< 2 שְׁמוּאֵל 11 >
וַיְהִי֩ לִתְשׁוּבַ֨ת הַשָּׁנָ֜ה לְעֵ֣ת ׀ צֵ֣את הַמַּלְאֿכִ֗ים וַיִּשְׁלַ֣ח דָּוִ֡ד אֶת־יֹואָב֩ וְאֶת־עֲבָדָ֨יו עִמֹּ֜ו וְאֶת־כָּל־יִשְׂרָאֵ֗ל וַיַּשְׁחִ֙תוּ֙ אֶת־בְּנֵ֣י עַמֹּ֔ון וַיָּצֻ֖רוּ עַל־רַבָּ֑ה וְדָוִ֖ד יֹושֵׁ֥ב בִּירוּשָׁלָֽ͏ִם׃ ס | 1 |
੧ਜਦ ਸਾਲ ਦੇ ਅਰੰਭ ਦੇ ਦਿਨ ਆ ਗਏ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ ਤਾਂ ਦਾਊਦ ਨੇ ਯੋਆਬ ਅਤੇ ਉਹ ਦੇ ਨਾਲ ਆਪਣੇ ਸੇਵਕਾਂ ਅਤੇ ਸਾਰੇ ਇਸਰਾਏਲ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਤਬਾਹ ਕਰ ਸੁੱਟਿਆ ਅਤੇ ਰੱਬਾਹ ਨੂੰ ਚਾਰੋਂ ਪਾਸਿਓਂ ਘੇਰ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।
וַיְהִ֣י ׀ לְעֵ֣ת הָעֶ֗רֶב וַיָּ֨קָם דָּוִ֜ד מֵעַ֤ל מִשְׁכָּבֹו֙ וַיִּתְהַלֵּךְ֙ עַל־גַּ֣ג בֵּית־הַמֶּ֔לֶךְ וַיַּ֥רְא אִשָּׁ֛ה רֹחֶ֖צֶת מֵעַ֣ל הַגָּ֑ג וְהָ֣אִשָּׁ֔ה טֹובַ֥ת מַרְאֶ֖ה מְאֹֽד׃ | 2 |
੨ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ।
וַיִּשְׁלַ֣ח דָּוִ֔ד וַיִּדְרֹ֖שׁ לָֽאִשָּׁ֑ה וַיֹּ֗אמֶר הֲלֹוא־זֹאת֙ בַּת־שֶׁ֣בַע בַּת־אֱלִיעָ֔ם אֵ֖שֶׁת אוּרִיָּ֥ה הַחִתִּֽי׃ | 3 |
੩ਤਦ ਦਾਊਦ ਨੇ ਉਸ ਇਸਤਰੀ ਦਾ ਪਤਾ ਕਰਨ ਲਈ ਸੇਵਕਾਂ ਨੂੰ ਭੇਜਿਆ। ਉਨ੍ਹਾਂ ਨੇ ਆਖਿਆ, ਭਲਾ, ਉਹ ਅਲੀਆਮ ਦੀ ਧੀ ਬਥ-ਸ਼ਬਾ ਹਿੱਤੀ ਊਰਿੱਯਾਹ ਦੀ ਇਸਤਰੀ ਨਹੀਂ?
