< 2 שְׁמוּאֵל 10 >
וַֽיְהִי֙ אַֽחֲרֵי־כֵ֔ן וַיָּ֕מָת מֶ֖לֶךְ בְּנֵ֣י עַמֹּ֑ון וַיִּמְלֹ֛ךְ חָנ֥וּן בְּנֹ֖ו תַּחְתָּֽיו׃ | 1 |
੧ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦਾ ਪੁੱਤਰ ਹਾਨੂਨ ਉਸ ਦੀ ਥਾਂ ਸਿੰਘਾਸਣ ਉੱਤੇ ਬੈਠਾ।
וַיֹּ֨אמֶר דָּוִ֜ד אֶעֱשֶׂה־חֶ֣סֶד ׀ עִם־חָנ֣וּן בֶּן־נָחָ֗שׁ כַּאֲשֶׁר֩ עָשָׂ֨ה אָבִ֤יו עִמָּדִי֙ חֶ֔סֶד וַיִּשְׁלַ֨ח דָּוִ֧ד לְנַחֲמֹ֛ו בְּיַד־עֲבָדָ֖יו אֶל־אָבִ֑יו וַיָּבֹ֙אוּ֙ עַבְדֵ֣י דָוִ֔ד אֶ֖רֶץ בְּנֵ֥י עַמֹּֽון׃ | 2 |
੨ਤਦ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤਰ ਹਾਨੂਨ ਦੇ ਨਾਲ ਭਲਿਆਈ ਕਰਾਂਗਾ ਜਿਵੇਂ ਉਹ ਦੇ ਪਿਤਾ ਨੇ ਮੇਰੇ ਨਾਲ ਭਲਿਆਈ ਕੀਤੀ ਸੀ ਸੋ ਦਾਊਦ ਨੇ ਉਹ ਦੇ ਪਿਤਾ ਦੇ ਵਿਖੇ ਉਹ ਦੇ ਕੋਲ ਤਸੱਲੀ ਦੇਣ ਲਈ ਆਪਣੇ ਸੇਵਕ ਭੇਜੇ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ਼ ਵਿੱਚ ਗਏ।
וַיֹּאמְרוּ֩ שָׂרֵ֨י בְנֵֽי־עַמֹּ֜ון אֶל־חָנ֣וּן אֲדֹֽנֵיהֶ֗ם הַֽמְכַבֵּ֨ד דָּוִ֤ד אֶת־אָבִ֙יךָ֙ בְּעֵינֶ֔יךָ כִּֽי־שָׁלַ֥ח לְךָ֖ מְנַֽחֲמִ֑ים הֲ֠לֹוא בַּעֲב֞וּר חֲקֹ֤ור אֶת־הָעִיר֙ וּלְרַגְּלָ֣הּ וּלְהָפְכָ֔הּ שָׁלַ֥ח דָּוִ֛ד אֶת־עֲבָדָ֖יו אֵלֶֽיךָ׃ | 3 |
੩ਪਰ ਅੰਮੋਨੀਆਂ ਦੇ ਪ੍ਰਧਾਨਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੁਹਾਨੂੰ ਇਹ ਲੱਗਦਾ ਹੈ ਕਿ ਦਾਊਦ ਤੁਹਾਡੇ ਪਿਤਾ ਦਾ ਆਦਰ ਕਰਦਾ ਹੈ ਜੋ ਉਸ ਨੇ ਤਸੱਲੀ ਦੇਣ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਭਲਾ, ਦਾਊਦ ਨੇ ਆਪਣੇ ਸੇਵਕ ਤੇਰੇ ਕੋਲ ਇਸ ਲਈ ਨਹੀਂ ਭੇਜੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ ਕਰਨ?
