉੱਠ ਕੇ ਬਾਹਰ ਗਿਆ, ਤਦ ਉਸ ਨੇ ਵੇਖਿਆ ਕਿ ਇੱਕ ਫੌਜ ਨੇ ਘੋੜਿਆਂ ਤੇ ਰੱਥਾਂ ਨਾਲ ਸ਼ਹਿਰ ਨੂੰ ਘੇਰਿਆ ਹੋਇਆ ਹੈ। ਤਦ ਉਸ ਦੇ ਸੇਵਕ ਨੇ ਉਸ ਨੂੰ ਆਖਿਆ, ਹਾਏ ਮੇਰੇ ਸੁਆਮੀ ਜੀ! ਅਸੀਂ ਕੀ ਕਰੀਏ?
וַיֹּ֖אמֶר אַל־תִּירָ֑א כִּ֤י רַבִּים֙ אֲשֶׁ֣ר אִתָּ֔נוּ מֵאֲשֶׁ֖ר אֹותָֽם׃ 16
੧੬ਉਸ ਨੇ ਆਖਿਆ, “ਨਾ ਡਰ, ਕਿਉਂਕਿ ਜੋ ਸਾਡੇ ਵੱਲ ਹਨ, ਉਹ ਉਨ੍ਹਾਂ ਦੇ ਨਾਲੋਂ ਜ਼ਿਆਦਾ ਹਨ।”
וַיִּתְפַּלֵּ֤ל אֱלִישָׁע֙ וַיֹּאמַ֔ר יְהוָ֕ה פְּקַח־נָ֥א אֶת־עֵינָ֖יו וְיִרְאֶ֑ה וַיִּפְקַ֤ח יְהוָה֙ אֶת־עֵינֵ֣י הַנַּ֔עַר וַיַּ֗רְא וְהִנֵּ֨ה הָהָ֜ר מָלֵ֨א סוּסִ֥ים וְרֶ֛כֶב אֵ֖שׁ סְבִיבֹ֥ת אֱלִישָֽׁע׃ 17
੧੭ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ ਕਿ ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਕਿ ਉਹ ਵੇਖੇ ਅਤੇ ਯਹੋਵਾਹ ਨੇ ਉਸ ਸੇਵਕ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਕਿ ਅਲੀਸ਼ਾ ਦੇ ਦੁਆਲੇ ਦਾ ਪਰਬਤ ਅਗਨ ਦੇ ਘੋੜਿਆਂ ਤੇ ਰੱਥਾਂ ਨਾਲ ਭਰਿਆ ਹੋਇਆ ਹੈ।
וַיֵּרְדוּ֮ אֵלָיו֒ וַיִּתְפַּלֵּ֨ל אֱלִישָׁ֤ע אֶל־יְהוָה֙ וַיֹּאמַ֔ר הַךְ־נָ֥א אֶת־הַגֹּוי־הַזֶּ֖ה בַּסַּנְוֵרִ֑ים וַיַּכֵּ֥ם בַּסַּנְוֵרִ֖ים כִּדְבַ֥ר אֱלִישָֽׁע׃ 18
੧੮ਜਦ ਉਹ ਅਲੀਸ਼ਾ ਵੱਲ ਆਉਣ ਲੱਗੇ ਤਦ ਅਲੀਸ਼ਾ ਨੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਅਤੇ ਆਖਿਆ ਕਿ ਇਸ ਕੌਮ ਨੂੰ ਅੰਨ੍ਹੀ ਕਰ ਦੇ। ਉਸ ਨੇ ਅਲੀਸ਼ਾ ਦੇ ਆਖੇ ਅਨੁਸਾਰ ਉਨ੍ਹਾਂ ਨੂੰ ਅੰਨ੍ਹਿਆਂ ਕਰ ਦਿੱਤਾ।
וַיֹּ֨אמֶר אֲלֵהֶ֜ם אֱלִישָׁ֗ע לֹ֣א זֶ֣ה הַדֶּרֶךְ֮ וְלֹ֣א זֹ֣ה הָעִיר֒ לְכ֣וּ אַחֲרַ֔י וְאֹולִ֣יכָה אֶתְכֶ֔ם אֶל־הָאִ֖ישׁ אֲשֶׁ֣ר תְּבַקֵּשׁ֑וּן וַיֹּ֥לֶךְ אֹותָ֖ם שֹׁמְרֹֽונָה׃ 19