וַיִּשְׁלַח֩ דָּוִ֨ד מַלְאָכִ֜ים וַיִּקָּחֶ֗הָ וַתָּבֹ֤וא אֵלָיו֙ וַיִּשְׁכַּ֣ב עִמָּ֗הּ וְהִ֥יא מִתְקַדֶּ֖שֶׁת מִטֻּמְאָתָ֑הּ וַתָּ֖שָׁב אֶל־בֵּיתָֽהּ׃ | 4 |
੪ਦਾਊਦ ਨੇ ਉਸ ਇਸਤਰੀ ਨੂੰ ਬੁਲਵਾ ਲਿਆ ਇਸ ਲਈ ਉਹ ਉਸ ਦੇ ਕੋਲ ਆਈ ਅਤੇ ਉਸ ਨੇ ਉਹ ਦੇ ਨਾਲ ਸੰਗ ਕੀਤਾ ਕਿਉਂ ਜੋ ਉਹ ਆਪਣੀ ਅਸ਼ੁੱਧਤਾਈ ਤੋਂ ਸ਼ੁੱਧ ਹੋਈ ਸੀ ਤਾਂ ਉਹ ਆਪਣੇ ਘਰ ਚੱਲੀ ਗਈ।
וַתַּ֖הַר הָֽאִשָּׁ֑ה וַתִּשְׁלַח֙ וַתַּגֵּ֣ד לְדָוִ֔ד וַתֹּ֖אמֶר הָרָ֥ה אָנֹֽכִי׃ | 5 |
੫ਉਹ ਇਸਤਰੀ ਗਰਭਵਤੀ ਹੋ ਗਈ ਸੋ ਉਸ ਨੇ ਦਾਊਦ ਕੋਲ ਸੁਨੇਹਾ ਭੇਜਿਆ ਕਿ ਮੈਂ ਗਰਭਵਤੀ ਹਾਂ।
וַיִּשְׁלַ֤ח דָּוִד֙ אֶל־יֹואָ֔ב שְׁלַ֣ח אֵלַ֔י אֶת־אֽוּרִיָּ֖ה הַחִתִּ֑י וַיִּשְׁלַ֥ח יֹואָ֛ב אֶת־אֽוּרִיָּ֖ה אֶל־דָּוִֽד׃ | 6 |
੬ਦਾਊਦ ਨੇ ਯੋਆਬ ਨੂੰ ਸੁਨੇਹਾ ਭੇਜਿਆ ਕਿ ਹਿੱਤੀ ਊਰਿੱਯਾਹ ਨੂੰ ਮੇਰੇ ਕੋਲ ਭੇਜ ਸੋ ਯੋਆਬ ਨੇ ਊਰਿੱਯਾਹ ਨੂੰ ਦਾਊਦ ਕੋਲ ਭੇਜਿਆ।
וַיָּבֹ֥א אוּרִיָּ֖ה אֵלָ֑יו וַיִּשְׁאַ֣ל דָּוִ֗ד לִשְׁלֹ֤ום יֹואָב֙ וְלִשְׁלֹ֣ום הָעָ֔ם וְלִשְׁלֹ֖ום הַמִּלְחָמָֽה׃ | 7 |
੭ਜਦ ਊਰਿੱਯਾਹ ਆਇਆ ਤਾਂ ਦਾਊਦ ਨੇ ਪੁੱਛਿਆ, ਉਸ ਤੋਂ ਯੋਆਬ ਦੇ ਵਿਖੇ, ਸੈਨਾਂ ਦੇ ਵਿਖੇ ਅਤੇ ਯੁੱਧ ਦੇ ਹਲਾਤ ਬਾਰੇ ਪੁੱਛਿਆ?
וַיֹּ֤אמֶר דָּוִד֙ לְא֣וּרִיָּ֗ה רֵ֥ד לְבֵיתְךָ֖ וּרְחַ֣ץ רַגְלֶ֑יךָ וַיֵּצֵ֤א אֽוּרִיָּה֙ מִבֵּ֣ית הַמֶּ֔לֶךְ וַתֵּצֵ֥א אַחֲרָ֖יו מַשְׂאַ֥ת הַמֶּֽלֶךְ׃ | 8 |
੮ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਜਾ ਆਪਣੇ ਘਰ ਪੈਰ ਧੋ। ਊਰਿੱਯਾਹ ਜਦ ਰਾਜੇ ਦੇ ਮਹਿਲ ਤੋਂ ਨਿੱਕਲਿਆ ਤਾਂ ਰਾਜੇ ਵੱਲੋਂ ਉਹ ਦੇ ਪਿੱਛੇ ਕੁਝ ਤੋਹਫ਼ੇ ਭੇਜੇ ਗਏ।
