< 2 שְׁמוּאֵל 1 >

וַיְהִ֗י אֽ͏ַחֲרֵי֙ מֹ֣ות שָׁא֔וּל וְדָוִ֣ד שָׁ֔ב מֵהַכֹּ֖ות אֶת־הָעֲמָלֵ֑ק וַיֵּ֧שֶׁב דָּוִ֛ד בְּצִקְלָ֖ג יָמִ֥ים שְׁנָֽיִם׃ 1
ਸ਼ਾਊਲ ਦੇ ਮਰਨ ਤੋਂ ਬਾਅਦ, ਇਸ ਤਰ੍ਹਾਂ ਹੋਇਆ ਜਦ ਦਾਊਦ ਅਮਾਲੇਕੀਆਂ ਨੂੰ ਮਾਰ ਕੇ ਵਾਪਿਸ ਆਇਆ ਅਤੇ ਉਹ ਸਿਕਲਗ ਸ਼ਹਿਰ ਵਿੱਚ ਦੋ ਦਿਨ ਠਹਿਰਿਆ ਸੀ।
וַיְהִ֣י ׀ בַּיֹּ֣ום הַשְּׁלִישִׁ֗י וְהִנֵּה֩ אִ֨ישׁ בָּ֤א מִן־הַֽמַּחֲנֶה֙ מֵעִ֣ם שָׁא֔וּל וּבְגָדָ֣יו קְרֻעִ֔ים וַאֲדָמָ֖ה עַל־רֹאשֹׁ֑ו וַיְהִי֙ בְּבֹאֹ֣ו אֶל־דָּוִ֔ד וַיִּפֹּ֥ל אַ֖רְצָה וַיִּשְׁתָּֽחוּ׃ 2
ਤਦ ਤੀਜੇ ਦਿਨ ਅਜਿਹਾ ਹੋਇਆ ਵੇਖੋ, ਇੱਕ ਮਨੁੱਖ ਸ਼ਾਊਲ ਦੇ ਡੇਰਿਆਂ ਵੱਲੋਂ ਕੱਪੜੇ ਪਾੜੇ ਹੋਏ ਅਤੇ ਸਿਰ ਉੱਤੇ ਮਿੱਟੀ ਪਾਈ ਹੋਈ ਆਇਆ ਅਤੇ ਅਜਿਹਾ ਹੋਇਆ ਕਿ ਜਿਸ ਵੇਲੇ ਦਾਊਦ ਦੇ ਕੋਲ ਪਹੁੰਚਿਆ ਤਾਂ ਧਰਤੀ ਉੱਤੇ ਡਿੱਗ ਕੇ ਮੂੰਹ ਦੇ ਭਾਰ ਨੀਵਾਂ ਹੋ ਕੇ ਮੱਥਾ ਟੇਕਿਆ।
וַיֹּ֤אמֶר לֹו֙ דָּוִ֔ד אֵ֥י מִזֶּ֖ה תָּבֹ֑וא וַיֹּ֣אמֶר אֵלָ֔יו מִמַּחֲנֵ֥ה יִשְׂרָאֵ֖ל נִמְלָֽטְתִּי׃ 3
ਦਾਊਦ ਨੇ ਉਸ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈ? ਉਸ ਨੇ ਉਹ ਨੂੰ ਆਖਿਆ, ਮੈਂ ਇਸਰਾਏਲ ਦੇ ਡੇਰਿਆਂ ਵਿੱਚੋਂ ਜਾਨ ਬਚਾ ਕੇ ਨਿੱਕਲ ਆਇਆ ਹਾਂ।
וַיֹּ֨אמֶר אֵלָ֥יו דָּוִ֛ד מֶה־הָיָ֥ה הַדָּבָ֖ר הַגֶּד־נָ֣א לִ֑י וַ֠יֹּאמֶר אֲשֶׁר־נָ֨ס הָעָ֜ם מִן־הַמִּלְחָמָ֗ה וְגַם־הַרְבֵּ֞ה נָפַ֤ל מִן־הָעָם֙ וַיָּמֻ֔תוּ וְגַ֗ם שָׁא֛וּל וִיהֹונָתָ֥ן בְּנֹ֖ו מֵֽתוּ׃ 4