੧੯ਤਦ ਅਲੀਸ਼ਾ ਨੇ ਉਨ੍ਹਾਂ ਨੂੰ ਆਖਿਆ, “ਇਹ ਉਹ ਰਾਹ ਨਹੀਂ, ਨਾ ਹੀ ਉਹ ਸ਼ਹਿਰ ਹੈ।” ਮੇਰੇ ਪਿੱਛੇ ਆਓ ਕਿ ਮੈਂ ਤੁਹਾਨੂੰ ਉਸ ਆਦਮੀ ਕੋਲ ਲੈ ਚੱਲਾਂ, ਜਿਹ ਨੂੰ ਤੁਸੀਂ ਲੱਭਦੇ ਹੋ, ਸੋ ਉਹ ਉਨ੍ਹਾਂ ਨੂੰ ਸਾਮਰਿਯਾ ਨੂੰ ਲੈ ਗਿਆ।
וַיְהִי֮ כְּבֹאָ֣ם שֹׁמְרֹון֒ וַיֹּ֣אמֶר אֱלִישָׁ֔ע יְהוָ֕ה פְּקַ֥ח אֶת־עֵינֵֽי־אֵ֖לֶּה וְיִרְא֑וּ וַיִּפְקַ֤ח יְהוָה֙ אֶת־עֵ֣ינֵיהֶ֔ם וַיִּרְא֕וּ וְהִנֵּ֖ה בְּתֹ֥וךְ שֹׁמְרֹֽון׃ 20
੨੦ਅਤੇ ਅਜਿਹਾ ਹੋਇਆ ਜਦ ਉਹ ਸਾਮਰਿਯਾ ਵਿੱਚ ਵੜੇ ਤਦ ਅਲੀਸ਼ਾ ਨੇ ਆਖਿਆ, ਹੇ ਯਹੋਵਾਹ, ਇਨ੍ਹਾਂ ਲੋਕਾਂ ਦੀਆਂ ਅੱਖੀਆਂ ਖੋਲ੍ਹ ਕਿ ਉਹ ਵੇਖਣ। ਤਦ ਯਹੋਵਾਹ ਨੇ ਉਨ੍ਹਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਨ੍ਹਾਂ ਨੇ ਵੇਖਿਆ ਕਿ ਅਸੀਂ ਸਾਮਰਿਯਾ ਦੇ ਵਿੱਚ ਹਾਂ।
וַיֹּ֤אמֶר מֶֽלֶךְ־יִשְׂרָאֵל֙ אֶל־אֱלִישָׁ֔ע כִּרְאֹתֹ֖ו אֹותָ֑ם הַאַכֶּ֥ה אַכֶּ֖ה אָבִֽי׃ 21
੨੧ਜਦ ਇਸਰਾਏਲ ਦੇ ਰਾਜਾ ਨੇ ਉਨ੍ਹਾਂ ਨੂੰ ਵੇਖਿਆ ਤਾਂ ਅਲੀਸ਼ਾ ਨੂੰ ਆਖਿਆ, ਹੇ ਮੇਰੇ ਪਿਤਾ, ਕੀ ਮੈਂ ਉਨ੍ਹਾਂ ਨੂੰ ਮਾਰਾਂ? ਮੈਂ ਉਨ੍ਹਾਂ ਨੂੰ ਮਾਰਾਂ?
וַיֹּ֙אמֶר֙ לֹ֣א תַכֶּ֔ה הַאֲשֶׁ֥ר שָׁבִ֛יתָ בְּחַרְבְּךָ֥ וּֽבְקַשְׁתְּךָ֖ אַתָּ֣ה מַכֶּ֑ה שִׂים֩ לֶ֨חֶם וָמַ֜יִם לִפְנֵיהֶ֗ם וְיֹֽאכְלוּ֙ וְיִשְׁתּ֔וּ וְיֵלְכ֖וּ אֶל־אֲדֹנֵיהֶֽם׃ 22
੨੨ਅੱਗੋਂ ਉਸ ਨੇ ਆਖਿਆ, ਉਨ੍ਹਾਂ ਨੂੰ ਨਾ ਮਾਰੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਤੇ ਧਣੁੱਖ ਨਾਲ ਗੁਲਾਮ ਬਣਾਇਆ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਉਨ੍ਹਾਂ ਦੇ ਅੱਗੇ ਰੋਟੀ ਤੇ ਪਾਣੀ ਰੱਖ ਕਿ ਉਹ ਖਾਣ-ਪੀਣ ਅਤੇ ਆਪਣੇ ਸੁਆਮੀ ਕੋਲ ਵਾਪਸ ਚਲੇ ਜਾਣ।
וַיִּכְרֶ֨ה לָהֶ֜ם כֵּרָ֣ה גְדֹולָ֗ה וַיֹּֽאכְלוּ֙ וַיִּשְׁתּ֔וּ וַֽיְשַׁלְּחֵ֔ם וַיֵּלְכ֖וּ אֶל־אֲדֹֽנֵיהֶ֑ם וְלֹֽא־יָ֤סְפוּ עֹוד֙ גְּדוּדֵ֣י אֲרָ֔ם לָבֹ֖וא בְּאֶ֥רֶץ יִשְׂרָאֵֽל׃ פ 23