וַיִּשְׁכַּ֣ב אוּרִיָּ֗ה פֶּ֚תַח בֵּ֣ית הַמֶּ֔לֶךְ אֵ֖ת כָּל־עַבְדֵ֣י אֲדֹנָ֑יו וְלֹ֥א יָרַ֖ד אֶל־בֵּיתֹֽו׃ | 9 |
੯ਇਸ ਲਈ ਊਰਿੱਯਾਹ ਰਾਜਾ ਦੇ ਮਹਿਲ ਦੇ ਬੂਹੇ ਉੱਤੇ ਆਪਣੇ ਮਾਲਕ ਦੇ ਸੇਵਕਾਂ ਨਾਲ ਸੌਂ ਗਿਆ ਅਤੇ ਆਪਣੇ ਘਰ ਨਾ ਗਿਆ।
וַיַּגִּ֤דוּ לְדָוִד֙ לֵאמֹ֔ר לֹֽא־יָרַ֥ד אוּרִיָּ֖ה אֶל־בֵּיתֹ֑ו וַיֹּ֨אמֶר דָּוִ֜ד אֶל־אוּרִיָּ֗ה הֲלֹ֤וא מִדֶּ֙רֶךְ֙ אַתָּ֣ה בָ֔א מַדּ֖וּעַ לֹֽא־יָרַ֥דְתָּ אֶל־בֵּיתֶֽךָ׃ | 10 |
੧੦ਜਦ ਉਨ੍ਹਾਂ ਨੇ ਦਾਊਦ ਨੂੰ ਖ਼ਬਰ ਦਿੱਤੀ ਕਿ ਊਰਿੱਯਾਹ ਆਪਣੇ ਘਰ ਨਹੀਂ ਗਿਆ ਤਾਂ ਦਾਊਦ ਨੇ ਊਰਿੱਯਾਹ ਨੂੰ ਆਖਿਆ, ਭਲਾ, ਤੂੰ ਸਫ਼ਰ ਕਰ ਕੇ ਨਹੀਂ ਆਇਆ ਫਿਰ ਤੂੰ ਆਪਣੇ ਘਰ ਕਿਉਂ ਨਹੀਂ ਗਿਆ?
וַיֹּ֨אמֶר אוּרִיָּ֜ה אֶל־דָּוִ֗ד הָ֠אָרֹון וְיִשְׂרָאֵ֨ל וִֽיהוּדָ֜ה יֹשְׁבִ֣ים בַּסֻּכֹּ֗ות וַאדֹנִ֨י יֹואָ֜ב וְעַבְדֵ֤י אֲדֹנִ֨י עַל־פְּנֵ֤י הַשָּׂדֶה֙ חֹנִ֔ים וַאֲנִ֞י אָבֹ֧וא אֶל־בֵּיתִ֛י לֶאֱכֹ֥ל וְלִשְׁתֹּ֖ות וְלִשְׁכַּ֣ב עִם־אִשְׁתִּ֑י חַיֶּ֙ךָ֙ וְחֵ֣י נַפְשֶׁ֔ךָ אִֽם־אֶעֱשֶׂ֖ה אֶת־הַדָּבָ֥ר הַזֶּֽה׃ | 11 |
੧੧ਤਦ ਊਰਿੱਯਾਹ ਨੇ ਦਾਊਦ ਨੂੰ ਆਖਿਆ, ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਤੰਬੂਆਂ ਵਿੱਚ ਰਹਿੰਦੇ ਸਨ ਅਤੇ ਮੇਰਾ ਮਾਲਕ ਯੋਆਬ ਅਤੇ ਮੇਰੇ ਮਹਾਰਾਜ ਦੇ ਦਾਸ ਖੁੱਲ੍ਹੇ ਮੈਦਾਨ ਵਿੱਚ ਪਏ ਹੋਏ ਹਨ, ਫਿਰ ਮੈਂ ਕਿਵੇਂ ਆਪਣੇ ਘਰ ਵਿੱਚ ਜਾ ਕੇ ਖਾਵਾਂ-ਪੀਵਾਂ ਅਤੇ ਆਪਣੀ ਇਸਤਰੀ ਨਾਲ ਸੌਂ ਜਾਂਵਾਂ? ਤੇਰੀ ਜਾਨ ਅਤੇ ਤੇਰੇ ਪ੍ਰਾਣ ਦੀ ਸਹੁੰ ਮੈਂ ਅਜਿਹਾ ਕਦੀ ਨਾ ਕਰਾਂਗਾ!