ਤਦ ਦਾਊਦ ਨੇ ਉਸ ਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਕਈ ਮਰ ਵੀ ਗਏ, ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਵੀ ਮਰ ਗਏ।
וַיֹּ֣אמֶר דָּוִ֔ד אֶל־הַנַּ֖עַר הַמַּגִּ֣יד לֹ֑ו אֵ֣יךְ יָדַ֔עְתָּ כִּי־מֵ֥ת שָׁא֖וּל וִיהֹֽונָתָ֥ן בְּנֹֽו׃ 5
ਤਦ ਦਾਊਦ ਨੇ ਉਸ ਜੁਆਨ ਨੂੰ ਜਿਸ ਨੇ ਉਹ ਨੂੰ ਇਹ ਦੱਸਿਆ ਸੀ ਪੁੱਛਿਆ, ਤੂੰ ਕਿਵੇਂ ਜਾਣਦਾ ਹੈਂ ਜੋ ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਮਰ ਗਏ ਹਨ?
וַיֹּ֜אמֶר הַנַּ֣עַר ׀ הַמַּגִּ֣יד לֹ֗ו נִקְרֹ֤א נִקְרֵ֙יתִי֙ בְּהַ֣ר הַגִּלְבֹּ֔עַ וְהִנֵּ֥ה שָׁא֖וּל נִשְׁעָ֣ן עַל־חֲנִיתֹ֑ו וְהִנֵּ֥ה הָרֶ֛כֶב וּבַעֲלֵ֥י הַפָּרָשִׁ֖ים הִדְבִּקֻֽהוּ׃ 6
ਉਸ ਜੁਆਨ ਨੇ ਜੋ ਉਹ ਨੂੰ ਦੱਸਦਾ ਸੀ ਆਖਿਆ, ਸੰਜੋਗ ਨਾਲ ਮੈਂ ਗਿਲਬੋਆ ਪਰਬਤ ਵਿੱਚ ਸੀ ਅਤੇ ਵੇਖੋ, ਉਸ ਵੇਲੇ ਸ਼ਾਊਲ ਆਪਣੀ ਬਰਛੀ ਉੱਤੇ ਢਾਸਣਾ ਲਾਈ ਪਿਆ ਸੀ ਅਤੇ ਵੇਖੋ, ਰਥ ਅਤੇ ਘੁੜਸਵਾਰ ਵੱਡੇ ਜ਼ੋਰ ਨਾਲ ਉਸ ਦੇ ਪਿੱਛੇ ਲੱਗੇ ਹੋਏ ਸਨ।
וַיִּ֥פֶן אַחֲרָ֖יו וַיִּרְאֵ֑נִי וַיִּקְרָ֣א אֵלָ֔י וָאֹמַ֖ר הִנֵּֽנִי׃ 7
ਅਤੇ ਉਹ ਨੇ ਆਪਣੇ ਪਿੱਛੇ ਮੁੜ ਕੇ ਜਦੋਂ ਮੈਨੂੰ ਵੇਖਿਆ ਤਾਂ ਮੈਨੂੰ ਸੱਦਿਆ। ਮੈਂ ਆਖਿਆ, ਜੀ ਮੈਂ ਹਾਜ਼ਰ ਹਾਂ!