੨੩ਫਿਰ ਉਸ ਨੇ ਉਨ੍ਹਾਂ ਲਈ ਵੱਡਾ ਭੋਜਨ ਤਿਆਰ ਕੀਤਾ ਅਤੇ ਜਦ ਉਹ ਖਾ ਪੀ ਚੁੱਕੇ ਤਾਂ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ ਅਤੇ ਉਹ ਆਪਣੇ ਸੁਆਮੀ ਕੋਲ ਚੱਲੇ ਗਏ ਅਤੇ ਅਰਾਮ ਦੇ ਦਲ ਫੇਰ ਕਦੇ ਇਸਰਾਏਲ ਦੇ ਦੇਸ ਵਿੱਚ ਨਾ ਆਏ।
וַֽיְהִי֙ אַחֲרֵי־כֵ֔ן וַיִּקְבֹּ֛ץ בֶּן־הֲדַ֥ד מֶֽלֶךְ־אֲרָ֖ם אֶת־כָּל־מַחֲנֵ֑הוּ וַיַּ֕עַל וַיָּ֖צַר עַל־שֹׁמְרֹֽון׃ 24
੨੪ਪਰ ਇਹ ਦੇ ਬਾਅਦ ਅਜਿਹਾ ਹੋਇਆ ਕਿ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣੀ ਫੌਜ ਨੂੰ ਇਕੱਠੀ ਕਰਕੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਨੂੰ ਘੇਰ ਲਿਆ।
וַיְהִ֨י רָעָ֤ב גָּדֹול֙ בְּשֹׁ֣מְרֹ֔ון וְהִנֵּ֖ה צָרִ֣ים עָלֶ֑יהָ עַ֣ד הֱיֹ֤ות רֹאשׁ־חֲמֹור֙ בִּשְׁמֹנִ֣ים כֶּ֔סֶף וְרֹ֛בַע הַקַּ֥ב חֲרֵייֹונִים (דִּבְיֹונִ֖ים) בַּחֲמִשָּׁה־כָֽסֶף׃ 25
੨੫ਸਾਮਰਿਯਾ ਵਿੱਚ ਮਹਾਂ ਕਾਲ ਪੈ ਗਿਆ ਅਤੇ ਵੇਖੋ, ਉਹਨਾਂ ਨੇ ਉਹ ਨੂੰ ਘੇਰੀਂ ਰੱਖਿਆ, ਐਥੋਂ ਤੱਕ ਕਿ ਗਧੇ ਦਾ ਸਿਰ ਅੱਸੀ ਰੁਪਏ ਨੂੰ ਤੇ ਕਬੂਤਰ ਦੀ ਵਿੱਠ ਦਾ ਅੱਧਾ ਸੇਰ ਪੰਜ ਰੁਪਏ ਨੂੰ ਵਿਕਣ ਲੱਗ ਪਿਆ।
וַֽיְהִי֙ מֶ֣לֶךְ יִשְׂרָאֵ֔ל עֹבֵ֖ר עַל־הַחֹמָ֑ה וְאִשָּׁ֗ה צָעֲקָ֤ה אֵלָיו֙ לֵאמֹ֔ר הֹושִׁ֖יעָה אֲדֹנִ֥י הַמֶּֽלֶךְ׃ 26
੨੬ਤਦ ਅਜਿਹਾ ਹੋਇਆ ਜਦ ਇਸਰਾਏਲ ਦਾ ਰਾਜਾ ਕੰਧ ਉੱਤੇ ਘੁੰਮ ਰਿਹਾ ਸੀ ਤਾਂ ਇੱਕ ਔਰਤ ਨੇ ਇਹ ਆਖ ਕੇ ਉਹ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਰਾਜਾ, ਬਚਾ ਲਓ।
וַיֹּ֙אמֶר֙ אַל־יֹושִׁעֵ֣ךְ יְהוָ֔ה מֵאַ֖יִן אֹֽושִׁיעֵ֑ךְ הֲמִן־הַגֹּ֖רֶן אֹ֥ו מִן־הַיָּֽקֶב׃ 27
੨੭ਉਸ ਨੇ ਅੱਗੋਂ ਆਖਿਆ, “ਜੇ ਯਹੋਵਾਹ ਹੀ ਤੈਨੂੰ ਨਾ ਬਚਾਵੇ ਤਾਂ ਮੈਂ ਤੈਨੂੰ ਕਿੱਥੋਂ ਬਚਾਵਾਂ? ਕੀ ਖਲਵਾੜੇ ਤੋਂ ਜਾਂ ਦਾਖ ਦੇ ਚੁਬੱਚੇ ਤੋਂ?”