וַיֹּ֨אמֶר דָּוִ֜ד אֶל־אוּרִיָּ֗ה שֵׁ֥ב בָּזֶ֛ה גַּם־הַיֹּ֖ום וּמָחָ֣ר אֲשַׁלְּחֶ֑ךָּ וַיֵּ֨שֶׁב אוּרִיָּ֧ה בִירוּשָׁלַ֛͏ִם בַּיֹּ֥ום הַה֖וּא וּמִֽמָּחֳרָֽת׃ | 12 |
੧੨ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਅੱਜ ਵੀ ਏਥੇ ਰਹਿ ਅਤੇ ਸਵੇਰੇ ਮੈਂ ਤੈਨੂੰ ਵਿਦਾ ਕਰਾਂਗਾ। ਸੋ ਊਰਿੱਯਾਹ ਉਸ ਦਿਨ ਅਤੇ ਦੂਜੇ ਦਿਨ ਵੀ ਯਰੂਸ਼ਲਮ ਵਿੱਚ ਹੀ ਠਹਿਰ ਗਿਆ।
וַיִּקְרָא־לֹ֣ו דָוִ֗ד וַיֹּ֧אכַל לְפָנָ֛יו וַיֵּ֖שְׁתְּ וַֽיְשַׁכְּרֵ֑הוּ וַיֵּצֵ֣א בָעֶ֗רֶב לִשְׁכַּ֤ב בְּמִשְׁכָּבֹו֙ עִם־עַבְדֵ֣י אֲדֹנָ֔יו וְאֶל־בֵּיתֹ֖ו לֹ֥א יָרָֽד׃ | 13 |
੧੩ਤਦ ਦਾਊਦ ਨੇ ਉਹ ਨੂੰ ਸੱਦਿਆ ਤਾਂ ਉਹ ਨੇ ਉਸ ਦੇ ਅੱਗੇ ਖਾਧਾ ਅਤੇ ਪੀਤਾ ਅਤੇ ਉਸ ਨੇ ਉਹ ਨੂੰ ਮਤਵਾਲਾ ਕੀਤਾ ਅਤੇ ਉਹ ਸ਼ਾਮ ਨੂੰ ਬਾਹਰ ਜਾ ਕੇ ਆਪਣੇ ਮਾਲਕ ਦੇ ਸੇਵਕਾਂ ਦੇ ਨਾਲ ਮੰਜੇ ਉੱਤੇ ਸੁੱਤਾ ਰਿਹਾ, ਪਰ ਆਪਣੇ ਘਰ ਨਾ ਗਿਆ।
וַיְהִ֣י בַבֹּ֔קֶר וַיִּכְתֹּ֥ב דָּוִ֛ד סֵ֖פֶר אֶל־יֹואָ֑ב וַיִּשְׁלַ֖ח בְּיַ֥ד אוּרִיָּֽה׃ | 14 |
੧੪ਸਵੇਰ ਨੂੰ ਦਾਊਦ ਨੇ ਯੋਆਬ ਦੇ ਲਈ ਚਿੱਠੀ ਲਿਖੀ ਅਤੇ ਊਰਿੱਯਾਹ ਦੇ ਹੱਥੀਂ ਉਹ ਨੂੰ ਭੇਜੀ।
וַיִּכְתֹּ֥ב בַּסֵּ֖פֶר לֵאמֹ֑ר הָב֣וּ אֶת־אֽוּרִיָּ֗ה אֶל־מוּל֙ פְּנֵ֤י הַמִּלְחָמָה֙ הַֽחֲזָקָ֔ה וְשַׁבְתֶּ֥ם מֵאַחֲרָ֖יו וְנִכָּ֥ה וָמֵֽת׃ ס | 15 |
੧੫ਅਤੇ ਉਸ ਨੇ ਚਿੱਠੀ ਵਿੱਚ ਇਹ ਲਿਖਿਆ ਕਿ ਊਰਿੱਯਾਹ ਨੂੰ ਡਾਢੀ ਲੜਾਈ ਦੇ ਵੇਲੇ ਅੱਗੇ ਰੱਖਿਓ ਅਤੇ ਉਹ ਦੇ ਕੋਲੋਂ ਪਿੱਛੇ ਹੱਟ ਜਾਇਓ ਤਾਂ ਜੋ ਉਹ ਮਾਰਿਆ ਜਾਵੇ।