וַיִּקַּ֨ח חָנ֜וּן אֶת־עַבְדֵ֣י דָוִ֗ד וַיְגַלַּח֙ אֶת־חֲצִ֣י זְקָנָ֔ם וַיִּכְרֹ֧ת אֶת־מַדְוֵיהֶ֛ם בַּחֵ֖צִי עַ֣ד שְׁתֹֽותֵיהֶ֑ם וַֽיְשַׁלְּחֵֽם׃ | 4 |
੪ਤਦ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫੜ੍ਹ ਲਿਆ ਅਤੇ ਸਾਰਿਆਂ ਦੀ ਅੱਧੀ-ਅੱਧੀ ਦਾੜ੍ਹੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਬਸਤਰ ਅੱਧ ਵਿਚਕਾਰੋਂ ਲੱਕ ਤੱਕ ਫਾੜ ਸੁੱਟੇ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।
וַיַּגִּ֤דוּ לְדָוִד֙ וַיִּשְׁלַ֣ח לִקְרָאתָ֔ם כִּֽי־הָי֥וּ הָאֲנָשִׁ֖ים נִכְלָמִ֣ים מְאֹ֑ד וַיֹּ֤אמֶר הַמֶּ֙לֶךְ֙ שְׁב֣וּ בִֽירֵחֹ֔ו עַד־יְצַמַּ֥ח זְקַנְכֶ֖ם וְשַׁבְתֶּֽם׃ | 5 |
੫ਜਦ ਦਾਊਦ ਨੂੰ ਖ਼ਬਰ ਮਿਲੀ ਤਾਂ ਉਸ ਨੇ ਉਨ੍ਹਾਂ ਨੂੰ ਮਿਲਣ ਲਈ ਲੋਕ ਭੇਜੇ ਕਿਉਂ ਜੋ ਉਹ ਮਨੁੱਖ ਬਹੁਤ ਲੱਜਿਆਵਾਨ ਹੋਏ ਸੋ ਰਾਜਾ ਨੇ ਆਖਿਆ ਕਿ ਜਦ ਤੱਕ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਯਰੀਹੋ ਸ਼ਹਿਰ ਵਿੱਚ ਰਹੋ, ਇਸ ਤੋਂ ਬਾਅਦ ਹੀ ਵਾਪਸ ਆ ਜਾਣਾ।
וַיִּרְאוּ֙ בְּנֵ֣י עַמֹּ֔ון כִּ֥י נִבְאֲשׁ֖וּ בְּדָוִ֑ד וַיִּשְׁלְח֣וּ בְנֵֽי־עַמֹּ֡ון וַיִּשְׂכְּרוּ֩ אֶת־אֲרַ֨ם בֵּית־רְחֹ֜וב וְאֶת־אֲרַ֣ם צֹובָ֗א עֶשְׂרִ֥ים אֶ֙לֶף֙ רַגְלִ֔י וְאֶת־מֶ֤לֶךְ מַֽעֲכָה֙ אֶ֣לֶף אִ֔ישׁ וְאִ֣ישׁ טֹ֔וב שְׁנֵים־עָשָׂ֥ר אֶ֖לֶף אִֽישׁ׃ | 6 |
੬ਅੰਮੋਨੀਆਂ ਨੇ ਜਦ ਵੇਖਿਆ ਕਿ ਅਸੀਂ ਦਾਊਦ ਅੱਗੇ ਬੁਰੇ ਠਹਿਰੇ ਹਾਂ ਅੰਮੋਨੀਆਂ ਨੇ ਲੋਕ ਭੇਜੇ ਅਤੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਦੇ ਵੀਹ ਹਜ਼ਾਰ ਪਿਆਦੇ ਲਏ ਅਤੇ ਮਅਕਾਹ ਦੇ ਰਾਜਾ ਤੋਂ ਹਜ਼ਾਰ ਮਨੁੱਖਾਂ ਨੂੰ ਅਤੇ ਬਾਰਾਂ ਹਜ਼ਾਰ ਤੋਬ ਦੇ ਮਨੁੱਖਾਂ ਨੂੰ ਭਾੜੇ ਤੇ ਰੱਖਿਆ।