וַיֹּ֥אמֶר לִ֖י מִי־אָ֑תָּה וַיֹּאמֶר (וָאֹמַ֣ר) אֵלָ֔יו עֲמָלֵקִ֖י אָנֹֽכִי׃ 8
ਉਸਨੇ ਮੈਨੂੰ ਪੁੱਛਿਆ, ਤੂੰ ਕੌਣ ਹੈ? ਮੈਂ ਉਸ ਨੂੰ ਆਖਿਆ, ਮੈਂ ਅਮਾਲੇਕੀ ਹਾਂ।
וַיֹּ֣אמֶר אֵלַ֗י עֲמָד־נָ֤א עָלַי֙ וּמֹ֣תְתֵ֔נִי כִּ֥י אֲחָזַ֖נִי הַשָּׁבָ֑ץ כִּֽי־כָל־עֹ֥וד נַפְשִׁ֖י בִּֽי׃ 9
ਫਿਰ ਉਸ ਨੇ ਮੈਨੂੰ ਆਖਿਆ, ਮੇਰੇ ਕੋਲ ਖੜ੍ਹਾ ਹੋ ਕੇ ਮੈਨੂੰ ਮਾਰ ਦੇ ਕਿਉਂ ਜੋ ਮੈਂ ਵੱਡੀ ਪੀੜ ਵਿੱਚ ਹਾਂ, ਅਤੇ ਪ੍ਰਾਣ ਅਜੇ ਤੱਕ ਵੀ ਮੇਰੇ ਵਿੱਚ ਹਨ।
וָאֶעֱמֹ֤ד עָלָיו֙ וַאֲמֹ֣תְתֵ֔הוּ כִּ֣י יָדַ֔עְתִּי כִּ֛י לֹ֥א יִֽחְיֶ֖ה אַחֲרֵ֣י נִפְלֹ֑ו וָאֶקַּ֞ח הַנֵּ֣זֶר ׀ אֲשֶׁ֣ר עַל־רֹאשֹׁ֗ו וְאֶצְעָדָה֙ אֲשֶׁ֣ר עַל־זְרֹעֹ֔ו וָאֲבִיאֵ֥ם אֶל־אֲדֹנִ֖י הֵֽנָּה׃ 10
੧੦ਤਦ ਮੈਂ ਉਸ ਦੇ ਉੱਤੇ ਖੜ੍ਹਾ ਹੋ ਕੇ ਉਸ ਨੂੰ ਮਾਰ ਸੁੱਟਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਡਿੱਗਣ ਤੋਂ ਬਾਅਦ ਇਸ ਦਾ ਬਚਣਾ ਮੁਸ਼ਕਿਲ ਹੈ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੜਾ, ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ।
וַיַּחֲזֵ֥ק דָּוִ֛ד בִּבְגָדֹו (בִּבְגָדָ֖יו) וַיִּקְרָעֵ֑ם וְגַ֥ם כָּל־הָאֲנָשִׁ֖ים אֲשֶׁ֥ר אִתֹּֽו׃ 11
੧੧ਤਦ ਦਾਊਦ ਨੇ ਦੁੱਖੀ ਹੋ ਕੇ ਆਪਣੇ ਬਸਤਰ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਸ ਦੇ ਨਾਲ ਸਨ, ਅਜਿਹਾ ਹੀ ਕੀਤਾ।
וַֽיִּסְפְּדוּ֙ וַיִּבְכּ֔וּ וַיָּצֻ֖מוּ עַד־הָעָ֑רֶב עַל־שָׁא֞וּל וְעַל־יְהֹונָתָ֣ן בְּנֹ֗ו וְעַל־עַ֤ם יְהוָה֙ וְעַל־בֵּ֣ית יִשְׂרָאֵ֔ל כִּ֥י נָפְל֖וּ בֶּחָֽרֶב׃ ס 12