וַיְהִ֕י בִּשְׁמֹ֥ור יֹואָ֖ב אֶל־הָעִ֑יר וַיִּתֵּן֙ אֶת־א֣וּרִיָּ֔ה אֶל־הַמָּקֹום֙ אֲשֶׁ֣ר יָדַ֔ע כִּ֥י אַנְשֵׁי־חַ֖יִל שָֽׁם׃ | 16 |
੧੬ਤਦ ਅਜਿਹਾ ਹੋਇਆ ਕਿ ਯੋਆਬ ਨੇ ਸ਼ਹਿਰ ਨੂੰ ਚੰਗੀ ਤਰ੍ਹਾਂ ਵੇਖਿਆ ਅਤੇ ਉਸ ਨੇ ਊਰਿੱਯਾਹ ਨੂੰ ਅਜਿਹੇ ਥਾਂ ਵਿੱਚ ਠਹਿਰਾ ਦਿੱਤਾ ਜਿੱਥੇ ਉਸ ਨੇ ਜਾਣਿਆ ਕਿ ਉੱਥੇ ਸੂਰਮੇ ਹਨ।
וַיֵּ֨צְא֜וּ אַנְשֵׁ֤י הָעִיר֙ וַיִּלָּחֲמ֣וּ אֶת־יֹואָ֔ב וַיִּפֹּ֥ל מִן־הָעָ֖ם מֵעַבְדֵ֣י דָוִ֑ד וַיָּ֕מָת גַּ֖ם אוּרִיָּ֥ה הַחִתִּֽי׃ | 17 |
੧੭ਤਦ ਉਸ ਸ਼ਹਿਰ ਦੇ ਲੋਕ ਨਿੱਕਲੇ ਅਤੇ ਯੋਆਬ ਦੇ ਨਾਲ ਲੜਾਈ ਕੀਤੀ ਅਤੇ ਉੱਥੇ ਦਾਊਦ ਦੇ ਸੇਵਕਾਂ ਵਿੱਚੋਂ ਕਈ ਡਿੱਗ ਪਏ ਅਤੇ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ
וַיִּשְׁלַ֖ח יֹואָ֑ב וַיַּגֵּ֣ד לְדָוִ֔ד אֶת־כָּל־דִּבְרֵ֖י הַמִּלְחָמָֽה׃ | 18 |
੧੮ਤਦ ਯੋਆਬ ਨੇ ਸੁਨੇਹਾ ਦੇਣ ਵਾਲੇ ਭੇਜ ਕੇ ਲੜਾਈ ਦੀ ਸਾਰੀ ਖ਼ਬਰ ਦਾਊਦ ਨੂੰ ਦੱਸੀ।
וַיְצַ֥ו אֶת־הַמַּלְאָ֖ךְ לֵאמֹ֑ר כְּכַלֹּותְךָ֗ אֵ֛ת כָּל־דִּבְרֵ֥י הַמִּלְחָמָ֖ה לְדַבֵּ֥ר אֶל־הַמֶּֽלֶךְ׃ | 19 |
੧੯ਉਸ ਨੂੰ ਇਸ ਤਰ੍ਹਾਂ ਸਮਝਾ ਕੇ ਆਖਿਆ, ਜਦ ਤੂੰ ਰਾਜਾ ਨੂੰ ਲੜਾਈ ਦੀ ਗੱਲ ਸੁਣਾ ਦੇਵੇਂ।
וְהָיָ֗ה אִֽם־תַּעֲלֶה֙ חֲמַ֣ת הַמֶּ֔לֶךְ וְאָמַ֣ר לְךָ֔ מַדּ֛וּעַ נִגַּשְׁתֶּ֥ם אֶל־הָעִ֖יר לְהִלָּחֵ֑ם הֲלֹ֣וא יְדַעְתֶּ֔ם אֵ֥ת אֲשֶׁר־יֹר֖וּ מֵעַ֥ל הַחֹומָֽה׃ | 20 |
੨੦ਜੇਕਰ ਅਜਿਹਾ ਹੋਵੇ ਕਿ ਰਾਜੇ ਦਾ ਕ੍ਰੋਧ ਭੜਕੇ ਅਤੇ ਉਹ ਤੈਨੂੰ ਆਖੇ ਕਿ ਜਦ ਤੁਸੀਂ ਲੜਨ ਨੂੰ ਗਏ ਤਾਂ ਸ਼ਹਿਰ ਦੇ ਇਨ੍ਹਾਂ ਨੇੜੇ ਕਿਉਂ ਗਏ? ਭਲਾ ਤੁਸੀਂ ਨਹੀਂ ਜਾਣਦੇ ਸੀ ਜੋ ਉਹ ਕੰਧ ਉੱਤੋਂ ਦੀ ਤੀਰ ਚਲਾਉਣਗੇ?