וַיֹּֽאמֶר־לָ֥הּ הַמֶּ֖לֶךְ מַה־לָּ֑ךְ וַתֹּ֗אמֶר הָאִשָּׁ֨ה הַזֹּ֜את אָמְרָ֣ה אֵלַ֗י תְּנִ֤י אֶת־בְּנֵךְ֙ וְנֹאכְלֶ֣נּוּ הַיֹּ֔ום וְאֶת־בְּנִ֖י נֹאכַ֥ל מָחָֽר׃ 28
੨੮ਰਾਜਾ ਨੇ ਉਸ ਨੂੰ ਆਖਿਆ, “ਤੈਨੂੰ ਕੀ ਦੁੱਖ ਹੈ?” ਉਹ ਬੋਲੀ, “ਇਸ ਔਰਤ ਨੇ ਮੈਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਅਸੀਂ ਅੱਜ ਉਹ ਨੂੰ ਖਾਈਏ ਅਤੇ ਮੇਰੇ ਪੁੱਤਰ ਨੂੰ ਅਸੀਂ ਕੱਲ ਖਾ ਲਵਾਂਗੀਆਂ।
וַנְּבַשֵּׁ֥ל אֶת־בְּנִ֖י וַנֹּֽאכְלֵ֑הוּ וָאֹמַ֨ר אֵלֶ֜יהָ בַּיֹּ֣ום הָאַחֵ֗ר תְּנִ֤י אֶת־בְּנֵךְ֙ וְנֹ֣אכְלֶ֔נּוּ וַתַּחְבִּ֖א אֶת־בְּנָֽהּ׃ 29
੨੯ਸੋ ਮੇਰੇ ਪੁੱਤਰ ਨੂੰ ਅਸੀਂ ਪਕਾਇਆ ਤੇ ਖਾ ਲਿਆ ਅਤੇ ਅਗਲੇ ਦਿਨ ਮੈਂ ਉਹ ਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਉਹ ਨੂੰ ਖਾਈਏ, ਪਰ ਉਹ ਨੇ ਆਪਣੇ ਪੁੱਤਰ ਨੂੰ ਲੁਕਾ ਲਿਆ।”
וַיְהִי֩ כִשְׁמֹ֨עַ הַמֶּ֜לֶךְ אֶת־דִּבְרֵ֤י הָֽאִשָּׁה֙ וַיִּקְרַ֣ע אֶת־בְּגָדָ֔יו וְה֖וּא עֹבֵ֣ר עַל־הַחֹמָ֑ה וַיַּ֣רְא הָעָ֔ם וְהִנֵּ֥ה הַשַּׂ֛ק עַל־בְּשָׂרֹ֖ו מִבָּֽיִת׃ 30
੩੦ਜਦ ਰਾਜੇ ਨੇ ਉਸ ਔਰਤ ਦੀਆਂ ਗੱਲਾਂ ਸੁਣੀਆਂ ਤੇ ਉਹ ਨੇ ਕੰਧ ਉੱਤੋਂ ਦੀ ਲੰਘਦਿਆਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਨੇ ਵੇਖਿਆ ਕਿ ਉਹ ਦੇ ਸਰੀਰ ਉੱਤੇ ਟਾਟ ਹੈ।
וַיֹּ֕אמֶר כֹּֽה־יַעֲשֶׂה־לִּ֥י אֱלֹהִ֖ים וְכֹ֣ה יֹוסִ֑ף אִֽם־יַעֲמֹ֞ד רֹ֣אשׁ אֱלִישָׁ֧ע בֶּן־שָׁפָ֛ט עָלָ֖יו הַיֹּֽום׃ 31