੧੨ਓਹ ਰੋਏ-ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਅਤੇ ਯਹੋਵਾਹ ਦੇ ਲੋਕਾਂ ਅਤੇ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ, ਸ਼ਾਮ ਤੱਕ ਦਾ ਵਰਤ ਰੱਖਿਆ।
וַיֹּ֣אמֶר דָּוִ֗ד אֶל־הַנַּ֙עַר֙ הַמַּגִּ֣יד לֹ֔ו אֵ֥י מִזֶּ֖ה אָ֑תָּה וַיֹּ֕אמֶר בֶּן־אִ֛ישׁ גֵּ֥ר עֲמָלֵקִ֖י אָנֹֽכִי׃ 13
੧੩ਫਿਰ ਦਾਊਦ ਨੇ ਉਸ ਜੁਆਨ ਨੂੰ ਜਿਹੜਾ ਇਹ ਖ਼ਬਰ ਲਿਆਇਆ ਸੀ ਪੁੱਛਿਆ, ਤੂੰ ਕਿੱਥੋਂ ਦਾ ਹੈ? ਉਸ ਨੇ ਆਖਿਆ, ਜੀ ਮੈਂ ਪਰਦੇਸੀ ਦਾ ਪੁੱਤਰ ਅਤੇ ਅਮਾਲੇਕੀ ਹਾਂ।
וַיֹּ֥אמֶר אֵלָ֖יו דָּוִ֑ד אֵ֚יךְ לֹ֣א יָרֵ֔אתָ לִשְׁלֹ֙חַ֙ יָֽדְךָ֔ לְשַׁחֵ֖ת אֶת־מְשִׁ֥יחַ יְהוָֽה׃ 14
੧੪ਸੋ ਦਾਊਦ ਨੇ ਉਸ ਨੂੰ ਆਖਿਆ, ਕੀ ਤੈਨੂੰ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਉੱਤੇ ਉਸ ਦਾ ਨਾਸ ਕਰਨ ਲਈ ਹੱਥ ਚੁੱਕਣ ਤੋਂ ਡਰ ਨਾ ਲੱਗਿਆ?
וַיִּקְרָ֣א דָוִ֗ד לְאַחַד֙ מֵֽהַנְּעָרִ֔ים וַיֹּ֖אמֶר גַּ֣שׁ פְּגַע־בֹּ֑ו וַיַּכֵּ֖הוּ וַיָּמֹֽת׃ 15
੧੫ਫਿਰ ਦਾਊਦ ਨੇ ਇੱਕ ਜੁਆਨ ਨੂੰ ਬੁਲਾ ਕੇ ਆਖਿਆ, ਉਸ ਦੇ ਨੇੜੇ ਜਾ, ਉਸ ਨੂੰ ਮਾਰ ਸੁੱਟ! ਸੋ ਉਹ ਨੇ ਉਸ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ।
וַיֹּ֤אמֶר אֵלָיו֙ דָּוִ֔ד דָּמֵיךָ (דָּמְךָ֖) עַל־רֹאשֶׁ֑ךָ כִּ֣י פִ֗יךָ עָנָ֤ה בְךָ֙ לֵאמֹ֔ר אָנֹכִ֥י מֹתַ֖תִּי אֶת־מְשִׁ֥יחַ יְהוָֽה׃ ס 16
੧੬ਦਾਊਦ ਨੇ ਉਸ ਨੂੰ ਆਖਿਆ, ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇ ਕਿਉਂ ਜੋ ਤੂੰ ਆਪਣੀ ਗਵਾਹੀ ਆਪ ਦਿੱਤੀ ਅਤੇ ਆਖਿਆ ਕਿ ਮੈਂ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਨੂੰ ਜਿਉਂਦਿਆਂ ਹੀ ਮਾਰ ਮੁਕਾਇਆ!