מִֽי־הִכָּ֞ה אֶת־אֲבִימֶ֣לֶךְ בֶּן־יְרֻבֶּ֗שֶׁת הֲלֹֽוא־אִשָּׁ֡ה הִשְׁלִ֣יכָה עָלָיו֩ פֶּ֨לַח רֶ֜כֶב מֵעַ֤ל הַֽחֹומָה֙ וַיָּ֣מָת בְּתֵבֵ֔ץ לָ֥מָּה נִגַּשְׁתֶּ֖ם אֶל־הַֽחֹומָ֑ה וְאָ֣מַרְתָּ֔ גַּ֗ם עַבְדְּךָ֛ אוּרִיָּ֥ה הַחִתִּ֖י מֵֽת׃ | 21 |
੨੧ਯਰੂਬਸ਼ਥ ਦੇ ਪੁੱਤਰ ਅਬੀਮਲਕ ਨੂੰ ਕਿਸ ਨੇ ਮਾਰਿਆ? ਕੀ, ਇੱਕ ਇਸਤਰੀ ਨੇ ਚੱਕੀ ਦਾ ਉੱਪਰਲਾ ਹਿੱਸਾ ਉਹ ਦੇ ਉੱਤੇ ਕੱਢ ਕਿ ਮਾਰਿਆ ਜੋ ਉਹ ਤੇਬੇਸ ਵਿੱਚ ਮਰ ਗਿਆ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠ ਕਿਉਂ ਗਏ ਸੀ? ਤਦ ਆਖਿਓ, ਜੋ ਤੇਰਾ ਸੇਵਕ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ।
וַיֵּ֖לֶךְ הַמַּלְאָ֑ךְ וַיָּבֹא֙ וַיַּגֵּ֣ד לְדָוִ֔ד אֵ֛ת כָּל־אֲשֶׁ֥ר שְׁלָחֹ֖ו יֹואָֽב׃ | 22 |
੨੨ਸੋ ਦੂਤ ਚਲਾ ਗਿਆ ਅਤੇ ਜੋ ਕੁਝ ਯੋਆਬ ਨੇ ਆਖਿਆ ਸੀ ਸੋ ਦਾਊਦ ਨੂੰ ਆਖ ਸੁਣਾਇਆ।
וַיֹּ֤אמֶר הַמַּלְאָךְ֙ אֶל־דָּוִ֔ד כִּֽי־גָבְר֤וּ עָלֵ֙ינוּ֙ הָֽאֲנָשִׁ֔ים וַיֵּצְא֥וּ אֵלֵ֖ינוּ הַשָּׂדֶ֑ה וַנִּהְיֶ֥ה עֲלֵיהֶ֖ם עַד־פֶּ֥תַח הַשָּֽׁעַר׃ | 23 |
੨੩ਅਤੇ ਦੂਤ ਨੇ ਦਾਊਦ ਨੂੰ ਆਖਿਆ ਕਿ ਸੱਚ-ਮੁੱਚ ਲੋਕ ਸਾਡੇ ਉੱਤੇ ਭਾਰੀ ਪੈ ਗਏ ਅਤੇ ਉਹ ਮੈਦਾਨ ਵਿੱਚ ਸਾਡੇ ਕੋਲ ਆਏ ਸੋ ਅਸੀਂ ਉਨ੍ਹਾਂ ਨੂੰ ਫਾਟਕ ਤੱਕ ਮਾਰਦੇ ਗਏ।
וַיֹּרְאוּ (וַיֹּר֨וּ) הַמֹּורְאִים (הַמֹּורִ֤ים) אֶל־עֲבָדֶ֙ךָ֙ מֵעַ֣ל הַחֹומָ֔ה וַיָּמ֖וּתוּ מֵעַבְדֵ֣י הַמֶּ֑לֶךְ וְגַ֗ם עַבְדְּךָ֛ אוּרִיָּ֥ה הַחִתִּ֖י מֵֽת׃ ס | 24 |