੩੧ਉਹ ਨੇ ਆਖਿਆ ਕਿ ਜੇ ਅੱਜ ਸ਼ਾਫਾਟ ਦੇ ਪੁੱਤਰ ਅਲੀਸ਼ਾ ਦਾ ਸਿਰ ਉਹ ਦੇ ਤਨ ਉੱਤੇ ਰਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸੇ ਤਰ੍ਹਾਂ ਸਗੋਂ ਇਹ ਦੇ ਨਾਲੋਂ ਵੀ ਵਧ ਕੇ ਕਰੇ।
וֶאֱלִישָׁע֙ יֹשֵׁ֣ב בְּבֵיתֹ֔ו וְהַזְּקֵנִ֖ים יֹשְׁבִ֣ים אִתֹּ֑ו וַיִּשְׁלַ֨ח אִ֜ישׁ מִלְּפָנָ֗יו בְּטֶ֣רֶם יָבֹא֩ הַמַּלְאָ֨ךְ אֵלָ֜יו וְה֣וּא ׀ אָמַ֣ר אֶל־הַזְּקֵנִ֗ים הַרְּאִיתֶם֙ כִּֽי־שָׁלַ֞ח בֶּן־הַֽמְרַצֵּ֤חַ הַזֶּה֙ לְהָסִ֣יר אֶת־רֹאשִׁ֔י רְא֣וּ ׀ כְּבֹ֣א הַמַּלְאָ֗ךְ סִגְר֤וּ הַדֶּ֙לֶת֙ וּלְחַצְתֶּ֤ם אֹתֹו֙ בַּדֶּ֔לֶת הֲלֹ֗וא קֹ֛ול רַגְלֵ֥י אֲדֹנָ֖יו אַחֲרָֽיו׃ 32
੩੨ਜਦ ਅਲੀਸ਼ਾ ਆਪਣੇ ਘਰ ਬੈਠਾ ਸੀ, ਬਜ਼ੁਰਗ ਉਹ ਦੇ ਨਾਲ ਬੈਠੇ ਸਨ ਤਦ ਰਾਜਾ ਨੇ ਆਪਣੇ ਅੱਗੋਂ ਇੱਕ ਆਦਮੀ ਨੂੰ ਭੇਜਿਆ। ਇਸ ਤੋਂ ਪਹਿਲਾਂ ਕਿ ਸੰਦੇਸ਼ਵਾਹਕ ਉਸ ਦੇ ਕੋਲ ਪਹੁੰਚੇ, ਉਸ ਨੇ ਆਪ ਹੀ ਬਜ਼ੁਰਗਾਂ ਨੂੰ ਆਖਿਆ ਕਿ ਤੁਸੀਂ ਵੇਖਦੇ ਹੋ ਕਿ ਉਸ ਖੂਨੀ ਦੇ ਪੁੱਤਰ ਨੇ ਮੇਰਾ ਸਿਰ ਲੈਣ ਲਈ ਇੱਕ ਜਣੇ ਨੂੰ ਭੇਜਿਆ ਹੈ? ਵੇਖੋ, ਜਦ ਉਹ ਸੰਦੇਸ਼ਵਾਹਕ ਆਵੇ ਤਾਂ ਤੁਸੀਂ ਦਰਵਾਜ਼ਾ ਬੰਦ ਕਰਕੇ ਉਸ ਨੂੰ ਰੋਕੀ ਰੱਖਿਓ। ਕੀ ਉਸ ਦੇ ਪਿੱਛੋਂ ਉਸ ਦੇ ਸੁਆਮੀ ਦੇ ਪੈਰਾਂ ਦੀ ਅਵਾਜ਼? ਨਹੀਂ?
עֹודֶ֙נּוּ֙ מְדַבֵּ֣ר עִמָּ֔ם וְהִנֵּ֥ה הַמַּלְאָ֖ךְ יֹרֵ֣ד אֵלָ֑יו וַיֹּ֗אמֶר הִנֵּֽה־זֹ֤את הָֽרָעָה֙ מֵאֵ֣ת יְהוָ֔ה מָֽה־אֹוחִ֥יל לַיהוָ֖ה עֹֽוד׃ ס 33
੩੩ਜਦੋਂ ਉਹ ਉਨ੍ਹਾਂ ਨਾਲ ਗੱਲਾਂ ਹੀ ਕਰਦਾ ਸੀ ਕਿ ਵੇਖੋ, ਉਹ ਸੰਦੇਸ਼ਵਾਹਕ ਉਹ ਦੇ ਕੋਲ ਆ ਪਹੁੰਚਿਆ ਅਤੇ ਆਖਿਆ ਕਿ ਵੇਖੋ, ਇਹ ਮੁਸੀਬਤ ਯਹੋਵਾਹ ਦੀ ਵੱਲੋਂ ਹੈ। ਹੁਣ ਮੈਂ ਅੱਗੇ ਨੂੰ ਯਹੋਵਾਹ ਦੀ ਉਡੀਕ ਕਿਉਂ ਕਰਾਂ?

< 2 מְלָכִים 6 >