וַיִּשְׁמַ֖ע דָּוִ֑ד וַיִּשְׁלַח֙ אֶת־יֹואָ֔ב וְאֵ֥ת כָּל־הַצָּבָ֖א הַגִּבֹּרִֽים׃ | 7 |
੭ਇਹ ਸੁਣ ਕੇ ਦਾਊਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਭੇਜਿਆ।
וַיֵּֽצְאוּ֙ בְּנֵ֣י עַמֹּ֔ון וַיַּעַרְכ֥וּ מִלְחָמָ֖ה פֶּ֣תַח הַשָּׁ֑עַר וַאֲרַ֨ם צֹובָ֤א וּרְחֹוב֙ וְאִֽישׁ־טֹ֣וב וּמַֽעֲכָ֔ה לְבַדָּ֖ם בַּשָּׂדֶֽה׃ | 8 |
੮ਤਦ ਅੰਮੋਨੀ ਨਿੱਕਲੇ ਅਤੇ ਸ਼ਹਿਰ ਦੇ ਫਾਟਕ ਦੇ ਲਾਂਘੇ ਕੋਲ ਲੜਾਈ ਦੇ ਲਈ ਕਤਾਰ ਬੰਨ੍ਹੀ। ਅਤੇ ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਤੋਬ ਅਤੇ ਮਅਕਾਹ ਦੇ ਮਨੁੱਖ ਮੈਦਾਨ ਵਿੱਚ ਵੱਖਰੇ ਰਹੇ।
וַיַּ֣רְא יֹואָ֗ב כִּֽי־הָיְתָ֤ה אֵלָיו֙ פְּנֵ֣י הַמִּלְחָמָ֔ה מִפָּנִ֖ים וּמֵֽאָחֹ֑ור וַיִּבְחַ֗ר מִכֹּל֙ בְּחוּרֵ֣י בְּיִשְׂרָאֵל (יִשְׂרָאֵ֔ל) וַֽיַּעֲרֹ֖ךְ לִקְרַ֥את אֲרָֽם׃ | 9 |
੯ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ-ਚੰਗੇ ਸੂਰਮਿਆਂ ਵਿੱਚੋਂ ਬਹੁਤਿਆਂ ਨੂੰ ਚੁਣ ਲਿਆ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ।
וְאֵת֙ יֶ֣תֶר הָעָ֔ם נָתַ֕ן בְּיַ֖ד אַבְשַׁ֣י אָחִ֑יו וַֽיַּעֲרֹ֕ךְ לִקְרַ֖את בְּנֵ֥י עַמֹּֽון׃ | 10 |
੧੦ਅਤੇ ਬਾਕੀ ਦੇ ਲੋਕਾਂ ਨੂੰ ਅੰਮੋਨੀਆਂ ਦੇ ਸਾਹਮਣੇ ਕਤਾਰ ਬੰਨ੍ਹਣ ਲਈ ਆਪਣੇ ਭਰਾ ਅਬੀਸ਼ਈ ਦੇ ਹੱਥ ਸੌਂਪ ਦਿੱਤਾ।
וַיֹּ֗אמֶר אִם־תֶּחֱזַ֤ק אֲרָם֙ מִמֶּ֔נִּי וְהָיִ֥תָה לִּ֖י לִֽישׁוּעָ֑ה וְאִם־בְּנֵ֤י עַמֹּון֙ יֶחֱזְק֣וּ מִמְּךָ֔ וְהָלַכְתִּ֖י לְהֹושִׁ֥יעַֽ לָֽךְ׃ | 11 |