੨੪ਤਦ ਤੀਰ-ਅੰਦਾਜ਼ਾਂ ਨੇ ਕੰਧ ਉੱਤੇ ਦੀ ਤੁਹਾਡੇ ਲੋਕਾਂ ਤੇ ਨਿਸ਼ਾਨਾ ਲਾਇਆ। ਰਾਜਾ ਦੇ ਕਈ ਸਿਪਾਹੀ ਮਰ ਗਏ ਅਤੇ ਤੁਹਾਡਾ ਸੇਵਕ ਹਿੱਤੀ ਊਰਿੱਯਾਹ ਵੀ ਮਰ ਗਿਆ।
וַיֹּ֨אמֶר דָּוִ֜ד אֶל־הַמַּלְאָ֗ךְ כֹּֽה־תֹאמַ֤ר אֶל־יֹואָב֙ אַל־יֵרַ֤ע בְּעֵינֶ֙יךָ֙ אֶת־הַדָּבָ֣ר הַזֶּ֔ה כִּֽי־כָזֹ֥ה וְכָזֶ֖ה תֹּאכַ֣ל הֶחָ֑רֶב הַחֲזֵ֨ק מִלְחַמְתְּךָ֧ אֶל־הָעִ֛יר וְהָרְסָ֖הּ וְחַזְּקֵֽהוּ׃ | 25 |
੨੫ਸੋ ਦਾਊਦ ਨੇ ਦੂਤ ਨੂੰ ਆਖਿਆ, ਕਿ ਯੋਆਬ ਨੂੰ ਜਾ ਕੇ ਇਸ ਤਰ੍ਹਾਂ ਆਖ ਜੋ ਇਹ ਗੱਲ ਤੈਨੂੰ ਬੁਰੀ ਨਾ ਲੱਗੇ ਕਿਉਂ ਜੋ ਤਲਵਾਰ ਹਰੇਕ ਨੂੰ ਇੱਕੋ ਜਿਹਾ ਵੱਢਦੀ ਹੈ। ਤੂੰ ਸ਼ਹਿਰ ਦੇ ਵਿਰੁੱਧ ਦਲੇਰੀ ਨਾਲ ਲੜਾਈ ਕਰ ਅਤੇ ਉਹ ਨੂੰ ਢਾਹ ਦੇਹ। ਸੋ ਤੂੰ ਉਹ ਨੂੰ ਹੋਂਸਲਾ ਦੇਵੀਂ।
וַתִּשְׁמַע֙ אֵ֣שֶׁת אֽוּרִיָּ֔ה כִּי־מֵ֖ת אוּרִיָּ֣ה אִישָׁ֑הּ וַתִּסְפֹּ֖ד עַל־בַּעְלָֽהּ׃ | 26 |
੨੬ਜਦ ਊਰਿੱਯਾਹ ਦੀ ਪਤਨੀ ਨੇ ਆਪਣੇ ਪਤੀ ਦੀ ਮੌਤ ਬਾਰੇ ਜਾਣਿਆ ਤਦ ਉਹ ਅਫ਼ਸੋਸ ਵਿੱਚ ਬੈਠੀ।
וַיַּעֲבֹ֣ר הָאֵ֗בֶל וַיִּשְׁלַ֨ח דָּוִ֜ד וַיַּאַסְפָ֤הּ אֶל־בֵּיתֹו֙ וַתְּהִי־לֹ֣ו לְאִשָּׁ֔ה וַתֵּ֥לֶד לֹ֖ו בֵּ֑ן וַיֵּ֧רַע הַדָּבָ֛ר אֲשֶׁר־עָשָׂ֥ה דָוִ֖ד בְּעֵינֵ֥י יְהוָֽה׃ פ | 27 |
੨੭ਅਤੇ ਜਦ ਵਿਰਲਾਪ ਦੇ ਦਿਨ ਲੰਘ ਗਏ ਤਾਂ ਦਾਊਦ ਨੇ ਉਸ ਨੂੰ ਆਪਣੇ ਮਹਿਲ ਵਿੱਚ ਸੱਦਿਆ ਅਤੇ ਉਹ ਉਸ ਦੀ ਪਤਨੀ ਬਣੀ ਅਤੇ ਉਹ ਨੇ ਉਸ ਦੇ ਲਈ ਪੁੱਤਰ ਨੂੰ ਜਨਮ ਦਿੱਤਾ ਪਰ ਜੋ ਕੰਮ ਦਾਊਦ ਨੇ ਕੀਤਾ ਸੋ ਯਹੋਵਾਹ ਨੂੰ ਬੁਰਾ ਲੱਗਾ।