וַיְקֹנֵ֣ן דָּוִ֔ד אֶת־הַקִּינָ֖ה הַזֹּ֑את עַל־שָׁא֖וּל וְעַל־יְהֹונָתָ֥ן בְּנֹֽו׃ 17
੧੭ਦਾਊਦ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਲਈ ਇਹ ਵਿਰਲਾਪ ਕੀਤਾ,
וַיֹּ֕אמֶר לְלַמֵּ֥ד בְּנֵֽי־יְהוּדָ֖ה קָ֑שֶׁת הִנֵּ֥ה כְתוּבָ֖ה עַל־סֵ֥פֶר הַיָּשָֽׁר׃ 18
੧੮ਅਤੇ ਉਹ ਨੇ ਉਨ੍ਹਾਂ ਯਹੂਦੀਆਂ ਨੂੰ ਕਮਾਣ ਦਾ ਗੀਤ ਸਿਖਾਉਣ ਦੀ ਆਗਿਆ ਦਿੱਤੀ। ਵੇਖੋ, ਉਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ:
הַצְּבִי֙ יִשְׂרָאֵ֔ל עַל־בָּמֹותֶ֖יךָ חָלָ֑ל אֵ֖יךְ נָפְל֥וּ גִבֹּורִֽים׃ 19
੧੯ਹੇ ਇਸਰਾਏਲ, ਤੇਰਾ ਸਿਰੋਮਣੀ ਉੱਚਿਆਂ ਥਾਵਾਂ ਵਿੱਚ ਮਾਰਿਆ ਗਿਆ। ਹਾਏ ਸੂਰਬੀਰ ਕਿਵੇਂ ਡਿੱਗ ਪਿਆ!
אַל־תַּגִּ֣ידוּ בְגַ֔ת אַֽל־תְּבַשְּׂר֖וּ בְּחוּצֹ֣ת אַשְׁקְלֹ֑ון פֶּן־תִּשְׂמַ֙חְנָה֙ בְּנֹ֣ות פְּלִשְׁתִּ֔ים פֶּֽן־תַּעֲלֹ֖זְנָה בְּנֹ֥ות הָעֲרֵלִֽים׃ 20
੨੦ਗਥ ਵਿੱਚ ਇਹ ਖ਼ਬਰ ਨਾ ਦੱਸੋ, ਅਸ਼ਕਲੋਨ ਦੀਆਂ ਗਲੀਆਂ ਵਿੱਚ ਇਸ ਦੀ ਚਰਚਾ ਨਾ ਕਰੋ, ਅਜਿਹਾ ਨਾ ਹੋਵੇ ਜੋ ਫ਼ਲਿਸਤੀਆਂ ਦੀਆਂ ਧੀਆਂ ਅਨੰਦ ਹੋਣ, ਅਜਿਹਾ ਨਾ ਹੋਵੇ ਜੋ ਅਸੁੰਨਤੀਆਂ ਦੀਆਂ ਧੀਆਂ ਖੁਸ਼ੀ ਮਨਾਉਣ।
הָרֵ֣י בַגִּלְבֹּ֗עַ אַל־טַ֧ל וְאַל־מָטָ֛ר עֲלֵיכֶ֖ם וּשְׂדֵ֣י תְרוּמֹ֑ת כִּ֣י שָׁ֤ם נִגְעַל֙ מָגֵ֣ן גִּבֹּורִ֔ים מָגֵ֣ן שָׁא֔וּל בְּלִ֖י מָשִׁ֥יחַ בַּשָּֽׁמֶן׃ 21
੨੧ਹੇ ਗਿਲਬੋਆ ਦੇ ਪਰਬਤੋਂ, ਤੁਹਾਡੇ ਉੱਤੇ ਨਾ ਤ੍ਰੇਲ, ਨਾ ਮੀਂਹ ਪਵੇ, ਨਾ ਚੁੱਕਣ ਦੀਆਂ ਭੇਟਾਂ ਦੀਆਂ ਪੈਲੀਆਂ ਹੋਣ ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ਼ ਅਪਵਿੱਤਰ ਹੋ ਗਈ ਹਾਂ, ਸ਼ਾਊਲ ਦੀ ਢਾਲ਼, ਜਾਣੋ ਉਹ ਤੇਲ ਨਾਲ ਮਸਹ ਹੀ ਨਹੀਂ ਕੀਤੀ ਗਈ ਸੀ!