੧੧ਅਤੇ ਆਖਿਆ, ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਪਰਬਲ ਹੋਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ।
חֲזַ֤ק וְנִתְחַזַּק֙ בְּעַד־עַמֵּ֔נוּ וּבְעַ֖ד עָרֵ֣י אֱלֹהֵ֑ינוּ וַֽיהוָ֔ה יַעֲשֶׂ֥ה הַטֹּ֖וב בְּעֵינָֽיו׃ | 12 |
੧੨ਸੋ ਤਕੜੇ ਰਹੋ, ਅਤੇ ਆਓ ਅਸੀਂ ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਦੇ ਲਈ ਬਹਾਦੁਰੀ ਨਾਲ ਲੜੀਏ ਅਤੇ ਜੋ ਯਹੋਵਾਹ ਨੂੰ ਚੰਗਾ ਲੱਗੇ, ਉਹ ਉਸੇ ਤਰ੍ਹਾਂ ਹੀ ਕਰੇ।
וַיִּגַּ֣שׁ יֹואָ֗ב וְהָעָם֙ אֲשֶׁ֣ר עִמֹּ֔ו לַמִּלְחָמָ֖ה בּֽ͏ַאֲרָ֑ם וַיָּנֻ֖סוּ מִפָּנָֽיו׃ | 13 |
੧੩ਫਿਰ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹਮਲਾ ਕਰਨ ਨੂੰ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗਿਓਂ ਭੱਜ ਗਏ।
וּבְנֵ֨י עַמֹּ֤ון רָאוּ֙ כִּי־נָ֣ס אֲרָ֔ם וַיָּנֻ֙סוּ֙ מִפְּנֵ֣י אֲבִישַׁ֔י וַיָּבֹ֖אוּ הָעִ֑יר וַיָּ֣שָׁב יֹואָ֗ב מֵעַל֙ בְּנֵ֣י עַמֹּ֔ון וַיָּבֹ֖א יְרוּשָׁלָֽ͏ִם׃ | 14 |
੧੪ਅਤੇ ਅੰਮੋਨੀ ਵੀ ਇਹ ਵੇਖ ਕੇ ਕਿ ਅਰਾਮੀ ਭੱਜ ਗਏ ਹਨ ਤਾਂ ਉਹ ਵੀ ਅਬੀਸ਼ਈ ਦੇ ਅੱਗੋਂ ਭੱਜ ਗਏ ਅਤੇ ਫੇਰ ਸ਼ਹਿਰ ਵਿੱਚ ਜਾ ਵੜੇ ਤਾਂ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਮੁੜ ਕੇ ਯਰੂਸ਼ਲਮ ਵਿੱਚ ਆਇਆ।
וַיַּ֣רְא אֲרָ֔ם כִּ֥י נִגַּ֖ף לִפְנֵ֣י יִשְׂרָאֵ֑ל וַיֵּאָסְפ֖וּ יָֽחַד׃ | 15 |
੧੫ਜਦ ਅਰਾਮੀਆਂ ਨੇ ਵੇਖਿਆ ਜੋ ਅਸੀਂ ਇਸਰਾਏਲ ਦੇ ਅੱਗੇ ਹਾਰ ਗਏ ਹਾਂ ਤਾਂ ਉਨ੍ਹਾਂ ਨੇ ਆਪਣੇ ਆਪ ਨੂੰ ਇਕੱਠਿਆਂ ਕੀਤਾ।
וַיִּשְׁלַ֣ח הֲדַדְעֶ֗זֶר וַיֹּצֵ֤א אֶת־אֲרָם֙ אֲשֶׁר֙ מֵעֵ֣בֶר הַנָּהָ֔ר וַיָּבֹ֖אוּ חֵילָ֑ם וְשֹׁובַ֛ךְ שַׂר־צְבָ֥א הֲדַדְעֶ֖זֶר לִפְנֵיהֶֽם׃ | 16 |