מִדַּ֣ם חֲלָלִ֗ים מֵחֵ֙לֶב֙ גִּבֹּורִ֔ים קֶ֚שֶׁת יְהֹ֣ונָתָ֔ן לֹ֥א נָשֹׂ֖וג אָחֹ֑ור וְחֶ֣רֶב שָׁא֔וּל לֹ֥א תָשׁ֖וּב רֵיקָֽם׃ 22
੨੨ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ, ਯੋਨਾਥਾਨ ਦੀ ਕਮਾਣ ਨਾ ਪਿੱਛੇ ਮੁੜੀ, ਨਾ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ।
שָׁא֣וּל וִיהֹונָתָ֗ן הַנֶּאֱהָבִ֤ים וְהַנְּעִימִם֙ בְּחַיֵּיהֶ֔ם וּבְמֹותָ֖ם לֹ֣א נִפְרָ֑דוּ מִנְּשָׁרִ֣ים קַ֔לּוּ מֵאֲרָיֹ֖ות גָּבֵֽרוּ׃ 23
੨੩ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਭਰ ਸਾਰਿਆਂ ਦੇ ਪਿਆਰੇ ਅਤੇ ਮਨਭਾਉਂਦੇ ਸਨ, ਅਤੇ ਉਹ ਆਪਣੀ ਮੌਤ ਵੇਲੇ ਵੀ ਵੱਖਰੇ ਨਾ ਹੋਏ। ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ।
בְּנֹות֙ יִשְׂרָאֵ֔ל אֶל־שָׁא֖וּל בְּכֶ֑ינָה הַמַּלְבִּֽשְׁכֶ֤ם שָׁנִי֙ עִם־עֲדָנִ֔ים הַֽמַּעֲלֶה֙ עֲדִ֣י זָהָ֔ב עַ֖ל לְבוּשְׁכֶֽן׃ 24
੨੪ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਲਾਲ ਰੰਗ ਦੇ ਕੱਪੜੇ ਪਹਿਨਾਏ, ਜਿਸ ਨੇ ਤੁਹਾਡੇ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜਾਇਆ।
אֵ֚יךְ נָפְל֣וּ גִבֹּרִ֔ים בְּתֹ֖וךְ הַמִּלְחָמָ֑ה יְהֹ֣ונָתָ֔ן עַל־בָּמֹותֶ֖יךָ חָלָֽל׃ 25
੨੫ਹਾਏ! ਓਹ ਸੂਰਮੇ ਕਿਵੇਂ ਲੜਾਈ ਦੇ ਵਿੱਚ ਢੇਰੀ ਹੋ ਗਏ! ਹੇ ਯੋਨਾਥਾਨ, ਤੂੰ ਆਪਣੇ ਉੱਚੇ ਥਾਵਾਂ ਵਿੱਚ ਮਾਰਿਆ ਗਿਆ!
צַר־לִ֣י עָלֶ֗יךָ אָחִי֙ יְהֹ֣ונָתָ֔ן נָעַ֥מְתָּ לִּ֖י מְאֹ֑ד נִפְלְאַ֤תָה אַהֲבָֽתְךָ֙ לִ֔י מֵאַהֲבַ֖ת נָשִֽׁים׃ 26
੨੬ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਬਹੁਤ ਦੁੱਖੀ ਹਾਂ, ਤੂੰ ਮੈਨੂੰ ਬਹੁਤ ਹੀ ਪਿਆਰਾ ਸੀ: ਮੇਰੇ ਵੱਲ ਤੇਰੀ ਅਚਰਜ਼ ਪ੍ਰੀਤ ਸੀ, ਇਸਤਰੀਆਂ ਦੀ ਪ੍ਰੀਤ ਨਾਲੋਂ ਵੀ ਵੱਧ!
אֵ֚יךְ נָפְל֣וּ גִבֹּורִ֔ים וַיֹּאבְד֖וּ כְּלֵ֥י מִלְחָמָֽה׃ פ 27
੨੭ਹਾਏ! ਉਹ ਸੂਰਮੇ ਕਿਵੇਂ ਢੇਰੀ ਹੋ ਗਏ, ਅਤੇ ਯੁੱਧ ਦੇ ਸ਼ਸਤਰ ਤਬਾਹ ਹੋ ਗਏ!

< 2 שְׁמוּאֵל 1 >