੧੬ਅਤੇ ਹਦਦਅਜ਼ਰ ਨੇ ਲੋਕ ਭੇਜੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਅਰਾਮੀ ਫੌਜ ਦਾ ਪ੍ਰਧਾਨ ਸੀ, ਉਨ੍ਹਾਂ ਦੇ ਅੱਗੇ ਤੁਰਿਆ।
וַיֻּגַּ֣ד לְדָוִ֗ד ס וַיֶּאֱסֹ֤ף אֶת־כָּל־יִשְׂרָאֵל֙ וַיַּעֲבֹ֣ר אֶת־הַיַּרְדֵּ֔ן וַיָּבֹ֖א חֵלָ֑אמָה וַיַּעַרְכ֤וּ אֲרָם֙ לִקְרַ֣את דָּוִ֔ד וַיִּלָּחֲמ֖וּ עִמֹּֽו׃ | 17 |
੧੭ਇਹ ਸੁਣ ਕੇ ਦਾਊਦ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਤੇ ਯਰਦਨੋਂ ਪਾਰ ਲੰਘ ਕੇ ਹੇਲਾਮ ਤੱਕ ਆਇਆ। ਅਰਾਮੀਆਂ ਨੇ ਦਾਊਦ ਦੇ ਸਾਹਮਣੇ ਕਤਾਰ ਬੰਨ੍ਹੀ ਅਤੇ ਉਸ ਨਾਲ ਲੜੇ
וַיָּ֣נָס אֲרָם֮ מִפְּנֵ֣י יִשְׂרָאֵל֒ וַיַּהֲרֹ֨ג דָּוִ֜ד מֵאֲרָ֗ם שְׁבַ֤ע מֵאֹות֙ רֶ֔כֶב וְאַרְבָּעִ֥ים אֶ֖לֶף פָּרָשִׁ֑ים וְאֵ֨ת שֹׁובַ֧ךְ שַׂר־צְבָאֹ֛ו הִכָּ֖ה וַיָּ֥מָת שָֽׁם׃ | 18 |
੧੮ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਸੌ ਰਥ ਸਵਾਰ ਅਤੇ ਚਾਲ੍ਹੀ ਹਜ਼ਾਰ ਸਵਾਰ ਵੱਢ ਸੁੱਟੇ ਅਤੇ ਉਨ੍ਹਾਂ ਦੇ ਸੈਨਾਪਤੀ ਸੋਬਕ ਨੂੰ ਅਜਿਹਾ ਮਾਰਿਆ ਜੋ ਉਹ ਉੱਥੇ ਹੀ ਮਰ ਗਿਆ।
וַיִּרְא֨וּ כָֽל־הַמְּלָכִ֜ים עַבְדֵ֣י הֲדַדְעֶ֗זֶר כִּ֤י נִגְּפוּ֙ לִפְנֵ֣י יִשְׂרָאֵ֔ל וַיַּשְׁלִ֥מוּ אֶת־יִשְׂרָאֵ֖ל וַיַּֽעַבְד֑וּם וַיִּֽרְא֣וּ אֲרָ֔ם לְהֹושִׁ֥יעַ עֹ֖וד אֶת־בְּנֵ֥י עַמֹּֽון׃ פ | 19 |
੧੯ਜਦ ਉਨ੍ਹਾਂ ਰਾਜਿਆਂ ਨੇ ਜੋ ਹਦਦਅਜ਼ਰ ਦੇ ਅਧੀਨ ਸਨ ਵੇਖਿਆ ਕਿ ਉਹ ਇਸਰਾਏਲ ਤੋਂ ਹਾਰ ਗਏ ਹਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਸਮਝੌਤਾ ਕੀਤਾ ਅਤੇ ਉਨ੍ਹਾਂ ਦੇ ਅਧੀਨ ਹੋ ਗਏ। ਇਸ ਲਈ, ਅਰਾਮੀ ਅੰਮੋਨੀਆਂ ਦੀ ਫੇਰ ਸਹਾਇਤਾ ਕਰਨ ਤੋਂ ਡਰੇ।